ਰਾਤ ਨੂੰ ਸਲਾਦ ‘ਚ ਨਾ ਖਾਓ ਕੱਚਾ ਪਿਆਜ਼, ਨਹੀਂ ਤਾਂ ਪੈ ਸਕਦਾ ਹੈ ਪਛਤਾਉਣਾ
ਰਾਤ ਨੂੰ ਸਲਾਦ ‘ਚ ਨਾ ਖਾਓ ਕੱਚਾ ਪਿਆਜ਼, ਨਹੀਂ ਤਾਂ ਪੈ ਸਕਦਾ ਹੈ ਪਛਤਾਉਣਾ
ਕੱਚਾ ਪਿਆਜ਼ ਸਲਾਦ ਵਿਚ ਇਕ ਆਮ ਚੀਜ਼ ਹੈ ਪਰ ਰਾਤ ਨੂੰ ਇਸ ਨੂੰ ਖਾਣ ਨਾਲ ਕੁਝ ਮਾੜੇ ਪ੍ਰਭਾਵ ਹੋ ਸਕਦੇ ਹਨ। ਕਈ ਲੋਕ ਰਾਤ ਨੂੰ ਸਲਾਦ ‘ਚ ਕੱਚਾ ਪਿਆਜ਼ ਬੜੇ ਸ਼ੌਕ ਨਾਲ ਖਾਂਦੇ ਹਨ। ਪਰ ਅਕਸਰ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਕੱਚਾ ਪਿਆਜ਼ ਖਾਣ ਨਾਲ ਉਨ੍ਹਾਂ ਨੂੰ ਕੀ ਨੁਕਸਾਨ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸ ਰਹੇ ਹਾਂ। ਖਾਸ ਕਰਕੇ ਜਦੋਂ ਤੁਸੀਂ ਰਾਤ ਨੂੰ ਕੱਚਾ ਪਿਆਜ਼ ਖਾਂਦੇ ਹੋ ਤਾਂ ਇਹ ਤੁਹਾਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ।
ਬੱਚਿਆਂ ਤੋਂ ਭੀਖ ਮੰਗਵਾਉਣ ‘ਤੇ ਹੋ ਸਕਦੀ ਹੈ 5 ਸਾਲ ਦੀ ਸਜ਼ਾ : ਡਾ. ਬਲਜੀਤ ਕੌਰ || Punjab News
ਕੱਚੇ ਪਿਆਜ਼ ਵਿੱਚ ਰੈਫਿਨੋਜ਼ ਹੁੰਦਾ ਹੈ, ਜੋ ਗੈਸ ਦਾ ਕਾਰਨ ਬਣ ਸਕਦਾ ਹੈ। ਰਾਤ ਨੂੰ ਇਸ ਨੂੰ ਖਾਣ ਨਾਲ ਇਹ ਸਮੱਸਿਆਵਾਂ ਹੋਰ ਵੀ ਵੱਧ ਸਕਦੀਆਂ ਹਨ। ਕੱਚੇ ਪਿਆਜ਼ ਵਿੱਚ ਫਾਈਬਰ ਤੇ ਹੋਰ ਪੌਸ਼ਟਿਕ ਤੱਤ ਹੁੰਦੇ ਹਨ ਜੋ ਪਾਚਨ ਪ੍ਰਣਾਲੀ ਨੂੰ ਪਰੇਸ਼ਾਨ ਕਰ ਸਕਦੇ ਹਨ। ਰਾਤ ਨੂੰ ਇਸ ਨੂੰ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ‘ਚ ਰਾਤ ਦੇ ਖਾਣੇ ਦੌਰਾਨ ਸਲਾਦ ‘ਚ ਕੱਚੇ ਪਿਆਜ਼ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।
ਹੋ ਸਕਦੀ ਹੈ ਨੀਂਦ ਦੀ ਕਮੀ
ਕੱਚੇ ਪਿਆਜ਼ ਵਿੱਚ ਇੱਕ ਕਿਸਮ ਦਾ ਅਮੀਨੋ ਐਸਿਡ ਹੁੰਦਾ ਹੈ ਜੋ ਨੀਂਦ ਨੂੰ ਪ੍ਰਭਾਵਿਤ ਕਰ ਸਕਦਾ ਹੈ। ਰਾਤ ਨੂੰ ਇਸ ਨੂੰ ਖਾਣ ਨਾਲ ਨੀਂਦ ਦੀ ਕਮੀ ਹੋ ਸਕਦੀ ਹੈ। ਜੋ ਲੋਕ ਕੱਚਾ ਪਿਆਜ਼ ਜ਼ਿਆਦਾ ਮਾਤਰਾ ‘ਚ ਖਾਂਦੇ ਹਨ, ਉਨ੍ਹਾਂ ਨੂੰ ਨੀਂਦ ਦੀ ਕਮੀ ਹੋ ਸਕਦੀ ਹੈ। ਜੋ ਲੋਕ ਕੱਚਾ ਪਿਆਜ਼ ਜ਼ਿਆਦਾ ਖਾਂਦੇ ਹਨ ਉਨ੍ਹਾਂ ਨੂੰ ਰਾਤ ਨੂੰ ਨੀਂਦ ਆਉਣ ਦੀ ਸਮੱਸਿਆ ਹੋਣ ਲੱਗਦੀ ਹੈ।
ਐਲਰਜੀ ਦਾ ਖ਼ਤਰਾ ਵਧ ਸਕਦੈ
ਕੁਝ ਲੋਕਾਂ ਨੂੰ ਕੱਚੇ ਪਿਆਜ਼ ਪ੍ਰਤੀ ਐਲਰਜੀ ਹੋ ਸਕਦੀ ਹੈ। ਰਾਤ ਨੂੰ ਇਸ ਨੂੰ ਖਾਣ ਨਾਲ ਇਹ ਸਮੱਸਿਆਵਾਂ ਹੋਰ ਵੀ ਵੱਧ ਸਕਦੀਆਂ ਹਨ। ਦਿਨ ਵੇਲੇ ਕੱਚਾ ਪਿਆਜ਼ ਖਾਣ ਦੀ ਕੋਸ਼ਿਸ਼ ਕਰੋ। ਰਾਤ ਨੂੰ ਕੱਚਾ ਪਿਆਜ਼ ਖਾਣ ਤੋਂ ਪਰਹੇਜ਼ ਕਰੋ ਤਾਂ ਜੋ ਤੁਹਾਡੀ ਸਿਹਤ ਠੀਕ ਰਹੇ।
ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਨੁਕਸਾਨਾਂ ਤੋਂ ਬਚਣ ਲਈ ਤੁਸੀਂ ਰਾਤ ਨੂੰ ਕੱਚੇ ਪਿਆਜ਼ ਦੀ ਬਜਾਏ ਪੱਕੇ ਪਿਆਜ਼ ਜਾਂ ਹੋਰ ਸਬਜ਼ੀਆਂ ਖਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਦਿਨ ਵਿਚ ਕੱਚਾ ਪਿਆਜ਼ ਖਾਣ ਦੀ ਕੋਸ਼ਿਸ਼ ਕਰ ਸਕਦੇ ਹੋ ਜਦੋਂ ਤੁਹਾਡੀ ਪਾਚਨ ਪ੍ਰਣਾਲੀ ਵਧੇਰੇ ਐਕਟਿਵ ਹੁੰਦੀ ਹੈ।
ਬੱਚਿਆਂ ਤੋਂ ਭੀਖ ਮੰਗਵਾਉਣ ‘ਤੇ ਹੋ ਸਕਦੀ ਹੈ 5 ਸਾਲ ਦੀ ਸਜ਼ਾ : ਡਾ. ਬਲਜੀਤ ਕੌਰ || Punjab News
ਬੱਚਿਆਂ ਤੋਂ ਭੀਖ ਮੰਗਵਾਉਣ ‘ਤੇ ਹੋ ਸਕਦੀ ਹੈ 5 ਸਾਲ ਦੀ ਸਜ਼ਾ : ਡਾ. ਬਲਜੀਤ ਕੌਰ
ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713 ਰੇਡਾਂ ਕੀਤੀਆਂ ਗਈਆਂ ਅਤੇ ਇਨ੍ਹਾ ਰੇਡਾਂ ਦੌਰਾਨ ਕੁੱਲ 261 ਬੱਚੇ ਰੈਸਕਿਉ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਬਠਿੰਡਾ, ਫਰੀਦਕੋਟ, ਲੁਧਿਆਣਾ, ਗੁਰਦਾਸਪੁਰ ਵਿੱਚ ਸਭ ਤੋਂ ਜ਼ਿਆਦਾ ਬੱਚੇ ਬਾਲ ਭਿਖਿਆ ਵਿੱਚੋਂ ਰੈਸਕਿਊ ਕੀਤੇ ਗਏ ਹਨ।
ਬੱਸਾਂ ‘ਚ ਸਫਰ ਕਰਨ ਵਾਲੇ ਦੇਖ ਲੈਣ ਇਹ ਖਬਰ, 3 ਦਿਨ ਨਹੀਂ ਚੱਲਣਗੀਆਂ ਬੱਸਾਂ
ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਜੁਵੇਨਾਇਲ ਜਸਟਿਸ ਐਕਟ, 2015 ਦੀ ਧਾਰਾ 76 ਅਨੁਸਾਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਜੇਕਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਅੰਗ ਕੱਟੇ ਜਾਂਦੇ ਹਨ ਤਾਂ ਉਸ ਵਿਅਕਤੀ ਨੂੰ ਦਸ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਪੰਜ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ।
ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ਭਿਖਿਆ ਰੋਕਥਾਮ ਐਕਟ 1971 ਅਨੁਸਾਰ 16 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਬੱਚਾ ਮੰਨਿਆ ਜਾਵੇਗਾ ਅਤੇ ਇਸ ਐਕਟ ਅਨੁਸਾਰ ਜੋ ਵਿਅਕਤੀ ਬੱਚੇ ਨੂੰ ਭਿਖਿਆ ਵਿੱਚ ਸ਼ਾਮਲ ਕਰਦਾ ਹੈ ਉਸ ਨੂੰ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ ਜੋ ਕਿ ਇੱਕ ਸਾਲ ਤੋਂ ਘੱਟ ਨਹੀਂ ਹੋ ਸਕਦੀ। ਬੱਚਿਆਂ ਦੀ ਸੁਰੱਖਿਆ ਦੇ ਅਨੁਕੂਲ ਬਣਾਉਣ ਲਈ ਪੰਜਾਬ ਭਿਖਿਆ ਰੋਕਥਾਮ ਐਕਟ 1971 ਵਿੱਚ ਸੋਧ ਕਰਨ ਸਬੰਧੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਪ੍ਰੋਜੈਕਟ ਜੀਵਨਜੋਤ ਚਲਾਇਆ ਜਾ ਰਿਹਾ ਹੈ ਜੋ ਇਹ ਯਕੀਨੀ ਬਣਾਉਣ ਲਈ ਇੱਕ ਕਦਮ ਹੈ ਕਿ ਕਿਸੇ ਵੀ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਨਾ ਕੀਤਾ ਜਾਵੇ। ਇਸ ਪ੍ਰੋਜੈਕਟ ਅਧੀਨ ਵੱਖ-ਵੱਖ ਵਿਭਾਗਾਂ ਦੇ ਨਾਲ ਰਲ ਕੇ ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸਿੱਖਿਆ ਦੇਣ ਲਈ ਕਦਮ ਚੁੱਕੇ ਜਾਂਦੇ ਹਨ।
ਜੇਲ੍ਹ ਵਿਭਾਗ ‘ਚ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਇਸੇ ਤਹਿਤ 15 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਰਾਜ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 18 ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਦਾ ਲਾਭ, 105 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਇਆ ਅਤੇ 03 ਬੱਚਿਆ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਬੱਚਿਆਂ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਕਿ ਉਹ ਦੁਬਾਰਾ ਭੀਖ ਮੰਗਣ ਵਿੱਚ ਸ਼ਾਮਿਲ ਨਾ ਹੋਣ। ਬੱਚਿਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਸਪਾਂਸਰਸ਼ਿਪ ਸਕੀਮ ਤਹਿਤ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ 74 ਫੀਸਦੀ ਬੱਚਿਆਂ ਦਾ ਫਾਲੋ ਅੱਪ ਲਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਅਤੇ ਭੀਖ ਮੰਗਣ ਵਾਲੇ ਬੱਚਿਆਂ ਸਬੰਧੀ ਸੂਚਨਾ ਨਜ਼ਦੀਕੀ ਬਾਲ ਭਲਾਈ ਕਮੇਟੀ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਦਿੱਤੀ ਜਾਵੇ।
ਬੱਸਾਂ ‘ਚ ਸਫਰ ਕਰਨ ਵਾਲੇ ਦੇਖ ਲੈਣ ਇਹ ਖਬਰ, 3 ਦਿਨ ਨਹੀਂ ਚੱਲਣਗੀਆਂ ਬੱਸਾਂ
ਬੱਸਾਂ ‘ਚ ਸਫਰ ਕਰਨ ਵਾਲੇ ਦੇਖ ਲੈਣ ਇਹ ਖਬਰ, 3 ਦਿਨ ਨਹੀਂ ਚੱਲਣਗੀਆਂ ਬੱਸਾਂ
ਪੰਜਾਬ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪਨਬਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ। ਇਸੇ ਲੜੀ ਤਹਿਤ ਬੀਤੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰਾ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਅਨੂਪ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੀਨੀਅਰ ਆਗੂ ਚਾਨਣ ਸਿੰਘ ਚੰਨਾ ਨੇ ਕੀਤੀ ਸੀ। ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰਾ ਭਗਤ ਨੂੰ ਮੰਗ-ਪੱਤਰ ਸੌਂਪਿਆ ਅਤੇ ਯੂਨੀਅਨ ਦੀਆਂ ਮੰਗਾਂ ਬਾਰੇ ਜਾਣੂੰ ਕਰਵਾਇਆ ਸੀ। ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਯੂਨੀਅਨ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਸੰਬੋਧਨ ਵੀ ਕੀਤਾ ਸੀ। ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਅਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਜੇਲ੍ਹ ਵਿਭਾਗ ‘ਚ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਚੰਨਣ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਚੱਲ ਰਹੀ ਦੇਰੀ ਅਤੇ ਵਿਭਾਗੀ ਨੀਤੀਆਂ ਉਨ੍ਹਾਂ ਨੂੰ ਪ੍ਰੇਸ਼ਾਨੀ ਵਿਚ ਪਾ ਰਹੀਆਂ ਹਨ। ਮੰਤਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਅਧਿਕਾਰੀਆਂ ਨੇ ਕਈ ਵਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਪਰ ਸਭ ਕੁਝ ਟਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
3 ਰੋਜ਼ਾ ਚੱਕਾ ਜਾਮ ਦੌਰਾਨ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ
ਇਸੇ ਲੜੀ ਤਹਿਤ 6, 7 ਅਤੇ 8 ਜਨਵਰੀ ਨੂੰ ਸੂਬੇ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਰੋਹ ਦਾ ਪ੍ਰਗਟਾਵਾ ਕੀਤਾ ਜਾਵੇਗਾ। 3 ਰੋਜ਼ਾ ਚੱਕਾ ਜਾਮ ਦੌਰਾਨ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪੱਧਰ ’ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤਹਿਤ ਬੱਸ ਸਟੈਂਡ ਨੂੰ ਬੰਦ ਕਰਨ ਦੀ ਵੀ ਯੋਜਨਾ ਬਣਾਈ ਜਾਵੇਗੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੱਸ ਸਟੈਂਡ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਤਿੰਨ ਰੋਜ਼ਾ ਧਰਨੇ ਦੌਰਾਨ ਉਨ੍ਹਾਂ ਦੇ ਘਰਾਂ ਅੱਗੇ ਸੀਨੀਅਰ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।
ਸਤਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਸਮੇਂ ਦੌਰਾਨ ਕਈ ਵਾਰ ਆਗੂਆਂ ਨੂੰ ਪੱਤਰ ਭੇਜੇ ਗਏ ਸਨ ਪਰ ਕੋਈ ਹੁੰਗਾਰਾ ਨਹੀਂ ਮਿਲਿਆ। ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਨੇਤਾ ਪਿੱਛੇ ਹਟ ਰਹੇ ਹਨ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਡੀਪੂ 1-2 ਨਾਲ ਸਬੰਧਿਤ ਯੂਨੀਅਨ ਨੇਤਾ ਹਾਜ਼ਰ ਸਨ। ਬੁਲਾਰਿਆਂ ਨੇ ਯੂਨੀਅਨ ਨੇਤਾਵਾਂ ਨੂੰ ਸਖਤ ਸੰਘਰਸ਼ ਲਈ ਤਿਆਰ ਰਹਿਣ ਲਈ ਬੋਲਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਰਿਵਾਰਾਂ ਨਾਲ ਸੜਕਾਂ ’ਤੇ ਉਤਰਨ ਦੀ ਨੌਬਤ ਆ ਸਕਦੀ ਹੈ, ਇਸ ਲਈ ਸਾਰੇ ਨੇਤਾ ਆਪਣੇ ਵੱਲੋਂ ਤਿਆਰੀ ਰੱਖਣ।
ਜੇਲ੍ਹ ਵਿਭਾਗ ‘ਚ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਜੇਲ੍ਹ ਵਿਭਾਗ ‘ਚ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਇਹ ਆਸਾਮੀਆਂ ਕੱਚੇ ਤੌਰ ‘ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਇਨ੍ਹਾਂ ਆਸਾਮੀਆਂ ‘ਤੇ ਰੈਗੂਲਰ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰਨ ਨੂੰ ਪਹਿਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ।
ਜੇਲ੍ਹ ਮੰਤਰੀ ਨੇ ਵਿਭਾਗ ਵਿੱਚ ਭਰਤੀ ਸਬੰਧੀ ਚੱਲ ਰਹੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਮੁਹਿੰਮ ਵਿੱਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀ ਡਿਊਟੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ 175 ਵਾਰਡਰਾਂ ਅਤੇ 4 ਮੈਟਰਨਾਂ ਸਮੇਤ ਗਾਰਡ ਸਟਾਫ਼ ਦੀਆਂ 179 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।
ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ || Punjab News
ਵਿਭਾਗ ਨੂੰ ਮਜ਼ਬੂਤ ਕਰਨ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।
ਜੇਲ੍ਹਾਂ ਵਿੱਚ ਜਾਰੀ ਵਿੱਦਿਅਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰਾਜੈਕਟ ਤਹਿਤ ਇਸ ਸਮੇਂ ਲਗਭਗ 2200 ਕੈਦੀ ਵੱਖ-ਵੱਖ ਵਿਦਿਅਕ ਕੋਰਸ ਕਰ ਰਹੇ ਹਨ ਜਦਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਨਵਰੀ 2025 ਵਿੱਚ ਸ਼ੁਰੂ ਕੀਤੇ ਜਾ ਰਹੇ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਸਮੇਤ ਵੱਖ-ਵੱਖ ਕੋਰਸਾਂ ਵਿੱਚ 513 ਕੈਦੀ ਹੁਨਰ ਵਿਕਾਸ ਸਿਖਲਾਈ ਲੈਣ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਹਿਜ਼ 33 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਲਗਭਗ 50,000 ਰੈਗੂਲਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਦੇਣ ਦੀ ਪਹਿਲਕਦਮੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਂਦਿਆਂ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਲਈ ਲਾਈਨ ਵਿੱਚ ਲੱਗਣ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਾਉਣ ਸਬੰਧੀ ਮੁੱਖ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 2,65,430 ਉਮੀਦਵਾਰਾਂ ਲਈ ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਏ.ਆਈ.ਜੀ. ਜੇਲ੍ਹਾਂ ਰਾਜੀਵ ਅਰੋੜਾ ਵੀ ਮੌਜੂਦ ਸਨ।
ਕਿਸਾਨੀ ਅੰਦੋਲਨ ‘ਤੇ CM ਮਾਨ ਦਾ ਵੱਡਾ ਬਿਆਨ
ਕਿਸਾਨੀ ਅੰਦੋਲਨ ‘ਤੇ CM ਮਾਨ ਦਾ ਵੱਡਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਵਲੋਂ ਬੀਤੇ ਦਿਨੀਂ ‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਬੰਦ ਕਰਨ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਨਿਕਲਣਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੋਕਾਂ ਨੂੰ ਤੰਗ-ਪਰੇਸ਼ਾਨ ਕਰਨਾ ਸਹੀ ਨਹੀਂ ਹੈ ਕਿਉਂਕਿ ਜਦੋਂ ਪੰਜਾਬ ਬੰਦ ਹੋਇਆ ਤਾਂ ਲੋਕਾਂ ਨੂੰ ਬੇਹੱਦ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵਲੋਂ ਪੰਜਾਬ ਬੰਦ ਦੀ ਕਾਲ ਦੌਰਾਨ 100 ਕਰੋੜ ਦਾ ਘਾਟਾ ਪਿਆ ਹੈ, ਜਿਸ ਦਾ ਕੇਂਦਰ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਸਾਹਿਬ ਦੀ ਸਿਹਤ ਦਾ ਖ਼ਿਆਲ਼ ਰੱਖਣਾ ਸਾਡਾ ਫਰਜ਼ ਹੈ ਪਰ ਇਸ ਦਾ ਸਭ ਤੋਂ ਵੱਡਾ ਹੱਲ ਕੇਂਦਰ ਸਰਕਾਰ ਨਾਲ ਗੱਲਬਾਤ ਹੀ ਹੈ।
ਡੱਲੇਵਾਲ ਵਰਗੇ ਆਗੂਆਂ ਦਾ ਲੰਬੀਆਂ ਲੜਾਈਆਂ ‘ਚ ਹਾਜ਼ਰ ਰਹਿਣਾ ਜ਼ਰੂਰੀ
ਕਿਸਾਨੀ ਅੰਦੋਲਨ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਖ਼ੁਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਤੁਹਾਡੇ ਵਰਗੇ ਆਗੂਆਂ ਦਾ ਲੰਬੀਆਂ ਲੜਾਈਆਂ ‘ਚ ਹਾਜ਼ਰ ਰਹਿਣਾ ਜ਼ਰੂਰੀ ਹੈ। ਅਸੀਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹਰ ਵੇਲੇ ਚੌਕਸ ਹਾਂ ਅਤੇ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਡੱਲੇਵਾਲ ਸਾਹਿਬ ਨੂੰ ਜ਼ਬਰਦਸਤੀ ਚੁੱਕ ਲਿਆ ਜਾਵੇ ਪਰ ਉੱਥੇ ਤਾਂ ਇਸ ਤਰ੍ਹਾਂ ਦਾ ਕੋਈ ਮਾਹੌਲ ਹੀ ਨਹੀਂ ਹੈ ਅਤੇ ਕਿਸਾਨ ਸ਼ਾਂਤੀ ਨਾਲ ਬੈਠੇ ਹੋਏ ਹਨ।
ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ || Punjab News
ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਕੇਂਦਰ ਵਲੋਂ ਗੱਲ ਕਰਨ ਮਗਰੋਂ ਹੀ ਸਾਰੀ ਗੱਲਬਾਤ ਨਿੱਬੜੇਗੀ ਅਤੇ ਕੇਂਦਰ ਪੰਜਾਬ ਸਰਕਾਰ ਨੂੰ ਐਵੇਂ ਹੀ ਵਿੱਚ ਲਿਆਈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ 8-8 ਘੰਟੇ ਕਿਸਾਨਾਂ ਨਾਲ ਮੀਟਿੰਗਾਂ ਕਰਦਾ ਹੀ ਰਹਿੰਦਾ ਹਾਂ ਪਰ ਕੇਂਦਰ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ ਅਤੇ ਕਿਸਾਨਾਂ ਦੇ ਸਾਰੇ ਮਸਲੇ ਕੇਂਦਰ ਨਾਲ ਹਨ ਅਤੇ ਕੇਂਦਰ ਕਿਸਾਨਾਂ ਨਾਲ ਗੱਲਬਾਤ ਤੋਂ ਘਬਰਾ ਰਹੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਸਾਹਿਬ ਦੀ ਸਿਹਤ ਨੂੰ ਦੇਖਦਿਆਂ ਅਸੀਂ ਖ਼ਨੌਰੀ ਮੋਰਚੇ ਦੇ ਨੇੜੇ ਹਵੇਲੀ ਨੂੰ ਹਸਪਤਾਲ ਬਣਾਇਆ ਹੋਇਆ ਹੈ ਅਤੇ ਮੈਡੀਕਲ ਤੌਰ ‘ਤੇ ਅਸੀਂ ਉਨ੍ਹਾਂ ਨੂੰ ਕੋਈ ਕਮੀ ਨਹੀਂ ਛੱਡਾਂਗੇ। ਡੱਲੇਵਾਲ ਸਾਹਿਬ ‘ਚ ਬੜਾ ਸਿਦਕ ਹੈ, ਜਿਹੜਾ ਉਹ ਇੰਨੇ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ।
ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ || Punjab News
ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।
ਚਿੱਟ ਫੰਡ ਘੁਟਾਲੇ ਦੀ ਜਾਂਚ ‘ਚ ਫਸੇ ਸ਼ੁਭਮਨ ਗਿੱਲ ਤੇ ਸਾਈ ਸੁਦਰਸ਼ਨ
ਧਾਲੀਵਾਲ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ: nriminister2023@gmail.com `ਤੇ ਵੀ ਭੇਜ ਸਕਦੇ ਹਨ।
ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ ‘’ਆਨਲਾਈਨ ਐਨ.ਆਰ.ਆਈ ਮਿਲਣੀ’’ ‘ਚ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾ ਕੇ ਲਾਹਾ ਲੈਣ।
ਚਿੱਟ ਫੰਡ ਘੁਟਾਲੇ ਦੀ ਜਾਂਚ ‘ਚ ਫਸੇ ਸ਼ੁਭਮਨ ਗਿੱਲ ਤੇ ਸਾਈ ਸੁਦਰਸ਼ਨ
ਚਿੱਟ ਫੰਡ ਘੁਟਾਲੇ ਦੀ ਜਾਂਚ ‘ਚ ਫਸੇ ਸ਼ੁਭਮਨ ਗਿੱਲ ਤੇ ਸਾਈ ਸੁਦਰਸ਼ਨ
ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਖਿਡਾਰੀ ਇੱਕ ਵੱਡੇ ਘਪਲੇ ਦੀ ਜਾਂਚ ਵਿੱਚ ਫਸ ਗਏ ਹਨ। ਗੁਜਰਾਤ ਸੀਆਈਡੀ ਕ੍ਰਾਈਮ ਨੇ 450 ਕਰੋੜ ਰੁਪਏ ਦੇ ਚਿੱਟ ਫੰਡ ਘੁਟਾਲੇ ਦੇ ਸਬੰਧ ਵਿੱਚ ਉੱਚ ਪੱਧਰੀ ਭਾਰਤੀ ਕ੍ਰਿਕਟਰਾਂ ਸ਼ੁਭਮਨ ਗਿੱਲ, ਰਾਹੁਲ ਤੇਵਾਤੀਆ, ਮੋਹਿਤ ਸ਼ਰਮਾ ਅਤੇ ਬੀਸਾਈ ਸੁਦਰਸ਼ਨ ਨੂੰ ਸੰਮਨ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਪੋਂਜੀ ਸਕੀਮਾਂ ਦੇ ਮਾਸਟਰਮਾਈਂਡ ਭੁਪਿੰਦਰ ਸਿੰਘ ਜ਼ਾਲਾ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਕੀਤੀ ਗਈ ਹੈ, ਕਿਉਂਕਿ ਉਸਨੇ ਖੁਲਾਸਾ ਕੀਤਾ ਸੀ ਕਿ ਇਨ੍ਹਾਂ ਖਿਡਾਰਿਆਂ ਵੱਲੋਂ ਨਿਵੇਸ਼ ਕੀਤੇ ਗਏ ਪੈਸੇ ਵਾਪਸ ਨਹੀਂ ਕੀਤੇ ਗਏ ਹਨ।
ਗੈਰ-ਸਰਕਾਰੀ ਬਹੀ ਦੀ ਜਾਂਚ
ਇਹ ਸਾਹਮਣੇ ਆਇਆ ਹੈ ਕਿ ਸੀਆਈਡੀ ਦੇ ਅਧਿਕਾਰੀਆਂ ਨੇ ਰੁਸ਼ਿਕ ਮਹਿਤਾ ਨੂੰ ਫੜ ਲਿਆ ਹੈ, ਜੋ ਜ਼ਾਲਾ ਦੇ ਖਾਤਿਆਂ ਨੂੰ ਸੰਭਾਲਦਾ ਸੀ। ਇਸ ਸਬੰਧ ਵਿਚ ਅਹਿਮਦਾਬਾਦ ਮਿਰਰ ਨੇ ਇਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ, “ਜੇ ਮਹਿਤਾ ਸ਼ਾਮਲ ਪਾਇਆ ਗਿਆ, ਤਾਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਅਸੀਂ ਬੈਂਕ ਲੈਣ-ਦੇਣ ਅਤੇ ਭੁਪਿੰਦਰ ਸਿੰਘ ਜਾਲਾ ਦੁਆਰਾ ਬਣਾਈ ਗਈ ਇਕ ਗੈਰ-ਸਰਕਾਰੀ ਬਹੀ ਦੀ ਜਾਂਚ ਕਰਨ ਲਈ ਅਕਾਊਂਟੈਂਟਸ ਦੀ ਇਕ ਟੀਮ ਭੇਜੀ ਹੈ।” ਖਾਤਿਆਂ ਨੂੰ ਜ਼ਬਤ ਕਰ ਲਿਆ ਗਿਆ ਹੈ, ਅਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।”
ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਦਾ ਵਫਦ ਜਥੇਦਾਰ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ
ਇਸ ਦੌਰਾਨ, ਸੀਆਈਡੀ ਦੁਆਰਾ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ਾਲਾ ਨੇ 6000 ਕਰੋੜ ਰੁਪਏ ਦੀ ਵੱਡੀ ਰਕਮ ਦੀ ਧੋਖਾਧੜੀ ਕੀਤੀ ਹੈ। ਹਾਲਾਂਕਿ, ਅਗਲੀ ਜਾਂਚ ‘ਤੇ ਇਹ ਰਕਮ 450 ਕਰੋੜ ਰੁਪਏ ਰਹਿ ਗਈ ਸੀ। “ਜ਼ਾਲਾ ਨੇ ਇੱਕ ਅਣਅਧਿਕਾਰਤ ਖਾਤਾ ਬੁੱਕ ਵੀ ਰੱਖੀ ਹੋਈ ਸੀ, ਜਿਸ ਨੂੰ ਸੀਆਈਡੀ ਕ੍ਰਾਈਮ ਯੂਨਿਟ ਨੇ ਜ਼ਬਤ ਕਰ ਲਿਆ ਹੈ। ਉਸ ਖਾਤੇ ਵਿੱਚ ਦਰਜ ਲੈਣ-ਦੇਣ ਦੀ ਰਕਮ ਲਗਭਗ 52 ਕਰੋੜ ਰੁਪਏ ਹੈ। ਚੱਲ ਰਹੀ ਜਾਂਚ ਦੇ ਆਧਾਰ ‘ਤੇ, ਅਸੀਂ ਅੰਦਾਜ਼ਾ ਲਗਾਇਆ ਹੈ ਕਿ ਕੁੱਲ ਰਕਮ ਲਗਭਗ 450 ਕਰੋੜ ਰੁਪਏ ਹੈ ਅਤੇ ਛਾਪੇ ਜਾਰੀ ਰਹਿਣ ਤੇ ਇਹ ਵਧ ਵੀ ਸਕਦੀ ਹੈ।”
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, ਮਨੂ ਭਾਕਰ-ਹਰਮਨਪ੍ਰੀਤ ਸਿੰਘ ਸਮੇਤ ਚਾਰ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, ਮਨੂ ਭਾਕਰ-ਹਰਮਨਪ੍ਰੀਤ ਸਿੰਘ ਸਮੇਤ ਚਾਰ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ
ਨਵੀ ਦਿੱਲੀ : ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ। ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ, ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼, ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾਲੰਪੀਅਨ ਪ੍ਰਵੀਨ ਕੁਮਾਰ ਨੂੰ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ।
34 ਖਿਡਾਰੀਆਂ ਨੂੰ ਅਰਜੁਨ ਐਵਾਰਡ
ਖੇਡ ਰਤਨ ਤੋਂ ਇਲਾਵਾ 34 ਖਿਡਾਰੀਆਂ ਨੂੰ 2024 ਵਿੱਚ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚੋਂ ਅਥਲੀਟ ਸੁੱਚਾ ਸਿੰਘ ਅਤੇ ਪੈਰਾ ਤੈਰਾਕ ਮੁਰਲੀਕਾਂਤ ਰਾਜਾਰਾਮ ਪੇਟਕਰ ਨੂੰ ਅਰਜੁਨ ਐਵਾਰਡ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਬਿਹਤਰ ਕੋਚਿੰਗ ਦੇਣ ਲਈ ਪੰਜ ਲੋਕਾਂ ਨੂੰ ਦਰੋਣਾਚਾਰੀਆ ਪੁਰਸਕਾਰ ਮਿਲੇਗਾ, ਜਿਸ ਵਿੱਚ ਬੈਡਮਿੰਟਨ ਕੋਚ ਐਸ ਮੁਰਲੀਧਰਨ ਅਤੇ ਫੁੱਟਬਾਲ ਕੋਚ ਅਰਮਾਂਡੋ ਐਗਨੇਲੋ ਕੋਲਾਕੋ ਨੂੰ ਲਾਈਫ ਟਾਈਮ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਵਿਸ਼ਾਲ ਅਕਾਲੀ ਕਾਨਫ਼ਰੰਸ; ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਦੱਸ ਦਈਏ ਕਿ ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਲਈ ਰਾਸ਼ਟਰੀ ਖੇਡ ਪੁਰਸਕਾਰ ਦਿੱਤੇ ਜਾਂਦੇ ਹਨ। ਇਸ ਵਿੱਚ ਖਿਡਾਰੀਆਂ, ਕੋਚਾਂ ਜਾਂ ਸੰਸਥਾਵਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਭਾਰਤੀ ਖੇਡਾਂ ਦੇ ਵਿਕਾਸ ਵਿੱਚ ਯੋਗਦਾਨ ਲਈ ਛੇ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਵਿਸ਼ਾਲ ਅਕਾਲੀ ਕਾਨਫ਼ਰੰਸ; ਸਮਾਗਮ ਦੀਆਂ ਤਿਆਰੀਆਂ ਸ਼ੁਰੂ || Punjab News
ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਵਿਸ਼ਾਲ ਅਕਾਲੀ ਕਾਨਫ਼ਰੰਸ; ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਮਾਘੀ ਮੌਕੇ ਵਿਸ਼ਾਲ ਕਾਨਫ਼ਰੰਸ ਕਰੇਗਾ। ਅਕਾਲੀ ਦਲ ‘ਚ ਚੱਲ ਰਹੀ ਉਥਲ-ਪੁਥਲ ਦਰਮਿਆਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਇਸ ਸਾਲ ਅਕਾਲੀ ਦਲ ਵੱਲੋਂ ਮਾਘੀ ਮੇਲੇ ਦੌਰਾਨ ਆਪਣੀ ਸਾਲਾਨਾ ਕਾਨਫਰੰਸ ਨਹੀਂ ਕੀਤੀ ਜਾਵੇਗੀ। ਪਰ ਅੱਜ ਬਾਅਦ ਦੁਪਹਿਰ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਅਕਾਲੀ ਦਲ ਕਾਨਫਰੰਸ ਕਰਨ ਜਾ ਰਿਹਾ ਹੈ।
ਡਾ. ਚੀਮਾ ਨੇ ਦਿੱਤੀ ਜਾਣਕਾਰੀ
ਡਾ: ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਮਾਘੀ ਦੇ ਮੌਕੇ ‘ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਕਰੇਗਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਇਸ ਵਿੱਚ ਸ਼ਾਮਲ ਹੋਣਗੇ।” ਦੱਸ ਦਈਏ ਕਿ ਮਾਘੀ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪਾਰਟੀ ਸਮਰਥਕ ਸ੍ਰੀ ਮੁਕਤਸਰ ਸਾਹਿਬ ਪਹੁੰਚਦੇ ਹਨ।
ਨਵੀਂ ਮੁੰਬਈ ਦੇ ਹੋਟਲ ‘ਚ ਲੱਗੀ ਭਿਆਨਕ ਅੱ.ਗ, ਆਸਪਾਸ ਦੀਆਂ ਚਾਰ ਦੁਕਾਨਾਂ ਵੀ ਸ/ੜ ਕੇ ਸੁਆਹ















