Home Blog Page 1114

Champions Trophy 2025 ਦਾ ਅੱਜ ਪਹਿਲਾ ਸੈਮੀਫਾਈਨਲ, ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਕਿਵੇਂ ਦਾ ਰਹੇਗਾ ਮੌਸਮ

0

Champions Trophy 2025 ਦਾ ਅੱਜ ਪਹਿਲਾ ਸੈਮੀਫਾਈਨਲ, ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਕਿਵੇਂ ਦਾ ਰਹੇਗਾ ਮੌਸਮ

ਨਵੀ ਦਿੱਲੀ, 4 ਮਾਰਚ: ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਅੱਜ ਪਹਿਲਾ ਸੈਮੀਫਾਈਨਲ ਖੇਡਿਆ ਜਾਵੇਗਾ। ਇਸ ਸੈਮੀਫਾਈਨਲ ਮੈਚ ‘ਚ ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਬਨਾਮ ਆਸਟਰੇਲੀਆ ਦਾ ਸੈਮੀਫਾਈਨਲ ਮੈਚ ICC ਇਵੈਂਟਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ। ਇਹ ਮੈਚ ਦੁਬਈ ‘ਚ ਖੇਡਿਆ ਜਾਵੇਗਾ।

ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ ਮੈਚ

ਇਹ ਮੈਚ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ‘ਚ ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ ਤੇ ਟਾਸ ਦੁਪਹਿਰ 2:00 ਵਜੇ ਹੋਵੇਗਾ। ਇੱਥੇ ਦੋਵੇਂ ਟੀਮਾਂ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਵਨਡੇ ਟੀਮ ਦੀ ਕਪਤਾਨੀ ਰੋਹਿਤ ਸ਼ਰਮਾ ਕਰਨਗੇ। ਜਦੋਂ ਕਿ ਆਸਟਰੇਲੀਆਈ ਵਨਡੇ ਟੀਮ ਦੀ ਕਮਾਨ ਸਟੀਵ ਸਮਿਥ ਦੇ ਹੱਥਾਂ ਵਿੱਚ ਹੈ। ਦੋਵੇਂ ਟੀਮਾਂ ਹੀ ਮਜ਼ਬੂਤ ​​ਨਜ਼ਰ ਆ ਰਹੀਆਂ ਹਨ ਅਤੇ ਇਹ ਮੈਚ ਲੱਖਾਂ ਕ੍ਰਿਕਟ ਪ੍ਰਸ਼ੰਸਕਾਂ ਨੂੰ ਰੋਮਾਂਚਕ ਕਰਨ ਵਾਲਾ ਹੈ।

ਦੁਬਈ ਦਾ ਮੌਸਮ

ਦੁਬਈ ‘ਚ ਅੱਜ ਬੱਦਲਵਾਈ ਜਾਰੀ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ 10 ਫੀਸਦੀ ਹੈ ਪਰ ਇਸ ਗੱਲ ਦੀ ਉਮੀਦ ਘੱਟ ਹੈ ਕਿ ਮੈਚ ‘ਤੇ ਮੀਂਹ ਦਾ ਕੋਈ ਅਸਰ ਪਵੇਗਾ। ਅੱਜ ਦੁਬਈ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਂਟੀਗਰੇਡ ਰਹੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਂਟੀਗਰੇਡ ਰਹਿਣ ਦੀ ਸੰਭਾਵਨਾ ਹੈ।

ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਹਰਸ਼ਿਤ ਰਾਣਾ/ਵਰੁਣ ਚੱਕਰਵਰਤੀ ਅਤੇ ਮੁਹੰਮਦ ਸ਼ਮੀ।
ਆਸਟਰੇਲੀਆ: ਸਟੀਵ ਸਮਿਥ (ਕਪਤਾਨ), ਟ੍ਰੈਵਿਸ ਹੈੱਡ, ਜੈਕ ਫਰੇਜ਼ਰ ਮੈਗਾਰਚ/ਕੂਪਰ ਕੋਨੋਲੀ, ਮਾਰਨਸ ਲੈਬੂਸ਼ੇਨ, ਜੋਸ਼ ਇੰਗਲਿਸ (ਡਬਲਯੂ.ਕੇ.), ਅਲੈਕਸ ਕੈਰੀ, ਗਲੇਨ ਮੈਕਸਵੈੱਲ, ਨਾਥਨ ਐਲਿਸ, ਬੇਨ ਡਵਾਰਸ਼ਾ, ਐਡਮ ਜ਼ੈਂਪਾ, ਤਨਵੀਰ ਸੰਘਾ।

PSEB ਨੇ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਕੀਤਾ ਰੱਦ, 28 ਫਰਵਰੀ ਨੂੰ ਹੋਈ ਸੀ ਪ੍ਰੀਖਿਆ

PSEB ਨੇ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਕੀਤਾ ਰੱਦ, 28 ਫਰਵਰੀ ਨੂੰ ਹੋਈ ਸੀ ਪ੍ਰੀਖਿਆ

0
Exam

PSEB ਨੇ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਕੀਤਾ ਰੱਦ, 28 ਫਰਵਰੀ ਨੂੰ ਹੋਈ ਸੀ ਪ੍ਰੀਖਿਆ

ਚੰਡੀਗੜ੍ਹ, 4 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਤਲਵੰਡੀ ਭਾਈ-2 ਵਿੱਚ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ ਕਰ ਦਿੱਤਾ ਹੈ। ਇਹ ਪੇਪਰ 28 ਫਰਵਰੀ ਨੂੰ ਹੋਇਆ ਸੀ। ਮਾਸ ਨਕਲ ਅਤੇ ਹੋਰ ਗਲਤੀਆਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ PSEB ਨੇ ਇਹ ਫੈਸਲਾ ਲਿਆ ਹੈ।

19 ਫਰਵਰੀ ਤੋਂ ਸ਼ੁਰੂ ਹੋਈਆਂ ਬੋਰਡ ਪ੍ਰੀਖਿਆਵਾਂ

ਦੱਸ ਦਈਏ ਕਿ PSEB ਦੀਆਂ 8ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੰਜਾਬ ਭਰ ਵਿੱਚ 2300 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪ੍ਰੀਖਿਆਵਾਂ ਨੂੰ ਧੋਖਾਧੜੀ ਮੁਕਤ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ, PSEB ਨੇ ਪੰਜਾਬ ਭਰ ਵਿੱਚ 278 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਸੂਬਾ, ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ ਸੈਂਕੜੇ ਪ੍ਰੀਖਿਆ ਕੇਂਦਰਾਂ ਦੀ ਜਾਂਚ ਕਰ ਚੁੱਕੀਆਂ ਹਨ। ਬੋਰਡ ਦੇ ਕੰਟਰੋਲਰ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਇਲਾਵਾ ਹੁਣ ਤੱਕ ਲਈਆਂ ਗਈਆਂ ਸਾਰੀਆਂ ਪ੍ਰੀਖਿਆਵਾਂ ਵਿੱਚ ਕੋਈ ਹੋਰ ਅਣਉਚਿਤ ਘਟਨਾ ਜਾਂ ਧੋਖਾਧੜੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਪੰਜਾਬ ਪੁਲੀਸ ਵਿੱਚ ਵੱਡਾ ਫੇਰ ਬਦਲ , 43 ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 4-3-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 4-3-2025

ਆਸਕਰ ਪੁਰਸਕਾਰ : ਸਮਾਰੋਹ ਦੌਰਾਨ ਮਹਿਸੂਸ ਹੋਏ ਭੂਚਾਲ ਦੇ ਝਟਕੇ

97ਵਾਂ ਆਸਕਰ ਸਮਾਰੋਹ ਸੋਮਵਾਰ ਨੂੰ ਲਾਸ ਏਂਜਲਸ ਵਿੱਚ ਹੋਇਆ। ਐਡਰਿਅਨ ਬ੍ਰੌਡੀ ਨੂੰ ਸਰਵੋਤਮ ਅਦਾਕਾਰ ਦਾ ਪੁਰਸਕਾਰ…. ਹੋਰ ਪੜੋ

ਪੰਜਾਬ ਪੁਲੀਸ ਵਿੱਚ ਵੱਡਾ ਫੇਰ ਬਦਲ , 43 ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਪੱਧਰ ‘ਤੇ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ…. ਹੋਰ ਪੜੋ

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ…. ਹੋਰ ਪੜੋ

ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬਿਆ ਨੌਜਵਾਨ

ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਇੱਕ ਮਕਾਨ ਦੇ ਕਮਰੇ ਦੀ ਛੱਤ ਡਿੱਗ ਗਈ। ਛੱਤ ਡਿੱਗਣ…. ਹੋਰ ਪੜੋ

ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਦੇ ਵਿਚਕਾਰ ਸ਼ਿਮਲਾ ਵਿੱਚ ਹਲਕੀ ਬਰਫ਼ਬਾਰੀ ਹੋਈ। ਸੂਬੇ ਦੇ ਉੱਚੇ…. ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 4-3-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 4-3-2025

ਮੰਗਲਵਾਰ, ੨੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)

04-03-2025
ਧਨਾਸਰੀ ਮਹਲਾ ੧॥

ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

ਮੰਗਲਵਾਰ, ੨੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੬੨)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧॥

ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥

 

ਵਿਦੇਸ਼ੀ ਔਰਤ ਨੇ ਪੱਟ ‘ਤੇ ਬਣਵਾਇਆ ਭਗਵਾਨ ਜਗਨਨਾਥ ਦਾ ਟੈਟੂ, ਦਰਜ ਹੋਈ FIR

0

ਵਿਦੇਸ਼ੀ ਔਰਤ ਨੇ ਪੱਟ ‘ਤੇ ਬਣਵਾਇਆ ਭਗਵਾਨ ਜਗਨਨਾਥ ਦਾ ਟੈਟੂ, ਦਰਜ ਹੋਈ FIR

ਵਿਦੇਸ਼ੀ ਔਰਤ ਨੇ ਆਪਣੇ ਪੱਟ ‘ਤੇ ਭਗਵਾਨ ਜਗਨਨਾਥ ਦਾ ਟੈਟੂ ਬਣਵਾਇਆ। ਟੈਟੂ ਵਾਲੀ ਉਸਦੀ ਫੋਟੋ ਵਾਇਰਲ ਹੋ ਗਈ। ਇਸ ਤੋਂ ਬਾਅਦ ਪੂਰੇ ਓਡੀਸ਼ਾ ਦੇ ਲੋਕਾਂ ਵਿੱਚ ਬਹੁਤ ਗੁੱਸਾ ਹੈ। ਸੋਸ਼ਲ ਮੀਡੀਆ ‘ਤੇ ਔਰਤ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ।

ਤਹਿਤ ਕੇਸ ਦਰਜ ਹੋਇਆ

ਭਗਵਾਨ ਜਗਨਨਾਥ ਦੇ ਸ਼ਰਧਾਲੂਆਂ ਨੇ 2 ਮਾਰਚ ਨੂੰ ਭੁਵਨੇਸ਼ਵਰ ਦੇ ਸ਼ਹੀਦ ਨਗਰ ਪੁਲਿਸ ਸਟੇਸ਼ਨ ਵਿੱਚ ਬੀਐਨਐਸ ਦੀ ਧਾਰਾ 299 ਦੇ ਤਹਿਤ ਕੇਸ ਦਰਜ ਕਰਵਾਇਆ।

ਪੁਲਿਸ ਦੇ ਅਨੁਸਾਰ, ਵਿਦੇਸ਼ੀ ਔਰਤ ਨੇ ਭੁਵਨੇਸ਼ਵਰ ਦੇ ਇੱਕ ਟੈਟੂ ਪਾਰਲਰ ਵਿੱਚ ਹੀ ਟੈਟੂ ਬਣਵਾਇਆ ਸੀ। ਪੁਲਿਸ ਅਨੁਸਾਰ ਔਰਤ ਇੱਕ ਐਨਜੀਓ ਵਿੱਚ ਕੰਮ ਕਰਦੀ ਹੈ।

ਪੰਜਾਬ ਪੁਲੀਸ ਵਿੱਚ ਵੱਡਾ ਫੇਰ ਬਦਲ , 43 ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

0

ਪੰਜਾਬ ਪੁਲੀਸ ਵਿੱਚ ਵੱਡਾ ਫੇਰ ਬਦਲ , 43 ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਪੱਧਰ ‘ਤੇ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਆਸਕਰ ਪੁਰਸਕਾਰ : ਸਮਾਰੋਹ ਦੌਰਾਨ ਮਹਿਸੂਸ ਹੋਏ ਭੂਚਾਲ ਦੇ ਝਟਕੇ

ਇਨ੍ਹਾਂ ਹੁਕਮਾਂ ਅਨੁਸਾਰ, ਆਈਏਐਸ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ, ਆਈਏਐਸ ਕ੍ਰਿਸ਼ਨ ਕੁਮਾਰ ਨੂੰ ਜਲ ਸਰੋਤਾਂ ਦਾ ਪ੍ਰਮੁੱਖ ਸਕੱਤਰ ਅਤੇ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਵਰਿੰਦਰ ਕੁਮਾਰ ਮੀਣਾ ਨੂੰ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਨਿਯੁਕਤ ਕੀਤਾ ਗਿਆ ਹੈ।

ਆਸਕਰ ਪੁਰਸਕਾਰ : ਸਮਾਰੋਹ ਦੌਰਾਨ ਮਹਿਸੂਸ ਹੋਏ ਭੂਚਾਲ ਦੇ ਝਟਕੇ

0

ਆਸਕਰ ਪੁਰਸਕਾਰ : ਸਮਾਰੋਹ ਦੌਰਾਨ ਮਹਿਸੂਸ ਹੋਏ ਭੂਚਾਲ ਦੇ ਝਟਕੇ

97ਵਾਂ ਆਸਕਰ ਸਮਾਰੋਹ ਸੋਮਵਾਰ ਨੂੰ ਲਾਸ ਏਂਜਲਸ ਵਿੱਚ ਹੋਇਆ। ਐਡਰਿਅਨ ਬ੍ਰੌਡੀ ਨੂੰ ਸਰਵੋਤਮ ਅਦਾਕਾਰ ਦਾ ਪੁਰਸਕਾਰ ਮਿਲਿਆ ਜਦੋਂ ਕਿ ਮਿੱਕੀ ਮੈਡੀਸਨ ਨੂੰ ਉਸਦੀ ਫਿਲਮ ਅਨੋਰਾ ਲਈ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਮਿਲਿਆ। ਸਾਰੇ ਜਸ਼ਨ ਮਨਾ ਰਹੇ ਸਨ ਜਦੋਂ ਅਚਾਨਕ ਡੌਲਬੀ ਥੀਏਟਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਜਲੰਧਰ ਦੇ ਨਵੇਂ ਐਸਐਸਪੀ ਗੁਰਮੀਤ ਸਿੰਘ ਨੇ ਸੰਭਾਲਿਆ ਅਹੁਦਾ

97ਵੇਂ ਅਕੈਡਮੀ ਅਵਾਰਡ ਸਮਾਰੋਹ ਡੌਲਬੀ ਥੀਏਟਰ ਵਿੱਚ ਚੱਲ ਰਿਹਾ ਸੀ ਜਦੋਂ ਲਾਸ ਏਂਜਲਸ ਵਿੱਚ 3.9 ਤੀਬਰਤਾ ਦਾ ਭੂਚਾਲ ਆਇਆ। ਸਮਾਰੋਹ ਵਿੱਚ ਮੌਜੂਦ ਲੋਕਾਂ ਨੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ।

ਜਲੰਧਰ ਦੇ ਨਵੇਂ ਐਸਐਸਪੀ ਗੁਰਮੀਤ ਸਿੰਘ ਨੇ ਸੰਭਾਲਿਆ ਅਹੁਦਾ

0

ਜਲੰਧਰ ਦੇ ਨਵੇਂ ਐਸਐਸਪੀ ਗੁਰਮੀਤ ਸਿੰਘ ਨੇ ਸੰਭਾਲਿਆ ਅਹੁਦਾ

ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਦਾ ਐਤਵਾਰ ਦੇਰ ਰਾਤ ਅਚਾਨਕ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਦੀ ਥਾਂ ‘ਤੇ ਫਿਰੋਜ਼ਪੁਰ ਵਿਜੀਲੈਂਸ ਵਿੱਚ ਐਸਐਸਪੀ ਵਜੋਂ ਤਾਇਨਾਤ ਗੁਰਮੀਤ ਸਿੰਘ ਨੂੰ ਜਲੰਧਰ ਦਾ ਚਾਰਜ ਸੰਭਾਲਣ ਲਈ ਭੇਜਿਆ ਗਿਆ ਹੈ।
ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ

ਐਸਐਸਪੀ ਗੁਰਮੀਤ ਸਿੰਘ ਨੇ ਅੱਜ ਯਾਨੀ ਸੋਮਵਾਰ ਨੂੰ ਦੁਪਹਿਰ ਕਰੀਬ 3.30 ਵਜੇ ਜਲੰਧਰ ਦਿਹਾਤੀ ਪੁਲਿਸ ਦੇ ਦਫ਼ਤਰ ਪਹੁੰਚ ਕੇ ਚਾਰਜ ਸੰਭਾਲਿਆ। ਉਨ੍ਹਾਂ ਦਾ ਸਵਾਗਤ ਗਾਰਡ ਆਫ਼ ਆਨਰ ਨਾਲ ਕੀਤਾ ਗਿਆ।

ਕੀਤਾ ਗਿਆ ਸਵਾਗਤ

ਜਿਸ ਤੋਂ ਬਾਅਦ ਉਨ੍ਹਾਂ ਨੇ ਪੇਂਡੂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਐਸਐਸਪੀ ਗੁਰਮੀਤ ਸਿੰਘ ਦਾ ਸਵਾਗਤ ਕਰਨ ਲਈ ਦਿਹਾਤੀ ਪੁਲਿਸ ਦੇ ਐਸਪੀ ਮਨਪ੍ਰੀਤ ਸਿੰਘ, ਜਸਰੂਪ ਕੌਰ ਬਾਠ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਜਿਨ੍ਹਾਂ ਨੇ ਐਸਐਸਪੀ ਗੁਰਮੀਤ ਸਿੰਘ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਦਫ਼ਤਰ ਲੈ ਗਏ।

ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ

0

ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਦੇ ਵਿਚਕਾਰ ਸ਼ਿਮਲਾ ਵਿੱਚ ਹਲਕੀ ਬਰਫ਼ਬਾਰੀ ਹੋਈ। ਸੂਬੇ ਦੇ ਉੱਚੇ ਇਲਾਕਿਆਂ ‘ਚ ਵੀ ਬਰਫਬਾਰੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ (IMD) ਨੇ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਬਾ, ਕਾਂਗੜਾ ਅਤੇ ਲਾਹੌਲ ਸਪਿਤੀ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੋਂ ਸ਼ੁਰੂ; ਸੀਐਮ ਰੇਖਾ ਗੁਪਤਾ ਨੇ ਲੋਕਾਂ ਤੋਂ ਮੰਗੇ ਸੁਝਾਅ

ਦੱਸ ਦਈਏ ਕਿ ਭਲਕੇ 6 ਜ਼ਿਲ੍ਹਿਆਂ ਕਾਂਗੜਾ, ਕੁੱਲੂ, ਮੰਡੀ ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। ਅਗਲੇ ਦਿਨ ਯਾਨੀ 5 ਮਾਰਚ ਤੋਂ ਪੱਛਮੀ ਗੜਬੜੀ ਕਮਜ਼ੋਰ ਹੋ ਜਾਵੇਗੀ ਅਤੇ ਅਗਲੇ ਤਿੰਨ-ਚਾਰ ਦਿਨਾਂ ਤੱਕ ਰਾਜ ਭਰ ਵਿੱਚ ਮੌਸਮ ਸਾਫ਼ ਰਹੇਗਾ।

ਬੋਰਡ ਪ੍ਰੀਖਿਆਵਾਂ ਮੁਲਤਵੀ

ਭਾਰੀ ਬਰਫਬਾਰੀ ਦੇ ਮੱਦੇਨਜ਼ਰ, ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਧਰਮਸ਼ਾਲਾ ਨੇ ਲਾਹੌਲ-ਸਪੀਤੀ ਅਤੇ ਪਾਂਗੀ ਘਾਟੀ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ 8 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਹਨ।

ਫ਼ਰੀਦਕੋਟ: 8 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

0

ਫ਼ਰੀਦਕੋਟ: 8 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ 

ਫ਼ਰੀਦਕੋਟ 3 ਮਾਰਚ ,2025: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 08 ਮਾਰਚ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।
ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ”,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 08 ਮਾਰਚ, 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।