Home Blog Page 1054

ਜੇਲ੍ਹ ਵਿਭਾਗ ‘ਚ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

0

ਜੇਲ੍ਹ ਵਿਭਾਗ ‘ਚ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ  ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਇਹ ਆਸਾਮੀਆਂ ਕੱਚੇ ਤੌਰ ‘ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਇਨ੍ਹਾਂ ਆਸਾਮੀਆਂ ‘ਤੇ ਰੈਗੂਲਰ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰਨ ਨੂੰ ਪਹਿਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ।

ਜੇਲ੍ਹ ਮੰਤਰੀ ਨੇ ਵਿਭਾਗ ਵਿੱਚ ਭਰਤੀ ਸਬੰਧੀ ਚੱਲ ਰਹੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਮੁਹਿੰਮ ਵਿੱਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀ ਡਿਊਟੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ 175 ਵਾਰਡਰਾਂ ਅਤੇ 4 ਮੈਟਰਨਾਂ ਸਮੇਤ ਗਾਰਡ ਸਟਾਫ਼ ਦੀਆਂ 179 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।

ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ || Punjab News

ਵਿਭਾਗ ਨੂੰ ਮਜ਼ਬੂਤ ਕਰਨ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।

ਜੇਲ੍ਹਾਂ ਵਿੱਚ ਜਾਰੀ ਵਿੱਦਿਅਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰਾਜੈਕਟ ਤਹਿਤ ਇਸ ਸਮੇਂ ਲਗਭਗ 2200 ਕੈਦੀ ਵੱਖ-ਵੱਖ ਵਿਦਿਅਕ ਕੋਰਸ ਕਰ ਰਹੇ ਹਨ ਜਦਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਨਵਰੀ 2025 ਵਿੱਚ ਸ਼ੁਰੂ ਕੀਤੇ ਜਾ ਰਹੇ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਸਮੇਤ ਵੱਖ-ਵੱਖ ਕੋਰਸਾਂ ਵਿੱਚ 513 ਕੈਦੀ ਹੁਨਰ ਵਿਕਾਸ ਸਿਖਲਾਈ ਲੈਣ ਜਾ ਰਹੇ ਹਨ।

ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਹਿਜ਼ 33 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਲਗਭਗ 50,000 ਰੈਗੂਲਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਦੇਣ ਦੀ ਪਹਿਲਕਦਮੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਂਦਿਆਂ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਲਈ ਲਾਈਨ ਵਿੱਚ ਲੱਗਣ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਾਉਣ ਸਬੰਧੀ ਮੁੱਖ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 2,65,430 ਉਮੀਦਵਾਰਾਂ ਲਈ ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਡੀ.ਜੀ.ਪੀ. ਜੇਲ੍ਹਾਂ  ਅਰੁਣ ਪਾਲ ਸਿੰਘ, ਆਈ.ਜੀ. ਜੇਲ੍ਹਾਂ  ਰੂਪ ਕੁਮਾਰ ਅਰੋੜਾ, ਏ.ਆਈ.ਜੀ. ਜੇਲ੍ਹਾਂ  ਰਾਜੀਵ ਅਰੋੜਾ ਵੀ ਮੌਜੂਦ ਸਨ।

ਕਿਸਾਨੀ ਅੰਦੋਲਨ ‘ਤੇ CM ਮਾਨ ਦਾ ਵੱਡਾ ਬਿਆਨ

0

ਕਿਸਾਨੀ ਅੰਦੋਲਨ ‘ਤੇ CM ਮਾਨ ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਵਲੋਂ ਬੀਤੇ ਦਿਨੀਂ ‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਬੰਦ ਕਰਨ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਨਿਕਲਣਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੋਕਾਂ ਨੂੰ ਤੰਗ-ਪਰੇਸ਼ਾਨ ਕਰਨਾ ਸਹੀ ਨਹੀਂ ਹੈ ਕਿਉਂਕਿ ਜਦੋਂ ਪੰਜਾਬ ਬੰਦ ਹੋਇਆ ਤਾਂ ਲੋਕਾਂ ਨੂੰ ਬੇਹੱਦ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵਲੋਂ ਪੰਜਾਬ ਬੰਦ ਦੀ ਕਾਲ ਦੌਰਾਨ 100 ਕਰੋੜ ਦਾ ਘਾਟਾ ਪਿਆ ਹੈ, ਜਿਸ ਦਾ ਕੇਂਦਰ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਸਾਹਿਬ ਦੀ ਸਿਹਤ ਦਾ ਖ਼ਿਆਲ਼ ਰੱਖਣਾ ਸਾਡਾ ਫਰਜ਼ ਹੈ ਪਰ ਇਸ ਦਾ ਸਭ ਤੋਂ ਵੱਡਾ ਹੱਲ ਕੇਂਦਰ ਸਰਕਾਰ ਨਾਲ ਗੱਲਬਾਤ ਹੀ ਹੈ।

ਡੱਲੇਵਾਲ ਵਰਗੇ ਆਗੂਆਂ ਦਾ ਲੰਬੀਆਂ ਲੜਾਈਆਂ ‘ਚ ਹਾਜ਼ਰ ਰਹਿਣਾ ਜ਼ਰੂਰੀ

ਕਿਸਾਨੀ ਅੰਦੋਲਨ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਖ਼ੁਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਤੁਹਾਡੇ ਵਰਗੇ ਆਗੂਆਂ ਦਾ ਲੰਬੀਆਂ ਲੜਾਈਆਂ ‘ਚ ਹਾਜ਼ਰ ਰਹਿਣਾ ਜ਼ਰੂਰੀ ਹੈ। ਅਸੀਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹਰ ਵੇਲੇ ਚੌਕਸ ਹਾਂ ਅਤੇ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਡੱਲੇਵਾਲ ਸਾਹਿਬ ਨੂੰ ਜ਼ਬਰਦਸਤੀ ਚੁੱਕ ਲਿਆ ਜਾਵੇ ਪਰ ਉੱਥੇ ਤਾਂ ਇਸ ਤਰ੍ਹਾਂ ਦਾ ਕੋਈ ਮਾਹੌਲ ਹੀ ਨਹੀਂ ਹੈ ਅਤੇ ਕਿਸਾਨ ਸ਼ਾਂਤੀ ਨਾਲ ਬੈਠੇ ਹੋਏ ਹਨ।

ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ || Punjab News

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਕੇਂਦਰ ਵਲੋਂ ਗੱਲ ਕਰਨ ਮਗਰੋਂ ਹੀ ਸਾਰੀ ਗੱਲਬਾਤ ਨਿੱਬੜੇਗੀ ਅਤੇ ਕੇਂਦਰ ਪੰਜਾਬ ਸਰਕਾਰ ਨੂੰ ਐਵੇਂ ਹੀ ਵਿੱਚ ਲਿਆਈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ 8-8 ਘੰਟੇ ਕਿਸਾਨਾਂ ਨਾਲ ਮੀਟਿੰਗਾਂ ਕਰਦਾ ਹੀ ਰਹਿੰਦਾ ਹਾਂ ਪਰ ਕੇਂਦਰ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ ਅਤੇ ਕਿਸਾਨਾਂ ਦੇ ਸਾਰੇ ਮਸਲੇ ਕੇਂਦਰ ਨਾਲ ਹਨ ਅਤੇ ਕੇਂਦਰ ਕਿਸਾਨਾਂ ਨਾਲ ਗੱਲਬਾਤ ਤੋਂ ਘਬਰਾ ਰਹੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਸਾਹਿਬ ਦੀ ਸਿਹਤ ਨੂੰ ਦੇਖਦਿਆਂ ਅਸੀਂ ਖ਼ਨੌਰੀ ਮੋਰਚੇ ਦੇ ਨੇੜੇ ਹਵੇਲੀ ਨੂੰ ਹਸਪਤਾਲ ਬਣਾਇਆ ਹੋਇਆ ਹੈ ਅਤੇ ਮੈਡੀਕਲ ਤੌਰ ‘ਤੇ ਅਸੀਂ ਉਨ੍ਹਾਂ ਨੂੰ ਕੋਈ ਕਮੀ ਨਹੀਂ ਛੱਡਾਂਗੇ। ਡੱਲੇਵਾਲ ਸਾਹਿਬ ‘ਚ ਬੜਾ ਸਿਦਕ ਹੈ, ਜਿਹੜਾ ਉਹ ਇੰਨੇ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ।

ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ || Punjab News

0

ਭਲਕੇ ਹੋਵੇਗੀ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’: ਕੁਲਦੀਪ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ  ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।

ਚਿੱਟ ਫੰਡ ਘੁਟਾਲੇ ਦੀ ਜਾਂਚ ‘ਚ ਫਸੇ ਸ਼ੁਭਮਨ ਗਿੱਲ ਤੇ ਸਾਈ ਸੁਦਰਸ਼ਨ

ਧਾਲੀਵਾਲ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ: nriminister2023@gmail.com `ਤੇ ਵੀ ਭੇਜ ਸਕਦੇ ਹਨ।

ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ  ‘’ਆਨਲਾਈਨ ਐਨ.ਆਰ.ਆਈ ਮਿਲਣੀ’’ ‘ਚ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾ ਕੇ ਲਾਹਾ ਲੈਣ।

ਚਿੱਟ ਫੰਡ ਘੁਟਾਲੇ ਦੀ ਜਾਂਚ ‘ਚ ਫਸੇ ਸ਼ੁਭਮਨ ਗਿੱਲ ਤੇ ਸਾਈ ਸੁਦਰਸ਼ਨ

0

ਚਿੱਟ ਫੰਡ ਘੁਟਾਲੇ ਦੀ ਜਾਂਚ ‘ਚ ਫਸੇ ਸ਼ੁਭਮਨ ਗਿੱਲ ਤੇ ਸਾਈ ਸੁਦਰਸ਼ਨ

ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਖਿਡਾਰੀ ਇੱਕ ਵੱਡੇ ਘਪਲੇ ਦੀ ਜਾਂਚ ਵਿੱਚ ਫਸ ਗਏ ਹਨ। ਗੁਜਰਾਤ ਸੀਆਈਡੀ ਕ੍ਰਾਈਮ ਨੇ 450 ਕਰੋੜ ਰੁਪਏ ਦੇ ਚਿੱਟ ਫੰਡ ਘੁਟਾਲੇ ਦੇ ਸਬੰਧ ਵਿੱਚ ਉੱਚ ਪੱਧਰੀ ਭਾਰਤੀ ਕ੍ਰਿਕਟਰਾਂ ਸ਼ੁਭਮਨ ਗਿੱਲ, ਰਾਹੁਲ ਤੇਵਾਤੀਆ, ਮੋਹਿਤ ਸ਼ਰਮਾ ਅਤੇ ਬੀਸਾਈ ਸੁਦਰਸ਼ਨ ਨੂੰ ਸੰਮਨ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਪੋਂਜੀ ਸਕੀਮਾਂ ਦੇ ਮਾਸਟਰਮਾਈਂਡ ਭੁਪਿੰਦਰ ਸਿੰਘ ਜ਼ਾਲਾ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਕੀਤੀ ਗਈ ਹੈ, ਕਿਉਂਕਿ ਉਸਨੇ ਖੁਲਾਸਾ ਕੀਤਾ ਸੀ ਕਿ ਇਨ੍ਹਾਂ ਖਿਡਾਰਿਆਂ ਵੱਲੋਂ ਨਿਵੇਸ਼ ਕੀਤੇ ਗਏ ਪੈਸੇ ਵਾਪਸ ਨਹੀਂ ਕੀਤੇ ਗਏ ਹਨ।

ਗੈਰ-ਸਰਕਾਰੀ ਬਹੀ ਦੀ ਜਾਂਚ

ਇਹ ਸਾਹਮਣੇ ਆਇਆ ਹੈ ਕਿ ਸੀਆਈਡੀ ਦੇ ਅਧਿਕਾਰੀਆਂ ਨੇ ਰੁਸ਼ਿਕ ਮਹਿਤਾ ਨੂੰ ਫੜ ਲਿਆ ਹੈ, ਜੋ ਜ਼ਾਲਾ ਦੇ ਖਾਤਿਆਂ ਨੂੰ ਸੰਭਾਲਦਾ ਸੀ। ਇਸ ਸਬੰਧ ਵਿਚ ਅਹਿਮਦਾਬਾਦ ਮਿਰਰ ਨੇ ਇਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ, “ਜੇ ਮਹਿਤਾ ਸ਼ਾਮਲ ਪਾਇਆ ਗਿਆ, ਤਾਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਅਸੀਂ ਬੈਂਕ ਲੈਣ-ਦੇਣ ਅਤੇ  ਭੁਪਿੰਦਰ ਸਿੰਘ ਜਾਲਾ ਦੁਆਰਾ ਬਣਾਈ ਗਈ ਇਕ ਗੈਰ-ਸਰਕਾਰੀ ਬਹੀ ਦੀ ਜਾਂਚ ਕਰਨ ਲਈ ਅਕਾਊਂਟੈਂਟਸ ਦੀ ਇਕ ਟੀਮ ਭੇਜੀ ਹੈ।” ਖਾਤਿਆਂ ਨੂੰ ਜ਼ਬਤ ਕਰ ਲਿਆ ਗਿਆ ਹੈ, ਅਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।”

ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਦਾ ਵਫਦ ਜਥੇਦਾਰ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ

ਇਸ ਦੌਰਾਨ, ਸੀਆਈਡੀ ਦੁਆਰਾ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ਾਲਾ ਨੇ 6000 ਕਰੋੜ ਰੁਪਏ ਦੀ ਵੱਡੀ ਰਕਮ ਦੀ ਧੋਖਾਧੜੀ ਕੀਤੀ ਹੈ। ਹਾਲਾਂਕਿ, ਅਗਲੀ ਜਾਂਚ ‘ਤੇ ਇਹ ਰਕਮ 450 ਕਰੋੜ ਰੁਪਏ ਰਹਿ ਗਈ ਸੀ। “ਜ਼ਾਲਾ ਨੇ ਇੱਕ ਅਣਅਧਿਕਾਰਤ ਖਾਤਾ ਬੁੱਕ ਵੀ ਰੱਖੀ ਹੋਈ ਸੀ, ਜਿਸ ਨੂੰ ਸੀਆਈਡੀ ਕ੍ਰਾਈਮ ਯੂਨਿਟ ਨੇ ਜ਼ਬਤ ਕਰ ਲਿਆ ਹੈ। ਉਸ ਖਾਤੇ ਵਿੱਚ ਦਰਜ ਲੈਣ-ਦੇਣ ਦੀ ਰਕਮ ਲਗਭਗ 52 ਕਰੋੜ ਰੁਪਏ ਹੈ। ਚੱਲ ਰਹੀ ਜਾਂਚ ਦੇ ਆਧਾਰ ‘ਤੇ, ਅਸੀਂ ਅੰਦਾਜ਼ਾ ਲਗਾਇਆ ਹੈ ਕਿ ਕੁੱਲ ਰਕਮ ਲਗਭਗ 450 ਕਰੋੜ ਰੁਪਏ ਹੈ ਅਤੇ ਛਾਪੇ ਜਾਰੀ ਰਹਿਣ ਤੇ ਇਹ ਵਧ ਵੀ ਸਕਦੀ ਹੈ।”

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, ਮਨੂ ਭਾਕਰ-ਹਰਮਨਪ੍ਰੀਤ ਸਿੰਘ ਸਮੇਤ ਚਾਰ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ

0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, ਮਨੂ ਭਾਕਰ-ਹਰਮਨਪ੍ਰੀਤ ਸਿੰਘ ਸਮੇਤ ਚਾਰ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ

ਨਵੀ ਦਿੱਲੀ : ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ। ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ, ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼, ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾਲੰਪੀਅਨ ਪ੍ਰਵੀਨ ਕੁਮਾਰ ਨੂੰ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ।

34 ਖਿਡਾਰੀਆਂ ਨੂੰ ਅਰਜੁਨ ਐਵਾਰਡ

ਖੇਡ ਰਤਨ ਤੋਂ ਇਲਾਵਾ 34 ਖਿਡਾਰੀਆਂ ਨੂੰ 2024 ਵਿੱਚ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚੋਂ ਅਥਲੀਟ ਸੁੱਚਾ ਸਿੰਘ ਅਤੇ ਪੈਰਾ ਤੈਰਾਕ ਮੁਰਲੀਕਾਂਤ ਰਾਜਾਰਾਮ ਪੇਟਕਰ ਨੂੰ ਅਰਜੁਨ ਐਵਾਰਡ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਬਿਹਤਰ ਕੋਚਿੰਗ ਦੇਣ ਲਈ ਪੰਜ ਲੋਕਾਂ ਨੂੰ ਦਰੋਣਾਚਾਰੀਆ ਪੁਰਸਕਾਰ ਮਿਲੇਗਾ, ਜਿਸ ਵਿੱਚ ਬੈਡਮਿੰਟਨ ਕੋਚ ਐਸ ਮੁਰਲੀਧਰਨ ਅਤੇ ਫੁੱਟਬਾਲ ਕੋਚ ਅਰਮਾਂਡੋ ਐਗਨੇਲੋ ਕੋਲਾਕੋ ਨੂੰ ਲਾਈਫ ਟਾਈਮ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਵਿਸ਼ਾਲ ਅਕਾਲੀ ਕਾਨਫ਼ਰੰਸ; ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਦੱਸ ਦਈਏ ਕਿ ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਲਈ ਰਾਸ਼ਟਰੀ ਖੇਡ ਪੁਰਸਕਾਰ ਦਿੱਤੇ ਜਾਂਦੇ ਹਨ। ਇਸ ਵਿੱਚ ਖਿਡਾਰੀਆਂ, ਕੋਚਾਂ ਜਾਂ ਸੰਸਥਾਵਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਭਾਰਤੀ ਖੇਡਾਂ ਦੇ ਵਿਕਾਸ ਵਿੱਚ ਯੋਗਦਾਨ ਲਈ ਛੇ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਵਿਸ਼ਾਲ ਅਕਾਲੀ ਕਾਨਫ਼ਰੰਸ; ਸਮਾਗਮ ਦੀਆਂ ਤਿਆਰੀਆਂ ਸ਼ੁਰੂ || Punjab News

0

ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਵਿਸ਼ਾਲ ਅਕਾਲੀ ਕਾਨਫ਼ਰੰਸ; ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਮਾਘੀ ਮੌਕੇ ਵਿਸ਼ਾਲ ਕਾਨਫ਼ਰੰਸ ਕਰੇਗਾ। ਅਕਾਲੀ ਦਲ ‘ਚ ਚੱਲ ਰਹੀ ਉਥਲ-ਪੁਥਲ ਦਰਮਿਆਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਇਸ ਸਾਲ ਅਕਾਲੀ ਦਲ ਵੱਲੋਂ ਮਾਘੀ ਮੇਲੇ ਦੌਰਾਨ ਆਪਣੀ ਸਾਲਾਨਾ ਕਾਨਫਰੰਸ ਨਹੀਂ ਕੀਤੀ ਜਾਵੇਗੀ। ਪਰ ਅੱਜ ਬਾਅਦ ਦੁਪਹਿਰ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਅਕਾਲੀ ਦਲ ਕਾਨਫਰੰਸ ਕਰਨ ਜਾ ਰਿਹਾ ਹੈ।

ਡਾ. ਚੀਮਾ ਨੇ ਦਿੱਤੀ ਜਾਣਕਾਰੀ

ਡਾ: ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਮਾਘੀ ਦੇ ਮੌਕੇ ‘ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਕਰੇਗਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਇਸ ਵਿੱਚ ਸ਼ਾਮਲ ਹੋਣਗੇ।” ਦੱਸ ਦਈਏ ਕਿ ਮਾਘੀ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪਾਰਟੀ ਸਮਰਥਕ ਸ੍ਰੀ ਮੁਕਤਸਰ ਸਾਹਿਬ ਪਹੁੰਚਦੇ ਹਨ।

ਨਵੀਂ ਮੁੰਬਈ ਦੇ ਹੋਟਲ ‘ਚ ਲੱਗੀ ਭਿਆਨਕ ਅੱ.ਗ, ਆਸਪਾਸ ਦੀਆਂ ਚਾਰ ਦੁਕਾਨਾਂ ਵੀ ਸ/ੜ ਕੇ ਸੁਆਹ

ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਦਾ ਵਫਦ ਜਥੇਦਾਰ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ

0

ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਦਾ ਵਫਦ ਜਥੇਦਾਰ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ

ਬੀਤੇ ਸਾਲ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਗਏ ਫੈਸਲਿਆਂ ਨੂੰ ਇੰਨ ਬਿਨ ਲਾਗੂ ਕਰਵਾਉਣ ਲਈ ਅੱਜ ਸ੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਫ਼ਤਰ ਸਕੱਤਰੇਤ ਪਹੁੰਚੇ ਜਿਥੇ ਉਨ੍ਹਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਇਨ੍ਹਾਂ ਫੈਸਲਿਆਂ ਨੂੰ ਇਨ ਬਿਨ ਲਾਗੂ ਕਰਵਾਉਣ ਦੀ ਗੱਲ ਕੀਤੀ ਜਾਵੇਗੀ।

2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਜੀਲ ਤੋਂ ਫੈਸਲੇ ਲਏ ਗਏ

ਜਿਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਵਫਦ ਵਲੋਂ ਜੋ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਜੀਲ ਤੋਂ ਫੈਸਲੇ ਲਏ ਗਏ ਹਨ। ਉਨ੍ਹਾਂ ਦੀ ਇੰਨ ਬਿਨ ਪਾਲਣਾ ਨਾ ਹੁੰਦੀ ਦੇਖ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਉੱਤੇ ਪਹੁੰਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਣ ਪਹੁੰਚੇ ਹਾਂ ਤਾਂ ਜੋ ਇਹਨਾ ਫੈਸਲਿਆਂ ਦੇ ਚਲਦੇ ਆਦੇਸ਼ਾਂ ਦੀ ਪਾਲਣਾ ਹੋ ਸਕੇ।

 

BSF ਪੰਜਾਬ ਫਰੰਟੀਅਰ ਅਧੀਨ ਬਾਰਡਰ ‘ਤੇ 2 ਚੌਕੀ ਦਾ ਨਾਂ ਬਦਲ ਕੇ ਸ਼ਹੀਦਾਂ ਦਾ ਸਨਮਾਨ || Latest News

ਕਿਉਂਕਿ ਫਜੀਲ ਦੇ ਫੈਸਲੇ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੰਜੀਵ ਕਰਨ ਲਈ ਜੋ ਸੱਤ ਮੈਂਬਰ ਕਮੇਟੀ ਬਣਾਈ ਗਈ ਸੀ ਜਿਸਨੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਕਰ ਇਸਨੂੰ ਮੁੜ ਸੰਜੀਵ ਕਰਦਿਆਂ ਨੌਜਵਾਨਾਂ ਨੂੰ ਨਾਲ ਜੋੜਨਾ ਸੀ ਪਰ ਅਜਿਹੀ ਕੋਈ ਵੀ ਐਕਟੀਵਿਟੀ ਦਿਖਾਈ ਨਹੀਂ ਦੇ ਰਹੀ। ਦੂਜਾ ਜੋ ਸ਼੍ਰੋਮਣੀ ਅਕਾਲੀ ਦਲ ਨਾਲ ਨਰਾਜ਼ ਹੋਏ ਅਤੇ ਨਵੇਂ ਜੁੜਣ ਵਾਲੀਆਂ ਨਾਲ ਕੋਈ ਤਾਲਮੇਲ ਨਹੀ ਹੋਇਆ।

ਇਸ ਤੋਂ ਇਲਾਵਾ ਵਰਕਿੰਗ ਕਮੇਟੀ ਨੂੰ ਸੱਦ ਕੇ ਅਕਾਲੀ ਦਲ ਦੇ ਅਸਤੀਫੇ ਪ੍ਰਵਾਨ ਕਰਨ ਸਬੰਧੀ ਆ ਰਹੀਆ ਔਕੜਾਂ ਅਤੇ ਬਣੀ ਕਸ਼ਮਕੱਸ ਨੂੰ ਦੂਰ ਕਰਨ। ਕਿਉਕਿ ਸੁਖਬੀਰ ਬਾਦਲ ਨੂੰ ਗੁੰਮਰਾਹ ਪੂਰਨ ਸਲਾਹਾਂ ਦੇਣ ਵਾਲੇ ਉਹਨਾਂ ਨੂੰ ਅਜਿਹਾ ਕਰਨ ਤੋਂ ਰੋਕ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕੁੱਝ ਅਕਾਲੀ ਲੀਡਰਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਉੱਤੇ ਲਗਾਏ ਬੇਬੁਨਿਆਦ ਆਰੋਪਾਂ ਦਾ ਵੀ ਖੰਡਨ ਕਰਨ ਕਿਉਂਕਿ ਇਹ ਪੁਰਾਣੇ ਮਸਲਿਆਂ ਨੂੰ ਲੈ ਕੇ ਉਲਝਾਇਆ ਜਾ ਰਿਹਾ ਹੈ ਵੈਸੇ ਵੀ ਗਿਆਨੀ ਹਰਪ੍ਰੀਤ ਸਿੰਘ ਪੁਰਾਣੀ ਰਿਹਾਇਸ਼ ਛੱਡ ਹੁਣ ਬਠਿੰਡੇ ਪਹੁੰਚ ਚੁੱਕੇ ਹਨ। ਉਹਨਾਂ ਨੂੰ ਵੀ ਬੇਤੁਕੇ ਆਰੋਪ ਲਗਾ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ ਅਜਿਹੇ ਮਸਲੇ ਲੈ ਕੇ ਅਸੀਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮਿਲਣ ਜਾ ਰਹੇ ਹਾਂ।

BSF ਪੰਜਾਬ ਫਰੰਟੀਅਰ ਅਧੀਨ ਬਾਰਡਰ ‘ਤੇ 2 ਚੌਕੀ ਦਾ ਨਾਂ ਬਦਲ ਕੇ ਸ਼ਹੀਦਾਂ ਦਾ ਸਨਮਾਨ || Latest News

0

BSF ਪੰਜਾਬ ਫਰੰਟੀਅਰ ਅਧੀਨ ਬਾਰਡਰ ‘ਤੇ 2 ਚੌਕੀ ਦਾ ਨਾਂ ਬਦਲ ਕੇ ਸ਼ਹੀਦਾਂ ਦਾ ਸਨਮਾਨ

BSF ਪੰਜਾਬ ਫਰੰਟੀਅਰ ਅਧੀਨ ਦੋ ਬਾਰਡਰ ਚੌਕੀਆਂ (ਬੀਓਪੀ) ਵਿਖੇ ਬਹਾਦਰ ਸ਼ਹੀਦਾਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਸਮਾਗਮ ਕਰਵਾਇਆ ਗਿਆ। ਇੱਕ BOP ਦਾ ਨਾਮ Late Naik Chanan Singh, Veer Chakra ਰੱਖ ਦਿੱਤਾ ਗਿਆ ਹੈ। ਇੱਕ ਸਮਾਰੋਹ ਵਿੱਚ ਉਨ੍ਹਾਂ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਦੁਆਰਾ ਸ਼ਿਰਕਤ ਕੀਤੀ ਗਈ। ਤਖ਼ਤੀ ਦਾ ਅਧਿਕਾਰਤ ਉਦਘਾਟਨ ਉਨ੍ਹਾਂ ਦੇ ਪਰਿਵਾਰ ਦੁਆਰਾ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਦੀ ਬਹਾਦਰੀ ਅਤੇ ਸਮਰਪਣ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ ਗਈ ।

ਨਿਊਯਾਰਕ ਦੇ ਕਲੱਬ ‘ਚ ਹੋਈ ਅੰਨ੍ਹੇਵਾਹ ਫਾਈ.ਰਿੰਗ

ਇੱਕ ਹੋਰ ਬੀਓਪੀ ਦਾ ਨਾਮ Late Constable Hardev Singh, a Hero of The 1971 Indo-Pak War. ਸਮਾਰੋਹ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਅਧਿਕਾਰਤ ਤੌਰ ‘ਤੇ ਤਖ਼ਤੀ ਦਾ ਉਦਘਾਟਨ ਕਰਦਿਆਂ, ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ਹੀਦਾਂ ਦੀ ਬੇਮਿਸਾਲ ਬਹਾਦਰੀ ਅਤੇ ਸਮਰਪਣ ਨੂੰ ਸ਼ਰਧਾਂਜਲੀ

ਬੀ.ਐੱਸ.ਐੱਫ. ਦੀ ਇਹ ਪਹਿਲਕਦਮੀ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ, ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਦਿਲਾਂ ‘ਚ ਉੱਕਰੀਆਂ ਰਹਿਣ। ਇਹ ਉਹਨਾਂ ਮੁੱਲਾਂ ਨੂੰ ਬਰਕਰਾਰ ਰੱਖਣ ਲਈ ਸਾਰਿਆਂ ਲਈ ਪ੍ਰੇਰਨਾ ਦੇ ਇੱਕ ਨਿਰੰਤਰ ਸਰੋਤ ਵਜੋਂ ਕੰਮ ਕਰਦਾ ਹੈ ਜਿਨ੍ਹਾਂ ਲਈ ਉਹ ਲੜੇ ਸਨ। ਅੱਗੇ ਵਧਦੇ ਹੋਏ, ਸ਼ਹੀਦਾਂ ਦੀ ਬੇਮਿਸਾਲ ਬਹਾਦਰੀ ਅਤੇ ਸਮਰਪਣ ਨੂੰ ਸ਼ਰਧਾਂਜਲੀ ਦਿੰਦੇ ਹੋਏ ਹੋਰ ਸਰਹੱਦੀ ਚੌਕੀਆਂ ਦਾ ਨਾਮ ਬਦਲਿਆ ਜਾਵੇਗਾ।

ਨਵੀਂ ਮੁੰਬਈ ਦੇ ਹੋਟਲ ‘ਚ ਲੱਗੀ ਭਿਆਨਕ ਅੱ.ਗ, ਆਸਪਾਸ ਦੀਆਂ ਚਾਰ ਦੁਕਾਨਾਂ ਵੀ ਸ/ੜ ਕੇ ਸੁਆਹ

0

ਨਵੀਂ ਮੁੰਬਈ ਦੇ ਹੋਟਲ ‘ਚ ਲੱਗੀ ਭਿਆਨਕ ਅੱ.ਗ, ਆਸਪਾਸ ਦੀਆਂ ਚਾਰ ਦੁਕਾਨਾਂ ਵੀ ਸ/ੜ ਕੇ ਸੁਆਹ

ਮਹਾਰਾਸ਼ਟਰ ‘ਚ ਨਵੀਂ ਮੁੰਬਈ ਦੇ ਉਲਵੇ ਸੈਕਟਰ 2 ਸਥਿਤ ਇਕ ਹੋਟਲ ‘ਚ ਵੀਰਵਾਰ ਨੂੰ ਅੱਗ ਲੱਗ ਗਈ। ਹੋਟਲ ਤੋਂ ਇਲਾਵਾ ਆਸਪਾਸ ਦੀਆਂ ਚਾਰ ਦੁਕਾਨਾਂ ਵੀ ਅੱਗ ਦੀ ਲਪੇਟ ਚ ਆਉਣ ਕਾਰਨ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਲੱਗਣ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ।

ਮੌਕੇ ‘ਤੇ ਪੁੱਜੇ ਫਾਇਰ ਬ੍ਰਿਗੇਡ ਦੇ ਅਧਿਕਾਰੀ

ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ “ਹੋਟਲ ਨੂੰ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ‘ਤੇ, ਫਾਇਰ ਟੈਂਡਰ ਨੂੰ ਰਵਾਨਾ ਕੀਤਾ ਗਿਆ ਅਤੇ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ, ਹੋਟਲ ਤੋਂ ਇਲਾਵਾ ਆਸਪਾਸ ਦੀਆਂ ਚਾਰ ਦੁਕਾਨਾਂ ਨੂੰ ਵੀ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ।”

ਇਹ ਵੀ ਪੜੋ : ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੇ ਮੰਗਿਆ ਹੋਰ ਸਮਾਂ

ਨਿਊਯਾਰਕ ਦੇ ਕਲੱਬ ‘ਚ ਹੋਈ ਅੰਨ੍ਹੇਵਾਹ ਫਾਈ.ਰਿੰਗ

0

ਨਿਊਯਾਰਕ ਦੇ ਕਲੱਬ ‘ਚ ਹੋਈ ਅੰਨ੍ਹੇਵਾਹ ਫਾਈ.ਰਿੰਗ

ਅਮਰੀਕਾ ਵਿੱਚ 24 ਘੰਟਿਆਂ ਵਿੱਚ ਇਹ ਤੀਜਾ ਵੱਡਾ ਹਮਲਾ ਹੈ। ਹੁਣ ਇੱਕ ਹਮਲਾਵਰ ਨੇ ਕੁਈਨਜ਼, ਨਿਊਯਾਰਕ ਵਿੱਚ ਇੱਕ ਨਾਈਟ ਕਲੱਬ ਵਿੱਚ ਅੰਨ੍ਹੇਵਾਹ ਗੋਲ਼ੀਬਾਰੀ ਕੀਤੀ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਜਿਸ ਨਾਈਟ ਕਲੱਬ ਵਿਚ ਇਹ ਘਟਨਾ ਵਾਪਰੀ ਉਸ ਦਾ ਨਾਂ ਅਮਜੂਰਾ ਨਾਈਟ ਕਲੱਬ ਹੈ। ਗੋਲ਼ੀਬਾਰੀ ਬੀਤੀ ਰਾਤ ਕਰੀਬ 11.45 ਵਜੇ ਹੋਈ।

ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੇ ਮੰਗਿਆ ਹੋਰ ਸਮਾਂ

ਪੁਲਿਸ ਵਿਭਾਗ ਦੀਆਂ ਕਈ ਯੂਨਿਟਾਂ ਨੇ ਖੇਤਰ ਨੂੰ ਸੁਰੱਖਿਅਤ ਕਰਨ ਅਤੇ ਸ਼ੱਕੀਆਂ ਨੂੰ ਫੜਨ ਲਈ ਜਮਾਇਕਾ ਲੌਂਗ ਆਈਲੈਂਡ ਰੇਲ ਰੋਡ ਸਟੇਸ਼ਨ ਨੇੜੇ ਗੋਲ਼ੀਬਾਰੀ ਦੀ ਘਟਨਾ ‘ਤੇ ਜਵਾਬ ਦਿੱਤਾ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਸ਼ੱਕੀਆਂ ਦੀ ਪਛਾਣ ਹੋ ਗਈ ਹੈ ਜਾਂ ਨਹੀਂ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੀੜਤਾਂ ਦੀ ਹਾਲਤ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।