Home Blog Page 1091

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 31-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 31-12-2024

ਮੰਗਲਵਾਰ, ੧੭ ਪੋਹ (ਸੰਮਤ ੫੫੬ ਨਾਨਕਸ਼ਾਹੀ)

31-12-2024
ਸਲੋਕੁ ਮਃ ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਮੰਗਲਵਾਰ, ੧੭ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੪੩)

 

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।

 

ਪੰਜਾਬ ਦੇ 7 PCS ਅਧਿਕਾਰੀ ਬਣੇ IAS

0

ਪੰਜਾਬ ਦੇ 7 PCS ਅਧਿਕਾਰੀ ਬਣੇ IAS

ਪ੍ਰੇਮਿਕਾ ਦੇ ਘਰ ਸਾਹਮਣੇ ਨੌਜਵਾਨ ਨੇ ਜੈਲੇਟਿਨ ਸਟਿਕ ਨਾਲ ਖੁਦ ਨੂੰ ਉਡਾਇਆ

0

ਪ੍ਰੇਮਿਕਾ ਦੇ ਘਰ ਸਾਹਮਣੇ ਨੌਜਵਾਨ ਨੇ ਜੈਲੇਟਿਨ ਸਟਿਕ ਨਾਲ ਖੁਦ ਨੂੰ ਉਡਾਇਆ

ਕਰਨਾਟਕ ਵਿੱਚ ਇੱਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਦੇ ਘਰ ਦੇ ਸਾਹਮਣੇ ਜੈਲੇਟਿਨ ਦੀ ਸਟਿਕ ਨਾਲ ਆਪਣੇ ਆਪ ਨੂੰ ਉਡਾ ਲਿਆ ਜਦੋਂ ਲੜਕੀ ਦੇ ਪਰਿਵਾਰ ਨੇ ਉਸਨੂੰ ਠੁਕਰਾ ਕਰ ਦਿੱਤਾ।

ਪੋਕਸੋ ਐਕਟ ਤਹਿਤ ਮਾਮਲਾ ਦਰਜ

ਪੁਲਿਸ ਮੁਤਾਬਕ, ਇਹ ਘਟਨਾ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕਾਲੇਨਹੱਲੀ ਪਿੰਡ ‘ਚ ਐਤਵਾਰ ਸਵੇਰੇ ਵਾਪਰੀ। ਰਾਮਚੰਦਰ ਨਾਂ ਦੇ ਵਿਅਕਤੀ ਦਾ ਇਕ ਨਾਬਾਲਗ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਉਸ ਦੇ ਨਾਲ ਭੱਜਣ ਤੋਂ ਬਾਅਦ ਪਿਛਲੇ ਸਾਲ ਉਸ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਨਾਗਮੰਗਲਾ ਤਾਲੁਕਾ ਦੇ ਇਕ ਗੁਆਂਢੀ ਪਿੰਡ ਦਾ ਰਹਿਣ ਵਾਲਾ ਰਾਮਚੰਦਰ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਠੁਕਰਾ ਦੇਣ ‘ਤੇ ਨਾਰਾਜ਼ ਸੀ।

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਕਟਾਰੂਚੱਕ

ਇਸ ਮਾਮਲੇ ਵਿੱਚ ਰਾਮਚੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ਨੂੰ ਤਿੰਨ ਮਹੀਨੇ ਅੰਡਰ ਟਰਾਇਲ ਕੈਦੀ ਵਜੋਂ ਜੇਲ੍ਹ ਕੱਟਣੀ ਪਈ ਸੀ। ਪੁਲਿਸ ਨੇ ਦੱਸਿਆ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਸ ਨੇ ਲੜਕੀ ਦੇ ਪਰਿਵਾਰ ਨਾਲ ਸਮਝੌਤਾ ਕਰ ਲਿਆ ਅਤੇ ਅਦਾਲਤ ਵਿਚ ਕੇਸ ਖਾਰਜ ਹੋ ਗਿਆ। ਹਾਲਾਂਕਿ ਬਾਅਦ ‘ਚ ਉਸ ਨੇ ਲੜਕੀ ਨੂੰ ਫੋਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਆਪਣਾ ਰਿਸ਼ਤਾ ਕਾਇਮ ਰੱਖਿਆ। ਲੜਕੀ ਦਾ ਪਰਿਵਾਰ ਕਾਨੂੰਨੀ ਉਮਰ ਪੂਰੀ ਹੋਣ ‘ਤੇ ਉਸ ਦਾ ਵਿਆਹ ਕਿਸੇ ਹੋਰ ਨਾਲ ਕਰਨਾ ਚਾਹੁੰਦਾ ਸੀ।

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਕਟਾਰੂਚੱਕ

0

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ ਕਿੱਟਾਂ ਖਰੀਦੀਆਂ ਗਈਆਂ।

5 ਸਾਲਾਂ ਦੀ ਮਿਆਦ ਲਈ ਟੈਂਡਰ ਅਲਾਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਈ-ਪੋਸ ਮਸ਼ੀਨਾਂ ਅਤੇ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਸੁਚੱਜੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ 5 ਸਾਲਾਂ ਦੀ ਮਿਆਦ ਲਈ ਟੈਂਡਰ ਅਲਾਟ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਹੁਣ, ਹਰੇਕ ਰਾਸ਼ਨ ਡਿਪੂ ਨੂੰ ਇੱਕ ਈ-ਪੋਸ ਕਿੱਟ ਪ੍ਰਦਾਨ ਕੀਤੀ ਗਈ ਹੈ ਅਤੇ ਇਹਨਾਂ ਡਿਪੂਆਂ ਵਿੱਚ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਨੂੰ ਸਥਾਪਤ ਕਰਨਾ ਵੀ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ 2016 ਵਿੱਚ ਡਿਪੂ ਹੋਲਡਰਾਂ ਦੀ ਮਾਰਜਨ ਮਨੀ 50 ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਵਾਧੇ ਨੂੰ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿੱਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ।

ਨਵੇਂ ਸਾਲ ‘ਚ iPhone ‘ਤੇ ਆਫਰ, ਮਿਲ ਰਿਹਾ ਵੱਡਾ ਡਿਸਕਾਊਂਟ

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਾੜੀ ਸੀਜ਼ਨ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਦਿਆਂ ਕੇਂਦਰੀ ਪੂਲ ਲਈ 124.57 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਗਈ ਅਤੇ 9 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 28,340.95 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸੇ ਤਰ੍ਹਾਂ, ਸਾਉਣੀ ਸੀਜ਼ਨ ਦੌਰਾਨ, ਵਿਭਾਗ ਵੱਲੋਂ 172.93 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 40,119.76 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਤੰਬਰ 2024 ਤੱਕ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਤਹਿਤ ਲਾਭਪਾਤਰੀਆਂ ਨੂੰ 44,20,826 ਕੁਇੰਟਲ ਕਣਕ ਮੁਫ਼ਤ ਵੰਡੀ ਗਈ ਹੈ।

ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਖ਼ਤ ਕਦਮ ਚੁੱਕਦਿਆਂ, ਲੀਗਲ ਮੈਟਰੋਲੋਜੀ ਵਿੰਗ ਵੱਲੋਂ ਸਹੀ ਵਜ਼ਨ ਅਤੇ ਮਾਤਰਾ ਵਿੱਚ ਸਮਾਨ ਵੇਚਣ ਦੇ ਸਿਧਾਂਤ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਕੇ 18.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ 100 ਫੀਸਦੀ ਆਧਾਰ ਰਜਿਸਟਰੇਸ਼ਨ ਯਕੀਨੀ ਬਣਾਈ ਗਈ ਹੈ ਅਤੇ 11 ਨਵੰਬਰ, 2024 ਦੀ ਯੂ.ਆਈ.ਡੀ.ਏ.ਆਈ. ਦੀ ਆਧਾਰ ਸੈਚੁਰੇਸ਼ਨ ਰਿਪੋਰਟ ਮੁਤਾਬਕ ਪੰਜਾਬ ਪੂਰੇ ਦੇਸ਼ ਦੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ 7ਵੇਂ ਸਥਾਨ ‘ਤੇ ਹੈ।

ਨਵੇਂ ਸਾਲ ‘ਚ iPhone ‘ਤੇ ਆਫਰ, ਮਿਲ ਰਿਹਾ ਵੱਡਾ ਡਿਸਕਾਊਂਟ

0

ਨਵੇਂ ਸਾਲ ‘ਚ iPhone ‘ਤੇ ਆਫਰ, ਮਿਲ ਰਿਹਾ ਵੱਡਾ ਡਿਸਕਾਊਂਟ

ਨਵੇਂ ਸਾਲ ਦੇ ਮੌਕੇ ‘ਤੇ ਲਗਪਗ ਸਾਰੇ ਈ-ਕਾਮਰਸ ਪਲੇਟਫਾਰਮਾਂ ਨੇ ਆਕਰਸ਼ਕ ਵਿਕਰੀ ਤੇ ਡਿਸਕਾਊਂਟ ਆਫਰਜ਼ ਦਾ ਐਲਾਨ ਕੀਤਾ ਹੋਇਆ ਹੈ। ਜਿਹੜੇ ਲੋਕ ਡਿਸਕਾਊਂਟ ਦੇ ਨਾਲ ਨਵਾਂ ਸਮਾਰਟਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਇਨ੍ਹਾਂ ਸੇਲ ਦਾ ਸਭ ਤੋਂ ਜ਼ਿਆਦਾ ਫਾਇਦਾ ਹੋ ਸਕਦਾ ਹੈ

ਐਮਾਜ਼ੋਨ ਤੇ ਫਲਿੱਪਕਾਰਟ ‘ਤੇ ਭਾਰੀ ਛੋਟਾਂ ਉਪਲਬਧ ਹਨ। ਅਸੀਂ ਤੁਹਾਨੂੰ ਇੱਥੇ ਇਨ੍ਹਾਂ ‘ਚੋਂ ਇਕ ਖਾਸ ਡੀਲ ਬਾਰੇ ਦੱਸਣ ਜਾ ਰਹੇ ਹਾਂ। ਜੇਕਰ ਤੁਸੀਂ ਆਈਫੋਨ 14 ਖਰੀਦਣ ਬਾਰੇ ਸੋਚ ਰਹੇ ਹੋ ਤਾਂ ਐਮਾਜ਼ੋਨ ‘ਤੇ ਇਸ ਫੋਨ ‘ਤੇ ਮੌਜੂਦ ਜ਼ਬਰਦਸਤ ਆਫਰ ਤੇ ਡਿਸਕਾਊਂਟ ਤੁਹਾਨੂੰ ਇਸ ਨੂੰ ਖਰੀਦਣ ਦਾ ਵਧੀਆ ਮੌਕਾ ਦੇ ਸਕਦੇ ਹਨ।

iPhone 14 ਦੇ ਸ਼ਾਨਦਾਰ ਆਫਰ

iPhone 14 ਨੂੰ Amazon ‘ਤੇ ਡਿਸਕਾਊਂਟ ਨਾਲ ਵੇਚਿਆ ਜਾ ਰਿਹਾ ਹੈ, ਜਿਸ ‘ਚ ਸਾਰੇ ਸਟੋਰੇਜ ਵੇਰੀਐਂਟ ‘ਤੇ ਆਕਰਸ਼ਕ ਛੋਟ ਦਿੱਤੀ ਜਾ ਰਹੀ ਹੈ। ਖਾਸ ਤੌਰ ‘ਤੇ ਤੁਹਾਨੂੰ iPhone 14 ਦੇ 256GB ਵੇਰੀਐਂਟ ‘ਤੇ ਸ਼ਾਨਦਾਰ ਆਫਰ ਮਿਲ ਰਹੇ ਹਨ।

ਇਹ ਡਿਵਾਈਸ ਫੋਟੋਗ੍ਰਾਫੀ ਦੇ ਸ਼ੌਕੀਨਾਂ ਲਈ ਵਧੀਆ ਵਿਕਲਪ ਹੋ ਸਕਦਾ ਹੈ, ਕਿਉਂਕਿ ਇਸ ਵਿਚ DSLR ਵਰਗੇ ਗੁਣਵੱਤਾ ਵਾਲੇ ਸ਼ਾਟ ਲੈਣ ਦੀ ਸਮਰੱਥਾ ਹੈ। ਇਸ ਸਾਲ ਦੇ ਨਵੇਂ ਆਫਰਜ਼ ‘ਚ ਤੁਹਾਨੂੰ ਇਹ ਪ੍ਰੀਮੀਅਮ ਸਮਾਰਟਫੋਨ ਕਿਫਾਇਤੀ ਕੀਮਤ ‘ਤੇ ਮਿਲ ਸਕਦਾ ਹੈ।

iPhone 14 ‘ਤੇ ਛੋਟ ਤੇ ਆਫਰ

 

256GB ਵੇਰੀਐਂਟ ‘ਤੇ ਭਾਰੀ ਛੋਟ : iPhone 14 ਦੇ 256GB ਵੇਰੀਐਂਟ ਦੀ ਕੀਮਤ Amazon ‘ਤੇ 79,900 ਰੁਪਏ ਹੈ। ਤੁਹਾਨੂੰ ਇਹ ਸ਼ਾਨਦਾਰ ਸਮਾਰਟਫੋਨ ਸਿਰਫ 64,900 ਰੁਪਏ ‘ਚ ਮਿਲੇਗਾ। ਤੁਹਾਨੂੰ 15,000 ਰੁਪਏ ਦੀ ਸਿੱਧੀ ਬਚਤ ਮਿਲ ਰਹੀ ਹੈ।

EMI ਦੀ ਆਪਸ਼ਨ : ਤੁਸੀਂ ਇਸਨੂੰ 2,924 ਰੁਪਏ ਦੀ ਇਕ ਆਸਾਨ ਮਾਸਿਕ EMI ‘ਤੇ ਵੀ ਖਰੀਦ ਸਕਦੇ ਹੋ ਜਿਸ ਨਾਲ ਇਹ ਹੋਰ ਵੀ ਕਿਫਾਇਤੀ ਹੋ ਜਾਂਦਾ ਹੈ।

ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ || Punjab News

ਐਕਸਚੇਂਜ ਆਫਰ: ਜੇਕਰ ਤੁਹਾਡੇ ਕੋਲ ਪੁਰਾਣਾ ਸਮਾਰਟਫੋਨ ਹੈ ਤਾਂ ਤੁਸੀਂ ਇਸ ਨੂੰ ਐਕਸਚੇਂਜ ਕਰ ਕੇ 27,350 ਰੁਪਏ ਤੱਕ ਬਚਾ ਸਕਦੇ ਹੋ। ਇਹ ਧਿਆਨ ‘ਚ ਰੱਖਣਾ ਮਹੱਤਵਪੂਰਨ ਹੈ ਕਿ ਐਕਸਚੇਂਜ ਮੁੱਲ ਫੋਨ ਦੀ ਸਥਿਤੀ ‘ਤੇ ਨਿਰਭਰ ਕਰੇਗਾ।

ਆਈਫੋਨ 14 ਦੇ ਸਪੈਸੀਫਿਕੇਸ਼ਨਜ਼

iPhone 14 ‘ਚ ਕਈ ਪ੍ਰੀਮੀਅਮ ਫੀਚਰ ਤੇ ਸ਼ਾਨਦਾਰ ਸਪੈਸੀਫਿਕੇਸ਼ਨਜ਼ ਦਿੱਤੇ ਹਨ। ਇਸ ਵਿਚ ਡੁਅਲ ਕੈਮਰਾ ਸੈਟਅਪ ਹੈ, ਜੋ ਕਿ 12MP ਫਰੰਟ ਤੇ ਰੀਅਰ ਕੈਮਰਿਆਂ ਨਾਲ ਆਉਂਦਾ ਹੈ ਜੋ ਸ਼ਾਨਦਾਰ ਫੋਟੋਗ੍ਰਾਫੀ ਅਤੇ ਵੀਡੀਓ ਗੁਣਵੱਤਾ ਪ੍ਰਦਾਨ ਕਰਦਾ ਹੈ।

A15 ਬਾਇਓਨਿਕ ਚਿੱਪਸੈੱਟ ਹੈ, ਜੋ ਫੋਨ ਨੂੰ ਤੇਜ਼ ਅਤੇ ਪਾਵਰਫੁੱਲ ਬਣਾਉਂਦਾ ਹੈ। ਇਸ ਤੋਂ ਇਲਾਵਾ ਇਸ ‘ਚ 6.1 ਇੰਚ ਦੀ ਸੁਪਰ ਰੈਟੀਨਾ XDR OLED ਡਿਸਪਲੇ, 1200 ਨਾਈਟਸ ਪੀਕ ਬ੍ਰਾਈਟਨੈੱਸ ਅਤੇ 1170 x 2532 ਪਿਕਸਲ ਰੈਜ਼ੋਲਿਊਸ਼ਨ ਵੀ ਹੈ। ਇਸ ਨੂੰ ਸਿਰੇਮਿਕ ਸ਼ੀਲਡ ਗਲਾਸ ਦੀ ਸੁਰੱਖਿਆ ਵੀ ਮਿਲਦੀ ਹੈ, ਜੋ ਇਸਨੂੰ ਟਿਕਾਊ ਬਣਾਉਂਦੀ ਹੈ।

ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ || Punjab News

0

ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ

ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ, 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।

ਵਿੱਤੀ ਸਾਲ ਦੌਰਾਨ ਅਲਾਟ ਕੀਤੀ 450 ਕਰੋੜ ਰੁਪਏ ਦੀ ਗ੍ਰਾਂਟ

ਡਾ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਮੂਹ ਸ਼ਹਿਰੀ ਸਥਾਨਕ ਇਕਾਈਆਂ ਕੋਲ ਉਪਲਬਧ ਫੰਡਾਂ ਦੇ ਨਾਲ-ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਅਲਾਟ ਕੀਤੀ 450 ਕਰੋੜ ਰੁਪਏ ਦੀ ਗ੍ਰਾਂਟ ਦੀ ਵਰਤੋਂ ਨਾਲ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਪਹਿਲਕਦਮੀ ਤਹਿਤ ਸ਼ਹਿਰੀ ਥਾਵਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਨਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ।

ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ, ਸਰਕਾਰ ਵੱਲੋਂ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ ‘ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ।  ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 580 ਐਮ.ਐਲ.ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ।

ਇਸ ਤੋਂ ਇਲਾਵਾ, ਸੂਬੇ ਭਰ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ ‘ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਅਧੀਨ ਵੱਖ-ਵੱਖ ਪੜਾਅ ਆਉਂਦੇ ਹਨ, ਜਿਸਦਾ ਉਦੇਸ਼ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਯਕੀਨੀ ਬਣਾਉਣਾ ਹੈ। ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਹ ਪਹਿਲਕਦਮੀਆਂ “ਡਰਿੰਕ ਫਰਾਮ ਟੈਪ” ਪ੍ਰੋਗਰਾਮ ਦੇ ਪੰਜਾਬ ਦੇ ਹੋਰ  ਸ਼ਹਿਰਾਂ ਤੱਕ ਵਿਸਥਾਰ ਸਬੰਧੀ ਇੱਕ ਵਿਆਪਕ ਯੋਜਨਾ ਦਾ ਹਿੱਸਾ ਹਨ।

ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

ਸਰਕਾਰ ਦੀ ਸਫ਼ਾਈ ਪ੍ਰਤੀ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਅਧੀਨ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ  ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਾਲ 2024 ਪੰਜਾਬ ਦੇ ਸ਼ਹਿਰੀ ਵਿਕਾਸ ਦੇ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਤਬਦੀਲੀ ਦਾ ਦੌਰ ਰਿਹਾ ਹੈ। ਬਿਹਤਰ ਸੀਵਰੇਜ ਟ੍ਰੀਟਮੈਂਟ, ਬਿਹਤਰ ਜਲ ਸਪਲਾਈ ਪ੍ਰਣਾਲੀਆਂ, ਮਜ਼ਬੂਤ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਾਫ਼-ਸੁਥਰੇ ਵਾਤਾਵਰਣ ਨਾਲ ਸੂਬਾ ਸਰਕਾਰ ਆਪਣੇ ਵਸਨੀਕਾਂ ਲਈ ਵਧੇਰੇ ਟਿਕਾਊ, ਰਹਿਣ ਯੋਗ ਅਤੇ ਸੁਨਹਿਰੀ ਭਵਿੱਖ ਲਈ ਰਾਹ ਪੱਧਰਾ ਕਰ ਰਹੀ ਹੈ। ਇਹ ਪ੍ਰਾਪਤੀਆਂ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਨਾਗਰਿਕ ਸੇਵਾਵਾਂ ਅਤੇ ਇੱਕ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਸੜਕਾਂ, ਬਾਜ਼ਾਰ, ਰੇਲ ਟ੍ਰੈਕ ਰਹੇ ਸੁੰਨੇ, ਜਰੂਰੀ ਸੇਵਾਵਾਂ ਨੂੰ ਛੋਟ

0

ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਸੜਕਾਂ, ਬਾਜ਼ਾਰ, ਰੇਲ ਟ੍ਰੈਕ ਰਹੇ ਸੁੰਨੇ, ਜਰੂਰੀ ਸੇਵਾਵਾਂ ਨੂੰ ਛੋਟ

ਫਰਵਰੀ 13 ਤੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਜਾਰੀ ਦਿੱਲੀ ਅੰਦੋਲਨ 2 ਚਲਾ ਰਹੇ ਦੋਨਾਂ ਫੋਰਮਾਂ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਪੰਜਾਬ ਸੱਦੇ ਨੂੰ ਅੱਜ ਵਿਆਪਕ ਪੱਧਰ ਤੇ ਜ਼ੋਰਦਾਰ ਹੁੰਗਾਰਾ ਮਿਲਿਆ ਅਤੇ ਹਰ ਵਰਗ ਵੱਲੋਂ ਖੁੱਲ੍ਹ ਕੇ ਸਾਥ ਦਿੱਤਾ ਗਿਆ।

ਇਸ ਮੌਕੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੇ ਬੰਦ ਨੂੰ ਸਮੂਹ ਪੰਜਾਬੀਆਂ ਵੱਲੋਂ ਮਿਲੇ ਹੁੰਗਾਰੇ ਨੇ ਸਾਬਿਤ ਕਰ ਦਿੱਤਾ ਹੈ ਕਿ ਸ਼ੰਭੂ, ਖਨੌਰੀ ਅਤੇ ਰਤਨਪੁਰਾ ( ਰਾਜਿਸਥਾਨ ) ਬਾਡਰਾਂ ਤੇ ਚੱਲ ਰਹੇ ਦਿੱਲੀ ਅੰਦੋਲਨ 2 ਦੀਆਂ ਮੰਗਾਂ ਨਾਲ 3 ਕਰੋੜ ਪੰਜਾਬੀ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਹਨਾਂ ਕਿਹਾ ਲੋਕ ਡੱਲੇਵਾਲ ਜੀ ਦੀ ਸਿਹਤ ਲਈ ਫ਼ਿਕਰਮੰਦ ਹਨ ਅਤੇ ਸਰਕਾਰ ਦੇ ਅੜੀਅਲ ਵਤੀਰੇ ਤੋਂ ਹੈਰਾਨ ਅਤੇ ਰੋਸ ਵਿੱਚ ਹਨ।

23 ਜਿਲ੍ਹਿਆਂ ਵਿੱਚ 200 ਤੋਂ ਵੱਧ ਥਾਵਾਂ ਤੇ ਪ੍ਰਦਰਸ਼ਨ

ਉਹਨਾਂ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ 23 ਜਿਲ੍ਹਿਆਂ ਵਿੱਚ 200 ਤੋਂ ਵੱਧ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤਾ ਗਏ । ਉਹਨਾਂ ਦੱਸਿਆ ਕਿ ਬਾਜ਼ਾਰਾਂ ਦੇ ਨਾਲ ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹੇ ਅਤੇ ਮੈਡੀਕਲ ਅਤੇ ਸਿਹਤ ਸੇਵਾਵਾਂ, ਵਿਆਹ ਸ਼ਾਦੀਆਂ ਵਾਲੀਆਂ ਗੱਡੀਆਂ, ਜਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੁਕਾਨਦਾਰਾਂ ਨੇ ਆਪਣੇ ਆਪ ਬਾਜ਼ਾਰਾਂ ਦੇ ਬਾਜ਼ਾਰ ਬੰਦ ਕਰਕੇ ਸਾਥ ਦਿੱਤਾ ਗਿਆ ਉਸਤੋਂ ਸਾਬਿਤ ਹੋਇਆ ਹੈ ਕਿ ਲੋਕ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਤੇਜ਼ੀ ਨਾਲ ਸਮਝ ਰਹੇ ਹਨ।

ਲੁਧਿਆਣਾ ‘ਚ ਦੁਕਾਨਦਾਰਾਂ ਤੇ ਕਿਸਾਨਾਂ ਵਿਚਾਲੇ ਹੋਈ ਬਹਿਸ || Punjab News

ਉਹਨਾਂ ਕਿਹਾ ਕਿ ਸਵੇਰੇ 7 ਵਜੇ ਤੋਂ ਹੀ ਲੋਕਾਂ ਵੱਲੋਂ ਆਪਣੇ ਆਪ ਸੜਕਾਂ ਖਾਲੀ ਕਰ ਦਿੱਤੀਆ ਗਈਆਂ। ਉਹਨਾਂ ਇਸ ਬੰਦ ਨੂੰ ਸਫਲ ਬਣਾਉਣ ਵਿੱਚ ਸਾਥ ਦੇਣ ਵਾਲੇ ਸਮੂਹ ਪੰਜਾਬੀਆਂ ਸਮੇਤ ਸਾਰੀਆਂ ਜਨਤਕ ਤੇ ਟਰੇਡ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਜਿਹਾ ਏਕਾ ਸਰਕਾਰ ਨੂੰ ਝੰਜੋੜਨ ਦਾ ਕੰਮ ਕਰੇਗਾ। ਉਹਨਾਂ ਕਿਹਾ ਕਿ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਦਾ ਗਰੰਟੀ ਕਨੂੰਨ ਅਤੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ, ਮਨਰੇਗਾ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਕਰਨ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਆਦਿਵਾਸੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਠੋਸ ਹੱਲ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਉਹਨਾਂ ਕਿਹਾ ਕਿ ਅੱਜ ਦੇ ਇੱਕਠ ਚੇਤਾਵਨੀ ਦਿੰਦੇ ਹਨ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਆੜ ਹੇਠ ਮੋਦੀ ਸਰਕਾਰ ਦੀ ਪੁਸ਼ਤਪਨਾਹੀ ਕਰਨ ਲਈ ਖਨੌਰੀ ਬਾਡਰ ਤੇ ਕੋਈ ਵੀ ਕਾਰਵਾਈ ਕਰਨ ਤੋਂ ਬਾਜ਼ ਆਵੇ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਪੰਜਾਬ ਜਾਂ ਕੇਂਦਰ ਸਰਕਾਰ ਖਨੌਰੀ ਤੇ ਕੋਈ ਪੁਲਸੀਆ ਜਬਰ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਵੱਧ ਚੜ ਕੇ ਪਹੁੰਚਿਆ ਜਾਵੇ ।

ਲੁਧਿਆਣਾ ‘ਚ ਦੁਕਾਨਦਾਰਾਂ ਤੇ ਕਿਸਾਨਾਂ ਵਿਚਾਲੇ ਹੋਈ ਬਹਿਸ || Punjab News

0

ਲੁਧਿਆਣਾ ‘ਚ ਦੁਕਾਨਦਾਰਾਂ ਤੇ ਕਿਸਾਨਾਂ ਵਿਚਾਲੇ ਹੋਈ ਬਹਿਸ

ਪੰਜਾਬ- ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਅੱਜ ਪੰਜਾਬ ਦੇ ਕਿਸਾਨਾਂ ਨੇ ਬੰਦ ਰੱਖਿਆ। ਕਿਸਾਨਾਂ ਨੇ ਪੰਜਾਬ ਦੇ ਸਾਰੇ ਰਾਸ਼ਟਰੀ ਰਾਜ ਮਾਰਗ ਅਤੇ ਰੇਲਵੇ ਟਰੈਕ ਬੰਦ ਕਰ ਦਿੱਤੇ ਹਨ। ਕਿਸਾਨ ਸਵੇਰੇ 7 ਵਜੇ ਤੋਂ ਹੀ ਹਾਈਵੇਅ ਅਤੇ ਰੇਲਵੇ ਟਰੈਕਾਂ ‘ਤੇ 140 ਥਾਵਾਂ ‘ਤੇ ਬੈਠੇ ਹਨ। ਇਸ ਕਾਰਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ।

ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

ਇਸ ਦੌਰਾਨ ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਮੰਡੀ ਬੰਦ ਕਰਵਾਉਣ ਆਏ ਕਿਸਾਨਾਂ ਅਤੇ ਦੁਕਾਨਦਾਰਾਂ ਵਿੱਚ ਤਕਰਾਰ ਹੋ ਗਈ। ਕੁਝ ਦੇਰ ਤੱਕ ਬਾਜ਼ਾਰ ਵਿੱਚ ਹੰਗਾਮਾ ਜਾਰੀ ਰਿਹਾ। ਅਖੀਰ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ।

ਵੰਦੇ ਭਾਰਤ ਸਮੇਤ 163 ਟਰੇਨਾਂ ਰੱਦ

ਦੱਸ ਦੇਈਏ ਕਿ ਕਿਸਾਨਾਂ ਦੇ ਪੰਜਾਬ ਬੰਦ ਦੀ ਕਾਲ ਕਾਰਨ ਰੇਲਵੇ ਨੇ ਵੰਦੇ ਭਾਰਤ ਸਮੇਤ 163 ਟਰੇਨਾਂ ਰੱਦ ਕਰ ਦਿੱਤੀਆਂ ਹਨ। ਪੁਣੇ ਤੋਂ ਜੰਮੂ ਤਵੀ ਜਾ ਰਹੀ ਜੇਹਲਮ ਐਕਸਪ੍ਰੈਸ ਨੂੰ ਜਲੰਧਰ ਕੈਂਟ ਸਟੇਸ਼ਨ ‘ਤੇ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਤੋਂ 8 ਰਾਜਾਂ ਨੂੰ 576 ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਵੀ ਬੰਦ ਹਨ। ਹਰਿਆਣਾ ਤੇ ਹਿਮਾਚਲ ਸਮੇਤ ਹੋਰਨਾਂ ਸੂਬਿਆਂ ਦੀਆਂ ਬੱਸਾਂ ਵੀ ਪੰਜਾਬ ਨਹੀਂ ਆ ਰਹੀਆਂ।

ਨਵੇਂ ਸਾਲ ‘ਤੇ ਆਪਣੇ ਦੋਸਤਾਂ-ਸਾਥੀਆਂ ਨੂੰ ਦਿਓ ਇਹ ਤੋਹਫੇ, ਰਿਸ਼ਤਾ ਬਣੇਗਾ ਹੋਰ ਮਜ਼ਬੂਤ || New Year Gifts

0

ਨਵੇਂ ਸਾਲ ‘ਤੇ ਆਪਣੇ ਦੋਸਤਾਂ-ਸਾਥੀਆਂ ਨੂੰ ਦਿਓ ਇਹ ਤੋਹਫੇ, ਰਿਸ਼ਤਾ ਬਣੇਗਾ ਹੋਰ ਮਜ਼ਬੂਤ

ਨਵਾਂ ਸਾਲ ਆਉਣ ਵਾਲਾ ਹੈ। ਲੋਕ ਨਵੇਂ ਸਾਲ ਦਾ ਸਵਾਗਤ ਧੂਮਧਾਮ ਨਾਲ ਕਰਦੇ ਹਨ ਅਤੇ ਸਾਲ ਦਾ ਪਹਿਲਾ ਦਿਨ ਆਪਣੇ ਦੋਸਤਾਂ, ਪਰਿਵਾਰ ਜਾਂ ਸਾਥੀ ਨਾਲ ਬਿਤਾਉਂਦੇ ਹਨ। ਨਵੇਂ ਸਾਲ ਦੀ ਸ਼ੁਰੂਆਤ ਤੁਹਾਡੇ ਸਾਥੀ ਜਾਂ ਪਰਿਵਾਰ ਪ੍ਰਤੀ ਪਿਆਰ ਅਤੇ ਸ਼ੁਕਰਗੁਜ਼ਾਰੀ ਦਿਖਾਉਣ ਦਾ ਵਧੀਆ ਮੌਕਾ ਹੈ। ਇਕ ਛੋਟਾ ਜਿਹਾ ਤੋਹਫਾ ਤੁਹਾਡੇ ਰਿਸ਼ਤੇ ਨੂੰ ਮਜ਼ਬੂਤ ​​ਬਣਾ ਸਕਦਾ ਹੈ। ਆਓ ਜਾਣਦੇ ਹਾਂ ਕੁਝ ਖਾਸ ਅਤੇ ਯਾਦਗਾਰੀ ਤੋਹਫ਼ਿਆਂ ਬਾਰੇ ਜਿਸ ਨੂੰ ਪ੍ਰਾਪਤ ਕਰਨ ਤੋਂ ਬਾਅਦ ਤੁਹਾਡਾ ਸਾਥੀ ਖੁਸ਼ ਅਤੇ ਵਿਸ਼ੇਸ਼ ਮਹਿਸੂਸ ਕਰੇਗਾ

ਵਿਅਕਤੀਗਤ ਤੋਹਫ਼ੇ

ਅਜਿਹੇ ਤੋਹਫ਼ੇ ਖਾਸ ਤੌਰ ‘ਤੇ ਉਸ ਵਿਅਕਤੀ ਲਈ ਬਣਾਏ ਜਾਂਦੇ ਹਨ ਜਿਸ ਨੂੰ ਤੁਸੀਂ ਤੋਹਫ਼ਾ ਦੇਣਾ ਚਾਹੁੰਦੇ ਹੋ। ਵਿਅਕਤੀਗਤ ਤੋਹਫ਼ਿਆਂ ਵਿੱਚ ਇੱਕ ਵਿਸ਼ੇਸ਼ ਭਾਵਨਾ ਹੁੰਦੀ ਹੈ. ਵਿਅਕਤੀਗਤ ਤੋਹਫ਼ਿਆਂ ਵਿੱਚ ਇੱਕ ਫੋਟੋ ਪ੍ਰਿੰਟ ਕੁਸ਼ਨ ਜਾਂ ਮੱਗ, ਤੁਹਾਡੇ ਨਾਮ ਜਾਂ ਫੋਟੋ ਵਾਲਾ ਇੱਕ ਪੈਂਡੈਂਟ, ਇੱਕ ਫੋਟੋ ਐਲਬਮ ਜਿਸ ਵਿੱਚ ਇਕੱਠੇ ਬਿਤਾਏ ਪਲਾਂ ਦੀਆਂ ਤਸਵੀਰਾਂ ਆਦਿ ਸ਼ਾਮਲ ਹੋ ਸਕਦੀਆਂ ਹਨ।

ਸਿਹਤ ਅਤੇ ਤੰਦਰੁਸਤੀ ਨਾਲ ਜੁੜੇ ਤੋਹਫ਼ੇ

ਅੱਜਕੱਲ੍ਹ ਸਿਹਤ ਅਤੇ ਫਿਟਨੈਸ ਨਾਲ ਸਬੰਧਤ ਤੋਹਫ਼ੇ ਵੀ ਟ੍ਰੈਂਡ ਵਿੱਚ ਹਨ। ਇਸ ‘ਚ ਫਿਟਨੈੱਸ ਬੈਂਡ ਜਾਂ ਸਮਾਰਟ ਵਾਚ, ਮਸਾਜ ਵਾਊਚਰ ਜਾਂ ਸਪਾ ਟ੍ਰੀਟਮੈਂਟ, ਯੋਗਾ ਮੈਟ ਜਾਂ ਵਰਕਆਊਟ ਗੀਅਰ ਗਿਫਟ ਪਾਰਟਨਰ ਨੂੰ ਤੋਹਫੇ ਵਜੋਂ ਦਿੱਤੇ ਜਾ ਸਕਦੇ ਹਨ।

ਗਹਿਣੇ ਜਾਂ ਫੈਸ਼ਨ ਉਪਕਰਣ

ਔਰਤਾਂ ਨੂੰ ਗਹਿਣੇ ਜਾਂ ਫੈਸ਼ਨ ਦੇ ਸਮਾਨ ਪਸੰਦ ਹਨ। ਅਜਿਹੇ ਤੋਹਫ਼ੇ ਉਨ੍ਹਾਂ ਲਈ ਹਮੇਸ਼ਾ ਯਾਦਗਾਰ ਬਣ ਜਾਂਦੇ ਹਨ ਅਤੇ ਲੰਬੇ ਸਮੇਂ ਲਈ ਰੱਖੇ ਜਾ ਸਕਦੇ ਹਨ। ਔਰਤਾਂ ਨੂੰ ਰਿੰਗਸ, ਬਰੇਸਲੇਟ ਜਾਂ ਪੈਂਡੈਂਟ ਗਿਫਟ ਕੀਤੇ ਜਾ ਸਕਦੇ ਹਨ। ਕਲਾਸਿਕ ਘੜੀਆਂ ਪੁਰਸ਼ਾਂ ਨੂੰ ਫੈਸ਼ਨ ਐਕਸੈਸਰੀਜ਼ ਵਜੋਂ ਗਿਫਟ ਕੀਤੀਆਂ ਜਾ ਸਕਦੀਆਂ ਹਨ।

ਚਾਕਲੇਟ

ਸ਼ਾਇਦ ਹੀ ਕੋਈ ਅਜਿਹਾ ਹੋਵੇ ਜਿਸ ਨੂੰ ਚਾਕਲੇਟ ਖਾਣਾ ਪਸੰਦ ਨਾ ਹੋਵੇ। ਹਰ ਉਮਰ ਦੇ ਲੋਕ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਇਹ ਛੋਟਾ ਤੋਹਫ਼ਾ ਤੁਹਾਡੇ ਕਰੀਬੀਆਂ ਦੇ ਚਿਹਰਿਆਂ ‘ਤੇ ਇੱਕ ਵੱਡੀ ਮੁਸਕਾਨ ਲਿਆਉਣ ਦੀ ਸਮਰੱਥਾ ਰੱਖਦਾ ਹੈ। ਨਵੇਂ ਸਾਲ ਨੂੰ ਮਿਠਾਸ ਨਾਲ ਭਰਨ ਲਈ, ਤੁਸੀਂ ਯਕੀਨੀ ਤੌਰ ‘ਤੇ ਆਪਣੇ ਦੋਸਤਾਂ ਜਾਂ ਨਜ਼ਦੀਕੀਆਂ ਨੂੰ ਚਾਕਲੇਟ ਗਿਫਟ ਕਰ ਸਕਦੇ ਹੋ।

ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਟੂਰਿਸਟ ਬੱਸ ਹਾਦਸਾਗ੍ਰਸਤ, 35 ਯਾਤਰੀ ਸਨ ਸਵਾਰ