Home Blog Page 1063

ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਮਾਂ-ਪੁੱਤ ਹੋਏ ਜ਼ਖ਼ਮੀ

0

ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਮਾਂ-ਪੁੱਤ ਹੋਏ ਜ਼ਖ਼ਮੀ

ਫਰੀਦਕੋਟ ਜ਼ਿਲ੍ਹੇ ਦੇ ਜੈਤੋ ਕਸਬੇ ਵਿੱਚ, ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਮਾਂ ਅਤੇ ਪੁੱਤਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਅਤੇ ਉੱਥੋਂ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ।

10000 ਰੁਪਏ ਤੋਂ ਵੀ ਘੱਟ ਕੀਮਤ ‘ਚ ਲਾਂਚ ਹੋਇਆ 5000mAh ਬੈਟਰੀ ਵਾਲਾ ਨਵਾਂ ਸਮਾਰਟਫੋਨ, ਜਾਣੋ ਹੋਰ ਕੀ ਕੁਝ ਮਿਲੇਗਾ ਖਾਸ

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਪਏ ਮੀਂਹ ਕਾਰਨ ਜੈਤੋ ਦੇ ਕੋਠੇ ਦਿਹਾਤੀ ਇਲਾਕੇ ‘ਚ ਇਕ ਮਕਾਨ ਦੀ ਛੱਤ ਡਿੱਗ ਗਈ ਅਤੇ ਕਮਰੇ ‘ਚ ਬੈਠੇ ਮਾਂ-ਪੁੱਤ ਮਲਬੇ ਹੇਠਾਂ ਦੱਬ ਗਏ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਦੇ ਮੁਖੀ ਮੀਤ ਸਿੰਘ ਮੀਤਾ ਆਪਣੇ ਸਾਥੀਆਂ ਸਮੇਤ ਐਂਬੂਲੈਂਸ ਵਿੱਚ ਮੌਕੇ ’ਤੇ ਪੁੱਜੇ ਅਤੇ ਮਾਂ-ਪੁੱਤ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਲਾਜ ਲਈ ਸਿਵਲ ਹਸਪਤਾਲ ਇੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ।

ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ

ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਮੁਖੀ ਅਤੇ ਪੀੜਤ ਪਰਿਵਾਰ ਦੇ ਗੁਆਂਢੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਪਏ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

10000 ਰੁਪਏ ਤੋਂ ਵੀ ਘੱਟ ਕੀਮਤ ‘ਚ ਲਾਂਚ ਹੋਇਆ 5000mAh ਬੈਟਰੀ ਵਾਲਾ ਨਵਾਂ ਸਮਾਰਟਫੋਨ, ਜਾਣੋ ਹੋਰ ਕੀ ਕੁਝ ਮਿਲੇਗਾ ਖਾਸ

0

10000 ਰੁਪਏ ਤੋਂ ਵੀ ਘੱਟ ਕੀਮਤ ‘ਚ ਲਾਂਚ ਹੋਇਆ 5000mAh ਬੈਟਰੀ ਵਾਲਾ ਨਵਾਂ ਸਮਾਰਟਫੋਨ, ਜਾਣੋ ਹੋਰ ਕੀ ਕੁਝ ਮਿਲੇਗਾ ਖਾਸ

ਲਾਵਾ ਨੇ ਭਾਰਤ ਵਿੱਚ ਆਪਣੀ Yuva ਸੀਰੀਜ਼ ਦਾ ਨਵੀਨਤਮ ਸਮਾਰਟਫੋਨ ਲਾਂਚ ਕਰ ਦਿੱਤਾ ਹੈ । Lava Yuva 2 5G ਕੰਪਨੀ ਦਾ ਨਵਾਂ ਹੈਂਡਸੈੱਟ ਹੈ ਅਤੇ ਇਸ ਵਿੱਚ 50MP ਦਾ ਡਿਊਲ ਰਿਅਰ ਕੈਮਰਾ ਸੈੱਟਅਪ ਹੈ। ਆਓ ਜਾਣਦੇ ਹਾਂ ਇਸ ਫੋਨ ਦੇ ਡਿਜ਼ਾਈਨ, ਸਪੈਸੀਫਿਕੇਸ਼ਨ ਅਤੇ ਕੀਮਤ ਬਾਰੇ।

Lava Yuva 2 5G ਦੀ ਕੀਮਤ

Lava Yuva 2 5G ਦੀ ਕੀਮਤ 9,499 ਰੁਪਏ ਰੱਖੀ ਗਈ ਹੈ, ਜੋ ਕਿ ਸਿਰਫ 4GB ਰੈਮ ਅਤੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ ਹੈ। ਇਸ ਫੋਨ ਨੂੰ “ਪ੍ਰੀਮੀਅਮ ਮਾਰਬਲ ਫਿਨਿਸ਼” ਦਿੱਤਾ ਗਿਆ ਹੈ, ਜੋ ਇਸ ਨੂੰ ਇੱਕ ਵੱਖਰਾ ਰੂਪ ਦਿੰਦਾ ਹੈ। ਇਹ ਦੋ ਰੰਗਾਂ ਵਿੱਚ ਉਪਲਬਧ ਹੈ – ਕਾਲੇ ਅਤੇ ਚਿੱਟੇ। Yuva ਫੋਨ ‘ਚ ਪਹਿਲੀ ਵਾਰ ਮਾਰਬਲ ਫਿਨਿਸ਼ ਦੀ ਵਰਤੋਂ ਕੀਤੀ ਗਈ ਹੈ। ਫ਼ੋਨ ਦੇ ਕਿਨਾਰੇ ਵੀ ਗਲੋਸੀ ਹਨ, ਜੋ ਬਾਕੀ ਡਿਜ਼ਾਈਨ ਦੇ ਨਾਲ ਇੱਕ ਵਧੀਆ ਕੰਟਰਾਸਟ ਬਣਾਉਂਦੇ ਹਨ।

Lava Yuva 2 5G ਸਪੈਸੀਫਿਕੇਸ਼ਨਸ

Lava Yuva 2 5G ਸਮਾਰਟਫੋਨ ‘ਚ 6.67 ਇੰਚ ਦੀ HD+ ਸਕਰੀਨ ਹੈ ਜਿਸ ਦੀ ਰਿਫ੍ਰੈਸ਼ ਰੇਟ 90 Hz ਹੈ। ਸਕਰੀਨ ਦੀ ਪੀਕ ਬ੍ਰਾਈਟਨੇਸ 700 nits ਹੈ। ਇਸ ਲਾਵਾ ਹੈਂਡਸੈੱਟ ‘ਚ Unisoc T760 ਪ੍ਰੋਸੈਸਰ ਹੈ। ਫੋਨ ‘ਚ 4GB ਰੈਮ ਹੈ। ਭਾਰਤੀ ਕੰਪਨੀ ਦਾ ਇਹ ਸਮਾਰਟਫੋਨ 4GB ਤੱਕ ਵਰਚੁਅਲ ਰੈਮ ਆਪਸ਼ਨ ਨਾਲ ਆਉਂਦਾ ਹੈ। ਫੋਨ ‘ਚ 128 ਜੀਬੀ ਇਨਬਿਲਟ ਸਟੋਰੇਜ ਦਾ ਵਿਕਲਪ ਹੈ। ਹੈਂਡਸੈੱਟ ਐਂਡ੍ਰਾਇਡ 14 OS ਦੇ ਨਾਲ ਆਉਂਦਾ ਹੈ।

ਫੋਟੋਗ੍ਰਾਫੀ ਲਈ ਕੈਮਰਾ

ਫੋਟੋਗ੍ਰਾਫੀ ਲਈ Lava Yuva 2 5G ‘ਚ ਡਿਊਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਡਿਵਾਈਸ ਵਿੱਚ 50MP AI ਪ੍ਰਾਇਮਰੀ ਰਿਅਰ ਕੈਮਰਾ ਅਤੇ 2 ਮੈਗਾਪਿਕਸਲ ਸੈਕੰਡਰੀ ਸੈਂਸਰ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਹੈਂਡਸੈੱਟ ‘ਚ 8 ਮੈਗਾਪਿਕਸਲ ਦਾ ਫਰੰਟ ਸੈਂਸਰ ਹੈ। Lava Yuva 2 5G ਨੂੰ ਪਾਵਰ ਦੇਣ ਲਈ 5000mAh ਬੈਟਰੀ ਦਿੱਤੀ ਗਈ ਹੈ ਜੋ USB ਟਾਈਪ-ਸੀ ਪੋਰਟ ਰਾਹੀਂ 18W ਵਾਇਰਡ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

 

ਜਲੰਧਰ ‘ਚ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ; ਡਰਾਈਵਰ ਦੀ ਮੌਕੇ ‘ਤੇ ਹੀ ਮੌ/ਤ

Amritsar: ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੈਂਡ ਗ੍ਰੇਨੇਡ ਸੁੱਟਣ ਦੇ ਮਾਮਲੇ ‘ਚ ਦੋ ਮੁਜ਼ਲਮ ਗ੍ਰਿਫਤਾਰ || Punjab News

0

Amritsar: ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੈਂਡ ਗ੍ਰੇਨੇਡ ਸੁੱਟਣ ਦੇ ਮਾਮਲੇ ‘ਚ ਦੋ ਮੁਜ਼ਲਮ ਗ੍ਰਿਫਤਾਰ

ਅੰਮ੍ਰਿਤਸਰ : ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ਮਾਡਿਊਲ ਨੂੰ ਵਿਦੇਸ਼ੀ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ” ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਇੱਕ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਨੂੰ ਵਿਦੇਸ਼ੀ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਗੁਰਜੀਤ ਸਿੰਘ ਵਾਸੀ ਡੰਡੇ, ਅੰਮ੍ਰਿਤਸਰ ਦਿਹਾਤੀ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀਆਂ ਵੱਲੋਂ 17 ਦਸੰਬਰ, 2024 ਨੂੰ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਹੁਣ ਤੱਕ 1.4 ਕਿਲੋ ਹੈਰੋਇਨ, 01 ਹੈਂਡ ਗਰਨੇਡ ਅਤੇ 02 ਪਿਸਤੌਲ ਬਰਾਮਦ ਕੀਤੇ ਗਏ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।”

ਜਲੰਧਰ ‘ਚ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ; ਡਰਾਈਵਰ ਦੀ ਮੌਕੇ ‘ਤੇ ਹੀ ਮੌ/ਤ

ਜਲੰਧਰ ‘ਚ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ; ਡਰਾਈਵਰ ਦੀ ਮੌਕੇ ‘ਤੇ ਹੀ ਮੌ/ਤ

0

ਜਲੰਧਰ ‘ਚ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ; ਡਰਾਈਵਰ ਦੀ ਮੌਕੇ ‘ਤੇ ਹੀ ਮੌ/ਤ

ਜਲੰਧਰ ‘ਚ ਇਕ ਤੇਜ਼ ਰਫਤਾਰ ਟਰਾਲੇ ਨੇ ਅੱਜ ਤੜਕੇ ਇਕ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਵੀ ਗੰਭੀਰ ਜ਼ਖਮੀ ਹੈ। ਜਿਸ ਨੂੰ ਤੁਰੰਤ ਦੂਜੀ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਭੇਜਿਆ ਗਿਆ।

ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ; ਸ਼੍ਰੀਨਗਰ-ਲੇਹ ਹਾਈਵੇਅ ਬੰਦ, ਹਜ਼ਾਰਾਂ ਵਾਹਨ ਫਸੇ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਰਾਮਾ ਮੰਡੀ ਥਾਣੇ ਅਧੀਨ ਪੈਂਦੇ ਚੌਗਿੱਟੀ ਫਲਾਈਓਵਰ ਨੇੜੇ ਵਾਪਰਿਆ। ਇਕ ਐਂਬੂਲੈਂਸ ਇੱਕ ਮਰੀਜ਼ ਨੂੰ ਲੈ ਕੇ ਜਲੰਧਰ ਵੱਲ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਐਂਬੂਲੈਂਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਐਂਬੂਲੈਂਸ ਬੇਕਾਬੂ ਹੋ ਕੇ ਪਲਟ ਗਈ। ਥਾਣਾ ਰਾਮਾਮੰਡੀ ਦੇ ਐਸਐਚਓ ਨੇ ਐਂਬੂਲੈਂਸ ਚਾਲਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੁਕਸਾਨੇ ਵਾਹਨਾਂ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ।

 

ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ; ਸ਼੍ਰੀਨਗਰ-ਲੇਹ ਹਾਈਵੇਅ ਬੰਦ, ਹਜ਼ਾਰਾਂ ਵਾਹਨ ਫਸੇ

0

ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ; ਸ਼੍ਰੀਨਗਰ-ਲੇਹ ਹਾਈਵੇਅ ਬੰਦ, ਹਜ਼ਾਰਾਂ ਵਾਹਨ ਫਸੇ

ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸੀਜ਼ਨ ਦੀ ਪਹਿਲੀ ਬਰਫਬਾਰੀ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਅਤੇ ਮੁਗਲ ਰੋਡ ਬੰਦ ਹੋ ਗਿਆ। ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ 2,000 ਵਾਹਨ ਫਸ ਗਏ। ਸ੍ਰੀਨਗਰ ਹਵਾਈ ਅੱਡੇ ‘ਤੇ 5 ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ। ਬਨਿਹਾਲ-ਬਾਰਾਮੂਲਾ ਸੈਕਸ਼ਨ ‘ਤੇ ਰੇਲ ਸੇਵਾ ਵੀ ਪ੍ਰਭਾਵਿਤ ਹੋਈ ਹੈ।

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਖਰਾਬ ਮੌਸਮ ਤੋਂ ਬਚਣ ਦੀ ਸਲਾਹ

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸ਼੍ਰੀਨਗਰ, ਗੰਦਰਬਲ, ਅਨੰਤਨਾਗ, ਕੁਲਗਾਮ, ਸ਼ੋਪੀਆਂ, ਪੁਲਵਾਮਾ ਦੇ ਮੈਦਾਨੀ ਇਲਾਕਿਆਂ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਲੋਕਾਂ ਨੂੰ ਖਰਾਬ ਮੌਸਮ ਤੋਂ ਬਚਣ ਅਤੇ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਨੰਤਨਾਗ ਦੇ ਡਿਪਟੀ ਕਮਿਸ਼ਨਰ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਹੈ। ਜੰਮੂ-ਕਸ਼ਮੀਰ ਦੇ ਗੁਲਮਰਗ ਅਤੇ ਤਨਮਰਗ ‘ਚ ਬਰਫਬਾਰੀ ਕਾਰਨ ਫਸੇ 68 ਸੈਲਾਨੀਆਂ ਨੂੰ ਸ਼ੁੱਕਰਵਾਰ ਦੇਰ ਰਾਤ ਫੌਜ ਨੇ ਰੈਸਕਿਊ ਕੀਤਾ। ਆਰਮੀ ਨੇ ਦੱਸਿਆ ਕਿ ਅਚਾਨਕ ਭਾਰੀ ਬਰਫਬਾਰੀ ਅਤੇ ਸੜਕਾਂ ਦੇ ਬੰਦ ਹੋਣ ਕਾਰਨ ਘਾਟੀ ਵਿੱਚ 30 ਔਰਤਾਂ ਅਤੇ 8 ਬੱਚਿਆਂ ਸਮੇਤ 68 ਲੋਕ ਫਸ ਗਏ ਸਨ। ਉਨ੍ਹਾਂ ਨੂੰ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਉਨ੍ਹਾਂ ਨੂੰ ਪਨਾਹ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ।

ਇਹ ਵੀ ਪੜੋ : ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਹੋਰ ਵਧੇਗੀ ਠੰਢ

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਹੋਰ ਵਧੇਗੀ ਠੰਢ || Punjab Weather

0

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਹੋਰ ਵਧੇਗੀ ਠੰਢ

ਚੰਡੀਗੜ੍ਹ : ਪੰਜਾਬ ‘ਚ ਬੀਤੇ ਕੱਲ੍ਹ ਤੋਂ ਪੈ ਰਹੇ ਲਗਾਤਾਰ ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਧੁੰਦ ਦਾ ਅਸਰ 31 ਦਸੰਬਰ ਤੱਕ ਦਿਖਾਈ ਦੇਵੇਗਾ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ। ਇਸ ਦੇ ਨਾਲ ਹੀ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਚੰਡੀਗੜ੍ਹ ‘ਚ ਹਲਕੀ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਤਾਪਮਾਨ 11 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਮ/ਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਕਰੇਗੀ ਗੱਲਬਾਤ, ਵੀਡੀਓ ਕਾਨਫਰੰਸਿੰਗ ਰਾਹੀਂ ਜੁੜਨਗੇ ਜਗਜੀਤ ਡੱਲੇਵਾਲ

ਮ/ਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਕਰੇਗੀ ਗੱਲਬਾਤ, ਵੀਡੀਓ ਕਾਨਫਰੰਸਿੰਗ ਰਾਹੀਂ ਜੁੜਨਗੇ ਜਗਜੀਤ ਡੱਲੇਵਾਲ

0

ਮ/ਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਕਰੇਗੀ ਗੱਲਬਾਤ, ਵੀਡੀਓ ਕਾਨਫਰੰਸਿੰਗ ਰਾਹੀਂ ਜੁੜਨਗੇ ਜਗਜੀਤ ਡੱਲੇਵਾਲ

ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗੀ। ਇਸ ਦੇ ਲਈ ਕਿਸਾਨ ਆਗੂ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।

ਪੰਜਾਬ ਸਰਕਾਰ ਨੂੰ ਲਗਾਈ ਸੀ ਫਟਕਾਰ

ਦੱਸ ਦਈਏ ਕਿ ਕੱਲ੍ਹ ਸ਼ੁੱਕਰਵਾਰ ਨੂੰ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਸਬੰਧੀ ਕੋਟੇਂਪਟ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕਿਸੇ ਦੀ ਜਾਨ ਦਾਅ ‘ਤੇ ਹੈ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਇਹ ਕਿਸਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਲੜਾਈ

ਓਧਰ ਕਿਸਾਨ ਆਗੂ ਡੱਲੇਵਾਲ ਨੇ ਸਪੱਸ਼ਟ ਕਿਹਾ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਸੰਘਰਸ਼ ਖਤਮ ਕਰਵਾਇਆ ਜਾਵੇ ਜਾਂ ਫਿਰ ਉਹ ਆਪਣੀ ਜਾਨ ਦੀ ਕੁਰਬਾਨੀ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਲੜਾਈ ਹੈ, ਜਿਸ ਨੂੰ ਉਹ ਆਖਰੀ ਸਾਹ ਤੱਕ ਲੜਦੇ ਰਹਿਣਗੇ। ਡਾਕਟਰਾਂ ਅਨੁਸਾਰ ਤਾਜ਼ਾ ਟੈਸਟ ਵਿੱਚ ਡੱਲੇਵਾਲ ਦੇ ਸਰੀਰ ਵਿੱਚ ਕੀਟੋਨ ਨਿਰਧਾਰਤ ਪੱਧਰ ਤੋਂ ਕਈ ਗੁਣਾ ਵੱਧ ਗਿਆ ਹੈ, ਜੋ ਘਾਤਕ ਸਾਬਤ ਹੋ ਸਕਦਾ ਹੈ।

ਬਠਿੰਡਾ ਬੱਸ ਹਾਦਸਾ, ਕੇਂਦਰ ਸਰਕਾਰ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਬਠਿੰਡਾ ਬੱਸ ਹਾਦਸਾ: ਕੇਂਦਰ ਸਰਕਾਰ ਵਲੋਂ ਵਿੱਤੀ ਸਹਾਇਤਾ ਦਾ ਐਲਾਨ || Punjab News

0

ਬਠਿੰਡਾ ਬੱਸ ਹਾਦਸਾ, ਕੇਂਦਰ ਸਰਕਾਰ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪ੍ਰਧਾਨ ਮੰਤਰੀ ਵੱਲੋਂ ਮੁਆਵਜੇ ਦਾ ਐਲਾਨ

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਤਾਇਆ ਦੁੱਖ

ਇਸ ਦਰਦਨਾਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ “ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”

 

 

 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ || National News

0

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

ਨਵੀ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਦਿੱਲੀ ਦੇ ਨਿਗਮਬੋਧ ਘਾਟ ‘ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਲੋਕ ਉਨ੍ਹਾਂ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਦਾ 26 ਦਸੰਬਰ ਨੂੰ ਦਿੱਲੀ ਏਮਜ਼ ਵਿਖੇ ਦੇਹਾਂਤ ਹੋ ਗਿਆ ਸੀ।

ਅੰਤਿਮ ਯਾਤਰਾ 9:30 ਵਜੇ ਹੋਵੇਗੀ ਰਵਾਨਾ

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਜਿਸ ਵਾਹਨ ਵਿੱਚ ਰੱਖੀ ਜਾਵੇਗੀ, ਉਹ ਵਾਹਨ ਡਾ: ਮਨਮੋਹਨ ਸਿੰਘ ਦੇ ਨਿਵਾਸ ਦੇ ਬਾਹਰ ਪਹੁੰਚ ਚੁੱਕਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਸਵੇਰੇ 9:30 ਵਜੇ ਦਿੱਲੀ ਸਥਿਤ ਏਆਈਸੀਸੀ (ਆਲ ਇੰਡੀਆ ਕਾਂਗਰਸ ਕਮੇਟੀ) ਦੇ ਹੈੱਡਕੁਆਰਟਰ ਤੋਂ ਨਿਗਮਬੋਧ ਘਾਟ ਲਈ ਰਵਾਨਾ ਹੋਵੇਗੀ।

ਪਾਰਟੀਆਂ ਦੇ ਸੀਨੀਅਰ ਨੇਤਾਵਾਂ ਨੇ ਦਿਤੀ ਸ਼ਰਧਾਂਜਲੀ

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ- ਡਾ. ਸਿੰਘ ਦੀ ਮ੍ਰਿਤਕ ਦੇਹ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ਤੋਂ ਏ.ਆਈ.ਸੀ.ਸੀ ਹੈੱਡਕੁਆਰਟਰ ਲਿਆਂਦੀ ਜਾਵੇਗੀ, ਇੱਥੇ ਸਾਢੇ 9 ਵਜੇ ਤੱਕ ਲੋਕ ਅਤੇ ਕਾਂਗਰਸੀ ਵਰਕਰ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣਗੇ। ਦੱਸ ਦਈਏ ਕਿ ਬੀਤੇ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੀਆਂ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਨੇ ਮਰਹੂਮ ਡਾ. ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਸ਼ਰਧਾਂਜਲੀ ਦਿੱਤੀ। ਉਪ ਪ੍ਰਧਾਨ ਜਗਦੀਪ ਧਨਖੜ, ਕਾਂਗਰਸ ਨੇਤਾ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਈ ਕੇਂਦਰੀ ਮੰਤਰੀ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ,28-12-2024

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ,28-12-2024

ਖਨੌਰੀ ਬਾਰਡਰ ‘ਤੇ ਡੱਲੇਵਾਲ ਦਾ ਮਰਨ ਵਰਤ ਜਾਰੀ, ਡਾਕਟਰਾਂ ਵੱਲੋਂ ਕਿਸਾਨ ਆਗੂਆਂ ਨੂੰ ਸੌਪੀ ਗਈ ਮੈਡੀਕਲ ਰਿਪੋਰਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਮੋਰਚੇ ‘ਤੇ ਚੱਲ ਰਿਹਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ, ਅੱਜ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਕਿਸਾਨ ਆਗੂਆਂ ਨੂੰ ਸਸੌਂਪੀ ਗਈ। ਜਗਜੀਤ ਸਿੰਘ ਡੱਲੇਵਾਲ ਦੀ ..ਹੋਰ ਪੜੋ

ਗੰਦੇ ਨਾਲੇ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 8 ਲੋਕਾਂ ਦੀ ਹੋਈ ਮੌ.ਤ

ਪੰਜਾਬ ਦੇ ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਡਿੱਗ ਗਈ। ਜਿਸ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 24….ਹੋਰ ਪੜੋ

ਪੰਜਾਬ ਬੰਦ ਦੇ ਸੱਦੇ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਪੂਰੇ ਅੰਮ੍ਰਿਤਸਰ ‘ਚ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪ੍ਰਚਾਰ ਮੁਹਿੰਮ

ਫਰਵਰੀ 13 ਤੋਂ ਦਿੱਲੀ ਕੂਚ ਦੇ ਨਾਲ ਸ਼ੁਰੂ ਹੋਇਆ ਦਿੱਲੀ ਅੰਦੋਲਨ 2 ਲਗਾਤਾਰ ਤੇਜ਼ੀ ਨਾਲ ਵਧ ਰਿਹਾ ਹੈ, ਜਿਸਦੇ ਚਲਦੇ ਸ਼ੰਭੂ ਬਾਰਡਰ ਉਪਰ ਨਿਹੱਥੇ ਕਿਸਾਨਾਂ ਮਜਦੂਰਾਂ ਤੇ ਹੋਏ ਅਤਿਆਚਾਰ ਅਤੇ 26 ਨਵੰਬਰ ਤੋਂ ਲਗਾਤਾਰ ਜਾਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਤੋਂ….ਹੋਰ ਪੜੋ

SC ਵੱਲੋਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਬਾਰੇ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ

ਸੁਪਰੀਮ ਕੋਰਟ ਨੇ 31 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ ਨੂੰ ਅਮਲ ਵਿੱਚ ਨਾ ਲਿਆਉਣ ਲਈ….ਹੋਰ ਪੜੋ

92 ਸਾਲ ਦੀ ਉਮਰ ‘ਚ ਡਾਇਬਟੀਜ਼ ਦੀ ਸ਼ਿਕਾਇਤ ਸਣੇ ਇਨ੍ਹਾਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ ਸਾਬਕਾ PM ਮਨਮੋਹਨ ਸਿੰਘ

ਨਵੀ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਜਿਨ੍ਹਾਂ ਦੀਆਂ ਨੀਤੀਆਂ ਅਤੇ ਅਗਵਾਈ ਭਾਰਤੀ ਰਾਜਨੀਤੀ ਵਿੱਚ ਮਹੱਤਵਪੂਰਨ ਸਥਾਨ ਰੱਖਦੇ ਹਨ,ਦਾ 26 ਦਸੰਬਰ ਨੂੰ ਏਮਜ਼ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ 7 ਦਿਨ ਦਾ ਰਾਸ਼ਟਰੀ ਸੋਗ ਐਲਾਨਿਆ ਗਿਆ ਹੈ। ਇਸ ਦੇ….ਹੋਰ ਪੜੋ