Home Blog Page 1002

ਸਪੀਕਰ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਵਿਚ 2 ਕਰੋੜ 10 ਲੱਖ ਤੋਂ ਵਧੇਰੇ ਵਿਕਾਸ ਪ੍ਰੋਜੈਕਟਾਂ ਨੂੰ ਕੀਤਾ ਲੋਕ ਅਰਪਣ

0

ਕੋਟਕਪੂਰਾ 11 ਅਪ੍ਰੈਲ – ਪੰਜਾਬ ਸਰਕਾਰ ਵੱਲੋਂ ਰਾਜ ਦੀ ਸਿੱਖਿਆ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਤੇ ਉਨ੍ਹਾਂ ਨੂੰ ਸਿੱਖਿਆ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਿੱਥੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ, ਓਥੇ ਹੀ ਪਿਛਲੇ 3 ਸਾਲਾਂ ਵਿਚ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸਕੈਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਕਨ੍ਹਈਆ ਕੁਮਾਰ ਸਮੇਤ ਕਈ ਕਾਂਗਰਸੀ ਵਰਕਰ ਪੁਲਿਸ ਨੇ ਲਏ ਹਿਰਾਸਤ ਵਿੱਚ; ਪੜੋ ਕੀ ਹੈ ਮਾਮਲਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿਥੇ ਰਾਜ ਦਾ ਸਰਬਪੱਖੀ ਵਿਕਾਸ ਕੀਤਾਜਾ ਰਿਹਾ ਹੈ ਅਤੇ ਰਾਜ ਵਾਸੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਖੇਤਰ ਨੂੰ ਤਰਜੀਹ ਖੇਤਰ ਵਜੋਂ ਲੈ ਕੇ ਇਨ੍ਹਾਂ ਦਾ ਜੰਗੀ ਪੱਧਰ ਤੇ ਵਿਕਾਸ ਕਰ ਰਹੀ ਹੈ ਤੇ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਦੇ ਖੇਤਰ ਤੇ ਖਰਚ ਕੀਤਾ ਜਾ ਰਿਹਾ ਹੈ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਅੱਜ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ 1 ਕਰੋੜ 79 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਤੇਗ ਬਹਾਦਰ ਨਗਰ ਕੋਟਕਪੂਰਾ 7 ਲੱਖ 84 ਹਜ਼ਾਰ ਰੁਪਏ, ਸਰਕਾਰੀ ਪ੍ਰਾਇਰਮੀ ਸਕੂਲ ਵਾਰਡ ਨੰਬਰ 3 ਕੋਟਕਪੂਰਾ 3 ਲੱਖ 64 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਮਨ ਨਗਰ ਕੋਟਕਪੂਰਾ 9 ਲੱਖ 5 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਥੇਹ ਛੀਬਿਆ ਵਾਲੇ ਕੋਟਕਪੂਰਾ 4 ਲੱਖ 49 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਜਿਨ੍ਹਾਂ ਨੂੰ ਅੱਜ ਲੋਕ ਅਰਪਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ 2 ਕਰੋੜ 10 ਲੱਖ ਤੋਂ ਵੱਧ ਦੀ ਰਾਸ਼ੀ ਦੇ ਵਿਕਾਸ ਪ੍ਰਾਜੈਕਟ ਲੋਕ ਅਰਪਣ ਕੀਤੇ ਗਏ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਕੈਬਨਿਟ ਮੰਤਰੀ ਸੌਂਦ ਵੱਲੋਂ ਖੰਨਾ ਦੇ 5 ਸਰਕਾਰੀ ਸਕੂਲਾਂ ‘ਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

0

ਖੰਨਾ (ਲੁਧਿਆਣਾ), 11 ਅਪ੍ਰੈਲ : ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿੱਚ ਲਿਆਂਦੀ ਗਈ ਕ੍ਰਾਂਤੀਕਾਰੀ ਤਬਦੀਲੀ ਨੇ ਲੋਕਾਂ ਦੀ ਸੋਚ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ। ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੂਲਾਂ ਵਿੱਚ ਨਵੀਨਤਮ ਸਿੱਖਿਆ ਅਮਲਾਂ ਨੂੰ ਲਾਗੂ ਕੀਤਾ ਜਾ ਸਕੇ। ‘ਸਿੱਖਿਆ ਕ੍ਰਾਂਤੀ’ ਦਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ। ਇਹ ਵਿਚਾਰ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸ਼ੁੱਕਰਵਾਰ ਨੂੰ ਹਲਕਾ ਖੰਨਾ ਦੇ ਪੰਜ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਪ੍ਰਗਟ ਕੀਤੇ।

ਕਨ੍ਹਈਆ ਕੁਮਾਰ ਸਮੇਤ ਕਈ ਕਾਂਗਰਸੀ ਵਰਕਰ ਪੁਲਿਸ ਨੇ ਲਏ ਹਿਰਾਸਤ ਵਿੱਚ; ਪੜੋ ਕੀ ਹੈ ਮਾਮਲਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਖੰਨਾ ਹਲਕੇ ਦੇ ਸਕੂਲਾਂ ਵਿੱਚ ਪਿਛਲੇ ਦਿਨਾਂ ਦੌਰਾਨ ਅਤੇ ਅੱਜ ਤੱਕ ਕਰੀਬ 4 ਕਰੋੜ ਰੁਪਏ ਦੇ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰ ਚੁੱਕੇ ਹਨ ਅਤੇ ਹਲਕਾ ਖੰਨਾ ਦੇ ਬਾਕੀ ਰਹਿੰਦੇ ਸਕੂਲਾਂ ਵਿਚ ਵੀ ਆਉਣ ਵਾਲੇ ਸਮੇਂ ਦੌਰਾਨ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।
ਕੈਬਨਿਟ ਮੰਤਰੀ ਨੇ ਹਲਕਾ ਖੰਨਾ ਦੇ ਜਿਹੜੇ 5 ਸਕੂਲਾਂ ਵਿਚ ਪਹੁੰਚ ਕੇ ਉੱਥੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ ਜਿਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਚ 12.52 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰੇ ਤਿਆਰ ਕਰਵਾਏ ਗਏ, ਫਰਨੀਚਰ ਅਤੇ ਪ੍ਰੋਜੈਕਟਰ ਲਈ 2.5 ਲੱਖ ਰੁਪਏ ਖਰਚ ਕੀਤੇ ਗਏ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿਬੜਾ ਵਿਚ 2 ਲੱਖ ਰੁਪਏ ਦੀ ਲਾਗਤ ਬਾਥਰੂਮ ਤਿਆਰ ਕਰਵਾਏ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਹਿੜੂ ਵਿਚ 1.60 ਲੱਖ ਰੁਪਏ ਦੀ ਲਾਗਤ ਨਾਲ ਦੀਵਾਰ ਤਿਆਰ ਕਰਵਾਈ ਗਈ। ਸਰਕਾਰੀ ਹਾਈ ਸਕੂਲ ਦਹਿੜੂ ਵਿਚ 2 ਲੱਖ ਰੁਪਏ ਦੀ ਲਾਗਤ ਨਾਲ ਬੱਚਿਆਂ ਲਈ ਬਾਥਰੂਮ ਤਿਆਰ ਕਰਵਾਏ ਗਏ ਅਤੇ 3 ਲੱਖ ਰੁਪਏ ਦੀ ਲਾਗਤ ਨਾਲ ਸਵੇਰ ਦੀ ਸਭਾ ਲਈ ਗਰਾਊਂਡ ਤਿਆਰ ਕਰਵਾਇਆ ਗਿਆ।ਸਰਕਾਰੀ ਪ੍ਰਾਇਮਰੀ ਸਕੂਲ ਦਹਿੜੂ ਵਿਚ 1.30 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਦੀ ਮੁਰੰਮਤ ਕਰਵਾਈ ਗਈ। ਉਹਨਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਹਿੱਸੇ ਵਜੋਂ ਇਹਨਾਂ ਸਕੂਲਾਂ ਵਿੱਚ ਕਮਰੇ, ਗਰਾਂਊਂਡ, ਚਾਰਦੀਵਾਰੀਆਂ ਅਤੇ ਪਖਾਨੇ ਦੀ ਉਸਾਰੀ ਦੇ ਰੂਪ ਵਿੱਚ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਹ ਵੱਡੀ ਰਕਮ ਖਰਚ ਕੀਤੀ ਗਈ ਹੈ।

ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਦੇ ਚਲਦਿਆਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਪੰਜਾਬ ਦੇ 350 ਸਰਕਾਰੀ ਸਕੂਲਾਂ ਵਿਚ ਇਤਿਹਾਸਿਕ ਬਦਲਾਵ ਦੀ ਸ਼ੂਰਆਤ ਹੋ ਚੁੱਕੀ ਹੈ ਤੇ ਭਵਿੱਖ ਚ ਮਾਨ ਸਰਕਾਰ ਦੀ ਇਹ ਨਵੀਂ ਸਿੱਖਿਆ ਕ੍ਰਾਂਤੀ ਇਤਿਹਾਸ ਦੇ ਪੰਨਿਆ ਚ ਸੁਨਿਹਰੀ ਅੱਖਰਾਂ ਚ ਲਿਖੀ ਜਾਵੇਗੀ ਜਿਸ ਨੂੰ ਲੋਕ ਹਮੇਸ਼ਾ ਯਾਦ ਰੱਖਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਬੱਚੇ ਪੜ੍ਹਨਗੇ ਤਾਂ ਹੀ ਪੰਜਾਬ ਦਾ ਭਵਿੱਖ ਉਜਵੱਲ ਹੋਵੇਗਾ। ਉਹਨਾਂ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਪੰਜਾਬ ਦੀ ਸਿੱਖਿਆ ਦੇਸ਼ ਦੇ ਬਾਕੀ ਸੂਬਿਆਂ ਵਿੱਚੋਂ ਇੱਕ ਨੰਬਰ ਤੇ ਹੁੰਦੀ ਸੀ। ਪਿਛਲੀਆਂ ਸਰਕਾਰਾਂ ਦੇ ਦੌਰਾਨ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਡਿਗਦਾ-ਡਿਗਦਾ ਇਸ ਹੱਦ ਤੱਕ ਆ ਗਿਆ ਸੀ ਕਿ ਕੋਈ ਸਰਕਾਰੀ ਸਕੂਲਾਂ ਵਿਚ ਆਪਣੇ ਬੱਚੇ ਪੜ੍ਹਾਉਣ ਨੂੰ ਤਿਆਰ ਨਹੀਂ ਸੀ। ਪਰ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸਾਲ 2022 ਵਿਚ ਬਣੀ ਉਸ ਦਿਨ ਤੋਂ ਹੀ ਸਿੱਖਿਆ ਦਾ ਮਿਆਰ ਉੱਚਾ ਉਠਣਾ ਸ਼ੁਰੂ ਹੋ ਗਿਆl ਹੁਣ ਕਰੀਬ 15 ਹਜ਼ਾਰ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਆਪਣੇ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿਚ ਨਾਮ ਦਾਖਲ ਕਰਵਾਏ ਹਨ।

ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ

ਪੰਜਾਬ ਵਿੱਚ NTF ਦੀ ਵੱਡੀ ਕਾਰਵਾਈ: 18.22 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

0

– ਪਾਕਿਸਤਾਨ ਕਨੈਕਸ਼ਨ ਦਾ ਖੁਲਾਸਾ

ਅੰਮ੍ਰਿਤਸਰ, 11 ਅਪ੍ਰੈਲ 2025 – ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਬਾਰਡਰ ਰੇਂਜ ਅੰਮ੍ਰਿਤਸਰ ਨੇ ਇੱਕ ਸੰਗਠਿਤ ਆਪ੍ਰੇਸ਼ਨ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਹੀਰਾ ਸਿੰਘ, ਵਾਸੀ ਪਿੰਡ ਖੈਰਾ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 18.227 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਜਾਂਚ ਤੋਂ ਪਤਾ ਲੱਗਾ ਕਿ ਹੀਰਾ ਸਿੰਘ ਅਤੇ ਉਸਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ (ਪਿੰਡ ਦਾਉਕੇ, ਥਾਣਾ ਘਰਿੰਡਾ) ਪਾਕਿਸਤਾਨ ਸਥਿਤ ਨਸ਼ਾ ਤਸਕਰ ‘ਬਿੱਲਾ’ ਦੇ ਸੰਪਰਕ ਵਿੱਚ ਸਨ। ਇਹ ਦੋਵੇਂ ਬਿੱਲਾ ਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਦੇ ਸਨ ਅਤੇ ਪੰਜਾਬ ਵਿੱਚ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ; ਅਮਰੀਕਾ ਨੇ ਭਾਰਤੀ ਨਾਗਰਿਕ ਅਤੇ ਦੋ ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਪੜ੍ਹੋ ਵੇਰਵਾ

ਡਰੋਨ ਰਾਹੀਂ ਕੀਤੀ ਜਾ ਰਹੀ ਸੀ ਤਸਕਰੀ
ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਪਹੁੰਚਾਈ ਜਾਂਦੀ ਸੀ ਜਾਂ ਸਰਹੱਦੀ ਖੇਤਰਾਂ ਵਿੱਚ ਨਿਸ਼ਚਿਤ ਥਾਵਾਂ ‘ਤੇ ਸੁੱਟੀ ਜਾਂਦੀ ਸੀ। ਬਿੱਲਾ ਦੇ ਨਿਰਦੇਸ਼ਾਂ ‘ਤੇ, ਹੀਰਾ ਸਿੰਘ ਅਤੇ ਉਸਦਾ ਸਾਥੀ ਇਹਨਾਂ ਖੇਪਾਂ ਨੂੰ ਚੁੱਕਦੇ ਸਨ ਅਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਤਸਕਰੀ ਕਰਦੇ ਸਨ।

ਭਾਵੇਂ ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਉਸਦਾ ਸਾਥੀ ਕੁਲਵਿੰਦਰ ਸਿੰਘ ਅਜੇ ਵੀ ਫਰਾਰ ਹੈ। ਪੁਲਿਸ ਟੀਮਾਂ ਉਸਦੇ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਾਡੀ ਰਣਨੀਤਕ ਕਾਰਵਾਈ ਦਾ ਹਿੱਸਾ ਹੈ। ਅਸੀਂ ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਨੂੰ ਤਬਾਹ ਕਰਨ ਲਈ ਹਰ ਪੱਧਰ ‘ਤੇ ਸਖ਼ਤ ਕਾਰਵਾਈ ਕਰ ਰਹੇ ਹਾਂ। ਹੀਰਾ ਸਿੰਘ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਲਦੀ ਹੀ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਜਾਵੇਗਾ।

ਇਸ ਸਾਲ ਦੀ ਸਭ ਤੋਂ ਵੱਡੀ ਖੇਪ
ਬਰਾਮਦ ਕੀਤੀ ਗਈ 18.227 ਕਿਲੋਗ੍ਰਾਮ ਹੈਰੋਇਨ ਇਸ ਸਾਲ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੀਰਾ ਸਿੰਘ ਨੇ ਕਿਹੜੀਆਂ ਥਾਵਾਂ ‘ਤੇ ਹੈਰੋਇਨ ਸਪਲਾਈ ਕੀਤੀ ਹੈ।

ਕਨ੍ਹਈਆ ਕੁਮਾਰ ਸਮੇਤ ਕਈ ਕਾਂਗਰਸੀ ਵਰਕਰ ਪੁਲਿਸ ਨੇ ਲਏ ਹਿਰਾਸਤ ਵਿੱਚ; ਪੜੋ ਕੀ ਹੈ ਮਾਮਲਾ

0
Breaking

ਬਿਹਾਰ ਦੇ ਪਟਨਾ ਵਿੱਚ ਕਨ੍ਹਈਆ ਕੁਮਾਰ ਦੇ ਮਾਰਚ ਦੌਰਾਨ ਹੰਗਾਮਾ ਹੋਇਆ। ਬਿਹਾਰ ਵਿੱਚ ‘ਪਲਾਇਣ ਰੋਕੋ ਨੌਕਰੀ ਦਿਓ’ ਦੇ ਮੁੱਦੇ ‘ਤੇ ਕਾਂਗਰਸੀ ਵਰਕਰ ਪੈਦਲ ਯਾਤਰਾ ਕੱਢ ਰਹੇ ਹਨ। ਇਹ ਸਾਰੇ ਲੋਕ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਕਨ੍ਹਈਆ ਕੁਮਾਰ ਸਮੇਤ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਸੋਨੇ ਨੇ ਫਿਰ ਬਣਾਇਆ ਨਵਾਂ ਰਿਕਾਰਡ, ਜਾਣੋ ਕਿੰਨੀ ਵਧੀ ਕੀਮਤ

ਦੱਸ ਦੇਈਏ ਕਿ ਕਨ੍ਹਈਆ ਕੁਮਾਰ ਪਿਛਲੇ 26 ਦਿਨਾਂ ਤੋਂ ‘ਇਹ ਪੈਦਲ ਯਾਤਰਾ ਦੀ ਅਗਵਾਈ ਕਰ ਰਹੇ ਹਨ। ਇਸ ਯਾਤਰਾ ਦੇ ਤਹਿਤ, ਉਹ ਹੋਰ ਵਰਕਰਾਂ ਦੇ ਨਾਲ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚ ਰਹੇ ਹਨ। ਅੱਜ ਉਨ੍ਹਾਂ ਦੀ ਪਦਯਾਤਰਾ ਪਟਨਾ ਪਹੁੰਚੀ।ਇਸ ਦੌਰਾਨ, ਸਾਰੇ ਵਰਕਰ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ ਨੂੰ ਘੇਰਨ ਲਈ ਅੱਗੇ ਵਧ ਰਹੇ ਸਨ, ਤਾਂ ਪੁਲਿਸ ਨੇ ਰਾਜਪੁਰ ਪੁਲ ‘ਤੇ ਸਾਰਿਆਂ ਨੂੰ ਰੋਕ ਲਿਆ। ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਭਾਰੀ ਹੰਗਾਮਾ ਹੋਇਆ।

ਵੱਡੇ ਕਾਂਗਰਸੀ ਆਗੂਆਂ ਸਣੇ ਕਈ ਲੋਕ ਹਰ ਦਿਨ ਕਨ੍ਹਈਆ ਕੁਮਾਰ ਦੀ ਇਸ ਪਦਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ। ਹਾਲ ਹੀ ‘ਚ ਰਾਹੁਲ ਗਾਂਧੀ ਨੇ ਬੇਗੂਸਰਾਏ ਦਾ ਦੌਰਾ ਕੀਤਾ ਸੀ। ਅੱਜ ਪਟਨਾ ਦੀ ਇਸ ਪਦਯਾਤਰਾ ਵਿੱਚ ਸਚਿਨ ਪਾਇਲਟ ਸ਼ਾਮਲ ਹੋਏ। ਪੁਲਿਸ ਵੱਲੋਂ ਪਦਯਾਤਰਾ ਨੂੰ ਰੋਕਣ ਨੂੰ ਲੈਕੇ ਹੰਗਾਮਾ ਹੋ ਗਿਆ। ਪੁਲਿਸ ਨੇ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਪੰਜਾਬੀ ਗਾਇਕ ਹੰਸਰਾਜ ਦੀ ਪਤਨੀ ਦੀ ਅੰਤਿਮ ਅਰਦਾਸ ਤੇ ਭੋਗ ਸਮਾਗਮ ‘ਚ ਸ਼ਾਮਿਲ ਹੋਏ ਸੀਐਮ ਭਗਵੰਤ ਮਾਨ

0

ਮਸ਼ਹੂਰ ਸੂਫ਼ੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਸਵਰਗੀ ਪਤਨੀ ਰੇਸ਼ਮ ਕੌਰ ਦਾ ਅੰਤਿਮ ਅਰਦਾਸ ਤੇ ਭੋਗ ਸਮਾਗਮ ਅੱਜ ਜਲੰਧਰ ਵਿਖੇ ਹੈ। ਭੋਗ ਸਮਾਗਮ ਜਲੰਧਰ ਦੇ ਇੱਕ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਇਆ।

ਸ਼ਰਧਾਂਜਲੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬੀ ਕਲਾਕਾਰ ਬੀਨੂੰ ਢਿੱਲੋਂ, ਜ਼ੀ ਖਾਨ, ਕੇਐਸ ਮੱਖਣ, ਕੌਰ ਬੀ, ਸਤਿੰਦਰ ਸੱਤੀ, ਅਮਰ ਨੂਰੀ, ਹੈਪੀ ਸੰਘਾ, ਗੁਰਪ੍ਰੀਤ ਸਿੰਘ ਘੁੱਗੀ ਆਦਿ ਪੁੱਜੇ। ਸਾਰਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਾਲ ਹੀ ਵਿੱਚ ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮਣੀ ਸੀ। ਦਲੇਰ ਮਹਿੰਦੀ ਦੀ ਬੇਟੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਬੇਟੇ ਨਵਰਾਜ ਹੰਸ ਨਾਲ ਹੋਇਆ ਹੈ। 18 ਅਪ੍ਰੈਲ ਨੂੰ ਹੰਸਰਾਜ ਹੰਸ ਦੀ ਵਿਆਹ ਦੀ ਵਰ੍ਹੇਗੰਢ ਹੈ। ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਅਮਰਨਾਥ ਯਾਤਰਾ ‘ਤੇ ਜਾਣ ਲਈ ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਪੜ੍ਹੋ ਪੂਰੀ ਖ਼ਬਰ

0

ਨਵੀਂ ਦਿੱਲੀ, 11 ਅਪ੍ਰੈਲ 2025 – ਬਾਬਾ ਅਮਰਨਾਥ ਬਰਫ਼ਾਨੀ ਦੀ ਯਾਤਰਾ ਇਸ ਸਾਲ 3 ਜੁਲਾਈ ਤੋਂ ਸ਼ੁਰੂ ਹੋ ਕੇ 9 ਅਗਸਤ 2025 ਨੂੰ ਰੱਖੜੀ ਦੇ ਤਿਉਹਾਰ ਤੱਕ ਚੱਲੇਗੀ। ਅਮਰਨਾਥ ਜੀ ਸ਼੍ਰਾਈਨ ਬੋਰਡ, ਜੇ. ਐਡ. ਕੇ. ਦੇ ਗਵਰਨਰ ਅਤੇ ਸਰਕਾਰ ਦੇ ਯਤਨਾਂ ਸਦਕਾ ਯਾਤਰਾ ਨੂੰ ਸੁਖਾਲਾ ਬਣਾਉਂਦਿਆਂ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ।

ਅਮਰਨਾਥ ਯਾਤਰਾ ਭੰਡਾਰਾ ਸੰਗਠਨ ਸ਼ਾਇਬੋ ਦੇ ਪ੍ਰਧਾਨ ਰਾਜਨ ਕਪੂਰ, ਬੁਢਲਾਡਾ ਸ਼੍ਰੀ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਪ੍ਰਧਾਨ ਕਰਮਜੀਤ ਸਿੰਘ ਮਾਘੀ ਅਤੇ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਪ੍ਰਧਾਨ ਵਿਜੈ ਜੈਨ ਨੇ ਗਵਰਨਰ, ਸਰਕਾਰ ਅਤੇ ਸ਼੍ਰਾਈਨ ਬੋਰਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਵੱਲੋਂ ਆਲ ਇੰਡੀਆ ਵੱਖ-ਵੱਖ ਸੂਬਿਆਂ ਤੋਂ ਯਾਤਰਾ ਲਈ ਆਫਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 14 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰਾਈਨ ਬੋਰਡ ਅਤੇ ਜੰਮੂ ਕਸ਼ਮੀਰ ਦੇ ਪ੍ਰਸ਼ਾਸਨ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਬੰਗਾਲ ਵਿੱਚ ਲਾਗੂ ਨਹੀਂ ਹੋਵੇਗਾ ਵਕਫ਼ ਕਾਨੂੰਨ: ਮਮਤਾ ਨੇ ਕਿਹਾ- ‘ਮੈਨੂੰ ਗੋਲੀ ਮਾਰ ਦਿਓ ਪਰ ਧਰਮ ਦੇ ਨਾਮ ‘ਤੇ ਵੰਡ ਮਨਜ਼ੂਰ ਨਹੀਂ’

ਸਾਰੇ ਸ਼ਿਵ ਭਗਤਾਂ ਨੂੰ ਆਪਣੇ-ਆਪ ਨੂੰ ਸਮੇਂ ਸਿਰ ਰਜਿਸਟਰ ਕਰਨ ਦੀ ਅਪੀਲ ਕੀਤੀ ਗਈ ਹੈ। ਸਹੂਲਤਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਜੰਮੂ-ਕਸ਼ਮੀਰ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਸੁਰੱਖਿਆ ਪ੍ਰਬੰਧਾਂ ਦੇ ਯਤਨ ਜਾਰੀ ਹਨ।

ਸੋਨੇ ਨੇ ਫਿਰ ਬਣਾਇਆ ਨਵਾਂ ਰਿਕਾਰਡ, ਜਾਣੋ ਕਿੰਨੀ ਵਧੀ ਕੀਮਤ

0

ਭਾਰਤ ਵਿੱਚ ਸੋਨੇ ਦੀਆਂ ਕੀਮਤਾਂ ਵਿਸ਼ਵਵਿਆਪੀ ਰੁਝਾਨਾਂ ਦੇ ਅਨੁਸਾਰ ਉਛਾਲ ਆਇਆ ਹੈ। ਸੋਨੇ ਵਿੱਚ ਉਛਾਲ ਦਾ ਰੁਝਾਨ ਜਲਦੀ ਰੁਕਦਾ ਨਹੀਂ ਜਾਪ ਰਿਹਾ। ਸਿਰਫ਼ ਘਰੇਲੂ ਬਾਜ਼ਾਰਾਂ ਵਿੱਚ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਵੀ ਸੋਨਾ ਹਰ ਰੋਜ਼ ਨਵੇਂ ਰਿਕਾਰਡ ਬਣਾ ਰਿਹਾ ਹੈ। ਅੱਜ 11 ਅਪ੍ਰੈਲ ਨੂੰ ਸੋਨਾ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ₹ 2,913 ਵਧ ਕੇ ₹ 93,074 ਹੋ ਗਈ ਹੈ। ਪਹਿਲਾਂ 10 ਗ੍ਰਾਮ ਸੋਨੇ ਦੀ ਕੀਮਤ ₹90,161 ਸੀ।

ਦਿੱਲੀ ‘ਚ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ

ਅੱਜ ਇੱਕ ਕਿਲੋ ਚਾਂਦੀ ਦੀ ਕੀਮਤ ₹ 1,958 ਵਧ ਕੇ ₹ 92,627 ਪ੍ਰਤੀ ਕਿਲੋ ਹੋ ਗਈ ਹੈ। ਪਹਿਲਾਂ ਚਾਂਦੀ ਦੀ ਕੀਮਤ ₹ 90,669 ਪ੍ਰਤੀ ਕਿਲੋਗ੍ਰਾਮ ਸੀ। ਜਦੋਂ ਕਿ 28 ਮਾਰਚ ਨੂੰ ਚਾਂਦੀ ਨੇ ₹ 1,00,934 ਦਾ ਉੱਚ ਪੱਧਰ ਬਣਾਇਆ ਸੀ ਅਤੇ 3 ਅਪ੍ਰੈਲ ਨੂੰ, ਸੋਨੇ ਨੇ ₹ 91,205 ਦਾ ਉੱਚ ਪੱਧਰ ਬਣਾਇਆ ਸੀ।

ਝੋਨੇ ਦੀ ਪੂਸਾ- 44 ਅਤੇ ਹਾਈਬ੍ਰਿਡ ਕਿਸਮਾਂ ਤੇ ਪਾਬੰਦੀ

0

ਸ੍ਰੀ ਮੁਕਤਸਰ ਸਾਹਿਬ- ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਦੇ ਦਿਸ਼ਾਂ – ਨਿਰਦੇਸ਼ਾਂ ਅਤੇ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਤਹਿਤ ਸਾਉਣੀ-2025 ਦੋਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਇਸ ਸਬੰਧੀ ਚੈਕਿੰਗ ਕਰਦਿਆਂ ਦੱਸਿਆ ਗਿਆ ਹੈ ਕਿ ਝੋਨੇ ਦੀ ਪੂਸਾ-44 ਕਿਸਮ ਪੱਕਣ ਵਿੱਚ ਵੱਧ ਸਮਾਂ ਲੈਂਦੀ ਹੈ, ਜਿਸ ਨਾਲ ਪਾਣੀ ਦੀ ਖਪਤ ਵੱਧ ਹੁੰਦੀ ਹੈ ਅਤੇ ਕਟਾਈ ਉਪਰੰਤ ਪਰਾਲ ਵੀ ਜਿਆਦਾ ਛੱਡਦੀ ਹੈ। ਪੂਸਾ-44 ਕਿਸਮ ਦੇ ਖੇਤਾਂ ਵਿੱਚ ਝੁਲਸ ਰੋਗ ਅਤੇ ਕੀੜੇ-ਮਕੌੜਿਆਂ ਦਾ ਵੱਧ ਹਮਲਾ ਦੇਖਣ ਨੂੰ ਮਿਲਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਾਈਬ੍ਰਿਡ ਬੀਜ ਕੰਪਨੀਆਂ ਵੱਲੋਂ ਮਹਿੰਗੇ ਭਾਅ ਤੇ ਵਿਕਰੀ ਕੀਤੇ ਜਾਂਦੇ ਹਨ, ਜ਼ਿਨ੍ਹਾਂ ਨਾਲ ਕਿਸਾਨਾਂ ਦੀ ਲੁੱਟ ਹੁੰਦੀ ਹੈ। ਹਾਈਬ੍ਰਿਡ ਕਿਸਮਾਂ ਦੀ ਜਿਨਸ ਵਿੱਚ ਐਫ.ਸੀ.ਆਈ ਵੱਲੋਂ ਨਿਰਧਾਰਤ ਮਾਪਦੰਡਾਂ ਦੇ ਮੁਕਾਬਲੇ ਜ਼ਿਆਦਾ ਟੋਟਾ ਆਉਂਦਾ ਹੈ, ਜਿਸ ਕਾਰਨ ਕਿਸਾਨਾਂ ਨੁੰ ਮੰਡੀ ਵਿੱਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ। ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਸ ਸਾਲ ਪੂਸਾ – 44 ਅਤੇ ਹਾਈਬ੍ਰਿਡ ਝੋਨੇ ਦੀ ਜਗ੍ਹਾਂ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ-126, ਪੀ.ਆਰ-131 ਆਦਿ ਬੀਜਣ ਦੀ ਅਪੀਲ ਕੀਤੀ ਜਾਂਦੀ ਹੈ।

ਉਨ੍ਹਾਂ ਬੀਜ ਵਿਕਰੇਤਾ ਨੂੰ ਹਦਾਇਤ ਕੀਤੀ ਕਿ ਪੂਸਾ-44 ਅਤੇ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਸੇਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਬੀਜ ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਵਿਭਾਗ ਵੱਲੋਂ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜ਼ਿਨ੍ਹਾਂ ਵੱਲੋਂ ਬੀਜਾਂ ਦੀ ਕਾਲਾ ਬਜ਼ਾਰੀ ਜਾਂ ਵੱਧ ਰੇਟ ਜਾਂ ਕਿਸੇ ਹੋਰ ਹੇਰਾ-ਫੇਰੀ ਬਾਰੇ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਜ਼ਿਲ੍ਹਾ ਪੱਧਰ ਤੇ ਡਾ. ਹਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਬੀਜ਼) ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਪੱਧਰ ਤੇ ਡਾ. ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸ਼ਰ, ਸ੍ਰੀ ਮੁਕਤਸਰ ਸਾਹਿਬ, ਡਾ. ਮੰਗਲ ਸੈਨ, ਖੇਤੀਬਾੜੀ ਵਿਕਾਸ ਅਫ਼ਸਰ, ਮਲੋਟ, ਡਾ. ਜਗਮੋਹਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਗਿੱਦੜਬਾਹਾ ਅਤੇ ਡਾ. ਸੁਖਚੈਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਲੰਬੀ ਨਾਲ ਸੰਪਰਕ ਕਰ ਸਕਦੇ ਹਨ।

 

ਅਮਰੀਕਾ ਨੇ ਭਾਰਤੀ ਨਾਗਰਿਕ ਅਤੇ ਦੋ ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਪੜ੍ਹੋ ਵੇਰਵਾ

0

ਨਵੀਂ ਦਿੱਲੀ, 11 ਅਪ੍ਰੈਲ 2025 – ਅਮਰੀਕਾ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਰਹਿਣ ਵਾਲੇ ਇੱਕ ਭਾਰਤੀ ਨਾਗਰਿਕ ਅਤੇ ਦੋ ਭਾਰਤੀ ਕੰਪਨੀਆਂ ‘ਤੇ ਈਰਾਨੀ ਤੇਲ ਦੀ ਢੋਆ-ਢੁਆਈ ਕਰਨ ਅਤੇ ਈਰਾਨ ਦੇ “ਸ਼ੈਡੋ ਫਲੀਟ” ਵਜੋਂ ਕੰਮ ਕਰਨ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਖਜ਼ਾਨਾ ਵਿਭਾਗ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਜੁਗਵਿੰਦਰ ਸਿੰਘ ਬਰਾੜ ਕਈ ਸ਼ਿਪਿੰਗ ਕੰਪਨੀਆਂ ਦੇ ਮਾਲਕ ਹਨ ਅਤੇ ਉਨ੍ਹਾਂ ਕੋਲ ਲਗਭਗ 30 ਜਹਾਜ਼ਾਂ ਦਾ ਬੇੜਾ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਈਰਾਨ ਦੇ “ਸ਼ੈਡੋ ਫਲੀਟ” ਦੇ ਹਿੱਸੇ ਵਜੋਂ ਕੰਮ ਕਰਦੇ ਹਨ। ਬਰਾੜ ਦੇ ਯੂ.ਏ.ਈ ਵਿੱਚ ਕਾਰੋਬਾਰ ਹਨ ਅਤੇ ਉਹ ਭਾਰਤ-ਅਧਾਰਤ ਸ਼ਿਪਿੰਗ ਕੰਪਨੀ ਗਲੋਬਲ ਟੈਂਕਰਜ਼ ਪ੍ਰਾਈਵੇਟ ਲਿਮਟਿਡ ਅਤੇ ਪੈਟਰੋਕੈਮੀਕਲ ਵਿਕਰੀ ਕੰਪਨੀ ਬੀ ਐਂਡ ਪੀ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਮਾਲਕ ਜਾਂ ਕੰਟਰੋਲ ਵੀ ਕਰਦੇ ਹਨ। ਖਜ਼ਾਨਾ ਵਿਭਾਗ ਦੇ ਵਿਦੇਸ਼ੀ ਸੰਪਤੀਆਂ ਦੇ ਨਿਯੰਤਰਣ ਦਫ਼ਤਰ (OFAC) ਨੇ ਬਰਾੜ ਅਤੇ ਦੋ ਭਾਰਤ-ਅਧਾਰਤ ਕੰਪਨੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। OFAC ਨੇ ਕਿਹਾ ਕਿ ਬਰਾੜ ਦੇ ਜਹਾਜ਼ ਇਰਾਕ, ਈਰਾਨ, ਸੰਯੁਕਤ ਅਰਬ ਅਮੀਰਾਤ ਅਤੇ ਓਮਾਨ ਦੀ ਖਾੜੀ ਦੇ ਪਾਣੀਆਂ ਵਿੱਚ ਈਰਾਨੀ ਪੈਟਰੋਲੀਅਮ ਦੇ ਜਹਾਜ਼-ਤੋਂ-ਜਹਾਜ਼ (STS) ਟ੍ਰਾਂਸਫਰ ਵਿੱਚ ਲੱਗੇ ਹੋਏ ਸਨ। ਫਿਰ ਇਹ ਖੇਪ ਦੂਜੇ ਹੈਂਡਲਰਾਂ ਨੂੰ ਜਾਂਦੀ ਹੈ ਜੋ ਤੇਲ ਜਾਂ ਬਾਲਣ ਨੂੰ ਦੂਜੇ ਦੇਸ਼ਾਂ ਦੇ ਉਤਪਾਦਾਂ ਨਾਲ ਮਿਲਾਉਂਦੇ ਹਨ ਅਤੇ ਈਰਾਨ ਨਾਲ ਕਿਸੇ ਵੀ ਸਬੰਧ ਨੂੰ ਛੁਪਾਉਣ ਲਈ ਸ਼ਿਪਿੰਗ ਦਸਤਾਵੇਜ਼ਾਂ ਵਿੱਚ ਹੇਰਾਫੇਰੀ ਕਰਦੇ ਹਨ, ਜਿਸ ਨਾਲ ਖੇਪ ਅੰਤਰਰਾਸ਼ਟਰੀ ਬਾਜ਼ਾਰ ਤੱਕ ਪਹੁੰਚ ਜਾਂਦੀ ਹੈ।

ਇਹ ਵੀ ਪੜ੍ਹੋ: 3 ਆਈਏਐਸ ਅਫ਼ਸਰਾਂ ਦਾ ਤਬਾਦਲਾ, ਦੇਖੋ ਲਿਸਟ

ਖਜ਼ਾਨਾ ਸਕੱਤਰ ਸਕਾਟ ਬੇਸੈਂਟ ਨੇ ਕਿਹਾ, “ਈਰਾਨੀ ਸ਼ਾਸਨ ਆਪਣਾ ਤੇਲ ਵੇਚਣ ਅਤੇ ਆਪਣੀਆਂ ਅਸਥਿਰ ਗਤੀਵਿਧੀਆਂ ਨੂੰ ਫੰਡ ਦੇਣ ਲਈ ਬਾਰ ਅਤੇ ਉਸਦੀਆਂ ਕੰਪਨੀਆਂ ਵਰਗੇ ਟਰਾਂਸਪੋਰਟਰਾਂ ਅਤੇ ਦਲਾਲਾਂ ਦੇ ਨੈੱਟਵਰਕ ‘ਤੇ ਨਿਰਭਰ ਕਰਦਾ ਹੈ।” ਉਨ੍ਹਾਂ ਕਿਹਾ ਕਿ ਅਮਰੀਕਾ ਈਰਾਨ ਦੇ ਤੇਲ ਨਿਰਯਾਤ ਦੇ ਸਾਰੇ ਚੈਨਲਾਂ ਨੂੰ ਰੋਕਣ ਲਈ ਦ੍ਰਿੜ ਹੈ, ਖਾਸ ਕਰਕੇ ਉਹ ਜੋ ਵਪਾਰ ਤੋਂ ਮੁਨਾਫ਼ਾ ਕਮਾਉਣਾ ਚਾਹੁੰਦੇ ਹਨ।

ਦਿੱਲੀ ‘ਚ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ

0

ਨਵੀ ਦਿੱਲੀ : ਦਿੱਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਪੱਛਮੀ ਵਿਹਾਰ ਪੱਛਮੀ ਪੁਲਿਸ ਸਟੇਸ਼ਨ ਖੇਤਰ ਵਿੱਚ ਸਥਿਤ ਸਟੇਟ ਬੈਂਕ ਨਗਰ ਵਿੱਚ ਵਾਪਰੀ। ਬਦਮਾਸ਼ਾਂ ਨੇ ਕਾਰ ਨੂੰ ਨਿਸ਼ਾਨਾ ਬਣਾਇਆ ਅਤੇ 8 ਤੋਂ 10 ਰਾਉਂਡ ਫਾਇਰ ਕੀਤੇ। ਘਟਨਾ ਤੋਂ ਬਾਅਦ ਅਪਰਾਧੀ ਫਰਾਰ ਹੋ ਗਏ। ਗੋਲੀ ਲੱਗਣ ਤੋਂ ਬਾਅਦ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸਦੇ ਪਰਿਵਾਰ ਵਾਲੇ ਉਸਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਸੂਰਤ ‘ਚ ਰਿਹਾਇਸ਼ੀ ਇਮਾਰਤ ਦੀਆਂ ਤਿੰਨ ਮੰਜ਼ਿਲਾਂ ‘ਤੇ ਲੱਗੀ ਭਿਆਨਕ ਅੱਗ

ਮ੍ਰਿਤਕ ਰਾਜਕੁਮਾਰ ਦਲਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਹਰ ਰੋਜ਼ ਕਾਰ ਰਾਹੀਂ ਜਿੰਮ ਜਾਂਦਾ ਸੀ। ਉਹ ਸ਼ੁੱਕਰਵਾਰ ਸਵੇਰੇ ਵੀ ਜਿੰਮ ਜਾ ਰਿਹਾ ਸੀ। ਇਸ ਦੌਰਾਨ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੂੰ ਮੌਕੇ ਤੋਂ ਇੱਕ ਦਰਜਨ ਖਾਲੀ ਗੋਲੀਆਂ ਦੇ ਖੋਲ ਮਿਲੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਤਲ ਦੇ ਪਿੱਛੇ ਦਾ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਜਾਣਕਾਰੀ ਅਨੁਸਾਰ ਪ੍ਰਾਪਰਟੀ ਡੀਲਰ ਫਾਰਚੂਨਰ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਬਦਮਾਸ਼ਾਂ ਨੇ ਇਹ ਅਪਰਾਧ ਕੀਤਾ। ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਪਿੱਛੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਸ਼ੁਰੂਆਤੀ ਜਾਂਚ ਵਿੱਚ ਦੁਸ਼ਮਣੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਭਾਲ ਕਰ ਰਹੀ ਹੈ।