Home Blog Page 1028

ਭਾਰਤੀ ਕ੍ਰਿਕਟ ਟੀਮ ਵੱਲੋਂ ਸਾਬਕਾ PM ਨੂੰ ਸ਼ਰਧਾਂਜਲੀ, ਕਾਲੀ ਪੱਟੀ ਬੰਨ੍ਹ ਕੇ ਮੈਦਾਨ ‘ਚ ਉਤਰੇ ਖਿਡਾਰੀ

0

ਭਾਰਤੀ ਕ੍ਰਿਕਟ ਟੀਮ ਵੱਲੋਂ ਸਾਬਕਾ PM ਨੂੰ ਸ਼ਰਧਾਂਜਲੀ, ਕਾਲੀ ਪੱਟੀ ਬੰਨ੍ਹ ਕੇ ਮੈਦਾਨ ‘ਚ ਉਤਰੇ ਖਿਡਾਰੀ

ਨਵੀ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਰ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। 26 ਦਸੰਬਰ ਦੀ ਰਾਤ ਨੂੰ ਉਨ੍ਹਾਂ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਦੁਨੀਆ ਭਰ ਤੋਂ ਲੋਕ ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇ ਰਹੇ ਹਨ। ਭਾਰਤੀ ਟੀਮ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ‘ਤੇ ਸੋਗ ਜਤਾਉਂਦਿਆਂ ਬਾਂਹ ‘ਤੇ ਕਾਲੀ ਪੱਟੀ ਬੰਨ੍ਹ ਕੇ ਸ਼ਰਧਾਂਜਲੀ ਦਿੱਤੀ।

ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ, ਰਾਸ਼ਟਰਪਤੀ ਭਵਨ ‘ਚ ਅੱਧਾ ਝੁਕਾਇਆ ਗਿਆ ਰਾਸ਼ਟਰੀ ਝੰਡਾ

ਬਾਰਡਰ ਗਾਵਸਕਰ ਟਰਾਫੀ ਦੇ ਚੌਥੇ ਟੈਸਟ ਮੈਚ ਦੇ ਦੂਜੇ ਦਿਨ ਭਾਰਤੀ ਟੀਮ ਦੇ ਸਾਰੇ ਖਿਡਾਰੀ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਏ। ਟੀਮ ਦੀ ਅਗਵਾਈ ਕਰਦੇ ਹੋਏ ਭਾਰਤੀ ਕਪਤਾਨ ਰੋਹਿਤ ਸ਼ਰਮਾ ਬਾਂਹ ‘ਤੇ ਕਾਲੀ ਪੱਟੀ ਬੰਨ੍ਹ ਕੇ ਮੈਦਾਨ ‘ਚ ਉਤਰੇ।

ਹਰਭਜਨ ਸਿੰਘ ਨੇ ਜਤਾਇਆ ਸੋਗ

ਭਾਰਤੀ ਟੀਮ ਦੇ ਹੋਰ ਖਿਡਾਰੀਆਂ ਨੇ ਵੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਸੋਗ ਪ੍ਰਗਟ ਕੀਤਾ ਹੈ। ਸਾਬਕਾ ਸਪਿੰਨਰ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਿਖਿਆ: “ਸਾਬਕਾ ਪ੍ਰਧਾਨ ਮੰਤਰੀ, ਇੱਕ ਪੂਰਨ ਸੱਜਣ ਅਤੇ ਦੂਰਦਰਸ਼ੀ ਨੇਤਾ, ਡਾ. ਮਨਮੋਹਨ ਸਿੰਘ ਜੀ ਦੇ ਅਚਾਨਕ ਦਿਹਾਂਤ ਦੀ ਖਬਰ ਤੋਂ ਦੁਖੀ ਹਾਂ।”

 

ਡਾ. ਮਨਮੋਹਨ ਸਿੰਘ ਦੇ ਦਿ/ਹਾਂਤ ’ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ, ਰਾਸ਼ਟਰਪਤੀ ਭਵਨ ‘ਚ ਅੱਧਾ ਝੁਕਾਇਆ ਗਿਆ ਰਾਸ਼ਟਰੀ ਝੰਡਾ

0

ਡਾ. ਮਨਮੋਹਨ ਸਿੰਘ ਦੇ ਦਿ/ਹਾਂਤ ’ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ, ਰਾਸ਼ਟਰਪਤੀ ਭਵਨ ‘ਚ ਅੱਧਾ ਝੁਕਾਇਆ ਗਿਆ ਰਾਸ਼ਟਰੀ ਝੰਡਾ

ਨਵੀ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਸਾਬਕਾ ਪ੍ਰਧਾਨ ਮੰਤਰੀ ਲੰਬੇ ਸਮੇਂ ਤੋਂ ਬਿਮਾਰ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੂੰ ਐਮਰਜੈਂਸੀ ਵਾਰਡ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9:51 ‘ਤੇ ਉਨ੍ਹਾਂ ਨੇ ਆਖਰੀ ਸਾਹ ਲਏ। ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਸਾਰੇ ਪ੍ਰੋਗਰਾਮ ਵੀ ਕੀਤੇ ਗਏ ਰੱਦ

ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਨਾਲ ਹੀ ਸ਼ੁੱਕਰਵਾਰ ਨੂੰ ਹੋਣ ਵਾਲੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ।ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰਪਤੀ ਭਵਨ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਗਿਆ ਹੈ।

ਚੰਡੀਗੜ੍ਹ – ਪੰਜਾਬ ‘ਚ ਕਈ ਥਾਈਂ ਮੀਂਹ, ਮੌਸਮ ਵਿਭਾਗ ਨੇ ਜਤਾਈ ਗੜੇਮਾਰੀ ਦੀ ਵੀ ਸੰਭਾਵਨਾ

ਦੱਸ ਦਈਏ ਕਿ ਦੇਸ਼ ਵਿੱਚ ਜਦੋਂ ਕੋਈ ਵੱਡਾ ਨੇਤਾ, ਕਲਾਕਾਰ ਜਾਂ ਅਜਿਹਾ ਵਿਅਕਤੀ ਜਿਸ ਨੇ ਆਪਣੇ ਜੀਵਨ ਕਾਲ ਵਿੱਚ ਦੇਸ਼ ਲਈ ਮਹੱਤਵਪੂਰਨ ਕੰਮ ਕੀਤੇ ਹੋਣ। ਉਨ੍ਹਾਂ ਦੀ ਮੌਤ ‘ਤੇ ਸਰਕਾਰੀ ਸੋਗ ਦਾ ਐਲਾਨ ਕੀਤਾ ਜਾਂਦਾ ਹੈ।

ਚੰਡੀਗੜ੍ਹ – ਪੰਜਾਬ ‘ਚ ਕਈ ਥਾਈਂ ਮੀਂਹ, ਮੌਸਮ ਵਿਭਾਗ ਨੇ ਜਤਾਈ ਗੜੇਮਾਰੀ ਦੀ ਵੀ ਸੰਭਾਵਨਾ || Weather Update

0

ਚੰਡੀਗੜ੍ਹ – ਪੰਜਾਬ ‘ਚ ਕਈ ਥਾਈਂ ਮੀਂਹ, ਮੌਸਮ ਵਿਭਾਗ ਨੇ ਜਤਾਈ ਗੜੇਮਾਰੀ ਦੀ ਵੀ ਸੰਭਾਵਨਾ

ਚੰਡੀਗੜ੍ਹ,27 ਦਸੰਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਕਈ ਥਾਈਂ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਹੈ।

2 ਜਨਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

27 ਦਸੰਬਰ ਤੋਂ 2 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲੇਰਕੋਟਲਾ ਵਿੱਚ ਮੀਂਹ ਪਵੇਗਾ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਵਿਭਾਗ ਮੁਤਾਬਕ ਜਿਸ ਤਰ੍ਹਾਂ ਦਾ ਮੌਸਮ ਬਣ ਰਿਹਾ ਹੈ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮੀਂਹ ਦੌਰਾਨ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਰੁੱਖਾਂ ਦੇ ਨੇੜੇ ਨਾ ਜਾਇਆ ਜਾਵੇ ਜਾਂ ਉਨ੍ਹਾਂ ਦੇ ਹੇਠਾਂ ਪਨਾਹ ਨਾ ਲਓ। ਜਿੰਨਾ ਹੋ ਸਕੇ ਬਾਹਰ ਜਾਣ ਤੋਂ ਬਚਿਆ ਜਾਵੇ। ਛੱਪੜਾਂ ਅਤੇ ਝੀਲਾਂ ਆਦਿ ਦੇ ਨੇੜੇ ਜਾਣ ਤੋਂ ਬਚਿਆ ਜਾਵੇ। ਇਸ ਦੇ ਨਾਲ ਹੀ ਸੜਕਾਂ ‘ਤੇ ਧਿਆਨ ਨਾਲ ਗੱਡੀ ਚਲਾਓ।

“ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ”- ਮੁੱਖ ਮੰਤਰੀ ਮਾਨ

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 27-12-2024

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 27-12-2024

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿ/ਹਾਂਤ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੀ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਅੱਜ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ … ਹੋਰ ਪੜੋ

ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ

ਨਵੀ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਰਾਤ 8:06 ਵਜੇ ਆਲ ਇੰਡੀਆ.. ਹੋਰ ਪੜੋ

ਜਨਵਰੀ 2025 ‘ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਇਥੇ ਦੇਖੋ ਪੂਰੀ ਸੂਚੀ

ਨਵੀ ਦਿੱਲੀ : ਜੇਕਰ ਤੁਸੀਂ ਵੀ ਅਗਲੇ ਸਾਲ ਯਾਨੀ ਕਿ ਜਨਵਰੀ ਮਹੀਨੇ ਵਿੱਚ ਬੈਂਕਿੰਗ ਨਾਲ ਸਬੰਧਤ ਮਹੱਤਵਪੂਰਨ ਕੰਮ ਕਰਵਾਉਣੇ ਹਨ, ਤਾਂ ਤੁਹਾਨੂੰ ਅਗਲੇ ਸਾਲ ਜਨਵਰੀ ਦੇ ਮਹੀਨੇ ਵਿੱਚ ਆਉਣ ਵਾਲੀਆਂ ਬੈਂਕ ਛੁੱਟੀਆਂ...ਹੋਰ ਪੜੋ

ਖਨੌਰੀ ਬਾਰਡਰ ‘ਤੇ ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ, ਪੰਜਾਬ ਬੰਦ ਦੌਰਾਨ ਬੱਸਾਂ- ਰੇਲਾਂ ਤੇ ਹੋਰ ਕੀ ਕੁਝ ਰਹੇਗਾ ਬੰਦ? ਪੜ੍ਹੋ ਵੇਰਵਾ

ਚੰਡੀਗੜ੍ਹ : ਕਿਸਾਨਾਂ ਨੇ ਅੱਜ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ…..ਹੋਰ ਪੜੋ

ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ‘ਚ ਲੱਗੀ ਗੋ/ਲੀ

ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਇਕ ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ… ਹੋਰ ਪੜੋ

 

“ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ”- CM ਮਾਨ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ || Latest news

0

“ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ”- CM ਮਾਨ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੀਤੀ ਰਾਤ 8:06 ਵਜੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਰਾਤ 9:51 ‘ਤੇ ਆਖਰੀ ਸਾਹ ਲਏ।

ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ

ਡਾ: ਮਨਮੋਹਨ ਸਿੰਘ ਦੇ ਦਿਹਾਂਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। ਓਨਾ ਕਿਹਾ ਕਿ “ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ। ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।”

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ

0

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਰਲ ਦੇ ਪਯਾਨੁਰ ਸਥਿਤ ਕੇਂਦਰੀ ਵਿਦਿਆਲਾ ਵਿਖੇ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਸਰੀਰਕ ਰੂਪ ਵਿੱਚ ਨਕਲ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਕੇਂਦਰ ਨੂੰ ਅਜਿਹੀਆਂ ਘਟਨਾ ਨਾ ਵਾਪਰਨ ਲਈ ਠੋਸ ਕਦਮ ਚੁੱਕਣ ਦੀ ਲੋੜ

ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਨਕਲ ਕਰਨਾ ਬਹੁਤ ਹੀ ਇਤਰਾਜ਼ਯੋਗ ਹੈ ਅਤੇ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਕੇਰਲ ਦੇ ਪਯਾਨੁਰਕੇਂਦਰੀ ਵਿਦਿਆਲਾ ਪ੍ਰਸ਼ਾਸਨ ਵੱਲੋਂ ਬੱਚਿਆਂ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕਰਵਾ ਕੇ ਅਤੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਪਾ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਘਟਨਾ ਦਾ ਇਤਰਾਜ਼ ਪ੍ਰਗਟ ਕਰਨ ਤੋਂ ਬਾਅਦ ਪਯਾਨੁਰਕੇਂਦਰੀ ਵਿਦਿਆਲਾ ਨੇ ਆਪਣੇ ਸੋਸ਼ਲ ਮੀਡੀਆ ਐਕਸ ਮੰਚ ਤੋਂ ਇਤਰਾਜ਼ਯੋਗ ਤਸਵੀਰਾਂ ਹਟਾ ਦਿੱਤੀਆਂ ਹਨ ਪਰੰਤੂ ਕੇਂਦਰ ਸਰਕਾਰ ਨੂੰ ਅਜਿਹੀਆਂ ਘਟਨਾ ਨਾ ਵਾਪਰਨ ਇਸ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਸਿਖਿਆ ਮੰਤਰਾਲੇ, ਸੱਭਿਆਚਾਰ ਮੰਤਰਾਲੇ, ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੂੰ ਕਿਹਾ ਕਿ ਉਹ ਰਾਸ਼ਟਰੀ ਪੱਧਰ ਉੱਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਮੌਕੇ ਸਿੱਖ ਸਿਧਾਂਤਾਂ ਅਤੇ ਇਤਿਹਾਸ ਦੇ ਮੱਦੇਨਜ਼ਰ ਹੀ ਸਮਾਗਮ ਕਰਨ ਲਈ ਸਕੂਲਾਂ, ਕਾਲਜਾਂ ਅਤੇ ਵਿਦਿਅਕ ਅਦਾਰਿਆਂ ਨੂੰ ਆਦੇਸ਼ ਕਰਨ ਅਤੇ ਕਿਹਾ ਜਾਵੇ ਕਿ ਕਿਸੇ ਵੀ ਤਰ੍ਹਾਂ ਸਿੱਖ ਸਿਧਾਂਤਾਂ ਵਿਰੁੱਧ ਹਰਕਤ ਨਾ ਕੀਤੀ ਜਾਵੇ।

ਸ਼੍ਰੋਮਣੀ ਕਮੇਟੀ ਵੱਲੋਂ ਸਿਫਾਰਸ਼ ਕੀਤੇ ਨਾਮ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਨੂੰ ਪ੍ਰਮਾਣਿਤ ਕਰਕੇ ਸਰਕਾਰ

ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ ਵੀਰ ਬਾਲ ਦਿਵਸ ਦਾ ਨਾਮ ਦਿੱਤਾ ਗਿਆ ਹੈ, ਇਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਮੇਤ ਪ੍ਰਮੁੱਖ ਸਿੱਖ ਸੰਸਥਾਵਾਂ ਨੇ ਪ੍ਰਵਾਨ ਨਹੀਂ ਕੀਤਾ ਹੈ। ਇਸ ਲਈ ਭਾਰਤ ਸਰਕਾਰ ਸ਼੍ਰੋਮਣੀ ਕਮੇਟੀ ਵੱਲੋਂ ਸਿਫਾਰਸ਼ ਕੀਤੇ ਨਾਮ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਨੂੰ ਪ੍ਰਮਾਣਿਤ ਕਰਕੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰੇ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਅਨੁਸਾਰ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਵੱਡੇ ਪੂਰਨੇ ਪਾਉਂਦਿਆਂ ਬਹਾਦਰੀ ਨਾਲ ਬੇਮਿਸਾਲ ਸ਼ਹਾਦਤਾਂ ਪ੍ਰਾਪਤ ਕੀਤੀਆਂ, ਇਸ ਲਈ ਸਿੱਖ ਕੌਮ ਉਨ੍ਹਾਂ ਨੂੰ ਬਾਬਾ ਕਹਿ ਕੇ ਸਤਿਕਾਰ ਦਿੰਦੀ ਹੈ ਅਤੇ ਇਸੇ ਰੋਸ਼ਨੀ ਵਿੱਚ ਹੀ ਸਰਕਾਰ ਨੂੰ ਵੀ ਅੱਗੇ ਵਧਣਾ ਚਾਹੀਦਾ ਹੈ।

ਵੱਡੀ ਖਬਰ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿ/ਹਾਂਤ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

 

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 27-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 27-12-2024

ਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪

27-12-2024
ਸਲੋਕੁ ਮਃ ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪
(ਅੰਗ: ੬੪੫)

 

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

ਸ਼ਰਧਾ, ਪ੍ਰੇਮ, ਵਿਸ਼ਵਾਸ ਨਾਲ ਭਾਵ ਪੈਦਾ ਹੁੰਦਾ ਹੈ ਤੇ ਭਾਵ ਨਾਲ ਹੀ ਭਗਤੀ ਹੁੰਦੀ ਹੈ। ਜਦ ‘ਮੈਂ’ ਮਿੱਟ ਜਾਵੇ ਬਸ ਤੂ ਹੀ ਤੂ ਰਹਿ ਜਾਵੇ, ਓਥੇ ਭਗਤੀ-ਰਸ ਦਾ ਜਨਮ ਹੁੰਦਾ ਹੈ

0

ਸ਼ਰਧਾ, ਪ੍ਰੇਮ, ਵਿਸ਼ਵਾਸ ਨਾਲ ਭਾਵ ਪੈਦਾ ਹੁੰਦਾ ਹੈ ਤੇ ਭਾਵ ਨਾਲ ਹੀ ਭਗਤੀ ਹੁੰਦੀ ਹੈ।

ਜਦ ‘ਮੈਂ’ ਮਿੱਟ ਜਾਵੇ ਬਸ ਤੂ ਹੀ ਤੂ ਰਹਿ ਜਾਵੇ, ਓਥੇ ਭਗਤੀ-ਰਸ ਦਾ ਜਨਮ ਹੁੰਦਾ ਹੈ

ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ || National news

0

ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ

ਨਵੀ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਰਾਤ 8:06 ਵਜੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਰਾਤ 9:51 ‘ਤੇ ਆਖਰੀ ਸਾਹ ਲਏ।
ਪੀਐਮ ਮੋਦੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ ਤੇ ਦੁੱਖ ਜਤਾਇਆ ਹੈ। ਉਨ੍ਹਾਂ ਐਕਸ ‘ਤੇ ਲਿਖਿਆ- ਭਾਰਤ ਆਪਣੇ ਸਭ ਤੋਂ ਵੱਕਾਰੀ ਨੇਤਾਵਾਂ ਵਿੱਚੋਂ ਇੱਕ, ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੋਗ ਮਨਾ ਰਿਹਾ ਹੈ। ਇੱਕ ਸਾਧਾਰਨ ਪਿਛੋਕੜ ਤੋਂ ਉੱਠ ਕੇ, ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਬਣੇ। ਉਨ੍ਹਾਂ ਨੇ ਵਿੱਤ ਮੰਤਰੀ ਸਮੇਤ ਕਈ ਅਹੁਦਿਆਂ ‘ਤੇ ਕੰਮ ਕੀਤਾ। ਸਾਲਾਂ ਤੱਕ ਸਾਡੀ ਆਰਥਿਕ ਨੀਤੀ ‘ਤੇ ਡੂੰਘੀ ਛਾਪ ਛੱਡੀ। ਸੰਸਦ ਦੇ ਅੰਦਰ ਉਨ੍ਹਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ।
ਪੀਐਮ ਨੇ ਇੱਕ ਹੋਰ ਪੋਸਟ ਵਿੱਚ ਲਿਖਿਆ – ‘ਜਦੋਂ ਡਾ: ਮਨਮੋਹਨ ਸਿੰਘ ਜੀ ਪ੍ਰਧਾਨ ਮੰਤਰੀ ਸਨ ਅਤੇ ਮੈਂ ਗੁਜਰਾਤ ਦਾ ਮੁੱਖ ਮੰਤਰੀ ਸੀ, ਅਸੀਂ ਰੋਜ਼ਾਨਾ ਗੱਲ ਕਰਦੇ ਸੀ। ਅਸੀਂ ਸ਼ਾਸਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕਰਦੇ ਸੀ। ਉਨ੍ਹਾਂ ਦੀ ਬੁੱਧੀ ਅਤੇ ਨਿਮਰਤਾ ਹਮੇਸ਼ਾ ਨਜ਼ਰ ਆਉਂਦੀ ਸੀ। ਇਸ ਦੁੱਖ ਦੀ ਘੜੀ ਵਿੱਚ ਡਾਕਟਰ ਮਨਮੋਹਨ ਸਿੰਘ ਜੀ ਦੇ ਪਰਿਵਾਰ, ਉਨ੍ਹਾਂ ਦੇ ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ”

 

 

ਵੱਡੀ ਖਬਰ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿ/ਹਾਂਤ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

0

ਵੱਡੀ ਖਬਰ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿ/ਹਾਂਤ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੀ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਅੱਜ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਫ਼ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਇਥੇ ਇਲਾਜ ਦੌਰਾਨ ਓਹਨਾ ਨੇ ਆਖਰੀ ਸਾਹ ਲਏ।
ਏਮਜ਼ ਨਵੀਂ ਦਿੱਲੀ ਨੇ ਬੁਲੇਟਿਨ ਜਾਰੀ ਕਰਕੇ ਮਨਮੋਹਨ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। AIIMS ਨੇ ਕਿਹਾ, ਬਹੁਤ ਹੀ ਦੁੱਖ ਦੇ ਨਾਲ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਦੀ ਘੋਸ਼ਣਾ ਕਰਦੇ ਹਾਂ, ਉਹਨਾਂ ਨੇ 92 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।