Home Blog Page 1017

ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 3.38 ਕਰੋੜ ਦੀ ਜਾਇਦਾਦ ਜ਼ਬਤ

0

ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 3.38 ਕਰੋੜ ਦੀ ਜਾਇਦਾਦ ਜ਼ਬਤ

ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਜ਼ਿਲਾ ਫਰੀਦਕੋਟ ਦੀ ਪੁਲਸ ਨੇ 13 ਮਾਮਲਿਆਂ ‘ਚ 3 ਕਰੋੜ 38 ਲੱਖ 17822 ਰੁਪਏ ਦੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ।ਇਸ ਤੋਂ ਇਲਾਵਾ 7 ਹੋਰ ਮਾਮਲਿਆਂ ਵਿੱਚ 1 ਕਰੋੜ 38 ਲੱਖ ਰੁਪਏ ਦੀ ਜਾਇਦਾਦ ਨੂੰ ਫਰੀਜ਼ ਕਰਨ ਦੀ ਫਾਈਲ ਦਿੱਲੀ ਅਥਾਰਟੀ ਨੂੰ ਭੇਜੀ ਗਈ ਹੈ।

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਭੁੱਲਰ || Punjab News

ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਪੁਲਿਸ ਨੇ ਨਸ਼ਾ ਤਸਕਰੀ ਦੇ 13 ਮਾਮਲਿਆਂ ਵਿੱਚ ਤਿੰਨ ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ ਇਸ ਨੂੰ ਫਰਿੱਜ ਵਿੱਚ ਪ੍ਰਾਪਤ ਕੀਤਾl

ਇਸ ਤੋਂ ਇਲਾਵਾ ਤਿੰਨ ਮਾਮਲਿਆਂ ਵਿੱਚ ਅਦਾਲਤ ਵੱਲੋਂ ਨਸ਼ਾ ਤਸਕਰਾਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ 10 ਲੱਖ 99 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਭੁੱਲਰ || Punjab News

0

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਭੁੱਲਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਪਿਛਲੇ ਸਾਲ ਦੇ 3197.28 ਰੁਪਏ ਦੇ ਮੁਕਾਬਲੇ ਸਾਲ 2024 ਦੌਰਾਨ 3546.29 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਮਾਲੀਏ ‘ਚ 10.91 ਫ਼ੀਸਦੀ ਵਾਧੇ ਨੂੰ ਦਰਸਾਉਂਦਾ ਹੈ।

ਤਿੰਨੋ ਵਿੰਗਾਂ ਦੀ ਕਾਰਗੁਜ਼ਾਰੀ ਬਾਰੇ ਦੱਸਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਸ.ਟੀ.ਸੀ. ਦਫ਼ਤਰ ਦਾ ਮਾਲੀਆ 1,855.79 ਕਰੋੜ ਰੁਪਏ ਤੋਂ ਵੱਧ ਕੇ 2,126.53 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 270.74 ਕਰੋੜ ਰੁਪਏ  ਦਾ ਇਹ ਵਾਧਾ 14.59 ਫ਼ੀਸਦੀ ਬਣਦਾ ਹੈ।

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਆਮਦਨ ਵੀ ਸਾਲ 2023 ਵਿੱਚ 892.45 ਕਰੋੜ ਰੁਪਏ ਦੇ ਮੁਕਾਬਲੇ ਸਾਲ 2024 ਵਿੱਚ 900.98 ਕਰੋੜ ਰੁਪਏ ਹੋਈ, ਜੋ 8.53 ਕਰੋੜ ਰੁਪਏ ਦਾ ਵਾਧਾ ਦਰਸਾਉਂਦੀ ਹੈ।

ਪੰਜਾਬ ਰੋਡਵੇਜ਼/ਪਨਬੱਸ ਦੇ ਮਾਲੀਏ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੂੰ ਸਾਲ 2023 ਵਿੱਚ 449.04 ਕਰੋੜ ਰੁਪਏ ਪ੍ਰਾਪਤ ਹੋਏ ਸਨ ਅਤੇ ਸਾਲ 2024 ਦੌਰਾਨ ਇਹ ਆਮਦਨ ਵਧ ਕੇ 518.78 ਕਰੋੜ ਰੁਪਏ ਹੋ ਗਈ ਅਤੇ 69.74 ਕਰੋੜ ਰੁਪਏ ਦੀ ਵਧੀ ਆਮਦਨ 15.53 ਫ਼ੀਸਦੀ ਬਣਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਭਾਗ ਨੇ ਪਾਰਦਰਸ਼ੀ ਅਤੇ ਕੁਸ਼ਲ ਨੀਤੀਆਂ ਲਾਗੂ ਕੀਤੀਆਂ ਹਨ ਜਿਸ ਨਾਲ ਵਿਕਾਸ ਦੀ ਰਫ਼ਤਾਰ ਵਿੱਚ ਤੇਜ਼ੀ ਆਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਜਨਵਰੀ ਤੋਂ ਦਸੰਬਰ 2024 ਤੱਕ ਸੂਬੇ ਦੀਆਂ ਔਰਤਾਂ ਨੇ 14.88 ਕਰੋੜ ਮੁਫ਼ਤ ਬੱਸ ਸਫ਼ਰ ਕੀਤੇ ਜਿਸ ‘ਤੇ ਵਿਭਾਗ ਦੇ 726.19 ਕਰੋੜ ਖਰਚ ਹੋਏ ਅਤੇ ਇਹ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ। ਸੂਬਾ ਸਰਕਾਰ ਨੇ ਔਰਤਾਂ ਨੂੰ 1 ਅਪ੍ਰੈਲ, 2022 ਤੋਂ ਹੁਣ ਤੱਕ 1916.92 ਕਰੋੜ ਰੁਪਏ ਦੇ ਖਰਚ ਨਾਲ 40.45 ਕਰੋੜ ਮੁਫ਼ਤ ਬੱਸ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਪੁਲਿਸ ਕਰਮਚਾਰੀਆਂ, ਵਿਦਿਆਰਥੀਆਂ, ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਥੈਲੇਸੀਮੀਆ ਤੇ ਕੈਂਸਰ ਦੇ ਮਰੀਜ਼ਾਂ ਸਮੇਤ ਵੱਖ-ਵੱਖ ਸ਼੍ਰੇਣੀਆਂ ਨੂੰ ਮੁਫ਼ਤ ਅਤੇ ਬੱਸ ਕਿਰਾਏ ਵਿੱਚ ਰਿਆਇਤ ਦਾ ਲਾਭ ਦਿੱਤਾ ਜਾ ਰਿਹਾ ਹੈ।

ਸ. ਭੁੱਲਰ ਨੇ ਕਿਹਾ ਕਿ ਵਿਭਾਗ ਸਰਗਰਮੀ ਨਾਲ ਆਪਣੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਿਹਾ ਹੈ ਅਤੇ 3.36 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਜ਼ਿਲ੍ਹਾ ਬਠਿੰਡਾ ਦੇ ਦੌਲਾ ਵਿਖੇ ਪੀ.ਆਰ.ਟੀ.ਸੀ. ਦਾ ਪਹਿਲਾ ਸਬ-ਡਿਪੂ ਉਸਾਰੀ ਅਧੀਨ ਹੈ। 1.6 ਏਕੜ ਵਿੱਚ ਫੈਲਿਆ ਇਹ ਪ੍ਰਾਜੈਕਟ ਆਉਣ ਵਾਲੇ ਸਾਲ ਦੀ ਪਹਿਲੀ ਤਿਮਾਹੀ ਵਿੱਚ ਪੂਰਾ ਹੋਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਵਿਭਾਗ ਨੇ ਪੜਾਅਵਾਰ ਪਹੁੰਚ ਅਪਣਾਉਂਦਿਆਂ ਗੁਆਂਢੀ ਕਸਬਿਆਂ ਨਾਲ ਸੰਪਰਕ ਵਧਾਉਣ ਲਈ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਸੁਰਜੀਤ ਕੀਤਾ ਹੈ। ਪਹਿਲੇ ਪੜਾਅ ਤਹਿਤ ਪਟਿਆਲਾ ਸ਼ਹਿਰ ਨੂੰ ਨੇੜਲੇ ਕਸਬਿਆਂ ਨਾਭਾ, ਸਮਾਣਾ, ਭਵਾਨੀਗੜ੍ਹ, ਭਾਦਸੋਂ ਅਤੇ ਘਨੌਰ ਨਾਲ ਜੋੜਨ ਵਾਲੀਆਂ 75 ਬੱਸਾਂ ਚਲਾਈਆਂ ਗਈਆਂ ਹਨ। ਇਸ ਤੋਂ ਇਲਾਵਾ ਦੂਜੇ ਪੜਾਅ ਅਧੀਨ ਪਟਿਆਲਾ ਸ਼ਹਿਰ ਦੇ 30 ਕਿਲੋਮੀਟਰ ਘੇਰੇ ਵਿੱਚ ਪੈਂਦੇ ਚੀਕਾ, ਦੇਵੀਗੜ੍ਹ, ਪਿਹੋਵਾ, ਸਨੌਰ ਰੂਟ ਲਈ ਬੱਸਾਂ ਚਲਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਬੱਸਾਂ ਦੇ ਬੇੜੇ ਵਿੱਚ ਵਾਧੇ ਲਈ ਪੰਜਾਬ ਰੋਡਵੇਜ਼/ਪਨਬੱਸ ਵੱਲੋਂ ਕਿਲੋਮੀਟਰ ਸਕੀਮ ਅਧੀਨ 20 ਸੁਪਰ ਇੰਟੈਗਰਲ ਬੀ.ਐਸ-6 ਅਨੁਕੂਲ ਬੱਸਾਂ ਅਤੇ 19 ਐਚ.ਵੀ.ਏ.ਸੀ. ਬੱਸਾਂ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਆਰ.ਟੀ.ਸੀ. ਵੱਲੋਂ ਵੀ 83 ਨਵੀਆਂ ਬੀ.ਐਸ-6 ਅਨੁਕੂਲ ਸਧਾਰਣ ਸਟੈਂਡਰਡ ਬੱਸਾਂ ਆਪਣੇ ਬੇੜੇ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸਾਂ ਕਿਲੋਮੀਟਰ ਸਕੀਮ ਅਧੀਨ ਛੇ ਸਾਲਾਂ ਲਈ ਲੀਜ਼ ਆਧਾਰ ‘ਤੇ ਲਈਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ 27 ਨਵੰਬਰ, 2023 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੂਬਾ ਵਾਸੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮਿਲ ਰਹੀ ਹੈ। ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਮਥੁਰਾ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਖ਼ਵਾਜ਼ਾ ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਵੈਸਨੂੰ ਦੇਵੀ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 35000 ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 55 ਸਮਾਰਟ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 38 ਸੇਵਾਵਾਂ ਪੂਰੀ ਤਰ੍ਹਾਂ ਆਨਲਾਈਨ ਉਪਲਬਧ ਹਨ ਜਦਕਿ 17 ਸੇਵਾਵਾਂ ਲਈ ਘੱਟੋ-ਘੱਟ ਦਫ਼ਤਰ ਜਾਣ ਦੀ ਲੋੜ ਹੈ। ਡਰਾਈਵਿੰਗ ਲਾਇਸੈਂਸ ਅਤੇ ਆਰ.ਸੀਜ਼ ਦੇ ਸਮਾਰਟ ਕਾਰਡਾਂ ਦੀ ਚੰਡੀਗੜ੍ਹ ਵਿਖੇ ਇਕੋ ਥਾਂ ‘ਤੇ ਪ੍ਰਿਟਿੰਗ ਕਰਕੇ ਸਪੀਡ ਪੋਸਟ ਰਾਹੀਂ ਬਿਨੈਕਾਰ ਦੇ ਘਰ ਭੇਜਣ ਦੀ ਸਹੂਲਤ ਦਿੱਤੀ ਗਈ ਹੈ। ਸਰਕਾਰ ਨੇ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਮੋਬਾਈਲ ਟੈਬ ਰਾਹੀਂ ਆਧੁਨਿਕ ਤਕਨਾਲੌਜੀ ਆਧਾਰਤ ਵਾਹਨ ਫਿਟਨੈਸ ਦੀ ਸ਼ੁਰੂਆਤ ਕੀਤੀ ਹੈ। ਇਸ ਤੋਂ ਇਲਾਵਾ ਡੀਲਰ ਪੱਧਰ ‘ਤੇ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

0

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ।

ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਹਾਲ ਹੀ ਵਿੱਚ ਇੱਕ ਪ੍ਰਮੁੱਖ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸ ਤਹਿਤ ਸਰਪੰਚਾਂ, ਨੰਬਰਦਾਰਾਂ ਅਤੇ ਮਿਉਂਸਪਲ ਕੌਂਸਲਰਾਂ (ਐਮ.ਸੀਜ਼) ਨੂੰ ਵੱਖ-ਵੱਖ ਸਰਟੀਫਿਕੇਟਾਂ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ, ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਦੇ ਅਧਿਕਾਰ ਦਿੱਤੇ ਗਏ ਹਨ।

ਖੱਜਲ-ਖੁਆਰੀ ਤੋਂ ਰਾਹਤ

ਇਹ ਪ੍ਰਾਜੈਕਟ ਸ਼ੁਰੂ ਕਰਨ ਵਿੱਚ ਮੋਹਰੀ ਬਣੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮਸੀਜ਼ ਤੋਂ ਦਸਤਖ਼ਤ ਕਰਵਾਉਣ ਸਮੇਂ ਹੁੰਦੀ ਖੱਜਲ-ਖੁਆਰੀ ਤੋਂ ਰਾਹਤ ਪ੍ਰਦਾਨ ਕਰਨਾ ਹੈ। ਇਨ੍ਹਾਂ ਸਥਾਨਕ ਨੁਮਾਇੰਦਿਆਂ ਨੂੰ ਵਟਸਐਪ ਰਾਹੀਂ ਕਾਰਵਾਈ ਲਈ ਅਰਜ਼ੀਆਂ ਆਉਂਦੀਆਂ ਹਨ ਅਤੇ ਉਹ ਵਟਸਐਪ ਰਾਹੀਂ ਆਪਣੀ ਸਿਫ਼ਾਰਸ਼ ਦੇ ਸਕਦੇ ਹਨ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਲਈ ਸਾਰੇ ਪਟਵਾਰੀਆਂ ਦੀਆਂ ਵੀ ਲਾਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ ਅਤੇ ਸੂਬੇ ਭਰ ਵਿੱਚ ਪਿਛਲੇ ਸੱਤ ਮਹੀਨਿਆਂ ‘ਚ ਪਟਵਾਰੀਆਂ ਵੱਲੋਂ 9.20 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ।

ਅਰਜ਼ੀਆਂ ‘ਤੇ ਢੁੱਕਵੀਂ ਕਾਰਵਾਈ

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ 43 ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ “ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ” ਸਕੀਮ ਸ਼ੁਰੂ ਕੀਤੀ ਹੈ। ਨਾਗਰਿਕ ਇਨ੍ਹਾਂ 43 ਸੇਵਾਵਾਂ ਦਾ ਲਾਭ ਲੈਣ ਲਈ ਸਿਰਫ਼ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸੌਖ ਮੁਤਾਬਕ ਅਪਵਾਇੰਟਮੈਂਟ ਬੁੱਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੇਵਾ ਸਹਾਇਕ ਨਿਰਧਾਰਤ ਸਮੇਂ ਉਤੇ ਨਾਗਰਿਕ ਦੇ ਘਰ ਜਾ ਕੇ ਟੈਬਲੈੱਟਾਂ ਰਾਹੀਂ ਉਨ੍ਹਾਂ ਦੀਆਂ ਅਰਜ਼ੀਆਂ ‘ਤੇ ਢੁੱਕਵੀਂ ਕਾਰਵਾਈ ਕਰਦੇ ਹਨ ਅਤੇ ਜ਼ਰੂਰੀ ਦਸਤਾਵੇਜ਼ ਵੀ ਇਕੱਤਰ ਕਰਦੇ ਹਨ। ਨਾਗਰਿਕਾਂ ਨੂੰ ਸਰਟੀਫਿਕੇਟ ਐਸ.ਐਮ.ਐਸ. ਜਾਂ ਵਟਸਐਪ ਸੁਨੇਹੇ ਰਾਹੀਂ ਸਿੱਧੇ ਉਨ੍ਹਾਂ ਦੇ ਫੋਨ ‘ਤੇ ਭੇਜੇ ਜਾ ਰਹੇ ਹਨ। ਹੁਣ ਤੱਕ 1,11,915 ਤੋਂ ਵੱਧ ਅਪਾਇੰਟਮੈਂਟਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 6 ਫਰਵਰੀ, 2024 ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਸਕੀਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਸੂਬੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ। ਹੁਣ ਤੱਕ 11,090 ਕੈਂਪ ਲਗਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ 50,046 ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਇਸ ਸਕੀਮ ਦਾ ਮੁੱਢਲਾ ਉਦੇਸ਼ ਮੌਕੇ ‘ਤੇ ਹੀ ਸੇਵਾਵਾਂ ਪ੍ਰਦਾਨ ਕਰਨਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਦਸੰਬਰ ਮਹੀਨੇ ਲੰਬਿਤ ਸੇਵਾਵਾਂ ਦੀ ਦਰ ਘੱਟ ਕੇ 0.3% ਤੱਕ ਪਹੁੰਚ ਗਈ, ਜੋ ਹੁਣ ਤੱਕ ਦੀ ਸਭ ਤੋਂ ਘੱਟ ਹੈ। ਨਾਗਰਿਕ ਸੇਵਾਵਾਂ ਦੀ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਪੂਰਾ ਕਰਨ ਲਈ ਲੰਬਿਤ ਸੇਵਾਵਾਂ ਦੀ ਬਾਕਾਇਦਾ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ।

ਹੁਣ ਪੰਜਾਬ ਦੇ ਲੋਕਾਂ ਨੂੰ ਸਰਟੀਫਿਕੇਟਾਂ ਦੀਆਂ ਕਾਪੀਆਂ ਲੈਣ ਲਈ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਐਸ.ਐਮ.ਐਸ. ਅਤੇ ਈ-ਮੇਲ ਰਾਹੀਂ ਡਿਜ਼ੀਟਲ ਤੌਰ ‘ਤੇ ਹਸਤਾਖ਼ਰਿਤ ਅਤੇ ਕਿਊ.ਆਰ. ਕੋਡ ਵਾਲੇ ਸਰਟੀਫਿਕੇਟਾਂ ਦੀ ਡਿਲੀਵਰੀ ਕੀਤੀ ਜਾ ਰਹੀ ਹੈ। ਇਹ ਸਰਟੀਫਿਕੇਟ ਆਨਲਾਈਨ ਤਸਦੀਕਯੋਗ ਹਨ ਅਤੇ ਸਾਰੇ ਦਫ਼ਤਰ ਇਨ੍ਹਾਂ ਸਰਟੀਫਿਕੇਟਾਂ ਨੂੰ ਸਵੀਕਾਰ ਕਰਦੇ ਹਨ। ਹੁਣ ਤੱਕ, 55,83,656 ਲੱਖ ਤੋਂ ਵੱਧ ਦਸਤਾਵੇਜ਼ਾਂ ਦੀ ਆਨਲਾਈਨ ਡਿਲੀਵਰੀ ਕੀਤੀ ਜਾ ਚੁੱਕੀ ਹੈ।

ਦੱਖਣੀ ਕੋਰੀਆ ਦੇ ਮੁਅੱਤਲ ਰਾਸ਼ਟਰਪਤੀ ਦੀਆਂ ਵਧੀਆਂ ਮੁਸ਼ਕਲਾਂ; ਗ੍ਰਿਫਤਾਰੀ ਵਾਰੰਟ ਜਾਰੀ

0

ਦੱਖਣੀ ਕੋਰੀਆ ਦੇ ਮੁਅੱਤਲ ਰਾਸ਼ਟਰਪਤੀ ਦੀਆਂ ਵਧੀਆਂ ਮੁਸ਼ਕਲਾਂ; ਗ੍ਰਿਫਤਾਰੀ ਵਾਰੰਟ ਜਾਰੀ

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਰਹੇ ਯੂਨ ਸੁਕ ਯੇਓਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਹ ਦੇਸ਼ ’ਚ ਥੋੜ੍ਹੇ ਸਮੇਂ ਲਈ ਮਾਰਸ਼ਲ ਲਾਅ ਲਗਾਉਣ ਦੇ ਮਾਮਲੇ ’ਚ ਪਹਿਲਾਂ ਤੋਂ ਹੀ ਮਹਾਦੋਸ਼ ਦਾ ਸਾਹਮਣਾ ਕਰ ਰਹੇ ਹਨ। ਹੁਣ ਇਕ ਕੋਰਟ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈਣ ਤੇ ਉਨ੍ਹਾਂ ਦੇ ਦਫ਼ਤਰ ਦੀ ਤਲਾਸ਼ੀ ਲੈਣ ਲਈ ਵਾਰੰਟ ਜਾਰੀ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਭ੍ਰਿਸ਼ਟਾਚਾਰ ਰੋਕੂ ਏਜੰਸੀ ਦੇ ਬਿਆਨ ਦੇ ਮੁਤਾਬਕ, ਸਿਓਲ ਪੱਛਮੀ ਜ਼ਿਲ੍ਹਾ ਕੋਰਟ ਨੇ ਮੰਗਲਵਾਰ ਨੂੰ ਮਾਰਸ਼ਲ ਲਾਅ ਮਾਮਲੇ ’ਚ ਯੂਨ ਨੂੰ ਹਿਰਾਸਤ ’ਚ ਲੈਣ ਤੇ ਰਾਸ਼ਟਰਪਤੀ ਦਫਤਰ ਦੀ ਤਲਾਸ਼ੀ ਲੈਣ ਲਈ ਵਾਰੰਟ ਜਾਰੀ ਕੀਤਾ। ਏਜੰਸੀ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਤਿੰਨ ਦਸੰਬਰ ਨੂੰ ਯੂਨ ਵਲੋਂ ਦੇਸ਼ ’ਚ ਲਗਾਇਆ ਗਿਆ ਮਾਰਸ਼ਲ ਲਾਅ ਬਗਾਵਤ ਦੇ ਬਰਾਬਰ ਸੀ ਜਾਂ ਨਹੀਂ। ਹਾਲਾਂਕਿ ਮਾਹਿਰਾਂ ਦਾ ਹਾਲੇ ਵੀ ਇਹੀ ਮੰਨਣਾ ਹੈ ਕਿ ਜਦੋਂ ਤੱਕ ਯੂਨ ਨੂੰ ਰਸਮੀ ਰੂਪ ਨਾਲ ਅਹੁਦੇ ਤੋਂ ਨਹੀਂ ਹਟਾਇਆਜਾਂਦਾ, ਤਦੋਂ ਤੱਕ ਉਨ੍ਹਾਂ ਨੂੰ ਹਿਰਾਸਤ ’ਚ ਲੈਣ ਜਾਂ ਤਲਾਸ਼ੀ ਲੈਣ ਦੀ ਸੰਭਾਵਨਾ ਘੱਟ ਹੈ।

ਬਗਾਵਤ ਮਾਮਲੇ ’ਚ ਦੋਸ਼ੀ ਪਾਏ ਜਾਣ ’ਤੇ ਮੌਤ ਦੀ ਸਜ਼ਾ ਜਾਂ ਉਮਰ ਕੈਦ ਦੀ ਸਜ਼ਾ

ਦੱਸਣਯੋਗ ਹੈ ਕਿ ਮਾਰਸ਼ਲ ਲਾਅ ਲਾਗੂ ਕਰਨ ਦਾ ਆਦੇਸ਼ ਦੇਣ ’ਤੇ ਸੰਸਦ ’ਚ ਯੂਨ ਦੇ ਖਿਲਾਫ਼ ਮਹਾਦੋਸ਼ ਮਤਾ 14 ਦਸੰਬਰ ਨੂੰ ਪਾਸ ਕੀਤਾ ਗਿਆ ਸੀ। ਇਸਦੇ ਬਾਅਦ ਰਾਸ਼ਟਰਪਤੀ ਦੇ ਤੌਰ ’ਤੇ ਯੂਨ ਦੀਆਂ ਸ਼ਕਤੀਆਂ ਨੂੰ ਤਦੋਂ ਤੱਕ ਲਈ ਮੁਅੱਤਲ ਕਰ ਦਿੱਤਾ ਗਿਆ ਜਦੋਂ ਤੱਕ ਕਿ ਸੰਵਿਧਾਨਕ ਅਦਾਲਤ ਮਾਮਲੇ ’ਚ ਫ਼ੈਸਲਾ ਨਹੀਂ ਸੁਣਾ ਦਿੰਦੀ। ਦੱਖਣੀ ਕੋਰਿਆਈ ਕਾਨੂੰਨ ਦੇ ਤਹਿਤ ਬਗਾਵਤ ਮਾਮਲੇ ’ਚ ਦੋਸ਼ੀ ਪਾਏ ਜਾਣ ’ਤੇ ਮੌਤ ਦੀ ਸਜ਼ਾ ਜਾਂ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਜਦਕਿ ਯੂਨ ਨੂੰ ਬਤੌਰ ਰਾਸ਼ਟਰਪਤੀ ਜ਼ਿਆਦਾਤਰ ਅਪਰਾਧਕ ਮੁਕੱਦਮਿਆਂ ਤੋਂ ਛੋਟ ਪ੍ਰਾਪਤ ਹੈ। ਹਾਲਾਂਕਿ ਬਗਾਵਤ ਵਰਗੇ ਮਾਮਲਿਆਂ ’ਚ ਇਹ ਛੋਟ ਨਹੀਂ ਹੈ।

 

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

0

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ ਗਤੀਵਿਧੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।

ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਇਸ ਮੁਕਾਬਲੇ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕੁਇਜ਼, ਪੰਜਾਬ ਦੇ ਲੋਕਾਂ ਵਿੱਚ ਚੋਣ ਪ੍ਰਕਿਰਿਆਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਸਮਾਗਮ ਵਿੱਚ ਮੀਡੀਆ ਅਤੇ ਵਿਦਿਅਕ ਸੰਸਥਾਵਾਂ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਸ਼ਾਮਲ ਕਰਕੇ ਚੋਣਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਵੋਟਿੰਗ ਵਾਲਾ ਇੱਕ ਜੀਵੰਤ ਸੱਭਿਆਚਾਰ ਪੈਦਾ ਕਰਨਾ ਹੈ।

ਕੌਮੀ ਵੋਟਰ ਦਿਵਸ

ਉਨ੍ਹਾਂ ਦੱਸਿਆ ਕਿ ਪੰਜਾਬ ਚੋਣ ਕੁਇਜ਼-2025 ਦੋ ਪੜਾਵਾਂ ਵਿੱਚ ਕਰਵਾਇਆ ਜਾਵੇਗਾ ਅਤੇ ਪਹਿਲੇ ਪੜਾਅ ਅਧੀਨ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੀ ਚੋਣ ਲਈ ਆਨਲਾਈਨ ਕੁਇਜ਼ ਮੁਕਾਬਲਾ ਹੋਵੇਗਾ, ਜਿਸ ਤੋਂ ਬਾਅਦ ਦੂਜੇ ਪੜਾਅ ਅਧੀਨ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਇੱਕ ਔਫਲਾਈਨ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ, ਜਿੱਥੇ ਚੋਟੀ ਦੇ ਸਨਮਾਨਾਂ ਲਈ 23 ਜ਼ਿਲ੍ਹਾ ਪੱਧਰੀ ਜੇਤੂਆਂ ਦਾ ਮੁਕਾਬਲਾ ਹੋਵੇਗਾ। ਕੌਮੀ ਵੋਟਰ ਦਿਵਸ ਨੂੰ ਮਨਾਉਣ ਲਈ  ਲੁਧਿਆਣਾ ਵਿਖੇ 25 ਜਨਵਰੀ, 2025 ਨੂੰ ਹੋਣ ਵਾਲੇ ਮੁੱਖ ਸਮਾਗਮ ਤੋਂ ਪਹਿਲਾਂ ਕਰਵਾਇਆ ਜਾਣ ਵਾਲਾ ਇਹ ਇਵੈਂਟ ਢੁਕਵਾਂ ਮਾਹੌਲ ਤਿਆਰ ਕਰੇਗਾ। ਹਿੱਸਾ ਲੈਣ ਦੇ ਚਾਹਵਾਨ ਰਜਿਸਟ੍ਰੇਸ਼ਨ ਅਤੇ ਹੋਰ ਵੇਰਵਿਆਂ ਲਈ https://punjab.indiastatquiz.com/ ‘ਤੇ ਲਾਗਇਨ ਕਰ ਸਕਦੇ ਹਨ।

ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਇਸ ਮੁਕਾਬਲੇ ਪ੍ਰਤੀ ਉਤਸ਼ਾਹ ਨੂੰ ਵਧਾਉਣ ਲਈ ਸੂਬਾ-ਪੱਧਰੀ ਜੇਤੂਆਂ ਲਈ ਆਕਰਸ਼ਕ ਇਨਾਮ ਜਿਵੇਂ ਕਿ ਲੈਪਟਾਪ, ਟੈਬਲੇਟ ਤੇ ਸਮਾਰਟ ਵਾਚ ਅਤੇ ਜ਼ਿਲ੍ਹਾ ਪੱਧਰੀ ਜੇਤੂਆਂ ਨੂੰ ਸਮਾਰਟਫ਼ੋਨ ਜਿੱਤਣ ਦਾ ਮੌਕਾ ਮਿਲੇਗਾ। ਇਹ ਇਨਾਮ ਵੰਡਣ ਦਾ ਉਦੇਸ਼ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਤੀਯੋਗੀਆਂ ਦੇ ਗਿਆਨ ਅਤੇ ਉਤਸ਼ਾਹ ਨੂੰ ਮਾਨਤਾ ਦੇਣਾ ਹੈ।

ਇੱਕ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ, 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਚਾਹਵਾਨ ਉਮੀਦਵਾਰ 17 ਜਨਵਰੀ, 2025 ਤੱਕ ਰਜਿਸਟਰ ਕਰ ਸਕਣਗੇ। ਆਨਲਾਈਨ ਕੁਇਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਆਫ਼ਲਾਈਨ ਰਾਜ ਪੱਧਰੀ ਫਾਈਨਲ ਕੁਇਜ਼ ਮੁਕਾਬਲਾ ਲੁਧਿਆਣਾ ਵਿਖੇ 24 ਜਨਵਰੀ, 2025 ਨੂੰ ਹੋਵੇਗਾ। ਇਹ ਈਵੈਂਟ ਡੇਟਾਨੈੱਟ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਕੌਮੀ ਵੋਟਰ ਦਿਵਸ, 2025 ਮੌਕੇ ਕਰਵਾਇਆ ਜਾ ਰਿਹਾ ਇਹ ਕੁਇਜ਼ ਮੁਕਾਬਲਾ, ਨਾਗਰਿਕਾਂ ਅਤੇ ਵਿਦਿਆਰਥੀਆਂ ਦਰਮਿਆਨ ਜਾਗਰੂਕਤਾ ਪੈਦਾ ਕਰਦਿਆਂ ਜਮਹੂਰੀਅਤ ਅਤੇ ਸ਼ਮੂਲੀਅਤ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰੇਗਾ।

ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

0

ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਚਲਾਇਆ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਫੰਡਿੰਗ ਵਿੱਚ ਇਸ ਮਹੱਤਵਪੂਰਨ ਵਾਧੇ ਨੇ ਵਿਭਾਗ ਨੂੰ ਸਾਲ 2024-25 ਦੌਰਾਨ 740 ਕਿਲੋਮੀਟਰ ਯੋਜਨਾ ਵਾਲੀਆਂ ਸੜਕਾਂ ‘ਤੇ 560 ਕਰੋੜ ਰੁਪਏ ਖਰਚਣ ਦੀ ਯੋਜਨਾ ਬਣਾਉਣ ਦੇ ਯੋਗ ਬਣਾਇਆ।  ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 367.53 ਕਰੋੜ ਰੁਪਏ ਦੀ ਲਾਗਤ ਨਾਲ 643 ਕਿਲੋਮੀਟਰ ਯੋਜਨਾ ਸੜਕਾਂ, ਜੋ ਮਹੱਤਵਪੂਰਨ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸੰਪਰਕ ਪ੍ਰਦਾਨ ਕਰਦੀਆਂ ਹਨ, ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਬਾਕੀ ‘ਤੇ ਕੰਮ ਜਾਰੀ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਚੋਣ ਇੱਕ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਜਿਸ ਦੌਰਾਨ ਰਾਜ ਦੀਆਂ ਸਾਰੀਆਂ ਯੋਜਨਾ ਸੜਕਾਂ ਦਾ ਵਿਆਪਕ ਸਰਵੇਖਣ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਮੁਕੰਮਲ ਹੋ ਚੁੱਕੀਆਂ ਮੁੱਖ ਸੜਕਾਂ ਵਿੱਚ ਲੁਧਿਆਣਾ-ਮਾਲੇਰਕੋਟਲਾ-ਸੰਗਰੂਰ (ਸਟੇਟ ਹਾਈਵੇ-11), ਲੁਧਿਆਣਾ ਦੱਖਣੀ ਬਾਈਪਾਸ, ਸਰਦੂਲਗੜ੍ਹ-ਮਾਨਸਾ ਰੋਡ ਤੋਂ ਤਲਵੰਡੀ ਸਾਬੋ ਵਾਇਆ ਜਟਾਣਾ ਕਲਾਂ-ਕੁਸਲਾ ਅਤੇ ਪਟਿਆਲਾ-ਗੂਲ੍ਹਾ ਚੀਕਾ ਰੋਡ ਸ਼ਾਮਲ ਹਨ।

“ਇਸ ਤੋਂ ਇਲਾਵਾ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ, ਰੂਪਨਗਰ-ਸ਼੍ਰੀ ਚਮਕੌਰ ਸਾਹਿਬ-ਨੀਲੋਂ-ਦੋਰਾਹਾ, ਅਤੇ ਬਠਿੰਡਾ-ਤਲਵੰਡੀ-ਰੋੜੀ-ਸਰਦੂਲਗੜ੍ਹ ਵਰਗੇ ਕਈ ਸੜਕੀ ਕੰਮ ਮੁਕੰਮਲ ਹੋਣ ਦੇ ਨੇੜੇ ਹਨ”।

ਸਾਰੀਆਂ ਵਿਧਾਨਕ ਪ੍ਰਵਾਨਗੀਆਂ ਤੋਂ ਬਾਅਦ ਪਟਿਆਲਾ-ਸਰਹਿੰਦ ਸੜਕ ਦੇ 4-ਮਾਰਗੀ ਕੰਮ ਦੀ ਸ਼ੁਰੂਆਤ ਬਾਰੇ ਚਾਨਣਾ ਪਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਿਖੇ ਵਿਉਪਾਰ ਮਿਲਨੀ ਦੌਰਾਨ ਕੀਤਾ ਸੀ।  ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਵਿੱਚ ਆਵਾਜਾਈ ਦੇ ਪ੍ਰਵਾਹ ਅਤੇ ਸੰਪਰਕ ਵਿੱਚ ਕਾਫੀ ਸੁਧਾਰ ਹੋਣ ਦੀ ਉਮੀਦ ਹੈ।

ਆਵਾਜਾਈ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਯਤਨਾਂ ਦਾ ਖੁਲਾਸਾ ਕਰਦੇ ਹੋਏ, ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ 532.50 ਕਰੋੜ ਰੁਪਏ ਦੀ ਲਾਗਤ ਨਾਲ 33 ਰੋਡ ਓਵਰ ਬ੍ਰਿਜ, ਰੋਡ ਅੰਡਰ ਬ੍ਰਿਜ, ਅਤੇ ਯੋਜਨਾ ਸੜਕਾਂ ‘ਤੇ ਵੱਡੇ ਪੁਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਵਿਭਾਗ ਨੇ ਅਗਲੇ ਵਿੱਤੀ ਸਾਲ 2025-26 ਵਿੱਚ 2056 ਕਿਲੋਮੀਟਰ ਯੋਜਨਾ ਸੜਕਾਂ ‘ਤੇ 1967 ਕਰੋੜ ਰੁਪਏ ਖਰਚਣ ਦਾ ਪ੍ਰਸਤਾਵ ਤਿਆਰ ਕੀਤਾ ਹੈ।

ਰਾਜ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵਧਾਉਣ ਵਿੱਚ ਵਿਭਾਗ ਦੇ ਯੋਗਦਾਨ ਬਾਰੇ ਜਾਣਕਾਰੀ ਦਿੰਦਿਆਂ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਨੇ 80 ਕਰੋੜ ਰੁਪਏ ਦੀ ਲਾਗਤ ਨਾਲ 400 ਆਮ ਆਦਮੀ ਕਲੀਨਿਕਾਂ ਦਾ ਨਿਰਮਾਣ ਪੂਰਾ ਕੀਤਾ ਹੈ, ਜੋ ਹੁਣ ਕਾਰਜਸ਼ੀਲ ਹਨ ਅਤੇ ਲੋਕਾਂ ਦੀ ਸੇਵਾ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਮੰਗੇ ਜਾ ਰਹੇ ਹਨ।  ਇਸ ਤੋਂ ਇਲਾਵਾ, ਸਿਵਲ ਹਸਪਤਾਲਾਂ ਵਿੱਚ 370 ਕਰੋੜ ਰੁਪਏ ਦੀ ਲਾਗਤ ਨਾਲ 18 ਕ੍ਰਿਟੀਕਲ-ਕੇਅਰ ਬਲਾਕ ਅਤੇ 18 ਏਕੀਕ੍ਰਿਤ ਪਬਲਿਕ ਹੈਲਥ ਲੈਬਾਰਟਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

1 ਜਨਵਰੀ ਤੋਂ ਬਦਲ ਜਾਣਗੇ ਇਹ ਨਿਯਮ, ਤੁਹਾਡੀ ਜੇਬ ‘ਤੇ ਹੋਵੇਗਾ ਸਿੱਧਾ ਅਸਰ

ਵਿਦਿਅਕ ਢਾਂਚੇ ਦੀ ਮਜ਼ਬੂਤੀ ਨੂੰ ਲੋਕ ਨਿਰਮਾਣ ਵਿਭਾਗ ਦੀ ਪਹਿਲ ਦੱਸਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ 19 ‘ਸਕੂਲ ਆਫ਼ ਐਮਿਨੇਂਸ’ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ 10 ਸਕੂਲਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਸਕੂਲਾਂ ਲਈ ਕੰਮ ਜਾਰੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਉਦੇਸ਼ ਸੂਬੇ ਭਰ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨਾ ਹੈ।

ਲੋਕ ਨਿਰਮਾਣ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਜ ਦੀਆਂ ਸੜਕਾਂ ‘ਤੇ ਬਿਨਾਂ ਕਿਸੇ ਰੁਕਾਵਟ ਦੇ ਸਫ਼ਰ ਨੂੰ ਯਕੀਨੀ ਬਣਾਉਣ ਲਈ 18 ਟੋਲ ਪਲਾਜ਼ਿਆਂ ‘ਤੇ ਟੋਲ ਵਸੂਲੀ ਬੰਦ ਕਰ ਦਿੱਤੀ ਗਈ ਹੈ, ਜਿਸ ਨਾਲ ਯਾਤਰੀਆਂ ਨੂੰ ਸਾਲ ਦੌਰਾਨ 225 ਕਰੋੜ ਰੁਪਏ ਦਾ ਲਾਭ ਹੋਇਆ ਹੈ।

ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਆਉਂਦੇ ਸਾਲਾਂ ਵਿੱਚ ਵੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਵਿਭਾਗ ਦੇ ਯਤਨ ਜਾਰੀ ਰਹਿਣਗੇ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 2024 ਵਿੱਚ ਲੋਕ ਨਿਰਮਾਣ ਵਿਭਾਗ ਦੀਆਂ ਪ੍ਰਾਪਤੀਆਂ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ਼ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹਨ।  ਲੋਕ ਨਿਰਮਾਣ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਲੋਕ ਵਿਭਾਗ ਇੱਕ ਬਿਹਤਰ ਅਤੇ ਖੁਸ਼ਹਾਲ ਪੰਜਾਬ ਦੀ ਉਸਾਰੀ ਲਈ ਆਪਣੇ ਮਿਸ਼ਨ ਵਿੱਚ ਡਟਿਆ ਰਹੇਗਾ।

1 ਜਨਵਰੀ ਤੋਂ ਬਦਲ ਜਾਣਗੇ ਇਹ ਨਿਯਮ, ਤੁਹਾਡੀ ਜੇਬ ‘ਤੇ ਹੋਵੇਗਾ ਸਿੱਧਾ ਅਸਰ

0

1 ਜਨਵਰੀ ਤੋਂ ਬਦਲ ਜਾਣਗੇ ਇਹ ਨਿਯਮ, ਤੁਹਾਡੀ ਜੇਬ ‘ਤੇ ਹੋਵੇਗਾ ਸਿੱਧਾ ਅਸਰ

ਨਵੇਂ ਸਾਲ ਦੇ ਨਾਲ ਕਈ ਨਿਯਮਾਂ ‘ਚ ਬਦਲਾਅ ਹੋਣਗੇ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ ‘ਤੇ ਪਵੇਗਾ। ਇਨ੍ਹਾਂ ਵਿਚ LPG ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ UPI ਭੁਗਤਾਨ ਲਈ ਨਵੇਂ ਨਿਯਮਾਂ ਤਕ ਸਭ ਕੁਝ ਸ਼ਾਮਲ ਹੈ। ਆਓ ਜਾਣਦੇ ਹਾਂ ਇਨ੍ਹਾਂ ਬਾਰੇ ਵਿਸਥਾਰ ਨਾਲ।

LPG ਸਿਲੰਡਰ ਦੀ ਕੀਮਤ

ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਉਨ੍ਹਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਅਨੁਸਾਰ ਆਪਣੀਆਂ ਕੀਮਤਾਂ ਬਦਲਣ ਦੀ ਆਜ਼ਾਦੀ ਹੈ। ਪਿਛਲੇ ਕੁਝ ਸਮੇਂ ਤੋਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ। ਇਸ ਕਾਰਨ ਤੇਲ ਕੰਪਨੀਆਂ ਐਲਪੀਜੀ ਸਿਲੰਡਰ ਦੀ ਕੀਮਤ ਵਧਾ ਸਕਦੀਆਂ ਹਨ। ਘਰੇਲੂ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ ‘ਚ ਕਈ ਮਹੀਨਿਆਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਸਮੇਂ ਦਿੱਲੀ ‘ਚ ਘਰੇਲੂ ਸਿਲੰਡਰ ਦੀ ਕੀਮਤ 803 ਰੁਪਏ ਹੈ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ: ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਗਿਆ ਰੱਦ

ਫਿਕਸਡ ਡਿਪਾਜ਼ਿਟ ਦੇ ਨਿਯਮਾਂ ‘ਚ ਬਦਲਾਅ

1 ਜਨਵਰੀ ਤੋਂ ਗੈਰ-ਬੈਂਕਿੰਗ ਫਾਇਨਾਂਸ ਕੰਪਨੀਆਂ (NBFC) ਤੇ ਹਾਊਸਿੰਗ ਫਾਇਨਾਂਸ ਕੰਪਨੀਆਂ (HFC) ਦੇ ਫਿਕਸਡ ਡਿਪਾਜ਼ਿਟ ਦੇ ਨਿਯਮ ਬਦਲ ਜਾਣਗੇ। ਆਰਬੀਆਈ ਨੇ ਹੁਣ ਐਫਡੀ ਕਰਨ ਵਾਲਿਆਂ ਨੂੰ ਮਿਆਦ ਪੂਰੀ ਹੋਣ ਤੋਂ ਪਹਿਲਾਂ ਆਪਣੀ ਜਮ੍ਹਾਂ ਰਕਮ ਨੂੰ ਕਢਵਾਉਣ ਲਈ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਨਾਮਿਨੀ ਨਾਲ ਜੁੜੇ ਨਿਯਮਾਂ ‘ਚ ਵੀ ਬਦਲਾਅ ਹੋਇਆ ਹੈ।
GST ਦੇ ਨਿਯਮ ਹੁਣ ਹੋਣਗੇ ਸਖਤ

1 ਜਨਵਰੀ ਤੋਂ ਟੈਕਸ ਦਾਤਿਆਂ ਲਈ ਪਾਲਣਾ ਨਿਯਮ ਹੋਰ ਸਖ਼ਤ ਹੋ ਜਾਣਗੇ। ਇੱਥੇ ਬਹੁਤ ਸਾਰੇ ਬਦਲਾਅ ਹੋ ਰਹੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਮਲਟੀ-ਫੈਕਟਰ ਪ੍ਰਮਾਣੀਕਰਨ (MFA) ਹੈ। ਪਹਿਲਾਂ ਇਹ ਸਿਰਫ਼ ਉਨ੍ਹਾਂ ਕਾਰੋਬਾਰ ‘ਤੇ ਲਾਗੂ ਹੁੰਦਾ ਸੀ ਜਿਨ੍ਹਾਂ ਦਾ ਸਾਲਾਨਾ ਟਰਨਓਵਰ 20 ਕਰੋੜ ਰੁਪਏ ਜਾਂ ਇਸ ਤੋਂ ਜ਼ਿਆਦਾ ਸੀ। ਪਰ, ਹੁਣ ਇਹ ਜੀਐਸਟੀ ਪੋਰਟਲ ਤਕ ਪਹੁੰਚ ਕਰਨ ਵਾਲੇ ਸਾਰੇ ਟੈਕਸਪੇਅਰਜ਼ ਲਈ ਹੌਲੀ-ਹੌਲੀ ਲਾਗੂ ਕੀਤਾ ਜਾਵੇਗਾ। ਇਸ ਦਾ ਮਕਸਦ ਸੁਰੱਖਿਆ ਵਧਾਉਣਾ ਹੈ।

 

UPI 123Pay ਦੀ ਟ੍ਰਾਂਜ਼ੈਕਸ਼ਨ ਲਿਮਟ

UPI 123Pay ਲਈ ਟ੍ਰਾਂਜ਼ੈਕਸ਼ਨ ਦੀ ਲਿਮਟ 1 ਜਨਵਰੀ, 2025 ਤੋਂ ਵਧਾਈ ਜਾਵੇਗੀ। ਪਹਿਲਾਂ ਵੱਧ ਤੋਂ ਵੱਧ ਟ੍ਰਾਂਜੈਕਸ਼ਨ ਲਿਮਟ 5,000 ਰੁਪਏ ਸੀ। RBI ਨੇ 1 ਜਨਵਰੀ 2025 ਤੋਂ ਇਸ ਨੂੰ ਵਧਾ ਕੇ 10,000 ਰੁਪਏ ਕਰ ਦਿੱਤਾ ਹੈ।

ਕਿਸਾਨਾਂ ਨੂੰ ਬਿਨਾਂ ਗਰੰਟੀ ਦੇ ਜ਼ਿਆਦਾ ਕਰਜ਼

RBI ਨੇ ਵੀ ਕਿਸਾਨਾਂ ਨੂੰ ਰਾਹਤ ਦਿੱਤੀ ਹੈ। 1 ਜਨਵਰੀ 2025 ਤੋਂ ਕਿਸਾਨ ਬਿਨਾਂ ਗਰੰਟੀ ਦੇ 2 ਲੱਖ ਰੁਪਏ ਤਕ ਦਾ ਕਰਜ਼ ਲੈ ਸਕਣਗੇ। ਪਹਿਲਾਂ ਇਹ ਲਿਮਟ 1.60 ਲੱਖ ਰੁਪਏ ਸੀ।

BSE ਤੇ NSE ਨਿਯਮ

1 ਜਨਵਰੀ, 2025 ਤੋਂ Sensex, Bankex ਤੇ Sensex 50 ਦੀ ਮਾਸਿਕ ਮਿਆਦ ‘ਚ ਬਦਲਾਅ ਹੋਵੇਗਾ। ਹੁਣ ਮਾਸਿਕ ਮਿਆਦ ਹਰ ਮਹੀਨੇ ਦੇ ਆਖਰੀ ਮੰਗਲਵਾਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸੈਂਸੈਕਸ ਦੇ ਹਫਤਾਵਾਰੀ ਕੰਟਰੈਕਟ ਸ਼ੁੱਕਰਵਾਰ ਦੀ ਬਜਾਏ ਹਰ ਹਫਤੇ ਦੇ ਮੰਗਲਵਾਰ ਨੂੰ ਖਤਮ ਹੋ ਜਾਣਗੇ।

ਕਾਰਾਂ ਹੋਣ ਜਾਣਗੀਆਂ ਮਹਿੰਗੀਆਂ

1 ਜਨਵਰੀ 2025 ਤੋਂ ਕਈ ਕਾਰਾਂ ਖਰੀਦਣੀਆਂ ਮਹਿੰਗੀਆਂ ਹੋ ਜਾਣਗੀਆਂ। ਮਾਰੂਤੀ ਸੁਜ਼ੂਕੀ, ਟਾਟਾ ਮੋਟਰਜ਼, ਹੁੰਡਈ, ਮਹਿੰਦਰਾ, ਹੌਂਡਾ ਅਤੇ ਕੀਆ ਵਰਗੀਆਂ ਕਈ ਵੱਡੀਆਂ ਆਟੋ ਨਿਰਮਾਤਾ ਕੰਪਨੀਆਂ ਨੇ ਆਪਣੇ ਵਾਹਨਾਂ ਦੀਆਂ ਕੀਮਤਾਂ ‘ਚ 2 ਤੋਂ 4 ਫੀਸਦੀ ਤਕ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮਰਸਡੀਜ਼-ਬੈਂਜ਼, ਔਡੀ ਤੇ BMW ਵਰਗੇ ਲਗਜ਼ਰੀ ਬ੍ਰਾਂਡ ਵੀ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣਗੇ। ਕੰਪਨੀਆਂ ਮੁਤਾਬਕ ਕੱਚੇ ਮਾਲ ਦੀ ਕੀਮਤ ਵਧਣ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਕਾਰਨ ਉਹ ਕੀਮਤਾਂ ਵਧਾ ਰਹੀਆਂ ਹਨ।

ਦਿੱਲੀ ਵਿੱਚ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਦੀ ਸ਼ੁਰੂਆਤ || Latest News

0

ਦਿੱਲੀ ਵਿੱਚ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਦੀ ਸ਼ੁਰੂਆਤ

ਨਵੀ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ ਦੀ ਸ਼ੁਰੂਆਤ ਕੀਤੀ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਕਸ਼ਮੀਰੀ ਗੇਟ ਸਥਿਤ ਮਰਘਟ ਵਾਲੇ ਬਾਬਾ ਮੰਦਰ ਗਏ। ਕੇਜਰੀਵਾਲ ਨੇ ਮਰਗਟ ਬਾਬਾ ਦੇ ਦਰਸ਼ਨ ਕਰਕੇ ਇਹ ਸਕੀਮ ਸ਼ੁਰੂ ਕੀਤੀ ਸੀ। ਇਸ ਦੌਰਾਨ ਕੇਜਰੀਵਾਲ ਨੇ ਖੁਦ ਪੁਜਾਰੀ ਦਾ ਰਜਿਸਟਰੇਸ਼ਨ ਕਰਵਾਇਆ। ਹਾਲਾਂਕਿ ਇਸ ਤੋਂ ਪਹਿਲਾਂ ਹਨੂੰਮਾਨ ਮੰਦਰ ਤੋਂ ਯੋਜਨਾ ਸ਼ੁਰੂ ਕਰਨ ਦੀ ਯੋਜਨਾ ਸੀ।

ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਦਿੱਤੇ ਜਾਣਗੇ 18 ਹਜ਼ਾਰ ਰੁਪਏ

ਇਸ ਦੌਰਾਨ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਰਜਿਸਟ੍ਰੇਸ਼ਨ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਭਗਤ ਨੂੰ ਪਰਮਾਤਮਾ ਨੂੰ ਮਿਲਣ ਤੋਂ ਕੋਈ ਨਹੀਂ ਰੋਕ ਸਕਦਾ। ਇਸ ਸਕੀਮ ਦੇ ਮੁਤਾਬਕ ਦਿੱਲੀ ਵਿੱਚ ‘ਆਪ’ ਸਰਕਾਰ ਬਣਨ ‘ਤੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ 18 ਹਜ਼ਾਰ ਰੁਪਏ ਦਿੱਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਹੀ ਇਸ ਯੋਜਨਾ ਦਾ ਐਲਾਨ ਕੀਤਾ ਸੀ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ: ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਗਿਆ ਰੱਦ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ: ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਗਿਆ ਰੱਦ

0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ: ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਗਿਆ ਰੱਦ

ਅੰਮ੍ਰਿਤਸਰ, 31 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ।

ਗਿ. ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾਇਆ

ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਐਕਸੀਅਨ  ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Diljit ਦੁਸਾਂਝ ਦੇ ਕੰਸਰਟ ‘ਤੇ ਜਾ ਰਹੇ ਹੋ ਤਾਂ ਪੜ੍ਹੋ ਇਹ ਖਬਰ, ਪਾਰਕਿੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸਾਂਝੀ ਕੀਤੀ ਇਹ ਜਾਣਕਾਰੀ

ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਗਿਆ ਵਾਧਾ

0

ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਗਿਆ ਵਾਧਾ

ਪੰਜਾਬ ਵਿਚ ਸਰਦੀ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਅੱਜ ਕੀਤੇ ਗਏ ਐਲਾਨ ਮੁਤਾਬਕ ਹੁਣ ਛੁੱਟੀਆਂ 7 ਜਨਵਰੀ ਤਕ ਰਹਿਣਗੀਆਂ। ਸਿੱਖਿਆ ਵਿਭਾਗ ਦੇ ਇਨ੍ਹਾਂ ਹੁਕਮਾਂ ਵਿਚਹੁਣ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਸਿੱਖਿਆ ਵਿਭਾਗ ਵੱਲੋਂ ਸੂਬੇ ਵਿਚ ਵਧੀ ਠੰਡ ਦੇ ਹਵਾਲੇ ਨਾਲ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ।

ਵੀਜ਼ਾ ਤੇ ਪਾਸਪੋਰਟ ਰਾਹੀਂ ਧੋਖਾਧੜੀ ਕਰਨ ਵਾਲੇ 200 ਤੋਂ ਵੱਧ ਲੋਕ ਹੋਏ ਗ੍ਰਿਫਤਾਰ