Home Blog Page 1047

ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

0

ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

ਚੰਡੀਗੜ੍ਹ : ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਨੀ ਲਾਂਡਰਿੰਗ ਮਾਮਲੇ ‘ਚ ਆਸ਼ੂ ‘ਤੇ ਦਰਜ ਐੱਫਆਈਆਰ ਵੀ ਰੱਦ ਕਰ ਦਿੱਤੀ ਗਈ ਹੈ।

ਚਾਰ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਨ ਆਸ਼ੂ

ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਏ ਸੀ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਭਾਰਤ ਭੂਸ਼ਣ ਆਸ਼ੂ ਚਾਰ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਨ। ਹੁਣ ਉਹ ਜਲਦ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਨਾਲ ਹੀ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ 21 ਦਸੰਬਰ ਨੂੰ ਪੇਡ ਹੋਲੀਡੇ ਦੀ ਘੋਸ਼ਣਾ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 21 ਦਸੰਬਰ ਨੂੰ ਪੇਡ ਹੋਲੀਡੇ ਦੀ ਘੋਸ਼ਣਾ || Punjab News

0

ਜ਼ਿਲ੍ਹਾ ਮੈਜਿਸਟਰੇਟ ਵੱਲੋਂ 21 ਦਸੰਬਰ ਨੂੰ ਪੇਡ ਹੋਲੀਡੇ ਦੀ ਘੋਸ਼ਣਾ

ਸ੍ਰੀ ਮੁਕਤਸਰ ਸਾਹਿਬ, 20 ਦਸੰਬਰ: ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਾਜੇਸ਼ ਤ੍ਰਿਪਾਠੀ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 21 ਦਸੰਬਰ 2024 ਨੂੰ ਨਗਰ ਪੰਚਾਇਤ ਬਰੀਵਾਲਾ ਵਿਖੇ ਜਰਨਲ ਚੋਣ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ। ਹੁਕਮਾਂ ਅਨੁਸਾਰ ਇਹ ਪੇਡ ਹੋਲੀਡੇ ਨਗਰ ਪੰਚਾਇਤ ਬਰੀਵਾਲਾ ਦੀ ਹਦੂਦ ਅੰਦਰ ਆਉਂਦੇ ਵੋਟਰਾਂ ਲਈ ਲਾਗੂ ਹੋਵੇਗੀ।

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੌਂਪੀ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ, ਅਦਾਲਤ ਨੇ ਇਹ ਹੁਕਮ ਕੀਤੇ ਜਾਰੀ

ਦੱਸ ਦਈਏ ਕਿ ਪੰਜਾਬ ‘ਚ 21 ਦਸੰਬਰ (ਸ਼ਨੀਵਾਰ) ਨੂੰ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ 21 ਦਸੰਬਰ (ਸ਼ਨੀਵਾਰ) ਨੂੰ ਜਿਥੇ ਮਿਊਂਸੀਪਲ ਬਾਡੀਜ਼/ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ ਉਥੇ ਸਾਰੇ ਸਕੂਲਾਂ ਵਿਚ ਛੁੱਟੀ ਐਲਾਨੀ ਗਈ ਹੈ।

 

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੌਂਪੀ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ, ਅਦਾਲਤ ਨੇ ਇਹ ਹੁਕਮ ਕੀਤੇ ਜਾਰੀ || Punjab News

0

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੌਂਪੀ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ, ਅਦਾਲਤ ਨੇ ਇਹ ਹੁਕਮ ਕੀਤੇ ਜਾਰੀ

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਸਬੰਧੀ ਅੱਜ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ।

ਅਸਥਾਈ ਹਸਪਤਾਲ ਵਿੱਚ ਕੀਤਾ ਜਾਵੇ ਸ਼ਿਫਟ:ਸੁਪਰੀਮ ਕੋਰਟ

ਏਜੀ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਦੀ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਡੱਲੇਵਾਲ ਦੇ ਸਾਰੇ ਟੈਸਟ ਕੀਤੇ ਗਏ ਸਨ। ਜਿਸ ਦੌਰਾਨ ਈਸੀਜੀ ਨਾਰਮਲ ਆਈ, ਖੂਨ ਦੇ ਨਮੂਨੇ ਵੀ ਲਏ ਗਏ ਸਨ।ਉਨ੍ਹਾਂ ਦੇ ਦਿਲ ਦੀ ਸਥਿਤੀ ‘ਤੇ ਵੀ ਕੋਈ ਅਸਰ ਨਹੀਂ ਪਿਆ ਹੈ।ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਉਨ੍ਹਾਂ ਦੇ ਸਰੀਰ ਦਾ ਕਿਹੜਾ ਹਿੱਸਾ ਅਸਾਧਾਰਨ ਹੈ? ਜਿਸ ‘ਤੇ ਏਜੀ ਨੇ ਦੱਸਿਆ ਕਿ ਯੂਰਿਕ ਐਸਿਡ ਵਧਿਆ ਹੋਇਆ ਹੈ, ਜਿਸ ਲਈ ਦਵਾਈ ਦੀ ਲੋੜ ਹੈ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਹੈ।
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਮੋਰਚੇ ਨੇੜੇ ਅਸਥਾਈ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਹੁਣ ਇਸ ਮਾਮਲੇ ‘ਤੇ ਮੁੜ ਸੁਣਵਾਈ ਅੱਜ ਬਾਅਦ ਦੁਪਹਿਰ 2.30 ਵਜੇ ਹੋਵੇਗੀ।

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ OP ਚੌਟਾਲਾ ਦਾ ਦਿਹਾਂਤ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ OP ਚੌਟਾਲਾ ਦਾ ਦਿਹਾਂਤ

0
Haryana Former CM OP Chautala

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ OP ਚੌਟਾਲਾ ਦਾ ਦਿਹਾਂਤ

ਹਰਿਆਣਾ, 20 ਦਸੰਬਰ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਅਨੁਸਾਰ ਇਨੈਲੋ ਸੁਪਰੀਮੋ ਨੂੰ ਸਵੇਰੇ 11.30 ਵਜੇ ਹਸਪਤਾਲ ਲਿਆਂਦਾ ਗਿਆ।ਪਰ 12 ਵਜੇ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।

ਕਿਸਾਨ ਆਗੂ ਡੱਲੇਵਾਲ ਦੇ ਮ/ਰਨ ਵਰਤ ‘ਤੇ SC ‘ਚ ਸੁਣਵਾਈ; ਪੰਜਾਬ ਸਰਕਾਰ ਮੈਡੀਕਲ ਰਿਪੋਰਟ ਕਰੇਗੀ ਪੇਸ਼

 

ਕਿਸਾਨ ਆਗੂ ਡੱਲੇਵਾਲ ਦੇ ਮ/ਰਨ ਵਰਤ ‘ਤੇ SC ‘ਚ ਸੁਣਵਾਈ; ਪੰਜਾਬ ਸਰਕਾਰ ਮੈਡੀਕਲ ਰਿਪੋਰਟ ਕਰੇਗੀ ਪੇਸ਼

0

ਕਿਸਾਨ ਆਗੂ ਡੱਲੇਵਾਲ ਦੇ ਮ/ਰਨ ਵਰਤ ‘ਤੇ SC ‘ਚ ਸੁਣਵਾਈ; ਪੰਜਾਬ ਸਰਕਾਰ ਮੈਡੀਕਲ ਰਿਪੋਰਟ ਕਰੇਗੀ ਪੇਸ਼

ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਲਗਾਤਾਰ ਤੀਜੇ ਦਿਨ ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਬਲੱਡ ਟੈਸਟ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਸੁਣਵਾਈ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ।

ਜੈਪੁਰ ‘ਚ ਵੱਡਾ ਹਾ*ਦਸਾ; ਗੈਸ ਟੈਂਕਰ ਫਟਣ ਕਾਰਨ 5 ਲੋਕ ਜ਼ਿੰਦਾ ਸੜੇ, ਕਈ ਹੋਰ ਵਾਹਨਾਂ ਨੂੰ ਵੀ ਲਿਆ ਚਪੇਟ ‘ਚ

ਇਸ ਦੇ ਨਾਲ ਹੀ ਇਹ ਵੀ ਵਰਨਣਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਪੱਤਰ ਲਿਖ ਕੇ 6 ਮੁੱਦੇ ਉਠਾਏ ਹਨ। ਇਸ ਵਿਚ ਦੋਸ਼ ਲਾਇਆ ਗਿਆ ਕਿ ਕੇਂਦਰ ਸਰਕਾਰ ਨੇ 2020-21 ਵਿਚ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।

 

ਜੈਪੁਰ ‘ਚ ਵੱਡਾ ਹਾ*ਦਸਾ; ਗੈਸ ਟੈਂਕਰ ਫਟਣ ਕਾਰਨ 5 ਲੋਕ ਜ਼ਿੰਦਾ ਸ/ੜੇ, ਕਈ ਕਿਲੋਮੀਟਰ ਦੂਰ ਤਕ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼ || National News

0

ਜੈਪੁਰ ‘ਚ ਵੱਡਾ ਹਾ*ਦਸਾ; ਗੈਸ ਟੈਂਕਰ ਫਟਣ ਕਾਰਨ 5 ਲੋਕ ਜ਼ਿੰਦਾ ਸ/ੜੇ, ਕਈ ਕਿਲੋਮੀਟਰ ਦੂਰ ਤਕ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼

ਰਾਜਸਥਾਨ ਦੇ ਜੈਪੁਰ ‘ਚ ਸ਼ੁੱਕਰਵਾਰ ਸਵੇਰੇ ਅਜਮੇਰ ਹਾਈਵੇ ‘ਤੇ ਦਿੱਲੀ ਪਬਲਿਕ ਸਕੂਲ ਦੇ ਨੇੜੇ ਇਕ ਗੈਸ ਨਾਲ ਭਰੇ ਟੈਂਕਰ ‘ਚ ਧਮਾਕਾ ਹੋ ਗਿਆ। ਇਸ ਹਾਦਸੇ ‘ਚ 5 ਲੋਕ ਜ਼ਿੰਦਾ ਸੜ ਗਏ ਅਤੇ 35 ਲੋਕ ਝੁਲਸ ਗਏ।ਇਨ੍ਹਾਂ ਹੀ ਨਹੀਂ ਗੈਸ 200 ਮੀਟਰ ਦੀ ਦੂਰੀ ਤੱਕ ਫੈਲ ਗਈ ਅਤੇ ਇਸ ਨਾਲ ਪੂਰਾ ਇਲਾਕਾ ਅੱਗ ਦਾ ਗੋਲਾ ਬਣ ਗਿਆ। ਹਾਦਸੇ ਵਿੱਚ 40 ਤੋਂ ਵੱਧ ਗੱਡੀਆਂ ਨੂੰ ਅੱਗ ਲੱਗ ਗਈ। ਕਈ ਵਾਹਨ ਅਜਿਹੇ ਸਨ, ਜਿਨ੍ਹਾਂ ‘ਚੋ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ।

ਰਾਜਸਥਾਨ ਦੇ ਮੁੱਖ ਮੰਤਰੀ ਨੇ ਜਤਾਇਆ ਦੁੱਖ 

ਰਾਜਸਥਾਨ ਦੇ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ “ਜੈਪੁਰ-ਅਜਮੇਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੈਸ ਟੈਂਕਰ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਕਈ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਦੁਖਦਾਈ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਮਐਸ ਹਸਪਤਾਲ ਦੇ ਡਾਕਟਰਾਂ ਨੂੰ ਜ਼ਖਮੀਆਂ ਨੂੰ ਤੁਰੰਤ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਜ਼ਖ਼ਮੀਆਂ ਦੀ ਸਹੀ ਦੇਖਭਾਲ ਕਰਨ ਦੇ ਨਿਰਦੇਸ਼ ਦਿੱਤੇ।” ਉਨ੍ਹਾਂ ਕਿਹਾ ਕਿ “ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਦੁਖੀ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ।”

ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ

ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ || Latest News

0

ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ

ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਦੌਰਾਨ ਬਜ਼ੁਰਗ, ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਲੋਕ ਜ਼ਿਆਦਾ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਇਸ ਲਈ ਬਜ਼ੁਰਗ ਅਤੇ ਸਮੇਂ ਤੋਂ ਰੋਗਾਂ ਤੋਂ ਪੀੜਤ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ ਬਲਦੇਵ ਸਿੰਘ ਨੇ ਸਾਂਝੀ ਕੀਤੀ।

ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ

ਉਨ੍ਹਾਂ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਜ਼ਹਿਰੀਲੀ ਗੈਸ (ਕਾਰਬਨ ਮੋਨੋਆਕਸਾਈਡ ਗੈਸ) ਬਣਦੀ ਹੈ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

ਸੰਤੁਲਿਤ ਖੁਰਾਕ ਦਾ ਸੇਵਨ

ਇਸ ਦੇ ਨਾਲ ਹੀ ਇਸ ਮੌਸਮ ‘ਚ ਜ਼ਿਆਦਾ ਬਿਮਾਰ ਹੁੰਦੇ ਹਨ ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜੁਰਾਬਾਂ ਅਤੇ ਸਿਰ ਤੇ ਟੋਪੀ ਪਾਉਣੀ ਚਾਹੀਦੀ ਹੈ। ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜ਼ਿਆਦਾ ਠੰਡ ਹੋਣ ‘ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ – ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ। ਜਿਆਦਾ ਤਕਲੀਫ ਹੋਣ ‘ਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣ ਚਾਹੀਦਾ ਹੈ।

ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ, ਨੋਟੀਫਿਕੇਸ਼ਨ ਜਾਰੀ || Punjab News

0

ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਪੰਜਾਬ ‘ਚ 21 ਦਸੰਬਰ (ਸ਼ਨੀਵਾਰ) ਨੂੰ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਅਨੁਸਾਰ 21 ਦਸੰਬਰ (ਸ਼ਨੀਵਾਰ) ਨੂੰ ਜਿਥੇ ਮਿਊਂਸੀਪਲ ਬਾਡੀਜ਼/ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ ਉਥੇ ਸਾਰੇ ਸਕੂਲਾਂ ਵਿਚ ਛੁੱਟੀ ਐਲਾਨੀ ਗਈ ਹੈ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 20-12-2024

0

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 20-12-2024

ਕਿਸਾਨਾਂ ਦੀ ਖੇਤੀਬਾੜੀ ਮੰਤਰੀ ਨਾਲ ਹੋਈ ਮੀਟਿੰਗ, ਮਿਲਿਆ ਭਰੋਸਾ

ਪੰਜਾਬ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਦੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ … ਹੋਰ ਪੜੋ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਦਮਦਮਾ ਸਾਹਿਬ ਦਾ ਚਾਰਜ ਲਿਆ ਵਾਪਸ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ….ਹੋਰ ਪੜੋ

ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਕਰਾਓ ਦਾਖ਼ਲ, ਸੁਪਰੀਮ ਕੋਰਟ ਦਾ ਹੁਕਮ

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ…ਹੋਰ ਪੜੋ

ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ, ਇਲਾਕੇ ‘ਚ ਫੈਲੀ ਦਹਿਸ਼ਤ

ਗੁਰਦਾਸਪੁਰ: ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਹੋਇਆ ਹੈ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ…ਹੋਰ ਪੜੋ