Home Blog Page 1033

‘ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ’; ਅਰਵਿੰਦ ਕੇਜਰੀਵਾਲ ਦਾ ਵੱਡਾ ਦਾਅਵਾ || National News

0

‘ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ’; ਅਰਵਿੰਦ ਕੇਜਰੀਵਾਲ ਦਾ ਵੱਡਾ ਦਾਅਵਾ

ਨਵੀ ਦਿੱਲੀ : ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਬਾਰੇ ਦਿੱਲੀ ਸਰਕਾਰ ਦੇ ਮਹਿਲਾ ਅਤੇ ਸਿਹਤ ਵਿਭਾਗ ਨੇ ਕਿਹਾ ਹੈ ਕਿ ਇਹ ਯੋਜਨਾਵਾਂ ਉਨ੍ਹਾਂ ਕੋਲ ਨੋਟੀਫਾਈ ਨਹੀਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਨਾਂ ਨਾਮ ਲਏ ਭਾਜਪਾ ‘ਤੇ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਖਦਸ਼ਾ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ‘ਚ ਮੁੱਖ ਮੰਤਰੀ ਆਤਿਸ਼ੀ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਗਈ ਹੈ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕੀਤਾ ਪੋਸਟ

ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ” ਇਹ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਬਹੁਤ ਪਰੇਸ਼ਾਨ ਹਨ। ਉਨ੍ਹਾਂ ਨੇ ਅਗਲੇ ਕੁਝ ਦਿਨਾਂ ‘ਚ ਝੂਠਾ ਕੇਸ ਬਣਾ ਕੇ ਆਤਿਸ਼ੀ ਜੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ।ਮੈਂ ਇਸ ਬਾਰੇ ਅੱਜ 12 ਵਜੇ ਪ੍ਰੈਸ ਕਾਨਫਰੰਸ ਕਰਾਂਗਾ।”

ਦੱਸ ਦਈਏ ਕਿ ‘ਆਪ’ ਨੇ ਕੁਝ ਦਿਨ ਪਹਿਲਾ ਹੀ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਔਰਤਾਂ ਲਈ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ ਸਰਕਾਰ ਯੋਗ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਭੇਜੇਗੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਚੋਣਾਂ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਦੀ ਬਜਾਏ 2100 ਰੁਪਏ ਦੇਣ ਦੀ ਗੱਲ ਵੀ ਕਹੀ।

ਪੰਜਾਬ ਦੀਆਂ ਆਈ.ਟੀ.ਆਈਜ਼ ‘ਚ 27 ਨਵੇਂ ਕੋਰਸ ਸ਼ੁਰੂ, ਪੰਜ ਸਰਕਾਰੀ ITIs ਨੂੰ ਕੀਤਾ ਗਿਆ ਅਪਗ੍ਰੇਡ

ਪੰਜਾਬ ਦੀਆਂ ਆਈ.ਟੀ.ਆਈਜ਼ ‘ਚ 27 ਨਵੇਂ ਕੋਰਸ ਸ਼ੁਰੂ, ਪੰਜ ਸਰਕਾਰੀ ITIs ਨੂੰ ਕੀਤਾ ਗਿਆ ਅਪਗ੍ਰੇਡ

0

ਪੰਜਾਬ ਦੀਆਂ ਆਈ.ਟੀ.ਆਈਜ਼ ‘ਚ 27 ਨਵੇਂ ਕੋਰਸ ਸ਼ੁਰੂ, ਪੰਜ ਸਰਕਾਰੀ ITIs ਨੂੰ ਕੀਤਾ ਗਿਆ ਅਪਗ੍ਰੇਡ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਖੇਤਰ ‘ਚ ਵੱਡਾ ਕਦਮ ਚੁੱਕਦਿਆਂ ਇਸ ਸੈਸ਼ਨ ਵਿੱਚ ਆਈ.ਟੀ.ਆਈ ਵਿੱਚ 27 ਨਵੇਂ ਕੋਰਸ ਸ਼ੁਰੂ ਕੀਤੇ ਹਨ। ਇਨਾਂ ਨਵੇਂ ਕੋਰਸਾਂ ਨੂੰ ਕਰਨ ਤੋਂ ਬਾਅਦ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਆਸਾਨੀ ਨਾਲ ਮਿਲ ਸਕਦੇ ਹਨ। ਇਨ੍ਹਾਂ ਕੋਰਸਾਂ ਵਿੱਚ ਐਗਰੋ ਪ੍ਰੋਸੈਸਿੰਗ, ਬੇਕਰ ਅਤੇ ਕਨਫੈਕਸ਼ਨਰ, ਇਲੈਕਟ੍ਰੋਪਲੇਟਰ, ਸੋਲਰ ਟੈਕਨੀਸ਼ੀਅਨ ਅਤੇ ਟੈਕਸਟਾਈਲ ਵੈੱਟ ਪ੍ਰੋਸੈਸਿੰਗ ਟੈਕਨੀਸ਼ੀਅਨ ਸ਼ਾਮਲ ਹਨ। ਸਰਕਾਰੀ ਆਈ.ਟੀ.ਆਈਜ਼ ‘ਚ ਦਾਖਲਿਆਂ ਦੀ ਗਿਣਤੀ ਵਿੱਚ ਵੀ ਮਹੱਤਵਪੂਰਨ ਵਾਧਾ ਦੇਖਣ ਨੂੰ ਮਿਲਿਆ। ਇਸ ਵਾਰ ਨਵੇਂ ਕੋਰਸਾਂ ਕਾਰਨ 93 ਫੀਸਦੀ ਸੀਟਾਂ ਭਰ ਗਈਆਂ ਹਨ, ਜਦਕਿ ਕੁਝ ਆਈ.ਟੀ.ਆਈਜ਼ ਨੂੰ ਅਪਗ੍ਰੇਡ ਵੀ ਕੀਤਾ ਗਿਆ ਹੈ

ਹੋਮੀ ਭਾਭਾ ਕੈਂਸਰ ਹਸਪਤਾਲ ਨਾਲ ਸਮਝੌਤੇ ‘ਤੇ ਹਸਤਾਖਰ

ਦੱਸ ਦਈਏ ਕਿ ਵਿਭਾਗ ਨੇ MPLAD ਸਕੀਮ ਤਹਿਤ ਲੁਧਿਆਣਾ, ਪਟਿਆਲਾ, ਮੋਹਾਲੀ, ਸੁਨਾਮ ਅਤੇ ਮਾਣਕਪੁਰ ਸ਼ਰੀਫ਼ ਵਿਖੇ ਪੰਜ ਸਰਕਾਰੀ ਆਈ.ਟੀ.ਆਈਜ਼ ਨੂੰ ਅਪਗ੍ਰੇਡ ਕੀਤਾ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨਾਲ ਅਕਾਦਮਿਕ ਸਹਿਯੋਗ ਲਈ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਇਸ ਸਾਂਝੇਦਾਰੀ ਦਾ ਉਦੇਸ਼ HBCH&RC ਵਿੱਚ ਪੌਲੀਟੈਕਨਿਕ ਅਤੇ ITI ਵਿਦਿਆਰਥੀਆਂ ਨੂੰ ਇੰਟਰਨਸ਼ਿਪ ਪ੍ਰਦਾਨ ਕਰਨਾ ਹੈ।

ਹਰਿਆਣਾ ਸਰਕਾਰ ਨੇ ਰੋਹਿੰਗਿਆ ਸ਼ਰਨਾਰਥੀਆਂ ਖਿਲਾਫ ਅਪਣਾਇਆ ਸਖਤ ਰੁਖ, ਪੁਲਿਸ ਕਰ ਰਹੀ ਕਾਗਜ਼ਾਂ-ਪੱਤਰਾਂ ਦੀ ਜਾਂਚ ਪੜਤਾਲ, ਦਿੱਲੀ ਬਾਰਡਰ ‘ਤੇ ਵੀ ਵਧਾਈ ਸਖ਼ਤੀ

ਹਰਿਆਣਾ ਸਰਕਾਰ ਨੇ ਰੋਹਿੰਗਿਆ ਸ਼ਰਨਾਰਥੀਆਂ ਖਿਲਾਫ ਅਪਣਾਇਆ ਸਖਤ ਰੁਖ, ਪੁਲਿਸ ਕਰ ਰਹੀ ਕਾਗਜ਼ਾਂ-ਪੱਤਰਾਂ ਦੀ ਜਾਂਚ ਪੜਤਾਲ, ਦਿੱਲੀ ਬਾਰਡਰ ‘ਤੇ ਵੀ ਵਧਾਈ ਸਖ਼ਤੀ

0

ਹਰਿਆਣਾ ਸਰਕਾਰ ਨੇ ਰੋਹਿੰਗਿਆ ਸ਼ਰਨਾਰਥੀਆਂ ਖਿਲਾਫ ਅਪਣਾਇਆ ਸਖਤ ਰੁਖ, ਪੁਲਿਸ ਕਰ ਰਹੀ ਕਾਗਜ਼ਾਂ-ਪੱਤਰਾਂ ਦੀ ਜਾਂਚ ਪੜਤਾਲ, ਦਿੱਲੀ ਬਾਰਡਰ ‘ਤੇ ਵੀ ਵਧਾਈ ਸਖ਼ਤੀ

ਹਰਿਆਣਾ : ਹਰਿਆਣਾ ਦੀ ਭਾਜਪਾ ਸਰਕਾਰ ਸੂਬੇ ‘ਚ ਵੱਸੇ ਰੋਹਿੰਗਿਆ ਮੁਸਲਮਾਨਾਂ ਨੂੰ ਬਾਹਰ ਕੱਢਣ ਦੀ ਤਿਆਰੀ ‘ਚ ਜੁੱਟ ਗਈ ਹੈ। ਇਸ ਦੇ ਲਈ ਪੁਲਸ ਅਤੇ ਖੁਫੀਆ ਏਜੰਸੀਆਂ ਰਾਹੀਂ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਦੀਆਂ ਟੀਮਾਂ ਲਗਾਤਾਰ ਝੁੱਗੀਆਂ-ਝੋਪੜੀਆਂ ਵਿੱਚ ਜਾ ਕੇ ਲੋਕਾਂ ਦੇ ਪਛਾਣ ਪੱਤਰਾਂ ਦੀ ਜਾਂਚ ਕਰ ਰਹੀਆਂ ਹਨ।

ਪੁਲਿਸ ਅਤੇ ਸੀਆਈਡੀ ਅਲਰਟ

ਸਰਕਾਰ ਨੇ ਦਿੱਲੀ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੀ ਪੁਲਿਸ ਅਤੇ ਸੀਆਈਡੀ ਨੂੰ ਅਲਰਟ ਰਹਿਣ ਲਈ ਕਿਹਾ ਹੈ। ਭਾਜਪਾ ਦਾ ਕਹਿਣਾ ਹੈ ਕਿ ਜਦੋਂ ਕਾਂਗਰਸ ਰਾਜ ਵਿੱਚ ਸੱਤਾ ਵਿੱਚ ਸੀ ਤਾਂ ਬੰਗਲਾਦੇਸ਼ ਤੋਂ ਆਏ ਰੋਹਿੰਗਿਆ ਮੁਸਲਮਾਨਾਂ ਨੂੰ ਰੇਵਾੜੀ, ਨੂਹ, ਮਹਿੰਦਰਗੜ੍ਹ ਅਤੇ ਫਰੀਦਾਬਾਦ ਵਿੱਚ ਵਸਾਇਆ ਗਿਆ ਸੀ। ਖੁਫੀਆ ਏਜੰਸੀਆਂ ਨੇ ਚੌਕਸ ਕੀਤਾ ਹੈ ਕਿ ਇਹ ਰੋਹਿੰਗਿਆ ਸੂਬੇ ‘ਚ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜੋ : ਪੰਜਾਬ ਸਣੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ, ਕਈ ਥਾਈਂ ਗੜੇਮਾਰੀ ਦੀ ਵੀ ਸੰਭਾਵਨਾ

ਹਰਿਆਣਾ ਸਰਕਾਰ ਦੇ ਅੰਕੜਿਆਂ ਅਨੁਸਾਰ ਪੂਰੇ ਸੂਬੇ ਵਿੱਚ ਰੋਹਿੰਗਿਆ ਮੁਸਲਮਾਨਾਂ ਦੇ 600 ਤੋਂ 700 ਪਰਿਵਾਰ ਹਨ। ਇੱਥੋਂ ਤੱਕ ਕਿ ਉਨ੍ਹਾਂ ਦੇ ਆਧਾਰ ਕਾਰਡ, ਰਾਸ਼ਨ ਕਾਰਡ ਅਤੇ ਵੋਟਰ ਕਾਰਡ ਵੀ ਬਣ ਚੁੱਕੇ ਹਨ। ਇਕੱਲੇ ਮੇਵਾਤ ਵਿਚ ਕਰੀਬ ਦੋ ਹਜ਼ਾਰ ਰੋਹਿੰਗਿਆ ਰਹਿੰਦੇ ਹਨ। ਸਰਕਾਰ ਨੂੰ ਸ਼ੱਕ ਹੈ ਕਿ ਨੂਹ ਵਿਚ ਵੀ ਰੋਹਿੰਗਿਆ ਮੁਸਲਮਾਨਾਂ ਦੀ ਗਿਣਤੀ ਵਧ ਰਹੀ ਹੈ।

ਦਿੱਲੀ ਚੋਣਾਂ: ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਰੰਧਾਵਾ ਕ੍ਰਿਸ਼ਨਾ ਨਗਰ ਲਈ ਵਿਧਾਨ ਸਭਾ ਅਬਜ਼ਰਵਰ ਨਿਯੁਕਤ

0

ਦਿੱਲੀ ਚੋਣਾਂ: ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਰੰਧਾਵਾ ਕ੍ਰਿਸ਼ਨਾ ਨਗਰ ਲਈ ਵਿਧਾਨ ਸਭਾ ਅਬਜ਼ਰਵਰ ਨਿਯੁਕਤ

ਨਵੀ ਦਿੱਲੀ : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕ੍ਰਿਸ਼ਨਾ ਨਗਰ ਲਈ ਅਸੈਂਬਲੀ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Delhi elections: ਕਾਂਗਰਸ ਨੇ 26 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਮਨੀਸ਼ ਸਿਸੋਦੀਆ ਦੇ ਸਾਹਮਣੇ ਇਹ ਦਿੱਗਜ ਆਗੂ ਮੈਦਾਨ ‘ਚ || National News

0

Delhi elections: ਕਾਂਗਰਸ ਨੇ 26 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਮਨੀਸ਼ ਸਿਸੋਦੀਆ ਦੇ ਸਾਹਮਣੇ ਇਹ ਦਿੱਗਜ ਆਗੂ ਮੈਦਾਨ ‘ਚ

ਨਵੀ ਦਿੱਲੀ : ਕਾਂਗਰਸ ਨੇ ਮੰਗਲਵਾਰ ਦੇਰ ਰਾਤ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੂਜੀ ਸੂਚੀ ਵਿੱਚ 26 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਜੰਗਪੁਰਾ ਤੋਂ ਫਰਹਾਦ ਸੂਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਹੁਣ ਤੱਕ 47 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਪੰਜਾਬ ਸਣੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ, ਕਈ ਥਾਈਂ ਗੜੇਮਾਰੀ ਦੀ ਵੀ ਸੰਭਾਵਨਾ

 

ਪੰਜਾਬ ਸਣੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ, ਕਈ ਥਾਈਂ ਗੜੇਮਾਰੀ ਦੀ ਵੀ ਸੰਭਾਵਨਾ || Weather update

0

ਪੰਜਾਬ ਸਣੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ, ਕਈ ਥਾਈਂ ਗੜੇਮਾਰੀ ਦੀ ਵੀ ਸੰਭਾਵਨਾ

ਹਿਮਾਚਲ ‘ਚ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਇਨ੍ਹਾਂ ਜ਼ਿਲਿਆਂ ‘ਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ

ਦੱਸ ਦਈਏ ਕਿ ਅੱਜ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅਗਲੇ ਤਿੰਨ ਦਿਨ ਮੀਂਹ ਪੈਣ ਨਾਲ ਠੰਡ ਹੋਰ ਵੱਧ ਜਾਵੇਗੀ।

ਜੰਮੂ-ਕਸ਼ਮੀਰ ‘ਚ ਫੌਜ ਦਾ ਵਾਹਨ ਹਾਦਸਾਗ੍ਰਸਤ, 5 ਜਵਾਨ ਸ਼ਹੀਦ, ਕਈ ਜ਼ਖਮੀ

ਜੰਮੂ-ਕਸ਼ਮੀਰ ‘ਚ ਫੌਜ ਦਾ ਵਾਹਨ ਹਾਦਸਾਗ੍ਰਸਤ, 5 ਜਵਾਨ ਸ਼ਹੀਦ, ਕਈ ਜ਼ਖਮੀ || National News

0

ਜੰਮੂ-ਕਸ਼ਮੀਰ ‘ਚ ਫੌਜ ਦਾ ਵਾਹਨ ਹਾਦਸਾਗ੍ਰਸਤ, 5 ਜਵਾਨ ਸ਼ਹੀਦ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਮੰਗਲਵਾਰ ਦੇਰ ਸ਼ਾਮ ਫੌਜ ਦਾ ਇਕ ਵਾਹਨ 350 ਫੁੱਟ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਦਰਦਨਾਕ ਹਾਦਸੇ ‘ਚ 5 ਜਵਾਨ ਸ਼ਹੀਦ ਹੋ ਗਏ ਅਤੇ 13 ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜ਼ਖਮੀ ਜਵਾਨਾਂ ਨੂੰ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਸੈਨਾ ਨੇ ਦੱਸਿਆ ਕਿ ਕਾਫਲੇ ‘ਚ 6 ਵਾਹਨ ਸਨ, ਜੋ ਪੁੰਛ ਜ਼ਿਲੇ ਦੇ ਨੇੜੇ ਅਪਰੇਸ਼ਨਲ ਟਰੈਕ ਰਾਹੀਂ ਬਣੋਈ ਖੇਤਰ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਵਾਹਨ ਦੇ ਡਰਾਈਵਰ ਦੇ ਕੰਟਰੋਲ ਗਵਾਉਣ ਕਾਰਨ ਵੈਨ ਖਾਈ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਫੌਜ ਦੀ ਕਵਿੱਕ ਰਿਸਪਾਂਸ ਟੀਮ (ਕਿਊਆਰਟੀ) ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀ ਜਵਾਨਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ, 25-12-2024

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ, 25-12-2024

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ…. ਹੋਰ ਪੜੋ

ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ, 24 ਘੰਟੇ ਸਾਫ਼ ਪਾਣੀ ਦੀ ਸਪਲਾਈ ਦਾ ਕੀਤਾ ਵਾਅਦਾ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਗਲੇ ਕੁਝ ਸਾਲਾਂ ਵਿੱਚ ਪੂਰੇ ਦਿੱਲੀ ਵਿੱਚ…ਹੋਰ ਪੜੋ

ਦਿੱਲੀ ਅੰਦੋਲਨ 2: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਖਾਸ ਅਪੀਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਪਿੰਡ ਵੱਲ੍ਹਾ ਵਿਖੇ…. ਹੋਰ ਪੜੋ

ਸੰਯੁਕਤ ਕਿਸਾਨ ਮੋਰਚਾ ਫਿਲਹਾਲ ਅੰਦੋਲਨ ਤੋਂ ਰਹੇਗਾ ਦੂਰ, ਜਨਵਰੀ ‘ਚ ਹੋਵੇਗੀ ਰਾਸ਼ਟਰਪਤੀ ਨਾਲ ਮੁਲਾਕਾਤ

ਸੰਯੁਕਤ ਕਿਸਾਨ ਮੋਰਚਾ (SKM) ਫਿਲਹਾਲ ਸ਼ੰਭੂ-ਖਨੌਰੀ ਸਰਹੱਦ ‘ਤੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਸਾਢੇ ਚਾਰ ਘੰਟੇ ਚੱਲੀ ਕਿਸਾਨ…ਹੋਰ ਪੜੋ

ਦਿਲਜੀਤ ਦੋਸਾਂਝ ਇਸ ਜਗ੍ਹਾਂ ‘ਤੇ ਮਨਾਉਣਗੇ ਨਵੇਂ ਸਾਲ ਦਾ ਜਸ਼ਨ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਦਿਲਜੀਤ ਦੋਸਾਂਝ ਆਪਣੇ ਸ਼ਾਨਦਾਰ ‘ਦਿਲ-ਲੁਮੀਨਾਤੀ ਟੂਰ’ ‘ਤੇ ਹਨ। ਉਨ੍ਹਾਂ ਨੇ….ਹੋਰ ਪੜੋ

 

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 25-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 25-12-2024

ਬੁੱਧਵਾਰ, ੧੧ ਪੋਹ (ਸੰਮਤ ੫੫੬ ਨਾਨਕਸ਼ਾਹੀ)

ਸੋਰਠਿ ਮਹਲਾ ੩ ॥

 

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਬੁੱਧਵਾਰ, ੧੧ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੦੩)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ॥

 

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

 

ਦਿੱਲੀ ਅੰਦੋਲਨ 2: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਖਾਸ ਅਪੀਲ

0

ਦਿੱਲੀ ਅੰਦੋਲਨ 2: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਖਾਸ ਅਪੀਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਪਿੰਡ ਵੱਲ੍ਹਾ ਵਿਖੇ ਜਿਲ੍ਹੇ ਭਰ ਤੋਂ ਜੋਨ ਪੱਧਰੀ ਟੀਮਾਂ ਨਾਲ ਮੀਟਿੰਗ ਕਰਕੇ, ਦਿੱਲੀ ਅੰਦੋਲਨ 2 ਦੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਕਾਮਜਾਬ ਕਰਨ ਲਈ ਤਿਆਰੀਆਂ ਸਬੰਧੀ, ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬ ਦੇ ਲੋਕਾਂ ਨੂੰ ਅਪੀਲ

ਇਸ ਮੌਕੇ ਹਾਜ਼ਿਰ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ , ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਆਗੂ ਬਾਜ਼ ਸਿੰਘ ਸਰੰਗੜਾ ਨੇ ਕਿਹਾ ਕਿ ਜਿਵੇਂ ਵਿਕਾਸ ਦੇ ਨਾਮ ਤੇ ਕੇਂਦਰ ਅਤੇ ਪੰਜਾਬ ਸਰਕਾਰ ਖੇਤੀ ਸਮੇਤ ਸਾਰੇ ਕਾਰੋਬਾਰਾਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਪੱਧਰ ਤੇ ਖੁੱਲ੍ਹ ਦੇ ਕੇ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ, ਰੇੜ੍ਹੀ ਫੜ੍ਹੀ ਵਾਲਿਆਂ।ਅਤੇ ਮਜਦੂਰਾਂ ਦੇ ਰੁਜਗਾਰ ਖਤਮ ਕਰਨ ਦੇ ਸਮਿਆਨੇ ਬਣਾ ਚੁੱਕੀ ਹੈ ਅਤੇ ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ 13 ਫਰਵਰੀ ਤੋਂ ਸ਼ੁਰੂ ਹੋਏ ਦਿੱਲੀ ਅੰਦੋਲਨ ਤੇ ਅਤਿਆਚਾਰ ਕੀਤਾ ਗਿਆ ਹੈ ਅਤੇ 26 ਨਵੰਬਰ ਤੋਂ ਜਾਰੀ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ, ਅਜਿਹੀਆਂ ਹਾਲਤਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਨਾਲ ਇੱਕਜੁਟਤਾ ਦਿਖਾਉਂਦੇ ਹੋਏ ਆਪਣੇ ਕਾਰੋਬਾਰ ਇੱਕ ਦਿਨ ਲਈ ਬੰਦ ਕਰਕੇ ਸਹਿਯੋਗ ਦੇਣ ਤਾਂ ਜ਼ੋ ਇਹਨਾਂ ਕਾਰੋਬਾਰਾਂ ਤੇ ਬੁਰੀ ਨਜ਼ਰ ਰੱਖਣ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਸਾਂਝੇ ਰੂਪ ਵਿੱਚ ਹੱਕਾਂ ਦੀ ਰਾਖੀ ਲਈ ਦ੍ਰਿੜਤਾ ਜ਼ਾਹਰ ਕੀਤੀ ਜਾ ਸਕੇ।

ਕੰਪਨੀ ਵੱਲੋਂ ਆਨਲਾਈਨ ਸੇਲ ਕੀਤੀ ਗਈ ਕਮੀਜ਼ ਤੇ ਰਾਸ਼ਟਰੀ ਚਿੰਨ੍ਹ ਬਣਾਉਣ ਖਿਲਾਫ ਵਕੀਲਾਂ ਦੇ ਇੱਕ ਸਮੂਹ ਵੱਲੋਂ SSP ਨੂੰ ਸੌਂਪੀ ਸ਼ਿਕਾਇਤ

ਆਗੂਆਂ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ਤੇ ਪਹੁੰਚ ਬਣਾ ਚੁੱਕਾ ਹੈ ਅਤੇ ਦੇਸ਼ ਭਰ ਵਿੱਚ ਅੱਜ ਅੰਦੋਲਨ ਦੀ ਹਮਾਇਤ ਵਿੱਚ ਮੋਮਬੱਤੀ ਮਾਰਚ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ 27 ਦਸੰਬਰ ਨੂੰ ਪੂਰੇ ਜਿਲ੍ਹੇ ਦੇ ਪਿੰਡ ਕਸਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਕਿਸਾਨਾਂ ਮਜਦੂਰਾਂ ਵੱਲੋਂ ਪੈਦਲ ਯਾਤਰਾ ਕਰਕੇ ਦੁਕਾਨਦਾਰਾਂ, ਰੇੜ੍ਹੀ ਫੜ੍ਹੀ ਵਾਲਿਆਂ, ਵਿੱਦਿਅਕ ਅਦਾਰਿਆਂ ਆਦਿ ਨੂੰ ਬੰਦ ਦਾ ਸਮਰਥਨ ਕਰਨ ਲਈ ਬੇਨਤੀ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਮੈਡੀਕਲ ਸਟੋਰ, ਹਸਪਤਾਲ, ਐਂਬੁਲੈਂਸ, ਵਿਆਹ ਸ਼ਾਦੀਆਂ, ਏਅਰਪੋਰਟ ਨੂੰ ਜਾਣ ਆਉਣ ਆਦਿਕ ਨੂੰ ਛੋਟ ਰਹੇਗੀ। ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸਵਿੰਦਰ ਸਿੰਘ ਰੂਪੋਵਾਲੀ, ਗੁਰਦੇਵ ਸਿੰਘ ਗੱਗੋਮਾਹਲ, ਕੁਲਜੀਤ ਸਿੰਘ ਕਾਲੇ ਘਣੂਪੁਰ, ਸੁਖਦੇਵ ਸਿੰਘ ਚਾਟੀਵਿੰਡ ਅਤੇ ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਸੈਕੜੇ ਜੋਨ ਪੱਧਰੀ ਕਿਸਾਨ ਮਜ਼ਦੂਰ ਆਗੂ ਹਾਜ਼ਿਰ ਰਹੇ।