Home Blog Page 1052

ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ || Punjab News

0

ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ  ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਸੀ, ਬਿਊਰੋ ਵੱਲੋਂ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਤੇ ਗ੍ਰਿਫ਼ਤਾਰ ਕਰ ਲਿਆ ਗਿਆ।

ਰੇਲਾਂ ਦੀਆਂ ਪਟੜੀਆਂ ‘ਤੇ ਪਹੁੰਚ ਗਏ ਕਿਸਾਨ, ਸਫਰ ਕਰਨ ਵਾਲੇ ਦੇਖ ਲਓ ਖਾਸ ਖਬਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜੋਗਾ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਪੁਲਿਸ ਸਬ-ਇੰਸਪੈਕਟਰ ਨੇ ਆਪਣੀ ਤਾਇਨਾਤੀ ਦੌਰਾਨ ਸ਼ਿਕਾਇਤਕਰਤਾ ਤੋਂ ਸਾਲ 2017 ਵਿੱਚ ਥਾਣਾ ਅੰਮ੍ਰਿਤਸਰ ਛਾਉਣੀ ਵਿਖੇ ਦਰਜ ਐਫ.ਆਈ.ਆਰ. ਵਿੱਚ ਉਸਦੇ ਪੁੱਤਰ ਨੂੰ ਬੇਕਸੂਰ ਦਿਖਾਉਣ ਬਦਲੇ ਉਸ ਕੋਲੋਂ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਰਿਸ਼ਵਤ ਵਜੋਂ 10,000 ਰੁਪਏ ਵੀ ਲਏ

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਕੋਲੋਂ 1,00,000 ਰੁਪਏ ਦੀ ਮੰਗ ਕੀਤੀ ਸੀ ਅਤੇ ਰਿਸ਼ਵਤ ਵਜੋਂ 10,000 ਰੁਪਏ ਵੀ ਲਏ ਸਨ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮਿਤੀ 28.11.2024 ਨੂੰ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

ਰੇਲਾਂ ਦੀਆਂ ਪਟੜੀਆਂ ‘ਤੇ ਪਹੁੰਚ ਗਏ ਕਿਸਾਨ, ਸਫਰ ਕਰਨ ਵਾਲੇ ਦੇਖ ਲਓ ਖਾਸ ਖਬਰ

0

ਰੇਲਾਂ ਦੀਆਂ ਪਟੜੀਆਂ ‘ਤੇ ਪਹੁੰਚ ਗਏ ਕਿਸਾਨ, ਸਫਰ ਕਰਨ ਵਾਲੇ ਦੇਖ ਲਓ ਖਾਸ ਖਬਰ

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਬੈਠੇ ਨੂੰ 22 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡੱਲੇਵਾਲ ਨੇ ਮਰਨ ਵਰਤ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਸ਼ੰਭੂ ਸਰਹੱਦ ‘ਤੇ ਦਿੱਲੀ ਮੂਵਮੈਂਟ 2.0 ਤਹਿਤ ਕਿਸਾਨਾਂ ਦਾ ਧਰਨਾ 309ਵੇਂ ਦਿਨ ਵੀ ਜਾਰੀ ਹੈ। 13 ਫਰਵਰੀ ਤੋਂ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ‘ਤੇ ਡੇਰੇ ਲਾਏ ਹੋਏ ਹਨ।

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ, DGP ਨੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ || Latest News

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਰੇਲ ਰੋਕੋ ਅੰਦੋਲਨ ਹੋਵੇਗਾ। ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਟ੍ਰੈਕ ਜਾਮ ਕਰਨਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ, DGP ਨੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ || Latest News

0

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ, DGP ਨੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ  ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਦੌਰਾ, ਮੰਗਲਵਾਰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਵਾਪਰੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਕੀਤਾ ਗਿਆ।

ਇਸ ਸਬੰਧ ਵਿੱਚ ਹੋਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀਜੀਪੀ ਪੰਜਾਬ ਨੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਅਧਿਕਾਰੀਆਂ ਨੂੰ ਮਨੁੱਖੀ ਸੂਝ-ਬੂਝ ਦੇ ਨਾਲ-ਨਾਲ ਤਕਨੀਕੀ  ਵਸੀਲਿਆਂ ਦੀ ਵਰਤੋਂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਫੋਰੈਂਸਿਕ ਸਾਧਨਾਂ ਦੀ ਵਰਤੋਂ

ਉਨ੍ਹਾਂ ਨੇ ਅਜਿਹੇ ਘਿਨਾਉਣੇ ਅਪਰਾਧ ਕਰਨ ਦੇ ਆਮ ਰੁਝਾਨਾਂ ਅਤੇ ਪੈਟਰਨਾਂ ਦੀ ਸ਼ਨਾਖ਼ਤ ਕਰਨ ਅਤੇ ਅਪਰਾਧਾਂ ਦਾ ਪਤਾ ਲਗਾਉਣ ਲਈ ਅਧਿਕਾਰੀਆਂ ਨੂੰ ਸਾਰੇ ਤਕਨੀਕੀ ਅਤੇ ਫੋਰੈਂਸਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਵਿਗਿਆਨਕ ਢੰਗ ਨਾਲ ਜਾਂਚ ਕਰਨ ਲਈ ਕਿਹਾ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ ।

ਮੀਟਿੰਗ ਵਿੱਚ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਚਰਨਜੀਤ ਸਿੰਘ ਹਾਜ਼ਰ ਸਨ।

ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਪੁਲਿਸ  ਸੰਸਥਾਨਾਂ ’ਤੇ ਹੋਏ ਪਿਛਲੇ ਹਮਲਿਆਂ ਸਬੰਧੀ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ, “ਅਜਨਾਲਾ ਪੁਲਿਸ ਥਾਣਾ ਵਿਖੇ ਆਈ.ਈ.ਡੀ. ਇੰਪਲਾਂਟ ਅਤੇ ਨਵਾਂਸ਼ਹਿਰ ਦੇ ਅਸਰੋਂ ਦੀ ਪੁਲਿਸ ਚੌਕੀ  ’ਤੇ ਹੈਂਡ ਗ੍ਰਨੇਡ ਹਮਲੇ ਸਮੇਤ ਪੁਲਿਸ ਅਦਾਰਿਆਂ ’ਤੇ ਹੋਏ ਹਮਲਿਆਂ ਸਬੰਧੀ ਪਿਛਲੇ ਸਾਰੇ ਕੇਸਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਇੱਕ ਵੱਖਰੀ ਮੀਟਿੰਗ ਵਿੱਚ, ਡੀਜੀਪੀ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨਤਾਰਨ ਸਮੇਤ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਪੁਲਿਸ ਸੁਪਰਡੈਂਟ (ਐਸਪੀਜ਼), ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਨੂੰ ਪੰਜਾਬ ਪੁਲਿਸ ਦੀਆਂ ਪ੍ਰਮੁੱਖ ਤਰਜੀਹਾਂ ਬਾਰੇ ਸੰਬੋਧਨ ਕੀਤਾ।

ਉਨ੍ਹਾਂ ਅਧਿਕਾਰੀਆਂ ਨੂੰ ਅੱਤਵਾਦ, ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੇ ਅਪਰਾਧਾਂ ਨੂੰ ਪੇਸ਼ੇਵਰ ਤਰੀਕੇ ਨਾਲ ਨਜਿੱਠਣ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਐਫ.ਆਈ.ਆਰ. ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ’9779100200’ ਰਾਹੀਂ ਪ੍ਰਾਪਤ ਸੁਝਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਵੀ ਪ੍ਰੇਰਿਆ । ਇਸ ਹੈਲਪਲਾਈਨ ’ਤੇ ਲੋਕ ਨਸ਼ਾ ਤਸਕਰਾਂ ਜਾਂ ਤਸਕਰੀ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ।

ਡੀਜੀਪੀ ਵੱਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਆਯੋਜਿਤ ‘ਵੱਡਾ ਖਾਣਾ’  ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ।

ਕਿਸਾਨ ਜਥੇਬੰਦੀਆਂ ਦੀ ਐਮਰਜੈਂਸੀ ਬੈਠਕ

ਇਸ ਉਪਰੰਤ ਡੀਜੀਪੀ ਗੌਰਵ ਯਾਦਵ ਨੇ  ਜਲੰਧਰ ਦਾ ਵੀ ਦੌਰਾ ਕੀਤਾ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਪੀ ਜਲੰਧਰ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ, ਐਸਐਸਪੀ ਕਪੂਰਥਲਾ ਗੌਰਵ ਤੂਰਾ ਅਤੇ ਹੋਰ ਗਜ਼ਟਿਡ ਅਧਿਕਾਰੀਆਂ ਅਤੇ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਰੇਂਜ ਦੇ ਐਸਐਚਓਜ਼ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਨਸ਼ੀਲੇ ਪਦਾਰਥਾਂ ’ਤੇ ਵਿਕਰੀ ਦੇ ਪੱਧਰ ’ਤੇ ਨੱਥ ਪਾਉਣ ਲਈ

ਡੀਜੀਪੀ ਨੇ ਅਧਿਕਾਰੀਆਂ ਲਈ ਆਯੋਜਿਤ ਅਤਿ ਆਧੁਨਿਕ ਸੈਸ਼ਨ ਵਿੱਚ ਵੀ ਹਿੱਸਾ ਲਿਆ ਜਿਸ ਵਿੱਚ ਵੱਖ-ਵੱਖ ਪੁਲਿਸ ਸਟੇਸ਼ਨਾਂ ਵੱਲੋਂ ਅਪਣਾਏ ਗਏ ਤਜ਼ਰਬੇ ਸਾਂਝੇ ਕੀਤੇ ਗਏ ਅਤੇ ਅਪਰਾਧਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ। ਸੈਸ਼ਨ ਦੌਰਾਨ ਜ਼ਿਲ੍ਹਾ ਐਸ.ਬੀ.ਐਸ.ਨਗਰ ਦੇ ਪੁਲਿਸ ਥਾਣਾ ਔੜ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ੀਲੇ ਪਦਾਰਥਾਂ ’ਤੇ ਵਿਕਰੀ ਦੇ ਪੱਧਰ ’ਤੇ ਹੀ ਨੱਥ ਪਾਉਣ ਲਈ ਅਪਣਾਏ ਗਏ ਮਾਡਲ ਬਾਰੇ ਚਰਚਾ ਕੀਤੀ ਗਈ।

ਉਨ੍ਹਾਂ ਵੱਖ-ਵੱਖ ਜ਼ਿਲਿ੍ਹਆਂ ਵੱਲੋਂ ਅਪਰਾਧਾਂ ਨਾਲ ਨਜਿੱਠਣ ਲਈ ਵਰਤੀਆਂ ਜਾ ਰਹੀਆਂ ਵੱਖ-ਵੱਖ ਤਕਨੀਕਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਜਲੰਧਰ ਸ਼ਹਿਰ ਵਿੱਚ ਕ੍ਰਾਈਮ ਮੈਪਿੰਗ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੰਗਠਿਤ ਅਪਰਾਧ ਲਈ ਢੁਕਵੀਂਆਂ ਭਾਰਤੀ ਨਿਆ ਸੰਹਿਤਾ (ਬੀਐਨਐਸ) ਧਾਰਾਵਾਂ ਦੀ ਵਰਤੋਂ, ਜ਼ਿਲ੍ਹਾ ਕਪੂਰਥਲਾ ਵਿਖੇ ਸੀ.ਸੀ.ਟੀ.ਵੀ. ਦੀ ਵਿਆਪਕ ਵਰਤੋਂ ਅਤੇ ਸਬ ਡਵੀਜ਼ਨਲ ਕੰਟਰੋਲ ਰੂਮਾਂ ਦੀ ਸਥਾਪਨਾ,  ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਪੇਸ਼ੇਵਰ ਪੁਲਿਸਿੰਗ, ਜਿੱਥੇ ਘਿਨਾਉਣੇ ਅਪਰਾਧਾਂ  ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ, ਦੋ-ਪਹੀਆ ਵਾਹਨਾਂ ’ਤੇ ਵਿਸ਼ੇਸ਼ ਧਿਆਨ ਦੇ ਕੇ ਸੁਚੱਜੀ ਟਰੈਫਿਕ ਸਬੰਧੀ ਮੁਹਿੰਮ , ਵੱਲ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ।

ਕਿਸਾਨ ਜਥੇਬੰਦੀਆਂ ਦੀ ਐਮਰਜੈਂਸੀ ਬੈਠਕ

0

ਕਿਸਾਨ ਜਥੇਬੰਦੀਆਂ ਦੀ ਐਮਰਜੈਂਸੀ ਬੈਠਕ

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਦੀ 18 ਦਸੰਬਰ ਨੂੰ ਐਮਰਜੈਂਸੀ ਬੈਠਕ ਬੁਲਾਈ ਹੈ। ਇਸ ਬੈਠਕ ’ਚ ਸੰਭੂ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਤੇ ਵਿਚਾਰ ਕੀਤਾ ਜਾਵੇਗਾ। ਰਾਜੇਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਫ਼ਸਲ ਵੰਡ ਦੀ ਡ੍ਰਾਫਟ ਪਾਲਿਸੀ ’ਤੇ ਵੀ ਚਰਚਾ ਕੀਤੀ ਜਾਵੇਗੀ। 19 ਦਸੰਬਰ ਨੂੰ ਇਸ ਮਾਮਲੇ ਬਾਰੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰ ਕੇ ਉਨ੍ਹਾਂ ਦੀ ਰਾਇ ਲੈਣਗੇ।

ਕਿਸਾਨੀ ਅੰਦੋਲਨ ਨਾਲ ਜੁੜੀ ਸਭ ਤੋਂ ਵੱਡੀ ਖਬਰ, ਕੇਂਦਰੀ ਖੇਤੀਬਾੜੀ ਮੰਤਰੀ ਨਾਲ ਸਾਬਕਾ MP ਵੱਲੋਂ ਕੀਤੀ ਮੁਲਾਕਾਤ, ਮਿਲਿਆ ਭਰੋਸਾ

ਡੱਲੇਵਾਲ ਨੂੰ ਸਮਰਥਨ ਦੇਣਾ ਸ਼ੁਰੂ

ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਨਰ ਵਰਤ ’ਤੇ ਬੈਠਣ ਤੇ ਹੁਣ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਬਾਕੀ ਕਿਸਾਨ ਜਥੇਬੰਦੀਆਂ ’ਤੇ ਅੰਦੋਲਨ ’ਚ ਸ਼ਾਮਲ ਹੋਣ ਦਾ ਦਬਾਅ ਬਣ ਰਿਹਾ ਹੈ। ਇਸ ਲਈ ਹੁਣ ਤੱਕ ਇਸ ਅੰਦੋਲਨ ਤੋਂ ਬਾਹਰ ਰਹੀਆਂ ਬਾਕੀ ਕਿਸਾਨ ਜਥੇਬੰਦੀਆਂ ਨੇ ਵੀ ਡੱਲੇਵਾਲ ਨੂੰ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਹੀ ਸੰਭੂ ਬਾਰਡਰ ’ਤੇ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਦੇ ਨੇਤਾ ਸਰਵਣ ਸਿੰਘ ਪੰਧੇਰ ਨੇ ਵੀ ਇਕ ਪੱਤਰ ਲਿਖ ਕੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਨੂੰ ਸਮਰਥਨ ਦੇਣ ਲਈ ਕਿਹਾ ਸੀ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 18-12-2024

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 18-12-2024

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਝਾਰਖੰਡ ਵਿੱਚ ਪੁਲਸ ਨੇ ਮੰਗਲਵਾਰ ਨੂੰ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਇਸਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 70 ਚੋਰੀ ਹੋਏ ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਇਹ ਵੀ ਪੜ੍ਹੋ:

ਸੁਪਰੀਮ ਕੋਰਟ ਨੇ ਔਰਤਾਂ ਦੀ ਸੁਰੱਖਿਆ ’ਤੇ ਕੇਂਦਰ ਤੇ ਸੂਬਿਆਂ ਤੋਂ ਮੰਗਿਆ ਜਵਾਬ

ਪੂਰੇ ਦੇਸ਼ ’ਚ ਔਰਤਾਂ ਲਈ ਸੁਰੱਖਿਅਤ ਮਾਹੌਲ ਤਿਆਰ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਿਆਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।ਇਹ ਵੀ ਪੜ੍ਹੋ:

ਰੇਲਾਂ ‘ਚ ਸਫਰ ਕਰਨ ਵਾਲੇ ਦੇਖਲੋ ਆਹ ਖਬਰ, ਨਹੀਂ ਤਾਂ ਹੋਵੋਗੇ ਖੱਜਲ-ਖੁਆਰ

ਐਸਕੇਐਮ ਨੋਨ ਪੋਲੀਟੀਕਲ ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈਇਹ ਵੀ ਪੜ੍ਹੋ:

ਕਿਸਾਨੀ ਅੰਦੋਲਨ ਨਾਲ ਜੁੜੀ ਸਭ ਤੋਂ ਵੱਡੀ ਖਬਰ, ਕੇਂਦਰੀ ਖੇਤੀਬਾੜੀ ਮੰਤਰੀ ਨਾਲ ਸਾਬਕਾ MP ਵੱਲੋਂ ਕੀਤੀ ਮੁਲਾਕਾਤ, ਮਿਲਿਆ ਭਰੋਸਾ

ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਨੇ ਅੱਜ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ।ਇਹ ਵੀ ਪੜ੍ਹੋ:

 

ਅੱਜ ਦਾ ਹੁਕਮਨਾਮਾ 18-12-2024

0

ਅੱਜ ਦਾ ਹੁਕਮਨਾਮਾ 18-12-2024

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਬੁੱਧਵਾਰ, ੪ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੭੫)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

0

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਝਾਰਖੰਡ ਵਿੱਚ ਪੁਲਸ ਨੇ ਮੰਗਲਵਾਰ ਨੂੰ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਇਸਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 70 ਚੋਰੀ ਹੋਏ ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਵਾਹਨ ਰਾਜ ਦੇ ਸਰਾਏਕੇਲਾ ਖਰਸਾਵਨ ਜ਼ਿਲ੍ਹੇ ਵਿੱਚ ਬਰਾਮਦ ਕੀਤੇ ਗਏ ਹਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਰਾਏਕੇਲਾ-ਖਰਸਾਵਾਂ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਮੁਕੇਸ਼ ਕੁਮਾਰ ਲੁਨਾਯਤ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ, “ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਂਚੀ ਜ਼ਿਲ੍ਹੇ ਦੇ ਤਾਮਰ ਥਾਣਾ ਖੇਤਰ ਤੋਂ ਤਿੰਨ ਮੋਟਰਸਾਈਕਲ ਚੋਰ ਕੁਚਈ ਬਾਜ਼ਾਰ ਵਿੱਚ ਮੋਟਰਸਾਈਕਲ ਚੋਰੀ ਕਰਨ ਦੀ ਯੋਜਨਾ ਬਣਾ ਰਹੇ ਹਨ। ਉਹ ਇਸ ਤੋਂ ਪਹਿਲਾਂ ਵੀ ਖੇਤਰ ਦੇ ਵੱਖ-ਵੱਖ ਪੇਂਡੂ ਬਾਜ਼ਾਰਾਂ ਅਤੇ ਮੇਲਿਆਂ ਤੋਂ ਮੋਟਰਸਾਈਕਲ ਚੋਰੀ ਕਰ ਚੁੱਕੇ ਹਨ।” ਐਸ.ਪੀ. ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਸਰਾਏਕੇਲਾ ਦੇ ਉਪ ਮੰਡਲ ਪੁਲਸ ਅਧਿਕਾਰੀ (ਐਸ.ਡੀ.ਪੀ.ਓ.) ਸਮੀਰ ਸਵਾਈਅਨ ਦੀ ਅਗਵਾਈ ਵਿੱਚ ਛਾਪੇਮਾਰੀ ਟੀਮ ਨੇ ਕਾਰਵਾਈ ਕੀਤੀ ਅਤੇ ਰਾਂਚੀ ਜ਼ਿਲ੍ਹੇ ਦੇ ਤਾਮਰ ਥਾਣਾ ਖੇਤਰ ਦੇ ਰੇਡੀਹ ਮੋੜ ਦੇ ਰਹਿਣ ਵਾਲੇ ਸ਼ੰਕਰ ਮਾਂਝੀ ਉਰਫ ਸੰਦੀਪ ਅਤੇ ਭੂਸ਼ਨ ਮਛੂਆ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ।

AP DHILLON ਦੇ SHOW ਨਾਲ ਜੁੜੀ ਅਹਿਮ ਖ਼ਬਰ

ਪੁੱਛਗਿੱਛ ਦੌਰਾਨ ਮੁਲਜ਼ਮ ਸ਼ੰਕਰ ਮਾਂਝੀ ਅਤੇ ਭੂਸ਼ਣ ਮਛੂਆ ਨੇ ਪਿਛਲੇ ਕੁਝ ਸਾਲਾਂ ਦੌਰਾਨ ਸਰਾਏਕੇਲਾ-ਖਰਸਾਵਾਂ, ਰਾਂਚੀ, ਪੱਛਮੀ ਸਿੰਘਭੂਮ, ਖੁੰਟੀ ਅਤੇ ਪੂਰਬੀ ਸਿੰਘਭੂਮ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬਾਜ਼ਾਰਾਂ ਅਤੇ ਮੇਲਿਆਂ ਤੋਂ 100 ਤੋਂ ਵੱਧ ਮੋਟਰਸਾਈਕਲ ਚੋਰੀ ਕਰਨ ਦੀ ਗੱਲ ਕਬੂਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਰੀ ਦਾ ਮੋਟਰਸਾਈਕਲ ਸ਼ਿਵ ਮੁੰਡਾ ਉਰਫ਼ (ਸ਼ਿੱਬੂ ਮੁੰਡਾ) ਵਾਸੀ ਸਰਾਏਕੇਲਾ ਖਰਸਾਵਾਂ ਜ਼ਿਲ੍ਹਾ ਅਤੇ ਮੰਗਲ ਮੁੰਡਾ ਜ਼ਿਲ੍ਹਾ ਖੁੰਟੀ ਨੂੰ ਵੇਚਦਾ ਸੀ। ਐਸ.ਪੀ. ਨੇ ਦੱਸਿਆ ਕਿ ਸ਼ਿਵ ਮੁੰਡਾ ਅਤੇ ਮੰਗਲ ਮੁੰਡਾ ਫਿਰ ਕੁਚਈ, ਦਲਭੰਗਾ ਅਤੇ ਅਰਕੀ ਥਾਣਾ ਖੇਤਰ ਵਿੱਚ ਪਿੰਡ ਵਾਸੀਆਂ ਨੂੰ ਮੋਟਰਸਾਈਕਲ ਵੇਚਦੇ ਸਨ ਅਤੇ ਉਨ੍ਹਾਂ ਨਾਲ ਵਾਅਦਾ ਕਰਦੇ ਸਨ ਕਿ ਉਹ ਬਾਅਦ ਵਿੱਚ ਵਾਹਨ ਨਾਲ ਸਬੰਧਤ ਦਸਤਾਵੇਜ਼ ਮੁਹੱਈਆ ਕਰਾਉਣਗੇ।

30 ਚੋਰੀ ਦੇ ਮੋਟਰਸਾਈਕਲ ਬਰਾਮਦ

ਕਾਬੂ ਕੀਤੇ ਕਥਿਤ ਦੋਸ਼ੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਸ਼ਿਵ ਮੁੰਡਾ ਅਤੇ ਮੰਗਲ ਮੁੰਡਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਘਰਾਂ ਅਤੇ ਨੇੜਲੇ ਜੰਗਲਾਂ ‘ਚ ਛੁਪਾ ਕੇ ਰੱਖੇ 30 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਲੁਨਾਯਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਛਾਪੇਮਾਰੀ ਕਰਨ ਵਾਲੀ ਟੀਮ ਨੇ 39 ਹੋਰ ਚੋਰੀ ਦੇ ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਤੱਕ 70 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ, ਜਿਸ ਨਾਲ ਸਰਾਏਕੇਲਾ, ਰਾਂਚੀ, ਜਮਸ਼ੇਦਪੁਰ, ਖੁੰਟੀ ਅਤੇ ਚਾਈਬਾਸਾ ਜ਼ਿਲ੍ਹਿਆਂ ਵਿੱਚ 25 ਮਾਮਲੇ ਸੁਲਝਾ ਲਏ ਗਏ ਹਨ। ਕੁਚਾਈ ਥਾਣੇ ਵਿੱਚ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

AP DHILLON ਦੇ SHOW ਨਾਲ ਜੁੜੀ ਅਹਿਮ ਖ਼ਬਰ

0

AP DHILLON ਦੇ SHOW ਨਾਲ ਜੁੜੀ ਅਹਿਮ ਖ਼ਬਰ

ਚੰਡੀਗੜ੍ਹ ‘ਚ ਪੰਜਾਬੀ ਗਾਇਕ ਕਰਨ ਔਜਲਾ ਤੇ ਦਿਲਜੀਤ ਦੇ ਸ਼ੋਅ ਤੋਂ ਬਾਅਦ ਹੁਣ ਏਪੀ ਢਿੱਲੋਂ ਦੇ ਸ਼ੋਅ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ। ਢਿੱਲੋਂ ਦਾ ਸ਼ੋਅ 21 ਦਸੰਬਰ ਨੂੰ ਹੋਣ ਵਾਲਾ ਹੈ। ਜਿਸ ਨੂੰ ਸੈਕਟਰ 34 ਦੀ ਬਜਾਏ ਹੁਣ ਸੈਕਟਰ 25 ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਸੈਕਟਰ 34 ਵਿੱਚ ਦਿਲਜੀਤ ਅਤੇ ਕਰਨ ਔਜਲਾ ਦੇ ਸ਼ੋਅ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਢਿੱਲੋਂ ਦਾ ਲਾਈਵ ਸ਼ੋਅ ਸੈਕਟਰ 25 ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ।

ਡੀਸੀ ਨੇ ਮੰਗਲਵਾਰ ਨੂੰ ਇਸ ਨੂੰ ਅੰਤਿਮ ਰੂਪ ਦਿੱਤਾ। ਡੀਸੀ ਨੇ ਦੱਸਿਆ ਕਿ ਏਪੀ ਢਿੱਲੋਂ ਦਾ ਸ਼ੋਅ ਹੁਣ ਸੈਕਟਰ 25 ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਰਿਜੀਤ ਸਿੰਘ ਦਾ ਸ਼ੋਅ 16 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੈ। ਜੇਕਰ ਢਿੱਲੋਂ ਦਾ ਸ਼ੋਅ ਸੈਕਟਰ 25 ਵਿੱਚ ਸਫਲ ਰਿਹਾ ਤਾਂ ਅਰਿਜੀਤ ਦਾ ਲਾਈਵ ਸ਼ੋਅ ਵੀ ਸੈਕਟਰ 25 ਵਿੱਚ ਕੀਤਾ ਜਾਵੇਗਾ।

ਸੈਕਟਰ 34 ਵਿੱਚ ਕਰਨ ਔਜਲਾ ਤੇ ਦਿਲਜੀਤ ਦੇ ਪ੍ਰੋਗਰਾਮ ਕਾਰਨ ਆਸਪਾਸ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮਰੀਜ਼ਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਝੱਲਣੀ ਪਈ। ਡੀਸੀ ਨੇ ਕਿਹਾ ਕਿ ਦਿਲਜੀਤ ਦੇ ਸ਼ੋਅ ਵਿੱਚ ਕਰਨ ਔਜਲਾ ਦੇ ਸ਼ੋਅ ਤੋਂ ਕਾਫੀ ਸੁਧਾਰ ਹੋਇਆ ਹੈ। ਪਰ ਫਿਰ ਵੀ ਕੁਝ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਕਿਸਾਨੀ ਅੰਦੋਲਨ ਨਾਲ ਜੁੜੀ ਸਭ ਤੋਂ ਵੱਡੀ ਖਬਰ, ਕੇਂਦਰੀ ਖੇਤੀਬਾੜੀ ਮੰਤਰੀ ਨਾਲ ਸਾਬਕਾ MP ਵੱਲੋਂ ਕੀਤੀ ਮੁਲਾਕਾਤ, ਮਿਲਿਆ ਭਰੋਸਾ

0

ਕਿਸਾਨੀ ਅੰਦੋਲਨ ਨਾਲ ਜੁੜੀ ਸਭ ਤੋਂ ਵੱਡੀ ਖਬਰ, ਕੇਂਦਰੀ ਖੇਤੀਬਾੜੀ ਮੰਤਰੀ ਨਾਲ ਸਾਬਕਾ MP ਵੱਲੋਂ ਕੀਤੀ ਮੁਲਾਕਾਤ, ਮਿਲਿਆ ਭਰੋਸਾ

ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਨੇ ਅੱਜ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਰਦਾਰ ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨ ਬ ਦਿਨ ਹੋ ਰਹੀ ਤਰਸਯੋਗ ਹਾਲਾਤ ਤੋ ਜਿੱਥੇ ਜਾਣੂ ਕਰਵਾਇਆ ਉਥੇ ਹੀ ਮੌਜੂਦਾ ਕਿਸਾਨੀ ਘੋਲ ਲੜਨ ਦੀ ਮਜਬੂਰੀ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਸਲੇ ਤੋਂ ਓਹਨਾਂ ਨੂੰ ਜਾਣੂ ਕਰਵਾਇਆ।

ਕਰੀਬ ਇੱਕ ਘੰਟਾ ਚਲੀ ਮੀਟਿੰਗ ਦੌਰਾਨ ਸਰਦਾਰ ਬਰਾੜ ਵਲੋ ਉਠਾਏ ਮੁੱਦਿਆਂ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸੰਵੇਦਨਸ਼ੀਲਤਾ ਅਤੇ ਹਮਦਰਦੀ ਜ਼ਾਹਿਰ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵਲੋ ਕਿਸਾਨਾਂ ਪ੍ਰਤੀ ਜਤਾਈ ਜਾ ਰਹੀ ਚਿੰਤਾ ਨੂੰ ਵੀ ਪ੍ਰਗਟਾਇਆ।

ਸੁਖਜਿੰਦਰ ਰੰਧਾਵਾ ਨੇ ਲੋਕਸਭਾ ‘ਚ ਕਿਸਾਨਾਂ ਦੇ ਮੁੱਦਿਆਂ ‘ਤੇ ਧਿਆਨ ਦੇਣ ਦਾ ਮਤਾ ਕੀਤਾ ਪੇਸ਼

ਸਰਦਾਰ ਬਰਾੜ ਸਾਹਿਬ ਵਲੋ ਦੇਸ਼ ਦੇ ਕਿਸਾਨਾਂ ਖਾਸ ਕਰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਪੇਸ਼ ਕੀਤੀਆਂ ਦਲੀਲ ਤੋ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵਲੋ ਨਾ ਸਿਰਫ ਭਰੋਸਾ ਦਿੱਤਾ ਗਿਆ ਸਗੋ ਵਾਅਦਾ ਕੀਤਾ ਗਿਆ ਕਿ ਦੇਸ਼ ਦੇ ਕਿਸਾਨਾਂ ਲਈ ਐੱਮਐੱਸਪੀ ਗਰੰਟੀ ਹੋ ਸਕਦੀ ਹੈ ਇਸ ਲਈ ਜਾਰੀ ਸੈਸ਼ਨ ਵਿੱਚ ਦੇਸ਼ ਦੇ ਕਿਸਾਨਾਂ ਸਾਹਮਣੇ ਜ਼ਿੰਮੇਵਾਰਤਾ ਅਤੇ ਭਰੋਸੇਯੋਗ ਨਾਲ ਕਦਮ ਉਠਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਨਵੀਂ ਖੇਤੀ ਪਾਲਿਸੀ ਵਿਚ ਜਿਹੜੇ ਨੁਕਤੇ ਕਿਸਾਨਾਂ ਦੇ ਖਦਸ਼ੇ ਬਣੇ ਓਹਨਾ ਤੇ ਦੁਬਾਰਾ ਵਿਚਾਰ ਕਰਨ ਲਈ ਹਮੇਸ਼ਾ ਕੇਂਦਰ ਸਰਕਾਰ ਤਤਪਰ ਹੈ ਅਤੇ ਰਹੇਗੀ। ਜਿਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਿਸਾਨਾਂ ਲਈ ਹਮੇਸ਼ਾ ਬੂਹੇ ਖੁੱਲ੍ਹੇ ਹਨ। ਸਰਦਾਰ ਬਰਾੜ ਨੇ ਪਿਛਲੇ ਦਸ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿੱਚ ਬਣੇ ਡੈੱਡਲਾਕ ਤੋ ਜਾਣੂ ਕਰਵਾਇਆ, ਜਿਸ ਤੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਵਚਨਬੱਧਤਾ ਦਿੰਦਿਆਂ ਕਿਹਾ ਕਿ, ਅਗਲੇ ਕੁਝ ਦਿਨਾਂ ਨਹੀਂ ਬਲਕਿ ਘੰਟਿਆਂ ਵਿੱਚ ਇਸ ਡੈੱਡਲਾਕ ਨੂੰ ਤੋੜ ਕੇ ਨਵੀਂ ਸਵੇਰ ਦਾ ਆਗਾਜ਼ ਹੋਵੇਗਾ।

ਪਿਛਲੇ ਦਿਨੀਂ ਕਿਸਾਨ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋ ਜਾਰੀ ਮਰਨ ਵਰਤ ਦੌਰਾਨ ਓਹਨਾ ਦੀ ਸਿਹਤ ਤੋ ਵੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਸਰਦਾਰ ਬਰਾੜ ਨੇ ਇਸ ਮੁਲਾਕਾਤ ਨੂੰ ਆਉਣ ਵਾਲੇ ਦਿਨਾਂ ਵਿਚ ਚੰਗੇ ਸੰਕੇਤ ਦਾ ਰੂਪ ਦਿੰਦਿਆਂ ਕਿਹਾ ਕਿ ਜਿਸ ਤਰੀਕੇ ਓਹਨਾ ਨੇ ਕਿਸਾਨਾਂ ਦੇ ਵਕੀਲ ਵਜੋ ਤਰਕ ਨਾਲ, ਪਿਛਲੇ ਦਿਨੀਂ ਕਿਸਾਨ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ ਤੋ ਮਿਲੇ ਸੁਝਾਅ ਨਾਲ ਅਤੇ ਖੇਤੀਬਾੜੀ ਸੈਕਟਰ ਦੀ ਅਰਥਵਿਵਸਥਾ ਨੂੰ ਸਮਝਣ ਵਾਲੇ ਵਿਅਕਤੀਆਂ ਤੋ ਮਿਲੇ ਸੁਝਾਅ ਨਾਲ ਪੱਖ ਪੇਸ਼ ਕੀਤਾ, ਉਸ ਤੋਂ ਬਾਅਦ ਓਹਨਾ ਨੂੰ ਆਸ ਹੈ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ ਦੇ ਅੰਨਦਾਤੇ ਵਲੋ ਲੜੇ ਜਾ ਰਹੇ ਅੰਦੋਲਨ ਅਤੇ ਫ਼ੈਸਲਾਕੁਨ ਲੜਾਈ ਵਿਚ ਜਿੱਤ ਮਿਲੇਗੀ।

ਸਰਦਾਰ ਬਰਾੜ ਵਲੋ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਖਾਸ ਤੌਰ ਤੇ ਧੰਨਵਾਦ ਕਰਦਿਆਂ, ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਅਤੇ ਗੰਭੀਰਤਾ ਭਰੇ ਕਦਮ ਨਾਲ ਜਿੱਥੇ ਮੁਲਾਕਾਤ ਯਕੀਨੀ ਬਣੀ ਉਥੇ ਦੀ ਹਰਦੀਪ ਪੁਰੀ ਸਾਹਿਬ ਵਲੋ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਵੀ ਕਿਸਾਨਾਂ ਦਾ ਮੁੱਦਾ ਚੁੱਕਿਆ ਗਿਆ ਹੈ।