Home Blog Page 1066

10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ

0

• ਗੁਰਦਾਸਪੁਰ ਵਿੱਚ ਪ੍ਰੀਖਿਆ ਦੌਰਾਨ ਨਿਗਰਾਨ ਵੱਲੋਂ ਵੱਟਸਐਪ ‘ਤੇ ਪ੍ਰੀਖਿਆ ਦੇ ਜਵਾਬ ਮੰਗਵਾਉਣ ਦੇ ਮਾਮਲੇ ਵਿੱਚ ਲਿਆ ਐਕਸ਼ਨ
• ਪ੍ਰੀਖਿਆਵਾਂ ਵਿੱਚ ਕਿਸੇ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ, ਪੰਜਾਬ ਦੇ ਸਾਰੇ ਵਿਦਿਆਰਥੀਆਂ ਲਈ ਨਿਰਪੱਖ ਸਿੱਖਿਆ ਪ੍ਰਣਾਲੀ ਯਕੀਨੀ ਬਣਾ ਰਹੇ ਹਾਂ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 20 ਮਾਰਚ 2025 – ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ (ਪ੍ਰੀਖਿਆ ਕੇਂਦਰ-241251) ਵਿਖੇ ਸੁਪਰਡੈਂਟ ਅਤੇ ਇਨਵਿਜੀਲੇਟਰ (ਨਿਗਰਾਨ) ਵਜੋਂ ਤਾਇਨਾਤ ਦੋ ਅਧਿਆਪਕਾਂ ਨੂੰ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਨਕਲ ਮਰਵਾਏ ਜਾਣ ਦੇ ਮਾਮਲੇ ਵਿੱਚ ਸ਼ਾਮਲ ਪਾਏ ਜਾਣ ਕਾਰਨ ਮੁਅੱਤਲ ਕਰ ਦਿੱਤਾ ਹੈ। ਵਿਭਾਗ ਵੱਲੋਂ ਇਹ ਸਖ਼ਤ ਕਾਰਵਾਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ।

ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਫਲਾਇੰਗ ਸਕੁਐਡ ਟੀਮਾਂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਪ੍ਰੀਖਿਆ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਦਾ ਪਰਦਾਫ਼ਾਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ 17 ਮਾਰਚ ਨੂੰ ਹੋਈ ਦਸਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ ਫਲਾਇੰਗ ਸਕੁਐਡ ਨੇ ਪਾਇਆ ਕਿ ਨਿਗਰਾਨ ਕਿਰਨਦੀਪ ਕੌਰ, ਜੋ ਹਿੰਦੀ ਮਿਸਟ੍ਰੈਸ ਹੈ, ਵਿਦਿਆਰਥੀਆਂ ਦੀ ਸਹਾਇਤਾ ਲਈ ਆਪਣੇ ਮੋਬਾਈਲ ਫੋਨ ‘ਤੇ ਵੱਟਸਐਪ ਰਾਹੀਂ ਪ੍ਰਸ਼ਨਾਂ ਦੇ ਉੱਤਰ ਮੰਗਵਾ ਰਹੀ ਸੀ। ਪ੍ਰੀਖਿਆ ਪ੍ਰਣਾਲੀ ਦੀ ਇਹ ਸਪੱਸ਼ਟ ਉਲੰਘਣਾ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ ਅਸ਼ਵਨੀ ਕੁਮਾਰ, ਲੈਕਚਰਾਰ, ਦੀ ਡਿਊਟੀ ਵਿੱਚ ਕੁਤਾਹੀ ਕਾਰਨ ਹੋਈ, ਜਿਸ ਨੇ ਲਾਪਰਵਾਹੀ ਵਰਤਦਿਆਂ ਪ੍ਰੀਖਿਆ ਹਾਲ ਦੇ ਅੰਦਰ ਮੋਬਾਈਲ ਲਿਜਾਣ ਦੀ ਆਗਿਆ ਦਿੱਤੀ।

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’ ਦੇ 19ਵੇਂ ਦਿਨ ਪੰਜਾਬ ਪੁਲਿਸ ਵੱਲੋਂ 567 ਥਾਵਾਂ ‘ਤੇ ਛਾਪੇਮਾਰੀ, 111 ਨਸ਼ਾ ਤਸਕਰ ਕਾਬੂ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੀ ਸਰਕਾਰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਾਡੀ ਪ੍ਰੀਖਿਆ ਪ੍ਰਣਾਲੀ ਦੀ ਸ਼ਾਨ ਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਦੇ ਆਪਣੇ ਮਿਸ਼ਨ ’ਤੇ ਪੂਰੀ ਤਰ੍ਹਾਂ ਦ੍ਰਿੜ੍ਹ ਹੈ।’’ ਉਨ੍ਹਾਂ ਕਿਹਾ ਕਿ ਅਜਿਹੀ ਉਲੰਘਣਾ ਤੇ ਬੇਨਿਯਮੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਆਪਣੀ ਮੁਅੱਤਲੀ ਦੌਰਾਨ ਉਹ ਜ਼ਿਲ੍ਹਾ ਸਿੱਖਿਆ ਅਧਿਕਾਰੀ, ਗੁਰਦਾਸਪੁਰ ਨੂੰ ਰਿਪੋਰਟ ਕਰਨਗੇ, ਜਿੱਥੇ ਮੁਅੱਤਲ ਕੀਤੇ ਦੋਵਾਂ ਅਧਿਆਪਕਾਂ ਦਾ ਹੈੱਡਕੁਆਟਰ ਬਣਾਇਆ ਗਿਆ ਹੈ।

ਸਕੂਲ ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਾਧੂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਅਤੇ ਫਲਾਇੰਗ ਸਕੁਐਡ ਦੀ ਨਫ਼ਰੀ ਵਧਾ ਕੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਅਜਿਹੇ ਮਾੜੇ ਅਮਲਾਂ ਦਾ ਮੁਕੰਮਲ ਖਾਤਮਾ ਕਰਕੇ ਪੂਰੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਪ੍ਰੀਖਿਆਵਾਂ ਕਰਵਾਈਆਂ ਜਾ ਸਕਣ।

ਸਿੱਖਿਆ ਮੰਤਰੀ ਬੈਂਸ ਨੇ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਵਿੱਦਿਅਕ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਸਿਰਫ ਯੋਗਤਾ ਹੀ ਸਫਲਤਾ ਨਿਰਧਾਰਤ ਕਰਦੀ ਹੈ।’’ ਉਨਾਂ ਅੱਗੇ ਕਿਹਾ ਕਿ ਇਸ ਸਿਧਾਂਤ ਤੋਂ ਕਿਸੇ ਵੀ ਰੂਪ ਵਿੱਚ ਭਟਕਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

‘ਯੁੱਧ ਨਸ਼ਿਆਂ ਵਿਰੁੱਧ’ ਦੇ 19ਵੇਂ ਦਿਨ ਪੰਜਾਬ ਪੁਲਿਸ ਵੱਲੋਂ 567 ਥਾਵਾਂ ‘ਤੇ ਛਾਪੇਮਾਰੀ, 111 ਨਸ਼ਾ ਤਸਕਰ ਕਾਬੂ

0

– ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 74 ਐਫਆਈਆਰਜ਼ ਕੀਤੀਆਂ ਦਰਜ, 3.5 ਕਿਲੋਗ੍ਰਾਮ ਹੈਰੋਇਨ, 52 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– 89 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 652 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 20 ਮਾਰਚ 2025 – ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 19 ਮਾਰਚ ਨੂੰ ਲਗਾਤਾਰ 19ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 567 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 74 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 19 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2366 ਹੋ ਗਈ ਹੈ।

ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3.5 ਕਿਲੋਗ੍ਰਾਮ ਹੈਰੋਇਨ, 1.6 ਕਿਲੋ ਅਫੀਮ, 2050 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 52310 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਇਹ ਵੀ ਪੜ੍ਹੋ: ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ: ਯਮਨਾ ਦਰਿਆ ‘ਚੋਂ ਬਣਦਾ ਹਿੱਸਾ ਨਾ ਮਿਲਣ ਦਾ ਮੁੱਦਾ ਚੁੱਕਿਆ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 652 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 1 ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 122 ਜਾਗਰੂਕਤਾ ਸਮਾਗਮ ਕਰਵਾਏ ਗਏ।

ਹਿਮਾਚਲ ਦੇ ਸਾਬਕਾ ਟਰਾਂਸਪੋਰਟ ਮੰਤਰੀ ਵਜ਼ੀਰ ਕੇਵਲ ਸਿੰਘ ਪਠਾਨੀਆ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

0

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਵਜ਼ੀਰ ਕੇਵਲ ਸਿੰਘ ਪਠਾਨੀਆ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ 88 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਆਮਿਰ ਖਾਨ ਅਤੇ ਭਾਰਤੀ ਫਿਲਮ ਨਿਰਮਾਤਾਵਾਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਆਈਆਂ ਸਾਹਮਣੇ

ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ। ਉਨ੍ਹਾਂ ਦੇ ਪਰਿਵਾਰਿਕ ਮੈਂਬਰ ਉਨ੍ਹਾਂ ਨੂੰ ਇਲਾਜ ਲਈ ਨੂਰਪੁਰ ਹਸਪਤਾਲ ਲੈ ਗਏ, ਪਰ ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਅੱਜ ਦੁਪਹਿਰ 1 ਵਜੇ ਬਾਸਾ ਵਜੀਰਾ ਸਥਿਤ ਮੋਕਸ਼ਧਾਮ ਵਿਖੇ ਵਜ਼ੀਰ ਕੇਵਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਨਾਲ ਕਾਂਗੜਾ ਸਣੇ ਪੂਰੇ ਸੂਬੇ ‘ਚ ਸੋਗ ਦੀ ਲਹਿਰ ਹੈ।

ਕੇਵਲ ਸਿੰਘ ਪਠਾਨੀਆ 1972 ਵਿੱਚ ਆਜ਼ਾਦ ਅਤੇ 1990 ਵਿੱਚ ਜਨਤਾ ਦਲ ਤੋਂ ਨੂਰਪੁਰ ਤੋਂ ਵਿਧਾਇਕ ਚੁਣੇ ਗਏ ਸਨ। 1994 ਵਿੱਚ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜਵਾਲਾਮੁਖੀ ਤੋਂ ਉਮੀਦਵਾਰ ਬਣਾਇਆ ਅਤੇ ਉਥੋਂ ਚੋਣ ਜਿੱਤਣ ਤੋਂ ਬਾਅਦ ਉਹ ਰਾਜਾ ਵੀਰਭੱਦਰ ਸਿੰਘ ਦੀ ਕੈਬਨਿਟ ਵਿੱਚ ਟਰਾਂਸਪੋਰਟ ਰਾਜ ਮੰਤਰੀ ਬਣੇ। ਉਹ ਹਿਮਾਚਲ ਪ੍ਰਦੇਸ਼ ਦੇ ਇੱਕ ਇਮਾਨਦਾਰ ਅਤੇ ਸਧਾਰਨ ਆਦਮੀ ਵਜੋਂ ਗਿਣੇ ਜਾਂਦੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਵਾਸਾ ਬਜ਼ੀਰਾਂ ਵਿਖੇ ਕੀਤਾ ਜਾਵੇਗਾ।

 

ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ: ਯਮਨਾ ਦਰਿਆ ‘ਚੋਂ ਬਣਦਾ ਹਿੱਸਾ ਨਾ ਮਿਲਣ ਦਾ ਮੁੱਦਾ ਚੁੱਕਿਆ

0

– ਦਰਿਆਈ ਪਾਣੀਆਂ ਦੀ ਵੰਡ ਵਿੱਚ ਯਮਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਾ ਮਿਲਣ ਦਾ ਮੁੱਦਾ ਚੁੱਕਿਆ
– ਕੈਂਸਰ ਦੀ ਮਾਰ ਝੱਲ ਰਹੇ ਮਾਲਵਾ ਖੇਤਰ ਵਿੱਚ ਪੀਣ ਲਈ ਨਹਿਰੀ ਪਾਣੀ ਦਾ ਬੰਦੋਬਸਤ ਕੀਤਾ ਜਾਵੇ: ਮੀਤ ਹੇਅਰ
– ਅਟਲ ਭੂਜਲ ਯੋਜਨਾ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਅਤੇ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਤਹਿਤ 1163 ਕਰੋੜ ਰੁਪਏ ਮੰਗੇ
– ਡੈਮਾਂ ਦੀ ਡੀ-ਸਿਲਟਿੰਗ ਤੇ ਘੱਗਰ ਦੇ ਪੱਕੇ ਬੰਦੋਬਸਤ ਦੀ ਵੀ ਕੀਤੀ ਮੰਗ

ਨਵੀਂ ਦਿੱਲੀ, 20 ਮਾਰਚ 2025 – ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਜਲ ਸ੍ਰੋਤ ਨਾਲ ਸਬੰਧਤ ਮੰਗਾਂ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਅਹਿਮ ਮੰਗਾਂ ਅੱਗੇ ਰੱਖੀਆਂ। ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ ਅਤੇ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਨੂੰ ਯਮੁਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਹੀਂ ਮਿਲਿਆ।

ਮੀਤ ਹੇਅਰ ਨੇ ਕਿਹਾ ਕਿ ਪੀਣ ਵਾਲਾ ਪਾਣੀ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਮਾਲਵਾ ਖੇਤਰ ਸਾਫ ਪੀਣ ਵਾਲੇ ਪਾਣੀ ਨਾਲ ਜੂਝ ਰਿਹਾ ਹੈ ਅਤੇ ਕੈਂਸਰ ਦੀ ਮਾਰ ਝੱਲ ਰਿਹਾ ਹੈ। ਪੰਜਾਬ ਨੇ ਟੂਟੀ ਰਾਹੀਂ ਪਾਣੀ ਸਪਲਾਈ ਦਾ ਜਲ ਜੀਵਨ ਮਿਸ਼ਨ ਤਾਂ ਪੂਰਾ ਕਰ ਲਿਆ ਪਰ ਮਾਲਵਾ ਖੇਤਰ ਨੂੰ ਭਾਖੜਾ ਨਹਿਰ ਤੋਂ ਨਹਿਰੀ ਪਾਣੀ ਦੀ ਪੀਣ ਲਈ ਸਪਲਾਈ ਦੀ ਲੋੜ ਹੈ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਦਰਜ

ਸੰਗਰੂਰ ਖੇਤਰ ਵਿੱਚ ਘੱਗਰ ਦਰਿਆ ਵਿੱਚ ਆਉਂਦੇ ਹੜ੍ਹਾਂ ਦੇ ਪ੍ਰਕੋਪ ਦਾ ਮਾਮਲਾ ਉਠਾਉਂਦਿਆ ਮੀਤ ਹੇਅਰ ਨੇ ਕਿਹਾ ਕਿ ਘੱਗਰ ਦਰਿਆ ਦਾ ਪੱਕਾ ਬੰਦੋਬਸਤ ਕੀਤਾ ਜਾਵੇ। ਮਕਰੌਰ ਸਾਹਿਬ ਤੋਂ ਕੜੈਲ ਤੱਕ 17 ਕਿਲੋਮੀਟਰ ਦੇ ਖੇਤਰ ਵਿੱਚ ਘੱਗਰ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਦਰਿਆ ਦਾ ਦਾਇਰਾ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਹੋਣ ਕਰਕੇ ਕੇਂਦਰ ਪਹਿਲਕਦਮੀ ਕਰੇ ਤਾਂ ਜੋ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਉਂਦਾ ਸੰਗਰੂਰ ਖੇਤਰ ਇਸ ਤੋਂ ਬਚ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੰਢੀ ਖੇਤਰ ਦੇ ਡੈਮਾਂ ਦੀ ਡੀ-ਸਿਲਟਿੰਗ ਕਰਵਾਈ ਜਾਵੇ ਜਿਸ ਨਾਲ ਡੈਮਾਂ ਦੀ ਸਮਰੱਥਾ ਵਧਣ ਨਾਲ ਹੜ੍ਹਾਂ ਦੀ ਮਾਰ ਘਟੇਗੀ ਅਤੇ ਡੀ-ਸਿਲਟਿੰਗ ਮਟੀਰੀਅਲ ਉਸਾਰੀ ਦੇ ਕੰਮਾਂ ਵਿੱਚ ਕੰਮ ਆਵੇਗਾ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਅਤੇ 153 ਵਿੱਚੋਂ 117 ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ। ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਨੇ 2020-21 ਵਿੱਚ ਪੰਜਾਬ ਨੂੰ ਅਟਲ ਭੂਜਲ ਯੋਜਨਾ ਦੇ ਸਾਰੇ ਮਾਪਦੰਡ ਪੂਰੇ ਕਰਦਾ ਹੋਣ ਕਰਕੇ ਇਸ ਵਿੱਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸੂਬੇ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਲੋਕ ਸਭਾ ਮੈਂਬਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਤਹਿਤ 2015 ਵਿੱਚ 1163 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਸੀ ਜਿਸ ਤਹਿਤ ਸਤਲੁਜ ਕੈਨਾਲ ਸਿਸਟਮ ਦਾ ਨਵੀਨੀਕਰਨ ਤੇ ਵਾਧਾ ਹੋਣਾ ਸੀ ਪਰ ਹਾਲੇ ਤੱਕ ਇਸ ਯੋਜਨਾ ਤਹਿਤ ਪੰਜਾਬ ਨੂੰ ਕੋਈ ਗਰਾਂਟ ਨਹੀਂ ਮਿਲੀ।

4.2 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬੀ ਧਰਤੀ, ਇਸ ਦੇਸ਼ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ

0

ਨਵੀ ਦਿੱਲੀ, 20 ਮਾਰਚ : ਭੂਚਾਲ ਕਾਰਨ ਇੰਡੋਨੇਸ਼ੀਆ ਦੀ ਧਰਤੀ ਇਕ ਵਾਰ ਫਿਰ ਕੰਬ ਗਈ ਹੈ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.2 ਮਾਪੀ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਲੋਕ ਸੌਂ ਰਹੇ ਸਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ। ਇੰਡੋਨੇਸ਼ੀਆਈ ਸਮੇਂ ਮੁਤਾਬਕ ਇਹ ਭੂਚਾਲ 19 ਮਾਰਚ 2025 ਨੂੰ ਰਾਤ ਕਰੀਬ 10 ਵਜੇ ਆਇਆ। ਭਾਰਤੀ ਸਮੇਂ ਮੁਤਾਬਕ ਭੂਚਾਲ 20 ਮਾਰਚ ਨੂੰ ਸਵੇਰੇ ਕਰੀਬ 3:27 ਵਜੇ ਆਇਆ।

ਜਾਨੀ ਮਾਲੀ ਨੁਕਸਾਨ ਤੋਂ ਰਿਹਾ ਬਚਾਅ

ਦੱਸ ਦਈਏ ਕਿ ਭੂਚਾਲ ਕਾਰਨ ਕਿਸੇ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਨਾ ਹੀ ਕਿਸੇ ਹੋਰ ਨੁਕਸਾਨ ਦੀ ਕੋਈ ਖਬਰ ਹੈ। ਦੁਨੀਆ ਦੇ ਵੱਖ-ਵੱਖ ਥਾਵਾਂ ‘ਤੇ ਹਰ ਰੋਜ਼ ਅਜਿਹੇ ਭੂਚਾਲਾਂ ਦਾ ਆਉਣਾ ਚਿੰਤਾ ਦਾ ਵਿਸ਼ਾ ਹੈ। ਇਸ ਤੋਂ ਪਹਿਲਾ ਇੰਡੋਨੇਸ਼ੀਆ ਵਿੱਚ 18 ਮਾਰਚ ਨੂੰ ਵੀ ਭੂਚਾਲ ਆਇਆ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.5 ਮਾਪੀ ਗਈ ਸੀ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਆਮਿਰ ਖਾਨ ਅਤੇ ਭਾਰਤੀ ਫਿਲਮ ਨਿਰਮਾਤਾਵਾਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਆਈਆਂ ਸਾਹਮਣੇ

 

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਦਰਜ

0
vigilance

– 20 ਮੁਲਜ਼ਮ ਕੀਤੇ ਗ੍ਰਿਫ਼ਤਾਰ, 12 ਮਾਲ ਕਰਮਚਾਰੀ ਤੇ 10 ਪੁਲਿਸ ਮੁਲਾਜਮਾਂ ਵਿਰੁੱਧ ਮੁਕੱਦਮੇ ਦਰਜ
– ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ਰਾਹੀਂ ਰਿਸ਼ਵਤਖੋਰੀ ਬਾਰੇ ਸੂਚਨਾ ਦੇਣ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਮਾਰਚ, 2025 – ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ 12 ਮਾਲ ਕਰਮਚਾਰੀਆਂ, 10 ਪੁਲਿਸ ਮੁਲਾਜ਼ਮਾਂ, 8 ਸਥਾਨਕ ਸਰਕਾਰ ਦੇ ਮੁਲਾਜ਼ਮਾਂ, 7 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਤੇ 2 ਬਿਜਲੀ ਨਿਗਮ ਦੇ ਮੁਲਾਜ਼ਮਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਵਿੱਚ ਗਰਮੀਆਂ ਨੇ ਦਿੱਤੀ ਦਸਤਕ, ਤਾਪਮਾਨ ‘ਚ ਵਾਧਾ, 7 ਜ਼ਿਲ੍ਹਿਆਂ ਵਿੱਚ ਮੀਂਹ ਦੀ ਵੀ ਚੇਤਾਵਨੀ

ਇਸ ਬਾਰੇ ਹੋਰ ਖੁਲਾਸੇ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਕੇਸਾਂ ਵਿੱਚ 11 ਕੇਸਾਂ ਵਿੱਚ ਰੰਗੇ ਹੱਥੀਂ ਰਿਸ਼ਵਤ ਲੈਣ ਸਬੰਧੀ, 20 ਅਪਰਾਧਿਕ ਕੇਸ ਅਤੇ ਇੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਸ਼ਾਮਲ ਹੈ। ਵਿਜੀਲੈਂਸ ਬਿਊਰੋ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਸ ਮੁਹਿੰਮ ਨੂੰ ਹੋਰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਜਨਤਾ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ‘ਤੇ ਰਿਸ਼ਵਤਖੋਰੀ ਸਬੰਧੀ ਸੂਚਨਾ ਦੇ ਕੇ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਉਨਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਹਰ ਰੂਪ ਨੂੰ ਜੜ੍ਹੋਂ ਖਤਮ ਕਰਨ ਅਤੇ ਰਾਜ ਦੀ ਸ਼ਾਸਨ ਪ੍ਰਣਾਲੀ ‘ਤੇ ਪੈਂਦੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ। ਨਾਗਰਿਕਾਂ ਨੂੰ ਜਨਤਕ ਦਫਤਰਾਂ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਲਈ ਅੱਗੇ ਆਉਣ ਖਾਤਰ ਉਤਸਾਹਿਤ ਕਰਨ ਲਈ ਸਰਕਾਰ ਨੇ ਪਹਿਲਾਂ ਹੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸਨ ਲਾਈਨ ਸ਼ੁਰੂ ਕੀਤੀ ਹੋਈ ਹੈ। ਇਸ ਐਕਸ਼ਨ ਲਾਈਨ ’ਤੇ, ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਰਿਸ਼ਵਤ ਦੇ ਗੈਰ-ਕਾਨੂੰਨੀ ਅਮਲ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਉਪਭੋਗਤਾ-ਅਨੁਕੂਲ, ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਵਟਸਐਪ ਪਲੇਟਫਾਰਮ ਦੀ ਸਹੂਲਤ ਦਿੱਤੀ ਗਈ ਹੈ।

ਉਨਾਂ ਅੱਗੇ ਕਿਹਾ, “ਇਹ ਨਵੀਨਤਾਕਾਰੀ ਪਲੇਟਫਾਰਮ ਲੋਕਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਫ਼ਿਰੌਤੀ ਤੇ ਜ਼ਬਰਨ ਵਸੂਲੀ ਆਦਿ ਸੰਬੰਧੀ ਆਡੀਓ ਅਤੇ ਵੀਡੀਓ ਰਿਕਾਰਡਿੰਗਾਂ ਦੇ ਨਾਲ 24 ਘੰਟੇ-ਸੱਤੇ ਦਿਨ ਸ਼ਿਕਾਇਤਾਂ ਦਰਜ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਸ ਪਹਿਲ ਦਾ ਉਦੇਸ਼ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਂਦੇ ਹੋਏ ਸ਼ਿਕਾਇਤਾਂ ਦੇ ਜਲਦ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ”।

ਵਿਜੀਲੈਂਸ ਬਿਊਰੋ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ‘ਤੇ ਕਿਸੇ ਵੀ ਤਰਾਂ ਦੀ ਵਿੱਤੀ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੇ ਸੱਦੇ ਨੂੰ ਵਿਆਪਕ ਜਨਤਕ ਸਮਰਥਨ ਮਿਲਿਆ ਹੈ ਕਿਉਂਕਿ ਨਾਗਰਿਕਾਂ ਨੂੰ ਇਸ ਪਰਿਵਰਤਨਸ਼ੀਲ ਪਹਿਲਕਦਮੀ ਵਿੱਚ ਸਰਕਾਰ ਨਾਲ ਹੱਥ ਮਿਲਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਲਗਾਤਾਰ ਯਤਨਾਂ, ਮੁੱਖ ਮੰਤਰੀ ਦੇ ਅਡੋਲ ਇਰਾਦੇ ਅਤੇ ਉੱਨਤ ਤਕਨੀਕੀ ਸਾਧਨਾਂ ਦੀ ਮੱਦਦ ਨਾਲ ਪੰਜਾਬ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਇੱਕ ਨਵਾਂ ਮੀਲਪੱਥਰ ਸਥਾਪਤ ਕਰਨ ਲਈ ਤਿਆਰ ਹੈ ਜਿਸ ਨਾਲ ਆਪਣੇ ਨਾਗਰਿਕਾਂ ਲਈ ਇੱਕ ਉੱਜਵਲ ਅਤੇ ਵਧੇਰੇ ਬਰਾਬਰੀ ਵਾਲਾ ਭਵਿੱਖ ਯਕੀਨੀ ਬਣਾਇਆ ਜਾ ਸਕੇਗਾ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਆਮਿਰ ਖਾਨ ਅਤੇ ਭਾਰਤੀ ਫਿਲਮ ਨਿਰਮਾਤਾਵਾਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਆਈਆਂ ਸਾਹਮਣੇ

0

ਨਵੀ ਦਿੱਲੀ: ਮਸ਼ਹੂਰ ਬਾਲੀਵੁੱਡ ਅਦਾਕਾਰ ਆਮਿਰ ਖਾਨ ਅਤੇ ਅਭਿਨੇਤਰੀ ਵਿਦਿਆ ਬਾਲਨ ਨਾਲ ਹਾਲ ਹੀ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰਐਚ ਕ੍ਰਿਸਟੋਫਰ ਲਕਸਨ ਨੇ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਸਿਧਾਰਥ ਰਾਏ ਕਪੂਰ, ਰੋਨੀ ਸਕ੍ਰੂਵਾਲਾ ਅਤੇ ਫਿਲਮ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਵੀ ਮੌਜੂਦ ਸਨ।

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; ਸੱਤ ਆਈਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਸੂਚੀ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰ ਐੱਚ ਕ੍ਰਿਸਟੋਫਰ ਨੇ ਵੀ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਬਾਲੀਵੁੱਡ ਦੇ ਵੱਡੇ ਕਲਾਕਾਰਾਂ ਨਾਲ ਫੋਟੋ ਸਾਂਝੀ ਕੀਤੀ ਅਤੇ ਲਿਖਿਆ, “ਫਿਲਮੀ ਦ੍ਰਿਸ਼ ਸਾਡੀ ਆਰਥਿਕਤਾ ਵਿੱਚ ਪੈਸਾ ਲਿਆਉਂਦੇ ਹਨ, ਨੌਕਰੀਆਂ ਪੈਦਾ ਕਰਦੇ ਹਨ ਅਤੇ ਆਮਦਨੀ ਵਧਾਉਂਦੇ ਹਨ। ਮੈਂ ਇਸਨੂੰ ਹੋਰ ਵਧਣਾ ਦੇਖਣਾ ਚਾਹੁੰਦਾ ਹਾਂ। ਇਸ ਲਈ ਕੁਝ ਬਾਲੀਵੁੱਡ ਸਿਤਾਰਿਆਂ ਨੂੰ ਮਿਲਣਾ ਅਤੇ ਉਨ੍ਹਾਂ ਦੇ ਵਿਚਾਰ ਸੁਣਨਾ ਬਹੁਤ ਵਧੀਆ ਸੀ ਕਿ ਅਸੀਂ ਹੋਰ ਕੀ ਕਰ ਸਕਦੇ ਹਾਂ!”

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰਐਚ ਕ੍ਰਿਸਟੋਫਰ ਦੁਆਰਾ ਸ਼ੇਅਰ ਕੀਤੀ ਗਈ ਫੋਟੋ ਵਿੱਚ, ਆਮਿਰ ਖਾਨ, ਵਿਦਿਆ ਬਾਲਨ, ਸਿਧਾਰਥ ਰਾਏ ਕਪੂਰ, ਰੋਨੀ ਸਕ੍ਰੂਵਾਲਾ ਅਤੇ ਆਸ਼ੂਤੋਸ਼ ਗੋਵਾਰੀਕਰ ਨੂੰ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ, ਜਦੋਂ ਕਿ ਕ੍ਰਿਸਟੋਫਰ ਲਕਸਨ ਇੱਕ ਗਰੁੱਪ ਸੈਲਫੀ ਲੈਂਦੇ ਹੋਏ ਨਜ਼ਰ ਆਏ। ਉਨ੍ਹਾਂ ਭਾਰਤੀ ਫਿਲਮ ਇੰਡਸਟਰੀ ਨੂੰ ਅਪੀਲ ਕੀਤੀ ਕਿ ਉਹ ਨਿਊਜ਼ੀਲੈਂਡ ਨੂੰ ਸ਼ੂਟਿੰਗ ਦੇ ਪ੍ਰਮੁੱਖ ਸਥਾਨ ਵਜੋਂ ਅਪਣਾਉਣ।

ਪੰਜਾਬ ਵਿੱਚ ਗਰਮੀਆਂ ਨੇ ਦਿੱਤੀ ਦਸਤਕ, ਤਾਪਮਾਨ ‘ਚ ਵਾਧਾ, 7 ਜ਼ਿਲ੍ਹਿਆਂ ਵਿੱਚ ਮੀਂਹ ਦੀ ਵੀ ਚੇਤਾਵਨੀ

0

ਚੰਡੀਗੜ੍ਹ, 20 ਮਾਰਚ 2025 – ਪੰਜਾਬ ਵਿੱਚ ਗਰਮੀਆਂ ਨੇ ਦਸਤਕ ਦੇ ਦਿੱਤੀ ਹੈ। ਸੂਬੇ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਤਾਪਮਾਨ ਪ੍ਰਤੀ ਦਿਨ 1 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇੰਨਾ ਹੀ ਨਹੀਂ, ਆਉਣ ਵਾਲੇ ਹਫ਼ਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।

ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਫਿਰੋਜ਼ਪੁਰ, ਮੋਗਾ, ਬਠਿੰਡਾ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਸਾਹਿਬ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਧੁੱਪ ਤੋਂ ਇਲਾਵਾ ਬੱਦਲਵਾਈ ਵਾਲੇ ਮੌਸਮ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

0

ਚੰਡੀਗੜ੍ਹ, 20 ਮਾਰਚ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ: ਖੇਤ ‘ਚੋਂ ਮਿਲਿਆ ਭਰੂਣ, ਜਾਂਚ ‘ਚ ਜੁਟੀ ਪੁਲਿਸ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।

ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; ਸੱਤ ਆਈਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਸੂਚੀ

0

ਨਵੀ ਦਿੱਲੀ, 20 ਮਾਰਚ: ਯੂਪੀ ਵਿੱਚ ਇਨ੍ਹੀਂ ਦਿਨੀਂ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦਾ ਦੌਰ ਜਾਰੀ ਹੈ। ਵੀਰਵਾਰ ਸਵੇਰੇ ਸੱਤ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 16 ਆਈਪੀਐਸ ਅਧਿਕਾਰੀਆਂ ਨੂੰ ਨਵੀਂ ਪੋਸਟਿੰਗ ਮਿਲੀ ਸੀ।

ਇਹ ਵੀ ਪੜੋ : ਅੰਤਰਰਾਸ਼ਟਰੀ ਤੈਰਾਕ ਕਰਨ ਬਰਾੜ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ