Home Blog Page 1111

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦਿਹਾਂਤ || Latest News

0

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦਿਹਾਂਤ

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਹਰਵਿੰਦਰ ਸਿੰਘ ਹੰਸਪਾਲ ਇੱਕ ਭਾਰਤੀ ਸਿਆਸਤਦਾਨ ਸਨ।

ਗੁਰਦਾਸਪੁਰ ’ਚ ਪੁਲਿਸ ਚੌਂਕੀ ’ਤੇ ਹੋਇਆ ਬਲਾ.ਸਟ || Punjab News

ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸਨ। ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ।

 

ਗੁਰਦਾਸਪੁਰ ’ਚ ਪੁਲਿਸ ਚੌਂਕੀ ’ਤੇ ਹੋਇਆ ਬਲਾ.ਸਟ || Punjab News

0

ਗੁਰਦਾਸਪੁਰ ’ਚ ਪੁਲਿਸ ਚੌਂਕੀ ’ਤੇ ਹੋਇਆ ਬਲਾ.ਸਟ

ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਂਕੀ ਵਡਾਲਾ ਬਾਂਗਰ ਦੀ ਪੁਲਿਸ ਚੌਂਕੀ ਵਿੱਚ ਬਲਾਸਟ ਹੋਇਆ ਹੈ। ਧਮਾਕੇ ਨਾਲ ਪਿੰਡ ਦੇ ਲੋਕ ਸਹਿਮੇ ਹਨ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਵਲੋਂ ਇੱਕ ਵੀਡਿਓ ਵੀ ਵਾਇਰਲ ਕੀਤੀ ਗਈ ਹੈ।

ਬਠਿੰਡਾ ‘ਚ ਸੇਵਾਮੁਕਤ ASI ਨੂੰ ਮਾਰੀ ਗੋ.ਲੀ, ਇਲਾਜ ਦੌਰਾਨ ਹੋਈ ਮੌ.ਤ

ਜਾਣਕਾਰੀ ਅਨੁਸਾਰ ਰਾਤ ਨੌ ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਨਾਲ ਪਿੰਡ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਤੇ ਥੋੜੀ ਦੇਰ ਬਾਅਦ ਹੀ ਲੋਕ ਘਰਾਂ ਵਿੱਚੋਂ ਨਿਕਲ ਕੇ ਚੋਂਕੀ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ । ਸਥਾਨਕ ਲੋਕਾਂ ਵੱਲੋਂ ਘਰਾਂ ਤੋਂ ਬਾਹਰ ਨਿਕਲੇ ਲੋਕਾਂ ਦੀ ਵੀਡੀਓ ਵੀ ਬਣਾ ਕੇ ਵਾਇਰਲ ਕੀਤੀ ਗਈ ਹੈ ਜੋ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।

ਬਠਿੰਡਾ ‘ਚ ਸੇਵਾਮੁਕਤ ASI ਨੂੰ ਮਾਰੀ ਗੋ.ਲੀ, ਇਲਾਜ ਦੌਰਾਨ ਹੋਈ ਮੌ.ਤ

0

ਬਠਿੰਡਾ ‘ਚ ਸੇਵਾਮੁਕਤ ASI ਨੂੰ ਮਾਰੀ ਗੋ.ਲੀ, ਇਲਾਜ ਦੌਰਾਨ ਹੋਈ ਮੌ.ਤ

ਬਠਿੰਡਾ ਵਿੱਚ ਅੱਜ ਦੇਰ ਸ਼ਾਮ ਇੱਕ ਬਾਈਕ ਸਵਾਰ ਨੇ ਸੇਵਾਮੁਕਤ ਏਐਸਆਈ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਮੁਲਤਾਨੀਆ ਰੋਡ ‘ਤੇ ਡੀਡੀ ਮਿੱਤਲ ਟਾਵਰ ਦੇ ਸਾਹਮਣੇ ਵਾਪਰੀ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੇਵਾਮੁਕਤ ਏਐਸਆਈ ਓਮ ਪ੍ਰਕਾਸ਼ ਘਰੋਂ ਦੁੱਧ ਲੈਣ ਆਏ ਸਨ, ਇਸ ਦੌਰਾਨ ਬਾਈਕ ਸਵਾਰ ਨੌਜਵਾਨ ਨੇ ਫਾਇਰਿੰਗ ਕਰ ਦਿੱਤੀ।

ਅੰਮ੍ਰਿਤਸਰ ‘ਚ ਵੋਟਿੰਗ ਦੌਰਾਨ ਜ਼ਬਰਦਸਤ ਝੜਪ || Latest News

ਪੁਲਿਸ ਅਨੁਸਾਰ ਮ੍ਰਿਤਕ ਨੂੰ ਦੋ ਗੋਲੀਆਂ ਲੱਗੀਆਂ ਅਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

ਅੰਮ੍ਰਿਤਸਰ ‘ਚ ਵੋਟਿੰਗ ਦੌਰਾਨ ਜ਼ਬਰਦਸਤ ਝੜਪ || Latest News

0

ਅੰਮ੍ਰਿਤਸਰ ‘ਚ ਵੋਟਿੰਗ ਦੌਰਾਨ ਜ਼ਬਰਦਸਤ ਝੜਪ

ਅੰਮ੍ਰਿਤਸਰ ‘ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦਰਮਿਆਨ ਅੰਮ੍ਰਿਤਸਰ ਦੇ ਵਾਰਡ ਨੰਬਰ 8, 9 ਅਤੇ 10 ‘ਚ ਮਾਹੌਲ ਤਣਾਅਪੂਰਣ ਹੋ ਗਿਆ। ਦੱਸ ਦੇਈਏ ਇੱਥੇ ਪਾਰਟੀ ਵਰਕਰਾਂ ਦੀ ਆਪਸ ‘ਚ ਝੜਪ ਹੋ ਗਈ।

ਪਟਿਆਲਾ ਦੇ ਵਾਰਡ ਨੰਬਰ 40 ’ਚ ਝੜਪ

ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਸ ਫੋਰਸ ਨੇ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਗਿਆ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 21-12-2024

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 21-12-2024

ਓਮੈਕਸ ਸਿਟੀ ‘ਚ ਸਿਲੰਡਰ ਫਟਣ ਕਾਰਨ 3 ਘਰਾਂ ਨੂੰ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ

ਹਰਿਆਣਾ: ਰੋਹਤਕ ਦੇ ਓਮੈਕਸ ਸਿਟੀ ‘ਚ ਸ਼ੁੱਕਰਵਾਰ ਸ਼ਾਮ ਨੂੰ ਸਿਲੰਡਰ ਫਟਣ ਕਾਰਨ ਕਰੀਬ 3 ਫਲੈਟਾਂ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।  ਇਹ ਵੀ ਪੜ੍ਹੋ:

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 20 ਦਸੰਬਰ 2024- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਚੋਗਾਵਾਂ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਾਮਤੀਰਥ ਰੋਡ ਉਪਰ ਪਿੰਡ ਕਲੇਰ ਅਤੇ ਵਡਾਲਾ ਭਿੱਟੇਵੱਡ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਹ ਵੀ ਪੜ੍ਹੋ:

ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

ਚੰਡੀਗੜ੍ਹ : ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਹ ਵੀ ਪੜ੍ਹੋ:

ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ

ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਦੌਰਾਨ ਬਜ਼ੁਰਗ, ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਲੋਕ ਜ਼ਿਆਦਾ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ।  ਇਹ ਵੀ ਪੜ੍ਹੋ:

ਪਟਿਆਲਾ ਦੇ ਵਾਰਡ ਨੰਬਰ 40 ’ਚ ਝੜਪ

0

ਪਟਿਆਲਾ ਦੇ ਵਾਰਡ ਨੰਬਰ 40 ’ਚ ਝੜਪ

ਪਟਿਆਲਾ ਦੇ ਵਾਰਡ ਨੰਬਰ 40 ਦੇ ਵਿੱਚ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਗੁੰਡਾਗਰਦੀ ਦੀ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਮਾਹੌਲ ਸ਼ਾਂਤੀ ਪੂਰਵਕ ਹੈ ਪਰ ਪਟਿਆਲਾ ਵਿਖੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦੀਆਂ ਇਸ ਤਸਵੀਰਾਂ ਨਾਲ ਵੋਟਰ ਦਹਿਸ਼ਤ ਵਿੱਚ ਹਨ।

 

ਅੱਜ ਦਾ ਹੁਕਮਨਾਮਾ 21-12-2024

0

ਅੱਜ ਦਾ ਹੁਕਮਨਾਮਾ 21-12-2024

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥

ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥

ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥

ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਸ਼ਨਿਚਰਵਾਰ, ੭ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੨੧)

ਪੰਜਾਬੀ ਵਿਆਖਿਆ:

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ। (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩। ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੮੭।

ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਲਈ ਅੱਜ ਵੋਟਿੰਗ ਸ਼ੁਰੂ

0

ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਲਈ ਅੱਜ ਵੋਟਿੰਗ ਸ਼ੁਰੂ

ਪੰਜਾਬ ਵਿੱਚ ਨਗਰ ਨਿਗਮ ਦੇ ਨਾਲ-ਨਾਲ ਰਾਜ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਕੁਝ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਠੰਢ ਕਾਰਨ ਸਵੇਰ ਤੋਂ ਹੀ ਵੋਟਿੰਗ ਕੇਂਦਰਾਂ ’ਤੇ ਭੀੜ ਨਹੀਂ ਸੀ।

ਪੰਜਾਬ ‘ਚ ਇਹ ਵੋਟਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਜ਼ਿਲ੍ਹਿਆਂ ‘ਚ ਪੈ ਰਹੀਆਂ ਹਨ।ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਵੀ ਦੇਰ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਕਮਿਸ਼ਨ ਵੱਲੋਂ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਅਤੇ ਉਪ ਚੋਣਾਂ ਵਿੱਚ 5 ਨਗਰ ਨਿਗਮਾਂ ਨੂੰ ਛੱਡ ਕੇ ਲਗਭਗ 18.66 ਲੱਖ ਵੋਟਰ ਵੋਟ ਪਾਉਣਗੇ।