Home Blog Page 1030

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁ/ਠਭੇੜ

0

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁ/ਠਭੇੜ

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਠਭੇੜ ਦੌਰਾਨ ਇਕ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਜ਼ਖਮੀ ਮੁਲਜ਼ਮ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾਇਆ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਕੀਪੁਰ ਵਜੋਂ ਹੋਈ ਹੈ।

ਇਲਾਜ ਤੋਂ ਬਾਅਦ ਉਸ ਤੋਂ ਕੀਤੀ ਜਾਵੇਗੀ ਪੁੱਛਗਿੱਛ

ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਜਮਸਤਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਪੁਲੀਸ ਨੇ ਇੱਕ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪਰ ਕਾਰ ਚਾਲਕ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇੱਕ ਗੋਲੀ ਪੁਲਿਸ ਮੁਲਾਜ਼ਮਾਂ ਦੀ ਪੱਗ ਨੂੰ ਛੁਹ ਕੇ ਲੰਘੀ ਅਤੇ ਪਰ ਮੁਲਾਜ਼ਮ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਕਾਰ ਸਵਾਰ ਲਵਕਰਨ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਇਲਾਜ ਕਰਵਾਉਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾਵੇਗੀ। ਲਵਕਰਨ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਪੁਲੀਸ ਨੂੰ ਲੋੜੀਂਦਾ ਸੀ।

ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

0

ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

ਜਗਰਾਓਂ: ਮੁੱਲਾਪੁਰ ਦਾਖਾ ਦੇ ਪਿੰਡ ਬਲੀਪੁਰ ਖੁਰਦ ਤੋਂ ਇਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ ਜਿਥੇ ਕਿ ਇਕ ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਨੂੰ ਛੁਪਾਉਣ ਲਈ ਮੁਲਜ਼ਮਾਂ ਨੇ ਕੁਦਰਤੀ ਮੌਤ ਹੋਣ ਦਾ ਬਹਾਨਾ ਲਾ ਕੇ ਮ੍ਰਿਤਕ ਦਾ ਅੰਤਿਮ ਸੰਸਕਾਰ ਵੀ ਜਲਦਬਾਜ਼ੀ ਵਿੱਚ ਕੀਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਾਸੀ ਪਿੰਡ ਬਲੀਪੁਰ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਭਤੀਜੇ ਨੇ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਸ ਨੇ ਜਾਂਚ ਕਰਨ ਤੋਂ ਬਾਅਦ ਦੋਸ਼ੀ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਵੇਂ ਦੋਸ਼ੀ ਫਰਾਰ ਹਨ।

ਭਤੀਜੇ ਨੇ ਕਰਵਾਈ ਸ਼ਿਕਾਇਤ ਦਰਜ

ਦਾਖਾ ਥਾਣਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਲੀਖੁਰਦ ਦੇ ਵਸਨੀਕ ਕਿਰਨਵੀਰ ਸਿੰਘ ਨੇ ਥਾਣੇ ਵਿੱਚ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਹ ਕੈਨੇਡਾ ਵਿੱਚ ਰਹਿੰਦਾ ਹੈ। ਉਸ ਦੇ ਪਿਤਾ ਦੀ ਬਚਪਨ ਵਿੱਚ ਹੀ ਮੌਤ ਹੋ ਗਈ ਸੀ। ਜਿਸ ਕਾਰਨ ਉਸ ਦੇ ਤਾਏ ਜਗਰੂਪ ਨੇ ਉਸਦਾ ਪਾਲਣ ਪੋਸ਼ਣ ਕੀਤਾ। ਅਤੇ ਉਸ ਨੂੰ ਪੜ੍ਹਾ-ਲਿਖਾ ਕੇ ਕੈਨੇਡਾ ਭੇਜਣ ਤੱਕ ਸਭ ਕੁਝ ਕੀਤਾ। ਕਰੀਬ ਤਿੰਨ ਸਾਲ ਪਹਿਲਾਂ ਉਸ ਦੀ ਮਾਂ ਦੀ ਮੌਤ ਤੋਂ ਬਾਅਦ ਉਸ ਦਾ ਤਾਇਆ ਹੀ ਉਸ ਦੀ ਜ਼ਮੀਨ ਦੀ ਦੇਖ-ਰੇਖ ਕਰਦਾ ਸੀ। ਕੈਨੇਡਾ ਵਿਚ ਉਸ ਨੂੰ ਆਪਣੇ ਤਾਏ ਦੇ ਕਈ ਫੋਨ ਆਏ ਕਿ ਉਸ ਦਾ ਲੜਕਾ ਅਤੇ ਨੂੰਹ ਉਸ ਨੂੰ ਖਾਣਾ-ਪਾਣੀ ਨਹੀਂ ਦਿੰਦੇ ਅਤੇ ਉਸ ਦੀ ਕੁੱਟਮਾਰ ਕਰਦੇ ਹਨ।

ਇਹ ਵੀ ਖਬਰ :ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ‘ਚ ਲੱਗੀ ਗੋ/ਲੀ

ਜਦ ਉਸਨੂੰ ਤਾਏ ਦੀ ਮੌਤ ਦੀ ਖਬਰ ਮਿਲੀ ਤਾਂ ਉਹ ਤੁਰੰਤ ਭਾਰਤ ਆ ਗਿਆ।ਪਰ ਦੋਸ਼ੀਆ ਨੇ ਤਾਏ ਦਾ ਅੰਤਿਮ ਸੰਸਕਾਰ ਉਸਦੇ ਆਉਣ ਤੋਂ ਪਹਿਲਾਂ ਹੀ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਤਾਏ ਦੀ ਲਾਸ਼ ਨੂੰ ਨਹਾਉਣ ਆਏ ਲੋਕਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਜਗਰੂਪ ਸਿੰਘ ਦੇ ਸਿਰ ਦੇ ਪਿਛਲੇ ਪਾਸੇ ਸੱਟਾਂ ਦੇ ਨਿਸ਼ਾਨ ਸਨ ਅਤੇ ਖੂਨ ਨਿਕਲ ਰਿਹਾ ਸੀ। ਪੁੱਛ ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਦੇ ਤਾਏ ਦੀ ਨੂੰਹ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਧੱਕਾ ਦਿੱਤਾ ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਗਏ ਅਤੇ ਉਸ ਦੇ ਸਿਰ ‘ਤੇ ਸੱਟ ਲੱਗ ਗਈ। ਇਸ ਦੌਰਾਨ ਮੁਲਜ਼ਮਭਰਾ ਨੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜ ਦਿੱਤਾ। ਪੁਲਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਬੇਟੇ ਅਤੇ ਨੂੰਹ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ‘ਚ ਲੱਗੀ ਗੋ/ਲੀ

0

ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ‘ਚ ਲੱਗੀ ਗੋ/ਲੀ

 

ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਇਕ ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ ‘ਤੇ ਗੋਲੀਆਂ ਚਲਾਈਆਂ ਜਿਸ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਨੂੰ ਪੁਲਿਸ ਨੇ ਕਿਸੇ ਮਾਮਲੇ ਵਿੱਚ ਫੜਿਆ ਸੀ। ਅੱਜ ਉਸ ਕੋਲੋਂ ਹਥਿਆਰ ਬਰਾਮਦ ਕਰਨੇ ਸਨ। ਇਸ ਕਾਰਨ ਪੁਲਸ ਉਸ ਨੂੰ ਜਮਸ਼ੇਦ ਖਾਸ ਇਲਾਕੇ ਲੈ ਗਈ। ਜਿਥੇ ਕਿ ਅਚਾਨਕ ਬਦਮਾਸ਼ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

6 ਹਥਿਆਰਾਂ ਸਮੇਤ ਗੋਲੀ-ਸਿੱਕਾ ਬਰਾਮਦ

ਪੰਜਾਬ ਪੁਲਿਸ ਵੱਲੋਂ ਸਾਂਝੇ ਕੀਤੇ ਟਵੀਟ ਚ ਜਾਣਕਾਰੀ ਦਿੱਤੀ ਗਈ ਕਿ “ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮ ਵੱਲੋਂ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਦਿਆਂ 15 ਰੌਂਦ ਚਲਾਏ ਗਏ, ਜਿਸ ਵਿੱਚ ਇੱਕ ਆਪਰੇਟਿਵ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰੀ ਵਸੂਲੀ ਦੇ ਰੈਕੇਟਾਂ ਵਿੱਚ ਸ਼ਾਮਲ ਗਿਰੋਹ ਦੇ ਅਪਰਾਧਿਕ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ 6 ਹਥਿਆਰਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਸੂਬੇ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”

ਇਹ ਵੀ ਪੜੋ :ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ‘ਤੇ ਹੋਵੇਗੀ ਅਹਿਮ ਮੀਟਿੰਗ

ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ‘ਤੇ ਹੋਵੇਗੀ ਅਹਿਮ ਮੀਟਿੰਗ

0

ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ‘ਤੇ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ 30 ਦਸੰਬਰ ਨੂੰ ਕੀਤੇ ਜਾਣ ਵਾਲੇ ਪੰਜਾਬ ਬੰਦ ਸਬੰਧੀ ਅੱਜ ਖਨੌਰੀ ਬਾਰਡਰ ‘ਤੇ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਚੈਂਬਰ ਆਫ਼ ਕਾਮਰਸ ਦੇ ਨੁਮਾਇੰਦੇ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ, ਵੱਖ-ਵੱਖ ਯੂਨੀਅਨਾਂ ਦੇ ਆਗੂ ਭਾਗ ਲੈਣਗੇ।

ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ ਵੀ ਜਾਰੀ

ਦੱਸ ਦਈਏ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਚਿੰਤਾਜਨਕ ਹੈ। ਉਨ੍ਹਾਂ ਨੇ 30 ਦਿਨਾਂ ਤੋਂ ਕੁਝ ਨਹੀਂ ਖਾਧਾ ਅਤੇ ਪਾਣੀ ਤੋਂ ਇਲਾਵਾ ਕੁਝ ਨਹੀਂ ਪੀਤਾ। ਉਨ੍ਹਾਂ ਦੇ ਹੱਥ ਪੀਲੇ ਹੋ ਗਏ ਹਨ। ਹੁਣ ਉਨ੍ਹਾਂ ਨੂੰ ਬੋਲਣ ਚ ਵੀ ਸਮੱਸਿਆ ਆ ਰਹੀ ਹੈ।

ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ

0

ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਨਵੀ ਦਿੱਲੀ : ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਵੀਰ ਬਾਲ ਦਿਵਸ ‘ਤੇ ਅੱਜ ਨਵੀ ਦਿੱਲੀ ਦੇ ਭਾਰਤ ਮੰਡਪਮ ਚ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਪੋਸ਼ਿਤ ਪੰਚਾਇਤ ਯੋਜਨਾ ਦਾ ਉਦਘਾਟਨ ਕਰਨਗੇ ਅਤੇ ਮਾਰਚ ਪਾਸਟ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਉਦਘਾਟਨੀ ਭਾਸ਼ਣ ਦੇਣਗੇ। ਭਾਰਤ ਮੰਡਪਮ ਵਿੱਚ 17 ਬਹਾਦਰ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਛੋਟੀ ਉਮਰ ਵਿਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦ੍ਰਿੜ ਰਹੇ

ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਇਕ ਟਵੀਟ ਵੀ ਸਾਂਝਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਵੀਰ ਬਾਲ ਦਿਵਸ ’ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ਵਿਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦ੍ਰਿੜ ਰਹੇ ਤੇ ਆਪਣੀ ਹਿੰਮਤ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹੇ। ਉਨ੍ਹਾਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਚਮਕਦੀ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।

ਇਹ ਵੀ ਪੜੋ: ਅੱਜ 17 ਬੱਚਿਆਂ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੇ ਸਨਮਾਨਿਤ

 

ਅੱਜ 17 ਬੱਚਿਆਂ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੇ ਸਨਮਾਨਿਤ

0

ਅੱਜ 17 ਬੱਚਿਆਂ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੇ ਸਨਮਾਨਿਤ

ਨਵੀ ਦਿੱਲੀ : ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰ ਬਾਲ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ​​ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਨ੍ਹਾਂ 17 ਬੱਚਿਆਂ ਨੂੰ ਪੁਰਸਕਾਰ ਦੇਣਗੇ।

ਇਨ੍ਹਾਂ ਸੱਤ ਸ਼੍ਰੇਣੀਆਂ ‘ਚ ਦਿੱਤੇ ਜਾਂਦੇ ਹਨ ਪੁਰਸਕਾਰ

ਦੱਸ ਦਈਏ ਕਿ ਇਹ ਪੁਰਸਕਾਰ ਸੱਤ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਜਿਸ ਵਿੱਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਲ ਹਨ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਰਾਸ਼ਟਰੀ ਬਾਲ ਪੁਰਸਕਾਰ ਕੇਂਦਰ ਸਰਕਾਰ ਵੱਲੋਂ ਸਾਲ 1996 ਵਿੱਚ ਸ਼ੁਰੂ ਕੀਤਾ ਗਿਆ ਸੀ।

 

 

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 26-12-2024

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 26-12-2024

ਸੰਸਦ ਭਵਨ ਨੇੜੇ ਖੁਦਕੁਸ਼ੀ ਦੀ ਕੋਸ਼ਿਸ਼, ਵਿਅਕਤੀ ਨੇ ਲਾਈ ਖੁਦ ਨੂੰ ਅੱ.ਗ

ਰਾਜਧਾਨੀ ਦਿੱਲੀ ‘ਚ ਇਕ ਵਿਅਕਤੀ ਨੇ ਨਵੇਂ ਸੰਸਦ ਭਵਨ ਸਥਿਤ ਰੇਲ ਭਵਨ ਦੇ ਸਾਹਮਣੇ ਚੌਕ ‘ਤੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਜਿਤੇਂਦਰ ਨਾਮ ਦਾ ਵਿਅਕਤੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ….ਹੋਰ ਪੜੋ

ਯਾਤਰੀਆਂ ਨਾਲ ਭਰੀ ਕਿਸ਼ਤੀ ਸਮੁੰਦਰ ‘ਚ ਪਲਟੀ

ਗੋਆ ਦੇ ਕਲੰਗੂਟ ਬੀਚ ‘ਤੇ ਹਾਦਸਾ ਹੋਣ ਦੀ ਖਬਰ ਹੈ। ਇੱਥੇ ਅਰਬ ਸਾਗਰ ਵਿੱਚ ਸੈਲਾਨੀਆਂ ਦੀ ਇੱਕ ਕਿਸ਼ਤੀ ਪਲਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 20 ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਸ ਹਾਦਸੇ …ਹੋਰ ਪੜੋ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲੱਗੀ ਧਾਰਮਿਕ ਸਜ਼ਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੂੰ ਬੀਬੀ ਜਗੀਰ ਕੌਰ ਨੂੰ ਬੋਲੇ ਅਪਮਾਨਜਨਕ ਸ਼ਬਦਾਂ ਦੇ ਮਾਮਲੇ ਵਿੱਚ ਧਾਰਮਿਕ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਧਾਮੀ ਪੰਜ ਪਿਆਰਿਆਂ ਦੇ ਸਨਮੁੱਖ ਪੇਸ਼ ਹੋਏ ਸਨ। ਪੰਜ ਪਿਆਰਿਆਂ ਵਲੋਂ ਲਗਾਈ ਗਈ ਧਾਰਮਿਕ ਸਜ਼ਾ…ਹੋਰ ਪੜੋ

2025 ‘ਚ ਲਾਂਚ ਹੋ ਸਕਦੀਆਂ ਹਨ Mahindra ਦੀਆਂ 5 ਗੱਡੀਆਂ

ਸਾਲ 2024 ਵਿੱਚ ਮਹਿੰਦਰਾ ਨੇ ਆਪਣੀਆਂ ਗੱਡੀਆਂ ਨਾਲ ਬਹੁਤ ਸੁਰਖੀਆਂ ਬਟੋਰੀਆਂ, ਜਿਸ ਵਿੱਚ Thar Roxx ਤੋਂ ਲੈ ਕੇ ਇਲੈਕਟ੍ਰਿਕ SUV ਵਰਗੀਆਂ XEV 9e ਤੇ BE 6 ਤੱਕ ਸ਼ਾਮਲ ਹਨ। ਮਹਿੰਦਰਾ ਸਾਲ 2025 ਵਿੱਚ ਆਪਣੀ ਸਫਲਤਾ ਨੂੰ ਜਾਰੀ ਰੱਖਣ ਦੀ ਯੋਜਨਾ ਬਣਾ….ਹੋਰ ਪੜੋ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…ਹੋਰ ਪੜੋ

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 26-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 26-12-2024

ਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ)

26-12-2024

ਸੋਰਠਿ ਮਹਲਾ ੫ ॥

 

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੧੩)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

 

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।੪।੫।੧੬।

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

0

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ ਲਈ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਹਨਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਬਹੁਤ ਸਾਰੀਆਂ ਇਨਡੋਰ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਦਾ ਇਲਾਜ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸਹੂਲਤਾਂ ਸ਼ਾਮਲ ਹਨ।

ਯਾਤਰੀਆਂ ਨਾਲ ਭਰੀ ਕਿਸ਼ਤੀ ਸਮੁੰਦਰ ‘ਚ ਪਲਟੀ

ਪਸ਼ੂ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਸਾਰੇ ਪਸ਼ੂਧਨ ਨੂੰ ਦੋ ਵਾਰ ਗੋਟ ਪੌਕਸ ਦੀਆਂ ਖੁਰਾਕਾਂ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਾਰੇ ਯੋਗ ਪਸ਼ੂਆਂ ਦਾ ਸਾਲ ਵਿੱਚ ਦੋ ਵਾਰ ਮੂੰਹ-ਖੁਰ ਦੀ ਬਿਮਾਰੀ ਖਿਲਾਫ਼ ਟੀਕਾਕਰਨ ਵੀ ਕੀਤਾ ਗਿਆ ਹੈ। ਇਸ ਸਾਲ ਦੌਰਾਨ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੈਕਸੀਨ ਦੀਆਂ 126.22 ਲੱਖ ਖੁਰਾਕਾਂ ਦੋ ਪੜਾਵਾਂ ਵਿੱਚ ਮੁਫ਼ਤ ਦਿੱਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਪਸ਼ੂ ਪਾਲਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ 11.81 ਕਰੋੜ ਰੁਪਏ ਦੀ ਲਾਗਤ ਨਾਲ ਫ੍ਰੋਜ਼ਨ ਸੈਕਸਡ ਸੀਮਨ (ਸਿਰਫ਼ ਵੱਛੀਆਂ/ਕੱਟੀਆਂ ਪੈਦਾ ਕਰਨ ਲਈ) ਦੀਆਂ 1,75,000 ਖੁਰਾਕਾਂ ਖਰੀਦੀਆਂ ਗਈਆਂ। ਉਨ੍ਹਾਂ ਕਿਹਾ ਕਿ ਬਿਹਤਰ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 326 ਨਵੇਂ ਵੈਟਰਨਰੀ ਅਫ਼ਸਰ, 538 ਵੈਟਰਨਰੀ ਇੰਸਪੈਕਟਰ ਅਤੇ 59 ਗਰੁੱਪ ਸੀ ਦੀਆਂ ਅਸਾਮੀਆਂ ਭਰੀਆਂ ਗਈਆਂ ਹਨ ਅਤੇ 405 ਹੋਰ ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ 6.37 ਕਰੋੜ ਰੁਪਏ ਦੇ ਡੀਵਾਰਮਰ ਸੂਬੇ ਭਰ ਦੇ ਸਾਰੇ ਪਸ਼ੂ ਪਾਲਕਾਂ ਨੂੰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੇ ਇਲਾਜ ਲਈ ਹਸਪਤਾਲਾਂ/ਡਿਸਪੈਂਸਰੀਆਂ ਨੂੰ 3 ਕਰੋੜ ਰੁਪਏ ਦੀਆਂ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 1 ਕਰੋੜ ਰੁਪਏ ਦੀਆਂ ਹੋਰ ਦਵਾਈਆਂ ਵੀ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸੂਬੇ ਵਿੱਚ 199 ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ ਅਤੇ ਸੂਬੇ ਵਿੱਚ 21ਵੀਂ ਪਸ਼ੂ ਗਣਨਾ ਕਰਵਾਈ ਜਾ ਰਹੀ ਹੈ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ. ਐਸ. ਬੇਦੀ ਨੇ ਦੱਸਿਆ ਕਿ ਟ੍ਰਾਈਸਿਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਸ਼ੂ ਪਾਲਣ ਵਿਭਾਗ ਨੇ 21 ਅਤੇ 22 ਦਸੰਬਰ, 2024 ਨੂੰ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਕਰਵਾਏ ਗਏ ਪੈੱਟ ਐਕਸਪੋ ਦੀ ਹੋਰ ਅਦਾਰਿਆਂ ਨਾਲ ਮਿਲ ਕੇ ਮੇਜ਼ਬਾਨੀ ਵੀ ਕੀਤੀ।