Home Blog Page 1013

IND vs AUS: ਸਿਡਨੀ ਟੈਸਟ ਤੋਂ ਪਹਿਲਾਂ ਭਾਰਤ ਨੂੰ ਲੱਗਾ ਵੱਡਾ ਝਟਕਾ, ਇਹ ਤੇਜ਼ ਗੇਂਦਬਾਜ਼ ਹੋਇਆ ਬਾਹਰ

0

IND vs AUS: ਸਿਡਨੀ ਟੈਸਟ ਤੋਂ ਪਹਿਲਾਂ ਭਾਰਤ ਨੂੰ ਲੱਗਾ ਵੱਡਾ ਝਟਕਾ, ਇਹ ਤੇਜ਼ ਗੇਂਦਬਾਜ਼ ਹੋਇਆ ਬਾਹਰ

ਨਵੀ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ ਦਾ ਪੰਜਵਾਂ ਅਤੇ ਆਖਰੀ ਮੈਚ ਸਿਡਨੀ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਲਈ ਹੁਣ ਇਹ ਮੈਚ ਜਿੱਤਣਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਮੈਚ ‘ਚ ਟੀਮ ਇੰਡੀਆ ਆਪਣੀ ਬਿਹਤਰੀਨ ਖੇਡ ਨਾਲ ਉਤਰਨਾ ਚਾਹੇਗੀ। ਮੈਚ ਤੋਂ ਇੱਕ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ।

ਆਕਾਸ਼ ਦੀਪ ਸਿਡਨੀ ਟੈਸਟ ਤੋਂ ਬਾਹਰ

ਦੱਸ ਦਈਏ ਕਿ ਤੇਜ਼ ਗੇਂਦਬਾਜ਼ ਆਕਾਸ਼ ਦੀਪ ਸਿਡਨੀ ਟੈਸਟ ਤੋਂ ਬਾਹਰ ਹੋ ਗਏ ਹਨ। ਜਿਸ ਦੀ ਜਾਣਕਾਰੀ ਮੁੱਖ ਕੋਚ ਗੌਤਮ ਗੰਭੀਰ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਹੈ। ਦਰਅਸਲ, ਤੇਜ਼ ਗੇਂਦਬਾਜ਼ ਆਕਾਸ਼ ਦੀਪ ਪਿੱਠ ਦੀ ਸੱਟ ਤੋਂ ਪੀੜਤ ਹਨ। ਜਿਸ ਕਾਰਨ ਉਨ੍ਹਾਂ ਨੂੰ ਸਿਡਨੀ ਟੈਸਟ ਤੋਂ ਬਾਹਰ ਰਹਿਣਾ ਪਵੇਗਾ। ਆਕਾਸ਼ ਦੀਪ ਦੀ ਸੱਟ ਦੇ ਬਾਰੇ ‘ਚ ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਆਕਾਸ਼ ਦੀਪ ਪਿੱਠ ਦੀ ਸਮੱਸਿਆ ਕਾਰਨ ਮੈਚ ਤੋਂ ਬਾਹਰ ਹੋ ਗਏ ਹਨ।’ ਆਕਾਸ਼ ਦੀਪ ਨੇ ਗਾਬਾ ਟੈਸਟ ‘ਚ ਬੱਲੇਬਾਜ਼ੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਆਕਾਸ਼ ਦੀਪ ਨੇ ਗਾਬਾ ਟੈਸਟ ਵਿੱਚ 31 ਦੌੜਾਂ ਦੀ ਪਾਰੀ ਖੇਡੀ ਸੀ।

ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀ ਪਦਉੱਨਤ, ਵੇਖੋ ਸੂਚੀ

ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀ ਪਦਉੱਨਤ, ਵੇਖੋ ਸੂਚੀ || Punjab News

0

ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀ ਪਦਉੱਨਤ, ਵੇਖੋ ਸੂਚੀ

ਚੰਡੀਗੜ੍ਹ, 2 ਜਨਵਰੀ: ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਕਰੇਗੀ ਜਵਾਬ ਦਾਖਿਲ

0

ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਕਰੇਗੀ ਜਵਾਬ ਦਾਖਿਲ

ਚੰਡੀਗੜ੍ਹ : ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਜਵਾਬ ਦਾਖਿਲ ਕਰੇਗੀ। ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਨੂੰ ਇਲਾਜ ਮੁਹਈਆ ਕਰਵਾਉਣ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਤੋਂ ਪਹਿਲਾ 30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ।

ਪੁਲਿਸ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਮੀਟਿੰਗਾਂ ਦਾ ਦੌਰ ਜਾਰੀ

ਦੱਸ ਦਈਏ ਕਿ ਬੀਤੇ ਕੱਲ੍ਹ (ਬੁੱਧਵਾਰ) ਨੂੰ ਵੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ। ਪਰ ਡੱਲੇਵਾਲ ਕਿਸੇ ਵੀ ਤਰਾਂ ਦੇ ਡਾਕਟਰੀ ਇਲਾਜ ਤੋਂ ਮਨਾ ਕਰ ਰਹੇ ਹਨ ਓਧਰ, 4 ਜਨਵਰੀ ਨੂੰ ਖਨੌਰੀ ਮੋਰਚੇ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਵਿੱਚ 2 ਲੱਖ ਤੋਂ ਵੱਧ ਕਿਸਾਨਾਂ ਦੇ ਪੁੱਜਣ ਦੀ ਸੰਭਾਵਨਾ ਹੈ। ਡੱਲੇਵਾਲ ਖਨੌਰੀ ਮੋਰਚੇ ਤੋਂ ਆਪਣਾ ਅਹਿਮ ਸੰਦੇਸ਼ ਦੇਣਗੇ। ਸਾਰੇ ਕਿਸਾਨਾਂ ਨੇ ਸਵੇਰੇ 10 ਵਜੇ ਤੱਕ ਮੋਰਚੇ ‘ਤੇ ਪਹੁੰਚਣਾ ਹੈ।

Diljit ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਪੜੋ ਕੀ ਹੋਈ ਗੱਲਬਾਤ

 

Diljit ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਪੜੋ ਕੀ ਹੋਈ ਗੱਲਬਾਤ

0

Diljit ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਪੜੋ ਕੀ ਹੋਈ ਗੱਲਬਾਤ

ਪਿਛਲੇ ਕੁਝ ਮਹੀਨਿਆਂ ਤੋਂ ਦਿਲਜੀਤ ਦੋਸਾਂਝ ਦੇਸ਼ ਭਰ ‘ਚ ਆਪਣੇ ਮਿਊਜ਼ਿਕ ਕੰਸਰਟ ਕਰ ਰਹੇ ਸਨ। ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਆਪਣਾ ਸੰਗੀਤਕ ਦੌਰਾ ਕੀਤਾ, ਇਸ ਸੰਗੀਤ ਯਾਤਰਾ ਦਾ ਨਾਮ ਸੀ ‘ਦਿਲ ਲੁਮੀਨਾਤੀ’। ਉਨ੍ਹਾਂ ਦੇ ਸੰਗੀਤ ਅਤੇ ਦਿਲ ਜਿੱਤਣ ਦੀ ਕਲਾ ਦੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਸ਼ਲਾਘਾ ਕੀਤੀ ਹੈ।

PM ਮੋਦੀ ਨੇ ਕੀਤੀ ਦਿਲਜੀਤ ਦੀ ਪ੍ਰਸ਼ੰਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ, ਉਨ੍ਹਾਂ ਨੂੰ “ਪ੍ਰਤਿਭਾ ਅਤੇ ਪਰੰਪਰਾ ਦਾ ਮਿਸ਼ਰਣ” ਕਿਹਾ। ਇਸ “ਯਾਦਗਾਰ” ਮੁਲਾਕਾਤ ਦੌਰਾਨ, ਦੋਵਾਂ ਨੇ ਸੰਗੀਤ, ਸੱਭਿਆਚਾਰ ਅਤੇ ਯੋਗਾ ਸਮੇਤ ਭਾਰਤ ਦੇ ਵੱਖ-ਵੱਖ ਰੰਗਾਂ ‘ਤੇ ਚਰਚਾ ਕੀਤੀ।

ਦਿਲਜੀਤ ਨੇ ਦਿੱਤਾ ਇਹ ਜਵਾਬ

ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਦਿਲਜੀਤ ਦੀਆਂ ਪ੍ਰਾਪਤੀਆਂ ਦੀ ਤਾਰੀਫ਼ ਕੀਤੀ ਅਤੇ ਕਿਹਾ, “ਜਦੋਂ ਭਾਰਤ ਦੇ ਇੱਕ ਛੋਟੇ ਜਿਹੇ ਪਿੰਡ ਦਾ ਇੱਕ ਲੜਕਾ ਅੰਤਰਰਾਸ਼ਟਰੀ ਮੰਚ ‘ਤੇ ਚਮਕਦਾ ਹੈ, ਤਾਂ ਇਹ ਬੇਮਿਸਾਲ ਲਗਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਮ ਦਿਲਜੀਤ ਰੱਖਿਆ ਹੈ ਅਤੇ ਤੁਸੀਂ ਲੋਕਾਂ ਦੇ ਦਿਲ ਜਿਤੜੇ ਰਹਿੰਦੇ ਹੋ।” ਦਿਲਜੀਤ ਨੇ ਜਵਾਬ ਦਿੱਤਾ, “ਅਸੀਂ ‘ਮੇਰਾ ਭਾਰਤ ਮਹਾਨ’ ਪੜ੍ਹਦੇ ਸੀ ਪਰ ਜਦੋਂ ਮੈਂ ਪੂਰੇ ਭਾਰਤ ਦੀ ਯਾਤਰਾ ਕੀਤੀ ਤਾਂ ਮੈਨੂੰ ਅਹਿਸਾਸ ਹੋਇਆ ਕਿ ਲੋਕ ਅਜਿਹਾ ਕਿਉਂ ਕਹਿੰਦੇ ਹਨ।” ਭਾਰਤ ਦੀ ਵਿਭਿੰਨਤਾ ‘ਤੇ ਬੋਲਦੇ ਹੋਏ, ਪੀਐਮ ਮੋਦੀ ਨੇ ਕਿਹਾ, “ਭਾਰਤ ਦੀ ਵਿਸ਼ਾਲਤਾ ਇਸਦੀ ਤਾਕਤ ਹੈ। ਅਸੀਂ ਇੱਕ ਜੀਵੰਤ ਸਮਾਜ ਹਾਂ।”

ਇਹ ਵੀ ਪੜੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ: ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 3 ਜਨਵਰੀ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ: ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 3 ਜਨਵਰੀ ਨੂੰ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ: ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 3 ਜਨਵਰੀ ਨੂੰ

ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੀਆਂ ਚੋਣਾਂ ਲਈ ਡਰਾਫਟ ਵੋਟਰ ਸੂਚੀ 3 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਹ ਡਰਾਫਟ ਵੋਟਰ ਸੂਚੀ 21 ਅਕਤੂਬਰ, 2023 ਅਤੇ 15 ਦਸੰਬਰ, 2024 ਵਿਚਕਾਰ ਪ੍ਰਾਪਤ ਹੋਏ ਫਾਰਮਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਇਹ ਸੂਚੀ ਰਿਵਾਈਜ਼ਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਉਪਲਬਧ ਹੋਵੇਗੀ।

24 ਜਨਵਰੀ ਤੱਕ ਇਤਰਾਜ਼ ਅਤੇ ਅਪੀਲਾਂ ਦਾਇਰ ਕਰ ਸਕਦੇ ਹਨ ਵੋਟਰ

ਜਤਿੰਦਰ ਜੋਰਵਾਲ ਨੇ ਅੱਗੇ ਕਿਹਾ ਕਿ ਵੋਟਰਾਂ ਕੋਲ 24 ਜਨਵਰੀ ਤੱਕ ਸਬੰਧਤ ਰਿਵਾਈਜ਼ਿੰਗ ਅਫ਼ਸਰਾਂ ਕੋਲ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦਾ ਮੌਕਾ ਹੈ। ਖੰਨਾ ਖੇਤਰ ਲਈ ਰਿਵਾਈਜ਼ਿੰਗ ਅਫ਼ਸਰ ਐਸ.ਡੀ.ਐਮ ਖੰਨਾ ਹਨ ਅਤੇ ਡਰਾਫਟ ਵੋਟਰ ਸੂਚੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ। ਵੋਟਰ 24 ਜਨਵਰੀ ਤੱਕ ਉੱਥੇ ਕੋਈ ਵੀ ਇਤਰਾਜ਼ ਜਾਂ ਅਪੀਲ ਦਾਇਰ ਕਰ ਸਕਦੇ ਹਨ। ਪਾਇਲ ਲਈ ਰਿਵਾਈਜ਼ਿੰਗ ਅਫਸਰ ਐਸ.ਡੀ.ਐਮ ਪਾਇਲ ਹਨ, ਜਿਨ੍ਹਾਂ ਕੋਲ ਵੋਟਰਾਂ ਲਈ ਡਰਾਫਟ ਸੂਚੀ ਵੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ ਤਾਂ ਜੋ ਉਹ ਇਤਰਾਜ਼ਾਂ ਦੀ ਜਾਂਚ ਕਰ ਸਕਣ। ਲੁਧਿਆਣਾ ਪੱਛਮੀ, ਸਮਰਾਲਾ, ਰਾਏਕੋਟ ਅਤੇ ਜਗਰਾਉਂ ਦੇ ਸਬ-ਡਵੀਜ਼ਨਾਂ ਵਿੱਚ ਸਬੰਧਤ ਐਸ.ਡੀ.ਐਮ ਰਿਵਾਈਜ਼ਿੰਗ ਅਫਸਰ ਵਜੋਂ ਕੰਮ ਕਰਦੇ ਹਨ ਅਤੇ ਵੋਟਰ ਡਰਾਫਟ ਵੋਟਰ ਸੂਚੀ ਦੀ ਜਾਂਚ ਕਰ ਸਕਦੇ ਹਨ ਅਤੇ ਆਪਣੇ ਦਫ਼ਤਰਾਂ ਵਿੱਚ ਇਤਰਾਜ਼ ਦਰਜ ਕਰ ਸਕਦੇ ਹਨ।

ਲੁਧਿਆਣਾ ਦਿਹਾਤੀ ਲਈ ਐਸ.ਡੀ.ਐਮ ਪੂਰਬੀ ਰਿਵਾਈਜ਼ਿੰਗ ਅਫਸਰ

ਲੁਧਿਆਣਾ ਦਿਹਾਤੀ ਲਈ ਐਸ.ਡੀ.ਐਮ ਪੂਰਬੀ ਰਿਵਾਈਜ਼ਿੰਗ ਅਫਸਰ ਹਨ ਅਤੇ ਡਰਾਫਟ ਵੋਟਰ ਸੂਚੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ। ਮੁੱਲਾਂਪੁਰ ਦਾਖਾ ਵਿੱਚ ਜ਼ਿਲ੍ਹਾ ਮਾਲ ਅਫਸਰ (ਡੀ.ਆਰ.ਓ) ਰਿਵਾਈਜ਼ਿੰਗ ਅਫਸਰ ਹਨ, ਵੋਟਰ ਡਰਾਫਟ ਵੋਟਰ ਸੂਚੀ ਦੀ ਜਾਂਚ ਕਰ ਸਕਦੇ ਹਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਡੀ.ਆਰ.ਏ ਸ਼ਾਖਾ ਵਿੱਚ ਇਤਰਾਜ਼ ਦਰਜ ਕਰ ਸਕਦੇ ਹਨ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 2-1-2025

0

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 2-1-2025

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ….ਹੋਰ ਪੜੋ

ਨਵੇਂ ਸਾਲ ‘ਤੇ ਅਮਰੀਕਾ ‘ਚ ਵੱਡਾ ਹਾਦਸਾ, 10 ਦੀ ਮੌ.ਤ

ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕਾ ਦੇ ਨਿਊ ਓਰਲੀਨਜ਼ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਨਿਊ ਓਰਲੀਨਜ਼ ‘ਚ ਇਕ ਟਰੱਕ ਨੇ ਭੀੜ ‘ਤੇ ਚੜ੍ਹਾਈ ਕਰ ਦਿੱਤੀ, ਜਿਸ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਘਟਨਾ ਦੀ…ਹੋਰ ਪੜੋ

ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ…ਹੋਰ ਪੜੋ

ਕਿਸਾਨ ਆਗੂ ਡੱਲੇਵਾਲ ਦਾ ਹਾਲ-ਚਾਲ ਜਾਣਨ ਲਈ ਪਹੁੰਚੇ ਗਾਇਕ ਬੱਬੂ ਮਾਨ

ਖਨੌਰੀ ਸਰਹੱਦ ਉਤੇ ਪਿਛਲੇ 37 ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਪੰਜਾਬੀ ਗਾਇਕ ਬੱਬੂ ਮਾਨ ਬਾਰਡਰ ‘ਤੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਆਗੂ ਦਾ ਹਾਲ-ਚਾਲ ਜਾਣਿਆ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ….ਹੋਰ ਪੜੋ

ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਕੀਤੇ ਵੱਡੇ ਐਲਾਨ, 6 ਜਨਵਰੀ ਨੂੰ ਹੋਵੇਗਾ ਵੱਡਾ ਇਕੱਠ

ਜਿੱਥੇ ਪੂਰੀ ਦੁਨੀਆ ਭਰ ਵਿੱਚ ਲੋਕ ਨਵੇਂ ਸਾਲ ਦੇ ਜਸ਼ਨ ਮਨਾ ਰਹੇ ਹਨ ਉਥੇ ਹੀ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਵਿੱਚ ਦਿੱਲੀ ਅੰਦੋਲਨ 2 ਦੇ ਚਲਦੇ ਦੇਸ਼ ਦੇ ਕਿਸਾਨ ਮਜ਼ਦੂਰ 2024 ਦੇ 13 ਫਰਵਰੀ ਤੋਂ ਲਗਾਤਾਰ ਵੱਖ ਵੱਖ ਬਾਡਰਾਂ ਤੇ ਕੜਕਦੀ ਠੰਡ ਵਿੱਚ ਬੈਠੇ…ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 2-1-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 2-1-2025

ਸਲੋਕ ਮਃ ੨ ॥

ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥

ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੯੫੪)

 

ਪੰਜਾਬੀ ਵਿਆਖਿਆ:

 

ਸਲੋਕ ਮਃ ੨ ॥

ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ । ਜਿਸ ਮਨੁੱਖ ਦੇ ਅੰਦਰ ‘ਨਾਮ’-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ।੨।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ ।੩।(ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ । ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ ।ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ।੧੬।

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਦਬੋਚਿਆ || Punjab News

0

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਕਪੂਰਥਲਾ ਜ਼ਿਲ੍ਹੇ ਦੇ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ 8 ਸੀਨੀਅਰ IPS ਅਧਿਕਾਰੀਆਂ ਨੂੰ ਦਿੱਤੀ ਤਰੱਕੀ || Punjab News

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਮੁਲਜ਼ਮ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੀਤੀ ਗਈ ਸ਼ਿਕਾਇਤ ਦੀ ਨਕਲ ਅਤੇ ਉਸ ਵੱਲੋਂ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਨਾਲ ਕੀਤੇ ਗਏ ਰਾਜ਼ੀਨਾਮੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਉਕਤ ਪੁਲਿਸ ਸ਼ਿਕਾਇਤ ਦਾ ਨਿਬੇੜਾ ਉਸਦੇ ਹੱਕ ਵਿੱਚ ਕਰਨ ਲਈ ਉਸ ਤੋਂ ਪਹਿਲਾਂ ਵੀ 1500 ਰੁਪਏ ਲੈ ਲਏ ਹਨ।

ਮੁਲਜ਼ਮ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।