Home Blog Page 1068

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ! ਖਨੌਰੀ- ਸ਼ੰਭੂ ਬਾਰਡਰ ‘ਤੇ ਵੀ ਵਧਾਈ ਗਈ ਫੋਰਸ

0

ਚੰਡੀਗੜ੍ਹ,19 ਮਾਰਚ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਪਰ, ਅੱਜ ਵੀ ਕੋਈ ਨਤੀਜਾ ਨਹੀਂ ਨਿਕਲਿਆ। ਇਸ ਵਿਚਾਲੇ ਹੀ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਤੋਂ ਮੀਟਿੰਗ ਖ਼ਤਮ ਮਗਰੋਂ ਵਾਪਸ ਪਰਤ ਰਹੇ ਸਰਵਣ ਸਿੰਘ ਪੰਧੇਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ

ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਗੇੜ ਦੀ ਮੀਟਿੰਗ ਖਤਮ, ਕੇਂਦਰੀ ਮੰਤਰੀ ਚੌਹਾਨ ਨੇ ਦਿੱਤਾ ਵੱਡਾ ਬਿਆਨ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ “ਅਚਾਨਕ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੁਲਿਸ ਫੋਰਸ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਹੀ ਦੱਸ ਸਕਦੀ ਹੈ ਕਿ ਇਹ ਸਾਡੀ ਸੁਰੱਖਿਆ ਲਈ ਹੈ ਜਾਂ ਕੋਈ ਹੋਰ ਇਨਪੁਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਝੁਕਣ ਵਾਲੇ ਨਹੀਂ ਹਨ। ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨੇ ਵਾਲੀ ਥਾਂ ’ਤੇ ਪਹੁੰਚਣ ਦਾ ਸੱਦਾ ਦਿੱਤਾ।”

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 4 IAS ਤੇ ਇਕ PCS ਅਧਿਕਾਰੀ ਦਾ ਤਬਾਦਲਾ

0
Changes in Punjab, big announcement before panchayat elections, transfers of 49 officers

ਚੰਡੀਗੜ੍ਹ,19 ਮਾਰਚ: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ ਸੂਬੇ ਦੇ 4 ਆਈ.ਏ.ਐਸ. ਤੇ ਇਕ ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਲੁਧਿਆਣਾ, ਜਤਿੰਦਰ ਜੋਰਵਾਲ ਦੀ ਥਾਂ ‘ਤੇ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਿਮਾਂਸ਼ੂ ਜੈਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਰਹੇ ਸਨ।

ਦੇਖੋ ਪੂਰੀ ਸੂਚੀ

 

ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਗੇੜ ਦੀ ਮੀਟਿੰਗ ਖਤਮ, ਕੇਂਦਰੀ ਮੰਤਰੀ ਚੌਹਾਨ ਨੇ ਦਿੱਤਾ ਵੱਡਾ ਬਿਆਨ

0

ਚੰਡੀਗੜ੍ਹ, 19 ਮਾਰਚ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ (19 ਮਾਰਚ) ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਬੈਠਕ ਹੋਈ। ਕਰੀਬ ਚਾਰ ਘੰਟੇ ਚੱਲੀ ਇਹ ਗੱਲਬਾਤ ਬੇਨਤੀਜਾ ਰਹੀ। ਗੱਲਬਾਤ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ ਆਏ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪੱਖਾਂ ਵਿਚਾਲੇ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਰਹੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।

ਜਲਾਲਾਬਾਦ ਵਿੱਚ ਡਿਊਟੀ ਦੌਰਾਨ ASI ਦੀ ਮੌਤ

ਦੱਸ ਦਈਏ ਕਿ ਕਿਸਾਨਾਂ ਦੀ ਤਰਫੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪੁੱਜੇ ਸਨ। ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੀਟਿੰਗ ਚ ਮੌਜੂਦ ਸਨ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਦੀ ਸੂਚੀ ਸਾਂਝੀ ਕੀਤੀ ਗਈ ਸੀ। ਜਿਸ ਦੇ ਆਧਾਰ ‘ਤੇ ਕਿਸਾਨ ਐਮ.ਐਸ.ਪੀ. ਸਮੇਤ ਹੋਰ ਮੰਗਾਂ ਕਰ ਰਹੇ ਸਨ। ਅੱਜ ਕੇਂਦਰ ਸਰਕਾਰ ਨਾਲ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਬਾਕੀ ਸਾਰੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਹੁਣ ਕੇਂਦਰ ਸਰਕਾਰ ਇੱਕ ਵਾਰ ਫਿਰ ਵਪਾਰੀਆਂ ਅਤੇ ਅਜਿਹੇ ਹੋਰ ਵਰਗਾਂ ਨਾਲ ਗੱਲ ਕਰੇਗੀ ਜੋ ਖੇਤੀ ਨਾਲ ਜੁੜੇ ਹੋਏ ਹਨ। ਗੱਲਬਾਤ ਦੌਰਾਨ ਇਸ ਗੱਲ ‘ਤੇ ਸਹਿਮਤੀ ਬਣੀ ਕਿ ਇਸ ਏਜੰਡੇ ‘ਤੇ 4 ਮਈ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

 

ਜਲਾਲਾਬਾਦ ਵਿੱਚ ਡਿਊਟੀ ਦੌਰਾਨ ASI ਦੀ ਮੌਤ || Punjab news

0
Breaking

ਜਲਾਲਾਬਾਦ ਦੇ ਥਾਣਾ ਸਿਟੀ ਵਿਖੇ ਤਾਇਨਾਤ ਏ.ਐਸ.ਆਈ. ਦੀ ਮੌਤ ਹੋ ਗਈ। ਏਐਸਆਈ ਜਰਨੈਲ ਸਿੰਘ ਇੱਕ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਜਲਾਲਾਬਾਦ ਦੀ ਗੋਬਿੰਦ ਨਗਰੀ ਗਏ ਹੋਏ ਸਨ, ਜਿੱਥੇ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ।

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

ਏ.ਐਸ.ਆਈ. ਜਰਨੈਲ ਸਿੰਘ ਨੂੰ ਜਲਾਲਾਬਾਦ ਦੀ ਗੋਬਿੰਦ ਨਗਰੀ ਵਿਖੇ ਇੱਕ ਮਾਮਲੇ ਸਬੰਧੀ ਬਿਆਨ ਦਰਜ ਕਰਵਾਉਣ ਲਈ ਭੇਜਿਆ ਗਿਆ ਸੀ, ਬਿਆਨ ਦਰਜ ਤੋਂ ਪਹਿਲਾਂ ਹੀ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਜਲਾਲਾਬਾਦ ਭੇਜ ਦਿੱਤਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਏਐਸਆਈ ਜਰਨੈਲ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

 

Neet 2025: ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

0

ਸ੍ਰੀ ਮੁਕਤਸਰ ਸਾਹਿਬ, 19 ਮਾਰਚ: ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਹਦਾਇਤਾਂ ਜਾਰੀ

ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਾਰਦਰਸ਼ੀ ਅਤੇ ਸ਼ਾਂਤਮਈ ਪ੍ਰੀਖਿਆ ਲਈ ਸਾਰੇ ਪ੍ਰਬੰਧ ਅਗੇਤੇ ਤੌਰ ਤੇ ਮੁਕੰਮਲ ਕੀਤੇ ਜਾਣ। ਇਸ ਲਈ ਪ੍ਰੀਖਿਆ ਕੇਂਦਰ ਬਣਾਉਣ ਲਈ ਸਕੂਲਾਂ ਦੀ ਚੋਣ ਤੋਂ ਇਲਾਵਾ ਉਸ ਇਲਾਕੇ ਵਿੱਚ ਪਾਰਕਿੰਗ ਦੀ ਸੁਵਿਧਾ, ਪ੍ਰੀਖਿਆ ਦੇਣ ਲਈ ਆਉਣ ਵਾਲੇ ਵਿਦਿਆਰਥੀਆਂ ਲਈ ਪੀਣ ਦੇ ਪਾਣੀ ਅਤੇ ਹੋਰ ਸੁਵਿਧਾਵਾਂ ਦੀ ਵਿਵਸਥਾ ਕਰਨ ਦੀ ਹਦਾਇਤ ਦਿੱਤੀ। ਉਹਨਾਂ ਨੇ ਕਿਹਾ ਕਿ ਪ੍ਰੀਖਿਆ ਕੇਂਦਰ ਤੇ ਮੈਡੀਕਲ ਟੀਮ ਵੀ ਤਾਇਨਾਤ ਰਹੇਗੀ ਅਤੇ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਸਹੀ ਤਰੀਕੇ ਨਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ETT ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਪ੍ਰਿੰਸੀਪਲ ਸਤਪਾਲ ਕੁਲਹਾੜੀ ਨੇ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਦਿੱਤੀ। ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਮੋਂਗਾ ਨੇ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 4 ਮਈ ਨੂੰ ਹੋਣ ਵਾਲੀ ਪ੍ਰੀਖਿਆ ਲਈ 489 ਪ੍ਰੀਖਿਆਰਥੀ ਦਰਜ ਹੋਏ ਹਨ। ਬੈਠਕ ਵਿੱਚ ਐਸਪੀ ਕੰਵਲਪ੍ਰੀਤ ਸਿੰਘ ਚਾਹਲ, ਐਸਡੀਐਮ ਬਲਜੀਤ ਕੌਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

ਖੇਤ ‘ਚੋਂ ਮਿਲਿਆ ਭਰੂਣ, ਜਾਂਚ ‘ਚ ਜੁਟੀ ਪੁਲਿਸ

0

ਜਲੰਧਰ, 19 ਮਾਰਚ 2025 – ਜਲੰਧਰ ਦੇ ਮਿੱਠਾਪੁਰ ਨੇੜੇ ਇੱਕ ਖੇਤ ਵਿੱਚੋਂ ਭਰੂਣ ਬਰਾਮਦ ਹੋਇਆ ਹੈ। ਭਰੂਣ ਨੂੰ ਅੱਜ ਸਵੇਰੇ ਹੀ ਕਿਸੇ ਨੇ ਕੱਪੜੇ ਵਿੱਚ ਲਪੇਟ ਕੇ ਖੇਤ ਵਿੱਚ ਸੁੱਟ ਦਿੱਤਾ ਸੀ। ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਸੁਰਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਦੇਖਿਆ ਜੋ ਚਾਰਾ ਕੱਟਣ ਲਈ ਖੇਤ ਵਿੱਚ ਆਇਆ ਸੀ।

ਜਿਸ ਤੋਂ ਬਾਅਦ ਸੁਰਿੰਦਰ ਸਿੰਘ ਨੇ ਪਿੰਡ ਦੇ ਲੋਕਾਂ ਨੂੰ ਸੂਚਿਤ ਕੀਤਾ। ਉਨ੍ਹਾਂ ਇਸ ਸਬੰਧੀ ਪੁਲੀਸ ਕੰਟਰੋਲ ਰੂਮ ਵਿੱਚ ਸੂਚਨਾ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਭਰੂਣ ਨੂੰ ਸੁੱਟਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਭਰੂਣ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

ਮਿੱਠਾਪੁਰ ਵਾਸੀ ਸੁਰਿੰਦਰ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਗਾਂ ਲਈ ਚਾਰਾ ਵੱਢਣ ਲਈ ਖੇਤ ਵਿੱਚ ਆਇਆ ਤਾਂ ਉਸ ਨੇ ਇੱਕ ਬੱਚੇ ਦਾ ਭਰੂਣ ਨੀਲੇ ਕੱਪੜੇ ਵਿੱਚ ਪਿਆ ਦੇਖਿਆ। ਭਰੂਣ ਬਹੁਤ ਤਾਜ਼ਾ ਦਿਖਾਈ ਦਿੱਤਾ। ਸੁਰਿੰਦਰ ਨੇ ਭਾਵੁਕ ਹੋ ਕੇ ਕਿਹਾ- ਇਸ ਦੁਨੀਆਂ ਵਿੱਚ ਅਜਿਹੇ ਗੁਨਾਹਾਂ ਦੀ ਕੋਈ ਸਜ਼ਾ ਨਹੀਂ ਹੈ। ਸੁਰਿੰਦਰ ਨੇ ਅੱਗੇ ਦੱਸਿਆ ਕਿ ਕੱਲ੍ਹ ਇੱਥੇ ਕੁਝ ਨਹੀਂ ਸੀ। ਪੁਲਿਸ ਨੂੰ ਚਾਹੀਦਾ ਹੈ ਕਿ ਮਾਮਲੇ ‘ਚ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਸਥਾਨ ‘ਤੇ ਇੱਕ ਭਰੂਣ ਬਰਾਮਦ ਹੋਇਆ ਹੈ। ਜਦੋਂ ਅਸੀਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਬੱਚੇ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਮੌਕੇ ਤੋਂ ਕੋਈ ਸੀਸੀਟੀਵੀ ਨਹੀਂ ਮਿਲਿਆ ਹੈ।

ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਹੀ ਭਰੂਣ ਨੂੰ ਖੇਤ ਵਿੱਚ ਸੁੱਟ ਦਿੱਤਾ ਗਿਆ ਹੈ, ਜੇਕਰ ਇਹ ਪਹਿਲਾਂ ਦਾ ਹੁੰਦਾ ਤਾਂ ਕੁੱਤੇ ਭਰੂਣ ਨੂੰ ਖਾ ਜਾਂਦੇ ਪਰ ਅਜਿਹਾ ਕੁਝ ਨਹੀਂ ਹੋਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ETT ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ || Punjab News

0

ਲੁਧਿਆਣਾ,19 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ‘ਚ ਆਯੋਜਿਤ ਸਮਾਗਮ ‘ਚ ਸ਼ਿਰਕਤ ਕੀਤੀ। ਸਮਾਗਮ ਵਿੱਚ ਭਗਵੰਤ ਮਾਨ ਕਰੀਬ ਇੱਕ ਘੰਟਾ ਰਹੇ। ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇੱਥੇ ਉਨ੍ਹਾਂ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਸਭ ਤੋਂ ਵੱਧ ਟੈਕਸ ਭਰਨ ਵਾਲੇ ਭਾਰਤੀ ਸੈਲੀਬ੍ਰਿਟੀ ਬਣੇ ਅਮਿਤਾਭ ਬੱਚਨ: ਸ਼ਾਹਰੁਖ ਨੂੰ ਵੀ ਪਛਾੜਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਕਰੀਆਂ ਦੇਣਾ ਕੋਈ ਅਹਿਸਾਨ ਕਰਨਾ ਨਹੀਂ ਹੈ। ਇਹ ਸਰਕਾਰ ਦਾ ਫਰਜ਼ ਹੈ। ਸਰਕਾਰ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਹੁੰਦੇ ਹਨ। ਜਿਹੜੇ ਲੋਕ ਰੁਜ਼ਗਾਰ ਚਾਹੁੰਦੇ ਹਨ, ਉਨ੍ਹਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀ ਦਿਤੀ ਜਾਣੀ ਚਾਹੀਦੀ ਹੈ।

26 ਮਾਰਚ ਨੂੰ ਬਜਟ

ਸੀ ਐਮ ਮਾਨ ਨੇ ਕਿਹਾ ਕਿ ਮੈਂ ਖੁਦ ਇੱਕ ਅਧਿਆਪਕ ਦਾ ਪੁੱਤਰ ਹਾਂ। ਮੈਂ ਜਾਣਦਾ ਹਾਂ ਕਿ ਇੱਕ ਅਧਿਆਪਕ ਕਿਵੇਂ ਆਪਣਾ ਗੁਜ਼ਾਰਾ ਚਲਾਉਂਦਾ ਹੈ। ਸਿੱਖਿਆ ਦਾ ਸਮਾਜ ਵਿੱਚ ਬਹੁਤ ਮਹੱਤਵ ਹੈ। ਅੱਜ ਬਹੁਤ ਸਾਰੇ ਲੋਕਾਂ ਦਾ ਸੁਪਨਾ ਪੂਰਾ ਹੋਇਆ ਹੈ ਜੋ ਅਧਿਆਪਕ ਬਣਨਾ ਚਾਹੁੰਦੇ ਸਨ। ਸਰਕਾਰ ਚੰਗੇ ਸਕੂਲ ਅਤੇ ਵਧੀਆ ਮਾਹੌਲ ਦੇਣ ਲਈ ਪ੍ਰਬੰਧ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ 26 ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ 27 ਅਤੇ 28 ਨੂੰ ਬਜਟ ‘ਤੇ ਬਹਿਸ ਹੋਵੇਗੀ ਅਤੇ ਬਜਟ ਪਾਸ ਕੀਤਾ ਜਾਵੇਗਾ। ਮੈਂ ਹਮੇਸ਼ਾ ਆਪਣਾ ਫ਼ੋਨ ਚਾਲੂ ਰੱਖਦਾ ਹਾਂ। 3.5 ਕਰੋੜ ਲੋਕਾਂ ਦੇ ਪਰਿਵਾਰ ਨੇ ਮੈਨੂੰ ਚੁਣਿਆ ਹੈ, ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾ ਰਿਹਾ ਹਾਂ।

ਸਮੁੰਦਰ ‘ਚ ਲੈਂਡ ਕਰਦਿਆਂ ਹੀ ਸੁਨੀਤਾ ਵਿਲੀਅਮਸ ਦਾ ਡੌਲਫਿਨਾਂ ਨੇ ਕੀਤਾ ਸਵਾਗਤ

0

ਨਵੀਂ ਦਿੱਲੀ, 19 ਮਾਰਚ 2025 – ਸੁਨੀਤਾ ਵਿਲੀਅਮਸ ਸੁਰੱਖਿਅਤ ਅਤੇ ਤੰਦਰੁਸਤ ਧਰਤੀ ‘ਤੇ ਪਰਤ ਆਈ ਹੈ। ਭਾਰਤੀ ਸਮੇਂ ਮੁਤਾਬਕ ਅੱਜ ਤੜਕੇ 3:58 ਵਜੇ ਡਰੈਗਨ ਕੈਪਸੂਲ ਫਲੋਰੀਡਾ ਦੇ ਸਮੁੰਦਰ ਵਿੱਚ ਡਿੱਗਿਆ। ਜਿਵੇਂ ਹੀ ਡ੍ਰੈਗਨ ਕੈਪਸੂਲ ਜ਼ੋਰਦਾਰ ਝਟਕੇ ਨਾਲ ਸਮੁੰਦਰ ਵਿੱਚ ਡਿੱਗਿਆ ਤਾਂ ਉੱਥੇ ਇੱਕ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਸੁਨੀਤਾ ਦੀ ਕਿਸ਼ਤੀ ਨੂੰ ਸਮੁੰਦਰ ਵਿੱਚ ਡੌਲਫਿਨਾਂ ਨੇ ਘੇਰ ਲਿਆ ਅਤੇ ਉਹ ਸਮੁੰਦਰ ਵਿੱਚ ਛਾਲ ਮਾਰਨ ਲੱਗ ਪਈਆਂ। ਇੰਝ ਲੱਗ ਰਿਹਾ ਸੀ ਜਿਵੇਂ ਇਹ ਮੱਛੀਆਂ 9 ਮਹੀਨਿਆਂ ਬਾਅਦ ਧਰਤੀ ‘ਤੇ ਵਾਪਸ ਆਈ ਸੁਨੀਤਾ ਦਾ ਸਵਾਗਤ ਕਰ ਰਹੀਆਂ ਹੋਣ। ਇਹ ਬਹੁਤ ਖੂਬਸੂਰਤ ਨਜ਼ਾਰਾ ਸੀ।

ਸੁਨੀਤਾ ਨੂੰ ਧਰਤੀ ‘ਤੇ ਲਿਆਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਉਦਯੋਗਪਤੀ ਐਲੋਨ ਮਸਕ ਨੇ ਇਸ ਵੀਡੀਓ ਨੂੰ ਐਕਸ ‘ਤੇ ਦੁਬਾਰਾ ਪੋਸਟ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਮਿਸ਼ਨ ਦੀ ਸਫਲਤਾ ਨਾਲ 9 ਮਹੀਨਿਆਂ ਤੋਂ ਪੁਲਾੜ ‘ਚ ਫਸੀ ਸੁਨੀਤਾ ਵਿਲੀਅਮਸ ਆਪਣੇ ਇਕ ਹੋਰ ਸਾਥੀ ਬੁਚ ਵਿਲਮੋਰ ਨਾਲ ਧਰਤੀ ‘ਤੇ ਪਹੁੰਚ ਗਈ ਹੈ। ਇਸ ਮਿਸ਼ਨ ਵਿੱਚ ਦੋ ਹੋਰ ਪੁਲਾੜ ਯਾਤਰੀ ਨਿਕ ਹੇਗ ਅਤੇ ਰੂਸੀ ਪੁਲਾੜ ਯਾਤਰੀ ਅਲੈਗਜ਼ੈਂਡਰ ਗੋਰਬੁਨੋਵ ਵੀ ਪੁਲਾੜ ਤੋਂ ਆਏ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ਪਹੁੰਚੇ ਪੰਜਾਬ ਕਿੰਗਜ਼ ਦੇ ਖਿਡਾਰੀ: ਮੁੱਲਾਂਪੁਰ ਸਟੇਡੀਅਮ ਵਿੱਚ ਕੀਤਾ ਅਭਿਆਸ, ਰਾਜਸਥਾਨ ਰਾਇਲਜ਼ ਨਾਲ ਮੁਕਾਬਲਾ 5 ਅਪ੍ਰੈਲ ਨੂੰ

ਭਾਰਤੀ ਸਮੇਂ ਮੁਤਾਬਕ ਅੱਜ ਤੜਕੇ 3:58 ਵਜੇ ਡਰੈਗਨ ਕੈਪਸੂਲ ਫਲੋਰੀਡਾ ਦੇ ਸਮੁੰਦਰ ਵਿੱਚ ਡਿੱਗਿਆ। ਇਸ ਦੀ ਸਪੀਡ ਨੂੰ ਕੰਟਰੋਲ ਕਰਨ ਲਈ ਇਸ ਦੇ ਨਾਲ ਚਾਰ ਪੈਰਾਸ਼ੂਟ ਜੁੜੇ ਹੋਏ ਸਨ। ਜਿਵੇਂ ਹੀ ਡਰੈਗਨ ਕੈਪਸੂਲ ਨੇ ਸਮੁੰਦਰ ਦੀ ਸਤ੍ਹਾ ਨੂੰ ਛੂਹਿਆ। ਚਾਰੇ ਪੈਰਾਸ਼ੂਟ ਹੌਲੀ-ਹੌਲੀ ਡਿੱਗ ਪਏ। ਇਸ ਤੋਂ ਬਾਅਦ ਉਤਸੁਕ ਡੌਲਫਿਨਾਂ ਦੇ ਇੱਕ ਸਮੂਹ ਨੇ ਡਰੈਗਨ ਕੈਪਸੂਲ ਨੂੰ ਘੇਰ ਲਿਆ ਅਤੇ ਇਸਦੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ। ਇਹ ਬਹੁਤ ਖੂਬਸੂਰਤ ਤਸਵੀਰ ਸੀ। ਇਸ ਪੋਸਟ ਨੂੰ ਐਲੋਨ ਮਸਕ ਨੇ ਸ਼ੇਅਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਜੂਨ 2024 ‘ਚ ਸੁਨੀਤਾ ਵਿਲੀਅਮਸ ਸਿਰਫ 8 ਦਿਨਾਂ ਲਈ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਗਈ ਸੀ। ਇਸ ਮਿਸ਼ਨ ‘ਤੇ ਬੁਚ ਵਿਲਮੋਰ ਵੀ ਉਸ ਦੇ ਨਾਲ ਸੀ। ਸਮੱਸਿਆ ਉਦੋਂ ਪੈਦਾ ਹੋ ਗਈ ਜਦੋਂ ਬੋਇੰਗ ਦਾ ਸਟਾਰਲਾਈਨਰ ਪੁਲਾੜ ਯਾਨ, ਜਿਸ ਨੇ ਉਨ੍ਹਾਂ ਨੂੰ ਧਰਤੀ ‘ਤੇ ਵਾਪਸ ਲਿਆਉਣਾ ਸੀ, ਟੁੱਟ ਗਿਆ। ਇਸ ਤੋਂ ਬਾਅਦ ਲੰਬਾ ਸਮਾਂ ਉਡੀਕ ਕਰਨੀ ਪਈ।

 

ਸਭ ਤੋਂ ਵੱਧ ਟੈਕਸ ਭਰਨ ਵਾਲੇ ਭਾਰਤੀ ਸੈਲੀਬ੍ਰਿਟੀ ਬਣੇ ਅਮਿਤਾਭ ਬੱਚਨ; ਸ਼ਾਹਰੁਖ ਨੂੰ ਵੀ ਪਛਾੜਿਆ

0

ਨਵੀ ਦਿੱਲੀ : ਬਾਲੀਵੁਡ ਅਦਾਕਾਰ ਅਮਿਤਾਭ ਬੱਚਨ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਵਿੱਤੀ ਸਾਲ 2024-25 ਲਈ ਭਾਰਤ ਦੇ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ ਬਣ ਗਏ ਹਨ । ਉਨ੍ਹਾਂ ਨੇ ਬਾਲੀਵੁੱਡ ਦੇ ‘ਬਾਦਸ਼ਾਹ’ ਸ਼ਾਹਰੁਖ ਖਾਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। 81 ਸਾਲਾ ਅਦਾਕਾਰ ਨੇ ਵਿੱਤੀ ਸਾਲ 2024-25 ‘ਚ 350 ਕਰੋੜ ਰੁਪਏ ਕਮਾਏ ਅਤੇ 120 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਹੈ।

ਪਿਛਲੇ ਸਾਲ ਸ਼ਾਹਰੁਖ ਖਾਨ ਸਨ ਨੰਬਰ 1 ‘ਤੇ

ਓਹਨਾ ਨੇ ਇਹ ਪੈਸਾ ਬ੍ਰਾਂਡ ਐਂਡੋਰਸਮੈਂਟਸ, ਫਿਲਮਾਂ ਅਤੇ ਸ਼ੋਅ ਕੌ’ਣ ਬਣੇਗਾ ਕਰੋੜਪਤੀ’ ਦੀ ਮੇਜ਼ਬਾਨੀ ਕਰਕੇ ਕਮਾਇਆ ਹੈ। ਉਹ ਪਿਛਲੇ ਦੋ ਦਹਾਕਿਆਂ ਤੋਂ ਇਸ ਸ਼ੋਅ ਦੇ ਹੋਸਟ ਹਨ। ਦੱਸ ਦੇਈਏ ਕਿ ਪਿਛਲੇ ਵਿੱਤੀ ਸਾਲ ‘ਚ ਸ਼ਾਹਰੁਖ ਖਾਨ ਨੇ 92 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਸੀ। ਅਜਿਹਾ ਕਰਕੇ ਉਹ ਸਭ ਤੋਂ ਵੱਧ ਭਾਰਤੀ ਟੈਕਸਦਾਤਾ ਸੈਲੀਬ੍ਰਿਟੀ ਬਣ ਗਏ ਸਨ। ਇਸ ਸਾਲ ਅਮਿਤਾਭ ਬੱਚਨ ਨੇ ਸ਼ਾਹਰੁਖ ਖਾਨ ਤੋਂ 30 ਫੀਸਦੀ ਜ਼ਿਆਦਾ ਟੈਕਸ ਅਦਾ ਕੀਤਾ ਹੈ। ਉਥੇ ਹੀ, ਸਲਮਾਨ ਖਾਨ ਨੇ 75 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਸੀ ਅਤੇ ਦੱਖਣ ਦੇ ਅਭਿਨੇਤਾ ਥਲਾਪਤੀ ਵਿਜੇ ਨੇ 80 ਕਰੋੜ ਦਾ ਟੈਕਸ ਅਦਾ ਕੀਤਾ ਸੀ।

ਕੈਬਿਨਟ ਮੰਤਰੀ ਈ.ਟੀ.ਓ ਨੇ ਮ੍ਰਿਤਕ ਖਿਡਾਰੀ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਲੱਖ ਰੁਪਏ ਦਾ ਚੈਕ

ਕੈਬਿਨਟ ਮੰਤਰੀ ਈ.ਟੀ.ਓ ਨੇ ਮ੍ਰਿਤਕ ਖਿਡਾਰੀ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਲੱਖ ਰੁਪਏ ਦਾ ਚੈਕ

0

ਅੰਮ੍ਰਿਤਸਰ: ਬੀਤੇ ਦਿਨੀਂ ਖੱਬੇ ਰਾਜਪੂਤਾਂ ਵਿਖੇ ਫੁੱਟਬਾਲ ਟੂਰਨਾਮੈਂਟ ਦੀ ਸਮਾਪਤੀ ਇਨਾਮ ਵੰਡ ਸਮਾਰੋਹ ਦੌਰਾਨ ਅਚਾਨਕ ਵਾਪਰੇ ਗੋਲੀ ਕਾਂਡ ਦੌਰਾਨ ਪਿੰਡ ਨੰਗਲੀ ਦੇ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਉਮਰ 13 ਸਾਲ ਪੁੱਤਰ ਦਲਬੀਰ ਸਿੰਘ ਮੌਤ ਹੋ ਗਈ ਸੀ। ਉਹ ਤਿੰਨ ਭੈਣਾਂ ਦਾ ਇਕਲੋਤਾ ਭਰਾ ਸੀ।

ਕੈਬਨਿਟ ਮੰਤਰੀ ਨੇ ਕੀਤਾ ਵੱਡਾ ਐਲਾਨ

ਪਿੰਡ ਨੰਗਲੀ ਗ੍ਰਹਿ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਦੌਰਾਨ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਪੁੱਜੇ। ਓਨਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਇਕ ਲੱਖ ਰੁਪੲੈ ਦਾ ਚੈਕ ਭੇਂਟ ਕੀਤਾ ਅਤੇ ਐਲਾਨ ਕੀਤਾ ਕਿ ਮ੍ਰਿਤਕ ਗੁਰਸੇਵਕ ਸਿੰਘ ਦੇ ਨਾਮ ਤੇ ਖੇਡ ਸਟੇਡੀਅਮ ਬਣਾਇਆ ਜਾਵੇਗਾ ਅਤੇ ਪਰਿਵਾਰ ਦੀ ਹਰ ਸੰਭਵ ਆਰਥਿਕ ਮਦਦ ਵੀ ਕੀਤੀ ਜਾਵੇਗੀ। ਉਨਾਂ ਪਰਿਵਾਰ ਨੂੰ ਮਕਾਨ ਦੀ ਮੁੜ ਉਸਾਰੀ ਕਰਵਾਉਣ ਦਾ ਭਰੋਸਾ ਵੀ ਦਿੱਤਾ।

ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਗੇੜ ਦੀ ਮੀਟਿੰਗ ਜਾਰੀ, ਹਰਪਾਲ ਚੀਮਾ ਸਣੇ ਪੰਜਾਬ ਦੇ ਕਈ ਮੰਤਰੀ ਵੀ ਮੌਜੂਦ

ਕੈਬਨਿਟ ਮੰਤਰੀ ਈ:ਟੀ:ਓ ਨੇ ਕਿਹਾ ਕਿ ਗੁਰਸੇਵਕ ਸਿੰਘ ਦੀ ਕਮੀ ਤਾਂ ਹਮੇਸ਼ਾਂ ਪਰਿਵਾਰ ਨੂੰ ਰਹੇਗਾ ਪਰ ਅਸੀਂ ਪਰਿਵਾਰ ਨਾਲ ਹਰ ਦੁੱਖ ਸੁਖ ਦੀ ਘੜੀ ਵਿੱਚ ਸਾਥ ਦਿਆਂਗੇ। ਉਨ੍ਹਾਂ ਕਿਹਾ ਕਿ ਫੁੱਟਬਾਲ ਦੇ ਖਿਡਾਰੀ ਗੁਰਸੇਵਕ ਸਿੰਘ ਦਾ ਮਾੜੇ ਅਨਸਰਾਂ ਦੀ ਗੋਲੀ ਦਾ ਸ਼ਿਕਾਰ ਹੋ ਜਾਣਾ ਬਹੁਤ ਮੰਦਭਾਗਾ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇਗੀ।