Home Blog Page 1120

PM ਮੋਦੀ ਨੂੰ ਬੇਟੇ ਦੇ ਵਿਆਹ ਦਾ ਸੱਦਾ ਦੇਣ ਪਹੁੰਚੇ ਫਿਲਮ ਨਿਰਦੇਸ਼ਕ ਆਸ਼ੂਤੋਸ਼, ਤਸਵੀਰਾਂ ਹੋਈਆਂ ਵਾਇਰਲ

0

PM ਮੋਦੀ ਨੂੰ ਬੇਟੇ ਦੇ ਵਿਆਹ ਦਾ ਸੱਦਾ ਦੇਣ ਪਹੁੰਚੇ ਫਿਲਮ ਨਿਰਦੇਸ਼ਕ ਆਸ਼ੂਤੋਸ਼, ਤਸਵੀਰਾਂ ਹੋਈਆਂ ਵਾਇਰਲ

ਨਵੀ ਦਿੱਲੀ, 1 ਮਾਰਚ: ਫਿਲਮ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਨਿਰਦੇਸ਼ਕ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਬੇਟੇ ਦੇ ਵਿਆਹ ਲਈ ਸੱਦਾ ਦਿੱਤਾ। ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜੋ : ਸ਼੍ਰੇਆ ਘੋਸ਼ਾਲ ਦਾ ਐਕਸ ਅਕਾਊਂਟ ਹੈਕ, ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ

ਤਸਵੀਰਾਂ ‘ਚ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਪ੍ਰਧਾਨ ਮੰਤਰੀ ਮੋਦੀ ਨੂੰ ਵਿਆਹ ਦਾ ਕਾਰਡ ਦਿੰਦੇ ਨਜ਼ਰ ਆ ਰਹੇ ਹਨ। ਇਸ ਮੁਲਾਕਾਤ ‘ਚ ਉਨ੍ਹਾਂ ਨਾਲ ਪਤਨੀ ਸੁਨੀਤਾ ਗੋਵਾਰੀਕਰ ਵੀ ਨਜ਼ਰ ਆਈ। ਆਸ਼ੂਤੋਸ਼ ਗੋਵਾਰੀਕਰ ਦੇ ਬੇਟੇ ਦੇ ਵਿਆਹ ‘ਚ ਬਾਲੀਵੁੱਡ ਦੇ ਕਈ ਕਲਾਕਾਰ ਸ਼ਿਰਕਤ ਕਰਨਗੇ। ਆਸ਼ੂਤੋਸ਼ ਗੋਵਾਰੀਕਰ ਦੇ ਬੇਟੇ ਕੋਨਾਰਕ ਗੋਵਾਰੀਕਰ 2 ਮਾਰਚ, 2025 ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਉਹ ਨਿਯਤੀ ਕਨਕੀਆ ਨਾਲ ਵਿਆਹ ਕਰਨ ਜਾ ਰਹੇ ਹਨ। ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਕੁਝ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲਾ: ਸ਼ੂਟਰਾਂ ਤੋਂ ਹਥਿਆਰ ਬਰਾਮਦ

0

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲਾ: ਸ਼ੂਟਰਾਂ ਤੋਂ ਹਥਿਆਰ ਬਰਾਮਦ

ਜਲੰਧਰ, 1 ਮਾਰਚ 2025 – ਜਲੰਧਰ ਦਿਹਾਤੀ ਪੁਲਿਸ ਨੇ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ਾਂ ਤੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸ.ਐਸ.ਪੀ. ਜਲੰਧਰ ਦਿਹਾਤੀ, ਹਰਕਮਲਪ੍ਰੀਤ ਸਿੰਘ ਖੱਖ ਨੇ ਦਿੱਤੀ।

ਮੁਲਜ਼ਮ ਪੁਨੀਤ ਕੁਮਾਰ ਉਰਫ਼ ਲਖਨਪਾਲ ਪੁੱਤਰ ਰਜਿੰਦਰ ਕੁਮਾਰ ਵਾਸੀ ਮੁਹੱਲਾ ਅਮਨ ਨਗਰ, ਜਲੰਧਰ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਪੁੱਤਰ ਸੁਭਾਸ਼ ਚੰਦਰ ਵਾਸੀ ਗੋਬਿੰਦ ਨਗਰ, ਜਲੰਧਰ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਪੁੱਛਗਿੱਛ ਦੌਰਾਨ, ਉਨ੍ਹਾਂ ਨੇ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਜਾਣਕਾਰੀ ਦਾ ਖੁਲਾਸਾ ਕੀਤਾ, ਜੋ ਹੁਣ ਪੁਲਿਸ ਨੇ ਬਰਾਮਦ ਕਰ ਲਏ ਹਨ। ਬਰਾਮਦ ਕੀਤੀਆਂ ਗਈਆਂ ਚੀਜ਼ਾਂ ਵਿੱਚ ਦੋ ਪਿਸਤੌਲ ਅਤੇ ਜ਼ਿੰਦਾ ਗੋਲਾ ਬਾਰੂਦ ਸ਼ਾਮਲ ਹਨ।

ਇਹ ਵੀ ਪੜ੍ਹੋ: ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ

ਐਸ.ਐਸ.ਪੀ. ਖੱਖ ਨੇ ਕਿਹਾ ਕਿ ਹਥਿਆਰਾਂ ਦੀ ਬਰਾਮਦਗੀ ਇਸ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਇੱਕ ਮਹੱਤਵਪੂਰਨ ਸਬੂਤ ਹੈ। ਮੁਲਜ਼ਮਾਂ ਨੂੰ ਵਿਸ਼ੇਸ਼ ਤੌਰ ‘ਤੇ ਇਨ੍ਹਾਂ ਹਥਿਆਰਾਂ ਨੂੰ ਬਰਾਮਦ ਕਰਨ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹਨਾਂ ਹਥਿਆਰਾਂ ਨੂੰ ਸੰਦੀਪ ਨੰਗਲ ਅੰਬੀਆ ਦੇ ਕਤਲ ਨੂੰ ਅੰਜਾਮ ਦੇਣ ਵਿੱਚ ਵਰਤਿਆ ਗਿਆ ਸੀ।

ਕਾਰਵਾਈ ਦੇ ਵੇਰਵੇ ਸਾਂਝੇ ਕਰਦੇ ਹੋਏ, ਐਸਐਸਪੀ ਖੱਖ ਨੇ ਕਿਹਾ ਕਿ ਇਹ ਬਰਾਮਦਗੀ ਕਾਰਵਾਈ ਐਸ.ਪੀ. (ਜਾਂਚ) ਜਸਰੂਪ ਕੌਰ ਬਾਠ ਅਤੇ ਡੀਐਸਪੀ ਨਕੋਦਰ ਸੁਖਪਾਲ ਸਿੰਘ, ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਹੇਠ ਪੁਲਿਸ ਸਟੇਸ਼ਨ ਸਦਰ ਨਕੋਦਰ ਦੇ ਸਟੇਸ਼ਨ ਦੇ ਐਸਐਚਓ ਐਸਆਈ ਬਲਜਿੰਦਰ ਸਿੰਘ ਦੀ ਸਰਗਰਮ ਸ਼ਮੂਲੀਅਤ ਨਾਲ ਕੀਤੀ ਗਈ ਹੈ।

ਐਸਐਸਪੀ ਖੱਖ ਨੇ ਅੱਗੇ ਕਿਹਾ ਕਿ 14 ਮਾਰਚ, 2022 ਨੂੰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੀ ਪਿੰਡ ਮੱਲੀਆਂ ਕਲਾਂ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਥਾਣਾ ਸਦਰ ਨਕੋਦਰ ਵਿਖੇ ਧਾਰਾ 302, 307, 148, 149, 120-ਬੀ, 212, 216 ਆਈਪੀਸੀ ਅਤੇ ਅਸਲਾ ਐਕਟ ਦੀ 25/27/54-59 ਤਹਿਤ ਇੱਕ ਮਾਮਲਾ (ਐਫਆਈਆਰ ਨੰਬਰ 40 ਮਿਤੀ 14/03/2022) ਦਰਜ ਕੀਤਾ ਗਿਆ ਸੀ।

ਪੁੱਛਗਿੱਛ ਦੌਰਾਨ, ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਵਿਦੇਸ਼ੀ ਹੈਂਡਲਰ ਜਗਜੀਤ ਸਿੰਘ ਉਰਫ ਗਾਂਧੀ ਉਰਫ ਲੱਕੀ ਦੁਆਰਾ ਭਰਤੀ ਕੀਤਾ ਗਿਆ ਸੀ, ਜਿਸਨੇ ਉਨ੍ਹਾਂ ਨੂੰ ਸੰਦੀਪ ਨੰਗਲ ਅੰਬੀਆ ਦਾ ਕਤਲ ਕਰਨ ਲਈ ਨਿਰਦੇਸ਼ ਦੇਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਰਿਹਾਇਸ਼ ਪ੍ਰਦਾਨ ਕੀਤੀ ਸੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਕਰਨ ਵਾਲਿਆਂ ਨੇ ਤਿੰਨ ਹੋਰ ਸਾਥੀਆਂ ਵਿਕਾਸ ਮਾਹਲੇ ਉਰਫ ਦਯਾ, ਰਵਿੰਦਰ ਸਿੰਘ ਉਰਫ ਹੈਰੀ ਉਰਫ ਗੱਟੂ ਅਤੇ ਹਰਜੀਤ ਸਿੰਘ ਉਰਫ ਹੈਰੀ ਨਾਲ ਮਿਲ ਕੇ ਪਿੰਡ ਮੱਲੀਆਂ ਵਿੱਚ ਇਸ ਕਤਲ ਨੂੰ ਅੰਜਾਮ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਹਥਿਆਰਾਂ ਦੀ ਬਰਾਮਦਗੀ ਨਾਲ ਦਿਹਾਤੀ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ ਕੁੱਲ 16 ਮੁਲਜ਼ਮਾਂ ਵਿਰੁੱਧ ਕੇਸ ਨੂੰ ਮਜ਼ਬੂਤ ​​ਕੀਤਾ ਹੈ। ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਹਥਿਆਰਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਸ਼ੀ ਪਹਿਲਾਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ ਅਤੇ ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਕਈ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਲੁਕੇ ਹੋਏ ਸਨ।

*ਗ੍ਰਿਫ਼ਤਾਰ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ:
• ਪੁਨੀਤ ਕੁਮਾਰ ਉਰਫ਼ ਲਖਨਪਾਲ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਅਤੇ ਸੁਖਮੀਤ ਡਿਪਟੀ ਕਤਲ ਕੇਸਾਂ ਵਿੱਚ ਸ਼ਾਮਲ ਬਦਨਾਮ ਨਿਸ਼ਾਨੇਬਾਜ਼।
• ਨਰਿੰਦਰ ਕੁਮਾਰ ਉਰਫ਼ ਲਾਲੀ: ਸੰਦੀਪ ਨੰਗਲ ਅੰਬੀਆ ਦੀ ਹੱਤਿਆ ਅਤੇ ਹੋਰ ਗੰਭੀਰ ਅਪਰਾਧਿਕ ਗਤੀਵਿਧੀਆਂ ਸਮੇਤ ਹਾਈ-ਪ੍ਰੋਫਾਈਲ ਕਤਲ ਕੇਸਾਂ ਵਿੱਚ ਲੋੜੀਂਦਾ ਮੁੱਖ ਨਿਸ਼ਾਨੇਬਾਜ਼

ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਸਦਰ ਨਕੋਦਰ, ਜਲੰਧਰ ਦਿਹਾਤੀ ਵਿਖੇ ਧਾਰਾ 302, 307, 148, 149, 120-ਬੀ, 212, 216 ਆਈਪੀਸੀ ਅਤੇ ਅਸਲਾ ਐਕਟ ਦੀਆਂ 25/27/54-59 ਤਹਿਤ ਐਫਆਈਆਰ ਨੰਬਰ 40 ਮਿਤੀ 14/03/2022 ਦਰਜ ਕੀਤੀ ਗਈ ਹੈ।

ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਦਾ ਐਕਸ ਅਕਾਊਂਟ ਹੈਕ, ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ

0

ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਦਾ ਐਕਸ ਅਕਾਊਂਟ ਹੈਕ, ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ

ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਦਾ ਐਕਸ (ਪਹਿਲਾਂ ਟਵਿੱਟਰ) ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਐਕਸ ਟੀਮ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਦਾ ਖਾਤਾ ਰਿਕਵਰ ਨਹੀਂ ਹੋ ਪਾਇਆ। ਉਨ੍ਹਾਂ ਨੇ ਸ਼ਨੀਵਾਰ ਨੂੰ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ।

ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ

ਸ਼੍ਰੇਆ ਘੋਸ਼ਾਲ ਨੇ ਲਿਖਿਆ, ”ਹੈਲੋ ਪ੍ਰਸ਼ੰਸਕਾਂ ਅਤੇ ਦੋਸਤਾਂ ਨੂੰ। ਮੇਰਾ X ਖਾਤਾ 13 ਫਰਵਰੀ ਤੋਂ ਹੈਕ ਹੈ। ਜਿੱਥੋਂ ਤੱਕ ਮੈਂ ਹੋ ਸਕਿਆ, ਮੈਂ ਐਕਸ ਦੀ ਟੀਮ ਨਾਲ ਗੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਕੋਈ ਜਵਾਬ ਨਹੀਂ ਮਿਲਿਆ। ਸਿਰਫ਼ Auto generate ਜਵਾਬ ਮਿਲ ਰਿਹਾ ਹੈ।

ਪ੍ਰਸ਼ੰਸਕਾਂ ਨੂੰ ਇਹ ਖਾਸ ਅਪੀਲ

ਸ਼੍ਰੇਆ ਨੇ ਪ੍ਰਸ਼ੰਸਕਾਂ ਨੂੰ ਸਾਵਧਾਨ ਕਰਦਿਆਂ ਲਿਖਿਆ, “ਜੇਕਰ ਉਸ ਖਾਤੇ ਤੋਂ ਤੁਹਾਨੂੰ ਕੋਈ ਸੁਨੇਹਾ ਆਉਂਦਾ ਹੈ, ਤਾਂ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰੋ। ਉਹ ਸਪੈਮ-ਫਿਸ਼ਿੰਗ ਲਿੰਕ ਹਨ। ਜੇਕਰ ਮੇਰਾ ਖਾਤਾ ਰਿਕਵਰ ਹੋ ਜਾਂਦਾ ਹੈ, ਤਾਂ ਮੈਂ ਇੱਕ ਵੀਡੀਓ ਸ਼ੇਅਰ ਕਰਕੇ ਤੁਹਾਨੂੰ ਸਾਰਿਆਂ ਨੂੰ ਅਪਡੇਟ ਕਰਾਂਗੀ।”

ਅਪ੍ਰੇਸ਼ਨ CASO: ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ

0

ਅਪ੍ਰੇਸ਼ਨ CASO: ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ

ਰੂਪਨਗਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੂੰ ਜਿਲ੍ਹਾ ਰੂਪਨਗਰ ਅੰਦਰ ਪੈਦੇ ਸਾਰੇ ਥਾਣਿਆਂ ਦੇ ਏਰੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਉਤੇ ਸਪੈਸਲ “ਕਾਰਡਨ ਐਂਡ ਸਰਚ ਓਪਰੇਸ਼ਨ” (ਕੈਸੋ) ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਨਸ਼ੇ ਦੇ ਸੌਦਾਗਰਾਂ ਸਮੇਤ ਹਰ ਸ਼ੱਕੀ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਏ.ਡੀ.ਜੀ.ਪੀ ਕਾਨੂੰਨ ਤੇ ਵਿਵਸਥਾ, ਐਸ.ਪੀ.ਐਸ ਪਰਮਾਰ ਨੇ ਅੱਜ ਕੈਸੋ ਓਪਰੇਸ਼ਨ ਦੀ ਅਗਵਾਈ ਕਰਦਿਆਂ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ ਦਿੱਤੇ।

ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਕਿੰਨੀਆਂ ਵਧੀਆਂ ਕੀਮਤਾਂ

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਰਮਾਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਕੀਤੀ ਹੋਈ ਕਮਾਈ ਦੁਆਰਾ ਬਣਾਈ ਗਈ ਜਾਇਦਾਦ ਦੀ ਸ਼ਨਾਖਤ ਕਰਕੇ ਉਸ ਨੂੰ ਕਾਨੂੰਨ ਅਨੁਸਾਰ ਜਬਤ ਕੀਤਾ ਜਾਵੇਗਾ। ਉਹਨਾਂ ਵੱਲੋ ਅਣ-ਅਧਿਕਾਰਿਤ ਕੀਤੀ ਉਸਾਰੀ ਨੂੰ ਢਾਹਿਆ ਜਾਵੇਗਾ। ਏ.ਡੀ.ਜੀ.ਪੀ ਨੇ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਵੇਚਣ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ ਜੰਗੀ ਪੱਧਰ ਉਤੇ ਮੁਹਿੰਮ ਛੇੜੀ ਹੈ ਜਿਸ ਤਹਿਤ 01 ਜਨਵਰੀ, 2025 ਤੋਂ 28 ਫਰਵਰੀ, 2025 ਤੱਕ 36 ਮੁਕੱਦਮੇ ਦਰਜ ਰਜਿਸਟਰ ਕਰਕੇ 55 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋਂ 246 ਗ੍ਰਾਮ ਹੈਰੋਇਨ, 01 ਕਿਲੇ 725 ਗ੍ਰਾਮ ਅਫੀਮ, 999 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ, 44 ਨਸ਼ੀਲੇ ਟੀਕੇ, 324 ਨਸ਼ੀਲੇ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਅਤੇ 7250/- ਰੁਪਏ ਡਰੰਗ ਮਨੀ ਰਿਕਵਰ ਕੀਤੀ ਗਈ ਹੈ।

ਪਰਮਾਰ ਨੇ ਕੈਸੋ ਓਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਚਲਾਏ ਜਾ ਰਹੇ ਇਸ “ਕਾਰਡਨ ਐਂਡ ਸਰਚ ਓਪਰੇਸ਼ਨ” ਵਿੱਚ 03 ਐਸ.ਪੀਜ. 10 ਡੀ.ਐਸ.ਪੀ. 10 ਇੰਸਪੈਕਟਰ ਅਤੇ 225 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਐਸ.ਪੀ. ਅਤੇ ਡੀ.ਐਸ.ਪੀ ਅਧੀਨ ਪੁਲਿਸ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਬਾਰਡਰ ਏਰੀਆ ਤੋਂ ਲੈਕੇ ਅੰਦਰੂਨੀ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਨਸ਼ਾ ਤਸਕਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਾ ਜਾ ਸਕੇ।

ਇਸ ਮੌਕੇ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸਾਲ-2024 ਵਿੱਚ ਜਿਲ੍ਹਾ ਰੂਪਨਗਰ ਵਿਚ 15 “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਏ ਗਏ ਸਨ। ਜਿਸ ਦੌਰਾਨ ਨਸ਼ੇ ਦੇ ਤਸਕਰਾਂ ਖਿਲਾਫ 29 ਮੁਕੱਦਮੇ ਦਰਜ ਕਰਕੇ 33 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋ 108 ਗ੍ਰਾਮ ਹੈਰੋਇਨ, 266 ਗ੍ਰਾਮ ਨਸ਼ੀਲਾ ਪਾਊਡਰ, 07 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 14 ਨਸ਼ੀਲੇ ਟੀਕੇ, 25 ਨਸ਼ੀਲੀਆਂ ਗੋਲੀਆਂ, 1600 ਲੀਟਰ ਲਾਹਣ, 34.5 ਲੀਟਰ ਸ਼ਰਾਬ ਨਜਾਇਜ, 02 ਚੋਰੀ ਦੇ ਮੋਟਰ ਸਾਈਕਲ ਅਤੇ 1,20,000/ ਰੁਪਏ ਦੇ ਕਰੀਬ ਕੈਸ਼ ਬਰਾਮਦ ਕੀਤਾ ਗਿਆ ਸੀ। ਐਸ.ਐਸ.ਪੀ ਨੇ ਕਿਹਾ ਕਿ ਜਿਲ੍ਹਾ ਪੁਲਿਸ ਰੂਪਨਗਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਆਉਣ ਵਾਲੇ ਵਿੱਚ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ ਅਤੇ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਦੀ ਅਗਵਾਈ ’ਚ ਸਰਚ

0

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਦੀ ਅਗਵਾਈ ’ਚ ਸਰਚ

– ਨਸ਼ਾ ਸਮਗਲਰਾਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ

ਹੁਸ਼ਿਆਰਪੁਰ, 1 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ ਦੀ ਸ਼ੁਰੂਆਤ ਸਥਾਨਕ ਪੁਲਿਸ ਸਟੇਸ਼ਨ ਤੋਂ ਕੀਤੀ ਗਈ ਜਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕੀਤੀ।

ਇਹ ਵੀ ਪੜ੍ਹੋ: ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮਗਲਰਾਂ ਦੀਆਂ ਮੁਫ਼ਤ ਸਰਕਾਰੀ ਸਹੂਲਤਾਂ ਹੋਣਗੀਆਂ ਬੰਦ – ਡੀਆਈਜੀ ਭੁੱਲਰ

ਸਿਟੀ ਪੁਲਿਸ ਸਟੇਸ਼ਨ ਤੋਂ ਘੰਟਾ ਘਰ ਇਲਾਕੇ ਵਿਚ ਕਾਸੋ ਓਪਰੇਸ਼ਨ ਚਲਾਉਂਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 20 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਫਰੀਜ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦੇ ਸੋਦਾਗਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ।

ਨਸ਼ੇ ਰੋਕਣ ਲਈ ਪੰਜਾਬ ਪੁਲਿਸ ਨੇ ਸ਼ੁਰੂ ਕੀਤਾ ਆਪ੍ਰੇਸ਼ਨ ਕਾਸੋ

0

ਨਸ਼ੇ ਰੋਕਣ ਲਈ ਪੰਜਾਬ ਪੁਲਿਸ ਨੇ ਸ਼ੁਰੂ ਕੀਤਾ ਆਪ੍ਰੇਸ਼ਨ ਕਾਸੋ

ਪੂਰੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ ਗਿਆ ਅਤੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਜਲੰਧਰ, ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੀਤੀ ਗਈ। ਜਿਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਪਹੁੰਚੇ।

ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ

ਸ਼ਨੀਵਾਰ ਸਵੇਰੇ ਜਲੰਧਰ ਦੇ ਕਾਜ਼ੀ ਮੰਡੀ ਵਿੱਚ ਆਪ੍ਰੇਸ਼ਨ ਕਾਸੋ ਤਹਿਤ ਭਾਰੀ ਫੋਰਸ ਨਾਲ ਇੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੂਰੇ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ ਅਤੇ ਫਿਰ ਘਰਾਂ ਦੀ ਤਲਾਸ਼ੀ ਲਈ ਗਈ। ਸ਼ਹਿਰ ਦੀ ਪੁਲਿਸ ਟੀਮਾਂ ਨੇ ਇਹ ਤਲਾਸ਼ੀ ਮੁਹਿੰਮ ਨਸ਼ਾ ਤਸਕਰਾਂ ਅਤੇ ਲੁਟੇਰਿਆਂ ‘ਤੇ ਸ਼ਿਕੰਜਾ ਕੱਸਣ ਲਈ ਚਲਾਈ।

ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ

ਟੀਮਾਂ ਨੇ ਸਵੇਰ ਤੋਂ ਹੀ ਉਕਤ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਪੁਲਿਸ ਟੀਮਾਂ ਨੇ ਕਿਸੇ ਦੇ ਜਾਗਣ ਤੋਂ ਪਹਿਲਾਂ ਹੀ ਛਾਪਾ ਮਾਰ ਦਿੱਤਾ। ਕਈ ਥਾਣਿਆਂ ਦੇ ਐਸਐਚਓ ਅਤੇ ਇਲਾਕੇ ਦੇ ਏਸੀਪੀ ਸਮੇਤ ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ ਹੋਏ ਸਨ। ਏਸੀਪੀ ਨਿਰਮਲ ਸਿੰਘ ਨੇ ਕਿਹਾ- ਇਹ ਕਾਰਵਾਈ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ।

ਸਵੇਰੇ 7 ਵਜੇ ਤੋਂ ਜਾਂਚ ਸ਼ੁਰੂ

ਜਲੰਧਰ ਵਿੱਚ ਸਵੇਰੇ 7 ਵਜੇ ਆਪ੍ਰੇਸ਼ਨ ਕਾਸੋ ਸ਼ੁਰੂ ਹੋਇਆ ਅਤੇ 100 ਤੋਂ ਵੱਧ ਕਰਮਚਾਰੀ ਜਾਂਚ ਲਈ ਪਹੁੰਚੇ। ਕਾਰਵਾਈ ਦੌਰਾਨ, ਉਨ੍ਹਾਂ ਲੋਕਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੇ ਮਾਮਲੇ ਲੰਬਿਤ ਸਨ ਜਾਂ ਸ਼ੱਕੀ ਸਨ। 20 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਗਈ।

ਦੱਸ ਦਈਏ ਕਿ ਕਾਜ਼ੀ ਮੰਡੀ ਸ਼ਹਿਰ ਦੇ ਵਿਚਕਾਰ ਇੱਕ ਇਲਾਕਾ ਹੈ, ਜੋ ਗਲਤ ਗਤੀਵਿਧੀਆਂ ਲਈ ਮਸ਼ਹੂਰ ਹੈ। ਇਹ ਸਰਚ ਆਪ੍ਰੇਸ਼ਨ ਅੱਜ ਉਕਤ ਖੇਤਰ ਵਿੱਚ ਜਾਲ ਵਿਛਾ ਕੇ ਚਲਾਇਆ ਗਿਆ।

 

ਭੋਪਾਲ ‘ਚ ‘ਆਪ’ ਦਫ਼ਤਰ ਨੂੰ ਲੱਗਿਆ ਤਾਲਾ, 4 ਮਹੀਨਿਆਂ ਤੋਂ ਨਹੀਂ ਦਿੱਤਾ ਕਿਰਾਇਆ

0

ਭੋਪਾਲ ‘ਚ ‘ਆਪ’ ਦਫ਼ਤਰ ਨੂੰ ਲੱਗਿਆ ਤਾਲਾ, 4 ਮਹੀਨਿਆਂ ਤੋਂ ਨਹੀਂ ਦਿੱਤਾ ਕਿਰਾਇਆ

ਨਵੀ ਦਿਲੀ, 1 ਮਾਰਚ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਇਸ ਹਾਰ ਦਾ ਅਸਰ ਹੋਰਨਾਂ ਸੂਬਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ‘ਆਪ’ ਪਾਰਟੀ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ ਹੈ। ਮਾਮਲਾ ਕਿਰਾਏ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

ਕਿਰਾਇਆ ਨਾ ਦੇਣ ਦਾ ਮਾਮਲਾ

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦਾ ਸੂਬਾ ਦਫ਼ਤਰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਸੁਭਾਸ਼ ਨਗਰ ਵਿੱਚ ਸਥਿਤ ਹੈ। ਜਿੱਥੇ ਪਿਛਲੇ ਕਾਫੀ ਸਮੇਂ ਤੋਂ ਸੂਬੇ ‘ਚ ‘ਆਪ’ ਦੀ ਸਿਆਸਤ ਚੱਲ ਰਹੀ ਸੀ। ਜਿੱਥੇ ਹੁਣ ਮਕਾਨ ਮਾਲਕ ਨੇ ਕਿਰਾਇਆ ਨਾ ਦੇਣ ਕਾਰਨ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਪਾਰਟੀ ਨੇ ਪਿਛਲੇ 4 ਮਹੀਨਿਆਂ ਤੋਂ ਦਫਤਰ ਦਾ ਕਿਰਾਇਆ ਨਹੀਂ ਦਿੱਤਾ ਹੈ।

ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਕਿੰਨੀਆਂ ਵਧੀਆਂ ਕੀਮਤਾਂ

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮਗਲਰਾਂ ਦੀਆਂ ਮੁਫ਼ਤ ਸਰਕਾਰੀ ਸਹੂਲਤਾਂ ਹੋਣਗੀਆਂ ਬੰਦ – ਡੀਆਈਜੀ ਭੁੱਲਰ

0

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮਗਲਰਾਂ ਦੀਆਂ ਮੁਫ਼ਤ ਸਰਕਾਰੀ ਸਹੂਲਤਾਂ ਹੋਣਗੀਆਂ ਬੰਦ – ਡੀਆਈਜੀ ਭੁੱਲਰ

ਚੰਡੀਗੜ੍ਹ, 1 ਮਾਰਚ 2025 – ਨਸ਼ਿਆਂ ਦੇ ਸਮਗਲਰ ਅਤੇ ਸਪਲਾਇਰ, ਜੋ ਅਪਰੇਸ਼ਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਜਾਣਗੇ, ਉਨ੍ਹਾਂ ਨੂੰ ਮਿਲ ਰਹੀਆਂ ਮੁਫ਼ਤ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਬੰਦ ਕੀਤੀਆਂ ਜਾਣਗੀਆਂ।

ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਹ ਪ੍ਰਸਤਾਵ ਹੋਣ ਵਾਲੀ ਮੰਜ਼ੂਰੀ ਲਈ ਪੰਜਾਬ ਸਰਕਾਰ ਅੱਗੇ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਇੱਕ ਘਰ ਦੀ ਡਿੱਗੀ ਛੱਤ: ਮਲਬੇ ਹੇਠ ਦੱਬ ਜਾਣ ਕਾਰਨ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਗੌਰਤਲਬ ਹੈ ਕਿ ਪੰਜਾਬ ਪੁਲਿਸ ਪਹਿਲਾਂ ਹੀ ਨਸ਼ਾ ਸਮਗਲਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਚੁੱਕੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਗੈਰਕਾਨੂੰਨੀ ਜਾਇਦਾਦਾਂ ਨੂੰ ਬੁਲਡੋਜ਼ ਕੀਤਾ ਜਾ ਰਿਹਾ ਹੈ। ਇਹ ਕਦਮ ਰਾਜ ਵਿੱਚ ਨਸ਼ਾ ਮਾਫ਼ੀਆ ਖ਼ਿਲਾਫ਼ ਤੀਬਰ ਮਸ਼ਕਤ ਦਾ ਹਿੱਸਾ ਹੈ।

ਤਰਨਤਾਰਨ ‘ਚ ਇੱਕ ਘਰ ਦੀ ਡਿੱਗੀ ਛੱਤ: ਮਲਬੇ ਹੇਠ ਦੱਬ ਜਾਣ ਕਾਰਨ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

0

ਤਰਨਤਾਰਨ ‘ਚ ਇੱਕ ਘਰ ਦੀ ਡਿੱਗੀ ਛੱਤ: ਮਲਬੇ ਹੇਠ ਦੱਬ ਜਾਣ ਕਾਰਨ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਤਰਨਤਾਰਨ, 1 ਮਾਰਚ 2025 – ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਲ ਹੀ ‘ਚ ਹੋਈ ਬਾਰਿਸ਼ ਤੋਂ ਬਾਅਦ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲਿਸ ਅਤੇ ਪਿੰਡ ਵਾਸੀ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਘਰ ਦੇ ਮਲਬੇ ਹੇਠ ਦੱਬੇ ਪੰਜਾਂ ਲੋਕਾਂ ਨੂੰ ਕੱਢਿਆ ਗਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ: ਕੰਗਨਾ ਨੇ ਮਾਣਹਾਨੀ ਮਾਮਲੇ ਵਿੱਚ ਜਾਵੇਦ ਅਖਤਰ ਤੋਂ ਮੰਗੀ ਮੁਆਫੀ: ਅਦਾਲਤ ਵਿੱਚ ਹੋਇਆ ਸਮਝੌਤਾ

ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ
ਮੁੱਢਲੀ ਜਾਂਚ ਵਿੱਚ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕਾਂ ਵਿੱਚ ਇੰਦਰ ਸਿੰਘ, ਉਸਦੀ ਪਤਨੀ ਅਤੇ ਤਿੰਨ ਬੱਚੇ, ਦੋ ਪੁੱਤਰ ਅਤੇ ਇੱਕ ਧੀ ਸ਼ਾਮਲ ਹਨ। ਪਤੀ-ਪਤਨੀ ਦੀ ਉਮਰ ਲਗਭਗ 45 ਸਾਲ ਹੈ, ਜਦੋਂ ਕਿ ਬੱਚਿਆਂ ਦੀ ਉਮਰ ਲਗਭਗ 17 ਤੋਂ 22 ਸਾਲ ਹੈ।

ਮੰਨਿਆ ਜਾ ਰਿਹਾ ਹੈ ਕਿ ਘਰ ਦੇ ਇੱਕ ਹਿੱਸੇ ਵਿੱਚ ਛੱਤ ਨੂੰ ਸਹਾਰਾ ਦੇਣ ਲਈ ਵਰਤਿਆ ਜਾਣ ਵਾਲਾ ਗਰਡਰ ਫਿਸਲ ਗਿਆ। ਜਿਸ ਕਾਰਨ ਛੱਤ ਡਿੱਗ ਗਈ। ਮੀਂਹ ਕਾਰਨ ਘਰ ਦੀ ਛੱਤ ਅਤੇ ਕੰਧਾਂ ਕਮਜ਼ੋਰ ਹੋ ਗਈਆਂ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਿੱਚ ਸੋਗ ਦੀ ਲਹਿਰ
ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਬੁਰੀ ਹਾਲਤ ਵਿੱਚ ਹਨ, ਰੋ ਰਹੇ ਹਨ। ਪਿੰਡ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਵਿੱਚ ਮਾਰੇ ਗਏ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਖੰਡਰ ਘਰਾਂ ਦਾ ਸਰਵੇਖਣ ਕਰਵਾਇਆ ਜਾਵੇ।

ਪ੍ਰਸ਼ਾਸਨ ਦਾ ਜਵਾਬ
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜੇਕਰ ਉਹ ਅਰਜ਼ੀ ਦਿੰਦੇ ਹਨ ਤਾਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਛੱਤ ਕਿਵੇਂ ਡਿੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ || National News

0

ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ 

ਹਰਿਆਣਾ: ਸਿਰਸਾ ਜ਼ਿਲ੍ਹੇ ਵਿੱਚ ਇੱਕ ਪੰਜ ਸਾਲਾ ਬੱਚੀ ਦੀ ਰੇਲਗੱਡੀ ਤੋਂ ਡਿੱਗ ਕੇ ਮੌਤ ਹੋ ਗਈ। ਜਦੋਂ ਲੜਕੀ ਹੇਠਾਂ ਡਿੱਗੀ ਤਾਂ ਉਸ ਸਮੇ ਪਰਿਵਾਰਕ ਮੈਂਬਰ ਸੁੱਤੇ ਪਏ ਸਨ। ਯਾਤਰੀਆਂ ਨੇ ਲੜਕੀ ਦੇ ਡਿੱਗਣ ਦੀ ਸੂਚਨਾ ਪਰਿਵਾਰ ਨੂੰ ਦਿੱਤੀ। ਇਸ ਤੋਂ ਬਾਅਦ ਚੇਨ ਖਿੱਚ ਕੇ ਟਰੇਨ ਨੂੰ ਰੋਕਿਆ ਗਿਆ।

ਪਰਿਵਾਰ ਦੇ ਮੈਂਬਰ ਸੁੱਤੇ ਪਏ ਸਨ

ਜਾਣਕਾਰੀ ਅਨੁਸਾਰ ਬਿਹਾਰ ਦੇ ਮੱਧਪੁਰਾ ਦਾ ਰਹਿਣ ਵਾਲਾ ਅਮਿਤ ਕੁਮਾਰ ਆਪਣੇ ਪਰਿਵਾਰ ਨਾਲ ਹਿਸਾਰ ਜ਼ਿਲ੍ਹੇ ਦੇ ਆਦਮਪੁਰ ਇਲਾਕੇ ਲਈ ਰੇਲਗੱਡੀ ਵਿੱਚ ਸਫ਼ਰ ਕਰ ਰਿਹਾ ਸੀ। ਉਨ੍ਹਾਂ ਦੇ ਨਾਲ ਪੰਜ ਸਾਲ ਦੀ ਸ੍ਰਿਸ਼ਟੀ ਸਮੇਤ ਦੋ ਬੱਚੇ ਵੀ ਸਨ। ਪਰਿਵਾਰ ਦੇ ਮੈਂਬਰ ਸੁੱਤੇ ਪਏ ਸਨ ਤਾਂ ਕਾਲਾਂਵਾਲੀ ਰੇਲਵੇ ਸਟੇਸ਼ਨ ਨੇੜੇ ਅਚਾਨਕ ਲੜਕੀ ਹੇਠਾਂ ਡਿੱਗ ਗਈ। ਟਰੇਨ ਕਰੀਬ ਤਿੰਨ ਕਿਲੋਮੀਟਰ ਅੱਗੇ ਜਾ ਕੇ ਰੁਕੀ। ਪਰਿਵਾਰ ਵਾਲੇ ਤਿੰਨ ਕਿਲੋਮੀਟਰ ਪਿੱਛੇ ਭੱਜ ਕੇ ਆਏ। ਇਸ ਤੋਂ ਬਾਅਦ ਲੜਕੀ ਨੂੰ ਕਾਲਾਂਵਾਲੀ ਸਥਿਤ ਸੀ.ਐਚ.ਸੀ ਲਿਜਾਇਆ ਗਿਆ ਪਰ ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇ ਦਿੱਤੀ ਗਈ ।