Home Blog Page 1012

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ‘ਚ ਅੱਠ ਮਤੇ ਪਾਸ, ਪੜ੍ਹੋ ਵੇਰਵਾ

0

ਅੰਮ੍ਰਿਤਸਰ, 8 ਅਪ੍ਰੈਲ 2025 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਇਕੱਤਰਤਾ ਵਿੱਚ ਹੇਠ ਲਿਖੇ ਅਨੁਸਾਰ ਮਤੇ ਪਾਸ ਕੀਤੇ ਗਏ।

ਇਹ ਵੀ ਪੜ੍ਹੋ: ਅੱਜ ਤੋਂ 50 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਜਾਣੋ ਹੁਣ ਕਿਸ ਸ਼ਹਿਰ ਵਿੱਚ ਕੀ ਹੈ ਕੀਮਤ

*ਮਤਾ ਨੰਬਰ 01*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਜੀ (ਖੰਡੂਰ), ਸਾਬਕਾ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਬਾਣੀ ਸੰਥਿਆ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਪਰਿਵਾਰ (ਸਿੰਘਣੀ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕੀਤਾ ਜਾਵੇਗਾ।

*ਮਤਾ ਨੰਬਰ 02*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੱੁਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਫਰ-ਏ-ਸ਼ਹਾਦਤ ਰਾਹੀਂ ਪ੍ਰਚਾਰ ਕਰਦਿਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

*ਮਤਾ ਨੰਬਰ 03*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਕਿ ਹਰ ਗੁਰਸਿੱਖ ਜਿਥੇ ਨਿਤਨੇਮ ਕਰਦਾ ਹੈ ਉਥੇ ਹੀ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਆਪਣੇ ਘਰ ਅੰਦਰ ਸੌਣ ਤੋਂ ਅੱਧਾ ਘੰਟਾ ਪਹਿਲਾਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਉਣ ਦੀ ਰਵਾਇਤ ਮੁੜ ਸੁਰਜੀਤ ਕਰੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ ਤੇ ਸਿੱਖੀ ਨਾਲ ਪਿਆਰ ਵੱਧ ਸਕੇ।

*ਮਤਾ ਨੰਬਰ 04*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਮੁੱਚੇ ਸਿੱਖ ਜਗਤ ਨੂੰ ਪ੍ਰੇਰਣਾ ਕੀਤੀ ਗਈ ਕਿ ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ। ਗੁਰੂ ਸਾਹਿਬ ਜੀ ਦਾ ਫੁਰਮਾਨ ਹੈ ਕਿ:-
“ਮਾਤਾ ਪ੍ਰੀਤਿ ਕਰੇ ਪੁਤੁ ਖਾਇ॥ ਮੀਨੇ ਪ੍ਰੀਤਿ ਭਈ ਜਲਿ ਨਾਇ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ॥1॥”
ਇਸ ਲਈ ਇਹ ਖਰਚ ਲੋੜਵੰਦ ਬੱਚਿਆਂ ਦੀ ਮਦਦ ’ਤੇ ਲਗਾਇਆ ਜਾਵੇ।

*ਮਤਾ ਨੰਬਰ 05*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮਿਤੀ 32 ਹਾੜ ਨਾਨਕਸ਼ਾਹੀ ਸੰਮਤ 556 ਮੁਤਬਿਕ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਜਾਂਦੀ ਹੈ।

*ਮਤਾ ਨੰਬਰ 06*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਮਹਿਸੂਸ ਕੀਤਾ ਗਿਆ ਕਿ ਅੱਜ ਪੰਜਾਬ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਦੀ ਅਤਿ ਲੋੜ ਹੈ ਤਾਂ ਜੋ ਹਰ ਸਿੱਖ ਗੁਰੂ ਸਾਹਿਬ ਜੀ ਦੇ ਫਲਸਫੇ ਤੋਂ ਜਾਣੂ ਹੋ ਸਕੇ। ਇਸ ਲਈ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਢਾਡੀ ਤੇ ਕਵੀਸ਼ਰ ਸਾਹਿਬਾਨ ਆਪਣੇ ਦੇਸ਼-ਵਿਦੇਸ਼ ਦੇ ਦੌਰਿਆਂ ਤੋਂ ਇਲਾਵਾ ਪੰਜਾਬ ਮੁੜਣ ਅਤੇ ਅਗਲੇ ਚਾਰ ਮਹੀਨੇ ਪੰਜਾਬ ਦੇ ਦੱਸ ਪਿੰਡ ਚੁਣ ਕੇ ਉਨ੍ਹਾਂ ਵਿਚ ਸਮਰਪਿਤ ਹੋ ਕੇ ਪ੍ਰਚਾਰ ਕਰਨ। ਭਾਈ ਗੁਰਦਾਸ ਜੀ ਦਾ ਕਥਨ ਹੈ:- “ਰੇਤੁ ਅਕੁ ਆਹਾਰੁ ਕਰਿ ਰੋੜਾ ਕੀ ਗੁਰ ਕਰੀ ਵਿਛਾਈ। ਭਾਰੀ ਕਰੀ ਤਪਸਿਆ ਵਡੇ ਭਾਗੁ ਹਰਿ ਸਿਉ ਬਣਿ ਆਈ।”
ਭਾਵੇਂ ਕਿ ਇਹ ਕਠਿਨ ਹੈ ਪਰ ਅਸੀਂ ਗੁਰੂ ਪਾਤਸ਼ਾਹ ਦਾ ਉਟ ਆਸਰਾ ਲੈ ਕੇ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆ ਇਸ ਕਾਰਜ ਵਿਚ ਫਤਿਹ ਪਾ ਸਕਦੇ ਹਾਂ।

*ਮਤਾ ਨੰਬਰ 07*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 32 ਜੇਠ ਸੰਮਤ ਨਾਨਕਸ਼ਾਹੀ 550 ਮੁਤਾਬਿਕ 14 ਜੂਨ 2018 ਨੂੰ ਮਤਾ ਨੰਬਰ 01 ਦੀ ਰੋਸ਼ਨੀ ਵਿਚ ਵਿਚਾਰ ਅੱਗੇ ਵਧਾਉਂਦਿਆਂ ਫੈਸਲਾ ਕੀਤਾ ਕਿ ਗੁਰਦੁਆਰਾ ਸਾਹਿਬਾਨ ਵਿਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਚੰਗਾ ਪਾਲਣ ਪੋਸ਼ਣ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਨਗਰ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਚੰਗੀ ਤਰ੍ਹਾਂ ਧਿਆਨ ਦੇਣ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਮਤੇ ਤੋਂ ਬਾਅਦ ਭਾਵੇਂ ਕਿ ਕਈ ਗੁਰੂ ਘਰਾਂ ਦੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ ਪਰੰਤੂ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ।

*ਮਤਾ ਨੰਬਰ 08*
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕੇ 01 ਵੈਸਾਖ ਨਾਨਕਸ਼ਾਹੀ ਸੰਮਤ 557 ਮੁਤਾਬਿਕ 13 ਅਪ੍ਰੈਲ 2025 ਨੂੰ ਖਾਲਸੇ ਦੇ ਸਾਜਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਸਮੁੱਚੀ ਦੁਨੀਆ ਵਿਚ ਇਸ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਦੇ ਪ੍ਰਬੰਧ ਕੀਤੇ ਜਾਣ। ਤਖ਼ਤ ਸਾਹਿਬਾਨ ’ਤੇ ਵੀ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ, ਸੰਗਤ ਵੱਧ ਤੋਂ ਵੱਧ ਲਾਹਾ ਲੈ ਕੇ ਗੁਰੂ ਵਾਲੀ ਬਣੇ। ਵੈਸਾਖੀ ਵਾਲੇ ਦਿਨ ਖਾਲਸੇ ਦੀ ਸਾਜਨਾ ਕਰਕੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਸਾਂਝਾ ਪਰਿਵਾਰ ਬਣਾਇਆ ਹੈ, ਅਸੀਂ ਇੱਕ ਦੂਜੇ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਈਏ ਅਤੇ ਸਮੁੱਚੀ ਦੁਨੀਆ ਵਿਚ ਇੱਕ ਪਰਿਵਾਰ ਵਾਂਗ ਵਿਚਰਦਿਆਂ ਇਸ ਸਿਧਾਂਤ ’ਤੇ ਪਹਿਰਾ ਦਈਏ।

ਹਰਿਆਣਾ ਦੇ 20 ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ; ਲੋਕਾਂ ਲਈ ਐਡਵਾਈਜ਼ਰੀ ਜਾਰੀ

0

ਹਰਿਆਣਾ ਵਿੱਚ ਕੜਾਕੇ ਦੀ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਕਰਨਾਲ ਅਤੇ ਯਮੁਨਾਨਗਰ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਡਾਕਟਰਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਦਾ ਮੌਸਮ 9 ਅਪ੍ਰੈਲ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ, 10 ਅਤੇ 11 ਅਪ੍ਰੈਲ ਨੂੰ, ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਰੂਸ ਨੇ ਟੈਲੀਗ੍ਰਾਮ ‘ਤੇ ਲਗਾਇਆ 80 ਹਜ਼ਾਰ ਡਾਲਰ ਦਾ ਜੁਰਮਾਨਾ; ਪੜੋ ਕਾਰਨ

ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਨੇ ਕਿਹਾ ਕਿ 9 ਅਪ੍ਰੈਲ ਤੱਕ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਉੱਤਰ-ਪੱਛਮੀ ਅਤੇ ਪੱਛਮੀ ਹਵਾਵਾਂ ਦੀ ਸੰਭਾਵਨਾ ਕਾਰਨ, ਦਿਨ ਦੇ ਤਾਪਮਾਨ ਵਿੱਚ ਵਾਧਾ ਹੋਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ, 9 ਅਪ੍ਰੈਲ ਦੀ ਰਾਤ ਤੋਂ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ।

ਗੁਰੂਗ੍ਰਾਮ ਦੇ ਡੀਸੀ ਅਜੇ ਕੁਮਾਰ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਦੌਰਾਨ ਗਰਮ ਹਵਾਵਾਂ ਅਤੇ ਵਧੇ ਹੋਏ ਤਾਪਮਾਨ ਕਾਰਨ ਲੂ ਦਾ ਖ਼ਤਰਾ ਵੱਧ ਜਾਂਦਾ ਹੈ। ਖਾਸ ਕਰਕੇ ਧੁੱਪ ਵਿੱਚ ਸੈਰ ਕਰਨ ਵਾਲੇ, ਖਿਡਾਰੀ, ਬੱਚੇ, ਬਜ਼ੁਰਗ ਅਤੇ ਬਿਮਾਰ ਲੋਕਾਂ ਨੂੰ ਹੀਟ ਸਟ੍ਰੋਕ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਲੂ ਤੋਂ ਬਚਾਅ ਲਈ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸਦੀ ਸਾਰਿਆਂ ਨੂੰ ਪਾਲਣਾ ਕਰਨੀ ਪਵੇਗੀ। ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਬਚਣ ਲਈ ਕਿਹਾ ਗਿਆ ਹੈ।

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ (ਰੀਜਨ ਭਾਰਤੀ) ਪੁੱਤਰ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਸਪੋਰਟਸ ਕੋਟੇ ਅਧੀਨ ਹੋਈ ਹੈ। ਇਸ ਖਿਡਾਰੀ ਵੱਲੋਂ ਸਾਲ 2024-25 ਵਿੱਚ ਸੀਨੀਅਰ ਨੈਸ਼ਨਲ ਹੈਂਡਬਾਲ ਚੈਪੀਅਨਸਿਪ ਵਿੱਚ ਜੋ ਕਿ ਰਾਂਚੀ (ਝਾਰਖੰਡ) ਵਿਖੇ ਆਯੋਜਿਤ ਹੋਈ ਸੀ, ਵਿੱਚ ਟੀਮ ਦੀ ਪ੍ਰਤੀਨਿੱਧਤਾ ਕਰਦੇ ਹੋਏ ਪੰਜਾਬ ਦੀ ਝੋਲੀ ਬਰੋਂਜ ਮੈਡਲ ਪੁਆਇਆ ਗਿਆ।

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

ਇਸ ਦੇ ਨਾਲ ਹੀ ਜੂਨੀਅਰ ਨੈਸ਼ਨਲ ਹੈਂਡਬਾਲ ਚੈਪੀਅਸ਼ਿੱਪ ਜੋ ਕਿ ਜਹਾਨਾਬਾਦ (ਬਿਹਾਰ) ਵਿਖੇ ਕਰਵਾਈ ਗਈ, ਵਿੱਚ ਪੰਜਾਬ ਦੀ ਟੀਮ ਨੇ ਗੋਲਡ ਮੈਡਲ ਜਿੱਤਿਆ ਅਤੇ ਇਹ ਖਿਡਾਰੀ ਇਸ ਟੂਰਨਾਮੈਂਟ ਵਿੱਚ ਬੈਸਟ ਗੋਲਕੀਪਰ ਚੁਣਿਆ ਗਿਆ। ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ, ਰਾਕੇਸ਼ ਕੁਮਾਰ ਸ਼ਰਮਾ ਹੈਂਡਬਾਲ ਕੋਚ ਅਤੇ ਸਾਰੇ ਕੋਚਿੰਗ ਅਤੇ ਦਫਤਰੀ ਸਟਾਫ ਵੱਲੋ ਖਿਡਾਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨਿਤ ਕੀਤਾ ਗਿਆ।

ਰੂਸ ਨੇ ਟੈਲੀਗ੍ਰਾਮ ‘ਤੇ ਲਗਾਇਆ 80 ਹਜ਼ਾਰ ਡਾਲਰ ਦਾ ਜੁਰਮਾਨਾ; ਪੜੋ ਕਾਰਨ

0

ਮਾਸਕੋ ਦੀ ਇੱਕ ਅਦਾਲਤ ਨੇ ਟੈਲੀਗ੍ਰਾਮ ਮੈਸੇਂਜਰ ਨੂੰ 7 ਮਿਲੀਅਨ ਰੂਬਲ (ਲਗਭਗ $80,000) ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਕੀਤੀ ਗਈ ਹੈ ਜਿਸ ‘ਚ ਟੈਲੀਗ੍ਰਾਮ ਨੇ ਸਰਕਾਰ ਵਿਰੋਧੀ ਅਤੇ ਕੱਟੜਪੰਥੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੀ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

ਰੂਸੀ ਸਮਾਚਾਰ ਏਜੰਸੀ TASS ਦੇ ਅਨੁਸਾਰ, ਅਦਾਲਤ ਨੇ ਕਿਹਾ ਕਿ “ਟੈਲੀਗ੍ਰਾਮ ਮੈਸੇਂਜਰ ਅਜਿਹੀ ਜਾਣਕਾਰੀ ਅਤੇ ਚੈਨਲਾਂ ਨੂੰ ਹਟਾਉਣ ਵਿੱਚ ਅਸਫਲ ਰਿਹਾ ਹੈ ਜਿਸ ਵਿੱਚ ਕੱਟੜਪੰਥੀ ਗਤੀਵਿਧੀਆਂ ਨੂੰ ਭੜਕਾਉਣ ਵਾਲੀ ਸਮੱਗਰੀ ਸੀ।” ਇਸ ਸਮੱਗਰੀ ਵਿੱਚ ਲੋਕਾਂ ਨੂੰ ਰੂਸੀ ਸਰਕਾਰ ਵਿਰੁੱਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ, ਯੂਕਰੇਨੀ ਫੌਜ ਦਾ ਸਮਰਥਨ ਕਰਨ ਅਤੇ ਰੇਲਵੇ ਆਵਾਜਾਈ ‘ਤੇ ਅੱਤਵਾਦੀ ਹਮਲੇ ਕਰਨ ਲਈ ਉਤਸ਼ਾਹਿਤ ਕਰਨ ਵਾਲੇ ਸੁਨੇਹੇ ਸ਼ਾਮਲ ਸਨ।

ਦੱਸ ਦਈਏ ਕਿ ਰੂਸੀ ਮੂਲ ਦੇ ਉੱਦਮੀ ਪਾਵੇਲ ਦੁਰੋਵ ਦੁਆਰਾ ਸਥਾਪਿਤ ਟੈਲੀਗ੍ਰਾਮ, ਵਰਤਮਾਨ ਵਿੱਚ ਦੁਬਈ ਵਿੱਚ ਸਥਿਤ ਹੈ। ਕੰਪਨੀ ਨੇ ਅਜੇ ਤੱਕ ਜੁਰਮਾਨੇ ਜਾਂ ਅਦਾਲਤ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਹਾਲਾਂਕਿ, ਇਹ ਪਲੇਟਫਾਰਮ ਰੂਸ ਵਿੱਚ ਬਹੁਤ ਮਸ਼ਹੂਰ ਹੈ ।

ਵਿਜੀਲੈਂਸ ਵੱਲੋਂ RTA ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ, 24 ਗ੍ਰਿਫ਼ਤਾਰ

0

-16 ਐਫਆਈਆਰ ਦਰਜ ਕੀਤੀਆਂ ਅਤੇ ਏਜੰਟਾਂ ਤੋਂ 40900 ਰੁਪਏ ਜ਼ਬਤ

ਚੰਡੀਗੜ੍ਹ, 8 ਅਪ੍ਰੈਲ, 2025 – ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੇ ਏਜੰਟਾਂ ਤੋਂ 40,900 ਰੁਪਏ ਜ਼ਬਤ ਕੀਤੇ ਹਨ ਜੋ ਡਰਾਈਵਿੰਗ ਲਾਇਸੈਂਸ, ਡਰਾਈਵਿੰਗ ਟੈਸਟ ਅਤੇ ਹੋਰ ਸੇਵਾਵਾਂ ਦੇਣ ਬਦਲੇ ਲੋਕਾਂ ਤੋਂ ਪੈਸੇ ਵਸੂਲਦੇ ਸਨ।

ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਪ੍ਰਾਪਤ ਹੋਈਆਂ ਕਈ ਸ਼ਿਕਾਇਤਾਂ ਤੋਂ ਬਾਅਦ, ਫਲਾਇੰਗ ਸਕੁਐਡ ਅਤੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਸਮੇਤ ਵਿਜੀਲੈਂਸ ਬਿਊਰੋ ਰੇਂਜਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਆਰਟੀਏ ਅਧਿਕਾਰੀਆਂ ਅਤੇ ਏਜੰਟਾਂ ਲਈ ਚਲਾਇਆ ਗਿਆ, ਜੋ ਏਜੰਟਾਂ ਵਜੋਂ ਕੰਮ ਕਰ ਰਹੇ ਸਨ, ਲਾਇਸੈਂਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਜਾਂ ਡਰਾਈਵਿੰਗ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਗੈਰ-ਕਾਨੂੰਨੀ ਫੀਸਾਂ ਵਸੂਲ ਰਹੇ ਸਨ।

ਇਹ ਵੀ ਪੜ੍ਹੋ; ਮੋਹਾਲੀ ਦੇ ਨੌਜਵਾਨ ਦੀ ਲੰਡਨ ਵਿੱਚ ਮੌਤ: ਮਰਚੈਂਟ ਨੇਵੀ ਨੇ ਖੁਦਕੁਸ਼ੀ ਦਾ ਦਾਅਵਾ ਕੀਤਾ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਬੁਲਾਰੇ ਨੇ ਕਿਹਾ ਕਿ ਇਹ ਕਾਰਵਾਈਆਂ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਰਾਜ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹਨ। ਬੁਲਾਰੇ ਨੇ ਕਿਹਾ ,‘‘ਅਸੀਂ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਅਜਿਹੇ ਛਾਪੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਜਾਰੀ ਰਹਿਣਗੇ,’’।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਮੋਹਾਲੀ ਦਾ ਇੱਕ ਪਾ੍ਰਈਵੇਟ ਏਜੰਟ ਸੁਖਵਿੰਦਰ ਸਿੰਘ ਵੀ ਸ਼ਾਮਲ ਸੀ, ਜਿਸਨੂੰ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੇਣ ਅਤੇ ਟੈਸਟ ਦੀ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੇ ਹਿੱਸੇ ਵਜੋਂ 2,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ । ਫਤਿਹਗੜ੍ਹ ਸਾਹਿਬ ਵਿੱਚ, ਇੱਕ ਹੋਰ ਏਜੰਟ, ਪਰਮਜੀਤ ਸਿੰਘ, ਨੂੰ ਇਸੇ ਤਰ੍ਹਾਂ ਦੀਆਂ ਗੈਰ-ਕਾਨੂੰਨੀ ਸੇਵਾਵਾਂ ਲਈ 5,000 ਰੁਪਏ ਲੈਂਦੇ ਹੋਏ ਫੜਿਆ ਗਿਆ ।

ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ, ਈ.ਓ.ਡਬਲਯ.ੂ ਯੂਨਿਟ ਨੇ ਤਿੰਨ ਵਿਅਕਤੀਆਂ – ਪੰਕਜ ਅਰੋੜਾ ਉਰਫ਼ ਸੰਨੀ, ਦੀਪਕ ਕੁਮਾਰ ਅਤੇ ਮਨੀਸ਼ ਕੁਮਾਰ – ਨੂੰ 1,500 ਰੁਪਏ ਤੋਂ 3,500 ਰੁਪਏ ਤੱਕ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਲੁਧਿਆਣਾ ਵਿਜੀਲੈਂਸ ਬਿਊਰੋ ਰੇਂਜ ਨੇ ਦੋ ਹੋਰ ਏਜੰਟਾਂ, ਤਾਇਸਿਫ਼ ਅਹਿਮਦ ਅੰਸਾਰੀ ਅਤੇ ਹਨੀ ਅਰੋੜਾ ਨੂੰ ਵੀ ਲਾਇਸੈਂਸ ਪ੍ਰਾਪਤ ਕਰਨ ਲਈ ਕ੍ਰਮਵਾਰ 7,000 ਰੁਪਏ ਅਤੇ 5,500 ਰੁਪਏ ਵਸੂਲਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਜਲੰਧਰ ਵਿੱਚ, ਮੋਹਿਤ ਕੁਮਾਰ ਅਤੇ ਵਿਜੇ ਕੁਮਾਰ ਨੂੰ ਫਾਸਟ-ਟਰੈਕ ਡਰਾਈਵਿੰਗ ਟੈਸਟ ਅਪੁਇੰਟਮੈਂਟਾਂ ਲਈ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਹੁਸ਼ਿਆਰਪੁਰ ਵਿੱਚ, ਏਜੰਟ ਅਸ਼ੋਕ ਕੁਮਾਰ ਨੂੰ ਅਸਲ ਟਰਾਇਲਾਂ ਤੋਂ ਬਿਨਾਂ ਡਰਾਈਵਿੰਗ ਟੈਸਟ ਪਾਸ ਕਰਨ ਲਈ 5,000 ਰੁਪਏ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਕਪੂਰਥਲਾ ਵਿੱਚ ਹੀ ਇੱਕ ਮਹੱਤਵਪੂਰਨ ਜ਼ਬਤੀ ਹੋਈ, ਜਿੱਥੇ ਇੱਕ ਏਜੰਟ ਸ਼ੇਰ ਅਮਰੀਕ ਸਿੰਘ ਨੂੰ 12,000 ਰੁਪਏ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਆਰ.ਟੀ.ਏ. ਅਧਿਕਾਰੀਆਂ ਨਾਲ ਸ਼ੱਕੀ ਮਿਲੀਭੁਗਤ ਦਾ ਪਰਦਾਫਾਸ਼ ਹੋਇਆ।

ਐਸਬੀਐਸ ਨਗਰ, ਵਿਜੀਲੈਂਸ ਬਿਊਰੋ ਟੀਮ ਨੇ ਦੋ ਆਰਟੀਏ ਕਰਮਚਾਰੀਆਂ – ਜਤਿੰਦਰ ਸਿੰਘ, ਜੂਨੀਅਰ ਸਹਾਇਕ ਅਤੇ ਮਨੀਸ਼ ਕੁਮਾਰ, ਡੇਟਾ ਐਂਟਰੀ ਆਪਰੇਟਰ – ਦੇ ਨਾਲ-ਨਾਲ ਦੋ ਪ੍ਰਾਈਵੇਟ ਏਜੰਟਾਂ, ਕੇਵਲ ਕ੍ਰਿਸ਼ਨ ਅਤੇ ਕਮਲ ਕੁਮਾਰ ਨੂੰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਲਈ , ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ।

ਸੰਗਰੂਰ ਵਿੱਚ ਵੀ , ਵਿਜੀਲੈਂਸ ਬਿਊਰੋ ਨੇ ਲਵਪ੍ਰੀਤ ਸਿੰਘ, ਜਿਸਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਿੰਗ ਲਾਇਸੈਂਸ ਬਦਲੇ 7000 ਰੁਪਏ ਰਿਸ਼ਵਤ ਰੁਪਏ ਦੀ ਮੰਗ ਕੀਤੀ ਸੀ ਅਤੇ ਅਵਿਨਾਸ ਗਰਗ ਡੇਟਾ ਐਂਟਰੀ ਆਪਰੇਟਰ ਪੰਜਾਬ ਸਟੇਟ ਟਰਾਂਸਪੋਰਟ ਸੋਸਾਇਟੀ, ਵਿਰੁੱਧ ਕਾਰਵਾਈ ਕੀਤੀ । ਇਸੇ ਤਰ੍ਹਾਂ ਤਰਨ ਤਾਰਨ ਵਿੱਚ, ਵਿਜੀਲੈਂਸ ਬਿਊਰੋ ਨੇ ਦੋਸ਼ੀ ਲਖਬੀਰ ਸਿੰਘ ਢਿਲੋਂ ਪ੍ਰਾਈਵੇਟ ਏਜੰਟ ’ਤੇ ਵੀ ਮੁਕੱਦਮਾ ਦਰਜ ਕੀਤਾ ਹੈ। ਜਿਸਨੇ ਸ਼ਿਕਾਇਤਕਰਤਾ ਤੋਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ 3500 ਰੁਪਏ ਰਿਸ਼ਵਤ ਮੰਗੀ ਸੀ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ, ਵਿਜੀਲੈਂਸ ਬਿਊਰੋ ਕੋਲ ਦੋਸ਼ੀ ਕੁਲਬੀਰ ਸਿੰਘ ਅਤੇ ਇੰਦਰਾਸ (ਦੋਵੇਂ ਏਜੰਟ ਹਨ) ਵਿਰੁੱਧ ਰਿਕਾਰਡਿੰਗ ਦੇ ਸਪੱਸ਼ਟ ਸਬੂਤ ਹਨ ਜਿਨ੍ਹਾਂ ਨੇ ਐਮਵੀਆਈ ਅਧਿਕਾਰੀਆਂ ਲਈ 9000 ਰੁਪਏ ਦੀ ਮੰਗ ਕੀਤੀ ਸੀ।
ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਨੇ ਕ੍ਰਿਸ਼ਨ ਲਾਲ, ਇੰਦਰਜੀਤ ਸਿੰਘ ਅਤੇ ਏਜੰਟ ਨਵੀਨ ਕੁਮਾਰ ਨੂੰ ਬਠਿੰਡਾ ਵਿੱਚ ਜਾਅਲੀ ਪਤੇ ਦੀ ਵਰਤੋਂ ਕਰਕੇ ਰਜਿਸਟਰੇਸ਼ਨ ਸਰਟੀਫੀਕੇਟ ਬਣਾਉਣ ਲਈ ਵੀ ਕੇਸ ਦਰਜ ਕੀਤਾ ਹੈ।

ਇਨ੍ਹਾਂ ਕੇਸਾਂ ਦੀ ਜਾਂਚ ਪੇਸ਼ੇਵਰ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਨੂੰ ਖਤਮ ਕਰਨ ਲਈ ਆਰ.ਟੀ.ਏ. ਦਫ਼ਤਰ ਦੇ ਅਧਿਕਾਰੀਆਂ/ਮੁਲਾਜ਼ਮਾਂ ਸਮੇਤ ਰਿਸ਼ਵਤ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਪੂਰੀ ਤਰ੍ਹਾਂ ਜਾਂਚ ਕਰੇਗਾ।

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

0

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਗ੍ਰਨੇਡ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਪਰਿਵਾਰਕ ਮੈਂਬਰ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਮਾਨਸਾ: ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ

ਰਾਤ ਨੂੰ ਹੋਏ ਧਮਾਕੇ ਦੀ ਖ਼ਬਰ ਮਿਲਦੇ ਹੀ ਭਾਜਪਾ ਸਮੇਤ ਹੋਰ ਪਾਰਟੀਆਂ ਦੇ ਆਗੂ ਸਵੇਰ ਤੋਂ ਹੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਆ ਕੇ ਹਾਲ ਚਾਲ ਜਾਣ ਰਹੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਪੰਜਾਬ ਭਾਜਪਾ ਦੇ ਸਾਬਕਾ ਮੁਖੀ ਅਸ਼ਵਨੀ ਕੁਮਾਰ ਅਤੇ ਕਈ ਹੋਰ ਆਗੂ ਸਵੇਰੇ ਸਭ ਤੋਂ ਪਹਿਲਾਂ ਪਹੁੰਚੇ।

ਜਲੰਧਰ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗ੍ਰਨੇਡ ਹਮਲਿਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਪੁਲਿਸ ਸਟੇਸ਼ਨਾਂ ‘ਚ ਵੀ ਗ੍ਰਨੇਡ ਸੁੱਟੇ ਗਏ। ਪੰਜਾਬ ਵਿੱਚ ਗ੍ਰਨੇਡ ਖਿਡੌਣਿਆਂ ਵਾਂਗ ਮਿਲ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ “ਸਾਡੇ ਨੇਤਾ ਮਨੋਰੰਜਨ ਕਾਲੀਆ ਪੰਜਾਬ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਅਜਿਹਾ ਹਮਲਾ ਉਦੋਂ ਹੋਵੇ ਜਦੋਂ ਕੋਈ ਘਰ ਵਿੱਚ ਆਰਾਮ ਕਰ ਰਿਹਾ ਹੋਵੇ। ਧਮਾਕੇ ਨਾਲ ਘਰ ਨੂੰ ਭਾਰੀ ਨੁਕਸਾਨ ਪਹੁੰਚਿਆ। ਘਰ ਦੀ ਪਹਿਲੀ ਮੰਜ਼ਿਲ ‘ਤੇ ਵੀ ਸ਼ੀਸ਼ੇ ਟੁੱਟ ਗਏ। ਇਸ ਤੋਂ ਬਾਅਦ ਵੀ ਪੁਲਿਸ ਕਹਿ ਰਹੀ ਹੈ ਕਿ ਇਹ ਇੱਕ ਮਾਮੂਲੀ ਧਮਾਕਾ ਹੈ।”

 

ਮੋਹਾਲੀ ਦੇ ਨੌਜਵਾਨ ਦੀ ਲੰਡਨ ਵਿੱਚ ਮੌਤ: ਮਰਚੈਂਟ ਨੇਵੀ ਨੇ ਖੁਦਕੁਸ਼ੀ ਦਾ ਦਾਅਵਾ ਕੀਤਾ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

0

ਮੋਹਾਲੀ, 8 ਅਪ੍ਰੈਲ 2025 – ਲੰਡਨ ਵਿੱਚ ਮਰਚੈਂਟ ਨੇਵੀ ਦੇ ਇੱਕ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਜਲ ਸੈਨਾ ਵਿੱਚ ਕੈਡਿਟ ਵਜੋਂ ਸ਼ਾਮਲ ਹੋਇਆ ਸੀ। ਮਰਚੈਂਟ ਨੇਵੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਜਹਾਜ਼ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਦੋਂ ਕਿ ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕਰ ਦਿੱਤੀ ਗਈ ਹੈ। ਕਿਉਂਕਿ ਜਿਸ ਦਿਨ ਖੁਦਕੁਸ਼ੀ ਬਾਰੇ ਗੱਲ ਕੀਤੀ ਜਾ ਰਹੀ ਹੈ, ਉਸ ਦਿਨ, ਪਰਿਵਾਰ ਨੇ ਆਪਣੇ ਪੁੱਤਰ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕੀਤੀ ਅਤੇ ਉਸ ਸਮੇਂ ਉਹ ਬਿਲਕੁਲ ਠੀਕ ਲੱਗ ਰਿਹਾ ਸੀ। ਮ੍ਰਿਤਕ ਦੀ ਪਛਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਦੋਂ ਪਰਿਵਾਰ ਲਾਸ਼ ਲੈ ਕੇ ਮੋਹਾਲੀ ਪਹੁੰਚਿਆ ਤਾਂ ਉਨ੍ਹਾਂ ਨੇ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ, ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’ ਦੇ 38ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ, 38 ਨਸ਼ਾ ਤਸਕਰ ਗ੍ਰਿਫ਼ਤਾਰ

ਮ੍ਰਿਤਕ ਦੇ ਪਿਤਾ ਵਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 7 ਦਸੰਬਰ ਨੂੰ ਸਿੰਗਾਪੁਰ ਗਿਆ ਸੀ, ਜਿੱਥੋਂ ਉਹ ਇੱਕ ਜਹਾਜ਼ ਵਿੱਚ ਸਵਾਰ ਹੋ ਕੇ ਲੰਡਨ ਲਈ ਰਵਾਨਾ ਹੋ ਗਿਆ। 16 ਮਾਰਚ ਨੂੰ ਸਵੇਰੇ 5 ਵਜੇ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਗੱਲਬਾਤ ਕੀਤੀ। ਮੈਂ ਉਨ੍ਹਾਂ ਨਾਲ ਵੀਡੀਓ ਕਾਲ ‘ਤੇ 15 ਮਿੰਟ ਗੱਲ ਕੀਤੀ। ਜਦੋਂ ਕਿ ਸ਼ਾਮ ਨੂੰ 9 ਵਜੇ ਮਰਚੈਂਟ ਨੇਵੀ ਦੇ ਇੱਕ ਅਧਿਕਾਰੀ ਦਾ ਫੋਨ ਆਇਆ ਕਿ ਉਸਦੇ ਪੁੱਤਰ ਬਲਰਾਜ ਦੀ ਮੌਤ ਹੋ ਗਈ ਹੈ ਅਤੇ ਉਹ ਲਾਸ਼ ਲੈਣ ਲਈ ਆ ਸਕਦੇ ਹਨ।

ਉਸ ਨੇ ਹਾਮੀ ਭਰੀ ਅਤੇ ਮਰਚੈਂਟ ਨੇਵੀ ਦੇ ਅਧਿਕਾਰੀਆਂ ਨੇ ਉਸਦੇ ਅਤੇ ਉਸਦੇ ਭਤੀਜੇ ਦੇ ਪਾਸਪੋਰਟ ਲੈ ਲਏ ਅਤੇ ਉਨ੍ਹਾਂ ਲਈ ਵੀਜ਼ਾ ਲਗਵਾ ਦਿੱਤਾ। ਹਾਲਾਂਕਿ, ਉਸਨੂੰ ਯਕੀਨ ਨਹੀਂ ਆਇਆ ਅਤੇ ਉਸਨੇ ਬਲਰਾਜ ਨੂੰ ਵਾਰ-ਵਾਰ ਫ਼ੋਨ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਫ਼ੋਨ ਨਹੀਂ ਚੁੱਕਿਆ।

ਜਦੋਂ ਉਹ ਲੰਡਨ ਵਿੱਚ ਇੱਕ ਆਇਰਲੈਂਡ ਦੇ ਘਰ ਪਹੁੰਚਿਆ, ਤਾਂ ਉਸਦੇ ਪੁੱਤਰ ਦੀ ਲਾਸ਼ ਫ੍ਰੀਜ਼ਰ ਵਿੱਚ ਰੱਖੀ ਹੋਈ ਸੀ। ਉੱਥੇ ਜ਼ਿਆਦਾਤਰ ਵਿਦੇਸ਼ੀ ਮੂਲ ਦੇ ਲੋਕ ਕੰਮ ਕਰਦੇ ਸਨ। ਜਦੋਂ ਕਿ ਕੁਝ ਲੋਕ ਬੰਗਾਲ ਅਤੇ ਕੇਰਲ ਦੇ ਸਨ। ਇਹ ਖੁਲਾਸਾ ਹੋਇਆ ਕਿ ਉਸਦੇ ਸੀਨੀਅਰ ਉਸਨੂੰ ਬਹੁਤ ਪਰੇਸ਼ਾਨ ਕਰਦੇ ਸਨ ਅਤੇ ਉਸਦੇ ਧਰਮ ਦਾ ਮਜ਼ਾਕ ਵੀ ਉਡਾਉਂਦੇ ਸਨ। ਇਸ ਤੋਂ ਪਹਿਲਾਂ, ਬਲਰਾਜ ਵੀ ਥੋੜ੍ਹਾ ਚਿੰਤਤ ਰਹਿੰਦਾ ਸੀ।

ਪਰ ਉਸਨੇ ਉਸਨੂੰ ਸਮਝਾਇਆ ਕਿ ਉਸਨੂੰ ਸਿਰਫ਼ ਆਪਣੇ ਕੰਮ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰਨਾ ਚਾਹੀਦਾ ਹੈ। ਜਿਸ ਤੋਂ ਬਾਅਦ ਬਲਰਾਜ ਵੀ ਸੈਟਲ ਹੋ ਗਿਆ। ਉਸਨੇ ਇਸ ਬਾਰੇ ਕੰਪਨੀ ਦੇ ਉੱਚ ਅਧਿਕਾਰੀਆਂ ਨੂੰ ਦੱਸਿਆ, ਪਰ ਕਿਸੇ ਨੇ ਉਸਦੀ ਗੱਲ ਨਹੀਂ ਸੁਣੀ।

ਵਿਕਰਮ ਸਿੰਘ ਲਾਸ਼ ਲੈ ਕੇ ਮੋਹਾਲੀ ਪਹੁੰਚੇ ਅਤੇ ਪਰਿਵਾਰ ਨੇ ਐਸਡੀਐਮ ਮੋਹਾਲੀ ਨੂੰ ਇੱਕ ਪੱਤਰ ਦਿੱਤਾ ਅਤੇ ਬਲਰਾਜ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੀ ਅਪੀਲ ਕੀਤੀ। ਐਸਡੀਐਮ ਦੇ ਹੁਕਮਾਂ ‘ਤੇ, ਸਿਵਲ ਹਸਪਤਾਲ ਦੇ ਡਾਕਟਰਾਂ ਦੇ ਇੱਕ ਪੈਨਲ ਨੇ ਲਾਸ਼ ਦਾ ਪੋਸਟਮਾਰਟਮ ਕੀਤਾ।

ਉਨ੍ਹਾਂ ਨੇ ਅੱਜ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰ ਦਿੱਤਾ ਹੈ ਅਤੇ ਜਲਦੀ ਹੀ ਇਸ ਮਾਮਲੇ ਸਬੰਧੀ ਪੁਲਿਸ ਅਤੇ ਸਬੰਧਤ ਜਾਂਚ ਏਜੰਸੀ ਨਾਲ ਸੰਪਰਕ ਕਰਨਗੇ। ਉਹ ਆਪਣੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਏਗਾ।

‘ਯੁੱਧ ਨਸ਼ਿਆਂ ਵਿਰੁੱਧ’ ਦੇ 38ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ, 38 ਨਸ਼ਾ ਤਸਕਰ ਗ੍ਰਿਫ਼ਤਾਰ

0

– ਪੰਜਾਬ ਪੁਲਿਸ ਨੇ 38 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 1.8 ਕਿਲੋ ਅਫ਼ੀਮ ਬਰਾਮਦ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਵੀ ਤਲਾਸ਼ੀ ਲਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 8 ਅਪ੍ਰੈਲ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 38ਵੇਂ ਦਿਨ, ਪੰਜਾਬ ਪੁਲਿਸ ਨੇ 7 ਅਪ੍ਰੈਲ ਨੂੰ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ: ਭਗਵੰਤ ਮਾਨ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼

ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਸੂਬੇ ਦੇ ਲਗਭਗ 225 ਬੱਸ ਅੱਡਿਆਂ ‘ਤੇ ਤਕਰੀਬਨ 2947 ਲੋਕਾਂ ਦੀ ਤਲਾਸ਼ੀ ਲਈ ਗਈ।
ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 466 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 31 ਐਫਆਈਆਰ ਦਰਜ ਕਰਨ ਤੋਂ ਬਾਅਦ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ 38 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5239 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 1.8 ਕਿਲੋ ਅਫੀਮ ਅਤੇ 17,600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 481 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸ ਨਾਲ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਇੱਕ ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।

ਮਾਨਸਾ: ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰਿਕ ਮੈਂਬਰਾਂ ਦਾ ਰੋ – ਰੋ ਬੁਰਾ ਹਾਲ

0

ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 38 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਰਨੈਲ ਸਿੰਘ ‘ਤੇ 7 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਕਾਰਨ ਉਸਦਾ ਘਰ ਅਤੇ ਜ਼ਮੀਨ ਵਿਕ ਗਈ। ਆਪਣਾ ਕਾਰੋਬਾਰ ਚਲਾਉਣ ਲਈ, ਉਸਨੇ ਕਿਸ਼ਤਾਂ ‘ਤੇ ਇੱਕ ਟਰੈਕਟਰ ਵੀ ਲਿਆ ਸੀ। ਕਰਜ਼ੇ ਦੇ ਬੋਝ ਤੋਂ ਪਰੇਸ਼ਾਨ ਹੋ ਕੇ ਉਸਨੇ ਇਹ ਕਦਮ ਚੁੱਕਿਆ।

Vishal Dadlani ਨੇ ਇੰਡੀਅਨ ਆਈਡਲ ਨੂੰ ਹਮੇਸ਼ਾ ਲਈ ਕਿਹਾ ਅਲਵਿਦਾ! ਪੋਸਟ ਸਾਂਝੀ ਕਰਕੇ ਦੱਸਿਆ ਕਾਰਨ

ਜਾਣਕਾਰੀ ਅਨੁਸਾਰ ਜਰਨੈਲ ਸਿੰਘ ਦੇ ਘਰ ‘ਚ ਉਸਦੀ ਪਤਨੀ, 8 ਸਾਲ ਦਾ ਪੁੱਤਰ ਅਤੇ ਮਾਂ ਰਹਿ ਗਏ ਹਨ। ਪਰਿਵਾਰ ਇਸ ਸਮੇਂ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਪਰਿਵਾਰ ਵੱਲੋਂ ਪੰਜਾਬ ਸਰਕਾਰ ਨੂੰ ਵਿੱਤੀ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਸਦਰ ਥਾਣੇ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਭਗਵੰਤ ਮਾਨ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼

0

– ਸੂਬੇ ਵਿੱਚ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਇਤਿਹਾਸਕ ਕਦਮ

– ਨੌਜਵਾਨਾਂ ਦੀ ਕਿਸਮਤ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਸੂਬਾ ਸਰਕਾਰ
– ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵਿਆਪਕ ਬਦਲਾਅ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼਼ਲਾਘਾ

ਨਵਾਂ ਸ਼ਹਿਰ, 8 ਅਪਰੈਲ 2025 – ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ 7 ਅਪ੍ਰੈਲ ਨੂੰ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ` ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ।

ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜੈਪੁਰ ‘ਚ ਕਾਰ ਸਵਾਰ ਨੇ 9 ਲੋਕਾਂ ਨੂੰ ਕੁਚਲਿਆ, 3 ਦੀ ਮੌਤ, ਪੁਲਿਸ ਨੇ ਲੋਕਾਂ ਦੀ ਮਦਦ ਨਾਲ ਫੜਿਆ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ `ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਪੁੱਤਰ ਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ‘ਮਿਡ-ਡੇਅ-ਮੀਲ ਸੈਂਟਰ’ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੋਂ ਵਾਂਝਾ ਰੱਖਿਆ ਅਤੇ ਜਿਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਹੁਣ ਉਹ ਸਿਆਸੀ ਗੁੰਮਨਾਮੀ ਵਿੱਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਤਰਾਸ਼ਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ `ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ `ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਕੂਲੀ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ `ਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ` ਸ਼ੁਰੂ ਕੀਤਾ ਹੈ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਅਥਾਹ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਦਾ ਸਫ਼ਾਇਆ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰ ਸਕਦੀ ਕਿ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਘਰ ਸੱਥਰ ਵਿਛੇ ਹੋਣ ਅਤੇ ਦੂਜੇ ਪਾਸੇ ਨਸ਼ਾ ਤਸਕਰ ਜ਼ਿੰਦਗੀ ਦਾ ਆਨੰਦ ਮਾਣਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ `ਤੇ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਕੋਈ ਇਸ ਕੰਮ ਵਿੱਚ ਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰ ਰਹੀ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀ ਸੂਬੇ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਮਾਰਗ ਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਸੂਬੇ ਦੇ 80 ‘ਸਕੂਲ ਆਫ਼ ਐਮੀਨੈਂਸ’ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਹਰੇਕ ਅਧਿਕਾਰੀ ਨੂੰ ਸਕੂਲ ਪੰਜ ਸਾਲਾਂ ਲਈ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਦੌਰਾਨ ਸਬੰਧਤ ਅਧਿਕਾਰੀ ਦੀ ਤਾਇਨਾਤੀ ਕਿਸੇ ਵੀ ਜਗ੍ਹਾ ਹੋਈ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਅਧਿਕਾਰੀਆਂ ਦੀ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਾਰਤਾਲਾਪ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ। ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ ਲਈ ਸਿਖਲਾਈ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਲਈ ਸਰੋਤ ਇਕੱਠੇ ਕਰਨ ਅਤੇ ‘ਰਿਸੋਰਸ ਪਰਸਨ’ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਬੌਸ ਵਜੋਂ ਨਹੀਂ, ਸਗੋਂ ਰਾਹ ਦਸੇਰੇ ਵਜੋਂ ਫਰਜ਼ ਨਿਭਾਉਣਗੇ ਅਤੇ ਇਹ ਸਵੈ-ਇੱਛਤ ਸੇਵਾ ਹੋਵੇਗੀ ਅਤੇ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਕਾਰਜ ਨੂੰ ਨਿਭਾਉਣਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਹੋਰ ਕ੍ਰਾਂਤੀ ਲਿਆਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਤਸੱਲੀਬਖ਼ਸ਼ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਪੜ੍ਹ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੱਲ ਬਜਟ ਦਾ 11 ਫੀਸਦੀ, ਜੋ ਕਿ 18,047 ਕਰੋੜ ਰੁਪਏ ਬਣਦਾ ਹੈ, ਸਿੱਖਿਆ ਖ਼ੇਤਰ ਲਈ ਅਲਾਟ ਕਰ ਕੇ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਨਵਾਂ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਸਿਰਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਖੇਤਰ ਦੇ ਵਿਕਾਸ `ਤੇ ਪੂਰਾ ਧਿਆਨ ਕੇਂਦਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਪਾਠਕ੍ਰਮ ਅਤੇ ਹੋਰ ਚੀਜ਼ਾਂ ਬਾਰੇ ਪੁੱਛਗਿੱਛ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਸਮਝਾਉਣ ਦਾ ਮੌਕਾ ਵੀ ਪ੍ਰਦਾਨ ਕਰੇਗਾ।

ਇਸ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਖੇਤਰ ਦੀ ਸੰਪੂਰਨ ਤੌਰ ਉਤੇ ਕਾਇਆਕਲਪ ਕੀਤੀ ਜਾ ਰਹੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਇਸ ਗੱਲ ਦਾ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਫਿਰਕੂ ਲੀਹਾਂ ਉਤੇ ਵੰਡਣ ਵਾਲੀ ਸਿਆਸਤ ਦਾ ਅਸੀਂ ਹਿੱਸਾ ਨਹੀਂ ਬਣਾਂਗੇ ਸਗੋਂ ਮਿਆਰੀ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਕਾਬਲ ਤੇ ਸਮਰੱਥ ਬਣਾ ਰਹੇ ਹਾਂ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਸੂਬੇ ਦੇ 12000 ਤੋਂ ਵੱਧ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਪਹਿਲਾਂ ਸਰਕਾਰੀ ਸਕੂਲਾਂ ਦੀ ਤਸਵੀਰ ਬਦਹਾਲ ਹੁੰਦੀ ਸੀ ਪਰ ਇਸ ਵੇਲੇ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ ਵਿਦਿਆਰਥੀਆਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਕੋਲ ਬਹੁਤ ਕਾਬਲ ਤੇ ਹੋਣਹਾਰ ਅਧਿਆਪਕ ਹਨ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਦੋ-ਪੜਾਵੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਪਲਾਈ ਲਾਈਨ ਤੋੜਨ ਲਈ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਦੂਜੇ ਪਾਸੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਦੇ ਪੜ੍ਹ-ਲਿਖ ਜਾਣ ਨਾਲ ਨਸ਼ਿਆਂ ਦੀ ਮੰਗ ਹੀ ਨਾ ਰਹੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਯਤਨਾਂ ਨਾਲ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਕੇ ਉੱਭਰੇਗਾ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਦੂਜੇ ਪਾਸੇ ਦਿੱਲੀ ਵਿੱਚ ਨਵੀਂ ਬਣੀ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੋਂ ਮਹਿਰੂਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਾਈਵੇਟ ਸਕੂਲਾਂ ਵਿੱਚ ਫੀਸ ਦੁੱਗਣੀ ਕਰ ਦਿੱਤੀ ਗਈ ਹੈ ਜੋ ਸਿੱਧੇ ਤੌਰ ’ਤੇ ਆਮ ਲੋਕਾਂ ਖਾਸ ਕਰਕੇ ਕਮਜ਼ੋਰ ਵਰਗਾਂ ਦੀ ਲੁੱਟ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਗਰੀਬਾਂ ਅਤੇ ਕਮਜ਼ੋਰ ਵਰਗਾਂ ਦਾ ਰਾਖਾ ਬਣ ਕੇ ਉੱਭਰਿਆ ਹੈ।
ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਨਛੱਤਰ ਪਾਲ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।