Home Blog Page 1125

101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਰਵਾਨਾ || Breaking News

0

101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਰਵਾਨਾ

ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ 101 ਕਿਸਾਨ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਪਿੱਛੇ ਮੋੜ ਚੁੱਕੀ ਹੈ। ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲ ‘ਤੇ ਬੈਰੀਕੇਡ ਲਗਾ ਦਿੱਤੇ ਹਨ। ਇੱਥੇ ਇੱਕ ਸ਼ੈੱਡ ਵੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ੈੱਡ ਦੀ ਛੱਤ ‘ਤੇ ਲੋਹੇ ਦੇ ਐਂਗਲ ਦੀ ਵਰਤੋਂ ਕਰਕੇ ਜਾਲ ਵਿਛਾਇਆ ਗਿਆ ਹੈ, ਤਾਂ ਜੋ ਕਿਸਾਨ ਅੱਗੇ ਨਾ ਵਧ ਸਕਣ।

ਇੰਟਰਨੈੱਟ ‘ਤੇ ਪਾਬੰਦੀ

ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਅੱਜ ਸ਼ੰਭੂ ਸਰਹੱਦ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਤਰਨਾ ਦਲ ਦੇ ਨਿਹੰਗ ਵੀ ਉਥੇ ਪਹੁੰਚ ਗਏ ਹਨ।ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ।

ਪੰਜਾਬ-ਚੰਡੀਗੜ੍ਹ ‘ਚ ਹੋਰ ਵਧੇਗੀ ਠੰਢ! ਇਨ੍ਹਾਂ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

0
ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਵਿਚ ਲਗਾਤਾਰ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਸਬੰਧੀ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਕੇਜਰੀਵਾਲ ਨੇ ਇਸ ਮੁੱਦੇ ਉੱਤੇ ਚਰਚਾ ਕਰਨ ਲਈ ਅਮਿਤ ਸ਼ਾਹ ਨਾਲ ਮਿਲਣ ਦਾ ਸਮਾਂ ਮੰਗਿਆ ਹੈ।ਅਰਵਿੰਦ ਕੇਜਰੀਵਾਲ ਨੇ ਚਿੱਠੀ ਵਿਚ ਲਿਖਿਆ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਕੇਂਦਰ ਸਰਕਾਰ ਦੇ ਅਧੀਨ ਹੈ। ਦਿੱਲੀ ਨੂੰ ਹੁਣ ਅਪਰਾਧ ਦੀ ਰਾਜਧਾਨੀ ਦੇ ਨਾਮ ਨਾਲ ਜਾਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ 19 ਮੈਟਰੋ ਸ਼ਹਿਰਾਂ ਵਿਚ ਦਿੱਲੀ ਔਰਤਾਂ ਦੇ ਖ਼ਿਲਾਫ਼ ਹੋਣ ਵਾਲੇ ਅਪਰਾਧ ਵਿਚ ਪਹਿਲੇ ਨੰਬਰ ਉੱਤੇ ਹੈ। ਨਾਲ ਹੀ ਕਤਲ ਦੇ ਮਾਮਲਿਆਂ ਵਿਚ ਵੀ ਦਿੱਲੀ ਪਹਿਲੇ ਨੰਬਰ ਉਤੇ ਹੈ। ਦਿੱਲੀ ਵਿਚ ਜਬਰਨ ਵਸੂਲੀ ਵਾਲੇ ਗੈਂਗ ਸਰਗਰਮ ਹੋਏ ਹਨ। ਏਅਰਪੋਰਟ ਅਤੇ ਸਕੂਲਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਕੇਜਰੀਵਾਲ ਨੇ ਲਿਖਿਆ ਕਿ ਪੂਰੀ ਦਿੱਲੀ ਵਿਚ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਦਿੱਲੀ ਹੁਣ ਦੇਸ਼-ਵਿਦੇਸ਼ ਵਿਚ ਅਪਰਾਧ ਦੀ ਰਾਜਧਾਨੀ ਦੇ ਰੂਪ ਵਿਚ ਪਛਾਣੀ ਜਾ ਰਹੀ ਹੈ।

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

0
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਮੁਹਾਲੀ : ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐੱਸ. ਬੀ. ਐੱਸ. ਨਗਰ ਪੁਲਿਸ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ (ਯੁਵੀ), ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ । ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਦੇਸੀ ਪਿਸਤੌਲ, 1 ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ । ਮੁਲਜ਼ਮ ਜੋ ਜਰਮਨੀ, ਬਰਤਾਨੀਆ ਅਤੇ ਹੋਰ ਦੇਸ਼ਾਂ ਵਿਚ ਸਥਿਤ ਆਪ੍ਰੇਟਰਾਂ ਦੁਆਰਾ ਨਿਯੰਤਰਿਤ ਸਨ ਅਤੇ ਉਨ੍ਹਾਂ ਨੂੰ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ । ਮਾਡਿਊਲ ਨੂੰ ਪਿਛਲੇ 6 ਮਹੀਨਿਆਂ ਵਿਚ 4.5 ਲੱਖ ਰੁਪਏ ਦੀ ਫੰਡਿੰਗ ਮਿਲੀ ਹੈ।

ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਹਰਜਿੰਦਰ ਧਾਮੀ ਖਿਲਾਫ਼ ਲਿਆ ਸੂ- ਮੋਟੋ ਨੋਟਿਸ

0
ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਹਰਜਿੰਦਰ ਧਾਮੀ ਖਿਲਾਫ਼ ਲਿਆ ਸੂ- ਮੋਟੋ ਨੋਟਿਸ
ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਹਰਜਿੰਦਰ ਧਾਮੀ ਖਿਲਾਫ਼ ਲਿਆ ਸੂ- ਮੋਟੋ ਨੋਟਿਸ

ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਹਰਜਿੰਦਰ ਧਾਮੀ ਖਿਲਾਫ਼ ਲਿਆ ਸੂ- ਮੋਟੋ ਨੋਟਿਸ
ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸੂ-ਮੋਟੋ ਨੋਟਿਸ ਜਾਰੀ ਕਰਕੇ ਧਾਮੀ ਨੂੰ 4 ਦਿਨ ਵਿਚ ਜਵਾਬ ਦੇਣ ਲਈ ਆਖਿਆ ਗਿਆ ਹੈ। ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਉਨ੍ਹਾਂ ਨੇ ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਗੁਰੂਆਂ ਨੇ ਤਾਂ ਮਹਿਲਾਵਾਂ ਨੂੰ ਸਨਮਾਨ ਦਿੱਤਾ ਹੈ ਪਰ ਧਾਮੀ ਨੇ ਇਸ ਨੂੰ ਤਾਰ- ਤਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ `ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ ਸੀ । ਐਡਵੋਕੇਟ ਧਾਮੀ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵਿਚ ਦਾਖਲ

0
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵਿਚ ਦਾਖਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵਿਚ ਦਾਖਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵਿਚ ਦਾਖਲ
ਸੰਗਰੂਰ : ਖਨੌਰੀ ਸਰਹੱਦ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਜਾਰੀ ਹੈ। ਵਰਤ ਕਾਰਨ ਉਸ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਡਾਕਟਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਿਰ ਕਰ ਰਹੇ ਹਨ। ਕਿਉਂਕਿ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਹੁੰਦੀ ਜਾ ਰਹੀ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਸਾਇਲੈਂਟ ਅਟੈਕ ਆਉਣ ਦਾ ਖਦਸ਼ਾ ਜਤਾਇਆ ਹੈ। ਯੂਐਸਏ ਤੋਂ ਡਾਕਟਰ ਸਵੈਮਾਨ ਨੇ ਵੀਡੀਓ ਜਾਰੀ ਕਰ ਡੱਲੇਵਾਲ ਦੀ ਸਿਹਤ ਦਾ ਹਾਲ ਦੱਸਿਆ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀਆਂ ਅੱਖਾਂ ਵੀ ਜਿਆਦਾਤਰ ਖੁੱਲ੍ਹੀਆਂ ਨਹੀਂ ਰਹਿ ਸਕਦੀਆਂ। ਉਨ੍ਹਾਂ ਨੂੰ ਅੱਖਾਂ ਖੋਲ੍ਹਣ ’ਚ ਵੀ ਮੁਸ਼ਕਿਲਾ ਹੋ ਰਹੀ ਹੈ। ਪਿਛਲੇ ਚਾਰ ਦਿਨ ਤੋਂ ਅਸੀਂ ਭਾਰ ਵੀ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਡਾਕਟਰਾਂ ਦੀ ਇੱਕ ਵੱਡੀ ਟੀਮ ਬੈਕ ’ਤੇ ਕੰਮ ਕਰ ਰਹੀ ਹੈ ਪਰ ਉਹ ਮਜਬੂਰਨ ਇਲਾਜ ਨਹੀਂ ਕਰ ਪਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਦੇਰ ਰਾਤ ਖਨੌਰੀ ਬਾਰਡਰ ’ਤੇ ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ। ਨਾਲ ਹੀ ਉਨ੍ਹਾਂ ਦੀ ਹੌਂਸਲਾ ਅਫਜਾਈ ਵੀ ਕੀਤੀ। ਪੰਜਾਬੀ ਗਾਇਕ ਬੱਬੂ ਮਾਨ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਦੀ ਸਾਰੀਆਂ ਜਥੇਬੰਦੀਆਂ ਨੂੰ ਇੱਥੇ ਆਉਣਾ ਚਾਹੀਦਾ ਹੈ। ਪਿਛਲੇ 18 ਦਿਨਾਂਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ।

ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ

0
ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ
ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ

ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਲੋਕ ਸਭਾ ਵਿਚ `ਇਕ ਦੇਸ਼, ਇਕ ਚੋਣ` ਨਾਲ ਸਬੰਧਤ ਦੋ ਬਿਲ ਸਰਕਾਰ 16 ਦਸੰਬਰ ਨੂੰ ਪੇਸ਼ ਕਰੇਗੀ।ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਹੇਠਲੇ ਸਦਨ ਵਿੱਚ ਸੰਵਿਧਾਨ (129ਵੀਂ ਸੋਧ) ਬਿਲ ਅਤੇ ਕੇਂਦਰੀ ਸ਼ਾਸਤ ਕਾਨੂੰਨ (ਸੋਧ) ਬਿਲ ਪੇਸ਼ ਕਰਨਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 12 ਦਸੰਬਰ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਲਈ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਸੰਕਲਪ ਨੂੰ ਲਾਗੂ ਕਰਨ ਲਈ ਸੰਵਿਧਾਨਕ ਸੋਧ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੰਤਰੀ ਮੰਡਲ ਨੇ ਦੋ ਡਰਾਫਟ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਸੰਵਿਧਾਨ ਸੋਧ ਬਿਲ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ, ਜਦੋਂ ਕਿ ਦੂਜਾ ਬਿਲ ਵਿਧਾਨ ਸਭਾਵਾਂ ਵਾਲੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ। ਸੰਵਿਧਾਨ ਸੋਧ ਬਿਲ ਨੂੰ ਪਾਸ ਕਰਨ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ, ਜਦਕਿ ਦੂਜੇ ਬਿਲ ਲਈ ਸਦਨ ਵਿੱਚ ਸਧਾਰਨ ਬਹੁਮਤ ਦੀ ਲੋੜ ਹੁੰਦੀ ਹੈ।ਹਾਲਾਂਕਿ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਲੋਕ ਸਭਾ ਅਤੇ ਸੂਬਾ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੜਾਅਵਾਰ ਮਿਉਂਸਪਲ ਅਤੇ ਪੰਚਾਇਤੀ ਚੋਣਾਂ ਕਰਵਾਉਣ ਦਾ ਪ੍ਰਸਤਾਵ ਦਿਤਾ ਸੀ, ਪਰ ਮੰਤਰੀ ਮੰਡਲ ਨੇ ਫਿਲਹਾਲ ਸਥਾਨਕ ਬਾਡੀ ਚੋਣਾਂ ਦੇ ਮੁੱਦੇ ਤੋਂ ਦੂਰੀ ਬਣਾ ਕੇ ਰੱਖਣ ਦਾ ਫ਼ੈਸਲਾ ਕੀਤਾ ਹੈ।

ਓਪਨ ਏ. ਆਈ. ਵਿਰੁੱਧ ਆਵਾਜ਼ ਚੁੱਕਣ ਵਾਲੇ ਭਾਰਤੀ ਨੇ ਕੀਤੀ ਖੁਦਕੁਸ਼ੀ

0
ਓਪਨ ਏ. ਆਈ. ਵਿਰੁੱਧ ਆਵਾਜ਼ ਚੁੱਕਣ ਵਾਲੇ ਭਾਰਤੀ ਨੇ ਕੀਤੀ ਖੁਦਕੁਸ਼ੀ
ਓਪਨ ਏ. ਆਈ. ਵਿਰੁੱਧ ਆਵਾਜ਼ ਚੁੱਕਣ ਵਾਲੇ ਭਾਰਤੀ ਨੇ ਕੀਤੀ ਖੁਦਕੁਸ਼ੀ

ਓਪਨ ਏ. ਆਈ. ਵਿਰੁੱਧ ਆਵਾਜ਼ ਚੁੱਕਣ ਵਾਲੇ ਭਾਰਤੀ ਨੇ ਕੀਤੀ ਖੁਦਕੁਸ਼ੀ
ਨਿਊਯਾਰਕ, 14 ਦਸੰਬਰ : ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ. ਆਈ ਦੇ ਭਾਰਤੀ ਮੂਲ ਦੇ 26 ਸਾਲਾ ਸਾਬਕਾ ਕਰਮਚਾਰੀ ਨੇ ਸੈਨ ਫਰਾਂਸਿਸਕੋ ਵਿੱਚ ਖੁਦਕੁਸ਼ੀ ਕਰ ਲਈ ਹੈ । ਸੈਨ ਫਰਾਂਸਿਸਕੋ ਪੁਲਿਸ ਅਤੇ ਚੀਫ਼ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਦੇ ਹਵਾਲੇ ਨਾਲ ਦ ਮਰਕਰੀ ਨਿਊਜ਼ ਨੇ ਕਿਹਾ ਸੁਚੀਰ ਬਾਲਾਜੀ 26 ਨਵੰਬਰ ਨੂੰ ਸੈਨ ਫਰਾਂਸਿਸਕੋ ਵਿੱਚ ਆਪਣੇ ਬੁਕਾਨਨ ਸਟ੍ਰੀਟ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ । ਉਧਰ ਮੈਡੀਕਲ ਜਾਂਚਕਰਤਾ ਦੇ ਦਫ਼ਤਰ ਨੇ ਮੌਤ ਦੇ ਢੰਗ ਨੂੰ ਆਤਮ ਹੱਤਿਆ ਮੰਨਿਆ ਅਤੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਹੈ ਕਿ ਮੌਜੂਦਾ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਵਰਤਾਰੇ ਦਾ ਸਬੂਤ ਨਹੀਂ ਹੈ। ਬਾਲਾਜੀ ਬਲਾਕਬਸਟਰ ਆਰਟੀਫਿਸ਼ੀਅਲ ਇੰਟੈਲੀਜੈਂਸ ਕੰਪਨੀ ਨੂੰ ਖ਼ਿਲਾਫ਼ ਆਵਾਜ਼ ਉਠਾਉਣ ਲਈ ਚਰਚਾ ਵਿਚ ਆਇਆ ਸੀ । ਕੰਪਨੀ ਆਪਣੇ ਕਾਰੋਬਾਰੀ ਮਾਡਲ ਨੂੰ ਲੈ ਕੇ ਮੁਕੱਦਮਿਆਂ ਦਾ ਸਾਹਮਣਾ ਕਰ ਰਹੀ ਹੈ । ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬਾਲਾਜੀ ਦੀ ਮੌਤ ਤਿੰਨ ਮਹੀਨੇ ਬਾਅਦ ਹੋਈ ਹੈ, ਜਦੋਂ ਉਸਨੇ ਜਨਤਕ ਤੌਰ ’ਤੇ ਓਪਨਏਆਈ ’ਤੇ ਯੂ. ਐਸ. ਕਾਪੀਰਾਈਟ ਕਾਨੂੰਨ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ, ਜਦੋਂ ਕਿ ਚੈਟ ਜੀ. ਪੀ. ਟੀ. ਇੱਕ ਉਤਪੱਤੀ ਨਕਲੀ ਖੁਫੀਆ ਪ੍ਰੋਗਰਾਮ, ਜੋ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਦੁਆਰਾ ਵਰਤਿਆ ਜਾਣ ਵਾਲਾ ਪੈਸਾ ਕਮਾਉਣ ਵਾਲੀ ਸੰਵੇਦਨਾ ਬਣ ਗਿਆ ਹੈ । 2022 ਦੇ ਅਖੀਰ ਵਿੱਚ ਇਸਦੀ ਇਕ ਜਨਤਕ ਰੀਲੀਜ਼ ਨੇ ਲੇਖਕਾਂ ਕੰਪਿਊਟਰ ਪ੍ਰੋਗਰਾਮਰਾਂ ਅਤੇ ਪੱਤਰਕਾਰਾਂ ਤੋਂ ਓਪਨਏਆਈ ਦੇ ਖ਼ਿਲਾਫ਼ ਮੁਕੱਦਮਿਆਂ ਦੀ ਇੱਕ ਤੇਜ਼ ਲਹਿਰ ਨੂੰ ਉਤਸ਼ਾਹਿਤ ਕੀਤਾ, ਜੋ ਕਹਿੰਦੇ ਹਨ ਕਿ ਕੰਪਨੀ ਨੇ ਆਪਣੇ ਪ੍ਰੋਗਰਾਮ ਨੂੰ ਸਿਖਲਾਈ ਦੇਣ ਲਈ ਗੈਰ-ਕਾਨੂੰਨੀ ਤੌਰ ’ਤੇ ਉਹਨਾਂ ਦੀ ਕਾਪੀਰਾਈਟ ਸਮੱਗਰੀ ਨੂੰ ਚੋਰੀ ਕੀਤਾ ਹੈ ਅਤੇ ਇਸਦਾ ਮੁੱਲ 150 ਬਿਲੀਅਨ ਡਾਲਰ ਤੋਂ ਉੱਪਰ ਕਰ ਦਿੱਤਾ ਹੈ । 23 ਅਕਤੂਬਰ ਨੂੰ ਪ੍ਰਕਾਸ਼ਿਤ ਨਿਊਯਾਰਕ ਟਾਈਮਜ਼ ਨਾਲ ਇੱਕ ਇੰਟਰਵਿਊ ਵਿੱਚ ਬਾਲਾਜੀ ਨੇ ਦਲੀਲ ਦਿੱਤੀ ਕਿ ਓਪਨਏਆਈ ਉਹਨਾਂ ਕਾਰੋਬਾਰਾਂ ਅਤੇ ਉੱਦਮੀਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਜਿਨ੍ਹਾਂ ਦੇ ਡੇਟਾ ਦੀ ਵਰਤੋਂ ਚੈਟਜੀਪੀਟੀ ਨੂੰ ਸਿਖਲਾਈ ਦੇਣ ਲਈ ਕੀਤੀ ਗਈ ਸੀ।ਬਾਲਾਜੀ ਨੇ ਓਪਨਏਆਈ ਨੂੰ ਛੱਡ ਦਿੱਤਾ ਕਿਉਂਕਿ ਉਹ ਹੁਣ ਉਨ੍ਹਾਂ ਤਕਨੀਕਾਂ ਵਿੱਚ ਯੋਗਦਾਨ ਨਹੀਂ ਪਾਉਣਾ ਚਾਹੁੰਦਾ ਸੀ ਜਿਨ੍ਹਾਂ ਨਾਲ ਸਮਾਜ ਨੂੰ ਲਾਭ ਨਾਲੋਂ ਜ਼ਿਆਦਾ ਨੁਕਸਾਨ ਹੋਵੇਗਾ । ਉਸਨੇ ਕਿਹਾ ਸੀ ਕਿ ਜੇ ਤੁਸੀਂ ਵਿਸ਼ਵਾਸ ਕਰਦੇ ਹੋ ਜੋ ਮੈਂ ਮੰਨਦਾ ਹਾਂ, ਤਾਂ ਤੁਹਾਨੂੰ ਕੰਪਨੀ ਛੱਡਣੀ ਪਵੇਗੀ, ਇਹ ਸਮੁੱਚੇ ਤੌਰ ’ਤੇ ਇੰਟਰਨੈਟ ਈਕੋਸਿਸਟਮ ਲਈ ਇੱਕ ਟਿਕਾਊ ਮਾਡਲ ਨਹੀਂ ਹੈ ।

ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਕਾਬਲ ਨਹੀਂ: ਬੀਬੀ ਜਗੀਰ ਕੌਰ

0
ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਕਾਬਲ ਨਹੀਂ: ਬੀਬੀ ਜਗੀਰ ਕੌਰ
ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਕਾਬਲ ਨਹੀਂ: ਬੀਬੀ ਜਗੀਰ ਕੌਰ

ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਕਾਬਲ ਨਹੀਂ: ਬੀਬੀ ਜਗੀਰ ਕੌਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ ।
ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਣ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹਨ । ਉਹਨਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ ਹਨ । ਉਹਨਾਂ ਕਿਹਾ ਕਿ ਧਾਮੀ ਵੱਲੋਂ ਜੋ ਸ਼ਬਦਾਵਾਲੀ ਉਹਨਾਂ ਪ੍ਰਤੀ ਵਰਤੀ ਗਈ ਹੈ, ਉਸ ਨਾਲ ਸਾਰੀ ਮਨੁੱਖਤਾ ਸ਼ਰਮਸ਼ਾਰ ਹੈ । ਉਹਨਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਜਦੋਂ ਧਾਮੀ ਖੁਦ ਆਪਣੀ ਗਲਤੀ ਮੰਨ ਗਏ ਹਨ ਤਾਂ ਉਹਨਾਂ ਖਿਲਾਫ ਵੀ ਢੁਕਵੀਂ ਕਾਰਵਾਈ ਕੀਤੀ ਜਾਵੇ । ਉਹਨਾਂ ਨੇ ਇਹ ਵੀ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਧਾਮੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ।

ਚੰਡੀਗੜ੍ਹ ‘ਚ ਅੱਜ Diljit Dosanjh ਦਾ Concert, ਇਹ ਸੜਕਾਂ ਰਹਿਣਗੀਆਂ ਬੰਦ, ਟਰੈਫਿਕ ਐਡਵਾਈਜ਼ਰੀ ਜਾਰੀ

0

ਚੰਡੀਗੜ੍ਹ ‘ਚ ਅੱਜ Diljit Dosanjh ਦਾ Concert, ਇਹ ਸੜਕਾਂ ਰਹਿਣਗੀਆਂ ਬੰਦ, ਟਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-34 ਸਥਿਤ ਐਗਜ਼ੀਬਿਸ਼ਨ ਗਰਾਊਂਡ ‘ਚ ਅੱਜ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਸ਼ੋਅ ਹੋ ਰਿਹਾ ਹੈ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਇਸਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਕਿ ਸ਼ੋਅ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। 2400 ਟਰੈਫਿਕ ਪੁਲੀਸ ਮੁਲਾਜ਼ਮ ਇਨ੍ਹਾਂ ਸਾਰੇ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ।

ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ। ਸੈਕਟਰ-34 ਪ੍ਰਦਰਸ਼ਨੀ ਮੈਦਾਨ ਅਤੇ ਸੈਕਟਰ 33/34 ਡਿਵਾਈਡਿੰਗ ਰੋਡ ਨੇੜੇ ਸੜਕਾਂ ਤੋਂ ਬਚਣ ਲਈ ਕਿਹਾ ਗਿਆ ਹੈ। ਪਿਕਾਡਲੀ ਚੌਂਕ (ਸੈਕਟਰ 20/21-33/34 ਚੌਂਕ) ਅਤੇ ਨਿਊ ਲੇਬਰ ਚੌਂਕ (ਸੈਕਟਰ 20/21-33/34 ਚੌਂਕ) ਵਿਖੇ ਭਾਰੀ ਆਵਾਜਾਈ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਸ਼ਾਮ 4 ਵਜੇ ਤੋਂ ਬਾਅਦ ਇਨ੍ਹਾਂ ਚੌਕਾਂ ਵੱਲ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਪ੍ਰੋਗਰਾਮ ਵਿੱਚ ਕਈ ਵੀ.ਵੀ.ਆਈ.ਪੀਜ਼ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਲ ਹਨ।

ਪੰਜਾਬ-ਚੰਡੀਗੜ੍ਹ ‘ਚ ਹੋਰ ਵਧੇਗੀ ਠੰਢ! ਇਨ੍ਹਾਂ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ

0
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ
ਨਾਭਾ, 14 ਦਸੰਬਰ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ ਧਾਰਾ 63, 65 ਕਾਪੀ ਰਾਈਟ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੁਨੀਸ਼ ਜਿੰਦਲ ਪੁੱਤਰ ਸੁਰਿੰਦਰ ਜਿੰਦਲ ਵਾਸੀ ਜਿ਼ਲਾ ਮੋਹਾਲੀ ਨੇ ਦੱਸਿਆ ਕਿ ਕੁੱਝ ਵਿਅਕਤੀਆਂ ਵਲੋਂ ਨਾਭਾ ਸ਼ਹਿਰ ਵਿਚ ਸੁਪਰੀਮ ਇੰਡਸਟ੍ਰੀਜ਼ ਲਿਮਟਿਡ, ਰਹੇਜਾ ਚੈਂਬਰ ਨਰੀਮਨ ਪੁਆਇੰਟ ਮੁੰਬਈ ਐਂਡ ਆਸ਼ੀਰਵਾਦ ਪਾਈਪਸ ਪ੍ਰਾਈਵੇਟ ਲਿਮਟਿਡ ਦੇ ਨਾਮ ਦੀ ਜਾਅਲੀ ਵਰਤੋਂ ਕਰਕੇਜਾਅਲੀ ਸੀ. ਪੀ. ਵੀ. ਸੀ. ਪਾਈਪਸ ਵਾਟਰ ਟੈਂਕਸ ਬਣਾ ਕੇ ਵੇਚੇ ਜਾ ਰਹੇ ਹਨ, ਜਿਸ ਕਾਰਨ ਕੰਪਨੀ ਅਤੇ ਸਰਕਾਰ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।