Home Blog Page 1072

ਨਗਰ ਨਿਗਮ ਵੱਲੋਂ ਵੱਡੀ ਕਾਰਵਾਈ: ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ- 65, ਫੇਜ਼-11 ਸੀਲ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਗਰ ਨਿਗਮ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਅਨੁਸਾਰ ਨਗਰ ਨਿਗਮ ਵਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦ ਕਿ ਕਈ ਪ੍ਰਾਪਰਟੀ ਧਾਰਕਾਂ ਵਲੋਂ ਨਗਰ ਨਿਗਮ ਦੇ ਨੋਟਿਸ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਅਜਿਹੇ ਪ੍ਰਾਪਰਟੀ ਧਾਰਕਾਂ ਖਿਲਾਫ ਨਗਰ ਨਿਗਮ ਵੱਲੋਂ ਸਖਤ ਕਾਰਵਾਈ ਕਰਦੇ ਹੋਏ ਮੁਹਾਲੀ ਦੇ ਗੌਲਫ ਰੇਂਜ, ਸੈਕਟਰ – 65, ਫੇਜ਼-11 ਨੂੰ ਸੀਲ ਕੀਤਾ ਗਿਆ।

ਪ੍ਰਾਪਰਟੀ ਟੈਕਸ ਨਹੀਂ ਕਰਵਾਇਆ ਜਮ੍ਹਾਂ 

ਵਧੇਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ, ਮੋਹਾਲੀ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਹਦੂਦ ਅੰਦਰ ਕਈ ਅਜਿਹੇ ਹੋਟਲ, ਸ਼ੋਅਰੂਮ ਅਤੇ ਹੋਰ ਕਮਰਸ਼ੀਅਲ ਪ੍ਰਾਪਰਟੀ ਧਾਰਕ ਹਨ, ਜਿਨ੍ਹਾਂ ਨੂੰ ਨਗਰ ਨਿਗਮ ਵਲੋਂ ਦੋ ਨੋਟਿਸ ਭੇਜੇ ਜਾਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਪਰਟੀ ਧਾਰਕਾਂ ਦੀਆਂ ਪ੍ਰਾਪਰਟੀਆਂ ਆਉਣ ਵਾਲੇ ਦਿਨਾਂ ਵਿੱਚ ਸੀਲ ਕਰ ਦਿੱਤੀਆਂ ਜਾਣਗੀਆਂ।

ਸੀਮਾ ਹੈਦਰ ਤੇ ਸਚਿਨ ਦੇ ਘਰ ਆਈਆਂ ਖੁਸ਼ੀਆਂ, ‘ਪਾਕਿਸਤਾਨੀ ਭਾਬੀ’ ਨੇ ਗ੍ਰੇਟਰ ਨੋਇਡਾ ਦੇ ਹਸਪਤਾਲ ‘ਚ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਦੱਸਿਆ ਕਿ ਇਸ ਸਾਲ ਨਗਰ ਨਿਗਮ ਵਲੋਂ ਲਗਭਗ 50 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ‘ਚੋਂ ਹੁਣ ਤੱਕ ਲਗਭਗ 42 ਕਰੋੜ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ, ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਨਗਰ ਨਿਗਮ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ‘ਚ ਪ੍ਰਾਪਰਟੀ ਟੈਕਸ ਵਿਆਜ ਅਤੇ ਜੁਰਮਾਨੇ ਸਮੇਤ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਗਰ ਨਿਗਮ ਦੇ ਨੋਟਿਸ ਮਿਲਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 1 ਮਾਰਚ ਤੋਂ ਲੈ ਕੇ 31 ਮਾਰਚ ਤੱਕ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰੱਖਿਆ ਜਾ ਰਿਹਾ ਹੈ, ਤਾਂ ਜੋ ਲੋਕ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਸਕਣ।

ਸੀਮਾ ਹੈਦਰ ਤੇ ਸਚਿਨ ਦੇ ਘਰ ਆਈਆਂ ਖੁਸ਼ੀਆਂ, ‘ਪਾਕਿਸਤਾਨੀ ਭਾਬੀ’ ਨੇ ਗ੍ਰੇਟਰ ਨੋਇਡਾ ਦੇ ਹਸਪਤਾਲ ‘ਚ ਦਿੱਤਾ ਬੱਚੇ ਨੂੰ ਜਨਮ

0

ਨਵੀ ਦਿੱਲੀ, 18 ਮਾਰਚ: ਪਾਕਿਸਤਾਨੀ ਭਾਬੀ ਦੇ ਨਾਂ ਨਾਲ ਮਸ਼ਹੂਰ ਸੀਮਾ ਹੈਦਰ ਪੰਜਵੀਂ ਵਾਰ ਮਾਂ ਬਣੀ ਹੈ। ਪਾਕਿਸਤਾਨ ਤੋਂ ਭਾਰਤ ਆਈ ਸੀਮਾ ਹੈਦਰ ਨੇ ਮੰਗਲਵਾਰ ਸਵੇਰੇ ਬੱਚੀ ਨੂੰ ਜਨਮ ਦਿੱਤਾ ਹੈ।ਇਹ ਬੱਚਾ ਸੀਮਾ ਅਤੇ ਸਚਿਨ ਦਾ ਹੈ। ਸੀਮਾ ਹੈਦਰ ਨੇ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਮੰਗਲਵਾਰ ਸਵੇਰੇ 4.30 ਵਜੇ ਇੱਕ ਬੱਚੀ ਨੂੰ ਜਨਮ ਦਿੱਤਾ। ਮਾਂ ਅਤੇ ਨਵਜਾਤ ਬੱਚਾ ਦੋਵੇ ਤੰਦਰੁਸਤ ਹਨ।

PUBG ਗੇਮ ਖੇਡਦੇ ਹੋਇਆ ਸੀ ਪਿਆਰ

ਦੱਸ ਦਈਏ ਕਿ ਸੀਮਾ ਹੈਦਰ ਜੋ 2023 ਵਿੱਚ ਆਪਣੇ ਬੁਆਏਫ੍ਰੈਂਡ ਸਚਿਨ ਮੀਨਾ ਨਾਲ ਰਹਿਣ ਲਈ ਪਾਕਿਸਤਾਨ ਤੋਂ ਭਾਰਤ ਆਈ ਸੀ। ਉਦੋਂ ਤੋਂ ਉਹ ਸੁਰਖੀਆਂ ‘ਚ ਹੈ। ਕਰੀਬ ਦੋ ਸਾਲ ਪਹਿਲਾਂ ਸੀਮਾ ਚਾਰ ਬੱਚਿਆਂ ਨਾਲ ਦੁਬਈ ਅਤੇ ਨੇਪਾਲ ਦੇ ਰਸਤੇ ਪਾਕਿਸਤਾਨ ਤੋਂ ਭਾਰਤ ਆਈ ਸੀ। ਹਾਲਾਂਕਿ ਉਸ ਨੂੰ ਅਜੇ ਤੱਕ ਭਾਰਤੀ ਨਾਗਰਿਕਤਾ ਨਹੀਂ ਮਿਲੀ ਹੈ। ਦੋਵਾਂ ਦੀ ਮੁਲਾਕਾਤ ਆਨਲਾਈਨ PUBG ਗੇਮ ਖੇਡਦੇ ਹੋਏ ਹੋਈ ਸੀ। ਇਸ ਤੋਂ ਬਾਅਦ ਦੋਹਾਂ ‘ਚ ਨਜ਼ਦੀਕੀਆਂ ਵਧ ਗਈਆਂ ਅਤੇ ਸੀਮਾ ਆਪਣੇ ਬੱਚਿਆਂ ਸਮੇਤ ਆਪਣੇ ਪ੍ਰੇਮੀ ਸਚਿਨ ਕੋਲ ਰਹਿਣ ਲੱਗ ਪਈ। ਸੀਮਾ ਅਤੇ ਸਚਿਨ ਨੇ ਪਿਛਲੇ ਸਾਲ ਦਸੰਬਰ ਮਹੀਨੇ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਸੀ। ਵੀਡੀਓ ‘ਚ ਸੀਮਾ ਨੇ ਗਰਭਵਤੀ ਹੋਣ ਦੀ ਜਾਣਕਾਰੀ ਦਿੱਤੀ ਸੀ।

ਇਹ ਵੀ ਪੜੋ: ਜਲੰਧਰ: ਯੂਟਿਊਬਰ ਦੇ ਘਰ ‘ਤੇ ਗ੍ਰ/ਨੇ.ਡ ਸੁੱਟਣ ਦਾ ਮਾਮਲਾ; ਮੁਲਜ਼ਮ ਦਾ ਐ.ਨਕਾਊਂਟਰ

ਸੀਐਮ ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦੇ ਕੰਮ ਦਾ ਕਰਨਗੇ ਉਦਘਾਟਨ

0

ਲੁਧਿਆਣਾ, 18 ਮਾਰਚ :ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ‘ਚ ਸ਼ਾਮਲ ਹੋਣਗੇ। ਫਿਲਹਾਲ ਪਾਰਟੀ ਨੇ ਰੈਲੀ ਦੀ ਸਮਾਂ ਸਾਰਣੀ ਜਾਰੀ ਨਹੀਂ ਕੀਤੀ ਹੈ।ਇਸ ਤੋਂ ਪਹਿਲਾਂ ਉਹ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦੇ ਕੰਮ ਦਾ ਉਦਘਾਟਨ ਕਰਨਗੇ। ਪੁਲੀਸ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੀਐਮ ਮਾਨ ਅਤੇ ਕੇਜਰੀਵਾਲ ਹਸਪਤਾਲ ਦੇ ਵਾਰਡਾਂ ਦਾ ਦੌਰਾ ਵੀ ਕਰਨਗੇ। ਉਹ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਵੀ ਗੱਲਬਾਤ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅੱਜ ਹੋਵੇਗੀ ਸ਼ੁਰੂ

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬੀਤੇ ਦਿਨੀ ਵੀ ਲੁਧਿਆਣਾ ਵਿੱਚ ਹੀ ਸਨ। ਉਨ੍ਹਾਂ ਨੇ ਜਵਾਹਰ ਨਗਰ ਕੈਂਪ ਅਤੇ ਹੈਬੋਵਾਲ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਕੱਲ੍ਹ ਰੈਡੀਸਨ ਹੋਟਲ ਵਿੱਚ ਕਾਰੋਬਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਮੀਟਿੰਗ ਵਿੱਚ ਉਨ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

 

 

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅੱਜ ਹੋਵੇਗੀ ਸ਼ੁਰੂ || Punjab News

0
Version 1.0.0

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਮਕਸਦ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਅੱਜ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰੇਗੀ ਅਤੇ ਉਪਰੰਤ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਭਰਤੀ ਸਬੰਧੀ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਣ ਜਾ ਰਹੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਬਾਹਰ ਗਲਿਆਰੇ ਵਿੱਚ ਆ ਕੇ ਸੁਰੂ ਕੀਤੀ ਜਾਵੇਗੀ ।

ਡਾ: ਚੀਮਾ ਨੇ ਜਤਾਇਆ ਇਤਰਾਜ

ਇਸ ਦੇ ਨਾਲ ਹੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਹੈ। ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ‘ਤੇ ਸਵਾਲ ਚੁੱਕੇ ਹਨ। ਡਾ: ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਦੋ ਕਾਰਜਕਾਰੀ ਮੈਂਬਰਾਂ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋ. ਕ੍ਰਿਪਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਬਾਕੀ ਦਿੱਲੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਭਰਤੀ ਕਮੇਟੀ ਵੱਲੋਂ ਜਾਰੀ ਕੀਤੇ ਫਾਰਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ ਅਤੇ ਉਨ੍ਹਾਂ ਕਿਹਾ ਕਿ ਫਾਰਮ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵੀ ਪੂਰੀ ਤਰ੍ਹਾਂ ਨਹੀਂ ਲਿਖਿਆ ਗਿਆ।

ਇਹ ਵੀ ਪੜੋ: ਜਲੰਧਰ: ਯੂਟਿਊਬਰ ਦੇ ਘਰ ‘ਤੇ ਗ੍ਰ/ਨੇ.ਡ ਸੁੱਟਣ ਦਾ ਮਾਮਲਾ; ਮੁਲਜ਼ਮ ਦਾ ਐ.ਨਕਾਊਂਟਰ

ਜਲੰਧਰ: ਯੂਟਿਊਬਰ ਦੇ ਘਰ ‘ਤੇ ਗ੍ਰ/ਨੇ.ਡ ਸੁੱਟਣ ਦਾ ਮਾਮਲਾ; ਮੁਲਜ਼ਮ ਦਾ ਐ.ਨਕਾਊਂਟਰ

0
Breaking

ਜਲੰਧਰ, 18 ਮਾਰਚ: ਜਲੰਧਰ ‘ਚ ਅੱਜ ਯਾਨੀ ਮੰਗਲਵਾਰ ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ/ਇਨਫਲੂਏਨਸਰ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ਗ੍ਰਨੇਡ ਹਮਲੇ ਦਾ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਪੁਲੀਸ ’ਤੇ ਫਾਇਰਿੰਗ ਦੀ ਕੋਸ਼ਿਸ਼

ਜਾਣਕਾਰੀ ਮੁਤਾਬਕ ਜਲੰਧਰ ਦੇਹਾਤ ਪੁਲਸ ਨੇ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ‘ਚ ਯਮੁਨਾ ਨਗਰ ਦੇ ਪਿੰਡ ਸ਼ਾਦੀਪੁਰ ਨਿਵਾਸੀ ਹਾਰਦਿਕ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਪੁਲੀਸ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਰਾਜਪੁਰ ਰਸੂਲਪੁਰ ਨੇੜੇ ਲੈ ਕੇ ਗਈ ਤਾਂ ਉਸ ਨੇ ਪੁਲੀਸ ’ਤੇ ਫਾਇਰਿੰਗ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਹਾਰਦਿਕ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।

ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਦੀ ਹਾਜਰੀ ਵਿੱਚ ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਅਹੁਦਾ

ਦੱਸਿਆ ਜਾ ਰਿਹਾ ਹੈ ਕਿ ਯਮੁਨਾ ਨਗਰ ਦੇ ਸ਼ਾਦੀਪੁਰ ਪਿੰਡ ਦਾ ਰਹਿਣ ਵਾਲਾ ਹਾਰਦਿਕ ਗੈਂਗਸਟਰ ਲਾਰੇਂਸ ਲਈ ਕੰਮ ਕਰਦਾ ਹੈ। ਇਹ ਮੁਕਾਬਲਾ ਰਾਜੇਪੁਰ ਬੱਲਾਂ ਨੇੜੇ ਹੋਇਆ। ਇਸ ਸਥਾਨ ਤੋਂ ਥੋੜ੍ਹੀ ਦੂਰੀ ‘ਤੇ ਇਨਫਲੂਏਨਸਰ ਦਾ ਘਰ ਹੈ, ਜਿੱਥੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਦੀ ਹਾਜਰੀ ਵਿੱਚ ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਅਹੁਦਾ

0

ਅੰਮ੍ਰਿਤਸਰ: ਨਵੇਂ ਨਿਯੁਕਤ ਹੋਏ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ:ਟੀ:ਓ ਦੀ ਹਾਜਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਦੋਵੇਂ ਕੈਬਨਿਟ ਮੰਤਰੀਆਂ ਨੇ ਰਿੰਟੂ ਨੂੰ ਕੁਰਸੀ ਤੇ ਬਿਠਾਇਆ ਅਤੇ ਵਧਾਈ ਦਿੰਦਿਆਂ ਕਿਹਾ ਕਿ ਰਿੰਟੂ ਆਪਣੀ ਮਿਹਨਤ ਅਤੇ ਸੂਝਬੂਝ ਨਾਲ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਹੋਰ ਤੇਜੀ ਲਿਆਉਣਗੇ ਅਤੇ ਇਸ ਦੇ ਕੰਮਾਂ ਨੂੰ ਪਾਰਦਰਸ਼ੀ ਬਣਾਉਣਗੇ।

ਤਨਦੇਹੀ ਨਾਲ ਨਿਭਾਉਣਗੇ ਜਿੰਮੇਵਾਰੀ

ਇਸ ਮੌਕੇ ਰਿੰਟੂ ਨੇ ਕਿਹਾ ਕਿ ਸਰਕਾਰ ਦੁਆਰਾ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਉਥੇ ਹਾਜਰ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਂਲ ਨਗਰ ਸੁਧਾਰ ਟਰੱਸਟ ਦਾ ਕੰਮਕਾਜ ਕਰਨਗੇ ਅਤੇ ਪੂਰੇ ਕੰਮਾਂ ਨੂੰ ਪਾਰਦਰਸੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਈਟੀਓ ਨੇ ਸਰਬ ਸੰਮਤੀ ਨਾਲ ਚੁਣੀਆਂ 20 ਪੰਚਾਇਤਾਂ ਨੂੰ ਆਪਣੇ ਅਖਤਿਆਰੀ ਕੋਟੇ ‘ਚੋਂ ਦਿੱਤੇ ਇਕ ਕਰੋੜ ਰੁਪਏ

ਕੈਬਨਿਟ ਮੰਤਰੀ ਈਟੀਓ ਨੇ ਸਰਬ ਸੰਮਤੀ ਨਾਲ ਚੁਣੀਆਂ 20 ਪੰਚਾਇਤਾਂ ਨੂੰ ਆਪਣੇ ਅਖਤਿਆਰੀ ਕੋਟੇ ‘ਚੋਂ ਦਿੱਤੇ ਇਕ ਕਰੋੜ ਰੁਪਏ

0

ਅੰਮ੍ਰਿਤਸਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਚਾਇਤ ਚੋਣਾਂ ਵਿੱਚ ਇਹ ਵਾਅਦਾ ਕੀਤਾ ਸੀ ਕਿ ਜਿਹੜੀਆਂ ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਜਾਣਗੀਆਂ ਦੇ ਵਿਕਾਸ ਲਈ ਉਹ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੰਜ-ਪੰਜ ਲੱਖ ਰੁਪਏ ਦੇਣਗੇ ਇਸ ਤੋਂ ਇਲਾਵਾ ਪੰਜ-ਪੰਜ ਲੱਖ ਰੁਪਏ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਸੀ।

ਨਹੀਂ ਆਵੇਗੀ ਪੈਸੇ ਦੀ ਕਮੀ

ਇਸੇ ਤਹਿਤ ਹੁਣ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ 20 ਗ੍ਰਾਮ ਪੰਚਾਇਤਾਂ ਨਾਲ ਇਹ ਵਾਅਦਾ ਪੂਰਾ ਕਰਦੇ ਹੋਏ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੰਜ ਪੰਜ ਲੱਖ ਰੁਪਏ ਦੀ ਗਰਾਂਟ ਇਹਨਾਂ ਪਿੰਡਾਂ ਨੂੰ ਦਿੱਤੀ ਇਹਨਾਂ ਪੰਚਾਇਤਾਂ ਵਿੱਚ ਪਿੰਡ ਮੀਰਾ ਚੱਕ ਪਿੰਡ ਕੁਹਾਟ ਵਿੰਡ ਮੁਸਲਮਾਨਾ ਪਿੰਡ ਸ਼ਾਹਪੁਰ ਖੁਰਦ ਰਾਏਪੁਰ ਖੁਰਦ ਕੋਟਿ ਹਿਆਤ ਨੰਗਲੀ ਕਲਾਂ ਦਿਆਲਗੜ ਉਸਮਾ ਸਫੀਪੁਰ ਅਤੇ ਜੰਡਿਆਲਾ ਗੁਰੂ ਸ਼ਾਮਿਲ ਹੈ। ਉਹਨਾਂ ਨੇ ਇਹਨਾਂ ਪੰਚਾਇਤਾਂ ਨੂੰ ਕਰੀਬ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਦੇ ਹੋਏ ਤਕੜੇ ਹੋ ਕੇ ਕੰਮ ਕਰਨ ਲਈ ਉਤਸ਼ਾਹਤ ਕੀਤਾ। ਉਹਨਾਂ ਨੇ ਕਿਹਾ ਕਿ ਪਿੰਡਾਂ ਦੇ ਵਿੱਚ ਤੁਸੀਂ ਆਪਣੇ ਪਿੰਡ ਦੀ ਲੋੜ ਅਨੁਸਾਰ ਯੋਜਨਾ ਬੰਦੀ ਕਰਕੇ ਕੰਮ ਸ਼ੁਰੂ ਕਰੋ ਤੁਹਾਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

CM ਵੱਲੋਂ ਐਲਾਨੀ ਪੰਜ ਪੰਜ ਲੱਖ ਰੁਪਏ ਦੀ ਗਰਾਂਟ ਵੀ ਆਵੇਗੀ ਜਲਦ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪੰਜ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਤੁਹਾਨੂੰ ਮੈਂ ਆਪਣੇ ਅਖਤਿਆਰੀ ਖੋਟੇ ਵਿੱਚੋਂ ਦਿੱਤੀ ਹੈ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤੀ ਗਈ ਪੰਜ ਪੰਜ ਲੱਖ ਰੁਪਏ ਦੀ ਗਰਾਂਟ ਵੀ ਛੇਤੀ ਹੀ ਤੁਹਾਡੇ ਖਾਤਿਆਂ ਵਿੱਚ ਆ ਜਾਵੇਗੀ ਉਹਨਾਂ ਨੇ ਪੰਚਾਇਤਾਂ ਨੂੰ ਇਹ ਵੀ ਸੱਦਾ ਦਿੱਤਾ ਕਿ ਉਹ ਵਿਕਾਸ ਕੰਮਾਂ ਮੌਕੇ ਪਿੰਡਾਂ ਦੇ ਵਿੱਚ ਕੋਈ ਪਾਰਟੀਬਾਜੀ ਨਾ ਵੇਖਣ ਬਲਕਿ ਹਰੇਕ ਪਿੰਡ ਦੀ ਲੋੜ ਅਤੇ ਤਰਜੀਹ ਅਨੁਸਾਰ ਕੰਮ ਕਰਨੇ ਯਕੀਨੀ ਬਣਾਉਣ।

ਜਲੰਧਰ: 20 ਮਾਰਚ ਨੂੰ ਹੋਵੇਗੀ ਕਾਰਪੋਰੇਸ਼ਨ ਹਾਊਸ ਦੀ ਮੀਟਿੰਗ

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 18-3-2025

0
Breaking

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਆਸਟਰੇਲੀਆ ਦੇ ਬ੍ਰਿਸਬੇਨ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦੀ…. ਹੋਰ ਪੜੋ

ਹਿਸਾਰ ਮਹਿਲਾ ਥਾਣੇ ਵਿੱਚ ਕਬੱਡੀ ਖਿਡਾਰੀ ਦੀਪਕ ਹੁੱਡਾ ਨਾਲ ਹੋਈ ਕੁੱਟਮਾਰ, ਜਾਣੋ ਪੂਰਾ ਮਾਮਲਾ

ਹਰਿਆਣਾ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਸਾਬਕਾ ਰਾਸ਼ਟਰੀ ਟੀਮ ਦੇ ਕਪਤਾਨ ਦੀਪਕ ਹੁੱਡਾ ਨਾਲ ਪੁਲਿਸ ਸਟੇਸ਼ਨ ਵਿੱਚ ਕੁੱਟਮਾਰ ਅਤੇ …. ਹੋਰ ਪੜੋ

NASA ਨੇ Confirm ਕੀਤੀ ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ‘ਤੇ 9 ਮਹੀਨਿਆਂ ਤੋਂ ਫਸੇ ਪੁਲਾੜ ਯਾਤਰੀ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਸ ਆਖਰਕਾਰ ਧਰਤੀ ‘ਤੇ ਵਾਪਸ ਆਉਣ ਜਾ ਰਹੇ ਹਨ। ਨਾਸਾ ਨੇ.. ਹੋਰ ਪੜੋ

ਪੰਜਾਬ ਪੁਲਿਸ ਥਾਣਿਆਂ ਵਿੱਚ ਮੁਨਸ਼ੀ ਦਾ ਕਾਰਜਕਾਲ ਹੋਇਆ ਦੋ ਸਾਲਾਂ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਇੱਕ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ… ਹੋਰ ਪੜੋ

ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਵਾਪਰੇ ਘਟਨਾਕ੍ਰਮ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਹਿਮਾਚਲ ਪ੍ਰਦੇਸ਼ ਵਿਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਪੁਲਸ ਦੀ ਹਾਜ਼ਰੀ ਵਿਚ ਸਿੱਖ ਤੇ ਪੰਜਾਬੀ ਨੌਜਵਾਨਾਂ ਵੱਲੋਂ ਲਗਾਏ ਸਿੱਖ ਝੰਡੇ…. ਹੋਰ ਪੜੋ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-3-2025

0

ਮੰਗਲਵਾਰ, ੫ ਚੇਤ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

(ਅੰਗ: ੬੬੪)

ਪੰਜਾਬੀ ਵਿਆਖਿਆ

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

ਹਿਸਾਰ ਮਹਿਲਾ ਥਾਣੇ ਵਿੱਚ ਕਬੱਡੀ ਖਿਡਾਰੀ ਦੀਪਕ ਹੁੱਡਾ ਨਾਲ ਹੋਈ ਕੁੱਟਮਾਰ, ਜਾਣੋ ਪੂਰਾ ਮਾਮਲਾ

0

ਹਰਿਆਣਾ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਸਾਬਕਾ ਰਾਸ਼ਟਰੀ ਟੀਮ ਦੇ ਕਪਤਾਨ ਦੀਪਕ ਹੁੱਡਾ ਨਾਲ ਪੁਲਿਸ ਸਟੇਸ਼ਨ ਵਿੱਚ ਕੁੱਟਮਾਰ ਕੀਤੀ ਗਈ। ਉਸਨੇ ਇਸ ਸਬੰਧੀ ਹਿਸਾਰ ਸਦਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ। ਉਸਨੇ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ, ਅੰਤਰਰਾਸ਼ਟਰੀ ਮੁੱਕੇਬਾਜ਼ ਸਵੀਟੀ ਬੋਰਾ ਨੇ ਹਿਸਾਰ ਮਹਿਲਾ ਪੁਲਿਸ ਸਟੇਸ਼ਨ ਵਿੱਚ ਉਸਦੀ ਕੁੱਟਮਾਰ ਕੀਤੀ ਹੈ।

ਪੰਜਾਬ ਪੁਲਿਸ ਥਾਣਿਆਂ ਵਿੱਚ ਮੁਨਸ਼ੀ ਦਾ ਕਾਰਜਕਾਲ ਹੋਇਆ ਦੋ ਸਾਲਾਂ

ਦੀਪਕ ਨੇ ਸ਼ਿਕਾਇਤ ਵਿੱਚ ਸਵੀਟੀ ਦੇ ਪਿਤਾ ਅਤੇ ਮਾਮੇ ਦੇ ਨਾਮ ਵੀ ਸ਼ਾਮਲ ਕੀਤੇ ਹਨ। ਦੀਪਕ ਦੀ ਸ਼ਿਕਾਇਤ ‘ਤੇ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਚੱਲ ਰਹੇ ਧੋਖਾਧੜੀ, ਕੁੱਟਮਾਰ ਅਤੇ ਦਾਜ ਲਈ ਪਰੇਸ਼ਾਨੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ ਸੀ।

ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ। ਮਾਮਲਾ ਪੁਲਿਸ ਦੇ ਸਾਹਮਣੇ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ ਵਿੱਚ ਲੜਾਈ ਸ਼ੁਰੂ ਹੋ ਗਈ। ਇਸ ਝੜਪ ਵਿੱਚ ਦੀਪਕ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਹ ਮਹਿਲਾ ਥਾਣੇ ਤੋਂ ਸਦਰ ਥਾਣੇ ਪਹੁੰਚੀ।

 ਦੋਵਾਂ ਨੇ ਇੱਕ ਦੂਜੇ ਵਿਰੁੱਧ ਸ਼ਿਕਾਇਤ ਕੀਤੀ

ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਸਵੀਟੀ ਬੋਰਾ ਨੇ ਆਪਣੇ ਪਤੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਦੀਪਕ ਹੁੱਡਾ ਵਿਰੁੱਧ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਐਫਆਈਆਰ ਦਰਜ ਕਰਵਾਈ ਸੀ। ਦੋਵਾਂ ਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ।

ਦਾਜ ਲਈ ਤੰਗ ਕਰਨ ਦਾ ਮਾਮਲਾ

ਹਿਸਾਰ ਵਿੱਚ ਦਰਜ ਐਫਆਈਆਰ ਵਿੱਚ, ਸਵੀਟੀ ਨੇ ਦੋਸ਼ ਲਗਾਇਆ ਸੀ ਕਿ ਉਸਦੇ ਪਤੀ ਹੁੱਡਾ ਨੇ ਉਸਨੂੰ ਕੁੱਟਿਆ ਸੀ। ਵਿਆਹ ਸਮੇਂ 1 ਕਰੋੜ ਰੁਪਏ ਅਤੇ ਇੱਕ ਫਾਰਚੂਨਰ ਦੇਣ ਦੇ ਬਾਵਜੂਦ, ਉਹ ਉਸਨੂੰ ਘੱਟ ਦਾਜ ਲਈ ਤੰਗ ਕਰਦਾ ਸੀ।

ਇਸ ਦੌਰਾਨ, ਪਤੀ ਦੀਪਕ ਹੁੱਡਾ ਨੇ ਵੀ ਸਵੀਟੀ ਅਤੇ ਉਸਦੇ ਪਰਿਵਾਰ ਵਿਰੁੱਧ ਰੋਹਤਕ ਵਿੱਚ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਉਨ੍ਹਾਂ ‘ਤੇ ਉਸਦੀ ਜਾਇਦਾਦ ਹੜੱਪਣ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ। ਦੀਪਕ ਨੇ ਕਿਹਾ ਕਿ ਸਵੀਟੀ ਨੇ ਸੌਂਦਿਆਂ ਉਸਦਾ ਸਿਰ ਤੋੜ ਦਿੱਤਾ। ਉਨ੍ਹਾਂ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਦੱਸ ਦਈਏ ਕਿ ਸਵੀਟੀ ਅਤੇ ਦੀਪਕ ਇਸ ਸਮੇਂ ਭਾਜਪਾ ਨੇਤਾ ਹਨ। ਦੀਪਕ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਮਹਿਮ ਸੀਟ ਤੋਂ ਲੜੀਆਂ ਸਨ ਅਤੇ ਹਾਰ ਗਏ ਸਨ। ਹਾਲਾਂਕਿ, ਸਵੀਟੀ ਬੋਰਾ ਨੂੰ ਭਾਜਪਾ ਨੇ ਟਿਕਟ ਨਹੀਂ ਦਿੱਤੀ।