Home Blog Page 1038

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ, 24-12-2024

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ, 24-12-2024

BGT: ਆਸਟ੍ਰੇਲੀਆ ਦੌਰੇ ‘ਤੇ ਨਹੀਂ ਜਾਣਗੇ ਮੁਹੰਮਦ ਸ਼ਮੀ, BCCI ਨੇ ਦਿੱਤੀ ਜਾਣਕਾਰੀ

ਨਵੀ ਦਿੱਲੀ : ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਆਸਟ੍ਰੇਲੀਆ ਦੌਰੇ ‘ਤੇ ਨਹੀਂ ਜਾਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਤੇਜ਼ ਗੇਂਦਬਾਜ਼ ਦੀ …ਹੋਰ ਪੜੋ

ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾਂ ਬੱਚੀ, ਪੁਲਿਸ ਤੇ ਪ੍ਰਸ਼ਾਸ਼ਨ ਵੱਲੋ ਜੰਗੀ ਪੱਧਰ ‘ਤੇ ਬਚਾਅ ਕਾਰਜ ਸ਼ੁਰੂ

ਰਾਜਸਥਾਨ ਦੇ ਕੋਟਪੁਤਲੀ-ਬਹਿਰੋੜ ਜ਼ਿਲ੍ਹੇ ਦੇ ਕੀਰਤਪੁਰਾ ਪਿੰਡ ਵਿੱਚ ਇੱਕ ਤਿੰਨ ਸਾਲ ਦੀ ਬੱਚੀ ਬੋਰਵੈੱਲ ਵਿੱਚ ਡਿੱਗ ਗਈ। ਲੜਕੀ ਦੇ ਰੋਣ ਦੀ ਆਵਾਜ਼ ਸੁਣ ਕੇ….ਹੋਰ ਪੜੋ

ਸ਼ੰਭੂ ਤੋਂ ਬਾਅਦ, ਖਨੌਰੀ ਸਰਹੱਦ ਅੰਦੋਲਨ ਦਾ ਬਣਿਆ ਨਵਾਂ ਕੇਂਦਰ, ਕਿਸਾਨਾਂ ਨੇ ਬਣਾਏ ਪੱਕੇ ਸ਼ੈੱਡ

ਕੇਂਦਰ ਸਰਕਾਰ ਵੱਲੋਂ ਗੱਲਬਾਤ ਨਾ ਕੀਤੇ ਜਾਣ ਕਾਰਨ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਕਿਸਾਨ ਅੰਦੋਲਨ ਦਾ ਨਵਾਂ ਕੇਂਦਰ ਬਣ ਰਹੀ ਹੈ। ਕਿਸਾਨਾਂ ਨੇ ਇੱਥੇ ਪੱਕੇ ਸ਼ੈੱਡ ਬਣਾਉਣੇ….ਹੋਰ ਪੜੋ

ਕੇਂਦਰ ਸਰਕਾਰ ਦੇ ਰੋਜ਼ਗਾਰ ਮੇਲੇ ‘ਚ 71 ਹਜ਼ਾਰ ਲੋਕਾਂ ਨੂੰ ਮਿਲੀਆਂ ਨੌਕਰੀਆਂ, PM ਮੋਦੀ ਨੇ ਸੌਂਪੇ ਨਿਯੁਕਤੀ ਪੱਤਰ

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸੋਮਵਾਰ ਨੂੰ) ਦੇਸ਼ ਦੀਆਂ 45 ਥਾਵਾਂ ‘ਤੇ ਆਯੋਜਿਤ ਰੋਜ਼ਗਾਰ ਮੇਲੇ ‘ਚ ਵੀਡੀਓ ਕਾਨਫਰੰਸਿੰਗ ਰਾਹੀਂ 71 ਹਜ਼ਾਰ ਨੌਜਵਾਨਾਂ ਨੂੰ…ਹੋਰ ਪੜੋ

ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਨੀਲ ਜਾਖੜ ਨੇ ਜਤਾਈ ਚਿੰਤਾ, ਕੀਤੀ ਇਹ ਅਪੀਲ

ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਘਟ ਗਈ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਸਾਨ ਆਗੂ…ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 24-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 24-12-2024

ਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ)

24-12-2024
ਗੂਜਰੀ ਮਹਲਾ ੫ ਚਉਪਦੇ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥

ਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੪੯੫)

ਪੰਜਾਬੀ ਵਿਆਖਿਆ:

ਗੂਜਰੀ ਮਹਲਾ ੫ ਚਉਪਦੇ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।ਹੇ ਨਾਨਕ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।

ਸਕਾਰਾਤਮਕ ਵਿਚਾਰ

0
Positive thoughts

ਚੰਗੀ ਸੋਚ ਬੰਦੇ ਨੂੰ ਹਮੇਸ਼ਾ
ਚੰਗਾ ਰਸਤਾ ਦਿਖਾਉਂਦੀ ਹੈ

ਝੂਠੇ ਬੰਦੇ ਕੋਲ ਹਮੇਸ਼ਾ ਮੇਲਾ ਲੱਗਾ ਰਹਿੰਦਾ ਹੈ ਤੇ ਸੱਚਾ ਬੰਦਾ ਭੀੜ ਵਿੱਚ ਵੀ ਇਕੱਲਾ ਹੀ ਹੁੰਦਾ ਹੈ

0
A liar always has a party A true man is alone in a crowd

ਝੂਠੇ ਬੰਦੇ ਕੋਲ ਹਮੇਸ਼ਾ ਮੇਲਾ ਲੱਗਾ ਰਹਿੰਦਾ ਹੈ ਤੇ
ਸੱਚਾ ਬੰਦਾ ਭੀੜ ਵਿੱਚ ਵੀ ਇਕੱਲਾ ਹੀ ਹੁੰਦਾ ਹੈ

 

ਖੰਨਾ ਨਗਰ ਕੌਂਸਲ ਚੋਣਾਂ: ਕਾਂਗਰਸ ਦੇ ਸਤਨਾਮ ਚੌਧਰੀ 263 ਵੋਟਾਂ ਨਾਲ ਜੇਤੂ || Punjab News

0

ਖੰਨਾ ਨਗਰ ਕੌਂਸਲ ਚੋਣਾਂ: ਕਾਂਗਰਸ ਦੇ ਸਤਨਾਮ ਚੌਧਰੀ 263 ਵੋਟਾਂ ਨਾਲ ਜੇਤੂ

ਲੁਧਿਆਣਾ : ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ਵਿੱਚ ਸ਼ਨੀਵਾਰ ਨੂੰ ਹੋਈ ਜ਼ਿਮਨੀ ਚੋਣ ਵਿੱਚ ਵੋਟਾਂ ਦੀ ਗਿਣਤੀ ਦੌਰਾਨ ਈਵੀਐਮ ਮਸ਼ੀਨ ਦੇ ਟੁੱਟਣ ਤੋਂ ਬਾਅਦ ਚੋਣ ਕਮਿਸ਼ਨ ਨੇ ਮੁੜ ਵੋਟਿੰਗ ਕਰਵਾਈ। ਜਿਸ ਤੋਂ ਬਾਅਦ ਅੱਜ ਵਾਰਡ ਨੰਬਰ 2 ਵਿਖੇ ਮੁੜ ਵੋਟਿੰਗ ਹੋਈ।

ਇਹ ਸੱਚਾਈ ਦੀ ਜਿੱਤ ਹੈ:ਗੁਰਕੀਰਤ ਸਿੰਘ ਕੋਟਲੀ

ਅੱਜ ਹੋਈ ਵੋਟਿੰਗ ਵਿੱਚ ਕਾਂਗਰਸ ਨੂੰ 261, ਆਮ ਆਦਮੀ ਪਾਰਟੀ ਨੂੰ 149, ਭਾਜਪਾ ਨੂੰ 14 ਅਤੇ ਅਕਾਲੀ ਦਲ ਨੂੰ 5 ਵੋਟਾਂ ਮਿਲੀਆਂ। ਇਸ ਤੋਂ ਬਾਅਦ ਅੰਤਿਮ ਨਤੀਜਾ ਐਲਾਨਿਆ ਗਿਆ। ਕਾਂਗਰਸ ਦੇ ਸਤਨਾਮ ਚੌਧਰੀ 263 ਵੋਟਾਂ ਨਾਲ ਜੇਤੂ ਰਹੇ। ਚੋਣਾਂ ਵਿੱਚ ਪਿਛਲੇ ਤਿੰਨ ਪੋਲਿੰਗ ਬੂਥਾਂ ਅਤੇ ਅੱਜ ਦੀ ਵੋਟਿੰਗ ਵਿੱਚ ‘ਆਪ’ ਦੇ ਗੁਰਦੀਪ ਕੁਮਾਰ ਵਿੱਕੀ ਮਸ਼ਾਲ ਨੂੰ 535, ਭਾਜਪਾ ਦੇ ਹਸਨਦੀਪ ਸਿੰਘ ਚੰਨੀ ਨੂੰ 286, ਅਕਾਲੀ ਦਲ ਦੇ ਮਨਦੀਪ ਸਿੰਘ ਗੱਬਰ ਨੂੰ 197, ਆਜ਼ਾਦ ਉਮੀਦਵਾਰ ਹਰਜੋਤ ਸਿੰਘ ਨੂੰ 5 ਵੋਟਾਂ ਮਿਲੀਆਂ। ਕਾਂਗਰਸ ਦੀ ਜਿੱਤ ਤੋਂ ਬਾਅਦ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ। ਕਾਂਗਰਸ ਨੇ ਆਪਣੀ ਜਿੱਤ ਤੋਂ ਬਾਅਦ ਕਿਸੇ ਵੀ ਤਰ੍ਹਾਂ ਦਾ ਜਸ਼ਨ ਨਹੀਂ ਮਨਾਇਆ। ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਕਾਰਨ ਕੋਈ ਢੋਲ ਨਹੀਂ ਵਜਾਇਆ ਗਿਆ। ਨਾ ਲੱਡੂ ਵੰਡੇ ਅਤੇ ਨਾ ਹੀ ਕੋਈ ਨਾਅਰੇ ਲਾਏ।

BGT: ਆਸਟ੍ਰੇਲੀਆ ਦੌਰੇ ‘ਤੇ ਨਹੀਂ ਜਾਣਗੇ ਮੁਹੰਮਦ ਸ਼ਮੀ, BCCI ਨੇ ਦਿੱਤੀ ਜਾਣਕਾਰੀ

BGT: ਆਸਟ੍ਰੇਲੀਆ ਦੌਰੇ ‘ਤੇ ਨਹੀਂ ਜਾਣਗੇ ਮੁਹੰਮਦ ਸ਼ਮੀ, BCCI ਨੇ ਦਿੱਤੀ ਜਾਣਕਾਰੀ || Sports News

0

BGT: ਆਸਟ੍ਰੇਲੀਆ ਦੌਰੇ ‘ਤੇ ਨਹੀਂ ਜਾਣਗੇ ਮੁਹੰਮਦ ਸ਼ਮੀ, BCCI ਨੇ ਦਿੱਤੀ ਜਾਣਕਾਰੀ

ਨਵੀ ਦਿੱਲੀ : ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਆਸਟ੍ਰੇਲੀਆ ਦੌਰੇ ‘ਤੇ ਨਹੀਂ ਜਾਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਤੇਜ਼ ਗੇਂਦਬਾਜ਼ ਦੀ ਫਿਟਨੈੱਸ ਦੀ ਜਾਣਕਾਰੀ ਦਿੰਦੇ ਹੋਏ ਉਸ ਨੂੰ ਆਸਟ੍ਰੇਲੀਆ ਖਿਲਾਫ ਅਗਲੇ ਦੋ ਟੈਸਟ ਮੈਚਾਂ ਲਈ ਅਣਫਿੱਟ ਘੋਸ਼ਿਤ ਕੀਤਾ।

ਖੱਬੇ ਗੋਡੇ ‘ਚ ਸੋਜ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵਲੋਂ ਸੋਮਵਾਰ ਨੂੰ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸੱਜੀ ਅੱਡੀ ਦੀ ਸਰਜਰੀ ਤੋਂ ਬਾਅਦ ਉਹ ਇਸ ਸਮੱਸਿਆ ਤੋਂ ਚਾਹੇ ਉਭਰ ਗਏ ਹਨ ਪਰ ਉਨ੍ਹਾਂ ਦੇ ਖੱਬੇ ਗੋਡੇ ‘ਚ ਸੋਜ ਹੈ। ਜਿਸ ਨੂੰ ਠੀਕ ਹੋਣ ਵਿੱਚ ਸਮਾਂ ਲੱਗੇਗਾ।

ਬਾਕੀ ਦੋ ਟੈਸਟਾਂ ਲਈ ਫਿੱਟ ਨਹੀਂ

ਬੀਸੀਸੀਆਈ ਨੇ ਪੋਸਟ ਕੀਤਾ ਅਤੇ ਕਿਹਾ, ਸ਼ਮੀ ਨੇ ਅੱਡੀ ਦੀ ਸਰਜਰੀ ਤੋਂ ਬਾਅਦ ਮੈਚ ਫਿਟਨੈਸ ਮੁੜ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਮੌਜੂਦਾ ਡਾਕਟਰੀ ਮੁਲਾਂਕਣ ਦੇ ਆਧਾਰ ‘ਤੇ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਇਹ ਤੈਅ ਕੀਤਾ ਹੈ ਕਿ ਉਸਦੇ ਗੋਡੇ ਨੂੰ ਗੇਂਦਬਾਜ਼ੀ ਭਾਰ ਦੇ ਨਿਯੰਤਰਿਤ ਐਕਸਪੋਜਰ ਲਈ ਹੋਰ ਸਮਾਂ ਚਾਹੀਦਾ ਹੈ। ਇਸ ਕਾਰਨ ਸ਼ਮੀ ਨੂੰ ਬਾਰਡਰ-ਗਾਵਸਕਰ ਟਰਾਫੀ ਦੇ ਬਾਕੀ ਦੋ ਟੈਸਟਾਂ ਲਈ ਫਿੱਟ ਨਹੀਂ ਐਲਾਨਿਆ ਗਿਆ ਹੈ।

 

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ || Punjab News

0

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

ਲੁਧਿਆਣਾ, 23 ਦਸੰਬਰ- ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕ ਨੰਬਰ 1 ਅਤੇ 2 ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ

ਇਸ ਮੌਕੇ ਉਨ੍ਹਾਂ ਉਥੇ ਤਿਆਰ ਹੋ ਰਹੇ ਭੋਜਨ, ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਬਣੀ ਬਿਸਕੁਟ ਦੀ ਫੈਕਟਰੀ ਅਤੇ ਬੇਕਰੀ ਦਾ ਵੀ ਨਿਰੀਖਣ ਕੀਤਾ ਗਿਆ, ਜੇਲ੍ਹ ਵਿੱਚ ਕੈਦੀਆਂ ਲਈ ਚੱਲ ਰਹੇ ਕਿੱਤਾਮੁੱਖੀ ਕੋਰਸ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਨੂੰ ਇਹ ਕੋਰਸ ਕਰਨ ਲਈ ਪ੍ਰੋਤਸਾਹਿਤ ਵੀ ਕੀਤਾ ਗਿਆ।
ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ।

ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ ਵੀ ਦਿੱਤੇ ਨਿਰਦੇਸ਼

ਇਸ ਮੌਕੇ ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋ਼ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਖਾਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਤਰੁੱਟੀਆਂ ਬਾਰੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।

ਛੁੱਟੀ ਦਾ ਐਲਾਨ! ਕੱਲ੍ਹ ਬੰਦ ਰਹਿਣਗੇ ਸਰਕਾਰੀ ਦਫਤਰ ਅਤੇ ਵਿਦਿਅਕ ਅਦਾਰੇ, ਨੋਟੀਫਿਕੇਸ਼ਨ ਜਾਰੀ || Latest news

0

ਛੁੱਟੀ ਦਾ ਐਲਾਨ! ਕੱਲ੍ਹ ਬੰਦ ਰਹਿਣਗੇ ਸਰਕਾਰੀ ਦਫਤਰ ਅਤੇ ਵਿਦਿਅਕ ਅਦਾਰੇ, ਨੋਟੀਫਿਕੇਸ਼ਨ ਜਾਰੀ

ਹਰਿਆਣਾ,23 ਦਸੰਬਰ: ਹਰਿਆਣਾ ‘ਚ ਮੰਗਲਵਾਰ (24 ਦਸੰਬਰ) ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗੁਰੂ ਬ੍ਰਹਮਾਨੰਦ ਜਯੰਤੀ ਦੇ ਮੱਦੇਨਜ਼ਰ ਸਰਕਾਰ ਨੇ ਹਰਿਆਣਾ ਸਰਕਾਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵਿਸ਼ੇਸ਼ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਇਸ ਲਈ ਸਰਕਾਰ ਨੇ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ।

ਭਲਕੇ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਮਾਰਚ, DCs ਨੂੰ ਸੌਂਪੇ ਜਾਣਗੇ ਮੰਗ ਪੱਤਰ || Punjab News

0

ਭਲਕੇ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਮਾਰਚ, DCs ਨੂੰ ਸੌਂਪੇ ਜਾਣਗੇ ਮੰਗ ਪੱਤਰ

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਾਰ ਸਾਹਿਬ ਖ਼ਿਲਾਫ਼ ਭੱਦੀ ਟਿੱਪਣੀਆਂ ਬਾਰੇ ਅੱਜ ਸਮੂਹ ਕਾਂਗਰਸੀ ਲੀਡਰਸ਼ਿਪ ਨੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਹਲਕਾ ਇੰਚਾਰਜ ਅਲੋਕ ਸ਼ਰਮਾ, ਸੁਖਜਿੰਦਰ ਰੰਧਾਵਾ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਰੇ ਅਮਿਤ ਸ਼ਾਹ ਵੱਲੋਂ ਜੋ ਟਿੱਪਣੀਆਂ ਕੀਤੀਆਂ ਗਈਆਂ ਹਨ,ਉਹ ਨਿੰਦਣਯੋਗ ਹਨ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਲਕੇ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਇਸ ਸੰਬੰਧੀ ਡਿਪਟੀ ਕਮਿਸ਼ਨਰਜ਼ ਨੂੰ ਮੰਗ ਪੱਤਰ ਸੌਂਪੇ ਜਾਣਗੇ।

ਇਸ ਦੌਰਾਨ ਨਿਗਮ ਚੋਣਾਂ ਬਾਰੇ ਪ੍ਰਤਾਪ ਬਾਜਵਾ ਨੇ ਕਿਹਾ ਕਿ ‘ਆਪ’ ਪਾਰਟੀ ਦਾ ਗ੍ਰਾਫ ਲਗਾਤਾਰ ਡਿੱਗ ਰਿਹਾ ਹੈ ਅਤੇ ਕਾਂਗਰਸ ਦਾ ਗ੍ਰਾਫ ਵੱਧ ਰਿਹਾ ਹੈ। ਸੰਗਰੂਰ ‘ਚ ਕਾਂਗਰਸ ਨੇ 9 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ ਵੱਡੇ ਚਿਹਰਿਆਂ ਦੀਆਂ ਪਤਨੀਆਂ ਜਾਂ ਆਪਣੀ ਹੀ ਪਤਨੀ ਦੀ ਹਾਰ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਕਈ ਵਾਰ ਅਜਿਹੀਆਂ ਗੱਲਾਂ ਹੋ ਜਾਂਦੀਆਂ ਹਨ, ਜਿਨ੍ਹਾਂ ਤੋਂ ਸਾਨੂੰ ਸਿੱਖਣ ਦੀ ਲੋੜ ਹੁੰਦੀ ਹੈ।

ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾਂ ਬੱਚੀ, ਪੁਲਿਸ ਤੇ ਪ੍ਰਸ਼ਾਸ਼ਨ ਵੱਲੋ ਜੰਗੀ ਪੱਧਰ ‘ਤੇ ਬਚਾਅ ਕਾਰਜ ਸ਼ੁਰੂ

ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾਂ ਬੱਚੀ, ਪੁਲਿਸ ਤੇ ਪ੍ਰਸ਼ਾਸ਼ਨ ਵੱਲੋ ਜੰਗੀ ਪੱਧਰ ‘ਤੇ ਬਚਾਅ ਕਾਰਜ ਸ਼ੁਰੂ || Breaking News

0

ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾਂ ਬੱਚੀ, ਪੁਲਿਸ ਤੇ ਪ੍ਰਸ਼ਾਸ਼ਨ ਵੱਲੋ ਜੰਗੀ ਪੱਧਰ ‘ਤੇ ਬਚਾਅ ਕਾਰਜ ਸ਼ੁਰੂ

ਰਾਜਸਥਾਨ ਦੇ ਕੋਟਪੁਤਲੀ-ਬਹਿਰੋੜ ਜ਼ਿਲ੍ਹੇ ਦੇ ਕੀਰਤਪੁਰਾ ਪਿੰਡ ਵਿੱਚ ਇੱਕ ਤਿੰਨ ਸਾਲ ਦੀ ਬੱਚੀ ਬੋਰਵੈੱਲ ਵਿੱਚ ਡਿੱਗ ਗਈ। ਲੜਕੀ ਦੇ ਰੋਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਾ।

ਖੇਡਦੇ ਸਮੇਂ ਫਿਸਲਿਆ ਪੈਰ

ਮੁਢਲੀ ਜਾਣਕਾਰੀ ਅਨੁਸਾਰ ਚੇਤਨਾ ਚੌਧਰੀ ਪੁੱਤਰੀ ਭੁਪਿੰਦਰ ਚੌਧਰੀ ਘਰ ਦੇ ਨੇੜੇ ਖੇਡ ਰਹੀ ਸੀ। ਇਸ ਦੌਰਾਨ ਉਸਦਾ ਪੈਰ ਫਿਸਲ ਗਿਆ ਅਤੇ ਉਹ ਬੋਰਵੈੱਲ ਵਿੱਚ ਡਿੱਗ ਗਈ। ਬੇਟੀ ਦੇ ਰੋਣ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲਿਆਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਫਿਲਹਾਲ ਬੋਰਵੈੱਲ ਨੇੜੇ ਜੇਸੀਬੀ ਨਾਲ ਖੁਦਾਈ ਸ਼ੁਰੂ ਕਰ ਦਿੱਤੀ ਗਈ ਹੈ। ਬੋਰਵੈੱਲ ‘ਚ ਪਾਈਪ ਰਾਹੀਂ ਬੱਚੀ ਨੂੰ ਆਕਸੀਜਨ ਸਪਲਾਈ ਕੀਤੀ ਗਈ ਹੈ।

ਜੇਸੀਬੀ ਮਸ਼ੀਨ ਨਾਲ ਖੁਦਾਈ ਸ਼ੁਰੂ

ਡੀਐੱਸਪੀ ਰਾਜੇਂਦਰ ਬੁਰਦਕ ਨੇ ਦੱਸਿਆ ਕਿ “ਸੂਚਨਾ ਮਿਲਦੇ ਹੀ ਸਰੁੰਡ ਥਾਣਾ ਇੰਚਾਰਜ ਮੁਹੰਮਦ ਇਮਰਾਨ ਅਤੇ ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜੇਸੀਬੀ ਮਸ਼ੀਨ ਨਾਲ ਬਚਾਅ ਲਈ ਬੋਰਵੈੱਲ ਨੇੜੇ ਖੁਦਾਈ ਸ਼ੁਰੂ ਕਰ ਦਿੱਤੀ ਗਈ ਹੈ। ਬਚਾਅ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਬੱਚੀ ਨੂੰ ਸੁਰੱਖਿਅਤ ਕੱਢਣ ਲਈ ਸਾਰੇ ਸਾਧਨ ਜੁਟਾਏ ਜਾ ਰਹੇ ਹਨ।”

ਓਵਰਸਪੀਡ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਦਰਦਨਾਕ ਹਾਦਸੇ ‘ਚ 2 ਵਿਦੇਸ਼ੀ ਵਿਦਿਆਰਥੀਆਂ ਦੀ ਮੌਤ