Home Blog Page 1046

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 21-12-2024

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 21-12-2024

ਓਮੈਕਸ ਸਿਟੀ ‘ਚ ਸਿਲੰਡਰ ਫਟਣ ਕਾਰਨ 3 ਘਰਾਂ ਨੂੰ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ

ਹਰਿਆਣਾ: ਰੋਹਤਕ ਦੇ ਓਮੈਕਸ ਸਿਟੀ ‘ਚ ਸ਼ੁੱਕਰਵਾਰ ਸ਼ਾਮ ਨੂੰ ਸਿਲੰਡਰ ਫਟਣ ਕਾਰਨ ਕਰੀਬ 3 ਫਲੈਟਾਂ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।  ਇਹ ਵੀ ਪੜ੍ਹੋ:

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 20 ਦਸੰਬਰ 2024- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਚੋਗਾਵਾਂ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਾਮਤੀਰਥ ਰੋਡ ਉਪਰ ਪਿੰਡ ਕਲੇਰ ਅਤੇ ਵਡਾਲਾ ਭਿੱਟੇਵੱਡ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਹ ਵੀ ਪੜ੍ਹੋ:

ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

ਚੰਡੀਗੜ੍ਹ : ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਹ ਵੀ ਪੜ੍ਹੋ:

ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ

ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਦੌਰਾਨ ਬਜ਼ੁਰਗ, ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਲੋਕ ਜ਼ਿਆਦਾ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ।  ਇਹ ਵੀ ਪੜ੍ਹੋ:

ਪਟਿਆਲਾ ਦੇ ਵਾਰਡ ਨੰਬਰ 40 ’ਚ ਝੜਪ

0

ਪਟਿਆਲਾ ਦੇ ਵਾਰਡ ਨੰਬਰ 40 ’ਚ ਝੜਪ

ਪਟਿਆਲਾ ਦੇ ਵਾਰਡ ਨੰਬਰ 40 ਦੇ ਵਿੱਚ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਗੁੰਡਾਗਰਦੀ ਦੀ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਮਾਹੌਲ ਸ਼ਾਂਤੀ ਪੂਰਵਕ ਹੈ ਪਰ ਪਟਿਆਲਾ ਵਿਖੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦੀਆਂ ਇਸ ਤਸਵੀਰਾਂ ਨਾਲ ਵੋਟਰ ਦਹਿਸ਼ਤ ਵਿੱਚ ਹਨ।

 

ਅੱਜ ਦਾ ਹੁਕਮਨਾਮਾ 21-12-2024

0

ਅੱਜ ਦਾ ਹੁਕਮਨਾਮਾ 21-12-2024

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥

ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥

ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥

ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਸ਼ਨਿਚਰਵਾਰ, ੭ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੨੧)

ਪੰਜਾਬੀ ਵਿਆਖਿਆ:

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ। (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩। ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੮੭।

ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਲਈ ਅੱਜ ਵੋਟਿੰਗ ਸ਼ੁਰੂ

0

ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਲਈ ਅੱਜ ਵੋਟਿੰਗ ਸ਼ੁਰੂ

ਪੰਜਾਬ ਵਿੱਚ ਨਗਰ ਨਿਗਮ ਦੇ ਨਾਲ-ਨਾਲ ਰਾਜ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਕੁਝ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਠੰਢ ਕਾਰਨ ਸਵੇਰ ਤੋਂ ਹੀ ਵੋਟਿੰਗ ਕੇਂਦਰਾਂ ’ਤੇ ਭੀੜ ਨਹੀਂ ਸੀ।

ਪੰਜਾਬ ‘ਚ ਇਹ ਵੋਟਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਜ਼ਿਲ੍ਹਿਆਂ ‘ਚ ਪੈ ਰਹੀਆਂ ਹਨ।ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਵੀ ਦੇਰ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਕਮਿਸ਼ਨ ਵੱਲੋਂ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਅਤੇ ਉਪ ਚੋਣਾਂ ਵਿੱਚ 5 ਨਗਰ ਨਿਗਮਾਂ ਨੂੰ ਛੱਡ ਕੇ ਲਗਭਗ 18.66 ਲੱਖ ਵੋਟਰ ਵੋਟ ਪਾਉਣਗੇ।

ਰਵਨੀਤ ਬਿੱਟੂ ਨੇ ਭਾਜਪਾ ਆਗੂਆਂ ਨਾਲ ਲਗਾਇਆ ਧਰਨਾ ਕੀਤਾ ਸਮਾਪਤ, ਜਾਣੋ ਪੂਰਾ ਮਾਮਲਾ

0

ਰਵਨੀਤ ਬਿੱਟੂ ਨੇ ਭਾਜਪਾ ਆਗੂਆਂ ਨਾਲ ਲਗਾਇਆ ਧਰਨਾ ਕੀਤਾ ਸਮਾਪਤ, ਜਾਣੋ ਪੂਰਾ ਮਾਮਲਾ

ਲੁਧਿਆਣਾ : ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਸ਼ਰਾਬ ਅਤੇ ਰਾਸ਼ਨ ਦੀ ਵੰਡਣ ਦੇ ਮਾਮਲੇ ਦੇ ਸੰਬੰਧ ‘ਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਸਮੂਹ ਲੀਡਰਸ਼ਿਪ ਨਾਲ ਲਗਾਇਆ ਧਰਨਾ ਸਮਾਪਤ ਕਰ ਦਿੱਤਾ ਹੈ। ਇਸ ਦੌਰਾਨ ਪੁਲਸ ਨੇ ਹਿਰਾਸਤ ‘ਚ ਲਏ ਭਾਜਪਾ ਨੇਤਾਵਾਂ ਨੂੰ ਵੀ ਰਿਹਾਅ ਕਰ ਦਿੱਤਾ ਹੈ।

ਬਿੱਟੂ ਨੇ ਭਾਜਪਾ ਆਗੂਆਂ ਦੀ ਰਿਹਾਈ ਦੀ ਕੀਤੀ ਸੀ ਮੰਗ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਭਾਜਪਾ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਸਾਡੇ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਗਿਰਫਤਾਰੀਆਂ ਦੇਣ ਲਈ ਤਿਆਰ ਹਨ। ਇਸ ਮਾਮਲੇ ਵਿੱਚ ਭਾਜਪਾ ਉਮੀਦਵਾਰ ਦੇ ਪਤੀ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਗਈ ਸੀ।

ਓਮੈਕਸ ਸਿਟੀ ‘ਚ ਸਿਲੰਡਰ ਫਟਣ ਕਾਰਨ 3 ਘਰਾਂ ਨੂੰ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੌਕੇ ਤੇ ਮੌਜੂਦ

ਦੱਸ ਦਈਏ ਕਿ ‘ਆਪ’ ਵਰਕਰਾਂ ਨੇ ਦੋਸ਼ ਲਾਇਆ ਕਿ ਭਾਜਪਾ ਉਮੀਦਵਾਰ ਦਾ ਪਤੀ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਵੀ ਪ੍ਰਚਾਰ ਵਿੱਚ ਰੁੱਝਿਆ ਹੋਇਆ ਹੈ ਅਤੇ ਢਾਬੇ ’ਤੇ ਲੋਕਾਂ ਨੂੰ ਸ਼ਰਾਬ ਵੰਡ ਰਿਹਾ ਹੈ। ਇਸ ‘ਤੇ ਭਾਜਪਾ ਉਮੀਦਵਾਰ ਦੇ ਪਤੀ ਨੇ ਕਿਹਾ ਸੀ ਕਿ ਉਹ ਪਰਿਵਾਰ ਸਮੇਤ ਢਾਬੇ ‘ਤੇ ਖਾਣਾ ਖਾਣ ਗਿਆ ਸੀ। ਵਧਦਾ ਹੰਗਾਮਾ ਦੇਖ ਕੇ ਭਾਜਪਾ ਆਗੂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੌਕੇ ‘ਤੇ ਪਹੁੰਚ ਗਏ ਸਨ। ‘ਆਪ’ ਵਰਕਰਾਂ ਨੇ ਉਨ੍ਹਾਂ ਨੂੰ ਵੀ ਘੇਰ ਲਿਆ ਅਤੇ ਕਾਫੀ ਨਾਅਰੇਬਾਜ਼ੀ ਕੀਤੀ। ਇੱਥੇ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਮੌਕੇ ‘ਤੇ ਪਹੁੰਚੇ ਅਤੇ ਤਕਰਾਰ ਵੱਧ ਗਈ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਨੂੰ ਸੰਭਾਲਿਆ ਅਤੇ ਮਾਹੌਲ ਨੂੰ ਸ਼ਾਂਤ ਕੀਤਾ।

ਓਮੈਕਸ ਸਿਟੀ ‘ਚ ਸਿਲੰਡਰ ਫ/ਟਣ ਕਾਰਨ 3 ਘਰਾਂ ਨੂੰ ਲੱਗੀ ਭਿਆਨਕ ਅੱ*ਗ; ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੌਕੇ ਤੇ ਮੌਜੂਦ || Latest News

0
Breaking

ਓਮੈਕਸ ਸਿਟੀ ‘ਚ ਸਿਲੰਡਰ ਫਟਣ ਕਾਰਨ 3 ਘਰਾਂ ਨੂੰ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ

ਹਰਿਆਣਾ: ਰੋਹਤਕ ਦੇ ਓਮੈਕਸ ਸਿਟੀ ‘ਚ ਸ਼ੁੱਕਰਵਾਰ ਸ਼ਾਮ ਨੂੰ ਸਿਲੰਡਰ ਫਟਣ ਕਾਰਨ ਕਰੀਬ 3 ਫਲੈਟਾਂ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਰੋਹਤਕ ਦੇ ਨਾਲ-ਨਾਲ ਮਹਿਮ, ਸਾਂਪਲਾ ਅਤੇ ਬਹਾਦਰਗੜ੍ਹ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ, ਤਾਂ ਜੋ ਅੱਗ ‘ਤੇ ਜਲਦੀ ਕਾਬੂ ਪਾਇਆ ਜਾ ਸਕੇ।ਅਧਿਕਾਰੀਆਂ ਮੁਤਾਬਕ 12 ਤੋਂ ਵੱਧ ਗੱਡੀਆਂ ਆ ਚੁੱਕੀਆਂ ਹਨ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਮੌਜੂਦ

ਘਟਨਾ ਦੀ ਸੂਚਨਾ ਮਿਲਦੇ ਹੀ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਐਸਡੀਐਮ ਅਸ਼ੀਸ਼ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ 26 ਦੇ ਅੰਦਰ ਫਲੈਟ ਨੰਬਰ 527 ਵਿੱਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਅੱਗ ਪਹਿਲੀ ਅਤੇ ਦੂਜੀ ਮੰਜ਼ਿਲ ਦੇ ਨਾਲ-ਨਾਲ ਪਿਛਲੇ ਫਲੈਟਾਂ ਤੱਕ ਫੈਲ ਗਈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਸਪੱਸ਼ਟ ਕਾਰਨਾਂ ਦਾ ਪਤਾ ਲੱਗ ਸਕੇਗਾ।

12 ਪੋਲਿੰਗ ਪਾਰਟੀਆਂ ਨਗਰ ਕੌਂਸਲ ਹੰਡਿਆਇਆ ਦੀਆਂ ਚੋਣਾਂ ਲਈ ਰਵਾਨਾ, ਭਲਕੇ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

12 ਪੋਲਿੰਗ ਪਾਰਟੀਆਂ ਨਗਰ ਕੌਂਸਲ ਹੰਡਿਆਇਆ ਦੀਆਂ ਚੋਣਾਂ ਲਈ ਰਵਾਨਾ, ਭਲਕੇ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ || Punjab News

0

12 ਪੋਲਿੰਗ ਪਾਰਟੀਆਂ ਨਗਰ ਕੌਂਸਲ ਹੰਡਿਆਇਆ ਦੀਆਂ ਚੋਣਾਂ ਲਈ ਰਵਾਨਾ, ਭਲਕੇ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਬਰਨਾਲਾ, 20 ਦਸੰਬਰ: ਨਗਰ ਕੌਂਸਲ ਹੰਡਿਆਇਆ ਦੇ 12 ਵਾਰਡਾਂ ਦੀ ਚੋਣ 21 ਦਸੰਬਰ ਨੂੰ ਕਰਵਾਈ ਜਾ ਰਹੀ ਹੈ ਜਿਸ ਲਈ ਵੋਟਾਂ ਸਵੇਰ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਦੱਸਿਆ ਕਿ ਰਿਟਰਨਿੰਗ ਅਫਸਰ ਤਹਿਸੀਲਦਾਰ ਬਰਨਾਲਾ ਰਾਕੇਸ਼ ਗਰਗ ਦੀ ਅਗਵਾਈ ਹੇਠ 12 ਟੀਮਾਂ ਅੱਜ ਰੈੱਡ ਕਰਾਸ ਭਵਨ ਤੋਂ ਭੇਜੀਆਂ ਗਈਆਂ। ਹਰ ਇਕ ਟੀਮ ‘ਚ 4 ਮੈਂਬਰ ਹਨ।

ਸ਼ਾਮ ਨੂੰ ਐਲਾਨੇ ਜਾਣਗੇ ਨਤੀਜੇ

ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 7 ਹੰਡਿਆਇਆ ਅਤੇ ਧਨੌਲਾ ਦੀ ਚੋਣ ਮੁਕੰਮਲ ਹੋ ਚੁੱਕੀ ਹੈ ਅਤੇ ਭਲਕੇ ਹੰਡਿਆਇਆ ਦੇ 12 ਵਾਰਡਾਂ ਦੀ ਚੋਣ ਹੋਣੀ ਹੈ। ਵੋਟਿੰਗ ਪ੍ਰਕਿਰਿਆ ਤੋਂ ਤੁਰੰਤ ਬਾਅਦ ਗਿਣਤੀ ਸ਼ੁਰੂ ਕੀਤੀ ਜਾਵੇਗੀ ਅਤੇ ਦੇਰ ਸ਼ਾਮ ਤੱਕ ਨਤੀਜੇ ਪ੍ਰਾਪਤ ਹੋਣਗੇ।
ਉਨ੍ਹਾਂ ਦੱਸਿਆ ਕਿ ਇਸ ਚੋਣ ‘ਚ 9967 ਵੋਟਰ ਆਪਣੇ ਮਤਦਾਨ ਦੀ ਵਰਤੋਂ ਕਰਨਗੇ । ਇਨ੍ਹਾਂ ਵਿੱਚ 5187 ਆਦਮੀ ਵੋਟਰ, 4779 ਮਹਿਲਾ ਵੋਟਰ ਅਤੇ 1 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਰਿਟਰਨਿੰਗ ਅਫਸਰ – ਕਮ- ਤਹਿਸੀਲਦਾਰ ਬਰਨਾਲਾ ਰਾਕੇਸ਼ ਗਰਗ ਨੇ ਦੱਸਿਆ ਕਿ ਹੰਡਿਆਇਆ ਤੋਂ ਕੁਲ 51 ਉਮੀਦਵਾਰ ਮੈਦਾਨ ‘ਚ ਹਨ ਜਿਨ੍ਹਾਂ ‘ਚ ਕਰੀਬ 25 ਔਰਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕਰ ਦਿੱਤੇ ਗਏ ਹਨ।

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ || Punjab news

0

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 20 ਦਸੰਬਰ 2024- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਚੋਗਾਵਾਂ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਾਮਤੀਰਥ ਰੋਡ ਉਪਰ ਪਿੰਡ ਕਲੇਰ ਅਤੇ ਵਡਾਲਾ ਭਿੱਟੇਵੱਡ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ

ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਕਲੇਰ ਵਿਖੇ ਵਿਕਸਿਤ ਕੀਤੀ ਜਾ ਰਹੀ ਨਵੀਂ ਅਣ-ਅਧਿਕਾਰਤ ਕਲੋਨੀ(ਐਕਸਟੈਂਸ਼ਨ) ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸ ਤੋਂ ਇਲਾਵਾ ਪਿੰਡ ਵਡਾਲਾ ਭਿੱਟੇਵੱਡ ਵਿਖੇ ਮੈਪਲ ਸਿਟੀ ਨਾਮ ਹੇਠ ਵਿਕਸਿਤ ਕੀਤੀ ਜਾ ਰਹੀ ਅਣਅਧਿਕਾਰਿਤ ਕਲੋਨੀ ਖ਼ਿਲਾਫ਼ ਪਹਿਲਾਂ ਵੀ ਦੋ ਵਾਰ ਡੈਮੋਲਿਸ਼ਨ ਦੀ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹਿਆ ਗਿਆ ਸੀ ਪਰੰਤੂ ਕਲੋਨੀਕਾਰ ਵੱਲੋਂ ਡੈਮੋਲਿਸ਼ਨ ਦੀ ਕਾਰਵਾਈ ਦੇ ਬਾਵਜੂਦ ਮੌਕੇ ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਸਨ ਜਿਹਨਾਂ ਨੂੰ ਮੁੜ ਤੋਂ ਢਾਹ ਦਿੱਤਾ ਗਿਆ।

ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 14 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।