Home Blog Page 1115

ਜਲੰਧਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੱਢਿਆ ਰੋਡ ਸ਼ੋਅ, ਲੋਕਾਂ ‘ਚ ਦਿਸਿਆ ਭਾਰੀ ਉਤਸ਼ਾਹ || Punjab News

0

ਜਲੰਧਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੱਢਿਆ ਰੋਡ ਸ਼ੋਅ, ਲੋਕਾਂ ‘ਚ ਦਿਸਿਆ ਭਾਰੀ ਉਤਸ਼ਾਹ

ਜਲੰਧਰ, 18 ਦਸੰਬਰ : ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਰੋਡ ਸ਼ੋਅ ਕੱਢਿਆ। ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲੰਧਰ ਵਿੱਚ ਸੀਐਮ ਭਗਵੰਤ ਸਿੰਘ ਮਾਨ ਦਾ ਇਹ ਪਹਿਲਾ ਰੋਡ ਸ਼ੋਅ ਸੀ। ਜਲੰਧਰ ਤੋਂ ਪਹਿਲਾਂ ਸੀਐਮ ਮਾਨ ਨੇ ਅੰਮ੍ਰਿਤਸਰ ‘ਚ ਰੋਡ ਸ਼ੋਅ ਕੀਤਾ ਸੀ। ਸੀਐਮ ਮਾਨ ਦਾ ਇਹ ਰੋਡ ਸ਼ੋਅ ਸ਼੍ਰੀ ਰਾਮ ਚੌਂਕ ਤੋਂ ਭਗਵਾਨ ਸ਼੍ਰੀ ਵਾਲਮੀਕਿ ਚੌਂਕ (ਜਯੋਤੀ ਚੌਂਕ) ਤੱਕ ਕੱਢਿਆ ਗਿਆ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੀਐਮ ਮਾਨ ਦੇ ਰੋਡ ਸ਼ੋਅ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ। ਪੁਲਿਸ ਨੇ ਹਰ ਮੋੜ ‘ਤੇ ਜਵਾਨ ਤਾਇਨਾਤ ਕੀਤੇ ਹੋਏ ਸਨ। ਇਸ ਤੋਂ ਇਲਾਵਾ ਸੜਕਾਂ ਨੂੰ ਵੀ ਚਾਰੇ ਪਾਸਿਓਂ ਬੰਦ ਕਰ ਦਿੱਤਾ ਗਿਆ।

ਪਾਰਟੀ ਉਮੀਦਵਾਰਾਂ ਦੇ ਹੱਕ ‘ਚ ਵਾਲੰਟੀਅਰਾਂ ਨਾਲ ਕੱਢਿਆ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਆਪਣੀ ਪਾਰਟੀ ਵੱਲੋਂ ਜਲੰਧਰ ਤੋਂ ਚੋਣ ਲੜ ਰਹੇ ਸਾਰੇ ਕੌਂਸਲਰ ਉਮੀਦਵਾਰਾਂ ਨੂੰ ਵਧਾਈ ਦਿੰਦੇ ਹਾਂ। ਸੀਐਮ ਮਾਨ ਨੇ ਕਿਹਾ- ਸ਼ਹਿਰ ਦੇ ਲੋਕ ਜੋ ਵੀ ਕਹਿਣਗੇ ਅਸੀਂ ਉਹੀ ਕਰਾਂਗੇ। ਇਸ ਨਾਲ ਸਾਡਾ ਸ਼ਹਿਰ ਸੁੰਦਰ ਬਣ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਸੀਐਮ ਸੜਕਾਂ ‘ਤੇ ਨਹੀਂ ਜਾਂਦੇ ਸਨ, ਪਰ ਮੈਂ ਜਾਂਦਾ ਹਾਂ, ਪੰਜਾਬ ਪੱਧਰ ‘ਤੇ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ, ਉਹ ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਜਾ ਚੁੱਕੀਆਂ ਹਨ। ਪਰ ਹੁਣ ਜਲੰਧਰ ਪੱਧਰ ‘ਤੇ ਦੋ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਹ ਵੀ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਮੈਨੂੰ ਉਮੀਦ ਹੈ ਕਿ ਅੰਮ੍ਰਿਤਸਰ ਸਾਹਿਬ, ਜਲੰਧਰ ਤੇ ਫ਼ਗਵਾੜਾ ਦੇ ਜੁਝਾਰੂ ਲੋਕ ‘ਆਪ’ ਦੇ ਉਮੀਦਵਾਰਾਂ ਨੂੰ ਇਕਤਰਫਾ ਜਿੱਤ ਦਿਵਾ ਕੇ ਇਤਿਹਾਸ ਸਿਰਜਣਗੇ।

ਰਾਜਪਾਲ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਦਿੱਤਾ ਸੱਦਾ

 

 

ਰਾਜਪਾਲ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਦਿੱਤਾ ਸੱਦਾ || Punjab News

0

ਰਾਜਪਾਲ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਦਿੱਤਾ ਸੱਦਾ

ਲੁਧਿਆਣਾ, 18 ਦਸੰਬਰ -ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਸਾਰੇ ਧਰਮਾਂ ਦੇ ਲੋਕਾਂ, ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਇੱਕ ਮੀਟਿੰਗ ਵਿੱਚ ਰਾਜਪਾਲ ਨੇ ਕਿਹਾ ਕਿ ਪੰਜਾਬ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸੂਬੇ, ਦੇਸ਼ ਅਤੇ ਕੌਮ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਚਲਾ ਕੇ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰੀਏ। ਉਨ੍ਹਾਂ ਕਿਹਾ ਕਿ ਦਸ ਸਿੱਖ ਗੁਰੂ ਸਾਹਿਬਾਨ ਦੁਆਰਾ ਦਰਸਾਏ ਗਏ ਰਸਤੇ ‘ਤੇ ਚੱਲ ਕੇ ਇਸ ਖ਼ਤਰੇ ਨੂੰ ਹਮੇਸ਼ਾ ਲਈ ਖਤਮ ਕਰਨ ਵਿੱਚ ਮਦਦ ਮਿਲ ਸਕਦੀ ਹੈ।

ਸਾਰੇ ਧਰਮਾਂ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਲਈ ਹੱਥ ਮਿਲਾਉਣਾ ਚਾਹੀਦਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਨੈਤਿਕ ਤੌਰ ‘ਤੇ ਸਹੀ ਮਾਰਗ ਵੱਲ ਸੇਧਿਤ ਕਰਕੇ ਇਸ ਮਿਸ਼ਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ, ਖਾਸ ਕਰਕੇ ਔਰਤਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰਾਜਪਾਲ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਤੱਕ ਸੀਮਤ ਨਹੀਂ ਹੋ ਸਕਦੀ। ਜਦੋਂ ਲੋਕ ਆਪਸੀ ਸਮਝ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਇਕੱਠੇ ਹੋ ਕੇ ਸਰਕਾਰ ਦੇ ਹੱਥ ਮਜ਼ਬੂਤ ਕਰਦੇ ਹਨ, ਤਾਂ ਅਜਿਹੀਆਂ ਮੁਹਿੰਮਾਂ ਦੀ ਸਫਲਤਾ ਹੋਰ ਵੀ ਯਕੀਨੀ ਹੋ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਤਾਂ ਸਾਨੂੰ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਬਣਾਉਣ ਲਈ ਇਸ ਮਿਸ਼ਨ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਕਿਸਾਨਾਂ ਵੱਲੋਂ ਵੱਡਾ ਐਲਾਨ, 30 ਦਸੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ

ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਕੇ ਪੰਜਾਬ ਨਾ ਸਿਰਫ਼ ਦੇਸ਼ ਦੇ ਅੰਦਰ ਮਜ਼ਬੂਤ ਹੋ ਕੇ ਉੱਭਰ ਸਕਦਾ ਹੈ, ਸਗੋਂ ਇੱਕ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਨਸ਼ਾ ਵਿਰੋਧੀ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਲਈ ਉਨ੍ਹਾਂ ਦੇ ਸਮਰਥਨ ਦੀ ਮੰਗ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਜਨਵਰੀ 2025 ਵਿੱਚ ਹਰ ਘਰ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਫੈਲਾਉਣ ਲਈ ਇੱਕ ਨਿਰੰਤਰ 10 ਦਿਨਾਂ ਦਾ ਵਾਕਾਥੌਨ ਆਯੋਜਿਤ ਕੀਤਾ ਜਾਵੇਗਾ।

 

ਕਿਸਾਨਾਂ ਵੱਲੋਂ ਵੱਡਾ ਐਲਾਨ, 30 ਦਸੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ || Punjab News

0

ਕਿਸਾਨਾਂ ਵੱਲੋਂ ਵੱਡਾ ਐਲਾਨ, 30 ਦਸੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ

ਚੰਡੀਗੜ੍ਹ : ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਮੋਰਚੇ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ।

ਅੱਜ 3 ਘੰਟੇ ਲਈ ਰੋਕੀਆਂ ਗਈਆਂ ਰੇਲਾਂ

ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਅਸੀਂ ਦੁਕਾਨਦਾਰਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ ਅਤੇ ਟਰੇਡ ਯੂਨੀਅਨਾਂ ਨਾਲ ਮੀਟਿੰਗਾਂ ਕਰਾਂਗੇ। ਉਨ੍ਹਾਂ ਤੋਂ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਾਂਗੇ। ਦੱਸ ਦਈਏ ਕਿ ਪੰਜਾਬ ‘ਚ ਕਿਸਾਨਾਂ ਵੱਲੋਂ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠੇ। 3 ਵਜੇ ਕਿਸਾਨਾਂ ਨੇ ਪਟੜੀਆਂ ਖਾਲੀ ਕਰ ਦਿੱਤੀਆਂ। ਹਾਲਾਂਕਿ, ਇਸ ਦੌਰਾਨ ਰੇਲ ਆਵਾਜਾਈ ਕਾਫੀ ਪ੍ਰਭਾਵਿਤ ਹੋਈ

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕਿਹਾ- “ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ”

 

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕਿਹਾ- “ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ”

0

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕਿਹਾ- “ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ”

ਚੰਡੀਗੜ੍ਹ : ਕਿਸਾਨਾਂ ਦੇ ਅੰਦੋਲਨ ਕਾਰਨ ਕਈ ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟਾਈ ਹੈ। ਕਿਸਾਨ ਅੰਦੋਲਨ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਆਪਣੇ ਸੁਝਾਅ ਜਾਂ ਮੰਗਾਂ ਲੈ ਕੇ ਸਿੱਧੇ ਸਾਡੇ ਕੋਲ ਆ ਸਕਦੇ ਹਨ ਜਾਂ ਆਪਣੇ ਨੁਮਾਇੰਦੇ ਭੇਜ ਸਕਦੇ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।

ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ ਕਿਸਾਨ

ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਅੰਦੋਲਨਕਾਰੀ ਕਿਸਾਨ ਗਠਿਤ ਕਮੇਟੀ ਦੇ ਸਾਹਮਣੇ ਨਹੀਂ ਜਾਣਾ ਚਾਹੁੰਦੇ ਜਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੇ ਤਾਂ ਉਹ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਸੁਪਰੀਮ ਕੋਰਟ ਉਨ੍ਹਾਂ ਦੇ ਵਿਚਾਰ ਸੁਣਨ ਲਈ ਤਿਆਰ ਹੈ। ਸੁਪਰੀਮ ਕੋਰਟ ਨੇ ਹੁਕਮਾਂ ਵਿੱਚ ਕਿਹਾ “ਜੇਕਰ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਹ ਰਾਜ ਸਰਕਾਰ ਲਈ ਚੰਗਾ ਨਹੀਂ ਹੋਵੇਗਾ। ਰਾਜ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਡੱਲੇਵਾਲ ਨੂੰ ਸਾਰੀਆਂ ਮੈਡੀਕਲ ਸਹੂਲਤਾਂ ਮਿਲਣ।”
ਸੁਪਰੀਮ ਕੋਰਟ ਨੇ ਕਿਹਾ “ਡੱਲੇਵਾਲ ਇੱਕ ਜਨਤਕ ਸ਼ਖਸੀਅਤ ਹਨ। ਉਨ੍ਹਾਂ ਨਾਲ ਕਿਸਾਨਾਂ ਦੇ ਹਿੱਤ ਜੁੜੇ ਹੋਏ ਹਨ। ਸਰਕਾਰ ਨਾਲ ਉਨ੍ਹਾਂ ਦੇ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ, ਪਰ ਡੱਲੇਵਾਲ ਦਾ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ।”

ਇਹ ਵੀ ਪੜੋ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈ ਚਾਈਨਾ ਡੋਰ ਦੀ ਵਿਕਰੀ ‘ਤੇ ਵਰਤੋਂ ਉੱਪਰ ਰੋਕ, 28 ਫਰਵਰੀ 2025 ਤੱਕ ਲਾਗੂ ਰਹਿਣਗੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈ ਚਾਈਨਾ ਡੋਰ ਦੀ ਵਿਕਰੀ ‘ਤੇ ਵਰਤੋਂ ਉੱਪਰ ਰੋਕ, 28 ਫਰਵਰੀ 2025 ਤੱਕ ਲਾਗੂ ਰਹਿਣਗੇ ਹੁਕਮ

0

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈ ਚਾਈਨਾ ਡੋਰ ਦੀ ਵਿਕਰੀ ‘ਤੇ ਵਰਤੋਂ ਉੱਪਰ ਰੋਕ, 28 ਫਰਵਰੀ 2025 ਤੱਕ ਲਾਗੂ ਰਹਿਣਗੇ ਹੁਕਮ

ਗੁਰਦਾਸਪੁਰ, 18 ਦਸੰਬਰ – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸਹਿੰਤਾ ਦੇ ਸੈਕਸ਼ਨ ਦੇ ਸੈਕਸ਼ਨ 163 ਅਤੇ ਸੀ.ਆਰ. ਪੀ.ਸੀ. ਦੇ ਸੈਕਸ਼ਨ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਚਾਈਨਾ ਡੋਰ (ਸਿੰਥੈਟਿਕ ਡੋਰ) ਦੇ ਉਤਪਾਦਨ, ਵਿੱਕਰੀ, ਸਟੋਰੇਜ, ਖ਼ਰੀਦ, ਸਪਲਾਈ, ਟਰਾਂਸਪੋਰਟ, ਇੰਪੋਰਟ ਅਤੇ ਅਜਿਹੀ ਡੋਰ ਨਾਲ ਪਤੰਗਾਂ ਉਡਾਉਣ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਹੈ। ਪਤੰਗਬਾਜ਼ੀ ਕੇਵਲ ਸੂਤੀ ਧਾਗੇ ਨਾਲ ਹੀ ਕੀਤੀ ਜਾ ਸਕੇਗੀ ਜਿਸ ਉੱਪਰ ਕਿਸੇ ਪ੍ਰਕਾਰ ਦਾ ਤਿੱਖਾ, ਮਟੈਲਿਕ, ਕੱਚ ਕੰਪੋਨੈਂਟ, ਐਡਹੈਸਿਵ ਆਦਿ ਨਾ ਲੱਗਾ ਹੋਵੇ।

18 ਦਸੰਬਰ 2024 ਤੋਂ 28 ਫਰਵਰੀ 2025 ਤੱਕ ਲਾਗੂ ਰਹਿਣਗੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਹਰਜਿੰਦਰ ਸਿੰਘ ਆਈ.ਏ.ਐੱਸ. ਨੇ ਕਿਹਾ ਕਿ ਸਿੰਥੈਟਿਕ/ਪਲਾਸਟਿਕ ਦੀ ਡੋਰ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੁੰਦੀ ਹੈ। ਇਹ ਸੰਥੈਟਿਕ/ਪਲਾਸਟਿਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਲਈ ਬਹੁਤ ਖ਼ਤਰਨਾਕ ਹੁੰਦੀ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ‘ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫ਼ੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰਾਂ ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਨਾਹੀ ਦੇ ਇਹ ਹੁਕਮ 18 ਦਸੰਬਰ 2024 ਤੋਂ 28 ਫਰਵਰੀ 2025 ਤੱਕ ਲਾਗੂ ਰਹਿਣਗੇ।

 

ਲੁਧਿਆਣਾ: ਚੱਲਦੀ ਗੱਡੀ (ਛੋਟਾ ਹਾਥੀ) ਨੂੰ ਲੱਗੀ ਭਿਆਨਕ ਅੱ/ਗ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾ+ਨ || Punjab news

0

ਲੁਧਿਆਣਾ: ਚੱਲਦੀ ਗੱਡੀ (ਛੋਟਾ ਹਾਥੀ) ਨੂੰ ਲੱਗੀ ਭਿਆਨਕ ਅੱ/ਗ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ

ਲੁਧਿਆਣਾ: ਲੁਧਿਆਣਾ ‘ਚ ਅੱਜ ਗਿੱਲ ਚੌਕ ਨੇੜੇ ਇਕ ਟੈਂਪੂ (ਛੋਟਾ ਹਾਥੀ) ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਟੈਂਪੂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਟੈਂਪੂ ਨੂੰ ਅੱਗ ਲੱਗੀ ਦੇਖ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਬੈਟਰੀ ਫਟਣ ਕਾਰਨ ਵਾਪਰਿਆ ਹਾਦਸਾ

ਇਹ ਹਾਦਸਾ ਲੁਧਿਆਣਾ ਦੇ ਗਿੱਲ ਚੌਕ ਓਵਰਬ੍ਰਿਜ ਨੇੜੇ ਵਾਪਰਿਆ। ਓਵਰਬ੍ਰਿਜ ਦੇ ਉਪਰੋਂ ਲੰਘ ਰਹੇ ਟੈਂਪੂ ਦੀ ਬੈਟਰੀ ਅਚਾਨਕ ਫਟ ਗਈ ਅਤੇ ਇਸ ਤੋਂ ਪਹਿਲਾਂ ਕਿ ਡਰਾਈਵਰ ਕੁਝ ਸਮਝਦਾ, ਵਾਹਨ ਨੂੰ ਅੱਗ ਲੱਗ ਗਈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਟੈਂਪੂ ਨੂੰ ਅੱਗ ਲੱਗਣ ਤੋਂ ਬਾਅਦ ਓਵਰਬ੍ਰਿਜ ’ਤੇ ਲੰਮਾ ਟਰੈਫਿਕ ਜਾਮ ਲੱਗ ਗਿਆ। ਹਾਲਾਂਕਿ ਅੱਗ ਲੱਗਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਇਹ ਵੀ ਪੜੋ: ਅੰਬੇਡਕਰ ਮੁੱਦੇ ‘ਤੇ ਵਿਰੋਧੀ ਧਿਰ ਵੱਲੋਂ ਸ਼ਾਹ ‘ਤੇ ਹਮਲੇ ‘ਤੇ PM ਮੋਦੀ ਦਾ ਪਲਟਵਾਰ, ਪੜ੍ਹੋ ਕੀ ਕਿਹਾ

 

ਅੰਬੇਡਕਰ ਮੁੱਦੇ ‘ਤੇ ਵਿਰੋਧੀ ਧਿਰ ਵੱਲੋਂ ਸ਼ਾਹ ‘ਤੇ ਹਮਲੇ ‘ਤੇ PM ਮੋਦੀ ਦਾ ਪਲਟਵਾਰ, ਪੜ੍ਹੋ ਕੀ ਕਿਹਾ || National News

0

ਅੰਬੇਡਕਰ ਮੁੱਦੇ ‘ਤੇ ਵਿਰੋਧੀ ਧਿਰ ਵੱਲੋਂ ਸ਼ਾਹ ‘ਤੇ ਹਮਲੇ ‘ਤੇ PM ਮੋਦੀ ਦਾ ਪਲਟਵਾਰ, ਪੜ੍ਹੋ ਕੀ ਕਿਹਾ

ਨਵੀਂ ਦਿੱਲੀ: ਕਾਂਗਰਸ ਨੇ ਬੁੱਧਵਾਰ ਨੂੰ ਅਮਿਤ ਸ਼ਾਹ ‘ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਦੇ ਅਪਮਾਨ ਦਾ ਦੋਸ਼ ਲਗਾਇਆ ਅਤੇ ਕਾਂਗਰਸ ਨੇ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ । ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ‘ਤੇ ਵਿਰੋਧੀ ਧਿਰ ਦੇ ਹਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਵਾਬੀ ਹਮਲਾ ਕੀਤਾ ਹੈ।

ਪੀਐਮ ਮੋਦੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਅੰਬੇਡਕਰ ਦੇ ਅਪਮਾਨ ਨੂੰ ਛੁਪਾ ਨਹੀਂ ਸਕਦੀ। ਬਾਬਾ ਸਾਹਿਬ ਲਈ ਸਾਡਾ ਸਤਿਕਾਰ ਸਭ ਤੋਂ ਉਪਰ ਹੈ।ਮੋਦੀ ਨੇ ਐਕਸ ‘ਤੇ 6 ਪੋਸਟਾਂ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਹੁਣ ਅੰਬੇਡਕਰ ‘ਤੇ ਡਰਾਮਾ ਕਰ ਰਹੀ ਹੈ।

ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਧਰਨਾ ਜਾਰੀ; 12 ਵਜੇ ਤੋਂ 3 ਵਜੇ ਤੱਕ ਰੋਕੀਆਂ ਜਾਣਗੀਆਂ ਰੇਲਾਂ

ਉਨ੍ਹਾਂ ਨੇ ਇਕ ਤੋਂ ਬਾਅਦ ਇਕ ‘X’ ਟਵੀਟ ਕਰਦੇ ਹੋਏ ਕਿਹਾ ਕਿ “ਜੇਕਰ ਕਾਂਗਰਸ ਅਤੇ ਇਸਦਾ ਬੇਕਾਰ ਹੋ ਚੁਕਿਆ ਤੰਤਰ ਇਹ ਸੋਚਦਾ ਹੈ ਕਿ ਉਨ੍ਹਾਂ ਦੇ ਝੂਠ ਉਨ੍ਹਾਂ ਦੇ ਸਾਲਾਂ ਦੇ ਕੁਕਰਮਾਂ, ਖਾਸ ਕਰਕੇ ਡਾ. ਅੰਬੇਡਕਰ ਪ੍ਰਤੀ ਉਨ੍ਹਾਂ ਦੀ ਨਿਰਾਦਰੀ ਨੂੰ ਛੁਪਾ ਸਕਦੇ ਹਨ, ਤਾਂ ਉਹ ਬਹੁਤ ਵੱਡੇ ਭੁਲੇਖੇ ਵਿੱਚ ਹਨ। ਭਾਰਤ ਦੇ ਲੋਕਾਂ ਨੇ ਵਾਰ-ਵਾਰ ਦੇਖਿਆ ਹੈ ਕਿ ਕਿਵੇਂ ਇੱਕ ਵੰਸ਼ ਦੀ ਅਗਵਾਈ ਵਾਲੀ ਪਾਰਟੀ ਨੇ ਡਾ. ਅੰਬੇਡਕਰ ਦੀ ਵਿਰਾਸਤ ਨੂੰ ਮਿਟਾਉਣ ਅਤੇ SC-ST ਭਾਈਚਾਰਿਆਂ ਨੂੰ ਅਪਮਾਨਿਤ ਕਰਨ ਲਈ ਹਰ ਸੰਭਵ ਗੰਦੀ ਚਾਲ ਵਰਤੀ ਹੈ।”
ਪੀ ਐਮ ਮੋਦੀ ਨੇ ਕਿਹਾ “ਪੰਡਿਤ ਨਹਿਰੂ ਨੇ ਚੋਣਾਂ ਵਿੱਚ ਅੰਬੇਡਕਰ ਵਿਰੁੱਧ ਪ੍ਰਚਾਰ ਕੀਤਾ ਸੀ। ਕਾਂਗਰਸ ਨੇ ਉਨ੍ਹਾਂ ਨੂੰ ਭਾਰਤ ਰਤਨ ਦੇਣ ਤੋਂ ਇਨਕਾਰ ਕਰ ਦਿੱਤਾ। ਐਸਸੀ-ਐਸਟੀ ਵਿਰੁੱਧ ਸਭ ਤੋਂ ਵੱਧ ਕਤਲੇਆਮ ਕਾਂਗਰਸ ਦੇ ਸ਼ਾਸਨ ਦੌਰਾਨ ਹੋਏ ਹਨ।”

 

ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਧਰਨਾ ਜਾਰੀ; 12 ਵਜੇ ਤੋਂ 3 ਵਜੇ ਤੱਕ ਰੋਕੀਆਂ ਜਾਣਗੀਆਂ ਰੇਲਾਂ || Punjab News

0

ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਧਰਨਾ ਜਾਰੀ; 12 ਵਜੇ ਤੋਂ 3 ਵਜੇ ਤੱਕ ਰੋਕੀਆਂ ਜਾਣਗੀਆਂ ਰੇਲਾਂ

ਲੁਧਿਆਣਾ : ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਧਰਨੇ ਦੇ ਸਮਰਥਨ ‘ਚ ਅੱਜ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਹੇਗਾ।

ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ! ਆਰ ਅਸ਼ਵਿਨ ਨੇ ਅਚਾਨਕ ਕੀਤਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਉੱਥੇ ਹੀ ਅੱਜ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ਅਤੇ ਅੰਮ੍ਰਿਤਸਰ ਦੇ ਕਈ ਰੇਲਵੇ ਫਾਟਕਾਂ ‘ਤੇ ਕਿਸਾਨ ਧਰਨੇ ‘ਤੇ ਬੈਠੇ ਹਨ। ਉਹ ਯੂਨੀਅਨ ਦੇ ਝੰਡੇ ਲੈ ਕੇ ਰੇਲਵੇ ਟਰੈਕ ‘ਤੇ ਬੈਠ ਗਏ ਹਨ। ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ, ਰਮਦਾਸ, ਜਹਾਂਗੀਰ, ਝੰਡੇ ਸਮੇਤ ਕਈ ਰੇਲਵੇ ਟ੍ਰੈਕਾਂ ‘ਤੇ ਧਰਨਾ ਲਗਾ ਕੇ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ ਹੈ।

14 ਦਸੰਬਰ ਨੂੰ ਕੀਤਾ ਗਿਆ ਸੀ ਰੇਲ ਰੋਕੋ ਅੰਦੋਲਨ ਦਾ ਐਲਾਨ

ਦੱਸ ਦਈਏ ਕਿ ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਜ਼ਿਆਦਾਤਰ ਥਾਵਾਂ ’ਤੇ ਟਰੈਕ ਜਾਮ ਕੀਤੇ ਜਾ ਰਹੇ ਹਨ।

 

ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ! ਆਰ ਅਸ਼ਵਿਨ ਨੇ ਅਚਾਨਕ ਕੀਤਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

0

ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ! ਆਰ ਅਸ਼ਵਿਨ ਨੇ ਅਚਾਨਕ ਕੀਤਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਨਵੀਂ ਦਿੱਲੀ,18 ਦਸੰਬਰ : ਟੀਮ ਇੰਡੀਆ ਦੇ ਤਜਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਬਾਰਡਰ-ਗਾਵਸਕਰ ਟਰਾਫੀ 2025 ਵਿਚਾਲੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਗਾਬਾ ਟੈਸਟ ਖਤਮ ਹੁੰਦੇ ਹੀ ਅਸ਼ਵਿਨ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ। ਬੀਸੀਸੀਆਈ ਨੇ ਵੀ ਉਨ੍ਹਾਂ ਦੇ ਸੰਨਿਆਸ ਬਾਰੇ ਟਵੀਟ ਕੀਤਾ।

ਪ੍ਰੈੱਸ ਕਾਨਫਰੰਸ ‘ਚ ਦਿੱਤੀ ਇਹ ਜਾਣਕਾਰੀ

ਰਵੀਚੰਦਰਨ ਅਸ਼ਵਿਨ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ “ਮੈਂ ਆਪਣੇ ਕਰੀਅਰ ਦਾ ਆਨੰਦ ਮਾਣਿਆ ਹੈ। ਮੈਨੂੰ ਇਹ ਕਹਿਣਾ ਚਾਹੀਦਾ ਹੈ ਕਿ ਮੈਂ ਆਪਣੇ ਅਤੇ ਆਪਣੇ ਹੋਰ ਸਾਥੀਆਂ ਨਾਲ ਬਹੁਤ ਸਾਰੀਆਂ ਯਾਦਾਂ ਬਣਾਈਆਂ ਹਨ।” ਇਸ ਤੋਂ ਇਲਾਵਾ ਅਸ਼ਵਿਨ ਨੇ ਆਪਣੀ ਐਕਸ-ਪੋਸਟ ‘ਤੇ ਲਿਖਿਆ, ”ਬਹੁਤ ਸੋਚ-ਵਿਚਾਰ ਤੋਂ ਬਾਅਦ ਮੈਂ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਇਹ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਇੱਕ ਸ਼ਾਨਦਾਰ ਯਾਤਰਾ ਰਹੀ ਹੈ, ਜੋ ਕਿ ਅਭੁੱਲ ਪਲਾਂ ਨਾਲ ਭਰੀ ਹੋਈ ਹੈ।ਟੈਸਟ ਕ੍ਰਿਕਟ ਹਮੇਸ਼ਾ ਮੇਰੇ ਦਿਲ ‘ਚ ਖਾਸ ਜਗ੍ਹਾ ਰੱਖੇਗਾ।”

ਭਲਕੇ ਭਾਰਤ ਪਰਤਣਗੇ ਅਸ਼ਵਿਨ: ਰੋਹਿਤ ਸ਼ਰਮਾ

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ਜਦੋਂ ਮੈਂ ਪਰਥ ਆਇਆ ਸੀ ਤਾਂ ਅਸ਼ਵਿਨ ਨੇ ਮੈਨੂੰ ਆਪਣੇ ਸੰਨਿਆਸ ਬਾਰੇ ਦੱਸਿਆ ਸੀ। ਜੇਕਰ ਕੋਈ ਖਿਡਾਰੀ ਕੋਈ ਫੈਸਲਾ ਲੈਂਦਾ ਹੈ ਤਾਂ ਉਸ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅਸ਼ਵਿਨ ਭਲਕੇ ਭਾਰਤ ਪਰਤਣਗੇ।ਦੱਸ ਦਈਏ ਕਿ ਆਫ ਸਪਿਨਰ ਅਸ਼ਵਿਨ ਨੇ ਤਿੰਨੋਂ ਫਾਰਮੈਟਾਂ ਸਮੇਤ 287 ਮੈਚ ਖੇਡੇ ਅਤੇ 765 ਵਿਕਟਾਂ ਲਈਆਂ। ਅਸ਼ਵਿਨ ਭਾਰਤ ਦੇ ਦੂਜੇ ਸਭ ਤੋਂ ਵੱਧ ਵਿਕਟ ਲੈਣ ਵਾਲੇ ਗੇਂਦਬਾਜ਼ ਹਨ। ਉਨ੍ਹਾਂ ਤੋਂ ਅੱਗੇ ਸਿਰਫ ਅਨਿਲ ਕੁੰਬਲੇ ਹਨ, ਜਿਨ੍ਹਾਂ ਨੇ 953 ਵਿਕਟਾਂ ਲਈਆਂ ਹਨ।

 

 

ਕਿਸਾਨ ਆਗੂ ਡੱਲੇਵਾਲ ਦੇ ਅੰਦਰੂਨੀ ਅੰਗ ਫ਼ੇਲ ਹੋਣ ਦਾ ਖ਼ਤਰਾ, ਹਸਪਤਾਲ ਦਾਖ਼ਲ ਨਾ ਕਰਵਾਇਆ ਗਿਆ ਤਾਂ…..

0

ਕਿਸਾਨ ਆਗੂ ਡੱਲੇਵਾਲ ਦੇ ਅੰਦਰੂਨੀ ਅੰਗ ਫ਼ੇਲ ਹੋਣ ਦਾ ਖ਼ਤਰਾ, ਹਸਪਤਾਲ ਦਾਖ਼ਲ ਨਾ ਕਰਵਾਇਆ ਗਿਆ ਤਾਂ…..

23 ਦਿਨਾਂ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਦੇ ਕਈ ਅੰਦਰੂਨੀ ਅੰਗ ਫ਼ੇਲ ਹੋਣ ਦਾ ਖ਼ਤਰਾ ਹੈ। ਡੱਲੇਵਾਲ ਪਹਿਲਾਂ ਹੀ ਕੈਂਸਰ ਦੇ ਮਰੀਜ਼ ਹਨ। ਮਰਨ ਵਰਤ ਰੱਖਣ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਘੱਟ ਰਿਹਾ ਹੈ, ਜਿਸ ਕਾਰਨ ਦਿਲ ਦਾ ਦੌਰਾ ਵੀ ਪੈ ਸਕਦਾ ਹੈ।

ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌ.ਤ

ਉਨ੍ਹਾਂ ਦੀ ਦੇਖ-ਰੇਖ ਕਰ ਰਹੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਹਾਲਾਂਕਿ, ਡੱਲੇਵਾਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਸਮੇਤ 13 ਮੰਗਾਂ ਪੂਰੀਆਂ ਨਾ ਹੋਣ ਤਕ ਭੁੱਖ ਹੜਤਾਲ ਖ਼ਤਮ ਕਰਨ ਤੋਂ ਇਨਕਾਰ ਕਰ ਚੁੱਕੇ ਹਨ।

ਮੈਡੀਕਲ ਮਾਹਰਾਂ ਨੇ ਚਿੰਤਾ ਜਾਹਰ ਕੀਤੀ

ਕਿਸਾਨ ਆਗੂ ਡੱਲੇਵਾਲ ਦੀ ਹਾਲਤ ਸਬੰਧੀ ਵੱਖ-ਵੱਖ ਮੈਡੀਕਲ ਮਾਹਰਾਂ ਨੇ ਚਿੰਤਾ ਜਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਮਰਨ ਵਰਤ ਜਲਦੀ ਨਾ ਤੋੜਿਆ ਗਿਆ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਨਾ ਕਰਵਾਇਆ ਗਿਆ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।