Home Blog Page 11

ਮਾਨਸੂਨ ਸੈਸ਼ਨ ਦੀ ਸ਼ੁਰੂਆਤ ਵਿਚ ਹੀ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ

0
monsoon session

ਚੰਡੀਗੜ੍ਹ, 3 ਅਗਸਤ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ (Punjab Legislative Assembly) ਵਿਚ ਸ਼ੁਰੂ ਹੋਏ ਮਾਨਸੂਨ ਸੈ਼ਸ਼ਨ ਦੌਰਾਨ ਪੇਪਰ ਲੀਕ ਮਾਮਲੇ ‘ਤੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ ।

ਸੈਸ਼ਨ ਦੌਰਾਨ ਵਿਰੋਧੀ ਧਿਰ ਨੇਤਾ ਬਾਜਵਾ ਨੇ ਕੀ ਆਖਿਆ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਮੌਨਸੂਨ ਸੈਸ਼ਨ (Monsoon session) ਦੌਰਾਨ ਜੋ ਅੱਜ ਪਹਿਲੇ ਹੀ ਦਿਨ ਦੇ ਸ਼ੁਰੂ ਵਿਚ ਜੋ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਹਾਲ ਹੀ ਵਿਚ ਹੋਏ ਨੀਟ ਪੇਪਰ ਲੀਕ (NEET paper leak) ਦੇ ਵਿਰੁੱਧ ਜੰਤਰ-ਮੰਤਰ ਤੇ ਹੋੋਏ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਸੀ ।

ਉਨ੍ਹਾਂ ਨੇ ਸਵਾਲ ਚੁੱਕਿਆ ਕਿ ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਛੇ ਵਾਰ ਪੇਪਰ ਲੀਕ ਦੀਆਂ ਘਟਨਾਵਾਂ ਹੋਈਆਂ, ਜਿਨ੍ਹਾਂ ਵਿੱਚੋਂ ਪੰਜ ਮਾਮਲੇ ਸਿੱਖਿਆ ਵਿਭਾਗ ਅਤੇ ਇੱਕ ਸਿਹਤ ਵਿਭਾਗ ਨਾਲ ਸਬੰਧਤ ਹੈ । ਬਾਜਵਾ ਨੇ ਪੁੱਛਿਆ ਕਿ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਅਸਤੀਫ਼ਾ ਦੇਣਗੇ ਜਾਂ ਸਿਹਤ ਮੰਤਰੀ ।

ਵਿਰੋਧੀ ਧਿਰ ਦੇ ਹਰ ਸਵਾਲ ਦਾ ਦਿੱਤਾ ਜਾਵੇਗਾ ਜਵਾਬ : ਬੈਂਸ

ਇਸ ‘ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਇਸ ਮੁੱਦੇ ‘ਤੇ ਚਰਚਾ ਲਈ ਪੂਰੇ ਸੱਤ ਦਿਨਾਂ ਦਾ ਸਮਾਂ ਹੈ ਅਤੇ ਸਦਨ ਦੀ ਕਾਰਵਾਈ ਨਿਯਮਾਂ ਅਨੁਸਾਰ ਹੀ ਚਲਾਈ ਜਾਵੇਗੀ । ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਪੂਰੀ ਤਿਆਰੀ ਨਾਲ ਸਦਨ ਵਿੱਚ ਆਏ ਹਨ ਅਤੇ ਵਿਰੋਧੀ ਧਿਰ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ ।

ਪੰਜਾਬ ਵਿਚ ਕਾਂਗਰਸ ਹੀ ਲੀਕ ਹੋ ਚੁੱਕੀ ਹੈ : ਚੀਮਾ

ਇਸ ਤੋਂ ਬਾਅਦ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ । ਬਹਿਸ ਦੌਰਾਨ ਸਦਨ ਵਿੱਚ ਰੌਲਾ-ਰੱਪਾ ਅਤੇ ਨਾਅਰੇਬਾਜ਼ੀ ਹੋਣ ਲੱਗੀ, ਜਿਸ ਨਾਲ ਕੁਝ ਦੇਰ ਲਈ ਮਾਹੌਲ ਕਾਫ਼ੀ ਗਰਮਾ ਗਿਆ। ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਹੀ ਲੀਕ ਹੋ ਚੁੱਕੀ ਹੈ । ਸਾਡੀ ਸਰਕਾਰ ਚੰਗਾ ਕੰਮ ਕਰ ਰਹੀ ਹੈ । ਇਸ ‘ਤੇ ਨਾਅਰੇਬਾਜ਼ੀ ਹੋਣ ਲੱਗੀ । ਇਸ ਤੋਂ ਬਾਅਦ ਸਪੀਕਰ ਨੇ ਕਾਰਵਾਈ ਮੁਲਤਵੀ ਕਰ ਦਿੱਤੀ ।

ਕੀ ਨਿਸ਼ਾਨਾ ਸਾਧਿਆ ਕੈਬਨਿਟ ਮੰਤਰੀ ਧਾਲੀਵਾਲ ਨੇ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜੇ ਪ੍ਰਸ਼ਨ ਕਾਲ ਸ਼ੁਰੂ ਹੀ ਹੋਇਆ ਸੀ ਅਤੇ ਇਹ ਸਦਨ ਤੋਂ ਚਲੇ ਗਏ । ਇਹ ਵਿਧਾਨ ਸਭਾ ਦੇ ਭਗੌੜੇ ਹਨ । ਇਹ ਇਨ੍ਹਾਂ ਦੀ ਪੁਰਾਣੀ ਆਦਤ ਹੈ। ਦੱਸੋ, ਪੇਪਰ ਲੀਕ ਕਿੱਥੇ ਹੋਇਆ? ਸਿਰਫ਼ ਇੱਕ ਮਾਮਲੇ ਦੀ ਗੱਲ ਕੀਤੀ ਜਾ ਰਹੀ ਹੈ ।

ਨਾਬਾਲਗ ਲੜਕੀ ਦੇ ਲਾਪਤਾ ਹੋਣ ‘ਤੇ ਪੁਲਸ ਨੇ ਕੀਤੀ ਭਾਲ ਸ਼ੁਰੂ

0
missing

ਲੁਧਿਆਣਾ, 3 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਹੈਬੋਵਾਲ ਵਿਖੇ ਇਕ 15 ਸਾਲਾ ਦੀ ਨਾਬਾਲਗ ਲੜਕੀ (Minor girl) ਦੇ ਅਚਾਨਕ ਹੀ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਪਰਿਵਾਰ ਮੈਂਬਰਾਂ ਨੇ ਕੀਤੀ ਭਾਲ ਪਰ ਨਹੀਂ ਮਿਲਿਆ ਕੋਈ ਸੁਰਾਗ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹੈਬੋਵਾਲ ਇਲਾਕੇ ਤੋਂ ਜੋ ਇਕ 15 ਸਾਲ ਦੀ ਬੱਚੀ ਦੇ 1 ਅਗਸਤ ਤੋਂ ਲਾਪਤਾ (Missing) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਕਾਫੀ ਲੱਭਣ ਦੀ ਕੋਸਿ਼ਸ਼ ਕੀਤੀ ਪਰ ਕੋਈ ਸੁਰਗ ਨਹੀਂ ਮਿਲਿਆ, ਜਿਸ ਤੋਂ ਬਾਅਦ ਪੁਲਸ ਨੂੰ ਸਿ਼ਕਾਇਤ ਦਿੱਤੀ ਗਈ, ਜਿਸ ਤੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ (Case registered) ਕਰ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।

ਲੜਕੀ ਦੇ ਪਿਤਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੀ ਦੱਸਿਆ

ਨਾਬਾਲਗ ਲੜਕੀ ਜੋ ਕਿ ਅਚਾਨਕ ਹੀ ਲਾਪਤਾ ਹੋ ਗਈ ਹੈ ਦੇ ਪਿਤਾ ਅਰਵਿੰਦ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦੱਸਿਆ ਕਿ 1 ਅਗਸਤ 2026 ਨੂੰ ਉਹਨਾਂ ਦੀ 15 ਸਾਲ ਦੀ ਵੱਡੀ ਬੇਟੀ ਆਪਣੀ ਛੋਟੀ ਭੈਣ ਦੇ ਨਾਲ ਆਈ. ਪੀ. ਐਸ. ਸਕੂਲ ਦੇ ਕੋਲ ਫੋਟੋ ਸਟੇਟ ਕਰਵਾਉਣ ਗਈ ਸੀ ਤੇ ਉਸ ਦੀ ਲੜਕੀ ਨੇ ਆਪਣੀ ਛੋਟੀ ਭੈਣ ਨੂੰ ਫੋਟੋ ਸਟੇਟ ਦੀ ਦੁਕਾਨ ਤੇ ਬਾਹਰ ਖੜਾ ਹੋਣ ਦੇ ਲਈ ਕਿਹਾ ਕਿ ਉਹ ਕੁਝ ਦਸਤਾਵੇਜ ਫੋਟ ਕਾਪੀ ਕਰਵਾ ਕੇ ਵਾਪਸ ਆ ਰਹੀ ਹੈ, ਜਿਸ ਤੋਂ ਬਾਅਦ ਉਹ ਵਾਪਸ ਨਹੀਂ ਆਈ । ਪੁਲਸ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀ ਹੈ ਅਤੇ ਲੜਕੀ ਦੀ ਭਾਲ ਲਈ ਲਗਾਤਾਰ ਛਾਪੇਮਾਰੀ (Raid) ਕਰ ਰਹੀ ਹੈ ।

ਪਟਿਆਲਾ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਮਿਲੀ ਧਮਕੀ

0
Court Complex

ਪਟਿਆਲਾ, 3 ਅਗਸਤ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਮਾਲ ਰੋਡ ‘ਤੇ ਬਣੇ ਜਿਲਾ ਕੋਰਟ ਕੰਪਲੈਕਸ (District Court Complex) ਵਿਚ ਧਮਾਕਾਖੇਜ ਸਮੱਗਰੀ ਰੱਖਣ ਅਤੇ ਧਮਾਕਾ ਕਰਨ (explode) ਦੀ ਧਮਕੀ ਦਿੱਤੀ ਗਈ ਹੈ ।

ਕਿਸ ਤਰ੍ਹਾਂ ਦਿੱਤੀ ਗਈ ਹੈ ਇਹ ਧਮਕੀ

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਜਿਲ੍ਹਾ ਅਤੇ ਸੈਸ਼ਨ ਜੱਜ ਦੇ ਦਫ਼ਤਰ ਨੂੰ ਮਿਲੀ ਇੱਕ ਈਮੇਲ ਰਾਹੀਂ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਧਮਾਕਾਖੇਜ਼ ਸਮੱਗਰੀ ਰੱਖਣ ਅਤੇ ਧਮਾਕਾ ਕਰਨ ਦੀ ਧਮਕੀ (Threat) ਦਿੱਤੀ ਗਈ ਹੈ । ਈਮੇਲ ਵਿੱਚ ਦੁਪਹਿਰ ਸਮੇਂ ਧਮਾਕਾ ਕਰਨ ਦਾ ਸਮਾਂ ਦਿੱਤਾ ਗਿਆ ਸੀ । ਇਸ ਧਮਕੀ ਤੋਂ ਬਾਅਦ ਜਿ਼ਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਐਸ. ਐਸ. ਪੀ. ਪਟਿਆਲਾ ਨਾਲ ਤੁਰੰਤ ਹੰਗਾਮੀ ਮੀਟਿੰਗ ਕੀਤੀ ਗਈ ।

ਕੋਰਟ ਕੰਪਲੈਕਸ ਦੀ ਕੀਤੀ ਜਾ ਰਹੀ ਹੈ ਬਾਰੀਕੀ ਨਾਲ ਚੈਕਿੰਗ

ਐਸ. ਐਸ. ਪੀ. (S. S. P.) ਪਟਿਆਲਾ ਦੇ ਸੁਝਾਅ ਅਨੁਸਾਰ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਚੈਕਿੰਗ ਅਤੇ ਤਲਾਸ਼ੀ ਅਭਿਆਨ (Checking and search operations) ਲਈ ਢੁਕਵੇਂ ਸਮੇਂ ਦੀ ਲੋੜ ਹੈ । ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਕਮ ਦਿੱਤੇ ਗਏ ਹਨ ਕਿ ਦੁਪਹਿਰ ਤਿੰਨ ਵਜੇ ਤੱਕ ਕਿਸੇ ਵੀ ਵਿਅਕਤੀ ਨੂੰ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ । ਪੁਲਸ ਅਤੇ ਐਸ. ਐਸ. ਪੀ. ਵੱਲੋਂ ਸੁਰੱਖਿਆ ਸਬੰਧੀ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਅਦਾਲਤਾਂ ਦਾ ਕੰਮਕਾਜ ਮੁੜ ਸ਼ੁਰੂ ਕੀਤਾ ਜਾਵੇਗਾ ।

ਪੀ. ਆਰ. ਟੀ. ਸੀ. ਤੇ ਪਨਬਸ ਕੱਚੇ ਕੰਟੈ੍ਕਟ ਕਾਮਿਆਂ ਦੀ ਹੜ੍ਹਤਾਲ ਸ਼ੁਰੂ

0
strike

ਲੁਧਿਆਣਾ, 3 ਅਗਸਤ 2026 : ਪੰਜਾਬ ਭਰ ਵਿਚ ਪੀ. ਆਰ. ਟੀ. ਸੀ. (P. R. T. C.) ਤੇ ਪਨਬਸ ਦੇ ਕੱਚੇ ਕੰਟੈ੍ਰਕਟ ਮੁਲਾਜਮਾਂ ਵਲੋਂ ਤਿੰਨ ਰੋਜ਼ਾ ਹੜ੍ਹਤਾਲ (Three-day strike) ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ ।

ਕਦੋਂ ਤੋਂ ਕਦੋਂ ਤੱਕ ਚਲੇਗੀ ਇਹ ਹੜ੍ਹਤਾਲ

ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਅਤੇ ਪਨਬੱਸ (Punbus) ਦੇ ਕੱਚੇ ਕੰਟਰੈਕਟ ਮੁਲਾਜ਼ਮਾਂ ਵਲੋਂ ਜੋ ਅੱਜ ਤੋਂ ਲੈ ਕੇ ਤਿੰਨ ਦਿਨਾਂ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ ਇਹ ਪੰਜ ਅਗਸਤ ਤੱਕ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਹੜ੍ਹਤਾਲ ਦੇ ਸ਼ੁਰੂ ਹੁੰਦਿਆਂ ਹੀ ਸਰਕਾਰੀ ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋਣ ਕਰਕੇ ਬੱਸ ਸਟੈਂਡ ‘ਤੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਸਵੇਰ ਤੋਂ ਹੀ ਬੱਸਾਂ ਦੀ ਉਡੀਕ ਵਿੱਚ ਯਾਤਰੀ ਪ੍ਰੇਸ਼ਾਨ ਰਹਿੰਦੇ ਨਜ਼ਰ ਆਏ । ਗਰਮੀ ਦੇ ਮੌਸਮ ਵਿੱਚ ਲੰਮੇ ਸਮੇਂ ਤੱਕ ਬੱਸਾਂ ਦਾ ਇੰਤਜ਼ਾਰ ਕਰਨਾ ਯਾਤਰੀਆਂ ਲਈ ਮੁਸ਼ਕਲ ਸਾਬਤ ਹੋਇਆ ।

ਸਰਕਾਰੀ ਬਸਾਂ ਨਾ ਚੱਲਣ ਕਾਰਨ ਯਾਤਰੀਆਂ ਨੂੰ ਕਰਨਾ ਪਿਆ ਸਮੱਸਿਆਵਾਂ ਦਾ ਸਾਹਮਣਾ

ਸਰਕਾਰੀ ਬੱਸਾਂ ਨਾ ਚੱਲਣ ਦਾ ਸਭ ਤੋਂ ਵੱਧ ਅਸਰ ਉਨ੍ਹਾਂ ਯਾਤਰੀਆਂ (Travelers) ’ਤੇ ਪਿਆ, ਜੋ ਰੋਜ਼ਾਨਾ ਦੇ ਸਫ਼ਰ ਲਈ ਪੀ. ਆਰ. ਟੀ. ਸੀ. ਅਤੇ ਪਨਬੱਸ ’ਤੇ ਨਿਰਭਰ ਰਹਿੰਦੇ ਹਨ । ਔਰਤਾਂ ਨੂੰ ਵੀ ਭਾਰੀ ਪਰੇਸ਼ਾਨੀ ਝੱਲਣੀ ਪਈ, ਕਿਉਂਕਿ ਉਹ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਾ ਲਾਭ ਲੈਂਦੀਆਂ ਹਨ । ਬੱਸਾਂ ਨਾ ਮਿਲਣ ਕਾਰਨ ਕਈ ਔਰਤਾਂ ਨੂੰ ਮਜ਼ਬੂਰੀ ਵਿੱਚ ਨਿੱਜੀ ਬੱਸਾਂ ਦਾ ਸਹਾਰਾ ਲੈਣਾ ਪਿਆ । ਇਸ ਨਾਲ ਉਨ੍ਹਾਂ ਨੂੰ ਕਿਰਾਇਆ ਵੀ ਦੇਣਾ ਪਿਆ ਅਤੇ ਕਈ ਰੂਟਾਂ ਉੱਤੇ ਬੱਸ ਲਈ ਵਧੇਰੇ ਸਮਾਂ ਉਡੀਕ ਕਰਨੀ ਪਈ ।

ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਰਹੇਗਾ ਜਾਰੀ : ਮੁਲਾਜਮ

ਕੰਟਰੈਕਟ ਮੁਲਾਜ਼ਮਾਂ (Contract employees) ਨੇ ਸਵੇਰ ਤੋਂ ਹੀ ਬੱਸ ਸਟੈਂਡ ’ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (Protest) ਕਰਦਿਆਂ ਨਾਅਰੇਬਾਜ਼ੀ ਕੀਤੀ । ਮੁਲਾਜ਼ਮਾਂ ਨੇ ਆਖਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ । ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਕਿਲੋਮੀਟਰ ਸਕੀਮ ਬੰਦ ਕਰਨਾ ਅਤੇ ਮੁਲਾਜ਼ਮਾਂ ਨੂੰ ਹੋਰ ਸਹੂਲਤਾਂ ਦੇਣਾ ਸ਼ਾਮਿਲ ਹੈ ।

ਬ੍ਰਿਜ ਭੂਸ਼ਣ ਸਿੰਘ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ `ਚ ਬਰੀ

0
Brij Bhushan

ਨਵੀਂ ਦਿੱਲੀ, 3 ਅਗਸਤ 2026 : ਮਹਿਲਾ ਪਹਿਲਵਾਨਾਂ (Women wrestlers) ਦੇ ਜਿਨਸੀ ਸੋਸ਼ਣ ਮਾਮਲੇ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਦਾਲਤ ਨੇ ਬਰੀ (court acquitted) ਕਰ ਦਿੱਤਾ ਹੈ ।

ਕਿਸ ਕਾਰਨ ਕਰ ਦਿੱਤਾ ਗਿਆ ਅਦਾਲਤ ਵਲੋਂ ਬਰੀ

ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ ਭਾਰਤੀ ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ (Sexual abuse) ਮਾਮਲੇ ਵਿਚ ਘਿਰੇ ਜਿਸ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਦਾਲਤ ਵਲੋਂ ਅੱਜ ਬਰੀ ਕਰ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ‘ਤੇ ਲੱਗੇ ਦੋਸ਼ਾਂ ਦੀ ਸਬੂਤਾਂ ਦੀ ਘਾਟ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਅਦਾਲਤ ਵਲੋਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ।

ਉਤਰ ਪ੍ਰਦੇਸ਼ ਵਿਚ ਬਜ਼ੁਰਗ ਦੀ ਕੁੱਟ-ਕੁੱਟ ਕੇ ਕਰ ਦਿੱਤੀ ਗਈ ਹੱਤਿਆ

0
beaten

ਮਹਾਰਾਜਗੰਜ, 3 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਮਹਾਰਾਜੰਗਜ ਵਿਚ ਇਕ ਬਜ਼ੁਰਗ ਵਿਅਕਤੀ ਦਾ ਕੁੱਟ-ਕੁੱਟ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਬਜ਼ੁਰਗ ਵਿਅਕਤੀ

ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜਿ਼ਲੇ ‘ਚ ਅਮਰੂਦ ਤੋੜਣ ਨੂੰ ਲੈ ਕੇ ਬੀਤੇ ਦਿਨੀਂ ਹੋਏ ਵਿਵਾਦ ਦੌਰਾਨ ਇਕ ਬਜ਼ੁਰਗ ਵਿਅਕਤੀ ਦੀ ਕਥਿਤ ਤੌਰ ‘ਤੇ ਕੁੱਟ-ਕੁੱਟ (Beating) ਕੇ ਹੱਤਿਆ ਕਰ ਦਿੱਤੀ ਗਈ । ਪੁਲਸ ਅਨੁਸਾਰ ਇਹ ਘਟਨਾ ਸਿ਼ਆਮ ਦੇਵੜਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਧਰਮੌਲੀ ‘ਚ ਵਾਪਰੀ । ਮ੍ਰਿਤਕ ਦੀ ਪਛਾਣ ਮੁਖ ਲਾਲ ਸ਼ਰਮਾ (Mukh Lal Sharma) (70) ਵਜੋਂ ਹੋਈ ਹੈ ।

ਕੀ ਕਾਰਨ ਰਿਹਾ ਬਜ਼ੁਰਗ ਦੀ ਕੁੱਟਮਾਰ ਕਰਨ ਦਾ

ਪੁਲਸ ਅਨੁਸਾਰ ਸ਼ਰਮਾ ਘਰ ‘ਚ ਇਕੱਲਾ ਸੀ ਕਿ ਗੁਆਂਢ ਦਾ ਇਕ ਬੱਚਾ ਉਸ ਦੇ ਘਰ ਦੇ ਸਾਹਮਣੇ ਲੱਗੇ ਇਕ ਦਰੱਖਤ ਤੋਂ ਅਮਰੂਦ ਤੋੜਣ ਲੱਗ ਪਿਆ । ਸ਼ਰਮਾ ਨੇ ਇਤਰਾਜ਼ ਕੀਤਾ ਤੇ ਬੱਚੇ ਨੂੰ ਫਲ ਨਾ ਤੋੜਨ ਲਈ ਕਿਹਾ ਕਿ ਜਿਸ ਕਾਰਨ ਉਸ ਤੇ ਬੱਚੇ ਦੀ ਮਾਂ ‘ਚ ਬਹਿਸ ਹੋ ਗਈ । ਬੱਚੇ ਦੀ ਮਾਂ ਤੇ ਹੋਰਨਾਂ ਨੇ ਬਜ਼ੁਗਗ ਨੂੰ ਬੁਰੀ ਤਰ੍ਹਾਂ ਕੁੱਟਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ । ਮੁਲਜ਼ਮ ਔਰਤ ਨੂੰ ਹਿਰਾਸਤ `ਚ ਲੈ ਲਿਆ ਗਿਆ ਹੈ ।

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਹੋਇਆ ਸ਼ੁਰੂ

0
Vidhan Sabha

ਚੰਡੀਗੜ੍ਹ, 3 ਅਗਸਤ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਵਿਧਾਨ ਸਭਾ (Legislative Assembly) ਵਿਚ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ।

ਕਦੋਂ ਤੱਕ ਚੱਲੇਗਾ ਇਹ ਇਜਲਾਸ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ (Monsoon session) ਜੋ ਅੱਜ ਸ਼ੁਰੂ ਹੋ ਗਿਆ ਹੈ ਦੀ ਸ਼ੁਰੂਆਤ ਵਿਚ ਵੀ ਨੀਟ ਪੇਪਰ ਲੀਕ ਮਾਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਇਸ ਤੋਂ ਬਾਅਦ ਇਹ ਇਜਲਾਸ ਦੁਪਹਿਰ ਦੇ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਇਜਲਾਸ 10 ਅਗਸਤ ਤੱਕ ਚੱਲੇਗਾ ਤੇ ਭਗਵੰਤ ਮਾਨ ਸਰਕਾਰ (Bhagwant Mann government) ਦੇ ਮੌਜੂਦਾ ਕਾਰਜਕਾਲ ਦਾ ਇਹ ਆਖ਼ਰੀ ਮਾਨਸੂਨ ਇਜਲਾਸ ਹੈ ।

ਕੀ ਆਖਿਆ ਸਪੀਕਰ ਸੰਧਵਾਂ ਨੇ

ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਕਿਹਾ ਕਿ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਆਪਣੀ ਪ੍ਰਣਾਲੀ ਮਜ਼ਬੂਤ ਕਰਨ ਦੀ ਲੋੜ ਹੈ । ਸਪੀਕਰ ਨੇ ਟਿੱਪਣੀ ਕੀਤੀ ਕਿ ਵਿਦਿਆਰਥੀਆਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12:00 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ।

ਹਾਈਕੋਰਟ ਨੇ ਡੀ. ਏ. ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ

0
High Court

ਚੰਡੀਗੜ੍ਹ, 3 ਅਗਸਤ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਪੰਜਾਬ ਸਰਕਾਰ ਨੂੰ ਡੀ. ਏ. ਮਾਮਲੇ ਵਿਚ ਹੁਕਮ ਜਾਰੀ ਕੀਤੇ ਗਏ ਹਨ ।

ਕਿੰਨੇ ਦਿਨਾਂ ਦੇ ਅੰਦਰ-ਅੰਦਰ ਡੀ. ਏ. ਜਾਰੀ ਕਰਨ ਦਾ ਕੀਤਾ ਗਿਆ ਹੈ ਹੁਕਮ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਭਗ 800,000 ਰਾਜ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ਦੇ ਅੰਦਰ ਬਕਾਇਆ ਮਹਿੰਗਾਈ ਭੱਤਾ (Dearness Allowance) (ਡੀ. ਏ.) ਜਾਰੀ ਕਰਨ ਦੇ ਹੁਕਮ ਦਿੱਤੇ ਹਨ । ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਇਸ ਮਹੀਨੇ ਦੇ ਅੰਤ ਤੱਕ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਸਰਕਾਰ ਨੂੰ 6 ਫੀਸਦੀ ਵਿਆਜ ਵੀ ਦੇਣਾ ਪਵੇਗਾ ।

ਅਦਾਲਤ ਨੇ ਕੀਤਾ ਪੰਜਾਬ ਸਰਕਾਰ ਦੀਆਂ ਦਲੀਲਾਂ ਨੂੰ ਰੱਦ

ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ (Punjab Government) ਨੇ ਅਦਾਲਤ ਨੂੰ ਦੱਸਿਆ ਕਿ ਉਸਨੇ 18 ਜੂਨ-2021 ਦੀ ਰਿਪੋਰਟ ਨੂੰ ਸਵੀਕਾਰ ਨਹੀਂ ਕੀਤਾ ਹੈ । ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ 18 ਫਰਵਰੀ-2025 ਦੀ ਰਿਪੋਰਟ ਦੇ ਤਹਿਤ ਇੱਕ ਨਵੀਂ ਯੋਜਨਾ ਪੇਸ਼ ਕੀਤੀ ਗਈ ਹੈ । ਪੰਜਾਬ ਸਰਕਾਰ ਨੇ ਇਹ ਵੀ ਦਲੀਲ ਦਿੱਤੀ ਕਿ ਪੰਜਾਬ ਆਪਣੇ ਕਰਮਚਾਰੀਆਂ ਨੂੰ ਦੂਜੇ ਰਾਜਾਂ ਦੇ ਮੁਕਾਬਲੇ ਉੱਚ ਤਨਖਾਹ ਸਕੇਲ ਪ੍ਰਦਾਨ ਕਰਦਾ ਹੈ, ਇਸ ਲਈ ਵੱਖਰੇ ਤੌਰ `ਤੇ ਡੀ. ਏ. ਪ੍ਰਦਾਨ ਕਰਨ ਦੀ ਕੋਈ ਲੋੜ ਨਹੀਂ ਹੈ।

ਐਡਵੋਕੇਟ ਸੰਨੀ ਸਿੰਗਲਾ ਨੇ ਕੀ ਦਲੀਲ ਦਿੱਤੀ

ਮਾਨਯੋਗ ਹਾਈਕੋਰਟ ਵਿਚ ਕਰਮਚਾਰੀ ਸੰਗਠਨਾਂ (Employee organizations) ਦੀ ਨੁਮਾਇੰਦਗੀ ਕਰਨ ਵਾਲੇ ਐਡਵੋਕੇਟ ਸੰਨੀ ਸਿੰਗਲਾ ਨੇ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਮਹਿੰਗਾਈ ਭੱਤਾ ਪ੍ਰਦਾਨ ਕਰਨ ਲਈ ਪਾਬੰਦ ਹੈ । ਉਨ੍ਹਾਂ ਕਿਹਾ ਕਿ ਆਈ. ਏ. ਐਸ., ਆਈ. ਪੀ. ਐਸ., ਆਈ. ਐਫ. ਐਸ. ਅਤੇ ਨਿਆਂਇਕ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੇ ਅਨੁਸਾਰ ਡੀ. ਏ. ਦਿੱਤਾ ਜਾ ਰਿਹਾ ਹੈ, ਜਦੋਂ ਕਿ ਹੋਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸ ਤੋਂ ਵਾਂਝਾ ਕੀਤਾ ਜਾ ਰਿਹਾ ਹੈ ।

ਸਾਬਕਾ ਸਰਪੰਚ ਨੂੰ ਸੁਰੱਖਿਆ ਗਾਰਡ ਨੇ ਮਾਰੀ ਗੋਲੀ

0
Shoot

ਕੁਰਾਲੀ, 3 ਅਗਸਤ 2026 : ਪੰਜਾਬ ਦੇ ਫਤਿਹਪੁਰ ਵਿਖੇ ਪੈਂਦੇ ਪਿੰਡ ਸਿਆਲਬਾ (Village Sealba) ਦੇ ਸਾਬਕਾ ਸਰਪੰਚ ਨੂੰ ਇਕ ਸਾਬਕਾ ਫੌਜੀ ਵਲੋਂ ਗੋਲੀ ਮਾਰ (Shoot) ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ ।

ਕੌਣ ਹੈ ਇਹ ਸਰਪੰਚ

ਫਤਿਹਪੁਰ (ਸਿਆਲਬਾ) ਪਿੰਡ ਦੇ ਸਾਬਕਾ ਸਰਪੰਚ (Former Sarpanch) ਰਜਨੀਸ਼ ਬੋਧਾ ਨੂੰ ਇਕ ਸਾਬਕਾ ਫੌਜੀ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ (Seriously injured) ਹੋ ਗਿਆ । ਉਸ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ । ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕੀ ਕਾਰਨ ਰਿਹਾ ਗੋਲੀ ਚਲਾਉਣ ਦਾ

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਰਜਨੀਸ਼ ਉਰਫ਼ ਬੋਧਾ ਜੋ ਸਿਆਲਬਾ ਬਾਜ਼ਾਰ ਵਿਚ ਜੁੱਤੀਆਂ ਦੀ ਦੁਕਾਨ ਚਲਾਉਂਦਾ ਹੈ ਦਾ ਆਪਣੀ ਦੁਕਾਨ ‘ਤੇ ਸਾਬਕਾ ਫੌਜੀ ਮਹਿੰਦਰ ਪਾਲ ਜੋ ਕਿ ਮੌਜੂਦਾ ਸਮੇਂ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ ਨਾਲ ਝਗੜਾ ਹੋ ਗਿਆ । ਝਗੜਾ ਇੰਨਾ ਵਧ ਗਿਆ ਕਿ ਮੁਲਜ਼ਮ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਰਜਨੀਸ਼ ਗੰਭੀਰ ਜ਼ਖਮੀ ਹੋ ਗਿਆ । ਲੋਕਾਂ ਨੇ ਤੁਰੰਤ ਜ਼ਖਮੀ ਰਜਨੀਸ਼ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ਪਹੁੰਚਾਇਆ । ਸੂਚਨਾ ਮਿਲਣ ‘ਤੇ ਮਾਜਰੀ ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਹਿੰਦਰ ਪਾਲ ਨੂੰ ਗ੍ਰਿਫ਼ਤਾਰ (Arrested) ਕਰ ਲਿਆ ।

ਪੰਜਾਬ ਸਰਕਾਰ ਨੇ ਕੀਤਾ ਕਮਿਊਨਿਟੀ ਬ੍ਰਿਜ ਮਾਡਲ ਲਾਂਚ

0
Health Minister

ਚੰਡੀਗੜ੍ਹ, 3 ਅਗਸਤ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਮਿਊਨਿਟੀ ਬ੍ਰਿਜ ਮਾਡਲ (Community Bridge Model) (ਸੀ. ਬੀ. ਐਮ.) ਲਾਂਚ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਉਦੇਸ਼ ਹੈ ਇਹ ਮਾਡਲ ਨੂੰ ਲਾਂਚ ਕਰਨ ਦਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵਲੋਂ ਕਮਿਊਨਿਟੀ ਬ੍ਰਿਜ ਮਾਡਲ (ਸੀ. ਬੀ. ਐਮ.) ਲਾਂਚ ਕੀਤਾ ਹੈ ਦਾ ਮੁੱਖ ਉਦੇਸ਼ ਨਸ਼ੇੜੀਆਂ ਲਈ ਲੰਬੇ ਸਮੇਂ ਲਈ ਨਸ਼ਾ ਮੁਕਤ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਇੱਕ ਨਵੀਂ ਪਹਿਲ ਹੈ । ਇਸ ਮਾਡਲ ਦੇ ਤਹਿਤ ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰ ਤੋਂ ਛੁੱਟੀ ਮਿਲਣ ਤੋਂ ਬਾਅਦ 90 ਦਿਨਾਂ ਤੱਕ ਪੇਸ਼ੇਵਰ ਨਿਗਰਾਨੀ ਹੇਠ ਸਲਾਹ ਅਤੇ ਇਲਾਜ ਮਿਲਦਾ ਰਹੇਗਾ । ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਦੁਬਾਰਾ ਨਸ਼ੇ ਦੇ ਆਦੀ ਹੋਣ ਦਾ ਜ਼ੋਖ਼ਮ ਘੱਟ ਜਾਵੇਗਾ ਅਤੇ ਮੁੜ ਵਸੇਬਾ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਹੋਵੇਗੀ ।

ਮਾਡਲ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹੈ : ਸਿਹਤ ਮੰਤਰੀ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਇਹ ਪਹਿਲ ਸੂਬਾ ਸਰਕਾਰ ਦੀ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਹੈ । ਉਨ੍ਹਾਂ ਕਿਹਾ ਕਿ ਇਲਾਜ ਹੁਣ ਨਸ਼ਾ ਛੁਡਾਊ ਕੇਂਦਰ ਤੱਕ ਸੀਮਤ ਨਹੀਂ ਰਹੇਗਾ, ਸਗੋਂ ਮਰੀਜ਼ ਦੇ ਘਰ ਅਤੇ ਭਾਈਚਾਰੇ ਤੱਕ ਪਹੁੰਚੇਗਾ । ਡਾਕਟਰੀ ਤੌਰ `ਤੇ ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਵੀ, ਉਨ੍ਹਾਂ ਦੀ ਰਿਕਵਰੀ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ।

ਪ੍ਰੋਗਰਾਮ ਤਹਿਤ ਮਰੀਜ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ ਸਾਈਕੋ-ਐਜੂਕੇਸ਼ਨ

ਸਰਕਾਰ ਅਨੁਸਾਰ ਬਹੁਤ ਸਾਰੇ ਮਰੀਜ਼ ਨਸ਼ਾ ਛੁਡਾਊ ਕੇਂਦਰ ਵਿੱਚ ਡੀਟੌਕਸੀਫਿਕੇਸ਼ਨ ਪੂਰਾ ਕਰਨ ਤੋਂ ਬਾਅਦ ਘਰ ਵਾਪਸ ਆਉਂਦੇ ਸਨ, ਪਰ ਉਨ੍ਹਾਂ ਲਈ ਕੋਈ ਢਾਂਚਾਗਤ ਫਾਲੋ-ਅੱਪ ਸਿਸਟਮ ਨਹੀਂ ਸੀ । ਇਸ ਕਮੀ ਨੂੰ ਦੂਰ ਕਰਨ ਲਈ ਕਮਿਊਨਿਟੀ ਬ੍ਰਿਜ ਮਾਡਲ ਵਿਕਸਤ ਕੀਤਾ ਗਿਆ ਹੈ । ਇਸ ਪ੍ਰੋਗਰਾਮ ਦੇ ਤਹਿਤ ਮਰੀਜ਼ ਦੇ ਪਰਿਵਾਰ ਨੂੰ ਡਿਸਚਾਰਜ ਤੋਂ ਇੱਕ ਦਿਨ ਪਹਿਲਾਂ ਸਾਈਕੋ-ਐਜੂਕੇਸ਼ਨ ਦਿੱਤੀ ਜਾਵੇਗੀ ਤਾਂ ਜੋ ਉਹ ਮਰੀਜ਼ ਦੀ ਰਿਕਵਰੀ ਵਿੱਚ ਸਰਗਰਮ ਭੂਮਿਕਾ ਨਿਭਾ ਸਕਣ ।

ਮਰੀਜ਼ ਨੂੰ ਦਿੱਤੀ ਜਾਵੇਗੀ ਹਫ਼ਤੇ ਵਿਚ ਤਿੰਨ ਤੋਂ ਚਾਰ ਵਾਰੀ ਟੈਲੀ ਕਾਊਂਸਲਿੰਗ

ਮਾਡਲ ਦੇ ਪਹਿਲੇ 30 ਦਿਨਾਂ ਦੌਰਾਨ, ਮਰੀਜ਼ਾਂ ਨੂੰ ਹਫ਼ਤੇ ਵਿੱਚ ਤਿੰਨ ਤੋਂ ਚਾਰ ਵਾਰ ਟੈਲੀ-ਕੌਂਸਲਿੰਗ ਦਿੱਤੀ ਜਾਵੇਗੀ । ਲਾਜ਼ਮੀ ਡੋਪ ਟੈਸਟ ਵੀ ਸਮੇਂ-ਸਮੇਂ `ਤੇ ਕੀਤੇ ਜਾਣਗੇ । ਜੇਕਰ ਕੋਈ ਮਰੀਜ਼ ਸਕਾਰਾਤਮਕ ਟੈਸਟ ਕਰਦਾ ਹੈ, ਤਾਂ ਇੱਕ ਮਨੋਵਿਗਿਆਨੀ ਮਰੀਜ਼ ਦਾ ਦੁਬਾਰਾ ਮੁਲਾਂਕਣ ਕਰੇਗਾ ਅਤੇ ਅਗਲੇ ਇਲਾਜ ਬਾਰੇ ਫੈਸਲਾ ਕਰੇਗਾ । ਫਿਰ ਅਗਲੇ ਡੇਢ ਮਹੀਨੇ ਲਈ ਹਫ਼ਤੇ ਵਿੱਚ ਇੱਕ ਜਾਂ ਦੋ ਵਾਰ ਕਾਉਂਸਲਿੰਗ ਜਾਰੀ ਰਹੇਗੀ । ਇਹ ਪ੍ਰੋਗਰਾਮ ਤਿੰਨ ਮਹੀਨਿਆਂ ਬਾਅਦ ਅੰਤਿਮ ਮੁਲਾਂਕਣ ਅਤੇ ਡੋਪ ਟੈਸਟ ਨਾਲ ਸਮਾਪਤ ਹੋਵੇਗਾ ।

ਮਰੀਜਾਂ ਦੀ ਨਿਗਰਾਨੀ ਲਈ ਕੀਤੀ ਗਈ ਹੈ ਤਿੰਨ ਪੱਧਰੀ ਪ੍ਰਣਾਲੀ ਸਥਾਪਤ

ਪੰਜਾਬ ਸਰਕਾਰ ਨੇ ਮਰੀਜ਼ਾਂ ਦੀ ਨਿਗਰਾਨੀ ਲਈ ਇੱਕ ਤਿੰਨ-ਪੱਧਰੀ ਪ੍ਰਣਾਲੀ ਵੀ ਸਥਾਪਤ ਕੀਤੀ ਹੈ । ਜੇਕਰ ਕੋਈ ਮਰੀਜ਼ ਕੌਂਸਲਿੰਗ ਵਿੱਚ ਸ਼ਾਮਲ ਨਹੀਂ ਹੁੰਦਾ ਹੈ ਤਾਂ ਕੌਂਸਲਰ ਪਹਿਲਾਂ ਉਨ੍ਹਾਂ ਨਾਲ ਸੰਪਰਕ ਕਰੇਗਾ । ਜੇਕਰ ਜ਼ਰੂਰੀ ਹੋਵੇ, ਤਾਂ ਸੁਪਰਵਾਈਜ਼ਰ ਅਤੇ ਪਰਿਵਾਰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇ । ਜੇਕਰ ਕਿਸੇ ਮਰੀਜ਼ ਦੇ ਨਸ਼ੇ ਵਿੱਚ ਵਾਪਸ ਆਉਣ ਦੀ ਸੰਭਾਵਨਾ ਹੈ, ਤਾਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ ।