Home Blog Page 1122

ਸ਼੍ਰੀਲੰਕਾ ਦੇ ਰਾਸ਼ਟਰਪਤੀ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ; ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ || Latest News

0

ਸ਼੍ਰੀਲੰਕਾ ਦੇ ਰਾਸ਼ਟਰਪਤੀ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ; ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਨਵੀ ਦਿੱਲੀ : ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ 15 ਤੋਂ 17 ਦਸੰਬਰ ਤੱਕ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਦੱਸ ਦੇਈਏ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਦਿਸਾਨਾਇਕੇ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ, ਜਿਸ ਲਈ ਉਹ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਪਹੁੰਚੇ। ਅੱਜ ਸੋਮਵਾਰ ਨੂੰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਵਪਾਰ ਅਤੇ ਨਿਵੇਸ਼ ਵਧਾਉਣ ਲਈ ਵਿਆਪਕ ਗੱਲਬਾਤ ਕਰਨ ਜਾ ਰਹੇ ਹਨ।

ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਤੇ ਕੀਤਾ ਪੋਸਟ

ਜੈਸ਼ੰਕਰ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਲਿਖਿਆ, ਭਾਰਤ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸ਼ੁਰੂਆਤ ‘ਚ ਰਾਸ਼ਟਰਪਤੀ ਦਿਸਾਨਾਇਕੇ ਨੂੰ ਮਿਲ ਕੇ ਖੁਸ਼ੀ ਹੋਈ। ਸ਼੍ਰੀਲੰਕਾ ਸਾਡੀ ‘ਨੇਬਰਹੁੱਡ ਫਸਟ’ ਨੀਤੀ ਅਤੇ ‘ਸਾਗਰ ਆਉਟਲੁੱਕ’ ਲਈ ਮਹੱਤਵਪੂਰਨ ਹੈ। ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਗੱਲਬਾਤ ਦੋਵਾਂ ਦੇਸ਼ਾਂ ਵਿਚਾਲੇ ਵਿਸ਼ਵਾਸ ਅਤੇ ਸਹਿਯੋਗ ਨੂੰ ਵਧਾਏਗੀ।

ਵਿਦੇਸ਼ ਮੰਤਰਾਲੇ ਦਾ ਬਿਆਨ

ਦਿਸਾਨਾਇਕੇ ਦੀ ਭਾਰਤ ਫੇਰੀ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ ਦਿਸਾਨਾਇਕੇ ਦੀ ਯਾਤਰਾ ਭਾਰਤ-ਸ਼੍ਰੀਲੰਕਾ ਸਬੰਧਾਂ ਨੂੰ ਹੋਰ ਡੂੰਘਾ ਕਰਨ ਅਤੇ ਦੁਵੱਲੀ ਭਾਈਵਾਲੀ ਨੂੰ ਗਤੀ ਦੇਣ ‘ਤੇ ਕੇਂਦਰਿਤ ਹੋਵੇਗੀ। ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕਰਨਗੇ।

ਇਹ ਵੀ ਪੜੋ : ਪੰਜਾਬ ਨੂੰ ਛੱਡ ਅੱਜ ਪੂਰੇ ਦੇਸ਼ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ

 

ਪੰਜਾਬ ਨੂੰ ਛੱਡ ਅੱਜ ਪੂਰੇ ਦੇਸ਼ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ || Breaking News

0

ਪੰਜਾਬ ਨੂੰ ਛੱਡ ਅੱਜ ਪੂਰੇ ਦੇਸ਼ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ

ਚੰਡੀਗੜ੍ਹ : ਅੱਜ (16 ਦਸੰਬਰ) ਨੂੰ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ।

18 ਦਸੰਬਰ ਨੂੰ ਰੇਲਾਂ ਰੋਕਣ ਦਾ ਸੱਦਾ

ਇਸ ਤੋਂ ਬਾਅਦ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਕਿਸਾਨਾਂ ਵੱਲੋਂ ਰੇਲਾਂ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਅਗਲੇ ਦਿੱਲੀ ਮਾਰਚ ਵਿੱਚ ਹਰਿਆਣਾ ਦੇ ਕਿਸਾਨ ਅਤੇ ਔਰਤਾਂ ਵੀ ਸ਼ਾਮਲ ਹੋਣਗੀਆਂ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰ ਵਰਗ ਨੂੰ ਅੰਦੋਲਨ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਪਲੇਟਫਾਰਮਾਂ ਅਤੇ ਰੇਲਵੇ ਫਾਟਕਾਂ ‘ਤੇ ਰੇਲ ਗੱਡੀਆਂ ਨੂੰ ਰੋਕਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਉਨ੍ਹਾਂ ਦੀ ਸਿਹਤ ਵੀ ਲਗਾਤਾਰ ਵਿਗੜ ਰਹੀ ਹੈ।

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ: ਹਰਭਜਨ ਸਿੰਘ ਈਟੀਓ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ: ਹਰਭਜਨ ਸਿੰਘ ਈਟੀਓ || Punjab News

0

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ: ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ।

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਅਤੇ ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਤ ਵੀ ਕਰਨਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜ਼ਰੂਰੀ ਹੈ ਤੇ ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਉਪਰਾਲਾ ਹੈ।

ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਦਿਹਾਂਤ, ਦੇਸ਼ ‘ਚ ਸੋਗ ਦੀ ਲਹਿਰ

ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਦਿਹਾਂਤ, ਦੇਸ਼ ‘ਚ ਸੋਗ ਦੀ ਲਹਿਰ || Breaking News

0

ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਦਿਹਾਂਤ, ਦੇਸ਼ ‘ਚ ਸੋਗ ਦੀ ਲਹਿਰ

ਨਵੀ ਦਿੱਲੀ : ਵਿਸ਼ਵ ਪ੍ਰਸਿੱਧ ਤਬਲਾ ਵਾਦਕ ਅਤੇ ਸੰਗੀਤਕਾਰ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਇਸ 73 ਸਾਲਾ ਮਹਾਨ ਕਲਾਕਾਰ ਦੀ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜ਼ਾਕਿਰ ਹੁਸੈਨ ਪਿਛਲੇ ਕੁਝ ਸਮੇਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਡੂੰਘੇ ਸਦਮੇ ‘ਚ ਪ੍ਰਸ਼ੰਸਕ ਅਤੇ ਸੰਗੀਤ ਜਗਤ

ਜ਼ਾਕਿਰ ਹੁਸੈਨ ਦੇ ਪਰਿਵਾਰ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜ਼ਾਕਿਰ ਹੁਸੈਨ ਦੇ ਦਿਹਾਂਤ ਦੀ ਖ਼ਬਰ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸੰਗੀਤ ਜਗਤ ਡੂੰਘੇ ਸਦਮੇ ‘ਚ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਤੇ ਸ਼ੋਕ ਸੰਦੇਸ਼ਾਂ ਦਾ ਹੜ੍ਹ ਆ ਗਿਆ ਹੈ। ਦੁਨੀਆ ਭਰ ਦੇ ਸੰਗੀਤ ਪ੍ਰੇਮੀ ਅਤੇ ਕਲਾਕਾਰ ਇਸ ਨਾ ਪੂਰੇ ਹੋਣ ਵਾਲੇ ਘਾਟੇ ‘ਤੇ ਦੁੱਖ ਪ੍ਰਗਟ ਕਰ ਰਹੇ ਹਨ।

ਕਈ ਵੱਡੇ ਪੁਰਸਕਾਰਾਂ ਨਾਲ ਸਨਮਾਨਿਤ ਜ਼ਾਕਿਰ ਹੁਸੈਨ

ਜ਼ਾਕਿਰ ਹੁਸੈਨ ਨੂੰ ਪਦਮ ਭੂਸ਼ਣ, ਪਦਮ ਸ਼੍ਰੀ, ਅਤੇ ਗ੍ਰੈਮੀ ਅਵਾਰਡ ਸਮੇਤ ਉਸਦੇ ਯੋਗਦਾਨ ਲਈ ਕਈ ਵੱਡੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਸੀ। ਉਸਦੀ ਸੰਗੀਤਕ ਯਾਤਰਾ ਨੇ ਭਾਰਤੀ ਸ਼ਾਸਤਰੀ ਸੰਗੀਤ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ ਅਤੇ ਇਸਨੂੰ ਵਿਸ਼ਵ ਪੱਧਰ ‘ਤੇ ਪ੍ਰਸਿੱਧ ਕੀਤਾ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 16-12-2024

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 16-12-2024

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਸੰਗਤਾਂ ਨੂੰ ਕੀਤੀ ਗਈ ਖਾਸ ਅਪੀਲ

ਅੰਮ੍ਰਿਤਸਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਸਾਹਿਬ ਜੀ ਬਾਬਾ ਜੁਝਾਰ ਸਿੰਘ ਸਾਹਿਬ ਜੀ…ਹੋਰ ਪੜੋ

ਸ਼ੋਅ ਰੱਦ ਹੋਣ ‘ਤੇ ਭੜਕੇ ਗਾਇਕ ਰਣਜੀਤ ਬਾਵਾ

ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿਚ 3 ਰੋਜ਼ਾ ਜ਼ਿਲ੍ਹਾ ਪੱਧਰੀ ਰੈੱਡ ਕਰਾਸ ਮੇਲਾ ਲਗਾਇਆ ਗਿਆ। ਇਹ ਮੇਲਾ 13 ਦਸੰਬਰ ਤੋਂ 15 ਦਸੰਬਰ ਤੱਕ ਲਗਾਇਆ ਗਿਆ ਸੀ। ਇਸ ਮੇਲੇ ਵਿਚ.. ਹੋਰ ਪੜੋ

ਨਗਰ ਨਿਗਮ ਚੋਣਾਂ: ਲੁਧਿਆਣਾ ਲਈ ‘ਆਪ’ ਨੇ ਜਾਰੀ ਕੀਤੀਆਂ 5 ਗਾਰੰਟੀਆਂ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ 5 ਗਾਰੰਟੀਆਂ ਦਿੱਤੀਆਂ ਹਨ। ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਨਿਗਮ…. ਹੋਰ ਪੜ੍ਹੋ

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 8 ਵਿਅਕਤੀ ਕੀਤੇ ਗ੍ਰਿਫਤਾਰ

ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ ਜਿਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ… ਹੋਰ ਪੜ੍ਹੋ

ਕਿਸਾਨ ਅੰਦੋਲਨ ਨੂੰ ਲੈ ਕੇ PM ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਗਿਆ ਹੈ। ਪੀਐਮ ਮੋਦੀ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ… ਹੋਰ ਪੜ੍ਹੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 16-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 16-12-2024

ਸੋਮਵਾਰ, ੨ ਪੋਹ (ਸੰਮਤ ੫੫੬ ਨਾਨਕਸ਼ਾਹੀ)

16-12-2024
ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਸੋਮਵਾਰ, ੨ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੩੭)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

 

 

 

 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਸੰਗਤਾਂ ਨੂੰ ਕੀਤੀ ਗਈ ਖਾਸ ਅਪੀਲ

0

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਸੰਗਤਾਂ ਨੂੰ ਕੀਤੀ ਗਈ ਖਾਸ ਅਪੀਲ

ਅੰਮ੍ਰਿਤਸਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਸਾਹਿਬ ਜੀ ਬਾਬਾ ਜੁਝਾਰ ਸਿੰਘ ਸਾਹਿਬ ਜੀ ਪੰਜ ਪਿਆਰਿਆਂ 3 ਪਿਆਰੇ ਤੇ ਸਿੰਘਾਂ ਦੀ ਸ਼ਹਾਦਤ ਦਾ ਦਿਹਾੜਾ ਅੱਠ ਪੋਹ ਨੂੰ ਬਹੁਤ ਸ਼ਰਧਾ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ। 13 ਪੋਹ ਨੂੰ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਸਾਹਿਬ ਜੀ ਬਾਬਾ ਫਤਿਹ ਸਿੰਘ ਸਾਹਿਬ ਜੀ ਦੀ ਸ਼ਹਾਦਤ ਹੁੰਦੀ ਹੈ। ਹਰ ਸਾਲ ਇਹ ਖਾਲਸਾ ਪੰਥ 13 ਪੋਹ ਵਾਲੇ ਦਿਨ ਦਿਨ ਦੇ 10 ਵਜੇ 10 ਮਿੰਟ ਤੱਕ ਜਿੱਥੇ ਕਿਤੇ ਵੀ ਆਪਣੇ ਕੰਮ ਕਾਜ ਵਿੱਚ ਬੈਠਾ ਕੋਈ ਪਲੇਨ ਵਿੱਚ ਬੈਠਾ, ਕੋਈ ਘਰ ਵਿੱਚ ਬੈਠਾ, ਕੋਈ ਗੁਰਦੁਆਰੇ ਵਿੱਚ ਬੈਠਾ, 10 ਮਿੰਟ ਮੂਲ ਮੰਤਰ ਔਰ ਗੁਰ ਮੰਤਰ ਦਾ ਜਾਪ ਉਹਨਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਕੀਤਾ ਜਾਵੇ।

WhatsApp ਲਿਆ ਰਿਹਾ ਨਵੇਂ ਫੀਚਰ. ਜਾਣੋ ਕੀ ਰਹੇਗਾ ਖਾਸ || Latest News

ਇਸ ਵਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਇਹ ਅਪੀਲ ਕੀਤੀ ਜਾਂਦੀ ਹੈ ਕਿ ਅੱਠ ਪੋਹ ਵਾਲੇ ਦਿਨ ਜਿਸ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਸਾਹਿਬ ਬਾਬਾ ਜੁਝਾਰ ਸਿੰਘ ਸਾਹਿਬ ਤਿੰਨ ਪਿਆਰੇ ਅਤੇ ਸਿੰਘਾਂ ਦੀਆਂ ਸ਼ਹਾਦਤਾਂ ਹੁੰਦੀਆਂ ਨੇ ਅੱਠ ਪੋਹ ਵਾਲੇ ਦਿਨ ਵੀ ਦਿਨ ਦੇ 10 ਵਜੇ 10 ਮਿੰਟ ਤੱਕ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਉਹਨਾਂ ਮਹਾਨ ਸ਼ਹੀਦਾਂ ਦੇ ਚਰਨਾਂ ਤੇ ਨਤਮਸਤਕ ਹੋਈਏ ਔਰ ਜੋ ਇਹਨਾਂ ਦਿਨਾਂ ਵਿੱਚ ਇੱਕ ਪੋਹ ਤੋਂ ਲੈ ਕੇ ਤੇ 14 ਪੋਹ ਤੱਕ ਲੰਗਰਾਂ ਵਿੱਚ ਕਿਸੇ ਤਰ੍ਹਾਂ ਦੇ ਵੀ ਕੋਈ ਮਿਸ਼ਠਾਨ ਤੇ ਵਿਸ਼ੇਸ਼ ਪਦਾਰਥ ਜਿਹੜੇ ਨੇ ਉਹ ਬਿਲਕੁਲ  ਨਾ ਬਣਾਏ ਜਾਣ ਨਾ ਭਰੋਸੇ ਜਾਣ ਔਰ ਬਹੁਤ ਸਾਦਗੀ ਦੇ ਨਾਲ ਉਹਨਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਸਾਨੂੰ ਇਸ ਪੰਦਰਵੜੇ ਨੂੰ ਮਨਾਉਣਾ ਚਾਹੀਦਾ।

ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ

ਨੌਜਵਾਨ ਬੱਚਿਆਂ ਨੂੰ ਵੀਰਾਂ ਨੂੰ ਬੇਨਤੀ ਹੈ ਕਿ ਬਹੁਤ ਸ਼ਰਧਾ ਔਰ ਸਤਿਕਾਰ ਸਹਿਤ ਗੁਰਦੁਆਰਾ ਚਮਕੌਰ ਸਾਹਿਬ ਵਿਖੇ ਜਾ ਕੇ ਔਰ ਸ੍ਰੀ ਫਤਿਹਗੜ੍ਹ ਸਾਹਿਬ ਜੀ ਵਿਖੇ ਜਾ ਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨਾ ਕਿਸੇ ਪ੍ਰਕਾਰ ਦੀ ਕੋਈ ਹੁਲੜਬਾਜੀ ਨਹੀਂ ਕਰਨੀ ਕੋਈ ਰੌਲਾ ਪਾਉਂਦਿਆਂ ਹੋਇਆਂ ਸਪੀਕਰ ਲਾ ਕੇ ਟਰੈਕਟਰਾਂ ਦੇ ਉੱਪਰ ਸਪੀਕਰ ਲਾ ਕੇ ਜੋ ਆਪਾਂ ਸ਼ੋਰ ਗੁਲ ਕਰਦੇ ਹੋਏ ਇਹਨਾਂ ਸਥਾਨਾਂ ਤੇ ਜਾਦੇ ਹਾਂ ਸਾਨੂੰ ਐਸਾ ਬਿਲਕੁਲ ਨਹੀਂ ਕਰਨਾ ਚਾਹੀਦਾ। ਉਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਹਿਤ ਜੋ ਸਤਿਕਾਰ ਹੈ ਉਹ ਭੇਟ ਕਰਨਾ ਚਾਹੀਦਾ ਸਮੁੱਚੀਆਂ ਸੰਗਤਾਂ ਔਰ ਅੱਠ ਪੋਹ ਵਾਲੇ ਦਿਨ ਵੀ ਸਵੇਰ ਚ 10 ਵਜੇ 10 ਮਿੰਟ ਤੱਕ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਪੰਜ ਪਿਆਰਿਆਂ ਵਿੱਚੋਂ ਤਿੰਨ ਪਿਆਰਿਆਂ ਦੀ ਯਾਦ ਵਿੱਚ ਔਰ ਜਿਨਾਂ ਸਿੰਘਾਂ ਨੇ ਉੱਥੇ ਸ਼ਹਾਦਤਾਂ ਪ੍ਰਾਪਤ ਕੀਤੀਆਂ ਉਹਨਾਂ ਦੀ ਯਾਦ ਦੇ ਵਿੱਚ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਜਰੂਰ ਕੀਤੇ ਜਾਣ ।

WhatsApp ਲਿਆ ਰਿਹਾ ਨਵੇਂ ਫੀਚਰ. ਜਾਣੋ ਕੀ ਰਹੇਗਾ ਖਾਸ || Latest News

0

WhatsApp ਲਿਆ ਰਿਹਾ ਨਵੇਂ ਫੀਚਰ. ਜਾਣੋ ਕੀ ਰਹੇਗਾ ਖਾਸ

ਜੇਕਰ ਤੁਸੀਂ WhatsApp ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ WhatsApp ਦੇ ਇਹ ਨਵੇਂ ਫੀਚਰਸ ਬਹੁਤ ਪਸੰਦ ਆਉਣਗੇ। ਕੰਪਨੀ ਉਪਭੋਗਤਾਵਾਂ ਦੇ ਸੰਚਾਰ ਅਨੁਭਵ ਨੂੰ ਬਿਹਤਰ ਬਣਾਉਣ ਲਈ 4 ਨਵੇਂ ਫੀਚਰ ਲਿਆਉਣ ਜਾ ਰਹੀ ਹੈ। ਇਨ੍ਹਾਂ ਨਵੇਂ ਫੀਚਰ ਤੋਂ ਬਾਅਦ ਵਟਸਐਪ ‘ਤੇ ਕਾਲ ਕਰਨ ਦਾ ਮਜ਼ਾ ਹੋਰ ਵੀ ਬਿਹਤਰ ਹੋ ਜਾਵੇਗਾ। ਵਟਸਐਪ ਆਪਣੇ ਯੂਜ਼ਰਸ ਲਈ ਹਰ ਰੋਜ਼ ਨਵੇਂ ਫੀਚਰ ਲੈ ਕੇ ਆਉਂਦਾ ਹੈ। ਨਵੇਂ ਫੀਚਰਜ਼ ਦੀ ਟੈਸਟਿੰਗ ਕਰਦਾ ਹੈ ਅਤੇ ਉਨ੍ਹਾਂ ਨੂੰ ਉਪਭੋਗਤਾਵਾਂ ਨੂੰ ਪੇਸ਼ ਕਰਦਾ ਹੈ।

ਅਜਿਹੀ ਸਥਿਤੀ ’ਚ, ਵਟਸਐਪ ਨੇ ਹੁਣ ਆਪਣੇ ਉਪਭੋਗਤਾਵਾਂ ਦੇ ਕਾਲਿੰਗ ਅਤੇ ਵੀਡੀਓ ਕਾਲ ਦੇ ਤਜ਼ਰਬੇ ਨੂੰ ਬਿਹਤਰ ਬਣਾਉਣ ਦੇ ਰਾਹ ‘ਤੇ ਸ਼ੁਰੂ ਕੀਤਾ ਹੈ। ਇਹ ਪਲੇਟਫਾਰਮ ਤੁਹਾਨੂੰ ਕਾਲਿੰਗ ਅਤੇ ਵੀਡੀਓ ਕਾਲ ‘ਚ 4 ਨਵੇਂ ਫੀਚਰਸ ਦੇਣ ਜਾ ਰਿਹਾ ਹੈ। ਇਨ੍ਹਾਂ ਚਾਰ ਫੀਚਰਾਂ ’ਚ ਇਹ ਤੁਹਾਨੂੰ ਚੈਟ ਮੈਸੇਜ ਅਨੁਵਾਦ, ਗਰੁੱਪ ਕਾਲ ’ਚ ਭਾਗੀਦਾਰਾਂ ਦੀ ਚੋਣ, ਵੀਡੀਓ ਕਾਲ ’ਚ ਨਵੇਂ ਪ੍ਰਭਾਵ ਅਤੇ ਫਿਲਟਰ ਦੀ ਪੇਸ਼ਕਸ਼ ਕਰ ਰਿਹਾ ਹੈ, ਇਸ ਤੋਂ ਇਲਾਵਾ ਇਹ ਬਿਹਤਰ ਵੀਡੀਓ ਕੁਆਲਿਟੀ ਵੀ ਪ੍ਰਦਾਨ ਕਰ ਰਿਹਾ ਹੈ।

ਗਰੁੱਪ ਕਾਲ ’ਤੇ ਮਿਲੇਗਾ ਨਵਾਂ ਆਪਸ਼ਨ

ਇਸ ਤੋਂ ਪਹਿਲਾਂ ਜਦੋਂ ਵੀ ਤੁਸੀਂ ਗਰੁੱਪ ਕਾਲ ਕਰਦੇ ਹੋ ਤਾਂ ਗਰੁੱਪ ’ਚ ਮੌਜੂਦ ਸਾਰੇ ਮੈਂਬਰਾਂ ਨੂੰ ਨਾਲੋ-ਨਾਲ ਇਕ ਨੋਟੀਫਿਕੇਸ਼ਨ ਭੇਜਿਆ ਜਾਂਦਾ ਸੀ। ਅਜਿਹੀ ਸਥਿਤੀ ’ਚ, ਜੋ ਵੀ ਚਾਹੁੰਦਾ ਹੈ, ਸ਼ਾਮਲ ਹੋ ਸਕਦਾ ਹੈ ਪਰ ਹੁਣ ਵਟਸਐਪ ਨੇ ਆਪਣੇ ਨਵੇਂ ਫੀਚਰ ‘ਚ ਇਕ ਵਧੀਆ ਆਪਸ਼ਨ ਦਿੱਤਾ ਹੈ। ਹੁਣ ਤੁਸੀਂ ਚੁਣ ਸਕਦੇ ਹੋ ਕਿ ਗਰੁੱਪ ਕਾਲ ’ਚ ਕਿਹੜੇ ਲੋਕਾਂ ਨੂੰ ਸ਼ਾਮਲ ਕਰਨਾ ਹੈ।

ਸ਼ੋਅ ਰੱਦ ਹੋਣ ‘ਤੇ ਭੜਕੇ ਗਾਇਕ ਰਣਜੀਤ ਬਾਵਾ || Latest News

ਚੈਟ ਮੈਸੇਜ ਟ੍ਰਾਂਸਲੇਟ ਫੀਚਰ ਹੋਵੇਗਾ ਮੌਜੂਦ

ਕੰਪਨੀ ਨੇ ਕਿਹਾ ਹੈ ਕਿ ਯੂਜ਼ਰ ਕਮਿਊਨੀਕੇਸ਼ਨ ਨੂੰ ਬਿਹਤਰ ਬਣਾਉਣ ਲਈ ਚੈਟ ਮੈਸੇਜ ਟ੍ਰਾਂਸਲੇਟ ਫੀਚਰ ਆ ਰਿਹਾ ਹੈ। ਇਹ ਉਪਭੋਗਤਾਵਾਂ ਨੂੰ ਗਰੁੱਪ ਕਾਲਾਂ ’ਚ ਭਾਗੀਦਾਰਾਂ ਦੀ ਚੋਣ ਕਰਨ ਅਤੇ ਵੀਡੀਓ ਕਾਲਾਂ ਦੌਰਾਨ ਸਨੈਪ ਅਤੇ ਇੰਸਟਾ-ਵਰਗੇ ਪਪੀ ਈਅਰ ਵਰਗੇ ਮਜ਼ੇਦਾਰ ਪ੍ਰਭਾਵਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੰਦਾ ਹੈ।

ਵੀਡੀਓ ਕਾਲਿੰਗ ਦੀ ਕੁਆਲਿਟੀ

ਵਟਸਐਪ ਜਲਦੀ ਹੀ ਵੀਡੀਓ ਕਾਲਾਂ ਦੀ ਗੁਣਵੱਤਾ ’ਚ ਹੋਰ ਸੁਧਾਰ ਕਰ ਸਕਦਾ ਹੈ। ਵੀਡੀਓ ਕਾਲ ਦੇ ਦੌਰਾਨ ਵੀਡੀਓ ਬਫਰਿੰਗ ਜਾਂ ਬਲਰ ਵਰਗੀ ਕੋਈ ਸਮੱਸਿਆ ਨਹੀਂ ਹੋਵੇਗੀ।

ਵੀਡੀਓ ਕਾਲ ’ਚ ਨਵੇਂ ਇਫੈਕਟਸ

ਤੁਹਾਨੂੰ ਜਲਦੀ ਹੀ ਵੀਡੀਓ ਕਾਲਾਂ ’ਚ ਨਵੇਂ ਪ੍ਰਭਾਵ ਮਿਲਣ ਜਾ ਰਹੇ ਹਨ। ਇਸਦਾ ਮਤਲਬ ਹੈ ਕਿ ਤੁਸੀਂ ਵੀਡੀਓ ਕਾਲਾਂ ‘ਤੇ ਵੀ ਫਿਲਟਰ ਅਤੇ ਪ੍ਰਭਾਵਾਂ ਦਾ ਆਨੰਦ ਲੈ ਸਕੋਗੇ। ਇਸ ਨਾਲ ਤੁਸੀਂ ਵੀਡੀਓ ਕਾਲਾਂ ‘ਤੇ ਸ਼ਾਨਦਾਰ ਪ੍ਰਭਾਵ ਜੋੜ ਸਕੋਗੇ। ਵਰਤਮਾਨ ’ਚ, ਇਹ ਸਾਰੇ ਫੀਚਰਜ਼ ਟੈਸਟਿੰਗ ਪੜਾਅ ’ਚ ਹਨ ਅਤੇ WhatsApp ਜਲਦੀ ਹੀ ਇਨ੍ਹਾਂ ਨੂੰ ਦੂਜੇ ਉਪਭੋਗਤਾਵਾਂ ਲਈ ਵੀ ਜਾਰੀ ਕਰ ਸਕਦਾ ਹੈ।

ਸ਼ੋਅ ਰੱਦ ਹੋਣ ‘ਤੇ ਭੜਕੇ ਗਾਇਕ ਰਣਜੀਤ ਬਾਵਾ || Latest News

0

ਸ਼ੋਅ ਰੱਦ ਹੋਣ ‘ਤੇ ਭੜਕੇ ਗਾਇਕ ਰਣਜੀਤ ਬਾਵਾ

ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿਚ 3 ਰੋਜ਼ਾ ਜ਼ਿਲ੍ਹਾ ਪੱਧਰੀ ਰੈੱਡ ਕਰਾਸ ਮੇਲਾ ਲਗਾਇਆ ਜਾ ਰਿਹਾ ਹੈ। ਇਹ ਮੇਲਾ 13 ਦਸੰਬਰ ਤੋਂ 15 ਦਸੰਬਰ ਤੱਕ ਲਗਾਇਆ ਗਿਆ ਸੀ। ਇਸ ਮੇਲੇ ਵਿਚ ਪਹਿਲਾਂ ਪੰਜਾਬੀ ਗਾਇਕ ਰਣਜੀਤ ਬਾਵਾ ਪਰਫਾਰਮੈਂਸ ਦੇਣ ਜਾ ਰਹੇ ਸਨ ਪਰ ਹਿੰਦੂ ਜਥੇਬੰਦੀਆਂ ਵੱਲੋਂ ਲਗਾਤਾਰ ਰੈਲੀਆਂ ਕਰਕੇ ਗਾਇਕ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਬਾਵਾ ਦਾ ਇਹ ਸ਼ੋਅ ਰੱਦ ਹੋ ਗਿਆ ਸੀ।

ਦੱਸ ਦਈਏ ਕਿ ਹਿੰਦੂ ਸੰਗਠਨਾਂ ਵੱਲੋਂ ਰਣਜੀਤ ਬਾਵਾ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਸੀ, ਕਿਉਂਕਿ ਗਾਇਕ ਨੇ ਕੁੱਝ ਸਮਾਂ ਪਹਿਲਾਂ ਗੀਤ ‘ਮੇਰਾ ਕੀ ਕਸੂਰ’ ਗਾਇਆ ਸੀ, ਜਿਸ ਵਿਚ ਕੁੱਝ ਗੱਲਾਂ ਤੋਂ ਹਿੰਦੂ ਸੰਗਠਨ ਵਾਲੇ ਨਾਰਾਜ਼ ਸਨ। ਇਸ ‘ਤੇ ਹਿੰਦੂ ਸੰਗਠਨਾਂ ‘ਚ ਗੁੱਸਾ ਸੀ ਅਤੇ ਉਹ ਲਗਾਤਾਰ ਬਾਵਾ ਦੇ ਸ਼ੋਅ ਨੂੰ ਰੱਦ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਹੁਣ ਪ੍ਰਸ਼ਾਸਨ ਨੇ ਨਾਲਾਗੜ੍ਹ ਦਾ ਮਾਹੌਲ ਕਿਸੇ ਵੀ ਤਰ੍ਹਾਂ ਨਾਲ ਖਰਾਬ ਨਾ ਹੋਣ ਦੇਣ ਲਈ ਵੱਡਾ ਫੈਸਲਾ ਲਿਆ ਅਤੇ ਰਣਜੀਤ ਬਾਵਾ ਦਾ ਸ਼ੋਅ ਰੱਦ ਕਰ ਦਿੱਤਾ।

ਗਾਇਕ ਰਣਜੀਤ ਬਾਵਾ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਆਪਣੇ ਸ਼ੋਸਲ ਮੀਡੀਆ ਪਲੇਟਫਾਰਮ ‘ਤੇ ਸ਼ੋਅ ਸਬੰਧੀ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ, ”ਨਾਲਾਗੜ੍ਹ ਸ਼ੋਅ ਰੱਦ ਕਰਵਾ ਕੇ ਕੁੱਝ ਲੋਕਾਂ ਨੇ ਨਫ਼ਰਤ ਫੈਲਾ ਕੇ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ ਕਿ ਰਾਜਨੀਤੀ ਖੇਡ ਕੇ ਹਿੰਦੂ ਸਿੱਖ ਦਾ ਮੁੱਦਾ ਬਣਾ ਲਓ, ਜੋੜਨਾ ਸਿੱਖੋ, ਤੋੜਨਾ ਨਹੀਂ ਚਾਹੀਦਾ। ਇਹ ਦੇਸ਼ ਸਭ ਦਾ ਸਾਂਝਾ ਹੈ, ਕਿਸੇ ਇੱਕ ਦਾ ਨਹੀਂ ਜੋ ਜਦੋਂ ਜੀਅ ਕੀਤਾ ਰੌਲਾ ਪਾ ਲਿਆ। ਮੈਂ ਮਾਣਯੋਗ ਸੀ. ਐੱਮ. ਹਿਮਾਚਲ ਜੀ ਨੂੰ ਬੇਨਤੀ ਕਰਦਾ ਹਾਂ ਕਿ ਸਾਡਾ ਤੀਜਾ ਸ਼ੋਅ ਹਿਮਾਚਲ ਵਿਚ ਰੱਦ ਹੋਇਆ, ਪਿਛਲੇ ਇੱਕ ਸਾਲ ਵਿਚ। ਸਾਨੂੰ ਕੋਈ ਕਮੀ ਨਹੀਂ… ਪੰਜਾਬ ਵਿਚ ਹੀ ਬਹੁਤ ਸ਼ੋਅ ਨੇ…ਬਸ ਗੱਲ ਇਹ ਹੈ ਕਿ ਤੁਸੀਂ ਇਸ ਨਫ਼ਰਤ ਨੂੰ ਜ਼ਿਆਦਾ ਓਵਰ ਕਰ ਰਹੇ ਹੋ, ਤੁਸੀਂ ਇੰਨ੍ਹਾਂ ਲੋਕਾਂ ਨੂੰ ਥੋੜ੍ਹਾ ਸਮਝਾਓ ਜਿਹੜੇ ਧਰਮ ਦੇ ਨਾਂ ‘ਤੇ ਰਾਜਨੀਤੀ ਖੇਡਦੇ ਨੇ। ਕਲਾਕਾਰ ਲੋਕਾਂ ਦੇ ਮਨੋਰੰਜਨ ਲਈ ਹੁੰਦੇ ਆ ਪਰ ਤੁਸੀਂ ਲੋਕ ਹੁਣ ਨਫ਼ਰਤ ਦਾ ਸਬੂਤ ਦੇ ਰਹੇ ਹੋ।”

ਰਣਜੀਤ ਬਾਵਾ ਨੇ ਅੱਗੇ ਲਿਖਿਆ, ”ਅਸੀਂ ਸਭ ਧਰਮਾਂ ਦਾ ਸਤਿਕਾਰ ਕਰਦੇ ਹਾਂ ਪਰ ਇਹ ਕੁੱਝ ਕੁ ਲੋਕ ਧਰਮ ਦੇ ਨਾਂ ‘ਤੇ ਲੜਾਈ ਖ਼ਤਮ ਨਹੀਂ ਕਰਨਾ ਚਾਹੁੰਦੇ, ਹਰ ਗੱਲ ਵਿਚ ਹਿੰਦੂ ਸਿੱਖ ਦੇ ਮਸਲਾ ਬਣਾ ਦਿੰਦੇ ਹੋ। ਬਹੁਤ ਸਾਰੇ ਫੈਨਜ਼ ਦੇ ਸੰਦੇਸ਼ ਆ ਰਹੇ ਆ, ਜਿੰਨ੍ਹਾਂ ਦੂਰ ਨੇੜੇ ਤੋਂ ਸ਼ੋਅ ਦੇਖਣ ਆਉਣਾ ਸੀ ਪਰ ਅਸੀਂ ਅੱਜ ਨਹੀਂ ਆ ਰਹੇ।” ਗਾਇਕ ਨੇ ਅੱਗੇ ਲਿਖਿਆ, ”ਤੁਹਾਡੇ ਆਪਣੇ ਲੋਕ ਇਸ ਨਫ਼ਰਤ ਨੂੰ ਖ਼ਤਮ ਨਹੀਂ ਕਰਨਾ ਚਾਹੁੰਦੇ… 4 ਸਾਲ ਹੋਗੇ ਇਸ ਗਾਣੇ (ਮੇਰਾ ਕੀ ਕਸੂਰ) ਨੂੰ ਰੀਮੂਵ ਕਰਿਆ ਅਤੇ ਅਸੀਂ ਇਸ ਬਾਰੇ ਵੀਡੀਓ ਪਾ ਕੇ ਕਿਹਾ ਵੀ ਸੀ ਕਿ ਜੇ ਕਿਸੇ ਦੇ ਦਿਲ ਨੂੰ ਦੁੱਖ ਲੱਗਿਆ ਤਾਂ ਅਸੀਂ ਮੁਆਫ਼ੀ ਚਾਹੁੰਦੇ ਹਾਂ, ਤੁਸੀਂ ਹਾਲੇ ਵੀ ਇੱਕੋਂ ਗੱਲ ਨੂੰ ਲੈ ਕੇ ਧਰਨੇ ਲਾਈ ਜਾਂਦੇ ਹੋ।” ਅੰਤ ਵਿਚ ਰਣਜੀਤ ਨੇ ਲਿਖਿਆ, ”ਧਰਮ ਜੋੜਨਾ ਸਿਖਾਉਂਦਾ ਤੋੜਨਾ ਨਹੀਂ, ਸਾਡੇ ਕਲਾਕਾਰ ਭਰਾ ਵੀ ਥੋੜ੍ਹਾ ਨਾਲ ਖੜਿਆ ਕਰੋ, ਅਰਦਾਸ ਕਰਦੇ ਹਾਂ ਇੰਨ੍ਹਾਂ ਲੋਕਾਂ ਨੂੰ ਰੱਬ ਪਿਆਰ ਕਰਨਾ ਸਿਖਾਵੇ ਅਤੇ ਇਹ ਨਫ਼ਰਤਾਂ ਖ਼ਤਮ ਹੋਣ। ਰੱਬ ਰਾਖਾ ਕਦੇ ਫਿਰ ਸਹੀ ਜਲਦੀ ਆਪ ਸਭ ਵਿਚ ਸ਼ੋਅ ਕਰਨ ਆਵਾਂਗੇ, ਪਿਆਰ ਸ਼ਾਂਤੀ, ਵਾਹਿਗੁਰੂ ਸਮੱਤ ਬਖ਼ਸ਼ੇ, ਧੰਨਵਾਦ ਪੰਜਾਬ।”