Home Blog Page 1090

ਮੋਗਾ ‘ਚ 10 ਸਾਲਾ ਬੱਚੀ ਦੀ ਮੌ.ਤ, ਦਾਦੇ ਦੀ ਲਾਇਸੈਂਸੀ ਰਿਵਾਲਰ ‘ਚੋਂ ਚੱਲੀ ਗੋ+ਲ਼ੀ || Punjab update

0

ਮੋਗਾ ‘ਚ 10 ਸਾਲਾ ਬੱਚੀ ਦੀ ਮੌ.ਤ, ਦਾਦੇ ਦੀ ਲਾਇਸੈਂਸੀ ਰਿਵਾਲਰ ‘ਚੋਂ ਚੱਲੀ ਗੋ+ਲ਼ੀ

ਇਸ ਵੇਲੇ ਦੀ ਵੱਡੀ ਖ਼ਬਰ ਮੋਗਾ ਤੋ ਸਾਹਮਣੇ ਆਈ ਹੈ ਜਿੱਥੇ ਕਿ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ | ਇਹ ਘਟਨਾ ਮੋਗਾ ਦੇ ਪਿੰਡ ਲੰਡੇ ਕੇ ਦੀ ਦੱਸੀ ਜਾ ਰਹੀ ਹੈ। ਜਿਥੇ ਕਿ ਦਾਦੇ ਦੀ ਲਾਇਸੈਂਸੀ ਰਿਵਾਲਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਇਹ ਗੋਲੀ ਕਿਵੇਂ ਚੱਲੀ ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਭੱਖਿਆ ਵਿਵਾਦ, ਰਾਜਪਾਲ ਕੋਲ ਪਹੁੰਚਿਆ ਮਾਮਲਾ

ਬੱਚੀ ਦਾ ਪਛਾਣ ਮਨਦੀਪ ਕੌਰ ਦੇ ਨਾਂ ‘ਤੇ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਬੱਚੀ 5ਵੀਂ ਜਮਾਤ ਦੀ ਵਿਦਿਆਰਥਣ ਹੈ। ਫਿਲਹਾਲ ਪੁਲਿਸ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਭੱਖਿਆ ਵਿਵਾਦ, ਰਾਜਪਾਲ ਕੋਲ ਪਹੁੰਚਿਆ ਮਾਮਲਾ || News of Punjab

0
Haryana Vidhan Sabha land allotment dispute, the matter reached the governor

ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਭੱਖਿਆ ਵਿਵਾਦ, ਰਾਜਪਾਲ ਕੋਲ ਪਹੁੰਚਿਆ ਮਾਮਲਾ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰਿਆਣਾ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੇਣ ਦਾ ਵਿਵਾਦ ਹੋਰ ਭਖ ਗਿਆ ਹੈ। ਹੁਣ ਇਹ ਮਾਮਲਾ ਰਾਜਪਾਲ ਦੇ ਕੋਲ ਪਹੁੰਚ ਗਿਆ ਹੈ | ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੀ ਇਸ ਮੁੱਦੇ ’ਤੇ ਇਕੱਠੀਆਂ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪ ਕੇ ਇਸ ਦਾ ਵਿਰੋਧ ਕੀਤਾ। ਦੂਜੇ ਪਾਸੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮਾਮਲੇ ’ਚ ਨਿਜੀ ਤੌਰ ਤੇ ਦਖ਼ਲ ਦੇਣ ਦੀ ਮੰਗ ਕੀਤੀ ਹੈ। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵੀ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ।

ਇਹ ਮਾਮਲਾ ਪੰਜਾਬ ਲਈ ਬਹੁਤ ਅਹਿਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ (ਆਪ) ਦਾ ਇਕ ਵਫ਼ਦ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਉਨ੍ਹਾਂ ਨੂੰ ਮੰਗ ਪੱਤਰ ਸੌਂਪ ਕੇ ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਮਤੇ ਦਾ ਸਖ਼ਤ ਵਿਰੋਧ ਕੀਤਾ। ਵਫ਼ਦ ’ਚ ਮੰਤਰੀ ਹਰਜੋਤ ਬੈਂਸ, ਆਪ ਨੇਤਾ ਦੀਪਕ ਬਾਲੀ ਤੇ ਪਰਮਿੰਦਰ ਸਿੰਘ ਗੋਲਡੀ ਸ਼ਾਮਿਲ ਸਨ। ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਲਈ ਬਹੁਤ ਅਹਿਮ ਹੈ। ਚੰਡੀਗੜਵ ਪੰਜਾਬ ਦੀ ਰਾਜਧਾਨੀ ਹੈ ਤੇ ਪੂਰੀ ਤਰ੍ਹਾਂ ਸੂਬੇ ਦਾ ਹਿੱਸਾ ਹੈ।

ਚੰਡੀਗੜ੍ਹ ਦੀ ਇਕ ਇੰਚ ਜ਼ਮੀਨ ਵੀ ਹਰਿਆਣੇ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ

ਆਪ ਸਰਕਾਰ ਹਰਿਆਣਾ ਵਿਧਾਨ ਸਭਾ ਦੇ ਨਿਰਮਾਣ ਲਈ ਸ਼ਹਿਰ ’ਚ ਜ਼ਮੀਨ ਅਲਾਟ ਕਰਨ ਦੇ ਇਸ ਫ਼ੈਸਲੇ ਦਾ ਵਿਰੋਧ ਕਰੇਗੀ। ਚੰਡੀਗੜ੍ਹ ਦੀ ਇਕ ਇੰਚ ਜ਼ਮੀਨ ਵੀ ਹਰਿਆਣੇ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ। ਹਰਿਆਣਾ ਆਪਣੀ ਵਿਧਾਨ ਸਭਾ ਇਮਾਰਤ ਪੰਚਕੂਲਾ ’ਚ ਬਣਾਏ। ਉਨ੍ਹਾਂ ਨੇ ਹਰਿਆਣਾ ਸਰਕਾਰ ਨੇ ਪੰਚਕੂਲਾ ’ਚ 12 ਏਕੜ ਬਦਲੇ ਚੰਡੀਗੜ੍ਹ ’ਚ 10 ਏਕੜ ਜਮ਼ੀਨ ਮੰਗੀ ਹੈ। ਇਹ ਤਜਵੀਜ਼ ਚੰਡੀਗ਼ੜ੍ਹ ’ਚ ਆਪਣੀ ਵਿਧਾਨ ਸਭਾ ਕੰਪਲੈਕਸ ਸਥਾਪਿਤ ਕਰਨ ਦੇ ਉਨ੍ਹਾਂ ਦੇ ਸਪਸ਼ਟ ਏਜੰਡੇ ਦਾ ਹਿੱਸਾ ਹੈ। ਸਾਨੂੰ ਇਹ ਮਨਜ਼ੂਰ ਨਹੀਂ•। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।

ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਚੰਡੀਗੜ੍ਹ

ਉੱਥੇ ਹੀ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹਰਿਆਣਾ ਨੂੰ ਚੰਡੀਗੜ੍ਹ ’ਚ ਜ਼ਮੀਨ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਪੱਤਰ ’ਚ ਲਿਖਿਆ ਹੈ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ। ਇਹ ਪੰਜਾਬ ਦੀ ਰਾਜਧਾਨੀ ਹੈ, ਇਸ ਲਈ ਇੱਥੇ ਹਰਿਆਣਾ ਆਪਣੀ ਵਿਧਾਨ ਸਭਾ ਨਹੀਂ ਬਣਾ ਸਕਦਾ। ਉਨ੍ਹਾਂ ਪੀਐੱਮ ਨੂੰ ਇਸ ਮਾਮਲੇ ’ਚ ਨਿੱਜੀ ਤੌਰ ’ਤੇ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਨਾਲ ਨਿਹੰਗ ਸਿੰਘ ਦੀ ਮੌਤ

ਕੇਂਦਰ ਤੇ ਹਰਿਆਣਾ ’ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਵੀ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਨਾਲ ਧੋਖਾ ਦੱਸਿਆ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

ਪਾਕਿਸਤਾਨ ਦੇ ਲਾਹੌਰ ਅਤੇ ਮੁਲਤਾਨ ਵਿੱਚ ਲੱਗਿਆ Lockdown

0

ਪਾਕਿਸਤਾਨ ਦੇ ਲਾਹੌਰ ਅਤੇ ਮੁਲਤਾਨ ਵਿੱਚ ਲੱਗਿਆ Lockdown

ਨਵੀਂ ਦਿੱਲੀ: ਪਾਕਿਸਤਾਨ ਦਾ ਪੰਜਾਬ ਸੂਬਾ ਇਨ੍ਹੀਂ ਦਿਨੀਂ ਹਵਾ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ। ਲਗਾਤਾਰ ਵੱਧ ਰਹੇ ਏਅਰ ਕੁਆਲਿਟੀ ਇੰਡੈਕਸ (AQI) ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਲਾਹੌਰ ਅਤੇ ਮੁਲਤਾਨ ਵਿੱਚ ਮੁਕੰਮਲ ਤਾਲਾਬੰਦੀ/ਲਾਕਡਾਊਨ ਦਾ ਐਲਾਨ ਕੀਤਾ ਹੈ। ਇਹ ਹੁਕਮ ਸ਼ੁੱਕਰਵਾਰ ਤੋਂ ਐਤਵਾਰ ਤੱਕ ਲਾਗੂ ਰਹਿਣਗੇ। ਇਹ ਫੈਸਲਾ ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਬਹੁਤ ਜ਼ਿਆਦਾ ਵਾਧੇ ਕਾਰਨ ਲਿਆ ਗਿਆ ਹੈ।

ਸਕੂਲ- ਕਾਲਜ ਰਹਿਣਗੇ ਬੰਦ 

ਦੱਸ ਦਈਏ ਕਿ ਮੁਲਤਾਨ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਪਹਿਲਾਂ ਹੀ 2,000 ਨੂੰ ਪਾਰ ਕਰ ਚੁੱਕਾ ਹੈ, ਜਿਸ ਨਾਲ ਹਵਾ ਪ੍ਰਦੂਸ਼ਣ ਦਾ ਇੱਕ ਨਵਾਂ ਰਿਕਾਰਡ ਬਣ ਗਿਆ ਹੈ। ਲਾਹੌਰ ਅਤੇ ਮੁਲਤਾਨ ਵਿੱਚ ਨਿਰਮਾਣ ਕਾਰਜ ਅਗਲੇ 10 ਦਿਨਾਂ ਲਈ ਮੁਅੱਤਲ ਕਰ ਦਿੱਤੇ ਗਏ ਹਨ। ਉਸਾਰੀ ਸਮੱਗਰੀ ਨਾਲ ਭਰੇ ਵਾਹਨਾਂ ਨੂੰ ਸ਼ਹਿਰਾਂ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਕੂਲ-ਕਾਲਜ ਵੀ ਬੰਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਪਤੀ ਰਾਜ ਕੁੰਦਰਾ ਨਾਲ ਗੁਰਦੁਆਰਾ ਸਾਹਿਬ ਪਹੁੰਚੀ ਸ਼ਿਲਪਾ ਸ਼ੈੱਟੀ, ਟੇਕਿਆ ਮੱਥਾ

ਕਾਲਜ ਅਤੇ ਯੂਨੀਵਰਸਿਟੀਆਂ ਆਨਲਾਈਨ ਕਲਾਸਾਂ ਲਗਾਉਣਗੀਆਂ। ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ ਸ਼ਾਮ 4 ਵਜੇ ਤੱਕ ਹੀ ਖੁੱਲ੍ਹਣਗੇ ਅਤੇ ਰਾਤ 8 ਵਜੇ ਤੱਕ ਟੇਕਵੇਅ ਸੇਵਾ ਪ੍ਰਦਾਨ ਕੀਤੀ ਜਾਵੇਗੀ।

ਲੁਧਿਆਣਾ ‘ਚ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਨਾਲ ਨਿਹੰਗ ਸਿੰਘ ਦੀ ਮੌਤ || Punjab update

0
Nihang Singh died after being hit by an unknown vehicle in Ludhiana

ਲੁਧਿਆਣਾ ‘ਚ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਨਾਲ ਨਿਹੰਗ ਸਿੰਘ ਦੀ ਮੌਤ

ਆਏ ਦਿਨ ਦੇਸ਼ ਭਰ ਵਿੱਚ ਸੜਕ ਹਾਦਸੇ ਵਾਪਰਦੇ ਹੀ ਰਹਿੰਦੇ ਹਨ | ਅਜਿਹਾ ਹੀ ਇੱਕ ਹੋਰ ਹਾਦਸਾ ਲੁਧਿਆਣਾ ‘ਚ ਥਾਣਾ ਸਲੇਮ ਟਾਪਰੀ ਦੇ ਘੇਰੇ ਅੰਦਰ ਪੈਂਦੇ ਜੀਟੀ ਰੋਡ ਰਿਲਾਇੰਸ ਮਾਰਕੀਟ ਨੇੜੇ ਵਾਪਰਿਆ ਹੈ | ਜਿੱਥੇ ਕਿ ਅਣਪਛਾਤੇ ਵਾਹਨ ਵੱਲੋਂ ਇੱਕ ਨੌਜਵਾਨ ਨੂੰ ਫੇਟ ਮਾਰਨ ਕਾਰਨ ਉਸਦੀ ਮੌਤ ਹੋ ਗਈ ਹੈ |

ਨੌਜਵਾਨ ਵਿਅਕਤੀ ਦੀ ਐਕਸੀਡੈਂਟ ਕਰਕੇ ਮੌਤ

ਇਸਦੀ ਜਾਣਕਾਰੀ ਦਿੰਦੇ ਤਫਤੀਸ਼ੀ ਅਫਸਰ ਹਰਦੇਵ ਸਿੰਘ ਨੇ ਦੱਸਿਆ ਕਿ ਉਹ ਥਾਣਾ ਸਲੇਮ ਟਾਬਰੀ ‘ਚ ਮੌਜੂਦ ਸੀ ਤਾਂ ਮੁੱਖ ਮੁਨਸ਼ੀ ਨੂੰ ਮਿਲੀ ਤਲਾਹ ਦੌਰਾਨ ਉਹਨਾਂ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਉਹ ਆਪਣੀ ਟੀਮ ਸਮੇਤ ਪਹੁੰਚੇ ‘ਤੇ ਦੇਖਿਆ ਕਿ ਮੇਨ ਜੀ.ਟੀ.ਰੋਡ ਜਲੰਧਰ ਬਾਈਪਾਸ ਪੁਲ ਉਪਰ ਜਲੰਧਰ ਸਾਈਡ ਨੂੰ ਪੁਲ ਉਤਰਦਿਆਂ ਇੱਕ ਨੌਜਵਾਨ ਵਿਅਕਤੀ ਦੀ ਐਕਸੀਡੈਂਟ ਕਰਕੇ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : Bollywood ਅਦਾਕਾਰਾ Disha Patani ਦੇ ਪਿਤਾ ਨਾਲ ਹੋਈ 25 ਲੱਖ ਦੀ ਠੱਗੀ

ਵਾਰਸਾਂ ਦੀ ਕੀਤੀ ਜਾ ਰਹੀ ਭਾਲ

ਜੋ ਸਰਦਾਰ ਨਿਹੰਗ ਸਿੰਘ ਵਿਅਕਤੀ ਉਮਰ ਕਰੀਬ 35 ਕੁ ਸਾਲ ਹੈ ਜਿਸ ਦੇ ਸਿਰ ਨੂੰ ਕਿਸੇ ਅਣਪਛਾਤੇ ਵਾਹਨ ਦੇ ਡਰਾਈਵਰ ਨੇ ਬੜੀ ਤੇਜ਼ ਰਫਤਾਰੀ ਨਾਲ ਸਾਈਡ ਮਾਰੀ ਹੈ ਜਿਸ ਨਾਲ ਉਸ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਮ੍ਰਿਤਕ ਦੀ ਦੇਹ ਨੂੰ ਸਿਵਿਲ ਹਸਪਤਾਲ ਮਾਊਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਉਸਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।

 

 

 

 

 

 

 

 

 

 

 

 

Bollywood ਅਦਾਕਾਰਾ Disha Patani ਦੇ ਪਿਤਾ ਨਾਲ ਹੋਈ 25 ਲੱਖ ਦੀ ਠੱਗੀ || Entertainment News

0
Bollywood actress Disha Patani's father was cheated of 25 lakhs

Bollywood ਅਦਾਕਾਰਾ Disha Patani ਦੇ ਪਿਤਾ ਨਾਲ ਹੋਈ 25 ਲੱਖ ਦੀ ਠੱਗੀ

Bollywood ਅਦਾਕਾਰਾ Disha Patani ਦੇ ਪਿਤਾ ਨਾਲ 25 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਕ ਪੰਜ ਲੋਕਾਂ ਦੇ ਸਮੂਹ ਨੇ ਮਿਲ ਕੇ ‘ਕੰਗੂਵਾ’ ਅਦਾਕਾਰਾ ਦੇ ਪਿਤਾ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਮਾਮਲਾ ਬਰੇਲੀ ਦਾ ਹੈ, ਜਿੱਥੇ ਸਾਬਕਾ ਪੁਲਿਸ ਅਧਿਕਾਰੀ ਦਿਸ਼ਾ ਪਟਾਨੀ ਦੇ ਪਿਤਾ ਨੂੰ ਪੰਜ ਵਿਅਕਤੀਆਂ ਨੇ ਵਾਅਦਾ ਕਰ ਕੇ ਠੱਗ ਲਿਆ ।

ਪੰਜਾਂ ਲੋਕਾਂ ਦੇ ਖਿਲਾਫ਼ FIR ਦਰਜ

ਪੁਲਿਸ ਨੇ ਉਨ੍ਹਾਂ ਪੰਜਾਂ ਲੋਕਾਂ ਦੇ ਖਿਲਾਫ਼ FIR ਦਰਜ ਕਰ ਲਈ ਗਈ ਹੈ ਤੇ ਇਸ ਪੂਰੇ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਜਾਣਕਾਰੀ ਅਨੁਸਾਰ ਸੇਵਾਮੁਕਤ ਡਿਪਟੀ ਐੱਸਪੀ ਅਤੇ ਦਿਸ਼ਾ ਪਟਾਨੀ ਦੇ ਪਿਤਾ ਨਾਲ ਕਥਿਤ ਤੌਰ ‘ਤੇ 25 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਪੰਜ ਲੋਕਾਂ ਦੇ ਇੱਕ ਸਮੂਹ ਨੇ ਅਭਿਨੇਤਰੀ ਦੇ ਪਿਤਾ ਨਾਲ ਵਾਅਦਾ ਕੀਤਾ ਸੀ ਕਿ ਉਹ ਉਸਨੂੰ ਇੱਕ ਸਰਕਾਰੀ ਕਮਿਸ਼ਨ ਵਿੱਚ ਉੱਚ ਪੱਧਰੀ ਅਹੁਦਾ ਦਿਵਾਉਣਗੇ ਅਤੇ ਉਸ ਤੋਂ 25 ਲੱਖ ਰੁਪਏ ਲਏ ਸਨ।

ਜਬਰੀ ਵਸੂਲੀ ਦਾ ਮਾਮਲਾ ਦਰਜ

ਧੋਖਾਧੜੀ ਦੇ ਮਾਮਲੇ ‘ਚ ਦਿਸ਼ਾ ਪਟਾਨੀ ਦੇ ਪਿਤਾ ਨੇ ਸ਼ੁੱਕਰਵਾਰ ਸ਼ਾਮ ਨੂੰ ਬਰੇਲੀ ਕੋਤਵਾਲੀ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ‘ਤੇ ਗੱਲ ਕਰਦੇ ਹੋਏ ਥਾਣਾ ਕੋਤਵਾਲੀ ਦੇ ਇੰਚਾਰਜ ਡੀਕੇ ਸ਼ਰਮਾ ਨੇ ਕਿਹਾ, “ਪੁਲਿਸ ਨੇ ਜੂਨਾ ਅਖਾੜਾ ਦੇ ਰਹਿਣ ਵਾਲੇ ਸ਼ਿਵੇਂਦਰ ਪ੍ਰਤਾਪ ਸਿੰਘ, ਦਿਵਾਕਰ ਗਰਗ, ਅਚਾਰੀਆ ਜੈਪ੍ਰਕਾਸ਼ ਅਤੇ ਪ੍ਰੀਤੀ ਗਰਗ ਦੇ ਖਿਲਾਫ ਅਪਰਾਧਿਕ ਧਮਕੀ ਅਤੇ ਜਬਰੀ ਵਸੂਲੀ ਦਾ ਮਾਮਲਾ ਦਰਜ ਕੀਤਾ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਰਕਾਰੀ ਕਮਿਸ਼ਨ ਵਿੱਚ ਚੇਅਰਮੈਨ ਦਾ ਅਹੁਦਾ ਦਿਵਾਉਣ ਦਾ ਭਰੋਸਾ

ਰਿਪੋਰਟ ‘ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਬਰੇਲੀ ਦੇ ਸਿਵਲ ਲਾਈਨ ਇਲਾਕੇ ‘ਚ ਰਹਿਣ ਵਾਲੇ ਜਗਦੀਸ਼ ਪਟਾਨੀ ਨੇ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਸ਼ਵਿੰਦਰ ਪ੍ਰਤਾਪ ਸਿੰਘ ਨਾਲ ਉਸ ਦੀ ਚੰਗੀ ਨਿੱਜੀ ਜਾਣ-ਪਛਾਣ ਸੀ ਅਤੇ ਉਨ੍ਹਾਂ ਨੇ ਹੀ ਦਿਸ਼ਾ ਪਟਾਨੀ ਦੇ ਪਿਤਾ ਦੀਵਾਕਰ ਗਰਗ ਅਤੇ ਅਚਾਰੀਆ ਜੈਪ੍ਰਕਾਸ਼ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਦਾਅਵਾ ਕੀਤਾ ਸੀ ਕਿ ਉਸ ਦੇ ਬਹੁਤ ਚੰਗੇ ਸਿਆਸੀ ਸਬੰਧ ਹਨ ਅਤੇ ਉਨ੍ਹਾਂ ਨੇ ਉਸ ਨੂੰ ਸਰਕਾਰੀ ਕਮਿਸ਼ਨ ਵਿੱਚ ਚੇਅਰਮੈਨ ਦਾ ਅਹੁਦਾ ਦਿਵਾਉਣ ਦਾ ਭਰੋਸਾ ਵੀ ਦਿੱਤਾ ਸੀ।

ਕਰਨਾ ਸ਼ੁਰੂ ਕਰ ਦਿੱਤਾ Aggressive Behavior

ਦਿਸ਼ਾ ਪਟਾਨੀ ਦੇ ਪਿਤਾ ਦਾ ਭਰੋਸਾ ਜਿੱਤਣ ਲਈ ਉਸ ਤੋਂ 25 ਲੱਖ ਰੁਪਏ ਲੈ ਲਏ, ਜਿਸ ‘ਚੋਂ ਪੰਜ ਲੱਖ ਨਕਦ ਲਏ ਅਤੇ 20 ਲੱਖ ਰੁਪਏ 10 ਵੱਖ-ਵੱਖ ਬੈਂਕ ਖਾਤਿਆਂ ‘ਚ ਟਰਾਂਸਫਰ ਕਰ ਦਿੱਤੇ। ਦਿਸ਼ਾ ਦੇ ਪਿਤਾ ਨੇ ਦੱਸਿਆ ਕਿ ਜਦੋਂ ਤਿੰਨ ਮਹੀਨਿਆਂ ਤੱਕ ਉਨ੍ਹਾਂ ਦੀ ਤਰਫੋਂ ਕੋਈ ਪ੍ਰਗਤੀ ਨਹੀਂ ਹੋਈ ਤਾਂ ਉਨ੍ਹਾਂ ਨੇ ਮੁਲਜ਼ਮਾਂ ਤੋਂ ਆਪਣੇ ਪੈਸੇ ਵਾਪਸ ਮੰਗੇ ਪਰ ਉਹ ਉਸ ਨਾਲ Aggressive Behavior ਕਰਨਾ ਸ਼ੁਰੂ ਕਰ ਦਿੱਤਾ।

ਪਤੀ ਰਾਜ ਕੁੰਦਰਾ ਨਾਲ ਗੁਰਦੁਆਰਾ ਸਾਹਿਬ ਪਹੁੰਚੀ ਸ਼ਿਲਪਾ ਸ਼ੈੱਟੀ, ਟੇਕਿਆ ਮੱਥਾ || Entertainment News

0

ਪਤੀ ਰਾਜ ਕੁੰਦਰਾ ਨਾਲ ਗੁਰਦੁਆਰਾ ਸਾਹਿਬ ਪਹੁੰਚੀ ਸ਼ਿਲਪਾ ਸ਼ੈੱਟੀ, ਟੇਕਿਆ ਮੱਥਾ

ਨਵੀ ਦਿੱਲੀ: ਬਾਲੀਵੁੱਡ ਦੇ ਕਈ ਸਿਤਾਰੇ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਮੱਥਾ ਟੇਕਿਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਪਤੀ ਰਾਜ ਕੁੰਦਰਾ ਨਾਲ ਗੁਰਦੁਆਰਾ ਸਾਹਿਬ ਪਹੁੰਚੀ। ਇਸ ਦੇ ਨਾਲ ਹੀ ਨਿਮਰਤ ਕੌਰ ਵੀ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੀ ਨਜ਼ਰ ਆਈ।

ਸਾਦੇ ਪਹਿਰਾਵੇ ‘ਚ ਨਜ਼ਰ ਆਈ ਸ਼ਿਲਪਾ ਸ਼ੈੱਟੀ

ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਦੇ ਨਾਲ ਅਰਦਾਸ ਕਰਨ ਲਈ ਗੁਰਦੁਆਰਾ ਪਹੁੰਚੀ। ਇਸ ਤੋਂ ਇਲਾਵਾ ਅਦਾਕਾਰਾ ਨੇ ਲੋਕਾਂ ਵਿੱਚ ਪ੍ਰਸਾਦ ਵੀ ਵੰਡਿਆ। ਇਸ ਮੌਕੇ ਅਦਾਕਾਰਾ ਨੇ ਗੁਲਾਬੀ ਰੰਗ ਦੀ ਪ੍ਰਿੰਟਿਡ ਕੁਰਤੀ ਪਾਈ ਹੋਈ ਹੈ ਅਤੇ ਇਸ ਦੇ ਨਾਲ ਚਿੱਟੇ ਰੰਗ ਦਾ ਦੁਪੱਟਾ ਲਿਆ ਹੋਇਆ ਸੀ। ਅਦਾਕਾਰਾ ਨੇ ਸਨਗਲਾਸ ਵੀ ਪਹਿਨੀਆਂ ਹੋਈਆਂ ਸਨ।

ਇਹ ਵੀ ਪੜ੍ਹੋ:ਭਿਆਨਕ ਸੜਕ ਹਾਦਸੇ ਦੌਰਾਨ ਲਾੜਾ-ਲਾੜੀ ਸਮੇਤ ਸੱਤ ਦੀ ਮੌਤ

ਇਸ ਤੋਂ ਇਲਾਵਾ ਅਦਾਕਾਰਾ ਨਿਮਰਤ ਕੌਰ ਵੀ ਹਰ ਸਾਲ ਦੀ ਤਰਾਂ ਗੁਰੂਪੁਰਬ ਮੌਕੇ ਸਾਦੇ ਪੰਜਾਬੀ ਲੁੱਕ ‘ਚ ਨਜ਼ਰ ਆਈ। ਨਿਮਰਤ ਨੇ ਹਲਕੇ ਨੀਲੇ ਰੰਗ ਦਾ ਸੂਟ ਪਾਇਆ ਹੋਇਆ ਸੀ। ਅਦਾਕਾਰਾ ਨੇ ਦੁਪੱਟੇ ਨਾਲ ਸਿਰ ਢੱਕਿਆ ਹੋਇਆ ਸੀ। ਮੱਥਾ ਟੇਕਣ ਉਪਰੰਤ ਉਸਨੇ ਗੁਰੂਘਰ ਸੇਵਾ ਵੀ ਕੀਤੀ।

ਭਿਆਨਕ ਸੜਕ ਹਾਦਸੇ ਦੌਰਾਨ ਲਾੜਾ-ਲਾੜੀ ਸਮੇਤ ਸੱਤ ਦੀ ਮੌ/ਤ || National News

0

ਭਿਆਨਕ ਸੜਕ ਹਾਦਸੇ ਦੌਰਾਨ ਲਾੜਾ-ਲਾੜੀ ਸਮੇਤ ਸੱਤ ਦੀ ਮੌਤ

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਬਿਜਨੌਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ ‘ਚ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

ਇਹ ਦਰਦਨਾਕ ਹਾਦਸਾ ਬਿਜਨੌਰ ਜ਼ਿਲੇ ਦੇ ਧਾਮਪੁਰ ਥਾਣਾ ਖੇਤਰ ‘ਚ ਹਰਿਦੁਆਰ-ਕਾਸ਼ੀਪੁਰ ਨੈਸ਼ਨਲ ਹਾਈਵੇ ‘ਤੇ ਸਥਿਤ ਫਾਇਰ ਸਟੇਸ਼ਨ ਨੇੜੇ ਵਾਪਰਿਆ। ਸੰਘਣੀ ਧੁੰਦ ਕਾਰਨ ਕਾਰ ਨੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਚਾਰ ਮਰਦ, ਦੋ ਔਰਤਾਂ ਅਤੇ ਇੱਕ ਲੜਕੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੱਜ ਨਾਈਜੀਰੀਆ ਦੌਰੇ ਲਈ ਰਵਾਨਾ ਹੋਣਗੇ PM ਮੋਦੀ

ਅੱਜ ਨਾਈਜੀਰੀਆ ਦੌਰੇ ਲਈ ਰਵਾਨਾ ਹੋਣਗੇ PM ਮੋਦੀ || National News

0

ਅੱਜ ਨਾਈਜੀਰੀਆ ਦੌਰੇ ਲਈ ਰਵਾਨਾ ਹੋਣਗੇ PM ਮੋਦੀ

ਨਵੀ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਨੂੰ ਪਹਿਲੀ ਵਾਰ ਨਾਈਜੀਰੀਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 16-17 ਨਵੰਬਰ ਨੂੰ ਨਾਈਜੀਰੀਆ ਦਾ ਦੌਰਾ ਕਰਨਗੇ। ਇਸ ਨਾਲ ਉਨ੍ਹਾਂ ਦਾ ਤਿੰਨ ਦੇਸ਼ਾਂ ਦਾ ਵਿਦੇਸ਼ ਦੌਰਾ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਮੋਦੀ 16-17 ਨਵੰਬਰ ਨੂੰ ਅਫਰੀਕੀ ਦੇਸ਼ ਨਾਈਜੀਰੀਆ ਦਾ ਦੌਰਾ ਕਰਨ ਤੋਂ ਬਾਅਦ ਬ੍ਰਾਜ਼ੀਲ ਪਹੁੰਚਣਗੇ। ਜਿੱਥੇ ਪ੍ਰਧਾਨ ਮੰਤਰੀ ਜੀ-20 ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਗੁਆਨਾ ਦੇ ਦੌਰੇ ‘ਤੇ ਹੋਣਗੇ।

ਨਾਈਜੀਰੀਅਨ ਰਾਸ਼ਟਰਪਤੀ ਦੇ ਸੱਦੇ ‘ਤੇ ਜਾ ਰਹੇ ਹਨ ਨਾਈਜੀਰੀਆ

ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ ਦੇ ਰਾਸ਼ਟਰਪਤੀ ਅਹਿਮਦ ਟੀਨੂਬੂ ਦੇ ਸੱਦੇ ‘ਤੇ ਨਾਈਜੀਰੀਆ ਦਾ ਦੌਰਾ ਕਰ ਰਹੇ ਹਨ। ਹਾਲ ਹੀ ‘ਚ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਦੇ ਦੌਰੇ ਦੀ ਜਾਣਕਾਰੀ ਦਿੱਤੀ ਸੀ। ਆਰਥਿਕ ਸਬੰਧਾਂ ਦੇ ਸਕੱਤਰ ਦਮੂ ਰਵੀ ਨੇ ਇਕ ਬਿਆਨ ‘ਚ ਕਿਹਾ ਕਿ ਭਾਰਤ ਦਾ ਇਹ ਦੌਰਾ 17 ਸਾਲਾਂ ਦੇ ਵਕਫੇ ਤੋਂ ਬਾਅਦ ਹੋ ਰਿਹਾ ਹੈ। ਯਾਨੀ ਕਿ 17 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਨਾਈਜੀਰੀਆ ਦੀ ਇਹ ਪਹਿਲੀ ਯਾਤਰਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪਹਿਲਾਂ ਸਾਲ 2007 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਈਜੀਰੀਆ ਗਏ ਸਨ।

ਇਹ ਵੀ ਪੜ੍ਹੋ : ਪੰਜਾਬ ‘ਚ ਬਦਲਿਆ ਮੌਸਮ,18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੋਇਆ ਜਾਰੀ

ਪੰਜਾਬ ‘ਚ ਬਦਲਿਆ ਮੌਸਮ,18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੋਇਆ ਜਾਰੀ || Punjab news

0

ਪੰਜਾਬ ‘ਚ ਬਦਲਿਆ ਮੌਸਮ,18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੋਇਆ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ-ਨਾਲ ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਰਹਿੰਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।

ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪਵੇਗੀ।

ਇਹ ਵੀ ਪੜ੍ਹੋ : ਝਾਂਸੀ ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

ਝਾਂਸੀ ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ || National News

0

ਝਾਂਸੀ ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

ਯੂਪੀ : ਮਹਾਰਾਣੀ ਲਕਸ਼ਮੀ ਬਾਈ ਮੈਡੀਕਲ ਕਾਲਜ ਦੇ ਸਪੈਸ਼ਲ ਨਿਊਬੋਰਨ ਕੇਅਰ ਯੂਨਿਟ (SNCU) ਵਿੱਚ ਲੱਗੀ ਭਿਆਨਕ ਅੱਗ ਵਿੱਚ ਝੁਲਸਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਡਿਵੀਜ਼ਨਲ ਕਮਿਸ਼ਨਰ ਬਿਮਲ ਕੁਮਾਰ ਦੂਬੇ ਨੇ ਦੱਸਿਆ ਕਿ ਜਿਸ ਵਾਰਡ ਵਿੱਚ ਅੱਗ ਲੱਗੀ, ਉਸ ਵਿੱਚ 55 ਨਵਜੰਮੇ ਬੱਚੇ ਦਾਖ਼ਲ ਸਨ। 45 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਝਾਂਸੀ ਦੇ ਮੈਡੀਕਲ ਕਾਲਜ ‘ਚ ਭਿਆਨਕ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌ.ਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। PMO ਨੇ X ‘ਤੇ ਲਿਖਿਆ ਕਿ ਦਿਲ ਕੰਬਾਊ! ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਮੈਡੀਕਲ ਕਾਲਜ ਵਿੱਚ ਅੱਗ ਲੱਗਣ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ।”