Home Blog Page 1024

ਤਾਲਿਬਾਨ ਲੜਾਕਿਆਂ ਨੇ ਪਾਕਿਸਤਾਨ ਦੀਆਂ ਦੋ ਚੌਕੀਆਂ ਨੂੰ ਕੀਤਾ ਤਬਾਹ || Today News

0

ਤਾਲਿਬਾਨ ਲੜਾਕਿਆਂ ਨੇ ਪਾਕਿਸਤਾਨ ਦੀਆਂ ਦੋ ਚੌਕੀਆਂ ਨੂੰ ਕੀਤਾ ਤਬਾਹ

ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਜੰਗ ਦੀ ਸਥਿਤੀ ਬਣੀ ਹੋਈ ਹੈ। ਪਾਕਿਸਤਾਨ ਅਫਗਾਨਿਸਤਾਨ ‘ਤੇ ਲਗਾਤਾਰ ਹਵਾਈ ਹਮਲੇ ਕਰ ਰਿਹਾ ਹੈ, ਜਿਸ ਕਾਰਨ ਦੋਵਾਂ ਵਿਚਾਲੇ ਤਣਾਅ ਕਾਫੀ ਵਧ ਗਿਆ ਹੈ।

ਦੋ ਲੁਟੇਰਿਆਂ ਨੂੰ ਪੁਲਿਸ ਨੇ ਕੀਤਾ ਕਾਬੂ,ਤਿੰਨ ਫੋਨ ਤੇ ਦੋ ਮੋਟਰਸਾਇਕਲ ਵੀ ਬਰਾਮਦ || Punjab News

ਇਸ ਦੌਰਾਨ 15 ਹਜ਼ਾਰ ਤਾਲਿਬਾਨੀ ਲੜਾਕੇ ਪਾਕਿਸਤਾਨ ਵੱਲ ਵਧ ਰਹੇ ਹਨ। ਤਾਲਿਬਾਨ ਲੜਾਕਿਆਂ ਨਾਲ ਨਜਿੱਠਣ ਲਈ ਪਾਕਿਸਤਾਨੀ ਫੌਜ ਅਤੇ ਹਵਾਈ ਫੌਜ ਨੇ ਪੇਸ਼ਾਵਰ ਅਤੇ ਕਵੇਟਾ ਵਿਚ ਫੌਜਾਂ ਨੂੰ ਤਾਇਨਾਤ ਕੀਤਾ ਹੈ।
ਸਰਹੱਦ ‘ਤੇ ਖੜ੍ਹੇ ਹਨ ਤਾਲਿਬਾਨ ਲੜਾਕੇ ਅਤੇ ਪਾਕਿਸਤਾਨੀ ਫੌਜ

ਪਾਕਿਸਤਾਨੀ ਫੌਜ ਦੇ ਕੁਝ ਜਵਾਨ ਅਫਗਾਨ ਸਰਹੱਦ ‘ਤੇ ਪਹੁੰਚ ਗਏ ਹਨ। ਦੂਜੇ ਪਾਸੇ ਅਫਗਾਨ ਤਾਲਿਬਾਨ ਦੇ ਲੜਾਕੇ ਮੀਰ ਅਲੀ ਸਰਹੱਦ ‘ਤੇ ਪਹੁੰਚ ਗਏ ਹਨ।

ਸਰਹੱਦ ਨੇੜੇ ਗੋਲੀਬਾਰੀ

ਸ਼ਨੀਵਾਰ ਨੂੰ ਅਫਗਾਨਿਸਤਾਨ ਦੇ ਤਾਲਿਬਾਨ ਬਲਾਂ ਨੇ ਪਾਕਿਸਤਾਨ ਦੀ ਸਰਹੱਦ ਨੇੜੇ ਗੋਲੀਬਾਰੀ ਕੀਤੀ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਤਾਲਿਬਾਨ ਲੜਾਕਿਆਂ ਨੇ ਪਾਕਿਸਤਾਨ ਦੀਆਂ ਦੋ ਚੌਕੀਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਈ ਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ।

ਦੋ ਲੁਟੇਰਿਆਂ ਨੂੰ ਪੁਲਿਸ ਨੇ ਕੀਤਾ ਕਾਬੂ,ਤਿੰਨ ਫੋਨ ਤੇ ਦੋ ਮੋਟਰਸਾਇਕਲ ਵੀ ਬਰਾਮਦ || Punjab News

0

ਦੋ ਲੁਟੇਰਿਆਂ ਨੂੰ ਪੁਲਿਸ ਨੇ ਕੀਤਾ ਕਾਬੂ,ਤਿੰਨ ਫੋਨ ਤੇ ਦੋ ਮੋਟਰਸਾਇਕਲ ਵੀ ਬਰਾਮਦ

ਜਗਰਾਓਂ: ਜਲਦੀ ਅਮੀਰ ਬਣਨ ਤੇ ਆਪਣੇ ਨਾਜਾਇਜ਼ ਖਰਚਿਆਂ ਨੂੰ ਪੂਰਾ ਕਰਨ ਲਈ ਆਮ ਲੋਕਾਂ ਤੋ ਮੋਬਾਈਲ ਫੋਨ ਤੇ ਮੋਟਸਾਈਕਲ ਲੁੱਟਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਬੱਸ ਸਟੈਂਡ ਚੌਂਕੀ ਜਗਰਾਓਂ ਪੁਲਿਸ ਨੇ ਸਫ਼ਲਤਾ ਹਾਸਿਲ ਕੀਤੀ ਹੈ ਤੇ ਹੁਣ ਇਨ੍ਹਾਂ ਦਾ ਰਿਮਾਂਡ ਲੈਂ ਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ ।

30 ਦਸੰਬਰ ਨੂੰ ਪੰਜਾਬ ਬੰਦ, ਇਹ ਸੇਵਾਵਾਂ ਰਹਿਣਗੀਆਂ ਚਾਲੂ || Punjab News

ਇਸ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਐਸਐਚਓ ਅਮਰਜੀਤ ਸਿੰਘ ਥਾਣਾ ਸਿਟੀ ਜਗਰਾਓ ਨੇ ਕਿਹਾਕਿ ਇਹ ਦੋਵੇਂ ਆਮ ਲੋਕਾਂ ਨੂੰ ਸਵੇਰੇ ਸ਼ਾਮ ਸੁੰਨਸਾਨ ਰਾਹਾਂ ਤੇ ਘੇਰ ਕੇ ਉਨਾਂ ਦੇ ਮੋਬਾਈਲ ਫੋਨ ਤੇ ਨਗਦੀ ਸਮੇਤ ਮੋਟਸਾਈਕਲ ਲੁੱਟ ਲੈਂਦੇ ਸਨ ਤੇ ਪੁਲਿਸ ਨੇ ਹੁਣ ਇਨ੍ਹਾਂ ਕੋਲੋਂ ਤਿੰਨ ਮੋਬਾਈਲ ਫੋਨ ਤੇ ਦੋ ਮੋਟਰਸਾਇਕਲ ਵੀ ਬਰਾਮਦ ਕੀਤੇ ਹਨ ਤੇ ਰਿਮਾਂਡ ਦੌਰਾਨ ਇਨ੍ਹਾਂ ਤੋਂ ਹੋਰ ਵੀ ਰਿਕਵਰੀ ਹੋਣ ਦੀ ਸੰਭਾਵਨਾ ਹੈ।
ਇਸ ਮੌਕੇ ਬੱਸ ਸਟੈਂਡ ਪੁਲਿਸ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ,ਥਾਣੇਦਾਰ ਰਣਧੀਰ ਸਿੰਘ,ਮੁਨਸ਼ੀ ਰਣਜੀਤ ਸਿੰਘ,ਜਤਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਵੀ ਹਾਜ਼ਿਰ ਸਨ।

30 ਦਸੰਬਰ ਨੂੰ ਪੰਜਾਬ ਬੰਦ, ਇਹ ਸੇਵਾਵਾਂ ਰਹਿਣਗੀਆਂ ਚਾਲੂ || Punjab News

0

30 ਦਸੰਬਰ ਨੂੰ ਪੰਜਾਬ ਬੰਦ, ਇਹ ਸੇਵਾਵਾਂ ਰਹਿਣਗੀਆਂ ਚਾਲੂ

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੇ ਕਿਸਾਨ ਸੰਗਠਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਦੇ ਬਾਜ਼ਾਰਾਂ ਅਤੇ ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੱਸਾਂ ਅਤੇ ਦੁਕਾਨਾਂ ਦੇ ਬਾਹਰ ਪੋਸਟਰ ਚਿਪਕਾ ਕੇ ਬੰਦ ਦਾ ਸੱਦਾ ਦਿੱਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ 30 ਦਸੰਬਰ ਨੂੰ ਪੂਰਾ ਪੰਜਾਬ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਬੰਦ ਰਹੇਗਾ। ਇਸ ਵਿੱਚ ਸਾਨੂੰ ਸਾਰੇ ਦੁਕਾਨਦਾਰਾਂ ਦਾ ਸਟੂਡੈਂਟ ਯੂਨੀਅਨ ਦਾ ਅਤੇ ਵਪਾਰੀਆਂ ਦਾ ਟ੍ਰਾਂਸਪੋਰਟਾਂ ਦਾ ਕਿਸਾਨਾਂ ਦਾ ਤੇ ਆਮ ਜਨਤਾ ਦਾ ਪੂਰਾ ਸਮਰਥਨ ਮਿਲ ਰਿਹਾ ਹੈ।

ਘੋੜੀ ਰੱਖਣ ਦਾ ਸੀ ਸ਼ੌਕ, ਪੁਲਿਸ ਨੇ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਸਾਨੂੰ ਸਮਰਥਨ ਦੇ ਕੇ ਪੂਰਾ ਪੰਜਾਬ ਬੰਦ ਕਰ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬੰਦ ਵਾਲੇ ਦਿਨ ਕੋਈ ਵੀ ਕਿਸਾਨ ਸਬਜ਼ੀ ਲੈ ਕੇ ਨਹੀਂ ਆਵੇਗਾ ਤੇ ਨਾ ਹੀ ਕੋਈ ਦੋਧੀ ਉਸ ਦਿਨ ਦੁੱਧ ਪਾਉਣ ਸ਼ਹਿਰ ਆਵੇਗਾ। ਇਸ ਤਰ੍ਹਾਂ 3 ਕਰੋੜ ਪੰਜਾਬ ਵਾਸੀ, ਕੇਂਦਰ ਨੂੰ ਕਰਾਰਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ।

ਪੰਜਾਬ ਬੰਦ ਦੌਰਾਨ ਕਿਸਨੂੰ ਛੂਟ ਹੋਵੇਗੀ?

ਐਮਬੂਲੈਂਸ, ਮੈਡੀਕਲ ਸਟੋਰਾਂ, ਹਸਪਤਾਲਾਂ ਨੂੰ ਛੂਟ ਰਹੇਗੀ
ਵਿਦਿਆਰਥੀ ਜਿਨ੍ਹਾਂ ਦਾ ਕੋਈ ਇਮਤਿਹਾਨ ਜਾਂ ਇੰਟਰਵਿਊ ਹੋਵੇਗਾ ਉਨ੍ਹਾਂ ਨੂੰ ਛੂਟ ਹੋਵੇਗੀ
ਕਿਸੇ ਦਾ ਵਿਆਹ ਹੈ ਤਾਂ ਬਰਾਤ ਅਤੇ ਰਿਸ਼ਤੇਦਾਰਾਂ ਨੂੰ ਛੂਟ ਹੋਵੇਗੀ
ਕੋਈ ਵਿਅਕਤੀ ਵਿਦੇਸ਼ ਜਾ ਰਿਹਾ ਜਾਂ ਆ ਰਿਹਾ ਉਨ੍ਹਾਂ ਨੂੰ ਛੂਟ ਹੋਵੇਗੀ

ਘੋੜੀ ਰੱਖਣ ਦਾ ਸੀ ਸ਼ੌਕ, ਪੁਲਿਸ ਨੇ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

0

ਘੋੜੀ ਰੱਖਣ ਦਾ ਸੀ ਸ਼ੌਕ, ਪੁਲਿਸ ਨੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਜ਼ਿਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐੱਚ.ਡੀ.ਐੱਫ.ਸੀ ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਨੌਜਵਾਨਾਂ ਨੇ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਹੈ। ਇਸ ਮਾਮਲੇ ‘ਚ ਪੁਲਸ ਨੇ ਹਰਕਤ ਵਿੱਚ ਆਉਂਦਿਆਂ ਹੀ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪਿਆਰ ‘ਚ ਮਿਲਿਆ ਧੋਖਾ, ਨੌਜਵਾਨ ਨੇ ਫਿਰ ਕਰਤਾ ਵੱਡਾ ਕਾਰਾ!

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ 20 ਦਸੰਬਰ 2024 ਨੂੰ ਅੰਮ੍ਰਿਤਸਰ ਮਹਿਤਾ ਰੋਡ ‘ਤੇ ਐੱਚ.ਡੀ.ਐੱਫ.ਸੀ ਬੈਂਕ ‘ਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸ ‘ਚ ਉਨ੍ਹਾਂ ਨੇ 3 ਲੱਖ 96 ਹਜ਼ਾਰ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ ‘ਚ ਹੋਈ ਹੈ।

ਬੈਂਕ ਲੁੱਟਣ ਦੀ ਵਾਰਦਾਤ

ਪੁਲਸ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਲੱਖ ਰੁਪਏ ਕੈਸ਼, ਇੱਕ 32 ਬੋਰ ਦੀ ਪਿਸਤੋਲ, ਪੰਜ ਜ਼ਿੰਦਾ ਰੋਂਦ ਅਤੇ ਇੱਕ ਕਾਰ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਪੁਲਸ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਬੈਂਕ ‘ਚ ਲੁੱਟ ਕਰਨ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਘੋੜੀ ਵੀ ਖਰੀਦੀ ਗਈ ਸੀ। ਇਹ ਨੌਜਵਾਨ ਘੋੜੀ ਰੱਖਣ ਦੇ ਸ਼ੌਕੀਨ ਸੀ ਜਿਸ ਕਰਕੇ ਇਨ੍ਹਾਂ ਨੇ ਬੈਂਕ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।  ਇਸ ਤੋਂ ਇਲਾਵਾ ਇਨ੍ਹਾਂ ਨੇ ਹੋਰ ਕਈ ਛੋਟੇ-ਮੋਟੇ ਖਰਚੇ ਕੀਤੇ ਅਤੇ ਆਪਣੇ ਸਿਰ ਚੜੇ ਹੋਏ ਕਰਜ਼ੇ ਵੀ ਉਤਾਰੇ। ਫਿਲਹਾਲ ਪੁਲਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 1 ਲੱਖ ਰੁਪਏ ਬਰਾਮਦ ਕੀਤਾ ਹੈ। ਬਾਕੀ ਦੀ ਰਕਮ ਵੀ ਪੁਲਸ ਇਨ੍ਹਾਂ ਤੋਂ ਜਲਦ ਰਿਕਵਰ ਕਰ ਲਵੇਗੀ। ਪੁਲਸ ਦਾ ਕਹਿਣਾ ਕਿ ਫਿਲਹਾਲ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਆਰ ‘ਚ ਮਿਲਿਆ ਧੋਖਾ, ਨੌਜਵਾਨ ਨੇ ਫਿਰ ਕਰਤਾ ਵੱਡਾ ਕਾਰਾ!

0

ਪਿਆਰ ‘ਚ ਮਿਲਿਆ ਧੋਖਾ, ਨੌਜਵਾਨ ਨੇ ਫਿਰ ਕਰਤਾ ਵੱਡਾ ਕਾਰਾ!

ਮੋਹਾਲੀ: ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਦੇ ਪੁਰਾਣੇ ਪ੍ਰੇਮੀ ਨੇ ਕੁੜੀ ਦੇ ਨਵੇਂ ਪ੍ਰੇਮੀ ਨੂੰ ਫਿਲਮੀ ਅੰਦਾਜ਼ ‘ਚ ਮਾਰੀ ਗੋਲੀ, ਪੁਲਿਸ ਨੇ 12 ਘੰਟਿਆਂ ‘ਚ ਦੋਸ਼ੀ ਨੂੰ ਕਾਬੂ ਕਰ ਲਿਆ ਹੈ।

ਨਾਜਾਇਜ਼ ਪਿਸਤੌਲ ਮੰਗਵਾਕੇ ਲੜਕੀ ਦੇ ਨਵੇਂ ਦੋਸਤ ‘ਤੇ ਕੀਤੀ ਫਾਈਰਿੰਗ

ਦੱਸਿਆ ਜਾ ਰਿਹਾ ਹੈ ਕਿ ਜਦ ਲੜਕੀ ਆਪਣੇ ਪੁਰਾਣੇ ਦੋਸਤ ਨੂੰ ਛੱਡਕੇ ਨਵੇਂ ਦੋਸਤ ਨਾਲ ਫਰੇਂਡਸ਼ੀਪ ਕਰਦੀ ਹੈ ਤਾਂ ਪੁਰਾਣੇ ਦੋਸਤ ਕਰਨ ਸ਼ਰਮਾ ਨੇ ਯੂ ਪੀ ਤੋਂ ਨਾਜਾਇਜ਼ ਪਿਸਤੌਲ ਮੰਗਵਾਕੇ ਲੜਕੀ ਦੇ ਨਵੇਂ ਦੋਸਤ ਸ਼ੁਭਮ ਡੋਗਰਾ ਉੱਤੇ 2 ਗੋਲੀਆਂ ਚਲਾ ਦਿੱਤੀਆਂ ਜਿਸ ਵਿਚ 1 ਗੋਲੀ ਲੱਗਣ ਕਾਰਨ ਸ਼ੁਭਮ ਡੋਗਰਾ ਗੰਭੀਰ ਰੂਪ ਚ ਜਖਮੀ ਹੋ ਗਿਆ ਜੌ ਇਸ ਸਮੇਂ ਹਸਪਤਾਲ ਚ ਜਿੰਦਗੀ ਅਤੇ ਮੌਤ ਦੀ ਜੰਗ ਲੜ੍ ਰਿਹਾ ਹੈ।

ਸਰਦੀਆਂ ‘ਚ ਠੰਡੇ ਪਾਣੀ ਨਾਲ ਨਹਾਉਂਦੇ ਹੋ ਤਾਂ ਨਾ ਕਰੋ ਇਹ ਗਲਤੀ….

ASP ਜਯੰਤ ਪੂਰੀ ਨੇ ਦਸਿਆ ਕਿ ਥਾਣਾ ਫੇਸ ਇੱਕ ਦੇ SHO ਸੁਖਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਦੋਸ਼ੀ ਕਰਨ ਸ਼ਰਮਾ ਨੂੰ 12 ਘੰਟੇ ਦੇ ਅੰਦਰ ਅੰਦਰ ਹਿਮਾਚਲ ਪ੍ਰਦੇਸ਼ ਤੋ ਗ੍ਰਿਫ਼ਤਾਰ ਕਰਕੇ ਇੱਕ ਪਿਸਤੋਲ ਅਤੇ 8 ਗੋਲੀਆ ਵੀ ਬਰਾਮਦ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਕਰਨ ਸ਼ਰਮਾਂ ਉੱਤੇ ਪਹਿਲਾ ਕੋਈ ਵੀ ਮਾਮਲਾ ਦਰਜ਼ ਨਹੀਂ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਦੋਸ਼ੀ ਯੂਪੀ ਤੋ ਅਸਲਾ ਕਿੱਥੋਂ ਅਤੇ ਕਿਸ ਕੋਲੋ ਲੈਕੇ ਆਇਆ ਸੀ।

ਸਰਦੀਆਂ ‘ਚ ਠੰਡੇ ਪਾਣੀ ਨਾਲ ਨਹਾਉਂਦੇ ਹੋ ਤਾਂ ਨਾ ਕਰੋ ਇਹ ਗਲਤੀ….

0

ਸਰਦੀਆਂ ‘ਚ ਠੰਡੇ ਪਾਣੀ ਨਾਲ ਨਹਾਉਂਦੇ ਹੋ ਤਾਂ ਨਾ ਕਰੋ ਇਹ ਗਲਤੀ….

ਕੁੱਝ ਲੋਕ ਸਰਦੀਆਂ ਵਿੱਚ ਠੰਡੇ ਪਾਣੀ ਨਾਲ ਨਹਾਉਣਾ ਪਸੰਦ ਕਰਦੇ ਹਨ। ਅਜਿਹਾ ਕਰਨ ਨਾਲ ਸਰੀਰ ਨੂੰ ਤਾਜ਼ਗੀ ਦਾ ਅਹਿਸਾਸ ਹੁੰਦਾ ਹੈ ਪਰ ਇਹ ਤੁਹਾਡੀ ਸਿਹਤ ਲਈ ਖਤਰਨਾਕ ਵੀ ਹੋ ਸਕਦਾ ਹੈ। ਠੰਡੇ ਪਾਣੀ ਨਾਲ ਨਹਾਉਣ ਨਾਲ ਬ੍ਰੇਨ ਸਟ੍ਰੋਕ ਦਾ ਖ਼ਤਰਾ ਵੱਧ ਸਕਦਾ ਹੈ। ਆਓ ਜਾਣਦੇ ਹਾਂ ਇਸ ਬਾਰੇ, ਪਰ ਸਭ ਤੋਂ ਪਹਿਲਾਂ ਆਓ ਜਾਣਦੇ ਹਾਂ ਕਿ ਬ੍ਰੇਨ ਸਟ੍ਰੋਕ ਕੀ ਹੁੰਦਾ ਹੈ। ਬ੍ਰੇਨ ਸਟ੍ਰੋਕ ਉਦੋਂ ਹੁੰਦਾ ਹੈ ਜਦੋਂ ਦਿਮਾਗ ਨੂੰ ਖੂਨ ਦਾ ਪ੍ਰਵਾਹ ਹੌਲੀ ਹੋ ਜਾਂਦਾ ਹੈ ਜਾਂ ਰੁਕ ਜਾਂਦਾ ਹੈ, ਜਿਸ ਕਾਰਨ ਦਿਮਾਗ ਦੇ ਕੁਝ ਹਿੱਸਿਆਂ ਨੂੰ ਆਕਸੀਜਨ ਨਹੀਂ ਮਿਲਦੀ। ਇਹ ਸਥਿਤੀ ਬਹੁਤ ਖ਼ਤਰਨਾਕ ਹੋ ਸਕਦੀ ਹੈ ਅਤੇ ਸਮੇਂ ਸਿਰ ਇਲਾਜ ਨਾ ਹੋਣ ‘ਤੇ ਵਿਅਕਤੀ ਦੀ ਮੌਤ ਹੋ ਸਕਦੀ ਹੈ।

ਆਓ ਜਾਣਦੇ ਹਾਂ ਕਿ ਠੰਡਾ ਪਾਣੀ ਬ੍ਰੇਨ ਸਟ੍ਰੋਕ ਦਾ ਖ਼ਤਰਾ ਕਿਵੇਂ ਵਧਾ ਸਕਦਾ ਹੈ। ਆਓ ਜਾਣਦੇ ਹਾਂ ਇਸ ਬਾਰੇ ਮਾਹਿਰਾਂ ਤੋਂ।

ਠੰਡਾ ਪਾਣੀ ਸਟ੍ਰੋਕ ਦਾ ਕਾਰਨ ਕਿਵੇਂ ਬਣ ਸਕਦਾ ਹੈ?

ਸੀਨੀਅਰ ਫਿਜ਼ੀਸ਼ੀਅਨ ਡਾਕਟਰ ਅਜੇ ਕੁਮਾਰ ਦਾ ਕਹਿਣਾ ਹੈ ਕਿ ਠੰਡਾ ਪਾਣੀ ਸਿੱਧਾ ਸਿਰ ‘ਤੇ ਪਾਉਣ ਨਾਲ ਬ੍ਰੇਨ ਸਟ੍ਰੋਕ ਦਾ ਖਤਰਾ ਵਧ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਜਦੋਂ ਤੁਸੀਂ ਠੰਡਾ ਪਾਣੀ ਸਿੱਧਾ ਸਿਰ ‘ਤੇ ਪਾਉਂਦੇ ਹੋ ਤਾਂ ਦਿਮਾਗ ਦੀਆਂ ਨਾੜੀਆਂ ਅਚਾਨਕ ਸੁੰਗੜ ਜਾਂਦੀਆਂ ਹਨ, ਜਿਸ ਨਾਲ ਖੂਨ ਸੰਚਾਰ ਵਿਚ ਰੁਕਾਵਟ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਠੰਡੇ ਪਾਣੀ ਨਾਲ ਨਹਾਉਣ ਨਾਲ ਸਰੀਰ ਦਾ ਤਾਪਮਾਨ ਅਚਾਨਕ ਘੱਟ ਜਾਂਦਾ ਹੈ। ਇਸ ਕਾਰਨ ਸਰੀਰ ‘ਚ ਕਮਜ਼ੋਰੀ, ਥਕਾਵਟ, ਚੱਕਰ ਆਉਣਾ, ਹਾਰਟ ਅਟੈਕ, ਸਟ੍ਰੋਕ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਬਚਾਅ ਲਈ ਇਹ ਤਰੀਕਾ ਅਪਣਾਓ।

ਠੰਡੇ ਪਾਣੀ ਨਾਲ ਨਹਾਉਂਦੇ ਸਮੇਂ, ਸਰੀਰ ਦੇ ਦੂਜੇ ਹਿੱਸਿਆਂ ਜਿਵੇਂ ਕਿ ਹੱਥਾਂ, ਪੈਰਾਂ ਅਤੇ ਪਿੱਠ ‘ਤੇ ਪਾਣੀ ਪਾਉਣਾ ਸੁਰੱਖਿਅਤ ਹੈ। ਅਜਿਹਾ ਕਰਨ ਨਾਲ ਸਰੀਰ ਦਾ ਤਾਪਮਾਨ ਸੰਤੁਲਿਤ ਹੋ ਜਾਂਦਾ ਹੈ ਅਤੇ ਫਿਰ ਹੌਲੀ-ਹੌਲੀ ਇਸ ਨੂੰ ਸਿਰ ਤੱਕ ਵਧਾਇਆ ਜਾ ਸਕਦਾ ਹੈ। ਇਸ ਤਰ੍ਹਾਂ ਠੰਡੇ ਪਾਣੀ ਦਾ ਸਰੀਰ ‘ਤੇ ਘੱਟ ਅਸਰ ਪੈਂਦਾ ਹੈ ਅਤੇ ਇਹ ਸੁਰੱਖਿਅਤ ਰਹਿੰਦਾ ਹੈ।
ਇਨ੍ਹਾਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਰੱਖਣਾ ਚਾਹੀਦਾ ਹੈ ਧਿਆਨ

ਡੱਲੇਵਾਲ ਤੇ ਸੁਪਰੀਮ ਕੋਰਟ ਚ ਸੁਣਵਾਈ, ਪੰਜਾਬ ਸਰਕਾਰ ਦੇ ਜਵਾਬ ਤੋਂ ਕੋਰਟ ਅਸਤੁੰਸ਼ਟ

ਜੇਕਰ ਤੁਹਾਡੀ ਇਮਿਊਨਿਟੀ ਕਮਜ਼ੋਰ ਹੈ ਜਾਂ ਤੁਸੀਂ ਠੰਡ ਪ੍ਰਤੀ ਸੰਵੇਦਨਸ਼ੀਲ ਹੋ, ਤਾਂ ਠੰਡੇ ਪਾਣੀ ਨਾਲ ਨਹਾਉਣ ਨਾਲ ਜ਼ੁਕਾਮ, ਬੁਖਾਰ ਅਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਜਾਂ ਦਿਲ ਦੇ ਰੋਗ ਦੀ ਸਮੱਸਿਆ ਹੈ ਤਾਂ ਠੰਡੇ ਪਾਣੀ ਨਾਲ ਨਹਾਉਣਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ। ਅਜਿਹੇ ‘ਚ ਆਪਣੀ ਸਿਹਤ ਦੇ ਹਿਸਾਬ ਨਾਲ ਠੰਡੇ ਪਾਣੀ ਨਾਲ ਨਹਾਉਣ ਦੀ ਆਦਤ ਅਪਣਾਓ। ਜੇਕਰ ਠੰਡਾ ਪਾਣੀ ਤੁਹਾਨੂੰ ਠੀਕ ਨਹੀਂ ਲੱਗਦਾ ਤਾਂ ਇਸ ਨਾਲ ਬਿਲਕੁਲ ਵੀ ਨਾ ਨਹਾਓ ਅਤੇ ਸਾਧਾਰਨ ਪਾਣੀ ਜਾਂ ਕੋਸੇ ਪਾਣੀ ਨਾਲ ਹੀ ਨਹਾਓ

 

ਓਮੈਕਸ ਨਿਊ ਚੰਡੀਗੜ੍ਹ ‘ਚ ਚਾਰ ਦਿਨਾਂ ਤੱਕ ਹੋਵੇਗਾ ਨਵੇਂ ਸਾਲ ਦਾ ਧਮਾਕੇਦਾਰ ਜਸ਼ਨ, ਇਹ ਗਾਇਕ ਕਰਨਗੇ ਪਰਫਾਰਮ

0

ਓਮੈਕਸ ਨਿਊ ਚੰਡੀਗੜ੍ਹ ‘ਚ ਚਾਰ ਦਿਨਾਂ ਤੱਕ ਹੋਵੇਗਾ ਨਵੇਂ ਸਾਲ ਦਾ ਧਮਾਕੇਦਾਰ ਜਸ਼ਨ, ਇਹ ਗਾਇਕ ਕਰਨਗੇ ਪਰਫਾਰਮ

ਚੰਡੀਗੜ੍ਹ – ਇਸ ਵਾਰ ਨਵੇਂ ਸਾਲ ਦਾ ਸਵਾਗਤ ਓਮੈਕਸ ਨਿਊ ਚੰਡੀਗੜ੍ਹ ਵਿੱਚ ਸ਼ਾਨਦਾਰ ਢੰਗ ਨਾਲ ਕੀਤਾ ਜਾਵੇਗਾ। 28 ਤੋਂ 31 ਦਸੰਬਰ 2024 ਤੱਕ ਇੱਥੇ ਚਾਰ ਦਿਨਾਂ ਦਾ ਵਿਸ਼ਾਲ ਪ੍ਰੋਗਰਾਮ ਹੋਵੇਗਾ, ਜਿਸ ਵਿੱਚ ਹਰ ਰੋਜ਼ 10,000 ਤੋਂ ਵੱਧ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।

28 ਦਸੰਬਰ ਨੂੰ ਬਾਲੀਵੁਡ ਦੇ ਮਸ਼ਹੂਰ ਗਾਇਕ ਦੀ ਪਰਫਾਰਮੈਂਸ

ਸ਼ਾਨਦਾਰ ਸੰਗੀਤ ਅਤੇ ਮਨੋਰੰਜਨ ਨਾਲ ਭਰਪੂਰ ਇਹ ਜਸ਼ਨ 28 ਦਸੰਬਰ ਨੂੰ ਬਾਲੀਵੁਡ ਦੇ ਮਸ਼ਹੂਰ ਗਾਇਕ ਬੀ ਪ੍ਰਾਕ ਦੀ ਪਰਫਾਰਮੈਂਸ ਨਾਲ ਸ਼ੁਰੂ ਹੋਵੇਗਾ। 29 ਦਸੰਬਰ ਨੂੰ ਆਪਣੇ ਸੁਰੀਲੇ ਸੁਰਾਂ ਨਾਲ ਦਿਲ ਜਿੱਤਣ ਵਾਲੇ ਸਾਗਰ ਭਾਟੀਆ ਰੰਗ ਜਮਾਉਣਗੇ। ਇਸ ਤੋਂ ਬਾਅਦ 30 ਦਸੰਬਰ ਨੂੰ ਨਵਰਾਜ ਹੰਸ ਆਪਣੀ ਖ਼ਾਸ ਮਿਊਜ਼ਿਕ ਸਟਾਈਲ ਨਾਲ ਲੋਕਾਂ ਨੂੰ ਝੂਮਣ ਲਈ ਮਜਬੂਰ ਕਰਨਗੇ। ਨਵੇਂ ਸਾਲ ਦਾ ਜਸ਼ਨ 31 ਦਸੰਬਰ ਨੂੰ ਮਸ਼ਹੂਰ ਗਾਇਕ ਸਤਿੰਦਰ ਸਰਤਾਜ ਦੀ ਦਿਲ ਛੂ ਲੈਣ ਵਾਲੀ ਪਰਫਾਰਮੈਂਸ ਨਾਲ ਖਤਮ ਹੋਵੇਗਾ।

ਇਹ ਵੀ ਪੜੋ: ਸਾਬਕਾ PM ਮਨਮੋਹਨ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਰਾਸ਼ਟਰਪਤੀ-ਪ੍ਰਧਾਨ ਮੰਤਰੀ ਸਮੇਤ ਕਈ ਸੀਨੀਅਰ ਨੇਤਾ ਰਹੇ ਮੌਜੂਦ

ਓਮੈਕਸ ਦੇ ਕਾਰਜਕਾਰੀ ਡਾਇਰੈਕਟਰ ਜਤਿਨ ਗੋਇਲ ਨੇ ਕਿਹਾ ਕਿ ਇਹ ਚਾਰ ਦਿਨਾਂ ਦਾ ਪ੍ਰੋਗਰਾਮ ਦਰਸ਼ਕਾਂ ਲਈ ਇੱਕ ਖ਼ਾਸ ਤੋਹਫ਼ਾ ਹੈ। ਬੀ ਪ੍ਰਾਕ, ਸਾਗਰ ਭਾਟੀਆ ਅਤੇ ਨਵਰਾਜ ਹੰਸ ਵਰਗੇ ਕਲਾਕਾਰਾਂ ਨੂੰ ਲਾਈਵ ਸੁਣਨਾ ਹਰ ਕਿਸੇ ਲਈ ਇੱਕ ਯਾਦਗਾਰ ਅਨੁਭਵ ਹੋਵੇਗਾ। ਸਾਡਾ ਉਦੇਸ਼ ਹੈ ਕਿ ਇਹ ਜਸ਼ਨ ਹਰ ਪਰਿਵਾਰ ਲਈ ਯਾਦਗਾਰ ਬਣੇ, ਜਿੱਥੇ ਸਾਰੇ ਮਿਲਕੇ ਖੁਸ਼ੀਆਂ ਮਨਾ ਸਕਣ ਅਤੇ ਮਜ਼ੇ ਕਰ ਸਕਣ। ਇਹ ਪ੍ਰੋਗਰਾਮ ਓਮੈਕਸ ਨਿਊ ਚੰਡੀਗੜ੍ਹ ਦੇ ਸੁੰਦਰ ਮਾਹੌਲ ਵਿੱਚ ਆਯੋਜਿਤ ਕੀਤਾ ਜਾਵੇਗਾ, ਜਿੱਥੇ ਹਰ ਉਮਰ ਦੇ ਲੋਕ ਸੰਗੀਤ ਦਾ ਆਨੰਦ ਲੈ ਸਕਣਗੇ। ਲਾਈਵ ਮਿਊਜ਼ਿਕ, ਧਮਾਕੇਦਾਰ ਪਰਫਾਰਮੈਂਸ ਅਤੇ ਖੁਸ਼ੀਆਂ ਨਾਲ ਭਰਪੂਰ ਇਸ ਮਾਹੌਲ ਵਿੱਚ ਲੋਕ ਆਪਣੇ ਪਰਿਵਾਰ ਨਾਲ ਨਵੀਆਂ ਯਾਦਾਂ ਬਣਾਉਣਗੇ। ਇਹ ਆਯੋਜਨ ਨਵੇਂ ਸਾਲ ਦਾ ਜਸ਼ਨ ਮਨਾਉਣ ਦਾ ਇੱਕ ਸ਼ਾਨਦਾਰ ਮੌਕਾ ਸਾਬਤ ਹੋਵੇਗਾ।

ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਯਾਦਗਾਰ ਲਈ ਜਗ੍ਹਾ ਨੂੰ ਲੈ ਕੇ ਕੇਂਦਰ ‘ਤੇ ਭੜਕੇ ਪੰਜਾਬ ਦੇ ਆਗੂ

0

ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਯਾਦਗਾਰ ਲਈ ਜਗ੍ਹਾ ਨੂੰ ਲੈ ਕੇ ਕੇਂਦਰ ‘ਤੇ ਭੜਕੇ ਪੰਜਾਬ ਦੇ ਆਗੂ

ਚੰਡੀਗੜ੍ਹ : ਦਿੱਲੀ ਦੇ ਨਿਗਮਬੋਧ ਘਾਟ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਦੇ ਸਰਕਾਰ ਦੇ ਫੈਸਲੇ ‘ਤੇ ਵਿਵਾਦ ਛਿੜਿਆ ਹੋਇਆ ਹੈ। ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਅਤੇ ਯਾਦਗਾਰ ਲਈ ਰਾਜਘਾਟ ‘ਤੇ ਜਗ੍ਹਾ ਨਾ ਦਿੱਤੇ ਜਾਣ ‘ਤੇ ਸਿੱਖ ਆਗੂ ਨਾਰਾਜ਼ ਹਨ। ਪੰਜਾਬ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਇਸ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਂਦਰ ਦਾ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ।

ਸੁਖਬੀਰ ਬਾਦਲ ਨੇ ਜਤਾਇਆ ਰੋਸ

ਇਸ ਮਾਮਲੇ ‘ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਰਿਵਾਰ ਦੀ ਮੰਗ ਨੂੰ ਠੁਕਰਾ ਕੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ ” “ਇਹ ਬਹੁਤ ਹੀ ਹੈਰਾਨੀਜਨਕ ਅਤੇ ਨਿੰਦਣਯੋਗ ਹੈ ! ਡਾ. ਮਨਮੋਹਨ ਸਿੰਘ ਜੀ ਦੇ ਪਰਿਵਾਰ ਵੱਲੋਂ ਦੇਸ਼ ਲਈ ਉਨ੍ਹਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਲਈ ਇੱਕ ਵਿਸ਼ੇਸ਼ ਜਗ੍ਹਾ ਦੀ ਮੰਗ ਕੀਤੀ ਗਈ ਸੀ, ਜਿੱਥੇ ਕਿ ਦੇਸ਼ ਵਾਸੀਆਂ ਲਈ ਉਨ੍ਹਾਂ ਦੀ ਯਾਦਗਾਰ ਸਥਾਪਿਤ ਕੀਤੀ ਜਾ ਸਕੇ, ਪਰ ਕੇਂਦਰ ਸਰਕਾਰ ਵੱਲੋਂ ਪਰਿਵਾਰ ਦੀ ਇਸ ਬੇਨਤੀ ਨੂੰ ਠੁਕਰਾ ਦਿੱਤਾ ਗਿਆ ਹੈ । ਪਿਛਲੇ ਸਮਿਆਂ ਦੌਰਾਨ ਚਲਦੀ ਆ ਰਹੀ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਜਗ੍ਹਾ ‘ਰਾਜ ਘਾਟ’ ਹੋਣੀ ਚਾਹੀਦੀ ਸੀ । ਪਰ, ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਉਸ ਮਹਾਨ ਆਗੂ ਦਾ ਇਸ ਕਦਰ ਨਿਰਾਦਰ ਕਿਉਂ ਕਰ ਰਹੀ ਹੈ, ਜੋ ਇੱਕੋ-ਇੱਕ ਸਿੱਖ ਸਨ ਜਿੰਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਦਾ ਮਾਣ ਹਾਸਿਲ ਸੀ। ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਅਜਿਹੀ ਵਿਸ਼ਵ ਪ੍ਰਸਿੱਧ ਸ਼ਖਸੀਅਤ ਨਾਲ ਪੱਖਪਾਤ ਦੀ ਇਸ ਹੱਦ ਤੱਕ ਪਹੁੰਚ ਜਾਵੇਗੀ, ਪਰ ਡਾ. ਮਨਮੋਹਨ ਸਿੰਘ ਜੀ ਦਾ ਕੱਦ ਵਿਸ਼ਵ ਪੱਧਰ ‘ਤੇ ਹਮੇਸ਼ਾ ਉੱਚਾ ਹੀ ਰਹੇਗਾ । ਡਾ. ਮਨਮੋਹਨ ਸਿੰਘ ਜੀ ਨੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਭਾਰਿਆ । ਭਾਵੇਂ ਕਿ ਕਾਂਗਰਸ ਨਾਲ ਸਾਡੇ ਸਿਆਸੀ ਮਤਭੇਦ ਹਨ, ਪਰ ਰਾਜਨੀਤਕ ਅਤੇ ਸਿਆਸੀ ਸੰਬੰਧਾਂ ਤੋਂ ਉਪਰ ਉੱਠ ਕੇ ਡਾ. ਮਨਮੋਹਨ ਸਿੰਘ ਜੀ ਸਾਡੇ ਲਈ ਉੱਚ ਸਤਿਕਾਰ ਦੇ ਪਾਤਰ ਰਹਿਣਗੇ ।”

ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਦਿਤੀ ਪ੍ਰਤੀਕਿਰਿਆ

ਇਸ ਤੋਂ ਇਲਾਵਾ ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ” ਕੇਂਦਰ ਸਰਕਾਰ ਵੱਲੋਂ ਪਰਿਵਾਰ ਦੀ ਮੰਗ ਨੂੰ ਠੁਕਰਾ ਦਿੱਤਾ ਗਿਆ। ਡਾ: ਮਨਮੋਹਨ ਸਿੰਘ ਦੇ ਮਹਾਨ ਕੱਦ ਅਤੇ ਪੁਰਾਣੀ ਰਵਾਇਤ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰ ਨੇ ਸਿੱਖ ਕੌਮ ਨੂੰ ਮਤਰੇਏ ਵਰਗਾ ਅਹਿਸਾਸ ਕਰਵਾਇਆ ਹੈ। ਇਸ ਫੈਸਲੇ ਨਾਲ ਸਿੱਖ ਕੌਮ ਵਿੱਚ ਅਸੰਤੋਸ਼ ਅਤੇ ਨਿਰਾਸ਼ਾ ਪੈਦਾ ਹੋ ਸਕਦੀ ਹੈ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

ਡੱਲੇਵਾਲ ਤੇ ਸੁਪਰੀਮ ਕੋਰਟ ਚ ਸੁਣਵਾਈ, ਪੰਜਾਬ ਸਰਕਾਰ ਦੇ ਜਵਾਬ ਤੋਂ ਕੋਰਟ ਅਸਤੁੰਸ਼ਟ

0
Increasing pollution in Delhi, the Supreme Court gave these instructions to the government and the police

ਡੱਲੇਵਾਲ ਤੇ ਸੁਪਰੀਮ ਕੋਰਟ ਚ ਸੁਣਵਾਈ, ਪੰਜਾਬ ਸਰਕਾਰ ਦੇ ਜਵਾਬ ਤੋਂ ਕੋਰਟ ਅਸਤੁੰਸ਼ਟ

ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ। ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਜੇਕਰ ਡੱਲੇਵਾਲ ਨੂੰ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਤਾਂ ਕਿਸਾਨ ਵਿਰੋਧ ਕਰ ਸਕਦੇ ਹਨ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ || Punjab News

ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਇੱਕ ਜਮਹੂਰੀ ਤਰੀਕਾ ਹੈ ਪਰ ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਅੰਦੋਲਨ ਕਰਨ ਦੀ ਗੱਲ ਕਦੇ ਨਹੀਂ ਸੁਣੀ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਕਿ ਪਹਿਲਾਂ ਤੁਸੀਂ ਸਮੱਸਿਆਵਾਂ ਪੈਦਾ ਕਰੋ ਅਤੇ ਫਿਰ ਕਹੋ ਤੁਸੀਂ ਕੁਝ ਨਹੀਂ ਕਰ ਸਕਦੇ।

ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਇੰਝ ਲੱਗ ਰਿਹਾ ਹੈ ਜਿਵੇਂ ਐਫੀਡੇਵਿਟ ਰਾਹੀਂ ਤੁਸੀਂ ਕਿਸਾਨਾਂ ਦੀਆਂ ਗੱਲਾਂ ਦਾ ਸਮਰਥਨ ਕਰ ਰਹੇ ਹੋ।

ਜੇ ਲੋੜ ਹੈ ਤਾਂ ਕੇਂਦਰ ਮਦਦ ਕਰੇ- ਕੋਰਟ

ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਰੁਖ਼ ਦਿਖਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਕਿਸ ਤਰ੍ਹਾਂ ਦੇ ਕਿਸਾਨ ਆਗੂ ਹਨ ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ। ਉਨ੍ਹਾਂ ‘ਤੇ ਦਬਾਅ ਦਿਖਾਈ ਦੇ ਰਿਹਾ ਹੈ। ਅਦਾਲਤ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿੱਚ ਮਦਦ ਦੀ ਲੋੜ ਹੈ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਮਾਣਹਾਨੀ ਮਾਮਲੇ ਵਿੱਚ 31 ਨੂੰ ਸੁਣਵਾਈ

ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 31 ਦਸੰਬਰ ਨੂੰ ਮੁੜ ਹੋਵੇਗੀ। ਦੱਸ ਦੇਈਏ ਕਿ ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ 33 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਹਨ। ਕੱਲ੍ਹ 27 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੀਆਂ ਕੋਸ਼ਿਸ਼ਾਂ ਬਾਰੇ ਰਿਪੋਰਟ ਮੰਗੀ ਸੀ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ || Punjab News

0

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ।

ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦਾ ਕੀਤਾ ਜਾਪ

ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਇਕ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ ’ਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ।

ਸਾਬਕਾ PM ਮਨਮੋਹਨ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਰਾਸ਼ਟਰਪਤੀ-ਪ੍ਰਧਾਨ ਮੰਤਰੀ ਸਮੇਤ ਕਈ ਸੀਨੀਅਰ ਨੇਤਾ ਰਹੇ ਮੌਜੂਦ