Home Blog Page 1031

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

0

– ਦੇਸ਼ ਭਰ ਵਿੱਚ ਸੀ.ਈ.ਓ., ਡੀ.ਈ.ਓ. ਅਤੇ ਈ.ਆਰ.ਓ. ਪੱਧਰ ‘ਤੇ 4,719 ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਲਿਆ ਹਿੱਸਾ

ਚੰਡੀਗੜ੍ਹ, 1 ਅਪ੍ਰੈਲ 2025 – ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। 31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ 3,879 ਮੀਟਿੰਗਾਂ ਈ.ਆਰ.ਓਜ਼ ਵੱਲੋਂ ਕੀਤੀਆਂ ਗਈਆਂ ਹਨ, ਜਿਸ ਵਿੱਚ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ।

ਇਹ ਮੀਟਿੰਗਾਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ ਵੱਲੋਂ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ 4 ਤੇ 5 ਮਾਰਚ 2025 ਨੂੰ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਹੋਈ ਮੁੱਖ ਚੋਣ ਅਧਿਕਾਰੀਆਂ ਦੀ ਕਾਨਫਰੰਸ ਦੌਰਾਨ ਜਾਰੀ ਨਿਰਦੇਸ਼ਾਂ ਮੁਤਾਬਕ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਹੋਣਗੇ ਪਟਿਆਲਾ ਜ਼ਿਲ੍ਹੇ ਦੇ ਇਹ ਪਿੰਡ, ਕਵਾਇਦ ਸ਼ੁਰੂ

ਇਹਨਾਂ ਯਤਨਾਂ ਦਾ ਉਦੇਸ਼ ਸਬੰਧਤ ਸਮਰੱਥ ਅਧਿਕਾਰੀ ਜਿਵੇਂ ਕਿ ਈਆਰਓ ਜਾਂ ਡੀਈਓ ਜਾਂ ਸੀਈਓ ਵੱਲੋਂ ਕਿਸੇ ਵੀ ਲੰਬਿਤ ਮੁੱਦੇ ਨੂੰ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951; ਵੋਟਰਾਂ ਦੀ ਰਜਿਸਟ੍ਰੇਸ਼ਨ ਨਿਯਮ, 1960; ਚੋਣ ਆਚਰਣ ਨਿਯਮ, 1961 ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੇ ਗਏ ਮੈਨੂਅਲ, ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੇ ਮੌਜੂਦਾ ਕਾਨੂੰਨੀ ਢਾਂਚੇ ਤਹਿਤ ਹੱਲ ਕਰਨਾ ਹੈ। ਹੋਰ ਮੁਲਾਂਕਣ ਲਈ ਸਾਰੇ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਤੋਂ ਇੱਕ ਕਾਰਵਾਈ ਰਿਪੋਰਟ ਮੰਗੀ ਗਈ ਹੈ ਅਤੇ ਜੇਕਰ ਕੋਈ ਵੀ ਮੁੱਦਾ, ਮੌਜੂਦਾ ਕਾਨੂੰਨੀ ਢਾਂਚੇ ਦੇ ਅੰਦਰ ਹੱਲ ਨਹੀਂ ਹੁੰਦਾ ਹੈ, ਤਾਂ ਕਮਿਸ਼ਨ ਦੁਆਰਾ ਚੁੱਕਿਆ ਜਾਵੇਗਾ।

ਇਹਨਾਂ ਸਮਾਗਮਾਂ ਨੂੰ ਰਾਜਨੀਤਿਕ ਪਾਰਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਵਿਧਾਨ ਸਭਾ ਹਲਕਿਆਂ, ਜ਼ਿਲ੍ਹਿਆਂ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਰਗਰਮ ਅਤੇ ਉਤਸ਼ਾਹੀ ਭਾਗੀਦਾਰੀ ਸ਼ਾਮਲ ਹੈ।

ਕਪੂਰਥਲਾ ‘ਚ ਪੁਲਿਸ ਹਿਰਾਸਤ ‘ਚ ਮੁਲਜ਼ਮ ਦੀ ਮੌਤ

0

ਕਪੂਰਥਲਾ ਦੇ ਸਦਰ ਥਾਣੇ ਚ ਹਿਰਾਸਤ ਵਿੱਚ ਇਕ ਮੁਲਜ਼ਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਤੜਕੇ 3:30 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਪੁਲੀਸ ਅਨੁਸਾਰ 30 ਮਾਰਚ ਨੂੰ ਭੁਲਾਣਾ ਚੌਕੀ ਪੁਲੀਸ ਨੇ ਵਿਨੋਦ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ 5.89 ਗ੍ਰਾਮ ਹੈਰੋਇਨ ਅਤੇ 25 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ।

ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਹੋਣਗੇ ਪਟਿਆਲਾ ਜ਼ਿਲ੍ਹੇ ਦੇ ਇਹ ਪਿੰਡ, ਕਵਾਇਦ ਸ਼ੁਰੂ

ਜਿਸ ਤੋਂ ਬਾਅਦ ਥਾਣਾ ਸਦਰ ਵਿੱਚ ਐਫਆਈਆਰ ਨੰਬਰ 70 ਦਰਜ ਕੀਤੀ ਗਈ ਸੀ। 31 ਮਾਰਚ ਨੂੰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਡੀਐਸਪੀ ਸਬ ਡਵੀਜ਼ਨ ਨੇ ਦੱਸਿਆ ਕਿ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾ ਰਹੀ ਹੈ।

‘CM ਦੀ ਯੋਗਸ਼ਾਲਾ’ ਅਧੀਨ ਸ੍ਰੀ ਮੁਕਤਸਰ ਸਾਹਿਬ ‘ਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 123 ਯੋਗ ਕਲਾਸਾਂ, 5000 ਤੋਂ ਵੱਧ ਲੋਕ ਲੈ ਰਹੇ ਹਨ ਲਾਭ

0

ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ ਕੇਵਲ ਲੋਕਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਰਾਹਤ ਮਿਲ ਰਹੀ ਹੈ ਬਲਕਿ ਉਹ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਚੁਸਤ-ਦਰੁਸਤ ਮਹਿਸੂਸ ਕਰਦੇ ਹਨ। ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਸੰਜੇ ਸਿੰਘ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 123 ਥਾਵਾਂ ਉੱਤੇ ਯੋਗ ਕਲਾਸਾਂ ਲੱਗ ਰਹੀਆਂ ਹਨ ਅਤੇ ਕਰੀਬ 5000 ਲੋਕ ਰੋਜ਼ਾਨਾ ਇਸ ਦਾ ਲਾਹਾ ਲੈ ਰਹੇ ਹਨ।

ਅਪ੍ਰੈਲ ਮਹੀਨੇ ਵਿੱਚ ਬੈਂਕ ਕਿੰਨੇ ਦਿਨ ਰਹਿਣਗੇ ਬੰਦ? RBI ਨੇ ਜਾਰੀ ਕੀਤੀ ਲਿਸਟ

ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਗਾਂਧੀ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਗੋਬਿੰਦ ਸਿੰਘ ਦਾਬੜਾ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੇ ਉਸ ਨੂੰ ਅਨੇਕਾਂ ਬਿਮਾਰੀਆਂ ਤੋਂ ਰਾਹਤ ਦਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉੱਦਮ ਸਦਕਾ ਲਾਭਪਾਤਰੀਆਂ ਨੇ ਫਾਇਦਾ ਪ੍ਰਾਪਤ ਕੀਤਾ ਹੈ। ਉਹ ਪਿਛਲੇ ਡੇਢ ਸਾਲ ਤੋਂ ਯੋਗਾ ਕਰ ਰਿਹਾ ਹੈ, ਜਿਸ ਨਾਲ ਉਸਦਾ ਬੀ.ਪੀ ਅਤੇ ਸ਼ੁਗਰ ਕੰਟਰੋਲ ਹੋ ਗਿਆ ਹੈ ਅਤੇ ਦਵਾਈ ਤੋਂ ਵੀ ਛੁਟਕਾਰਾ ਮਿਲ ਗਿਆ ਹੈ। ਉਸਦਾ ਕਹਿਣਾ ਹੈ ਕਿ ਜਿਥੇ ਯੋਗਾ ਕਰਨ ਨਾਲ ਉਸਨੂੰ ਬਿਮਾਰੀਆਂ ਤੋਂ ਰਾਹਤ ਮਿਲੀ ਹੈ ਉਥੇ ਉਹ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਹਰ ਟ੍ਰੇਨਰ ਲਗਾਏ ਗਏ ਹਨ, ਜਿਨ੍ਹਾਂ ਦੀ ਅਗਵਾਈ ਹੇਠ ਬਿਨ੍ਹਾਂ ਕਿਸੇ ਫੀਸ ਦੇ ਉਹ ਯੋਗਾ ਅਭਿਆਸ ਕਰ ਰਹੇ ਹਨ ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਵੇਂ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਲੰਬੀ, ਕੋਟਭਾਈ, ਬਰੀਵਾਲਾ, ਰਾਮਗੜ੍ਹ ਚੁੰਘਾ, ਅਕਾਲਗੜ੍ਹ, ਲੱਖੇਵਾਲੀ ਅਤੇ ਗੋਨਿਆਣਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ 22 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ 123 ਯੋਗ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸ਼ਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਯੋਗ ਕੋਆਰਡੀਨੇਟਰ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤੀ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ।

ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਹੋਣਗੇ ਪਟਿਆਲਾ ਜ਼ਿਲ੍ਹੇ ਦੇ ਇਹ ਪਿੰਡ, ਕਵਾਇਦ ਸ਼ੁਰੂ

0

ਪਟਿਆਲਾ, 1 ਅਪ੍ਰੈਲ 2025 – ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਤਹਿਸੀਲ ਦੇ ਅਧੀਨ ਪੈਂਦੇ 8 ਪਿੰਡ ਮਾਣਕਪੁਰ, ਲੇਹਲਾਂ, ਗੁਰਦਿੱਤਪੁਰਾ (ਨੱਤਿਆਂ), ਉੱਚਾ ਖੇੜਾ, ਖੇੜਾ ਗੱਜੂ, ਹਦਾਇਤਪੁਰਾ, ਉਰਨਾ ਤੇ ਚੰਗੇਰਾ ਜਲਦੀ ਹੀ ਪਟਿਆਲਾ ਜ਼ਿਲ੍ਹੇ ਤੋਂ ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਹੋ ਜਾਣਗੇ। ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਨਾਲ ਜੋੜਨ ਦੀ ਕਵਾਇਦ ਡਾਇਰੈਕਟਰ ਤੋਂ ਰਿਕਾਰਡ ਜਲੰਧਰ ਵੱਲ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਸਾਰੇ ਪਿੰਡਾਂ ਨੂੰ ਬਨੂੜ ਸਬ-ਤਹਿਸੀਲ ’ਚ ਸ਼ਾਮਲ ਕੀਤਾ ਜਾਵੇਗਾ।

ਇਸੇ ਲੜੀ ਅਧੀਨ ਬਨੂੜ ਨੂੰ ਸਬ-ਤਹਿਸੀਲ ਤੋਂ ਸਬ-ਡਵੀਜ਼ਨ ਬਣਾਏ ਜਾਣ ਦੀ ਵੀ ਤਜਵੀਜ਼ ਹੈ। ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੁਨਰਗਠਨ ਕਮੇਟੀ ਦੀ ਰਿਪੋਰਟ ਅਨੁਸਾਰ ਭੋਂ ਰਿਕਾਰਡ ਜਲੰਧਰ ਦੇ ਡਿਪਟੀ ਡਾਇਰੈਕਟਰ ਵੱਲੋਂ ਡੀ. ਸੀ. (ਪਟਿਆਲਾ) ਨੂੰ 21 ਫਰਵਰੀ 2025 ਨੂੰ ਪੱਤਰ ਲਿਖਿਆ ਗਿਆ।

ਇਹ ਵੀ ਪੜ੍ਹੋ: ਕਿਸ ਮਾਮਲੇ ‘ਚ ਹੋਈ ਹੈ ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ?, ਪੜ੍ਹੋ ਪੂਰਾ ਮਾਮਲਾ

ਇਸ ਪੱਤਰ ’ਚ ਪੁਨਰਗਠਨ ਕਮੇਟੀ ਦੇ ਅਧਿਆਏ 5 ਦੇ ਨੁਕਤਾ ਨੰਬਰ 51, 52 ਅਤੇ 5.3 ਅਨੁਸਾਰ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਤਾਜ਼ਾ ਮਤਿਆਂ, 3 ਰੰਗਦਾਰ ਤਸਦੀਕਸ਼ੁਦਾ ਪ੍ਰਿੰਟਿੰਗ ਨਕਸ਼ਿਆਂ ਸਣੇ 3 ਪਰਤਾਂ ’ਚ ਸਮੁੱਚੇ ਦਸਤਾਵੇਜ਼ ਕਮਿਸ਼ਨਰ ਪਟਿਆਲਾ ਮੰਡਲ ਦੀ ਸਿਫ਼ਾਰਸ਼ ਸਣੇ ਭੇਜਣ ਲਈ ਲਿਖਿਆ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸ ਪੱਤਰ ’ਤੇ ਕਾਰਵਾਈ ਕਰਦਿਆਂ 18 ਮਾਰਚ 2025 ਨੂੰ ਐੱਸ. ਡੀ. ਐੱਮ. ਰਾਜਪੁਰਾ ਨੂੰ ਸਬੰਧਤ ਪੱਤਰ ਭੇਜ ਕੇ 8 ਪਿੰਡਾਂ ਸਬੰਧੀ ਮੰਗੀ ਕਾਰਵਾਈ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੰਗੀ ਜਾਣਕਾਰੀ ਤਹਿਤ ਜ਼ਿਲ੍ਹਾ ਬਦਲੇ ਜਾਣ ਵਾਲੇ ਪਿੰਡ ਦਾ ਨਾਂ, ਹੱਦਬਸਤ ਨੰਬਰ, ਪਟਵਾਰ ਹਲਕਾ, ਕਾਨੂੰਨਗੋ ਰਕਬਾ, ਖੇਤਰਫਲ, ਆਬਾਦੀ, ਮਾਲੀਆ, ਥਾਣਾ ਅਤੇ ਡਾਕਘਰ ਆਦਿ ਦੇ ਵੇਰਵੇ ਵੀ ਮੰਗੇ ਗਏ ਹਨ। ਐੱਸ. ਡੀ. ਐੱਮ. ਵੱਲੋਂ ਇਸ ਸਬੰਧੀ ਤਹਿਸੀਲਦਾਰ ਰਾਜਪੁਰਾ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਵੱਲੋਂ ਪਟਵਾਰੀਆਂ ਰਾਹੀਂ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਕੋਲੋਂ ਮਤੇ ਅਤੇ ਹੋਰ ਰਿਕਾਰਡ ਹਾਸਲ ਕੀਤਾ ਜਾ ਰਿਹਾ ਹੈ। ਕਈ ਪਿੰਡਾਂ ਦੇ ਸਰਪੰਚਾਂ ਨੇ ਪਟਵਾਰੀਆਂ ਵੱਲੋਂ ਮਤੇ ਹਾਸਲ ਕਰਨ ਦੀ ਪੁਸ਼ਟੀ ਕੀਤੀ ਹੈ। ਸ਼ਾਮਲ ਹੋਣ ਵਾਲੇ ਇਨ੍ਹਾਂ 8 ਪਿੰਡਾਂ ਨੂੰ ਪਹਿਲਾਂ ਥਾਣਾ ਬਨੂੜ ਲੱਗਦਾ ਹੈ।

ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ

0

ਅੰਮ੍ਰਿਤਸਰ : ਪੰਜਾਬ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਰਸਮ ਸ਼ਾਮ 6:00 ਵਜੇ ਸ਼ੁਰੂ ਹੋਵੇਗੀ, ਜਦੋਂ ਕਿ ਪਹਿਲਾਂ ਸ਼ਾਮ 5:30 ਵਜੇ ਸ਼ੁਰੂ ਹੁੰਦੀ ਸੀ। ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਦਲਾਅ ਕੀਤਾ ਹੈ।

ਗੁਜਰਾਤ: ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਬੁਆਇਲਰ ਫੱਟਣ ਕਾਰਨ ਵੱਡਾ ਹਾਦਸਾ; 17 ਮਜ਼ਦੂਰਾਂ ਦੀ ਮੌਤ

ਬੀਐਸਐਫ ਅਧਿਕਾਰੀਆਂ ਅਨੁਸਾਰ ਗਰਮੀਆਂ ਵਿੱਚ ਦਿਨ ਵੱਡੇ ਹੁੰਦੇ ਹਨ, ਜਿਸ ਕਾਰਨ ਝੰਡਾ ਉਤਾਰਨ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਮੇਂ ਵਿੱਚ ਤਬਦੀਲੀ ਜ਼ਰੂਰੀ ਸੀ। ਇਸ ਕਾਰਨ ਹੁਣ ਪਰੇਡ ਸ਼ਾਮ 6 ਵਜੇ ਸ਼ੁਰੂ ਹੋਵੇਗੀ।

ਦੱਸ ਦਈਏ ਕਿ ਹਰ ਰੋਜ਼ ਹਜ਼ਾਰਾਂ ਲੋਕ ਇਸ ਪਰੇਡ ਨੂੰ ਦੇਖਣ ਲਈ ਭਾਰਤ-ਪਾਕਿਸਤਾਨ ਸਰਹੱਦ ‘ਤੇ ਆਉਂਦੇ ਹਨ ਜੋ ਉਨ੍ਹਾਂ ਨੂੰ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਭਰ ਦਿੰਦਾ ਹੈ। ਇੱਥੇ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਦੇ ਜਵਾਨ ਸਮਕਾਲੀ ਮਾਰਚ, ਰਾਸ਼ਟਰੀ ਗੀਤ ਅਤੇ ਝੰਡਾ ਉਤਾਰਨ ਦੀ ਸ਼ਾਨਦਾਰ ਰਸਮ ਕਰਦੇ ਹਨ। ਇਸ ਸਮਾਗਮ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਸੈਲਾਨੀ ਆਉਂਦੇ ਹਨ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ 3 ਤੇ 4 ਅਪ੍ਰੈਲ ਨੂੰ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ

0

ਬਟਾਲਾ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਰਾਜਪਾਲ ਪੰਜਾਬ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਮਿਤੀ 3 ਅਪ੍ਰੈਲ 2025 ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੋਂ ਕੀਤੀ ਜਾਵੇਗੀ ਜੋ ਸੇਂਟ ਫਰਾਂਸਿਸ ਸਕੂਲ, ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗੀ।

ਇਹ ਵੀ ਪੜੋ: ਪੁਲਿਸ ਚੌਕੀ ਬਾਦਸ਼ਾਹਪੁਰ ਨੇੜੇ ਜ਼ਬਰਦਸਤ ਧਮਾਕਾ; ਖਿੜਕੀਆਂ ਦੇ ਸ਼ੀਸੇ ਟੁੱਟੇ

ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੈਦਲ ਯਾਤਰਾ ਦੇ ਦੂਸਰੇ ਦਿਨ ਦਾ ਅਗਾਜ਼ ਸਵੇਰੇ 6 ਵਜੇ ਬਦੇਸ਼ਾ ਪੈਲੇਸ, ਪਿੰਡ ਢੰਡੇ (ਫਤਿਹਗੜ੍ਹ ਚੂੜੀਆਂ-ਡੇਰਾ ਬੀਬਾ ਨਾਨਕ ਰੋਡ)ਤੋਂ ਹੋਵੇਗਾ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮਿਤੀ 5 ਤੋਂ 8 ਅਪ੍ਰੈਲ ਤੱਕ ਪੈਦਲ ਯਾਤਰਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਪੈਦਲ ਯਾਤਰਾ ਵਿੱਚ ਨੌਜਵਾਨਾਂ, ਖਿਡਾਰੀਆਂ, ਵਿਦਿਆਰਥੀਆਂ, ਲੇਖਕਾਂ, ਬੁੱਧੀਜੀਵੀਆਂ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਚਾਇਤੀ ਨੁਮਾਇੰਦਿਆਂ ਦੇ ਨਾਲ ਆਮ ਲੋਕਾਂ ਨੂੰ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ ਅਤੇ ਮਾਣਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਕਰਨ।

ਕਿਸ ਮਾਮਲੇ ‘ਚ ਹੋਈ ਹੈ ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ?, ਪੜ੍ਹੋ ਪੂਰਾ ਮਾਮਲਾ

0

ਮੋਹਾਲੀ, 1 ਅਪ੍ਰੈਲ 2025 – ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਬਜਿੰਦਰ ਸਿੰਘ ਉੱਪਰ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ ਦੇ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਵੱਲੋਂ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਜ਼ੀਰਕਪੁਰ ਦੀ ਔਰਤ ਵੱਲੋਂ ਪਾਸਟਰ ਬਜਿੰਦਰ ਸਿੰਘ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਏ ਗਏ ਸਨ।

ਦਰਅਸਲ, ਪਾਸਟਰ ਬਜਿੰਦਰ ਸਿੰਘ ‘ਤੇ 2018 ‘ਚ ਇਕ 35 ਸਾਲਾ ਔਰਤ ਨੇ ਜਿਣਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਦਾ ਦਾਅਵਾ ਸੀ ਕਿ ਪਾਸਟਰ ਨੇ ਮੋਹਾਲੀ ਸਥਿਤ ਆਪਣੇ ਘਰ ਵਿਚ ਉਸ ਦਾ ਜਿਣਸੀ ਸ਼ੋਸ਼ਣ ਕੀਤਾ। ਅਪ੍ਰੈਲ 2018 ‘ਚ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਫਿਲਹਾਲ ਜ਼ਮਾਨਤ ‘ਤੇ ਬਾਹਰ ਸੀ ਪਰ ਮੋਹਾਲੀ ਅਦਾਲਤ ਵੱਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ: ਲੁਟੇਰਿਆਂ ਵੱਲੋਂ ਲੁੱਟਣ ਦੀ ਕੋਸ਼ਿਸ਼ ਦੌਰਾਨ ਨਹਿਰ ‘ਚ ਡਿੱਗੀ ਲਾਲ ਚੂੜੇ ਵਾਲੀ ਨੂੰਹ ਦੀ ਮਿਲੀ ਲਾਸ਼

ਇਸ ਮਾਮਲੇ ‘ਚ ਪਿਛਲੇ ਦਿਨੀਂ ਪਾਸਟਰ ਬਜਿੰਦਰ ਸਿੰਘ ਅਦਾਲਤ ‘ਚ ਪੇਸ਼ ਹੋਇਆ ਸੀ। ਉਸ ਦਿਨ ਪੇਸ਼ੀ ਤੋਂ ਬਾਅਦ ਅਦਾਲਤ ਨੇ ਫ਼ੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਅਤੇ 28 ਮਾਰਚ ਨੂੰ ਮਾਮਲੇ ‘ਚ ਮੁੜ ਸੁਣਵਾਈ ਹੋਈ ਅਤੇ ਪਾਸਟਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਹ ਵੀ ਦੱਸ ਦੇਈਏ ਕਿ ਜ਼ੀਰਕਪੁਰ ਪੁਲਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਪਾਸਟਰ ਬਜਿੰਦਰ ਸਿੰਘ ਸਣੇ 7 ਲੋਕਾਂ ‘ਤੇ ਕੇਸ ਦਰਜ ਕੀਤਾ ਸੀ।

ਇਕ ਹੋਰ ਕੁੜੀ ਨੇ ਵੀ ਲਾਏ ਸਨ ਪਾਸਟਰ ‘ਤੇ ਇਲਜ਼ਾਮ
ਕੁਝ ਦਿਨ ਪਹਿਲਾਂ ਹੀ ਬਜਿੰਦਰ ਸਿੰਘ ‘ਤੇ ਜਲੰਧਰ ਦੀ ਇਕ ਹੋਰ 22 ਸਾਲਾ ਔਰਤ ਨੇ ਜਿਣਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਹ ਮਾਮਲਾ ਵੀ ਕਾਨੂੰਨੀ ਪ੍ਰਕਿਰਿਆ ਵਿਚ ਹੈ। ਮੋਹਾਲੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤਾ ਨੇ ਹਾਲ ਹੀ ਵਿਚ ਮੁੱਲਾਂਪੁਰ ਪੁਲਸ ਸਟੇਸ਼ਨ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ। ਇਸ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਕੀਤੇ ਹਨ। ਹਾਲ ਹੀ ਵਿਚ ਵਾਇਰਲ ਹੋਈ ਇਕ ਵੀਡੀਓ ਵਿਚ ਬਜਿੰਦਰ ਸਿੰਘ ਆਪਣੇ ਦਫ਼ਤਰ ਵਿਚ ਇਕ ਔਰਤ ਅਤੇ ਹੋਰਨਾਂ ਨਾਲ ਕੁੱਟਮਾਰ ਕਰਦਾ ਵੀ ਨਜ਼ਰ ਆਇਆ ਸੀ।

ਗੁਜਰਾਤ: ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਬੁਆਇਲਰ ਫੱਟਣ ਕਾਰਨ ਵੱਡਾ ਹਾਦਸਾ; 17 ਮਜ਼ਦੂਰਾਂ ਦੀ ਮੌਤ

0

ਗੁਜਰਾਤ ਦੇ ਬਨਾਸਕਾਂਠਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਮੱਧ ਪ੍ਰਦੇਸ਼ ਦੇ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 3 ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਮਿਆਂਮਾਰ ਭੂਚਾਲ: ਮ੍ਰਿਤਕਾਂ ਦੀ ਗਿਣਤੀ 2 ਹਜ਼ਾਰ ਤੋਂ ਪਾਰ; ਸੈਂਕੜੇ ਲੋਕ ਅਜੇ ਵੀ ਲਾਪਤਾ

ਮੁੱਢਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਅੱਗ ਬੁਆਇਲਰ ਫਟਣ ਕਾਰਨ ਲੱਗੀ। ਧਮਾਕੇ ਸਮੇਂ ਫੈਕਟਰੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਅਚਾਨਕ ਹੋਏ ਧਮਾਕੇ ਤੋਂ ਬਚਣ ਦਾ ਮੌਕਾ ਵੀ ਨਹੀਂ ਮਿਲਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਮਜ਼ਦੂਰਾਂ ਦੇ ਸਰੀਰ ਦੇ ਅੰਗ ਦੂਰ-ਦੂਰ ਤੱਕ ਖਿੱਲਰ ਗਏ। ਫੈਕਟਰੀ ਦੇ ਪਿੱਛੇ ਖੇਤਾਂ ਵਿੱਚੋਂ ਕੁਝ ਮਨੁੱਖੀ ਸਰੀਰ ਦੇ ਅੰਗ ਵੀ ਮਿਲੇ ਹਨ।

ਡੀਸਾ ਦੀ ਐਸਡੀਐਮ ਨੇਹਾ ਪੰਚਾਲ ਨੇ ਦੱਸਿਆ ਕਿ ਘਟਨਾ ਦੇ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ 3 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਹ 40 ਫੀਸਦੀ ਤੋਂ ਵੱਧ ਝੁਲਸ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਸਬੰਧੀ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਜਲਦੀ ਹੀ ਪਤਾ ਲੱਗ ਜਾਵੇਗਾ।

ਲੁਟੇਰਿਆਂ ਵੱਲੋਂ ਲੁੱਟਣ ਦੀ ਕੋਸ਼ਿਸ਼ ਦੌਰਾਨ ਨਹਿਰ ‘ਚ ਡਿੱਗੀ ਲਾਲ ਚੂੜੇ ਵਾਲੀ ਨੂੰਹ ਦੀ ਮਿਲੀ ਲਾਸ਼

0

ਗੁਰਦਾਸਪੁਰ, 1 ਅਪ੍ਰੈਲ 2025 – ਗੁਰਦਾਸਪੁਰ ਜ਼ਿਲ੍ਹੇ ਅੰਦਰ ਪਿੰਡ ਬੱਬੇਹਾਲੀ ਨੇੜਿਓਂ ਧਾਰੀਵਾਲ ਨੂੰ ਜਾਂਦੀ ਨਹਿਰ ‘ਚ ਬੀਤੇ ਦਿਨੀਂ ਨੂੰਹ ਸੱਸ ਨੂੰ ਲੁਟੇਰਿਆਂ ਵੱਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੌਰਾਨ ਝੜਪ ਮੌਕੇ ਨੂੰਹ ਨਹਿਰ ‘ਚ ਜਾ ਡਿੱਗ ਗਈ ਸੀ। ਇਸ ਤੋਂ ਬਾਅਦ ਅੱਜ ਨੂੰਹ ਦੀ ਲਾਸ਼ ਨਹਿਰ ‘ਚ ਤੈਰਦੀ ਹੋਈ ਮਿਲੀ। ਜਾਣਕਾਰੀ ਅਨੁਸਾਰ ਅਮਨਪ੍ਰੀਤ ਕੌਰ (ਨੂੰਹ) ਅਤੇ ਰੁਪਿੰਦਰ ਕੌਰ(ਸੱਸ) ਐਕਟਿਵਾ ‘ਤੇ ਸਵਾਰ ਹੋ ਕੇ ਤਿੱਬੜੀ ਤੋਂ ਧਾਰੀਵਾਲ ਨੂੰ ਜਾਂਦੀ ਨਹਿਰ ਦੀ ਪਟਰੀ ਰਸਤੇ ਜਾ ਰਹੀਆਂ ਸਨ। ਇਸ ਦੌਰਾਨ ਬੱਬੇਹਾਲੀ ਪੁੱਲ ਤੋਂ ਕਰੀਬ 200 ਮੀਟਰ ਦੂਰੀ ‘ਤੇ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਕੇ ਗਹਿਣੇ ਅਤੇ ਪੈਸੇ ਖੋਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: CM ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ

ਇਸ ਝੜਪ ਦੌਰਾਨ ਲੁਟੇਰਿਆਂ ਨੇ ਨੂੰਹ ਨੂੰ ਧੱਕਾ ਦੇ ਦਿੱਤਾ ਜਿਸ ਦੌਰਾਨ ਉਹ ਨਹਿਰ ਵਿਚ ਡਿੱਗ ਪਈ। ਇਸ ਮੌਕੇ ਲੁਟੇਰੇ ਫਰਾਰ ਹੋ ਗਏ ਅਤੇ ਸੱਸ ਵੱਲੋਂ ਰੌਲਾ ਪਾਏ ਜਾਣ ‘ਤੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਗੋਤਾਖੋਰਾਂ ਵੱਲੋਂ ਉਕਤ ਲਾਪਤਾ ਹੋਈ ਅਮਨਪ੍ਰੀਤ ਕੌਰ ਦੀ ਭਾਲ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਅੱਜ 5ਵੇਂ ਦਿਨ ਮ੍ਰਿਤਕਾ ਦੀ ਲਾਸ਼ ਬਰਾਮਦ ਹੋਈ ।

ਦੂਜੇ ਪਾਸੇ ਮ੍ਰਿਤਕਾ ਦੇ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ 5 ਦਿਨਾਂ ਬਾਅਦ ਧਾਰੀਵਾਲ ਨੇੜੇ ਅਮਨਦੀਪ ਕੌਰ ਦੀ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਇਲਜ਼ਾਮ ਲਗਾਉਦੀਆਂ ਦੱਸਿਆ ਕਿ ਸਾਡੀ ਧੀ ਨੂੰ ਉਸ ਦੀ ਸੱਸ ਰੁਪਿੰਦਰ ਕੌਰ ਨੇ ਨਹਿਰ ‘ਚ ਧੱਕਾ ਦਿੱਤਾ ਸੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਆਂਮਾਰ ਭੂਚਾਲ: ਮ੍ਰਿਤਕਾਂ ਦੀ ਗਿਣਤੀ 2 ਹਜ਼ਾਰ ਤੋਂ ਪਾਰ; ਸੈਂਕੜੇ ਲੋਕ ਅਜੇ ਵੀ ਲਾਪਤਾ

0

ਮਿਆਂਮਾਰ ‘ਚ ਆਏ ਜ਼ਬਰਦਸਤ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,056 ਹੋ ਗਈ ਹੈ। ਫੌਜੀ ਸਰਕਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਜ਼ਖਮੀਆਂ ਦੀ ਗਿਣਤੀ 3900 ਤੋਂ ਵੱਧ ਹੋ ਗਈ ਹੈ।ਇਸ ਦੇ ਨਾਲ ਹੀ 270 ਲੋਕ ਅਜੇ ਵੀ ਲਾਪਤਾ ਹਨ। ਇਸ ਹਾਦਸੇ ਤੋਂ ਬਾਅਦ ਸੋਮਵਾਰ ਨੂੰ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ

ਇਹ ਵੀ ਪੜੋ: ਪੁਲਿਸ ਚੌਕੀ ਬਾਦਸ਼ਾਹਪੁਰ ਨੇੜੇ ਜ਼ਬਰਦਸਤ ਧਮਾਕਾ; ਖਿੜਕੀਆਂ ਦੇ ਸ਼ੀਸੇ ਟੁੱਟੇ

ਦੱਸ ਦਈਏ ਕਿ 28 ਮਾਰਚ ਨੂੰ ਮਿਆਂਮਾਰ ਅਤੇ ਥਾਈਲੈਂਡ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ। ਇਹ 200 ਸਾਲਾਂ ਵਿੱਚ ਸਭ ਤੋਂ ਵੱਡਾ ਭੂਚਾਲ ਸੀ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਨੇ ਖ਼ਦਸ਼ਾ ਜਤਾਇਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਹੋ ਸਕਦੀ ਹੈ। ਮਿਆਂਮਾਰ ਦਾ ਸਭ ਤੋਂ ਵੱਧ ਭੂਚਾਲ ਪ੍ਰਭਾਵਿਤ ਖੇਤਰ ਮਾਂਡਲੇ ਹੈ। ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ, ਜਿੱਥੇ 17 ਲੱਖ ਤੋਂ ਵੱਧ ਲੋਕ ਰਹਿੰਦੇ ਹਨ। ਰਿਪੋਰਟਾਂ ਮੁਤਾਬਕ ਜ਼ਿਆਦਾਤਰ ਲੋਕਾਂ ਨੇ ਲਗਾਤਾਰ ਤੀਜੀ ਰਾਤ ਵੀ ਸੜਕਾਂ ‘ਤੇ ਰਾਤ ਕੱਟੀ, ਕਿਉਂਕਿ ਜ਼ਿਆਦਾਤਰ ਲੋਕਾਂ ਦੇ ਘਰ ਤਬਾਹ ਹੋ ਗਏ ਹਨ।

ਭਾਰਤ ਨੇ ਭੇਜੀ ਰਾਹਤ ਸਮੱਗਰੀ