ਹਰਿਆਣਾ ‘ਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਦੇ ਘਰਾਂ ‘ਚ NIA ਦੀ ਰੇਡ

0
30

ਅੱਜ ਵੀਰਵਾਰ ਸਵੇਰੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ।

ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲਾ ਸ਼ੂਟਰ ਅੰਕਿਤ ਸੋਨੀਪਤ ਦੇ ਪਿੰਡ ਸੇਰਸਾ ਦਾ ਵਸਨੀਕ ਹੈ, ਜਦਕਿ ਪ੍ਰਿਅਵਰਤ ਫ਼ੌਜੀ ਪਿੰਡ ਗੜ੍ਹੀ ਸਿਸਾਣਾ ਦਾ ਰਹਿਣ ਵਾਲਾ ਹੈ। NIA ਦੀ ਟੀਮ ਸਵੇਰੇ 5 ਵਜੇ ਦੋਹਾਂ ਦੇ ਘਰ ਪਹੁੰਚੀ।

ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਦੋਵਾਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ। ਇਸ ਤੋਂ ਪਹਿਲਾਂ ਵੀ NIA ਨੇ ਦੋਵਾਂ ਦੇ ਘਰਾਂ ‘ਤੇ ਤਿੰਨ ਵਾਰ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ।

LEAVE A REPLY

Please enter your comment!
Please enter your name here