Home Blog Page 1075

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 07-01-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 07-01-2025

ਸ਼ੰਭੂ ਮੋਰਚੇ ਤੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

326 ਦਿਨਾਂ ਤੋਂ ਲਗਾਤਾਰ ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ ਚੱਲ ਰਹੇ ਕਿਸਾਨ ਅੰਦੋਲਨ 2 ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਸ਼ੰਭੂ ਮੋਰਚੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ… ਹੋਰ ਪੜੋ

ਪੰਜਾਬ ਭਰ ‘ਚ ਨਹੀਂ ਚੱਲਣਗੀਆਂ ਬੱਸਾਂ! ਜਾਣੋ ਕਿੰਨੇ ਦਿਨ ਰਹੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ

ਸੂਬੇ ‘ਚ ਅੱਜ ਤੋਂ 3 ਦਿਨਾਂ ਲਈ ਸਰਕਾਰੀ ਬੱਸ ਸੇਵਾ ਠੱਪ ਰਹੇਗੀ। ਇਸ ਕਾਰਨ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਅਤੇ…. ਹੋਰ ਪੜੋ

ਪ੍ਰਿੰਸੀਪਲ ਵੱਲੋਂ ਬੱਚੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਿੰਸੀਪਲ ਨੇ ਮੰਗੀ ਮੁਆਫੀ

ਹੁਸ਼ਿਆਰਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਇੱਕ ਸਿੱਖ ਵਿਦਿਆਰਥੀ ਨੂੰ ਮਹਿਲਾ ਅਧਿਆਪਕ ਵੱਲੋਂ ਕੁੱਟਣ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਮਾਮਲੇ ਵਿੱਚ ਉਕਤ ਮਹਿਲਾ ਅਧਿਆਪਕਾ ਨੇ ਬੱਚੇ ਦੇ ਪਰਿਵਾਰ ਤੋਂ ਲਿਖਤੀ ਰੂਪ ਵਿੱਚ…. ਹੋਰ ਪੜੋ

ਸੁਪਰੀਮ ਕੋਰਟ ਵਿੱਚ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਣਵਾਈ ਟਲੀ

ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ। ਇਹ ਸੁਣਵਾਈ ਡੱਲੇਵਾਲ ਦੇ ਨਾਲ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ….ਹੋਰ ਪੜੋ

ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ …. ਹੋਰ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 7-1-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 7-1-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ
ਮੰਗਲਵਾਰ, ੨੪ ਪੋਹ (ਸੰਮਤ ੫੫੬ ਨਾਨਕਸ਼ਾਹੀ)

07-01-2025

ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਟੋਡੀ ਮਹਲਾ ੫ ॥

ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੱਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।

ਦਹਿਸ਼ਤਗਰਦਾਂ ਨੇ ਜਵਾਨਾਂ ਦੇ ਵਾਹਨਾਂ ‘ਤੇ ਕੀਤਾ ਹਮਲਾ, 9 ਜਵਾਨ ਹੋਏ ਸ਼ਹੀਦ || Latest News

0

ਦਹਿਸ਼ਤਗਰਦਾਂ ਨੇ ਜਵਾਨਾਂ ਦੇ ਵਾਹਨਾਂ ‘ਤੇ ਕੀਤਾ ਹਮਲਾ, 9 ਜਵਾਨ ਹੋਏ ਸ਼ਹੀਦ

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਨਕਸਲੀਆਂ ਨੇ ਜਵਾਨਾਂ ਨੂੰ ਲਿਜਾ ਰਹੇ ਵਾਹਨ ‘ਤੇ ਆਤੰਕੀ ਹਮਲਾ ਕਰਕੇ ਵਾਹਨ ਨੂੰ  ਉਡਾ ਦਿੱਤਾ। ਹਮਲੇ ਵਿੱਚ ਦਾਂਤੇਵਾੜਾ ਡੀਆਰਜੀ ਦੇ 8 ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਇੱਕ ਡਰਾਈਵਰ ਦੀ ਵੀ ਮੌਤ ਹੋ ਗਈ ਹੈ।  ਆਈਜੀ ਬਸਤਰ ਰੇਂਜ ਸੁੰਦਰਰਾਜ ਪੀ ਨੇ ਦੱਸਿਆ ਕਿ ਬੀਜਾਪੁਰ ਤੋਂ ਸੰਯੁਕਤ ਅਪਰੇਸ਼ਨ ਪਾਰਟੀ ਅਪਰੇਸ਼ਨ ਪੂਰਾ ਕਰਕੇ ਵਾਪਸ ਪਰਤ ਰਹੀ ਸੀ। ਸੋਮਵਾਰ ਦੁਪਹਿਰ ਕਰੀਬ 2:15 ਵਜੇ ਬੀਜਾਪੁਰ ਹੈੱਡਕੁਆਰਟਰ ਤੋਂ ਕਰੀਬ 40 ਕਿਲੋਮੀਟਰ ਦੂਰ ਅੰਬੇਲੀ ਪਿੰਡ ਨੇੜੇ ਨਕਸਲੀਆਂ ਨੇ ਆਈਈਡੀ ਧਮਾਕਾ ਕੀਤਾ।

ਠੰਡ ਦੇ ਮੱਦੇਨਜ਼ਰ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ || Today News

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਸੜਕ ‘ਤੇ ਕਰੀਬ 10 ਫੁੱਟ ਡੂੰਘਾ ਟੋਆ ਬਣ ਗਿਆ ਅਤੇ ਵਾਹਨ ਦੇ ਟੁਕੜੇ-ਟੁਕੜੇ ਹੋ ਗਏ। ਗੱਡੀ ਦੇ ਕੁਝ ਹਿੱਸੇ 30 ਫੁੱਟ ਦੂਰ 25 ਫੁੱਟ ਦੀ ਉਚਾਈ ‘ਤੇ ਇਕ ਦਰੱਖਤ ‘ਤੇ ਮਿਲੇ ਹਨ।

ਠੰਡ ਦੇ ਮੱਦੇਨਜ਼ਰ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ || Today News

0

ਠੰਡ ਦੇ ਮੱਦੇਨਜ਼ਰ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ

ਠੰਡ ਦੇ ਮੱਦੇਨਜ਼ਰ ਸਕੂਲਾਂ ‘ਚ ਛੁੱਟੀਆਂ ‘ਚ ਵਾਧਾ ਕੀਤਾ ਗਿਆ ਹੈ। ਮੈਦਾਨੀ ਇਲਾਕਿਆਂ ਵਿੱਚ ਠੰਡ ਦੇ ਕਹਿਰ ਤੋਂ ਬੱਚਿਆਂ ਨੂੰ ਬਚਾਉਣ ਲਈ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਪੰਜਾਬ ਦੇ ਸਕੂਲਾਂ ਵਿੱਚ ਇਹ ਛੁੱਟੀਆਂ ਪਹਿਲਾਂ 31 ਦਸੰਬਰ ਤਕ ਐਲਾਨ ਕੀਤੀਆਂ ਗਈਆਂ ਸਨ ਤੇ ਫਿਰ ਇਹ 7 ਜਨਵਰੀ ਤਕ ਵਧਾ ਦਿੱਤੀਆਂ ਗਈਆਂ।

ਸ਼ੰਭੂ ਮੋਰਚੇ ਤੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਦੂਜੇ ਪਾਸੇ ਦਿੱਲੀ-ਐਨਸੀਆਰ ਵਿੱਚ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਅੱਠਵੀਂ ਜਮਾਤ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਸਰਦ ਰੁੱਤ ਦੇ ਹੁਕਮਾਂ ਤਹਿਤ ਸਕੂਲ 6 ਜਨਵਰੀ ਨੂੰ ਅੱਠਵੀਂ ਜਮਾਤ ਤੱਕ ਖੋਲ੍ਹੇ ਜਾਣੇ ਸਨ, ਪਰ ਡੀਐਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਕੂਲ ਇੰਸਪੈਕਟਰ ਨੇ ਹੁਣ ਤਾਜ਼ਾ ਹੁਕਮ ਜਾਰੀ ਕਰਕੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ।

11 ਜਨਵਰੀ ਤੱਕ ਅੱਠਵੀਂ ਜਮਾਤ ਤਕ ਦੇ ਸਾਰੇ ਸਕੂਲ ਬੰਦ

ਗਾਜ਼ੀਆਬਾਦ ਵਿੱਚ 11 ਜਨਵਰੀ ਤੱਕ ਅੱਠਵੀਂ ਜਮਾਤ ਤਕ ਦੇ ਸਾਰੇ ਸਕੂਲ ਬੰਦ ਰਹਿਣਗੇ। ਜਦਕਿ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਰੋਜ਼ਾਨਾ ਵਾਂਗ ਆਉਣਾ ਪਵੇਗਾ। ਭਾਵ ਨੌਵੀਂ ਤੋਂ ਬਾਰ੍ਹਵੀ ਜਮਾਤ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ।

 

ਸ਼ੰਭੂ ਮੋਰਚੇ ਤੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

0

ਸ਼ੰਭੂ ਮੋਰਚੇ ਤੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

326 ਦਿਨਾਂ ਤੋਂ ਲਗਾਤਾਰ ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ ਚੱਲ ਰਹੇ ਕਿਸਾਨ ਅੰਦੋਲਨ 2 (ਦਿੱਲੀ ਅੰਦੋਲਨ 2) ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਸ਼ੰਭੂ ਮੋਰਚੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ, ਜਿੱਸ ਵਿੱਚ ਮੋਰਚੇ ਤੇ ਮੌਜੂਦ ਕਿਸਾਨਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿੱਚੋਂ ਸੰਗਤ ਨੇ ਸ਼ਿਰਕਤ ਕੀਤੀ। ਜਿੱਥੇ ਮੰਚ ਤੋਂ ਪੂਰੇ ਦੇਸ਼ ਵਾਸੀਆਂ ਨੂੰ ਫੋਰਮ ਦੇ ਲੀਡਰਾਂ ਨੇ ਵਧਾਈਆਂ ਦਿੱਤੀਆਂ ਉੱਥੇ ਗੁਰੂ ਸਾਹਿਬ ਵੱਲੋਂ ਦਿਖਾਏ ਹੋਏ ਰਾਸਤੇ ਤੇ ਚੱਲਣ ਦੀ ਵੀ ਪ੍ਰੇਰਨਾ ਦਿੱਤੀ।

ਮੋਰਚੇ ਤੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਅਤੇ ਆਮਰਨ ਅਨਸ਼ਨ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੋਣਾ ਦੀ ਸਿਹਤ ਦੇ ਬਾਰੇ ਦਿਖਾਏ ਅਤੇ ਅਪਣਾਏ ਨਜ਼ਰੀਏ ਨੂੰ ਨਿਖਿਦਿਆ। ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਡਰਾਫਟ ਤੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਇਹ ਨਵੀਂ ਡਰਾਫਟ ਪੋਲਸੀ ਕਿਸਾਨੀ ਹਿੱਤਾਂ ਦੇ ਖਿਲਾਫ ਹੈ ਨਾਲੇ ਕਿਸ ਤਰ੍ਹਾਂ ਤਿੰਨੋਂ ਕਾਲੇ ਕਾਨੂੰਨ ਨੂੰ ਨਵੇਂ ਖਲੜੇ ਵਿੱਚ ਪਾ ਕੇ ਪੇਸ਼ ਕਰਨ ਦਾ ਇੱਕ ਜਤਨ ਕੀਤਾ ਗਿਆ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ || Latest News

ਉਹਨਾਂ ਐਲਾਨ ਕੀਤਾ ਕਿ ਆਉਣ ਵਾਲੀ 13 ਜਨਵਰੀ ਨੂੰ ਲੋੜੀ ਵਾਲੇ ਦਿਨ ਕੇਂਦਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਲੜੇ ਨੂੰ ਪੂਰੇ ਦੇਸ਼ ਭਰ ਵਿੱਚ ਫੂਕਿਆ ਜਾਵੇ। ਇੱਸ ਦੇ ਨਾਲ ਨਾਲ ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਦੇ ਵਿੱਚ ਦੇਸ਼ ਭਰ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ।

ਪ੍ਰਿੰਸੀਪਲ ਵੱਲੋਂ ਬੱਚੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਿੰਸੀਪਲ ਨੇ ਮੰਗੀ ਮੁਆਫੀ

0

ਪ੍ਰਿੰਸੀਪਲ ਵੱਲੋਂ ਬੱਚੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਿੰਸੀਪਲ ਨੇ ਮੰਗੀ ਮੁਆਫੀ

ਹੁਸ਼ਿਆਰਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਇੱਕ ਸਿੱਖ ਵਿਦਿਆਰਥੀ ਨੂੰ ਮਹਿਲਾ ਅਧਿਆਪਕ ਵੱਲੋਂ ਕੁੱਟਣ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਮਾਮਲੇ ਵਿੱਚ ਉਕਤ ਮਹਿਲਾ ਅਧਿਆਪਕਾ ਨੇ ਬੱਚੇ ਦੇ ਪਰਿਵਾਰ ਤੋਂ ਲਿਖਤੀ ਰੂਪ ਵਿੱਚ ਮੁਆਫੀ ਮੰਗ ਲਈ ਹੈ। ਹੁਸ਼ਿਆਰਪੁਰ ਦੇ ਪਿੰਡ ਬੱਦੋ ‘ਚ ਮਹਿਲਾ ਟੀਚਰ ਵੱਲੋਂ ਛੋਟੇ ਬੱਚੇ ਦੀ ਕੁੱਟਮਾਰ ਕੀਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।

ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ || Latest News

ਜਦੋਂ ਇਹ ਮਾਮਲਾ ਪੰਜਾਬ ਦੇ ਸਿੱਖਿਆ ਵਿਭਾਗ ਕੋਲ ਪਹੁੰਚਿਆ ਤਾਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਬੱਚੇ ਦੇ ਮਾਤਾ-ਪਿਤਾ ਅਤੇ ਪੰਚਾਇਤ ਵਿਚਾਲੇ ਮਾਮਲੇ ਦਾ ਸਮਝੌਤਾ ਹੋ ਗਿਆ ਹੈ। ਮਹਿਲਾ ਅਧਿਆਪਕ ਨੇ ਪੰਚਾਇਤ ‘ਚ ਬੱਚੇ ਦੇ ਮਾਪਿਆਂ ਤੋਂ ਮੁਆਫੀ ਮੰਗੀ ਹੈ।

ਪੰਚਾਇਤ ਦੀ ਹਾਜ਼ਰੀ ‘ਚ ਹੋਇਆ ਸਮਝੌਤਾ

ਮਾਫੀਨਾਮੇ ‘ਚ ਮਹਿਲਾ ਟੀਚਰ ਨੇ ਲਿਖਿਆ- ਮੈਂ ਪੜ੍ਹਾਉਂਦੇ ਸਮੇਂ ਅਮਨਦੀਪ ਸਿੰਘ ਨਾਂ ਦੇ ਵਿਦਿਆਰਥੀ ਨੂੰ ਗਲਤ ਤਰੀਕੇ ਨਾਲ ਕੁੱਟਿਆ ਸੀ। ਮੈਂ ਇਸ ਲਈ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਕਰਾਂਗੀ। ਇਹ ਸਮਝੌਤਾ ਵਿਦਿਆਰਥੀ, ਉਸ ਦੇ ਦਾਦਾ ਸੰਤੋਖ ਸਿੰਘ ਅਤੇ ਬੱਦੋਂ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਹੋਇਆ।

ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ || Latest News

0

ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ ਗਿਆ।

ਤਰੁਨਪ੍ਰੀਤ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ || Punjab News

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਕਿਹਾ ਕਿ ਅੱਜ ਇਤਿਹਾਸਿਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਉਹਨਾਂ ਨੂੰ ਸੁਭਾਗ ਪ੍ਰਾਪਤ ਹੋਇਆ। ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਉਹਨਾਂ ਕਿਹਾ ਕਿ ਇੱਥੋਂ ਸਾਰਿਆਂ ਨੂੰ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰਨ ਦੀ ਸੇਧ ਮਿਲਦੀ ਹੈ।

ਤਰੁਨਪ੍ਰੀਤ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ || Punjab News

0

ਤਰੁਨਪ੍ਰੀਤ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ‘ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ।

ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫਰੀ ਨੰਬਰ ‘ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ ‘ਤੇ ਲਾਈਵ ਦਿਖੇਗਾ ਕਿ  ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।

ਸੁਪਰੀਮ ਕੋਰਟ ਵਿੱਚ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਣਵਾਈ ਟਲੀ

ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ
ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨਿਵੇਕਲੇ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਦੇ ਬਾਕੀ ਸਾਥੀਆਂ ਵੱਲੋਂ ਦਿੱਤੇ ਗਏ ਭਰਪੂਰ ਯੋਗਦਾਨ ਦਾ ਧੰਨਵਾਦ ਕੀਤਾ ਹੈ।

ਗਿੱਲੇ ਕੂੜੇ ਤੋਂ ਬਣਾਈ ਜਾਵੇਗੀ ਖਾਦ

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਦੀ ਕਾਪੀ ਨਾ ਸਿਰਫ ਪੂਰੇ ਪੰਜਾਬ ਵਿਚ ਹੋਵੇਗੀ ਸਗੋਂ ਭਾਰਤ ਦੇ ਸਾਰੇ ਸੂਬੇ ਵੀ ਪੰਜਾਬ ਤੋਂ ਸੇਧ ਲੈਣਗੇ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ।

ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਇਕ ਸਾਰਥਕ ਕਦਮ ਵਧਾਇਆ ਜਾ ਸਕੇ।

Half boiled Egg ਖਾਣ ਨਾਲ ਮਿਲਦੇ ਹਨ ਇਹ ਹੈਰਾਨੀਜਨਕ ਫਾਇਦੇ || Health News

0

Half boiled Egg ਖਾਣ ਨਾਲ ਮਿਲਦੇ ਹਨ ਇਹ ਹੈਰਾਨੀਜਨਕ ਫਾਇਦੇ

ਸਰਦੀਆਂ ’ਚ ਆਂਡਾ ਜਿੱਥੇ ਤੁਹਾਨੂੰ ਠੰਢ ਤੋਂ ਬਚਾਉਂਦਾ ਹੈ, ਉੱਥੇ ਹੀ ਤੁਹਾਡੇ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ​​ਕਰਦਾ ਹੈ। ਜੇ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ​​(Immune System) ਰਹੇਗਾ, ਤਾਂ ਤੁਸੀਂ ਬਿਮਾਰੀਆਂ ਨਾਲ ਲੜ ਸਕੋਗੇ ਤੇ ਤੁਹਾਡਾ ਸਰੀਰ ਬਿਮਾਰੀਆਂ ਤੋਂ ਵੀ ਸੁਰੱਖਿਅਤ ਰਹੇਗਾ।

ਅੱਧੇ ਉੱਬਲੇ ਹੋਏ (Half boiled egg) ਆਂਡੇ ਵਿਚ ਪ੍ਰੋਟੀਨ, ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਸਰੀਰ ਲਈ ਜ਼ਰੂਰੀ ਹੁੰਦੇ ਹਨ। ਜਦੋਂ ਤੁਸੀਂ ਅੱਧੇ ਉਬਲੇ ਹੋਏ ਆਂਡੇ ( Half boiled egg) ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਦੇ ਬਹੁਤ ਸਾਰੇ ਪੋਸ਼ਕ ਤੱਤ ਬਰਕਰਾਰ ਰਹਿੰਦੇ ਹਨ, ਜਦੋਂ ਆਂਡੇ ਨੂੰ ਪੂਰੀ ਤਰ੍ਹਾਂ ਉਬਾਲਿਆ ਜਾਂਦਾ ਹੈ, ਤਾਂ ਪੋਸ਼ਕ ਤੱਤਾਂ ਦੀ ਮਾਤਰਾ ਘਟ ਜਾਂਦੀ ਹੈ।

ਫਾਈਬਰ ਤੇ ਪ੍ਰੋਟੀਨ ਨਾਲ ਭਰਪੂਰ

ਅੱਧੇ ਉੱਬਲੇ ਆਂਡੇ ਵਿਚ ਫਾਈਬਰ ਤੇ ਪ੍ਰੋਟੀਨ ਹੁੰਦਾ ਹੈ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਖ਼ਾਸ ਕਰਕੇ ਸਰਦੀਆਂ ਵਿਚ ਸਰੀਰ ਨੂੰ ਫਾਈਬਰ ਤੇ ਪ੍ਰੋਟੀਨ ਦੀ ਜ਼ਿਆਦਾ ਲੋੜ ਹੁੰਦੀ ਹੈ। ਨਾਲ ਹੀ ਫਾਈਬਰ ਤੇ ਪ੍ਰੋਟੀਨ ਤੁਹਾਡੇ ਪਾਚਨ ਤੰਤਰ ’ਚ ਸੁਧਾਰ ਕਰਦੇ ਹਨ।

ਭਾਰਤ ਵਿੱਚ ਚੀਨੀ ਵਾਇਰਸ HMPV ਦਾ ਤੀਜਾ ਮਾਮਲਾ ਆਇਆ ਸਾਹਮਣੇ

ਭਾਰ ਘਟਾਉਣ ’ਚ ਮਦਦ

ਅੱਧਾ ਉਬਲਿਆ ਹੋਇਆ ਆਂਡਾ ਖਾਣ ਨਾਲ ਵੀ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਪੂਰਾ ਉੱਬਲਿਆ ਆਂਡਾ ਸਰੀਰ ਵਿਚ ਚਰਬੀ ਨੂੰ ਵਧਾਉਂਦਾ ਹੈ, ਜਦੋਂ ਕਿ ਅੱਧਾ ਉੱਬਲਿਆ ਆਂਡਾ (Half boiled egg) ਭਾਰ ਘਟਾਉਣ ਵਿੱਚ ਤੁਹਾਡੀ ਬਹੁਤ ਮਦਦ ਕਰਦਾ ਹੈ। ਅੱਧੇ ਉੱਬਲੇ ਆਂਡੇ ਵਿੱਚ ਓਮੇਗਾ-3 ਫੈਟੀ ਐਸਿਡ ਹੁੰਦਾ ਹੈ, ਜੋ ਦਿਲ ਦੀ ਸਿਹਤ ਨੂੰ ਸੁਧਾਰਨ ’ਚ ਬਹੁਤ ਮਦਦ ਕਰਦਾ ਹੈ।

ਇਮਿਊਨ ਸਿਸਟਮ ਨੂੰ ​​ਕਰਦਾ ਮਜ਼ਬੂਤ

ਅੱਧੇ ਉੱਬਲੇ ਆਂਡੇ ਵਿਚ ਵਿਟਾਮਿਨ ਤੇ ਖਣਿਜ ਹੁੰਦੇ ਹਨ, ਜੋ ਇਮਿਊਨ ਸਿਸਟਮ ਨੂੰ ਸੁਧਾਰਨ ਵਿਚ ਮਦਦ ਕਰਦੇ ਹਨ। ਜੇ ਤੁਸੀਂ ਨਿਯਮਿਤ ਤੌਰ ‘ਤੇ ਅੱਧੇ ਉੱਬਲੇ ਹੋਏ ਆਂਡੇ ਖਾਂਦੇ ਹੋ, ਤਾਂ ਇਹ ਤੁਹਾਡੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਵਿਚ ਬਹੁਤ ਮਦਦ ਕਰਦਾ ਹੈ। ਇਹ ਦਿਮਾਗ਼ ਦੀ ਸਿਹਤ ਨੂੰ ਬਿਹਤਰ ਬਣਾਉਣ ’ਚ ਵੀ ਮਦਦ ਕਰਦੇ ਹਨ।

ਧਿਆਨ ’ਚ ਰੱਖੋ ਇਹ ਗੱਲ

ਹੁਣ ਇਹ ਧਿਆਨ ਰੱਖਣਾ ਮਹੱਤਵਪੂਰਨ ਹੈ ਕਿ ਅੱਧੇ ਉੱਬਲੇ ਆਂਡਿਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਮਾੜੇ ਪ੍ਰਭਾਵ ਹੋ ਸਕਦੇ ਹਨ। ਇਸ ਲਈ ਅੱਧੇ ਉੱਬਲੇ ਆਂਡੇ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ। ਕਿਉਂਕਿ ਕਈ ਵਾਰ ਅੱਧਾ ਉਬਲਿਆ ਹੋਇਆ ਆਂਡਾ ਉਨ੍ਹਾਂ ਲਈ ਬਿਹਤਰ ਨਹੀਂ ਹੁੰਦਾ, ਜਿਨ੍ਹਾਂ ਨੂੰ ਚਮੜੀ ਦੀ ਐਲਰਜੀ ਹੁੰਦੀ ਹੈ।