Home Blog Page 109

ਜੀਂਦ ਦੇ ਸਫੀਦੋ ਵਿਖੇ ਰੰਗ ਫੈਕਟਰੀ ਵਿਚ ਅੱਗ ਲੱਗਣ ਕਾਰਨ 4 ਔਰਤਾਂ ਸੜੀਆਂ

0
Factory Burn

ਹਰਿਆਣਾ, 7 ਮਾਰਚ 2026 : ਹਰਿਆਣਾ (Haryana) ਦੇ ਸ਼ਹਿਰ ਜੀਂਦ ਦੇ ਸਫੀਦੋ ਵਿਖੇ ਬਣੀ ਰੰਗ ਫੈਕਟਰੀ (Color Factory) ਵਿਚ ਅੱਗ ਲੱਗਣ ਕਾਰਨ ਕਈਆਂ ਦੇ ਸੜਨ ਤੇ ਕਈਆਂ ਦੇ ਝੁਲਸਣ ਦਾ ਸਮਾਚਾਰ ਹੈ ।

ਕਿੰਨੀਆਂ ਔਰਤਾਂ ਗਈਆਂ ਸੜ ਤੇ ਕਿੰਨੇ ਗਏ ਝੁਲਸ

ਪ੍ਰਾਪਤ ਜਾਣਕਾਰੀ ਮੁਤਾਬਕ ਹਰਿਆਣਾ ਦੇ ਸ਼ਹਿਰ ਜੀਂਦ ਦੇ ਸਫੀਦੋ (Jind Safido) ਵਿਖੇ ਜੋ ਅੱਜ ਰੰਗ ਫੈਕਟਰੀ ਵਿਚ ਅੱਗ ਲੱਗਣ (Fire) ਕਾਰਨ ਚਾਰੋਂ ਪਾਸੇ ਹਫੜਾ-ਦਫੜੀ ਮਚ ਗਈ ਦੌਰਾਨ 4 ਮਹਿਲਾਵਾਂ ਜਿਊਂਦੀਆਂ ਹੀ ਸੜ ਗਈਆਂ ਜਦੋਂ ਕਿ 15 ਦੇ ਕਰੀਬ ਵਿਅਕਤੀਆਂ ਦੇ ਝੁਲਸੇ ਜਾਣ ਦਾ ਸਮਾਚਾਰ ਹੈ । ਜ਼ਖ਼ਮੀਆਂ (injured) ਨੂੰ ਤੁਰੰਤ ਇਲਾਜ ਲਈ ਸਫੀਦੋ ਦੇ ਹੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਉਥੇ ਹੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਰੋਹਤਕ ਦੇ ਪੀ. ਜੀ. ਆਈ. ਵਿਖੇ ਭੇਜਿਆ ਗਿਆ ਹੈ ।

ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਬੁਝਾਈ ਅੱਗ

ਅੱਗ ਦੀ ਘਟਨਾ ਦਾ ਪਤਾ ਚਲਦਿਆਂ ਹੀ ਫਾਇਰ ਬ੍ਰਿਗੇਡ (Fire brigade) ਦੀਆਂ ਟੀਮਾਂ ਤੇ ਪੁਲਸ ਟੀਮਾਂ ਦੋਵੇਂ ਮੌਕੇ ਤੇ ਪਹੁੰਚ ਗਈਆਂ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ਤੇ ਕਾਬੂ ਪਾਉਣ ਲਈ ਕਈ ਘੰਟਿਆਂ ਦੀ ਜੱਦੋ-ਜਹਿਦ ਕੀਤੀ ਤਾਂ ਜਾ ਕੇ ਕਿਧਰੇ ਅੱਗੇ ਤੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਨਾਲ ਹੀ ਪੁਲਸ ਵਲੋਂ ਰਾਹਤ ਕਾਰਜਾਂ ਨੂੰ ਕਰਨਾ ਸ਼ੁਰੂ ਕਰ ਦਿੱਤਾ ਗਿਆ ।

ਕਿਸ ਕਿਸ ਦੀ ਹੋਈ ਹੈ ਮੌਤ

ਫੈਕਟਰੀ ਵਿਚ ਲੱਗੀ ਅੱਗ ਵਿਚ ਜਿਹੜੀਆਂ ਚਾਰ ਮਹਿਲਾਵਾਂ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਵਿਚ ਗੁੱਡੀ 52 ਸਾਲ, ਪੂਜਾ 30 ਸਾਲ, ਪਿੰਕੀ 45 ਸਾਲ ਅਤੇ ਊਸ਼ਾ 45 ਸਾਲ ਦੱਸੀਆਂ ਜਾ ਰਹੀਆਂ ਹਨ । ਜਾਣਕਾਰੀ ਮੁਤਾਬਕ ਫੈਕਟਰੀ ਵਿਚ 22 ਦੇ ਕਰੀਬ ਵਰਕਰ ਕੰਮ ਕਰ ਰਹੇ ਸਨ, ਜਿਨ੍ਹਾਂ ਵਿਚੋਂ 18 ਔਰਤਾਂ ਸਨ । ਅੱਗ ਲੱਗਦਿਆਂ ਹੀ ਕਈ ਤਾਂ ਆਪਣੀ ਜਾਨ ਬਚਾ ਕੇ ਭੱਜਣ ਵਿਚ ਕਾਮਯਾਬ ਰਹਿ ਗਏ ਪਰ ਕਈ ਨਹੀਂ ਭੱਜ ਸਕੇ ਅਤੇ ਅੱਗ ਦੀ ਲਪੇਟ ਵਿਚ ਆ ਗਏ। ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ ।

Read More : ਨਜਾਇਜ਼ ਪਟਾਕਾ ਫੈਕਟਰੀ ਵਿਚ ਅੱਗ ਲੱਗਣ ਕਾਰਨ 7 ਮਜ਼ਦੂਰਾਂ ਦੀ ਹੋਈ ਮੌਤ

ਪੰਜਾਬ ਦੀਆਂ ਔੌਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

0
Mann

ਖੇਮਕਰਨ, 7 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅਮਰਕੋਟ ਵਿਖੇ ਰੈਲੀ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਜੋ ਕਿ ਅੱਜ ਤਰਨਤਾਰਨ ਜਿ਼ਲ੍ਹੇ ਦੇ ਇਲਾਕੇ ਖੇਮਕਰਨ ਵਿਖੇ ਪਹੁੰਚੇ ਸਨ ਨੇ ਅਮਰਕੋਟ ਰੈਲੀ ਦੌਰਾਨ ਜਿਥੇ ਪੰਜਾਬ ਦੀਆਂ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦਾ ਐਲਾਨ ਕਰ ਦਿੱਤਾ, ਉਥੇ ਕਿਹਾ ਕਿ ਕੱਲ੍ਹ ਬਜਟ ਦੌਰਾਨ ਪੰਜਾਬ ਸਰਕਾਰ ਇਸ ਸਬੰਧੀ ਫੈਸਲਾ ਲੈਣ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ (Punjab Government) ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਜਾ ਰਹੀ ਹੈ ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਖੇਮਕਰਨ ਦੇ ਵਿੱਚ 127 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ । ਉਨ੍ਹਾਂ ਕਿਹਾ ਕਿ ਸਾਰੀਆਂ ਟੁੱਟੀਆਂ ਸੜਕਾਂ ਥੋੜ੍ਹੇ ਹੀ ਸਮੇਂ ਅੰਦਰ ਮੁਕੰਮਲ ਹੋ ਜਾਣਗੀਆਂ ਅਤੇ ਤੁਹਾਨੂੰ ਸੜਕਾਂ ’ਤੇ ਕੋਈ ਟੋਆ ਨਹੀਂ ਮਿਲੇਗਾ । ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਅਤੇ ਉਨ੍ਹਾਂ ਦੀ ਮੁਰੰਮਤ ਕਰਨ ਦੇ ਨਾਲ ਹੀ ਠੇਕੇਦਾਰਾਂ ਨੂੰ ਪੰਜ ਸਾਲ ਦਾ ਠੇਕਾ ਦਿੱਤਾ ਗਿਆ ਕਿ ਜੇਕਰ 5 ਸਾਲਾਂ ਦੌਰਾਨ ਸੜਕ ਕਿਤੋਂ ਟੁੱਟਦੀ ਹੈ ਤਾਂ ਉਸੇ ਠੇਕੇਦਾਰ ਨੂੰ ਉਹ ਸੜਕ ਮੁੜ ਤੋਂ ਬਣਾਉਣੀ ਪਵੇਗੀ ।

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਕਾਂਗਰਸੀਆਂ ਤੇ ਕੀ ਤੰਜ ਕਸਿਆ

ਇਸ ਮੌਕੇ ਉਨ੍ਹਾਂ ਪੰਜਾਬ ਦੇ ਕਾਂਗਰਸੀਆਂ ’ਤੇ ਤੰਜ਼ ਕਸਿਆ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸੀਆਂ ਦਾ ਬਹੁਤ ਬੁਰਾ ਹਾਲ ਇਨ੍ਹਾਂ ਵਿਚੋਂ ਸਾਰੇ ਹੀ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਵੀ ਪੰਜਾਬ ਆਏ ਸਨ ਅਤੇ ਉਹ ਵੀ ਸਾਰੇ ਕਾਂਗਰਸੀਆਂ ਨੂੰ ਝਿੜਕ ਕੇ ਗਿਆ ਹੈ । ਮਲਿਕਾ ਅਰਜੁਨ ਖੜਗੇ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਨਹੀਂ ਲੈਣਾ ਹੈ। ਉਨ੍ਹਾਂ ਕਿ ਰੈਲੀ ਦੌਰਾਨ ਖੜਗੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਸਟਰ ਰੰਧਵਾ ਹੀ ਕਹਿ ਗਿਆ ।

ਸੁਖਜਿੰਦਰ ਸਿੰਘ ਰੰਧਾਵਾ ਪੌਣੇ ਦੋ ਕਿਲੋਮੀਟਰ ਦੇ ਮੁੱਖ ਮੰਤਰੀ ਹਨ : ਭਗਵੰਤ ਮਾਨ

ਉਨ੍ਹਾਂ ਸੁਖਜਿੰਦਰ ਰੰਧਾਵਾ ’ਤੇ ਤੰਜ ਕਸਦਿਆਂ ਕਿਹਾ ਕਿ ਉਹ ਵੀ ਮੈਨੂੰ ਬਹੁਤ ਗਾਲ਼੍ਹਾਂ ਕੱਢਦਾ ਹੈ । ਉਨ੍ਹਾਂ ਕਿਹਾ ਕਿ ਕਾਂਗਰਸੀਆਂ ਵਿਚੋਂ ਕੋਈ 4 ਸਾਲ ਮੁੱਖ ਮੰਤਰੀ, ਕੋਈ 82 ਦਿਨ ਮੁੱਖ ਮੰਤਰੀ ਅਤੇ ਚੰਨੀ ਵੀ ਥੋੜ੍ਹਾ ਸਮਾਂ ਹੀ ਮੁੱਖ ਮੰਤਰੀ ਰਿਹਾ ਪਰ ਸੁਖਜਿੰਦਰ ਸਿੰਘ ਰੰਧਾਵਾ ਤਾਂ ਪੌਣੇ 2 ਕਿਲੋਮੀਟਰ ਦੇ ਮੁੱਖ ਮੰਤਰੀ ਹਨ । ਉਹ ਇਸ ਕਰਕੇ ਜਦੋਂ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਿਆ ਤਾਂ ਉਹ ਆਪਣੇ ਘਰ ਤੋਂ ਰਾਜਪਾਲ ਨੂੰ ਮਿਲਣ ਲਈ ਪੌਣੇ 2 ਕਿਲੋਮੀਟਰ ਹੀ ਗਏ ਸਨ ਕਿ ਅਤੇ ਉਨ੍ਹਾਂ ਨੂੰ ਫੋਨ ਆ ਗਿਆ ਕਿ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਇਸ ਲਈ ਉਹ ਪੌਣੇ 2 ਕਿਲੋਮੀਟਰ ਦੇ ਮੁੱਖ ਮੰਤਰੀ ਹਨ ।

Read more : ਮੁੱਖ ਮੰਤਰੀ ਦੇ ਓ. ਐਸ. ਡੀ. ਨੇ ਵੰਡੇ ਮੁਆਵਜ਼ੇ ਦੇ ਮਨਜ਼ੁਰੀ ਪੱਤਰ

ਫਰੀਦਕੋਟ ਪੁਲਸ ਨੇ ਕੀਤਾ ਨਕਲੀ ਪੁਲਸ ਅਫ਼ਸਰ ਨੂੰ ਗ੍ਰਿਫ਼ਤਾਰ

0
Arrest

ਫਰੀਦਕੋਟ, 7 ਮਾਰਚ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot District) ਦੀ ਪੁਲਸ ਵਲੋਂ ਇਕ ਨਕਲੀ ਪੁਲਸ ਮੁਲਾਜਮ (Fake police officer) ਬਣ ਕੇ ਫਿਰਨ ਵਾਲੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਚੱਲਿਆ ਹੈ ।

ਕੀ ਦੱਸਿਆ ਐਸ. ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਨੇ

ਉਕਤ ਵਿਅਕਤੀ ਜੋ ਕਿ ਨਕਲੀ ਪੁਲਸ ਮੁਲਾਜਮ ਬਣ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਸੀ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. (ਇਨਵੈਸਟੀਗੇੇਸ਼ਨ) ਫਰੀਦਕੋਟ ਜੋਗੇਸ਼ਵਰ ਸਿੰਘ ਨੇ ਦੱਸਿਆ ਕਿ ਐਸ. ਐਸ. ਪੀ. ਫਰੀਦਕੋਟ ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਾਮਯਾਬੀ ਹਾਸਲ ਕਰਦਿਆਂ ਨਕਲੀ ਪੁਲਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ (Arrested) ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਗਈ ਹੈ ।

ਕੌਣ ਹੈ ਇਹ ਵਿਅਕਤੀ ਜੋ ਨਕਲੀ ਪੁਲਸ ਮੁਲਾਜਮ ਬਣ ਕੇ ਰਿਹਾ ਸੀ ਘੁੰਮ

ਫਰੀਦਕੋਟ ਪੁਲਸ (Faridkot Police) ਨੂੰ ਇਹ ਸਫਲਤਾ ਅਵਤਾਰ ਸਿੰਘ ਡੀ. ਐਸ. ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਸਿੱਧੀ ਨਿਗਰਾਨੀ ਹੇਠ ਹਾਸਲ ਹੋਈ। ਜਿਸ ਵਿੱਚ ਸੀ. ਆਈ. ਏ. ਸਟਾਫ ਫਰੀਦਕੋਟ ਅਤੇ ਥਾਣਾ ਸਦਰ ਫਰੀਦਕੋਟ ਦੀਆਂ ਟੀਮਾਂ ਨੇ ਅਹਿਮ ਭੂਮਿਕਾ ਨਿਭਾਈ । ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਛਾਣ ਗੁਰਮੰਗਤ ਸਿੰਘ ਪੁੱਤਰ ਬਲਦੇਵ ਸਿੰਘ ਵਜੋ ਹੋਈ ਹੈ, ਜੋ ਕਿ ਹਰਿਆਣਾ ਦੇ ਫਤਿਆਬਾਦ ਜਿ਼ਲ੍ਹਾ ਦੇ ਪਿੰਡ ਰੱਤਾਖੇੜਾ ਨਾਲ ਸਬੰਧਿਤ ਹੈ । ਪੁਲਿਸ ਟੀਮ ਪਾਸੋ ਦੋਸ਼ੀ ਪਾਸੋ ਇੱਕ ਟੋਇਟਾ ਅਰਬਨ ਕਰੂਜਰ ਕਾਰ ਅਤੇ ਹਰਿਆਣਾ ਪੁਲਸ ਦੇ ਐਸ. ਆਈ. ਦਾ ਜ਼ਾਅਲੀ ਆਈਕਾਰਡ ਵੀ ਹਾਸਿਲ ਹੋਇਆ ਹੈ ।

Read More : ਖੰਨਾ ਪੁਲਸ ਨੇ ਕੀਤਾ ਨਕਲੀ ਲੇਡੀ ਪੁਲਸ ਇੰਸਪੈਕਟਰ ਨੂੰ ਗ੍ਰਿਫ਼ਤਾਰ

ਸੜਕ ਹਾਦਸੇ ਵਿਚ ਕੈਨੇਡਾ ਦੇ ਟੋਰਾਂਟੋ `ਚ ਹੋਈ ਪੰਜਾਬਣ ਦੀ ਮੌਤ

0
Accident

ਕੈਨੇਡਾ, 7 ਮਾਰਚ 2026 : ਕੈਨੇਡਾ (Canada) ਦੇ ਸ਼ਹਿਰ ਟੋਰਾਂਟੋ ਵਿਖੇ ਇਕ ਸੜਕ ਹਾਦਸੇ (Road accidents) ਵਿਚ ਇਕ ਪੰਜਾਬੀ ਲੜਕੀ ਅਰਸ਼ਪ੍ਰੀਤ ਕੌਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਸ ਕਿਸ ਵਿਚਕਾਰ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਟੋਰਾਂਟੋ (Toronto) ਵਿਖੇ ਜਿਸ ਪੰਜਾਬੀ ਲੜਕੀ ਅਰਸ਼ਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ 21 ਸਾਲਾਂ ਦੀ ਹੈ ਤੇ ਉਸਦਾ ਸੜਕ ਹਾਦਸਾ ਉਸਦੀ ਕਾਰ ਦੇ ਇਕ ਡੰਪ ਟਰੱਕ ਨਾਲ ਟਕਰਾ ਜਾਣ ਕਾਰਨ ਵਾਪਰਿਆ । ਦੱਸਣਯੋਗ ਹੈ ਕਿ ਅਰਸ਼ਪ੍ਰੀਤ ਕੌਰ ਜਿਲਾ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਸੀ ਤੇ ਪੜ੍ਹਾਈ ਲਈ ਕੈਨੇਡਾ ਗਈ ਹੋਈ ਸੀ । ਪੜ੍ਹਾਈ ਪੂਰੀ ਹੋਣ ਤੋਂ ਬਾਅਦ ਹਾਲ ਹੀ ਵਿਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ ।

ਟੱਕਰ ਜਬਰਦਸਤ ਹੋਣ ਕਾਰਨ ਲੜਕੀ ਦੀ ਹੋ ਗਈ ਮੌਕੇ ਤੇ ਮੌਤ

ਪੁਲਿਸ ਮੁਤਾਬਕ ਅਰਸ਼ਪ੍ਰੀਤ ਦੀ ਕਾਰ ਅਤੇ ਇੱਕ ਡੰਪ ਟਰੱਕ ਵਿਚਕਾਰ ਜ਼ਬਰਦਸਤ ਟੱਕਰ (Fierce collision) ਹੋ ਗਈ । ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਏਅਰਲਿਫਟ ਕਰਕੇ ਹਸਪਤਾਲ ਪਹੁੰਚਾਇਆ ਗਿਆ ਹੈ । ਡੰਪ ਟਰੱਕ ਦਾ ਡਰਾਈਵਰ ਸੁਰੱਖਿਅਤ ਦੱਸਿਆ ਜਾ ਰਿਹਾ ਹੈ । ਅਰਸ਼ਪ੍ਰੀਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਜਿੱਥੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ।

Read More : ਸੜਕ ਹਾਦਸੇ ਵਿਚ ਪੈਰੂ ਵਿਖੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਦੀ ਹੋਈ ਮੌਤ

ਪਿੰਡ ਸਠਿਆਲਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

0
Guru Granth

ਅੰਮ੍ਰਿਤਸਰ, 7 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਪੈਂਦੇ ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (Sacrilege) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਕੀਤਾ ਗਿਆ ਸ੍ਰੀ ਗੁਰੂ ਗੰਥ ਸਾਹਿਬ ਜੀ ਨਾਲ

ਮਿਲੀ ਜਾਣਕਾਰੀ ਮੁਤਾਬਕ ਜੋ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਸਠਿਆਲਾ (Village Sathiala) ਵਿਖੇ ਬਣੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਾਮ ਵਿਖੇ ਸ੍ਰੀ ਗੁਰੂ ਗ੍ਰੰਥੀ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿਚ ਬਿਖਰੇ ਮਿਲੇ ਤਾਂ ਸੰਗਤ ਵਿਚ ਇਕਦਮ ਰੋਸ ਫੈਲ ਗਿਆ । ਗਲੀਆਂ ਵਿਚ ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਮਿਲਣ ਤੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਸਾਹਮਣੇ ਆਇਆ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਾਰਾਂ ਕੱਟ ਕੇ ਗੁਰਦੁਆਰਾ ਸਾਹਿਬ (Gurdwara Sahib) ਵਿੱਚ ਦਾਖਲ ਹੋ ਕੇ ਤੋੜਫੋੜ ਕੀਤੀ ਗਈ । ਗੁਰੁਆਰਾ ਸਾਹਿਬ ਅੰਦਰ ਵਾਪਰੀ ਇਸ ਘਟਨਾ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ’ਤੇ ਇਕੱਠੇ ਹੋ ਗਏ ।

ਪੁਲਸ ਨੇ ਕਰ ਦਿੱਤੀ ਹੈ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ

ਪਿੰਡ ਵਾਸੀਆਂ ਵਲੋਂ ਇਸ ਸਮੁੱਚੇ ਘਟਨਾਕ੍ਰਮ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੇ ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਸਮੁੱਚੇ ਘਟਨਾਕ੍ਰਮ ਦਾ ਜਾਇਜ਼ਾ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤ ਕਬਜੇ ਵਿਚ ਲੈ ਲਏ ਗਏ ਤਾਂ ਜੋ ਜਾਂਚ ਅੱਗੇ ਸ਼ੁਰੂ ਕੀਤੀ ਜਾ ਸਕੇ ।

ਕੀ ਆਖਿਆ ਡੀ. ਐਸ. ਪੀ. ਨੇ

ਇਸ ਸਬੰਧੀ ਬਾਬਾ ਬਕਾਲਾ ਦੇ ਡੀ. ਐਸ. ਪੀ. ਅਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਉਨ੍ਹ੍ਹਾਂ ਲੋਕਾਂ ਨੂੰ ਵਾਪਰੇ ਇਸ ਘਟਨਾਕ੍ਰਮ ਤੇ ਸ਼ਾਂਤ ਰਹਿਣ ਲਈ ਆਖਿਆ ਤਾਂ ਜੋ ਕਾਰਵਾਈ ਵਿਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਵੇ ।

Read More : ਤਿੰਨ ਵਿਅਕਤੀਆਂ ਨੇ ਕੀਤੀ ਲਾਲੜੂ ਦੇ ਪਿੰਡ ਤੋਂਗਾਪਰ ਵਿਖੇ ਬੇਅਦਬੀ

ਸੌਦਾ ਸਾਧ ਨੂੰ ਬਰੀ ਕੀਤੇ ਜਾਣਾ ਚਿੰਤਾ ਦਾ ਵਿਸ਼ਾ : ਗਿਆਨੀ ਰਘਬੀਰ ਸਿੰਘ

0
Raghbir Singh

ਅੰਮ੍ਰਿਤਸਰ, 7 ਮਾਰਚ 2026 : ਹਰਿਆਣਾ ਦੇ ਡੇਰਾ ਮੁਖੀ ਸੌਦਾ ਸਾਧ (Dera chief Sauda Sadh) ਨੂੰ ਪੱਤਰਕਾਰ ਕਤਲ ਮਾਮਲੇ ਵਿਚ ਬਰੀ ਕੀਤੇ ਜਾਣਾ ਆਪਣੇ ਆਪ ਵਿਚ ਇਕ ਬਹੁਤ ਵੱਂਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ ।

ਕੀ ਆਖਿਆ ਗਿਆਨੀ ਰਘਬੀਰ ਸਿੰਘ ਨੇ

ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਹਾਈਕੋਰਟ ਵਲੋਂ ਪੱਤਰਕਾਰ ਦੇ ਕਤਲ ਮਾਮਲੇ ਵਿਚ ਬਰੀ ਕੀਤੇ ਜਾਣ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਕਿਹਾ ਕਿ ਜਦੋਂ ਤੋਂ ਸਾਧ ਨੂੰ ਵਾਰ-ਵਾਰ ਪੈਰੋਲ ਮਿਲਣੀ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਇਹ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਸਰਕਾਰਾਂ ਅਤੇ ਕਾਨੂੰਨ ਉਸ ਦੇ ਹੱਕ ਵਿੱਚ ਭੁਗਤ ਰਹੇ ਹਨ ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਬਲਾਤਕਾਰੀ ਅਤੇ ਕਾਤਲ ਸਾਧ ਹੈ ਜਿਸ ਨੂੰ ਕਾਨੂੰਨ ਨਾਲ ਖਿਲਵਾੜ ਕਰਦਿਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ, ਅਤੇ ਦੂਜੇ ਪਾਸੇ ਉਹ ਬੰਦੀ ਸਿੰਘ ਹਨ ਜੋ ਪਿਛਲੇ 32 ਸਾਲਾਂ ਤੋਂ ਧਰਮ ਦੀ ਖਾਤਰ ਜੇਲ੍ਹਾਂ ਵਿੱਚ ਬੰਦ ਹਨ । ਉਨ੍ਹਾਂ ਅਫ਼ਸੋਸ ਜਤਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਨਾ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ ।

ਦੇਸ਼ ਵਿਚ ਕਾਨੂੰਨ ਸਭ ਲਈ ਬਰਾਬਰ ਨਹੀਂ

ਉਨ੍ਹਾਂ ਭਾਰਤੀ ਲੋਕਤੰਤਰ ਵਿੱਚ ਨਿਆਂ ਦੇ ਦੋਹਰੇ ਮਾਪਦੰਡਾਂ (Double standards) ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਸੰਗੀਨ ਜ਼ੁਰਮਾਂ ਵਾਲੇ ਵਿਅਕਤੀ ਨੂੰ ਬਰੀ ਕਰਨਾ ਅਤੇ ਸਿੱਖਾਂ ਨਾਲ ਲਗਾਤਾਰ ਵਿਤਕਰਾ ਕਰਨਾ ਇਹ ਸਾਬਤ ਕਰਦਾ ਹੈ ਕਿ ਦੇਸ਼ ਵਿੱਚ ਕਾਨੂੰਨ ਸਭ ਲਈ ਬਰਾਬਰ ਨਹੀਂ ਹੈ । ਉਨ੍ਹਾਂ ਕਿਹਾ ਕਿ ਇਹ ਫੈਸਲਾ ਹੈਰਾਨੀਜਨਕ ਹੈ ਅਤੇ ਸਿੱਖ ਕੌਮ ਦੇ ਮਨਾਂ ਵਿੱਚ ਬੇਗਾਨਗੀ ਦੇ ਅਹਿਸਾਸ ਨੂੰ ਹੋਰ ਗੂੜ੍ਹਾ ਕਰਦਾ ਹੈ ।

Read More : ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਨੇ ਕੀਤਾ ਪੱਤਰਕਾਰ ਕਤਲ ਮਾਮਲੇ ਵਿਚ ਬਰੀ

ਲੋਹੇ ਦੀ ਰਾਡ ਮਾਰ ਕੇ ਕੀਤਾ ਪੁਲਸ ਅਧਿਕਾਰੀ ਦਾ ਕਤਲ

0
Murder

ਅੰਮ੍ਰਿਤਸਰ, 7 ਮਾਰਚ 2026 : ਅੰਮ੍ਰਿਤਸਰ (Amritsar) ਦੇ ਰਾਜਾਸਾਂਸੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਦੇ ਪਿੰਡ ਜਗਦੇਵ ਕਲਾਂ ਵਿਚ ਇਕ ਪੁਲਸ ਅਧਿਕਾਰੀ ਦਾ ਲੋਹੇ ਦੀ ਰਾਡ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੀ ਹੈ ਸਮੁੱਚਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਜਾਸਾਂਸੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ (Village Jagdev Kalan) ਵਿੱਚ ਘਰੇਲੂ ਝਗੜੇ ਕਾਰਨ ਕੁਝ ਪਿੰਡ ਵਾਸੀਆਂ ਨੇ ਇੱਕ ਪੁਲਸ ਅਧਿਕਾਰੀ ਦਾ ਕਤਲ ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ । ਦੱਸਣਯੋਗ ਹੈ ਕਿ ਜਿਸ ਪੁਲਸ ਅਧਿਕਾਰੀ ਦਾ ਕਤਲ ਕੀਤਾ ਗਿਆ ਹੈ ਦਾ ਨਾਮ ਜਗਜੀਤ ਸਿੰਘ (Jagjit Singh) ਹੈ ਤੇ ਉਹ ਇਕ ਡੀ. ਐਸ. ਪੀ. ਰੈਂਕ ਦੇ ਅਧਿਕਾਰੀ ਕੋਲ ਸੁਰੱਖਿਆ ਕਰਮਚਾਰੀ ਵਜੋਂ ਕੰਮ ਕਰਦੇ ਸਨ ।

ਪੁਲਸ ਅਧਿਕਾਰੀ ਦੀ ਪਤਨੀ ਨੇ ਕੀਤਾ ਘਟਨਾ ਦਾ ਖੁਲਾਸਾ

ਬੀਤੀ ਰਾਤ ਜੋ ਪਿੰਡ ਜਗਦੇਵ ਕਲਾਂ ਵਿਚ ਘਰੇਲੂ ਝਗੜੇ ਦੇ ਚਲਦਿਆਂ ਲੋਹੇ ਦੀ ਰਾਡ ਮਾਰ ਕੇ ਪੁਲਸ ਅਧਿਕਾਰੀ (Police officer) ਦਾ ਕਤਲ ਕਰ ਦਿੱਤਾ ਗਿਆ ਹੈ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਦਾ ਖੁਲਾਸਾ ਕਰਦਿਆਂ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਘਰੇਲੂ ਝਗੜੇ ਕਾਰਨ ਪਿੰਡ ਵਾਸੀ ਬਲਰਾਜ ਸਿੰਘ (ਜੋ ਉਨ੍ਹਾਂ ਦਾ ਰਿਸ਼ਤੇਦਾਰ ਹੈ) ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੀ ਰਾਤ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ ਸੀ । ਉਨ੍ਹਾਂ ਦੱਸਿਆ ਕਿ ਦਿਨ ਵੇਲੇ ਬਲਰਾਜ ਸਿੰਘ, ਉਸਦਾ ਭਰਾ, ਪੁੱਤਰ ਚੰਨਪ੍ਰੀਤ ਸਿੰਘ, ਉਸਦੀ ਪਤਨੀ ਕੋਮਲ, ਸੁਖਰਾਜ ਸਿੰਘ, ਮਨਜੀਤ ਸਿੰਘ, ਗੱਜਣ ਸਿੰਘ ਅਤੇ ਗੁਰਲਾਲ ਸਿੰਘ ਸਮੇਤ 8-10 ਲੋਕ ਦੋ ਗੱਡੀਆਂ ਵਿੱਚ ਉਨ੍ਹਾਂ ਦੇ ਘਰ ਪਹੁੰਚੇ ।

ਜਗਜੀਤ ਸਿੰਘ ਸਿਰ ਤੇ ਰਾਡ ਮਾਰਨ ਕਰਕੇ ਹੋ ਗਿਆ ਸੀ ਗੰਭੀਰ ਜ਼ਖ਼ਮੀ

ਜਿਵੇਂ ਹੀ ਉਹ ਪਹੁੰਚੇ, ਉਨ੍ਹਾਂ ਨੇ ਜਗਜੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ । ਜਗਜੀਤ ਸਿੰਘ ਦੇ ਸਿਰ ‘ਤੇ ਲੋਹੇ ਦੀ ਰਾਡ (Iron rod) ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਹੇਠਾਂ ਡਿੱਗ ਪਏ । ਫਿਰ ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਆਪਣੇ ਵਾਹਨਾਂ ਵਿੱਚ ਮੌਕੇ ਤੋਂ ਭੱਜ ਗਏ । ਜਗਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Read More : ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਦਾ

0
Farooq Abdullah

ਸ੍ਰੀਨਗਰ, 7 ਮਾਰਚ 2026 : ਭਾਰਤ ਦੇਸ਼ ਦੇ ਸ੍ਰੀਨਗਰ ਦੀ ਅਦਾਲਤ (Srinagar Court) ਵਲੋਂ ਇਕ ਘਪਲੇ ਦੇ ਮਾਮਲੇ ਵਿਚ ਕਈ ਵਿਅਕਤੀਆਂ ਵਿਰੁੱਧ ਦੋਸ਼ ਤੈਅ (Charges framed) ਕਰਨ ਦਾ ਹੁਕਮ ਦਿੱਤੇ ਜਾਣ ਦਾ ਪਤਾ ਚੱਲਿਆ ਹੈ ।

ਕਿਸ ਤੇ ਦਿੱਤੇ ਗਏ ਹਨ ਦੋਸ਼ ਤੈਅ ਕਰਨ ਦੇ ਹੁਕਮ

ਮਿਲੀ ਜਾਣਕਾਰੀ ਅਨੁਸਾਰ ਸ਼੍ਰੀਨਗਰ ਦੀ ਇਕ ਸਥਾਨਕ ਅਦਾਲਤ ਨੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (Jammu and Kashmir Cricket Association) (ਜੇ. ਕੇ. ਸੀ. ਏ.) ਨਾਲ ਜੁੜੇ ਕਥਿਤ ਘਪਲੇ ਦੇ ਮਾਮਲੇ ‘ਚ ਨੈਸ਼ਨਲ ਕਾਨਫਰੰਸ (ਨੈਕਾਂ) ਦੇ ਪ੍ਰਧਾਨ ਫ਼ਾਰੂਕ ਅਬਦੁੱਲਾ (Farooq Abdullah) ਅਤੇ ਹੋਰ ਮੁਲਜ਼ਮਾਂ ਖਿ਼ਲਾਫ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਗਿਆ ਹੈ ।

ਸ੍ਰੀਨਗਰ ਦੀ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਤਬੱਸੁਮ ਨੇ ਇਸ ਹਫ਼ਤੇ ਦੀ ਸ਼ੁਰੂਆਤ ‘ਚ ਪਾਸ ਕੀਤੇ 5 ਸਫਿ਼ਆਂ ਦੇ ਹੁਕਮ ‘ਚ ਨਿਰਦੇਸ਼ ਦਿੱਤਾ ਕਿ ਦੋਸ਼ ਤੈਅ ਕਰਨ ਲਈ ਮਾਮਲੇ ਨੂੰ 12 ਮਾਰਚ ਨੂੰ ਸੂਚੀਬੱਧ ਕੀਤਾ ਜਾਵੇ । ਦੋਸ਼ ਤੈਅ ਹੋਣ ਤੋਂ ਬਾਅਦ ਗਵਾਹਾਂ, ਭਾਵ ਮੁਲਜ਼ਮ ਨੰਬਰ 3 ਅਤੇ 6 ਦੇ ਬਿਆਨ ਸਬੂਤ ਵਜੋਂ ਦਰਜ ਕੀਤੇ ਜਾਣਗੇ । ਜੇਕਰ ਉਹ ਆਪਣੇ ਰੁਖ਼ ਤੋਂ ਮੁੱਕਰਦੇ ਹਨ ਤਾਂ ਉਚਿਤ ਹੁਕਮ ਜਾਰੀ ਕੀਤੇ ਜਾਣਗੇ ।

ਈ. ਡੀ. ਨੂੰ ਮਾਮਲੇ ਵਿਚ ਧਿਰ ਬਣਾਉਣ ਦੀ ਅਪੀਲ ਅਦਾਲਤ ਨੇ ਕੀਤੀ ਖਾਰਜ

ਬਹਰਹਾਲ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਵੱਲੋਂ ਮਾਮਲੇ ‘ਚ ਧਿਰ ਬਣਾਏ ਜਾਣ ਦੀ ਅਪੀਲ ਵਾਲੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ । ਅਦਾਲਤ ਨੇ ਕਿਹਾ ਕਿ ਮਾਮਲੇ ਦੇ ਤੱਥਾਂ ਅਤੇ ਹਾਲਾਤ, ਕਾਨੂੰਨ ਦੇ ਉਪਬੰਧਾਂ ਅਤੇ ਨਿਆਂਇਕ ਮਿਸਾਲਾਂ ਨੂੰ ਧਿਆਨ ‘ਚ ਰੱਖਦੇ ਹੋਏ ਈ. ਡੀ. ਨੂੰ ਅਜਿਹੇ ਮਾਮਲੇ ‘ਚ ਧਿਰ ਨਹੀਂ ਬਣਾਇਆ ਜਾ ਸਕਦਾ ਜਿਸ ਦੀ ਜਾਂਚ, ਮਾਮਲਾ ਦਰਜ ਕਰਨਾ ਅਤੇ ਇਸਤਗਾਸਾ ਸੀ. ਬੀ. ਆਈ. ਵੱਲੋਂ ਕੀਤਾ ਗਿਆ ਹੋਵੇ ਅਤੇ ਜਿੱਥੇ ਸੀ. ਬੀ. ਆਈ. ਵੱਲੋਂ ਦਾਇਰ ਚਾਰਜਸ਼ੀਟ ‘ਚ ਕੋਈ ਅਨੁਸੂਚਿਤ ਅਪਰਾਧ ਦਾ ਖੁਲਾਸਾ ਨਾ ਕੀਤਾ ਗਿਆ ਹੋਵੇ ।

Read More : ਬਾਬਾ ਸਿੱਦੀਕੀ ਦੀ ਹੱਤਿਆ ਮਾਮਲੇ `ਚ ਅਦਾਲਤ ਨੇ ਕੀਤੇ ਦੋਸ਼ ਤੈਅ

ਭਾਰਤ ਦੇਸ਼ ਵਿਚ ਈਂਧਨ ਦਾ ਲੋੜੀਂਦਾ ਭੰਡਾਰ ਮੌਜੂਦ ਹੈ : ਇੰਡੀਅਨ ਆਇਲ

0
Petrol

ਨਵੀਂ ਦਿੱਲੀ, 7 ਮਾਰਚ, 2026 : ਭਾਰਤ ਦੇਸ਼ ਵਿਚ ਪੈਟਰੋਲ ਤੇ ਡੀਜ਼ਲ (Petrol and diesel) ਦੀ ਕਮੀ ਦੀਆਂ ਫੈਲ ਰਹੀਆਂ ਖਬਰਾਂ ਦੇ ਮੱਦੇਨਜ਼ਰ ਇੰਡੀਅਨ ਆਇਲ ਕੰਪਨੀ ਨੇ ਕੀਤੀ ਸਾਰੀ ਸਥਿਤੀ ਕਲੀਅਰ ।

ਕੀ ਆਖਿਆ ਇੰਡੀਅਨ ਆਇਲ ਨੇ

ਇਜ਼ਰਾਇਲ-ਇਰਾਨ ਜੰਗ ਵਿਚਾਲੇ ਲਗਾਤਾਰ ਸੋਸ਼ਲ ਮੀਡੀਆ ਤੇ ਫੈਲ ਰਹੀਆਂ ਖਬਰਾਂ ਕਿ ਪੈਟਰੋਲ ਤੇ ਡੀਜ਼ਲ ਦੀ ਕਮੀ ਪੈਦਾ ਹੋ ਗਈ ਹੈ ਦਾ ਜਵਾਬ ਦਿੰਦਿਆਂ ਵੱਖ-ਵੱਖ ਤੇਲ ਕੰਪਨੀਆਂ ਵਿਚੋਂ ਇੰਡੀਅਨ ਆਇਲ (Indian Oil) ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿੱਚ ਈਂਧਨ ਦਾ ਲੋੜੀਂਦਾ ਭੰਡਾਰ ਉਪਲਬਧ ਹੈ ਅਤੇ ਸਪਲਾਈ ਚੇਨ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਭਾਰਤ ਕੋਲ ਤੇਲ ਦਾ ਭਰਪੂਰ ਭੰਡਾਰ (Abundant reserves) ਹੈ, ਇਸ ਲਈ ਈਂਧਨ ਦੀ ਕਿੱਲਤ ਹੋਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ।

ਦੇਸ਼ ਦੇ ਹਰੇਕ ਕੋਨੇ ਤੱਕ ਤੇਲ ਪਹੁੰਚਾਉਣ ਲਈ ਹੈ ਇੰਡੀਅਨ ਆਇਲ ਵਚਨਬੱਧ

ਦੇਸ਼ ਭਰ ਵਿੱਚ ਤੇਲ ਦੀ ਵੰਡ ਅਤੇ ਸਪਲਾਈ ਨੈੱਟਵਰਕ ਆਮ ਵਾਂਗ ਕੰਮ ਕਰ ਰਹੇ ਹਨ । ਇੰਡੀਅਨ ਆਇਲ ਹਰ ਕੋਨੇ ਤੱਕ ਬਿਨਾਂ ਕਿਸੇ ਰੁਕਾਵਟ ਦੇ ਤੇਲ ਪਹੁੰਚਾਉਣ ਲਈ ਵਚਨਬੱਧ ਹੈ । ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਘਬਰਾਹਟ ਵਿੱਚ ਆ ਕੇ ਪੈਟਰੋਲ ਪੰਪਾਂ ‘ਤੇ ਭੀੜ ਨਾ ਲਗਾਉਣ । ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਲਈ ਸਿਰਫ਼ ਸਰਕਾਰੀ ਜਾਂ ਅਧਿਕਾਰਤ ਸਰੋਤਾਂ ‘ਤੇ ਹੀ ਭਰੋਸਾ ਕਰੋ ਅਤੇ ਅਫ਼ਵਾਹਾਂ ਨੂੰ ਅੱਗੇ ਨਾ ਫੈਲਾਓ । ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਜਨਤਾ ਨੂੰ ਭਰੋਸਾ ਦਿੱਤਾ ਜਾਂਦਾ ਹੈ ਕਿ ਚਿੰਤਾ ਦੀ ਕੋਈ ਲੋੜ ਨਹੀਂ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ।

Read More : ਆਂਧਰਾ ਪ੍ਰਦੇਸ਼ `ਚ ਪੈਟਰੋਲ-ਡੀਜ਼ਲ ਸਭ ਤੋਂ ਮਹਿੰਗਾ ਤੇ ਅੰਡੇਮਾਨ `ਚ ਸਭ ਤੋਂ ਸਸਤਾ

ਕਾਸਗੰਜ `ਚ ਔਰਤ ਦਾ ਕੁੱਟ-ਕੁੱਟ ਕਰ ਦਿੱਤਾ ਗਿਆ ਕਤਲ

0
beaten

ਕਾਸਗੰਜ, 7 ਮਾਰਚ 2026 : ਭਾਰਤ ਦੇਸ ਦੇ ਸੂਬੇ ਲਖਨਊ (Lucknow) ਦੇ ਜਿਲਾ ਕਾਸਗੰਜ ਅਧੀਨ ਆਉਂਦੇ ਪਿੰਡ ਭਬੂਪੁਰਾ ਵਿਖੇ ਇਕ ਮਹਿਲਾ (Woman) ਦੀ ਕੁੱਟ-ਕੁਟ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ ।

ਕੌਣ ਹੈ ਉਹ ਔਰਤ ਜਿਸਦੀ ਕੁੱਟ-ਕੁੱਟ ਕੇ ਕਰ ਦਿੱਤੀ ਗਈ ਹੱਤਿਆ

ਕਾਸਗੰਜ ਜਿਲੇ (Kasganj District) ਦੇ ਅਮਾਪੁਰ ਥਾਣਾ ਖੇਤਰ ‘ਚ ਇਕ ਔਰਤ ਦਾ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਕਤਲ (Beating to death) ਕਰ ਦਿੱਤਾ ਗਿਆ । ਪੁਲਸ ਅਨੁਸਾਰ ਭਬੂਪੁਰਾ ਪਿੰਡ ਨਿਵਾਸੀ ਰੁਚੀ (35) ਆਪਣੇ ਪਤੀ ਪਵਨ ਕੁਮਾਰ ਅਤੇ 8 ਸਾਲਾ ਬੇਟੇ ਹਾਰਦਿਕ ਨਾਲ ਰਹਿੰਦੀ ਸੀ । ਦੱਸਿਆ ਗਿਆ ਹੈ ਕਿ ਉਸ ਦਾ ਪਤੀ ਲਖਨਊ `ਚ ਇਕ ਨਿੱਜੀ ਕੰਪਨੀ `ਚ ਕੰਮ ਕਰਦਾ ਹੈ ਅਤੇ ਘਟਨਾ ਦੇ ਸਮੇਂ ਉਹ ਘਰ ਨਹੀਂ ਸੀ ।

ਔਰਤ ਦੇ ਪੁੱਤ ਨੇ ਦੱਸਿਆ ਫੋਨ ਕਰਕੇ ਮਾਂ ਦੀ ਕੁਟਮਾਰ ਕੀਤੇ ਜਾਣ ਬਾਰੇ

ਇਸੇ ਦੌਰਾਨ ਬੇਟੇ ਹਾਰਦਿਕ ਨੇ ਫ਼ੋਨ ਕਰ ਕੇ ਦੱਸਿਆ ਕਿ ਉਸ ਦੇ ਤਾਏ ਨੀਰਜ ਅਤੇ ਪਰਿਵਾਰ ਦੇ ਹੋਰ ਮੈਂਬਰ ਉਸ ਦੀ ਮਾਂ ਨੂੰ ਕੁੱਟ ਰਹੇ ਹਨ । ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਔਰਤ ਨੂੰ ਜਿਲਾ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਸ ਨੇ ਮੁਲਜ਼ਮ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।

Read More : ਮਜ਼ਦੂਰੀ ਮੰਗਣ ‘ਤੇ ਕੁੱਟ-ਕੁੱਟ ਕੇ ਹੱਤਿਆ ਕਰਨ ਤੇ ਠੇਕੇਦਾਰ ਗ੍ਰਿਫਤਾਰ