Home Blog Page 1118

ਥਾਣੇ ‘ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਅਦਾਲਤ ‘ਚ ਕੀਤੇ ਗਏ ਪੇਸ਼ || Punjab News

0

ਥਾਣੇ ‘ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਅਦਾਲਤ ‘ਚ ਕੀਤੇ ਗਏ ਪੇਸ਼

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐੱਸ.ਬੀ.ਐੱਸ.ਨਗਰ (ਨਵਾਂਸ਼ਹਿਰ) ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 2 ਦਸੰਬਰ ਨੂੰ ਥਾਣਾ ਆਸਰੋ, ਥਾਣਾ ਕਾਠਗੜ੍ਹ ਵਿਖੇ ਹੈਂਡ ਗਰਨੇਡ ਸੁੱਟਣ ਵਾਲੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ (ਯੂ.ਵੀ.), ਜਸਕਰਨ ਸਿੰਘ, ਐੱਸ. ਹਰਜੋਤ ਸਿੰਘ ਵਜੋਂ ਹੋਈ ਹੈ।

ਦਿੱਲੀ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਪੁਲਿਸ-ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ || National News

ਇਹ ਤਿੰਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਮਾਡਿਊਲ ਦੇ ਮੈਂਬਰ ਹਨ, ਜੋ ਕਿ ਜਰਮਨੀ, ਬ੍ਰਿਟੇਨ ਅਤੇ ਹੋਰ ਦੇਸ਼ਾਂ ਵਿੱਚ ਸਥਿਤ ਆਪਰੇਟਿਵਾਂ ਦੁਆਰਾ ਨਿਯੰਤਰਿਤ ਹੈ, ਤਿੰਨੋਂ ਨਵਾਂਸ਼ਹਿਰ ਦੇ ਰਾਹੋਂ ਦੇ ਵਸਨੀਕ ਹਨ। 14 ਦਸੰਬਰ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਨੇ ਸਾਂਝੇ ਤੌਰ ‘ਤੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰੀ ਸਮੇਂ ਉਨ੍ਹਾਂ ਕੋਲੋਂ 1 ਦੇਸੀ ਪਿਸਤੌਲ, 1 ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ, ਜਿਨ੍ਹਾਂ ਨੇ ਨਵਾਂਸ਼ਹਿਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਹੈਂਡ ਗਰਨੇਡ ਨਾਲ ਹਮਲਾ ਕਰਨ ਦੀ ਗੱਲ ਕਬੂਲੀ ਹੈ, ਉਨ੍ਹਾਂ ਦੋਸ਼ੀਆਂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

2 ਦਸੰਬਰ ਨੂੰ ਹੈਂਡ ਗ੍ਰਨੇਡ ਨਾਲ ਕੀਤਾ ਸੀ ਹਮਲਾ

ਸੀ.ਆਈ.ਏ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਿੰਨ ਨੌਜਵਾਨਾਂ ਕੋਲੋਂ 2 ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ ਹਨ, ਪੁੱਛਗਿੱਛ ਦੌਰਾਨ ਇਨ੍ਹਾਂ ਵਿਅਕਤੀਆਂ ਨੇ ਮੰਨਿਆ ਕਿ ਉਨ੍ਹਾਂ ਨੇ 2 ਦਸੰਬਰ ਨੂੰ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ ਸੀ। ਹੈਂਡ ਗ੍ਰੇਨੇਡ ਦੀ ਲੋਕੇਸ਼ਨ ਵਿਦੇਸ਼ ਵਿੱਚ ਬੈਠੇ ਅੱਤਵਾਦੀਆਂ ਨੇ ਦੱਸੀ ਸੀ, ਹੁਣ ਪੁਲਿਸ ਇਸ ਮਾਮਲੇ ਵਿੱਚ ਕੌਣ-ਕੌਣ ਜੁੜਿਆ ਹੈ, ਇਸ ਦੀ ਜਾਂਚ ਵੀ ਚੱਲ ਰਹੀ ਹੈ। ਇਸ ਮਾਮਲੇ ਵਿੱਚ ਫੰਡਿੰਗ ਪਿਛਲੇ ਇੱਕ ਸਾਲ ਤੋਂ ਹੋ ਰਹੀ ਸੀ। ਜਿਸ ਦੀ ਜਾਂਚ ਇਨ੍ਹਾਂ ਨੌਜਵਾਨਾਂ ਦੇ ਬੈਂਕ ਖਾਤਾ ਨੰਬਰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਦਿੱਲੀ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਪੁਲਿਸ-ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ || National News

0
Breaking

ਦਿੱਲੀ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਪੁਲਿਸ-ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ

ਨਵੀ ਦਿੱਲੀ: ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੰਗਲਵਾਰ ਸਵੇਰੇ ਫਿਰ ਤੋਂ ਕੁਝ ਸਕੂਲਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਦੱਖਣੀ ਦਿੱਲੀ ਅਤੇ ਉੱਤਰ ਪੱਛਮੀ ਦਿੱਲੀ ਦੇ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ।

ਸਕੂਲ ਦੀ ਇਮਾਰਤ ਨੂੰ ਕਰਵਾਇਆ ਗਿਆ ਖਾਲੀ

ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣੀ ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਅਤੇ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਦੇ ਇੱਕ ਸਕੂਲ ਨੂੰ ਧਮਕੀਆਂ ਮਿਲੀਆਂ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤੇ ਨੂੰ ਸਕੂਲ ਭੇਜਿਆ ਗਿਆ। ਸਾਵਧਾਨੀ ਦੇ ਤੌਰ ‘ਤੇ ਪੁਲਿਸ ਨੇ ਸਕੂਲ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਹੈ ਅਤੇ ਹਰ ਪਾਸੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੱਲੀ ਪੁਲਿਸ ਨੇ ਦਿੱਤੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ ਦੇ ਡੀਪੀਐਸ ਸਮੇਤ ਛੇ ਸਕੂਲਾਂ ਨੂੰ ਧਮਕੀ ਭਰਿਆ ਈ-ਮੇਲ ਭੇਜਿਆ ਗਿਆ ਸੀ। ਹਾਲਾਂਕਿ, ਘੰਟਿਆਂ ਦੀ ਜਾਂਚ ਤੋਂ ਬਾਅਦ ਕੁਝ ਵੀ ਸ਼ੱਕੀ ਨਹੀਂ ਮਿਲਿਆ, ਇਸ ਲਈ ਪੁਲਿਸ ਨੇ ਇਸ ਨੂੰ ਅਫਵਾਹ ਕਰਾਰ ਦਿੱਤਾ।

ਸੱਸ ਨਾਲ ਸਾਈਂ ਬਾਬਾ ਦੇ ਦਰਸ਼ਨਾਂ ਲਈ ਸ਼ਿਰਡੀ ਪਹੁੰਚੀ ਕੈਟਰੀਨਾ ਕੈਫ, ਸਾਦਗੀ ਭਰੇ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

 

ਸੱਸ ਨਾਲ ਸਾਈਂ ਬਾਬਾ ਦੇ ਦਰਸ਼ਨਾਂ ਲਈ ਸ਼ਿਰਡੀ ਪਹੁੰਚੀ ਕੈਟਰੀਨਾ ਕੈਫ, ਸਾਦਗੀ ਭਰੇ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ || Entertainment News

0

ਸੱਸ ਨਾਲ ਸਾਈਂ ਬਾਬਾ ਦੇ ਦਰਸ਼ਨਾਂ ਲਈ ਸ਼ਿਰਡੀ ਪਹੁੰਚੀ ਕੈਟਰੀਨਾ ਕੈਫ, ਸਾਦਗੀ ਭਰੇ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਨਵੀ ਦਿੱਲੀ : ਫਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਕੈਟਰੀਨਾ ਕੈਫ ਸਾਈਂ ਬਾਬਾ ਦੇ ਦਰਸ਼ਨਾਂ ਲਈ ਸ਼ਿਰਡੀ ਪਹੁੰਚੀ। ਅਦਾਕਾਰਾ ਆਪਣੀ ਸੱਸ ਵੀਨਾ ਕੌਸ਼ਲ ਨਾਲ ਦਰਸ਼ਨਾਂ ਲਈ ਪਹੁੰਚੀ ਸੀ।ਇਸ ਦੌਰਾਨ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਕੈਟਰੀਨਾ ਹੱਥ ਜੋੜ ਕੇ ਸ਼ਰਧਾ ਨਾਲ ਭਗਤੀ ‘ਚ ਲੀਨ ਨਜ਼ਰ ਆ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੰਦਰ ਦੇ ਪ੍ਰਮੁੱਖ ਵਿਸ਼ਨੂੰ ਥੋਰਾਟ ਨੇ ਵੀ ਅਦਾਕਾਰਾ ਨਾਲ ਮੁਲਾਕਾਤ ਕੀਤੀ।

ਹੱਥ ਜੋੜ ਕੇ ਪ੍ਰਾਰਥਨਾ ਕਰਦੀ ਨਜ਼ਰ ਆਈ ਕੈਟਰੀਨਾ ਕੈਫ

ਦੱਸ ਦਈਏ ਕਿ ਕੈਟਰੀਨਾ ਕੈਫ ਅਕਸਰ ਮੰਦਰਾਂ ‘ਚ ਜਾਂਦੀ ਹੈ। ਕੈਟਰੀਨਾ ਕੈਫ ਨੇ ਇਸ ਦੌਰਾਨ ਚਿੱਟੇ ਰੰਗ ਦਾ ਸੂਟ ਪਾਇਆ ਹੋਇਆ ਸੀ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਤਸਵੀਰਾਂ ‘ਚ ਕੈਟਰੀਨਾ ਹੱਥ ਜੋੜ ਕੇ ਪ੍ਰਾਰਥਨਾ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਸਾਈਂ ਬਾਬਾ ਦੀ ਮੂਰਤੀ ਅੱਗੇ ਸੀਸ ਵੀ ਝੁਕਾਇਆ। ਪ੍ਰਸ਼ੰਸਕ ਅਦਾਕਾਰਾ ਦੇ ਸਾਦਗੀ ਭਰੇ ਅੰਦਾਜ਼ ਦੀ ਤਾਰੀਫ ਕਰ ਰਹੇ ਹਨ। ਅਦਾਕਾਰਾ ਹਾਲ ਹੀ ਵਿੱਚ ਆਪਣੇ ਪਤੀ ਵਿੱਕੀ ਕੌਸ਼ਲ ਅਤੇ ਸੱਸ ਵੀਨਾ ਕੌਸ਼ਲ ਨਾਲ ਮੁੰਬਈ ਵਿੱਚ ਸਿੱਧੀ ਵਿਨਾਇਕ ਮੰਦਿਰ ਵੀ ਗਈ ਸੀ।

ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਰਹੇ ਪੀਪੀ ਮਾਧਵਨ ਦਾ ਦਿਹਾਂਤ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੁੱਜੇ ਰਾਹੁਲ ਗਾਂਧੀ

 

ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਰਹੇ ਪੀਪੀ ਮਾਧਵਨ ਦਾ ਦਿਹਾਂਤ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੁੱਜੇ ਰਾਹੁਲ ਗਾਂਧੀ

0

ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਰਹੇ ਪੀਪੀ ਮਾਧਵਨ ਦਾ ਦਿਹਾਂਤ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੁੱਜੇ ਰਾਹੁਲ ਗਾਂਧੀ

ਨਵੀ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਲੰਬੇ ਸਮੇਂ ਤੱਕ ਨਿੱਜੀ ਸਕੱਤਰ ਰਹੇ ਮਲਿਆਲੀ ਮੂਲ ਦੇ ਪੀ.ਪੀ. ਮਾਧਵਨ ਦੀ 73 ਸਾਲ ਦੀ ਉਮਰ ਵਿੱਚ ਮੌਤ ਹੋ ਗਈ। ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਓਲੂਰ ਪਹੁੰਚ ਗਏ ਹਨ।

ਏਮਜ਼ ਦਿੱਲੀ ਵਿਖੇ ਲਏ ਆਖਰੀ ਸਾਹ

ਦੱਸ ਦਈਏ ਕਿ ਪੀਪੀ ਮਾਧਵਨ ਨੇ ਸੋਮਵਾਰ, 16 ਦਸੰਬਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਵਿਖੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ਼ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਸੂਚਨਾ ਮਿਲਣ ‘ਤੇ ਪ੍ਰਿਅੰਕਾ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਹਸਪਤਾਲ ਪੁੱਜੇ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਉਨ੍ਹਾਂ ਦੇ ਜੱਦੀ ਸਥਾਨ ਲਿਆਂਦਾ ਜਾਵੇਗਾ।

ਅੰਮ੍ਰਿਤਸਰ ਦੇ ਇੱਕ ਹੋਰ ਪੁਲਿਸ ਥਾਣੇ ‘ਚ ਧ/ਮਾਕਾ! ਲੋਕਾਂ ‘ਚ ਦਹਿਸ਼ਤ

ਸ਼ੰਭੂ ਬਾਰਡਰ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ, ਕਿਸਾਨ ਅੰਦੋਲਨ ਕਾਰਨ ਪਿਛਲੇ 10 ਮਹੀਨਿਆਂ ਤੋਂ ਹੈ ਬੰਦ

0

ਸ਼ੰਭੂ ਬਾਰਡਰ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ, ਕਿਸਾਨ ਅੰਦੋਲਨ ਕਾਰਨ ਪਿਛਲੇ 10 ਮਹੀਨਿਆਂ ਤੋਂ ਹੈ ਬੰਦ

ਚੰਡੀਗੜ੍ਹ 17 ਦਸੰਬਰ: ਕਿਸਾਨੀ ਮੋਰਚੇ ਕਾਰਨ ਪਿਛਲੇ 10 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਸਰਹੱਦ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ ਪਿਛਲੇ 22 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ‘ਤੇ ਵੀ ਸੁਣਵਾਈ ਹੋਣ ਦੀ ਸੰਭਾਵਨਾ ਹੈ।

13 ਦਸੰਬਰ ਨੂੰ ਹੋਈ ਸੀ ਮਾਮਲੇ ‘ਤੇ ਸੁਣਵਾਈ

ਦੱਸ ਦਈਏ ਕਿ ਇਸ ਤੋਂ ਪਹਿਲਾਂ 13 ਦਸੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ, ਜਿਸ ਵਿੱਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਉਨ੍ਹਾਂ ਦੇ ਧਰਨੇ ਨੂੰ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ‘ਤੇ ਤਬਦੀਲ ਜਾਵੇ ਜਾਂ ਕੁਝ ਸਮਾਂ ਮੁਲਤਵੀ ਕੀਤਾ ਜਾਵੇ। ਸੁਣਵਾਈ ਦੌਰਾਨ ਅਦਾਲਤ ਨੇ ਜਗਜੀਤ ਡੱਲੇਵਾਲ ਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਸੀ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਹ ਵੀ ਪੜੋ: ਅੰਮ੍ਰਿਤਸਰ ਦੇ ਇੱਕ ਹੋਰ ਪੁਲਿਸ ਥਾਣੇ ‘ਚ ਧਮਾਕਾ! ਲੋਕਾਂ ‘ਚ ਦਹਿਸ਼ਤ

ਅੰਮ੍ਰਿਤਸਰ ਦੇ ਇੱਕ ਹੋਰ ਪੁਲਿਸ ਥਾਣੇ ‘ਚ ਧ/ਮਾਕਾ! ਲੋਕਾਂ ‘ਚ ਦਹਿਸ਼ਤ || Breaking News

0
Breaking

ਅੰਮ੍ਰਿਤਸਰ ਦੇ ਇੱਕ ਹੋਰ ਪੁਲਿਸ ਥਾਣੇ ‘ਚ ਧ/ਮਾਕਾ! ਲੋਕਾਂ ‘ਚ ਦਹਿਸ਼ਤ

ਅੰਮ੍ਰਿਤਸਰ, 17 ਦਸੰਬਰ: ਅੰਮ੍ਰਿਤਸਰ ਦੇ ਇਕ ਹੋਰ ਥਾਣੇ ’ਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ (17 ਦਸੰਬਰ) ਨੂੰ ਸਵੇਰੇ ਕਰੀਬ 3 ਵਜੇ ਅੰਮ੍ਰਿਤਸਰ ਦੇ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਵੀ ਮੌਕੇ ’ਤੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਇੰਨੀ ਸੀ ਕਿ ਸੁੱਤੇ ਪਏ ਲੋਕ ਉਠ ਕੇ ਘਰ ਤੋਂ ਬਾਹਰ ਆ ਗਏ। ਇਸ ਘਟਨਾ ਕਾਰਨ ਆਸ ਪਾਸ ਦੇ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਹੀ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਸੀ। ਇਸ ਕਾਰਨ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ। ਪਰ ਕਿਸੇ ਪੁਲਿਸ ਅਧਿਕਾਰੀ ਵੱਲੋਂ ਇਸ ਘਟਨਾ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ।

ਅੱਜ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ ‘ਇਕ ਰਾਸ਼ਟਰ, ਇਕ ਚੋਣ’ ਬਿੱਲ

ਅੱਜ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ ‘ਇਕ ਰਾਸ਼ਟਰ, ਇਕ ਚੋਣ’ ਬਿੱਲ || National News

0

ਅੱਜ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ ‘ਇਕ ਰਾਸ਼ਟਰ, ਇਕ ਚੋਣ’ ਬਿੱਲ

ਨਵੀ ਦਿੱਲੀ: ਕੇਂਦਰ ਸਰਕਾਰ ਅੱਜ ਯਾਨੀ ਕਿ ਮੰਗਲਵਾਰ ਦੁਪਹਿਰ ਨੂੰ ਲੋਕ ਸਭਾ ‘ਚ ‘ਇੱਕ ਦੇਸ਼, ਇੱਕ ਚੋਣ’ (ONOP) ਬਿੱਲ ਪੇਸ਼ ਕਰੇਗੀ। ਇਸ ਬਿੱਲ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਪ੍ਰਸਤਾਵ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਵੱਲੋਂ ਸੰਵਿਧਾਨ (ਇੱਕ ਸੌ 29ਵੀਂ ਸੋਧ) ਬਿੱਲ ਵਜੋਂ ਸੂਚੀਬੱਧ ‘ਇੱਕ ਰਾਸ਼ਟਰ, ਇੱਕ ਚੋਣ’ ਬਿੱਲ ਪੇਸ਼ ਕੀਤਾ ਜਾਵੇਗਾ।

ਮੀਤ ਹੇਅਰ ਨੇ ਪਾਰਲੀਮੈਂਟ ‘ਚ ਜ਼ੋਰ ਸ਼ੋਰ ਨਾਲ ਉਠਾਇਆ ਕਿਸਾਨਾਂ ਦਾ ਮੁੱਦਾ, ਕਿਹਾ- ਦੇਸ਼ ਦਾ ਢਿੱਡ ਭਰਨ ਵਾਲੇ…

ਬਿੱਲ ਪੇਸ਼ ਹੋਣ ਤੋਂ ਬਾਅਦ, ਇਸ ਨੂੰ ਵਿਆਪਕ ਵਿਚਾਰ-ਵਟਾਂਦਰੇ ਲਈ ਸੰਸਦ ਦੀ ਸਾਂਝੀ ਕਮੇਟੀ ਕੋਲ ਭੇਜਿਆ ਜਾਵੇਗਾ। ਇਹ ਕਮੇਟੀ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਦੀ ਗਿਣਤੀ ਦੇ ਆਧਾਰ ‘ਤੇ ਬਣਾਈ ਜਾਵੇਗੀ। ਜਿੱਥੇ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਇਸ ਬਿੱਲ ਦਾ ਸਮਰਥਨ ਕਰ ਰਹੀਆਂ ਹਨ, ਉੱਥੇ ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਡੀਐੱਮਕੇ ਵਰਗੀਆਂ ਕਈ ਵਿਰੋਧੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ।

ਮੀਤ ਹੇਅਰ ਨੇ ਪਾਰਲੀਮੈਂਟ ‘ਚ ਜ਼ੋਰ ਸ਼ੋਰ ਨਾਲ ਉਠਾਇਆ ਕਿਸਾਨਾਂ ਦਾ ਮੁੱਦਾ, ਕਿਹਾ- ਦੇਸ਼ ਦਾ ਢਿੱਡ ਭਰਨ ਵਾਲੇ…

0

ਮੀਤ ਹੇਅਰ ਨੇ ਪਾਰਲੀਮੈਂਟ ‘ਚ ਜ਼ੋਰ ਸ਼ੋਰ ਨਾਲ ਉਠਾਇਆ ਕਿਸਾਨਾਂ ਦਾ ਮੁੱਦਾ, ਕਿਹਾ- ਦੇਸ਼ ਦਾ ਢਿੱਡ ਭਰਨ ਵਾਲੇ…

ਨਵੀਂ ਦਿੱਲੀ: ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ।

ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦੀ ਸਰਕਾਰ ਨੂੰ ਕੋਈ ਖ਼ਬਰ ਨਹੀਂ

ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ. ਦੀ ਗਰੰਟੀ ਦੇਵਾਂਗੇ ਪਰ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਬਜ਼ੁਰਗ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਪਰ ਕੋਈ ਆਪਣੇ ਨਿੱਜੀ ਹਿੱਤਾਂ ਲਈ ਨਹੀਂ, ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। ਸਰਕਾਰ ਨੇ ਜਿੱਥੇ ਕੁਝ ਕੁ ਸੈਂਕੜੇ ਉਦਯੋਗਪਤੀਆਂ ਦੇ ਤਾਂ 10 ਲੱਖ ਕਰੋੜ ਰੁਪਏ ਮਾਫ ਕਰ ਦਿੱਤੇ ਪਰ ਅੱਧੀ ਆਬਾਦੀ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਨਹੀਂ ਕੀਤਾ ਜਾ ਰਿਹਾ।

ਕਿਸਾਨਾਂ ਨੂੰ ਆਵਦੀ ਰਾਜਧਾਨੀ ਚ ਆਉਣ ਤੋਂ ਹੀ ਰੋਕਿਆ ਜਾ ਰਿਹਾ

ਸੰਸਦ ਮੈਂਬਰ ਨੇ ਕਿਹਾ ਕਿ ਭਾਰਤ ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਿਆ ਹੈ ਪਰ ਜਿਹੜੇ ਅਸਲ ਹਾਲਾਤ ਇਹ ਹਨ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਅਸੀਂ 141ਵੇਂ ਨੰਬਰ ਤੇ ਹਾਂ ਅਤੇ 140 ਕਰੋੜ ਦੀ ਆਬਾਦੀ ਵਿੱਚੋਂ ਮਹਿਜ਼ 10 ਫੀਸਦ ਲੋਕਾਂ ਦੀ ਕਮਾਈ 25000 ਰੁਪਏ ਮਹੀਨੇ ਤੋਂ ਜ਼ਿਆਦਾ ਹੈ। 90 ਫੀਸਦ ਲੋਕ 25000 ਰੁਪਏ ਤੋਂ ਵੀ ਘੱਟ ਕਮਾ ਰਹੇ ਹਨ ਇਹਨਾਂ ਵਿੱਚੋਂ ਵੱਡੀ ਗਿਣਤੀ ਉਹ ਕਿਸਾਨ ਹਨ ਜਿਹਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ 2014 ਵਿੱਚ ਸਰਕਾਰ ਬਣਨ ਉਪਰੰਤ ਆਮਦਨ ਦੁੱਗਣੀ ਕੀਤੀ ਜਾਵੇਗੀ। ਪਰ ਸਰਕਾਰ ਬਣਨ ਤੋਂ ਬਾਅਦ 11 ਬਜਟ ਪੇਸ਼ ਹੋ ਗਏ ਪਰ ਕਦੇ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਜ਼ਿਕਰ ਤੱਕ ਨਹੀਂ ਕੀਤਾ। ਦੇਸ਼ ਨੂੰ ਆਜਾਦ ਕਰਵਾਉਣ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਅਤੇ ਸਾਡੇ ਕਿਸਾਨਾਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਯੋਗਦਾਨ ਪਾਇਆ। ਅੱਜ ਪੰਜਾਬ ਦੇ ਕਿਸਾਨਾਂ ਨੂੰ ਆਵਦੀ ਰਾਜਧਾਨੀ ਆਉਣ ਨਹੀਂ ਦਿੱਤਾ ਜਾ ਰਿਹਾ। ਕਿਸਾਨ ਵੀ ਸਿਰਫ ਥੋੜ੍ਹੀ ਗਿਣਤੀ ਵਿੱਚ ਪੈਦਲ ਆਉਣਾ ਚਾਹੁੰਦੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀ ਕੋਈ ਫ਼ਿਕਰ ਨਹੀਂ। ਅੱਜ ਦੋ ਸੂਬਿਆਂ ਦੇ ਬਾਰਡਰ ਨੂੰ ਕੌਮਾਂਤਰੀ ਬਾਰਡਰ ਬਣਾ ਦਿੱਤਾ।

ਐਮ.ਐਸ.ਪੀ. ਦੀ ਗਰੰਟੀ ਦੇਵੇ ਸਰਕਾਰ

ਲੋਕ ਸਭਾ ਮੈਂਬਰ ਨੇ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਲਿਖਤੀ ਕੀਤਾ ਵਾਅਦਾ ਪੂਰਾ ਕਰੇ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਰੰਟੀ ਦੇਵੇ। ਪਹਿਲਾਂ 700 ਕਿਸਾਨ ਜਾਨਾਂ ਦੇ ਚੁੱਕੇ ਹਨ ਅਤੇ ਹੁਣ ਹੋਰ ਕਿਸੇ ਕਿਸਾਨ ਦੀ ਜਾਨ ਨਾ ਜਾਵੇ ਅਤੇ ਉਨਾਂ ਦੇ ਹੱਕ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 17-12-2024

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 17-12-2024

ਕਿਸਾਨਾਂ ਦੇ ਸਮਰਥਨ ‘ਚ ਆਏ Guru Randhawa

ਕਿਸਾਨਾਂ ਨੇ ਇੱਕ ਵਾਰ ਫਿਰ ਤੋਂ ਆਪਣੀ ਮੰਗਾਂ ਦੇ ਚੱਲਦਿਆਂ ਦਿੱਲੀ ਕੂਚ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਧਰਨਾ ਮੁੜ ਤੋਂ ਸ਼ੁਰੂ ਹੋ ਗਿਆ ਹੈ | ਕਿਸਾਨ ਆਗੂ ਡੱਲੇਵਾਲ ਨੂੰ ਵੀ ਮਰਨ ਵਰਤ ‘ਤੇ ਬੈਠਿਆ ਅੱਜ 21ਵਾਂ ਦਿਨ ਹੋ ਗਿਆ….ਹੋਰ ਪੜੋ

ਮਲਵਿੰਦਰ ਕੰਗ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ….ਹੋਰ ਪੜੋ

ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਕਰਤਾ ਸਭ ਤੋਂ ਵੱਡਾ ਐਲਾਨ, 23 ਦਸੰਬਰ ਨੂੰ ਹੋਊ ਆਹ ਕੰਮ!

ਸੰਯੁਕਤ ਕਿਸਾਨ ਮੋਰਚਾ ਨੇ 23 ਦਸੰਬਰ ਨੂੰ ਦੇਸ਼ ਭਰ ‘ਚ ਜਿਲ੍ਹਾ ਪੱਧਰ ‘ਤੇ ਵਿਸ਼ਾਲ ਰੋਸ-ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਕੇਂਦਰ-ਸਰਕਾਰ….ਹੋਰ ਪੜੋ

ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ….ਹੋਰ ਪੜੋ

Diljit Dosanjh ਨੇ ਟ੍ਰੋਲਰਸ ਨੂੰ ਦਿੱਤਾ ਕਰਾਰਾ ਜਵਾਬ, PANJAB ਨੂੰ ਭਾਵੇਂ PUNJAB ਲਿਖੋ, ਪੰਜਾਬ ਨੇ ਪੰਜਾਬ ਹੀ ਰਹਿਣਾ….

ਪੰਜਾਬ ਦਾ ਦਿਲ ਯਾਨੀ ਕਿ ਦਿਲਜੀਤ ਦੋਸਾਂਝ ਇੰਨ ਦਿਨੀਂ ਆਪਣੇ ‘ਦਿਲ-ਲੁਮੀਨਾਟੀ ਟੂਰ ਨੂੰ ਲੈ ਕੇ ਲਗਾਤਾਰ ਸੁਰਖੀਆਂ ਦੇ ਵਿੱਚ ਚੱਲ ਰਹੇ ਹਨ….ਹੋਰ ਪੜੋ

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 17-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 17-12-2024

ਮੰਗਲਵਾਰ, ੩ ਪੋਹ (ਸੰਮਤ ੫੫੬ ਨਾਨਕਸ਼ਾਹੀ)

17-12-2024
ਸੋਰਠਿ ਮਹਲਾ ੩ ਦੁਤੁਕੀ ॥

 

ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

ਮੰਗਲਵਾਰ, ੩ ਪੋਹ (ਸੰਮਤ ੫੫੬ ਨਾਨਕਸ਼ਾਹੀ)

 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ਦੁਤੁਕੀ ॥

 

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ।੧। ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ । ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।ਰਹਾਉ। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ । ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ । ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।੩। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ । ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ।੪। ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ । (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ।੫। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ । (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ । ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ ।੭। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ।੮।੨।