Home Blog Page 1001

ਅੱਜ ਪੰਜਾਬ ਭਰ ‘ਚ ਨਹੀਂ ਚੱਲਣਗੀਆਂ ਬੱਸਾਂ! ਜਾਣੋ ਕਿੰਨੇ ਦਿਨ ਰਹੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ || Punjab News

0

ਅੱਜ ਪੰਜਾਬ ਭਰ ‘ਚ ਨਹੀਂ ਚੱਲਣਗੀਆਂ ਬੱਸਾਂ! ਜਾਣੋ ਕਿੰਨੇ ਦਿਨ ਰਹੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ : ਸੂਬੇ ‘ਚ ਅੱਜ ਤੋਂ 3 ਦਿਨਾਂ ਲਈ ਸਰਕਾਰੀ ਬੱਸ ਸੇਵਾ ਠੱਪ ਰਹੇਗੀ। ਇਸ ਕਾਰਨ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਅਤੇ ਪਨਬੱਸ ਸਮੇਤ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ (ਐਸਟੀਯੂ) ਦੇ ਠੇਕੇ ‘ਤੇ ਰੱਖੇ ਕਰਮਚਾਰੀ ਅੱਜ ਤੋਂ ਤਿੰਨ ਦਿਨਾਂ ਲਈ ਹੜਤਾਲ ‘ਤੇ ਹਨ। ਇਹ ਫੈਸਲਾ ਉਨ੍ਹਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਜਵਾਬ ਵਿੱਚ ਲਿਆ ਗਿਆ ਹੈ।

ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ

ਦੱਸ ਦਈਏ ਕਿ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਹੜਤਾਲ ਦਾ ਫੈਸਲਾ ਲਿਆ ਗਿਆ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਵੀ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ। ਮੰਤਰੀ ਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਯੂਨੀਅਨ ਨੇ ਸਥਾਨਕ ਬੱਸ ਸਟੈਂਡ ’ਤੇ ਸੰਬੋਧਨ ਵੀ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਪੰਜਾਬ ‘ਚ ਅੱਜ ਬੈਂਕ ਰਹਿਣਗੇ ਬੰਦ,ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨੀ ਗਈ ਛੁੱਟੀ

ਪੰਜਾਬ ‘ਚ ਅੱਜ ਬੈਂਕ ਰਹਿਣਗੇ ਬੰਦ,ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨੀ ਗਈ ਛੁੱਟੀ

0

ਪੰਜਾਬ ‘ਚ ਅੱਜ ਬੈਂਕ ਰਹਿਣਗੇ ਬੰਦ,ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨੀ ਗਈ ਛੁੱਟੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਰਾਜ ਅੰਦਰ ਬੈਂਕਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਨਲਾਈਨ ਬੈਂਕਿੰਗ ਸੇਵਾਵਾਂ ਪੂਰੀ ਤਰ੍ਹਾਂ ਜਾਰੀ ਰਹਿਣਗੀਆਂ ਜਿਸ ਕਾਰਨ ਲੋਕਾਂ ਨੂੰ ਘੱਟ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇਸੇ ਤਰ੍ਹਾਂ ਏਟੀਐਮ ਸੇਵਾਵਾਂ ਵੀ ਆਮ ਦਿਨਾਂ ਵਾਂਗ ਜਾਰੀ ਰਹਿਣਗੀਆਂ। ਲੋਕ ਆਸਾਨੀ ਨਾਲ ਪੈਸੇ ਕਢਵਾ ਸਕਣਗੇ।

SGPC ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਨੈਗੋਸ਼ੀਏਬਲ ਇੰਸਟ੍ਰੂਮੈਂਟ ਐਕਟ ਦੇ ਤਹਿਤ ੨੩ ਪੋਹ ਸੰਮਤ ੫੫੬ (ਪੋਹ ਸੁਦੀ ਸੱਤਵੀਂ) 6 ਜਨਵਰੀ 2024 ਦੀ ਛੁੱਟੀ ਨਹੀਂ ਐਲਾਨੀ ਗਈ ਸੀ। ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਇਤਰਾਜ਼ ਪ੍ਰਗਟ ਕਰਕੇ ਛੁੱਟੀ ਕਰਨ ਦਾ ਐਲਾਨ ਕਰਨ ਸਬੰਧੀ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਉਪਰੰਤ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਛੁੱਟੀ ਐਲਾਨੀ ਗਈ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 06-01-2025

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 06-01-2025

ਸਾਬਕਾ ਅਕਾਲੀ ਮੰਤਰੀ ਨੇ 75 ਸਾਲਾਂ ਦੀ ਉਮਰ ‘ਚ ਲਏ ਆਖ਼ਰੀ ਸਾਹ

ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਦੇਹਾਂਤ ਹੋ ਗਿਆ। ਉਨ੍ਹਾਂ 75 ਸਾਲਾਂ….ਹੋਰ ਪੜੋ

ਮੌਸਮ ਵਿਭਾਗ ਵੱਲੋਂ ਪੰਜਾਬ-ਚੰਡੀਗੜ੍ਹ ‘ਚ ਦੋ ਦਿਨਾਂ ਲਈ ਮੀਂਹ ਦਾ ALERT ਜਾਰੀ

ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ। ਪੱਛਮੀ ਗੜਬੜੀ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ….ਹੋਰ ਪੜੋ

ਕੈਨੇਡਾ ਦਾ PR ਬੱਚਿਆਂ ਨੂੰ ਇੱਕ ਹੋਰ ਵੱਡਾ ਝਟਕਾ! ਮਾਪਿਆਂ ਨੂੰ ਨਹੀਂ ਮਿਲੇਗਾ ਵੀਜ਼ਾ

ਕੈਨੇਡਾ ਸਰਕਾਰ ਨੇ PR ਬੱਚਿਆਂ ਨੂੰ ਇੱਕ ਹੋਰ ਵੱਡਾ ਝਟਕਾ ਦੇ ਦਿੱਤਾ ਹੈ | ਦਰਅਸਲ, ਕੈਨੇਡਾ ਸਰਕਾਰ ਨੇ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ ਜਿੱਥੇ ਕਿ ਕੈਨੇਡੀਅਨ ਫੈਡਰਲ ਸਰਕਾਰ 2025 ਵਿੱਚ ਸਥਾਈ ਨਿਵਾਸ ਲਈ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਪਾਂਸਰ ਕਰਨ ਲਈ ਕੋਈ ਨਵੀਂ ਅਰਜ਼ੀ ਸਵੀਕਾਰ ਨਹੀਂ….ਹੋਰ ਪੜੋ

ਵਿਆਹ ਦੀਆਂ ਰਸਮਾਂ ਦੌਰਾਨ ਟਾਇਲਟ ਗਈ ਲਾੜੀ, ਫਿਰ ਜੋ ਹੋਇਆ ਜਾਣ ਉੱਡ ਗਏ ਸਭ ਦੇ ਹੋਸ਼

ਗੋਰਖਪੁਰ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਵਿਆਹ ਦੌਰਾਨ ਲਾੜੀ ਨਕਦੀ ਅਤੇ ਗਹਿਣੇ ਲੈ ਕੇ ਭੱਜ ਗਈ। ਲਾੜੀ ਦੇ ਨਾਲ ਉਸ ਦੀ ਮਾਂ ਵੀ ਮੌਕੇ ਤੋਂ ਗਾਇਬ ਸੀ। ਇਸ ਤੋਂ ਬਾਅਦ ਲਾੜਾ ਇੰਤਜ਼ਾਰ ਕਰਦਾ ਹੈ ਪਰ ਲਾੜੀ ਵਾਪਸ ਨਹੀਂ ਪਰਤੀ। ਲਾੜੇ ਦਾ ਕਹਿਣਾ ਹੈ….ਹੋਰ ਪੜੋ

PM ਮੋਦੀ ਨੇ ਦਿੱਲੀ ‘ਚ ‘ਨਮੋ ਭਾਰਤ’ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਰਾਜਧਾਨੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀਆਂ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਜਾ ਰਹੇ ਹਨ। ਪਿਛਲੇ 3 ਦਿਨਾਂ ‘ਚ ਦਿੱਲੀ ‘ਚ ਮੋਦੀ ਦਾ ਇਹ ਤੀਜਾ ਪ੍ਰੋਗਰਾਮ ਹੈ….ਹੋਰ ਪੜੋ

 

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ 06-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ 06-01-202

ਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)

06-01-2025
ਸਲੋਕ ॥

 

ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥

ਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੦੬)

ਪੰਜਾਬੀ ਵਿਆਖਿਆ:

ਸਲੋਕ ॥

 

ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ।੧।ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ । ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ।੨।ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ । ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ ।ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ । ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ ।੪।

ਸਾਬਕਾ ਅਕਾਲੀ ਮੰਤਰੀ ਨੇ 75 ਸਾਲਾਂ ਦੀ ਉਮਰ ‘ਚ ਲਏ ਆਖ਼ਰੀ ਸਾਹ || Punjab Update

0
The former Akali minister breathed his last at the age of 75

ਸਾਬਕਾ ਅਕਾਲੀ ਮੰਤਰੀ ਨੇ 75 ਸਾਲਾਂ ਦੀ ਉਮਰ ‘ਚ ਲਏ ਆਖ਼ਰੀ ਸਾਹ

ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਦੇਹਾਂਤ ਹੋ ਗਿਆ। ਉਨ੍ਹਾਂ 75 ਸਾਲਾਂ ਦੀ ਉਮਰ ਵਿੱਚ ਆਖਰੀ ਸਾਹ ਲਏ।

ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ ਪਰ ਪਿਛਲੇ 15 ਦਿਨਾਂ ਪਹਿਲਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਬੀਤੇ ਦਿਨੀਂ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ।

ਬਾਦਲ ਸਰਕਾਰ ਵਿਚ ਮੰਤਰੀ ਵੀ ਬਣੇ

ਸ੍ਰੀ ਮੁਖਮੈਲਪੁਰ ਸਾਲ 1997 ’ਚ ਹਲਕਾ ਘਨੌਰ ਤੋਂ ਅਕਾਲੀ ਦਲ ਦੀ ਟਿਕਟ ਉਤੇ ਵਿਧਾਇਕ ਬਣੇ ਸਨ ਅਤੇ ਬਾਦਲ ਸਰਕਾਰ ਵਿਚ ਮੰਤਰੀ ਵੀ ਬਣੇ ਸਨ। ਉਹ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਦੀ ਬਾਦਲ ਪਰਿਵਾਰ ਨਾਲ ਨਜ਼ਦੀਕੀ ਰਿਸ਼ਤੇਦਾਰੀ ਹੈ। ਉਨ੍ਹਾਂ ਦੇ ਪਤਨੀ ਹਰਪ੍ਰ੍ਰੀਤ ਕੌਰ ਮੁਖਮੈਲਪੁਰ ਵੀ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਹਨ।

 

 

 

 

 

 

 

ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ‘ਚ ਹੋਇਆ ਵਾਧਾ || Chandigarh School Holiday

0
There has been an increase in holidays in Chandigarh schools

ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ‘ਚ ਹੋਇਆ ਵਾਧਾ

ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਨਵੀਂ ਨੋਟੀਫਿਕੇਸ਼ਨ ਸਾਹਮਣੇ ਆਈ ਹੈ ਜਿੱਥੇ ਕਿ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਤਾਂ ਬਦਲਿਆ ਹੀ ਹੈ ਪਰ ਇਸ ਦੇ ਨਾਲ ਹੀ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ (schools closed) ਰੱਖਣ ਦਾ ਐਲਾਨ ਵੀ ਕਰ ਦਿੱਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।

ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ

ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।

ਮੌਸਮ ਤਬਦੀਲ ਹੋਣ ਦੀ ਭਵਿੱਖਬਾਣੀ

ਉੱਥੇ ਹੀ ਮੌਸਮ ਵਿਗਿਆਨੀਆਂ ਨੇ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਹਿਰ ਵਿੱਚ ਮੁੜ ਤੋਂ ਮੌਸਮ ਤਬਦੀਲ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ 6 ਜਨਵਰੀ ਦੁਪਹਿਰ ਤੱਕ ਰੁਕ-ਰੁਕ ਕੇ ਹਲਕਾ ਮੀਂਹ ਪੈ ਸਕਦਾ ਹੈ। ਸਿਟੀ ਬਿਊਟੀਫੁੱਲ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜੋ ਅੱਜ ਸਵੇਰੇ 10-11 ਵਜੇ ਤੱਕ ਜਾਰੀ ਰਹੀ। ਉਸ ਤੋਂ ਬਾਅਦ ਨਿਕਲੀ ਧੁੱਪ ਕਰਕੇ ਸ਼ਹਿਰ ਵਾਸੀਆਂ ਨੇ ਪੈ ਰਹੀ ਕੜਾਕੇ ਦੀ ਠੰਢ ਤੋਂ ਕੁੱਝ ਰਾਹਤ ਮਹਿਸੂਸ ਕੀਤੀ।

7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਸਰਦੀਆਂ ਦੀਆਂ ਛੁੱਟੀਆਂ (Holidays in schools) 7 ਜਨਵਰੀ ਤੱਕ ਵਧਾ ਦਿੱਤੀਆਂ ਸਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਕਸ ਉਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

 

 

 

 

 

ਕੈਨੇਡਾ ਦਾ PR ਬੱਚਿਆਂ ਨੂੰ ਇੱਕ ਹੋਰ ਵੱਡਾ ਝਟਕਾ! ਮਾਪਿਆਂ ਨੂੰ ਨਹੀਂ ਮਿਲੇਗਾ ਵੀਜ਼ਾ || International News

0
Another big blow to Canada's PR children! Parents will not get visa

ਕੈਨੇਡਾ ਦਾ PR ਬੱਚਿਆਂ ਨੂੰ ਇੱਕ ਹੋਰ ਵੱਡਾ ਝਟਕਾ! ਮਾਪਿਆਂ ਨੂੰ ਨਹੀਂ ਮਿਲੇਗਾ ਵੀਜ਼ਾ

ਕੈਨੇਡਾ ਸਰਕਾਰ ਨੇ PR ਬੱਚਿਆਂ ਨੂੰ ਇੱਕ ਹੋਰ ਵੱਡਾ ਝਟਕਾ ਦੇ ਦਿੱਤਾ ਹੈ | ਦਰਅਸਲ, ਕੈਨੇਡਾ ਸਰਕਾਰ ਨੇ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ ਜਿੱਥੇ ਕਿ ਕੈਨੇਡੀਅਨ ਫੈਡਰਲ ਸਰਕਾਰ 2025 ਵਿੱਚ ਸਥਾਈ ਨਿਵਾਸ ਲਈ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਪਾਂਸਰ ਕਰਨ ਲਈ ਕੋਈ ਨਵੀਂ ਅਰਜ਼ੀ ਸਵੀਕਾਰ ਨਹੀਂ ਕਰੇਗੀ।

ਨਵੀਂ ਅਰਜੀ ਨਹੀਂ ਕੀਤੀ ਜਾਵੇਗੀ ਸਵੀਕਾਰ

ਦੱਸ ਦੇਈਏ ਕਿ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਘੋਸ਼ਣਾ ਕੀਤੀ ਹੈ ਕਿ 2025 ਦੌਰਾਨ, ਵਿਭਾਗ ਸਿਰਫ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਦੇ ਤਹਿਤ ਕੀਤੀਆਂ ਗਈਆਂ ਪਰਿਵਾਰਕ ਸਪਾਂਸਰਸ਼ਿਪ ਅਰਜ਼ੀਆਂ ‘ਤੇ ਕਾਰਵਾਈ ਕਰੇਗਾ ਜੋ 2024 ਵਿੱਚ ਜਮ੍ਹਾਂ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਕੋਈ ਵੀ ਹੋਰ ਨਵੀਂ ਅਰਜੀ ਸਵੀਕਾਰ ਨਹੀਂ ਕੀਤੀ ਜਾਵੇਗੀ।

ਸਥਾਈ ਨਿਵਾਸੀ ਟੀਚਿਆਂ ਵਿੱਚ 20% ਦੀ ਕਟੌਤੀ

ਵਿਭਾਗ 2025 ਦੇ ਦੌਰਾਨ ਵੱਧ ਤੋਂ ਵੱਧ 15,000 ਸਪਾਂਸਰਸ਼ਿਪ ਅਰਜ਼ੀਆਂ ‘ਤੇ ਕਾਰਵਾਈ ਕਰਨ ਦੀ ਸੋਚ ਰਿਹਾ ਹੈ। ਕੈਨੇਡੀਅਨ ਨਾਗਰਿਕ ਅਤੇ ਸਥਾਈ ਨਿਵਾਸੀ ਜੋ ਆਪਣੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਨੂੰ ਕੈਨੇਡਾ ਵਿੱਚ ਇੱਕ ਲੰਮੀ ਮਿਆਦ ਲਈ ਆਪਣੇ ਨਾਲ ਰੱਖਣਾ ਚਾਹੁੰਦੇ ਹਨ, ਉਹ ਅਜੇ ਵੀ ਆਪਣੇ ਰਿਸ਼ਤੇਦਾਰਾਂ ਨੂੰ ਸੁਪਰ ਵੀਜ਼ਾ ਲਈ ਸਪਾਂਸਰ ਕਰ ਸਕਦੇ ਹਨ | ਇਸ ਦੇ ਨਾਲ ਹੀ IRCC ਨੇ 2025 ਲਈ ਸਥਾਈ ਨਿਵਾਸੀ ਟੀਚਿਆਂ ਵਿੱਚ 20% ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਦੇ ਇੱਕ ਹਿੱਸੇ ਵਿੱਚ PGP ਦੇ ਅਧੀਨ ਲੈਂਡਿੰਗ ਲਈ ਅਲਾਟਮੈਂਟ ਵਿੱਚ ਕਮੀ ਸ਼ਾਮਲ ਹੈ।

IRCC ਵੱਲੋਂ 2025 ਵਿੱਚ ਕੁਜ ਟੀਚੇ ਰੱਖੇ ਗਏ ਹਨ ਜਿਨ੍ਹਾਂ ਵਿੱਚ 2025 ਦਾ ਟੀਚਾ PGP ਦੁਆਰਾ ਸਪਾਂਸਰ ਕੀਤੇ ਵਿਦੇਸ਼ੀ ਨਾਗਰਿਕਾਂ ਲਈ 24,500 ਲੈਂਡਿੰਗ ਹੈ। ਜਾਣਕਾਰੀ ਅਨੁਸਾਰ 2023 ਵਿੱਚ ਪਹਿਲਾਂ ਦੀ ਪ੍ਰਕਾਸ਼ਿਤ ਇਮੀਗ੍ਰੇਸ਼ਨ ਪੱਧਰੀ ਯੋਜਨਾ ਵਿੱਚ, IRCC ਨੇ 2024 ਲਈ 32,000 ਅਤੇ 2025 ਲਈ 34,000 ਦਾ ਟੀਚਾ ਰੱਖਿਆ ਸੀ।

ਸੂਡਾਨ ‘ਚ ਹੋਈ ਫਾਈਰਿੰਗ, 8 ਲੋਕਾਂ ਦੀ ਮੌ.ਤ

0

ਸੂਡਾਨ ‘ਚ ਹੋਈ ਫਾਈਰਿੰਗ, 8 ਲੋਕਾਂ ਦੀ ਮੌ.ਤ

ਸੁਡਾਨ ਦੀ ਰਾਜਧਾਨੀ ਖਾਰਟੂਮ ਅਤੇ ਪੱਛਮੀ ਸੂਡਾਨ ਦੇ ਉੱਤਰੀ ਦਾਰਫੁਰ ਰਾਜ ਦੇ ਅਲ ਫਾਸ਼ਰ ਸ਼ਹਿਰ ਵਿੱਚ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ (ਆਰਐਸਐਫ) ਦੁਆਰਾ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ ਅੱਠ ਨਾਗਰਿਕ ਮਾਰੇ ਗਏ ਅਤੇ 53 ਹੋਰ ਜ਼ਖ਼ਮੀ ਹੋ ਗਏ। RSF ਮਿਲੀਸ਼ੀਆ ਨੇ ਖਾਰਟੂਮ ਦੇ ਉੱਤਰ ਵਿੱਚ, ਓਮਦੁਰਮਨ ਸ਼ਹਿਰ ਦੇ ਖੇਤਰ ਅਤੇ ਖਾਰਟੂਮ ਦੇ ਪੂਰਬ ਵਿੱਚ, ਸ਼ਾਰਕ ਅਲਨੀਲ (ਪੂਰਬੀ ਨੀਲ) ਖੇਤਰ ਵਿੱਚ ਨਾਗਰਿਕਾਂ ਵਿਰੁੱਧ ਗੋਲ਼ੀਬਾਰੀ ਜਾਰੀ ਰੱਖੀ, ਜਿਸ ਵਿੱਚ 4 ਨਾਗਰਿਕ ਮਾਰੇ ਗਏ ਅਤੇ 43 ਹੋਰ ਜ਼ਖ਼ਮੀ ਹੋ ਗਏ।

ਖਾਰਤੂਮ ਰਾਜ ਦੇ ਸਿਹਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਓਮਦੁਰਮਨ ਦੇ ਅਲ-ਨੂ ਅਤੇ ਅਬੂ ਸਈਦ ਹਸਪਤਾਲਾਂ ਅਤੇ ਸ਼ਾਰਕ ਦੇ ਅਲ ਬਾਨ ਜਾਦੀਦ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਸਿਨਹੂਆ ਸਮਾਚਾਰ ਏਜੰਸੀ ਨੇ ਦੱਸਿਆ ਕਿ ਅਲ ਫਾਸ਼ਰ ਵਿਚ ਇਕ ਰਿਹਾਇਸ਼ੀ ਇਲਾਕੇ ‘ਤੇ ਆਰਐਸਐਫ ਦੀ ਗੋਲ਼ੀਬਾਰੀ ਵਿਚ ਚਾਰ ਨਾਗਰਿਕ ਮਾਰੇ ਗਏ ਅਤੇ 10 ਹੋਰ ਜ਼ਖ਼ਮੀ ਹੋ ਗਏ।

PM ਮੋਦੀ ਨੇ ਦਿੱਲੀ ‘ਚ ‘ਨਮੋ ਭਾਰਤ’ ਟ੍ਰੇਨ ਨੂੰ ਦਿਖਾਈ ਹਰੀ ਝੰਡੀ || Latest News

ਆਰਐਸਐਫ ਨੇ ਅਜੇ ਤੱਕ ਇਨ੍ਹਾਂ ਘਟਨਾਵਾਂ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ ਦਸੰਬਰ ‘ਚ ਨੀਮ ਫ਼ੌਜੀ ਰੈਪਿਡ ਸਪੋਰਟ ਫੋਰਸ ਦੇ ਹਮਲਿਆਂ ‘ਚ ਘੱਟੋ-ਘੱਟ 20 ਨਾਗਰਿਕ ਮਾਰੇ ਗਏ ਸਨ ਅਤੇ 17 ਹੋਰ ਜ਼ਖ਼ਮੀ ਹੋ ਗਏ ਸਨ। ਜਿਸ ਵਿਚ ਇਕ ਨਾਗਰਿਕ ਦੀ ਮੌਤ ਹੋ ਗਈ ਅਤੇ ਇਕ ਲੜਕੀ ਜ਼ਖ਼ਮੀ ਹੋ ਗਈ।

4 ਦਸੰਬਰ ਨੂੰ ਸੁਡਾਨ ਦੇ ਦਾਰਫੁਰ ਖੇਤਰ ਦੇ ਗਵਰਨਰ ਨੇ ਐਲਾਨ ਕੀਤਾ ਕਿ ਸੁਡਾਨ ਦੇ ਉੱਤਰੀ ਦਾਰਫੁਰ ਰਾਜ ਦੇ ਇੱਕ ਖੇਤਰ ਵਿੱਚ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (ਆਰਐਸਐਫ) ਦੁਆਰਾ ਕੀਤੇ ਗਏ ਹਮਲੇ ਵਿੱਚ 20 ਨਾਗਰਿਕ ਮਾਰੇ ਗਏ ਸਨ।

ਗਵਰਨਰ ਮਿੰਨੀ ਅਰਕੋ ਮਿਨਾਵੀ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਵਿੱਚ ਕਿਹਾ, “ਆਰਐਸਐਫ ਨੇ ਅਲ ਫਸ਼ਰ ਸ਼ਹਿਰ ਦੇ ਦੱਖਣ ਵਿੱਚ ਅਬੂ ਜੇਰੀਗਾ ਖੇਤਰ ਵਿੱਚ ਇੱਕ ਕਤਲੇਆਮ ਕੀਤਾ, ਜਿਸ ਵਿੱਚ 20 ਨਾਗਰਿਕ ਮਾਰੇ ਗਏ ਅਤੇ 17 ਹੋਰ ਜ਼ਖ਼ਮੀ ਹੋ ਗਏ।” 10 ਮਈ, 2024 ਤੋਂ ਐਲ ਫਾਸ਼ਰ ਵਿੱਚ SAF ਅਤੇ RSF ਦਰਮਿਆਨ ਭਿਆਨਕ ਝੜਪਾਂ ਹੋ ਰਹੀਆਂ ਹਨ।

ਅੰਤਰਰਾਸ਼ਟਰੀ ਸੰਸਥਾਵਾਂ ਦੇ ਅਨੁਮਾਨਾਂ ਅਨੁਸਾਰ, ਸੁਡਾਨ ਅੱਧ ਅਪ੍ਰੈਲ 2023 ਤੋਂ SAF ਅਤੇ RSF ਵਿਚਕਾਰ ਇੱਕ ਵਿਨਾਸ਼ਕਾਰੀ ਸੰਘਰਸ਼ ਦੀ ਪਕੜ ਵਿੱਚ ਹੈ, ਜਿਸ ਦੇ ਨਤੀਜੇ ਵਜੋਂ ਸੂਡਾਨ ਦੇ ਅੰਦਰ ਜਾਂ ਬਾਹਰ ਘੱਟੋ ਘੱਟ 29,683 ਜਾਨਾਂ ਗਈਆਂ ਹਨ।