ਪੂਰੀ ਜ਼ਿੰਦਗੀ ਲੋਕ ਇਹੀ ਸੋਚਦੇ ਹੋਏ ਗੁਜ਼ਾਰ ਦਿੰਦੇ ਨੇ ਕਿ
ਚਾਰ ਲੋਕ ਕੀ ਕਹਿਣਗੇ ਪਰ
ਅੰਤ ਵਿੱਚ ਚਾਰ ਲੋਕ ਇਹੀ ਕਹਿੰਦੇ ਨੇ ਰਾਮ ਨਾਮ ਸੱਤ ਹੈ
ਸਕਾਰਾਤਮਕ ਸੋਚ
ਇਤਿਹਾਸ ਜਾਂ ਤਾਂ ਜ਼ਾਲਮ ਲੋਕਾਂ ਦਾ ਹੁੰਦਾ ਤੇ ਜਾਂ ਮਹਾਨ ਲੋਕਾਂ ਦਾ…. ਆਮ ਲੋਕਾਂ ਦਾ ਕੋਈ ਇਤਿਹਾਸ ਨਹੀਂ ਹੁੰਦਾ
ਇਤਿਹਾਸ ਜਾਂ ਤਾਂ ਜ਼ਾਲਮ ਲੋਕਾਂ ਦਾ ਹੁੰਦਾ ਤੇ ਜਾਂ ਮਹਾਨ ਲੋਕਾਂ ਦਾ….
ਆਮ ਲੋਕਾਂ ਦਾ ਕੋਈ ਇਤਿਹਾਸ ਨਹੀਂ ਹੁੰਦਾ
GST ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ || Punjab News
GST ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼
ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੁੱਢੇਵਾਲ ਰੋਡ, ਲੁਧਿਆਣਾ ਸਥਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਫਰਜ਼ੀ ਫਰਮਾਂ ਦਾ ਨੈਟਵਰਕ ਚਲਾਉਣ ਦੇ ਨਾਲ ਨਾਲ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਬਣਾ ਰਹੀ ਸੀ ਅਤੇ ਸਰਕਾਰੀ ਖਜ਼ਾਨੇ ਨੂੰ ਢਾਹ ਲਗਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਫਰਮ ਨੇ 60 ਜਾਅਲੀ ਫਰਮਾਂ ਤੋਂ ਖਰੀਦਦਾਰੀ ਕੀਤੀ ਸੀ, ਜਿਹਨਾਂ ਨੂੰ ਜਾਂ ਤਾਂ ਮੁਅੱਤਲ ਜਾਂ ਰੱਦ ਕਰ ਦਿੱਤਾ ਗਿਆ ਸੀ ਜਾਂ ਇਸ ਫਰਮ ਨੇ ਮੁਅੱਤਲ ਜਾਂ ਰੱਦ ਕੀਤੇ ਡੀਲਰਾਂ ਤੋਂ ਖਰੀਦਦਾਰੀ ਕੀਤੀ ਗਈ ਸੀ।
ਮੰਤਰੀ ਨੇ ਕਿਹਾ ਕਿ ਇਨ੍ਹਾਂ 60 ਫਰਮਾਂ ਦੀ ਕੁੱਲ ਵਿਕਰੀ ਲਗਭਗ 1270 ਕਰੋੜ ਰੁਪਏ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 67 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਵਪਾਰਕ ਸਥਾਨਾਂ ਦੀ ਜਾਂਚ ਤੇ ਤਲਾਸ਼ੀ ਕੀਤੀ।
ਸ. ਚੀਮਾ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ, ਟੈਕਸ ਕਮਿਸ਼ਨਰ, ਪੰਜਾਬ ਵੱਲੋਂ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਅਤੇ 132 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਭਾਈਵਾਲਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ।
ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚਿਤਾਵਨੀ
ਕਾਰੋਬਾਰੀ ਭਾਈਚਾਰੇ ਨੂੰ ਵਿਭਾਗ ਨਾਲ ਸਹਿਯੋਗ ਕਰਨ ਅਤੇ ਬਕਾਇਆ ਟੈਕਸ ਅਦਾ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਟੈਕਸ ਚੋਰੀ ਨੂੰ ਰੋਕਣ ਅਤੇ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਅੱਲੂ ਅਰਜੁਨ ਨੂੰ ਮਿਲੀ ਵੱਡੀ ਰਾਹਤ
ਅੱਲੂ ਅਰਜੁਨ ਨੂੰ ਮਿਲੀ ਵੱਡੀ ਰਾਹਤ
ਸੁਪਰਸਟਾਰ ਅੱਲੂ ਅਰਜੁਨ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ਭਗਦੜ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਤੇਲੰਗਾਨਾ ਹਾਈ ਕੋਰਟ ਨੇ ਇਸ ਮਾਮਲੇ ‘ਚ ਅੱਲੂ ਅਰਜੁਨ ਨੂੰ ਜ਼ਮਾਨਤ ਦੇ ਦਿੱਤੀ ਹੈ। ਪੁਲਿਸ ਨੇ ਅੱਜ ਸਵੇਰੇ ਹੀ ਅਦਾਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੁੱਛਗਿੱਛ ਲਈ ਚਿੱਕੜਪੱਲੀ ਥਾਣੇ ਲਿਜਾਇਆ ਗਿਆ। ਸੰਧਿਆ ਥੀਏਟਰ ਭਗਦੜ ਮਾਮਲੇ ‘ਚ 32 ਸਾਲਾ ਔਰਤ ਦੀ ਮੌਤ ਹੋ ਗਈ ਸੀ।
ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ || Punjab News
ਹਾਈਕੋਰਟ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਭਗਦੜ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਅੱਲੂ ਅਰਜੁਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹਾਲਾਂਕਿ ਹੁਣ ਹਾਈ ਕੋਰਟ ਨੇ ਅੱਲੂ ਅਰਜੁਨ ਨੂੰ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
4 ਦਸੰਬਰ ਨੂੰ ਸੰਧਿਆ ਥੀਏਟਰ ਵਿੱਚ ਮੱਚੀ ਭਗਦੜ
4 ਦਸੰਬਰ ਨੂੰ ਬਲਾਕਬਸਟਰ ਫਿਲਮ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਹੈਦਰਾਬਾਦ ਦੇ ਸੰਧਿਆ ਥੀਏਟਰ ਵਿੱਚ ਭਗਦੜ ਮੱਚ ਗਈ ਸੀ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ ਅਤੇ ਚਾਰ ਲੋਕ ਜ਼ਖਮੀ ਹੋ ਗਏ ਸਨ। ਘਟਨਾ ਦੀ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਸ਼ੁੱਕਰਵਾਰ ਨੂੰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ।
ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ || Punjab News
ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ।
NHAI ਦਾ ਟੋਲ ਕੁਲੈਕਸ਼ਨ ਵਿੱਤੀ ਸਾਲ 2023-24 ਵਿੱਚ 55,882 ਕਰੋੜ ਰੁਪਏ ਤੱਕ ਪੁੱਜਾ: ਗਡਕਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
8000 ਰੁਪਏ ਰਿਸ਼ਵਤ ਦੀ ਮੰਗ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ ‘ਤੇ ਤਬਦੀਲ ਨਹੀਂ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।
ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਹਥਿ.ਆਰਾਂ ਨੂੰ ਲੈ ਕੇ ਪਾਬੰਦੀ || Punjab News
ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਹਥਿ.ਆਰਾਂ ਨੂੰ ਲੈ ਕੇ ਪਾਬੰਦੀ
ਪੰਜਾਬ ਵਿੱਚ ਬਠਿੰਡਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਧਾਰਾ 163 ਲਾਗੂ ਕਰ ਦਿੱਤੀ ਗਈ ਹੈ। ਇਸ ਤਹਿਤ ਕੋਈ ਵੀ ਵਿਅਕਤੀ ਆਪਣੇ ਨਾਲ ਕੋਈ ਹਥਿਆਰ ਨਹੀਂ ਲੈ ਜਾ ਸਕੇਗਾ। ਲੋਕਾਂ ਨੂੰ ਆਪਣੇ ਲਾਇਸੰਸੀ ਹਥਿਆਰ ਵੀ ਸਬੰਧਤ ਥਾਣਿਆਂ ਵਿੱਚ ਜਮ੍ਹਾ ਕਰਵਾਉਣੇ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਇਹ ਹੁਕਮ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਤਹਿਤ ਜਾਰੀ ਕੀਤਾ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ, ਜ਼ਿਮਨੀ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜਾਰੀ ਕੀਤੇ ਗਏ ਹਨ।
Diljit Dosanjh ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ || || Punjab New
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੁਲਿਸ ਥਾਣਾ ਕੈਨਾਲ ਕਲੋਨੀ, ਨੇਹੀਆਂਵਾਲਾ, ਨਥਾਣਾ, ਫੂਲ, ਸਿਟੀ ਰਾਮਪੁਰਾ, ਦਿਆਲਪੁਰਾ, ਮੌੜ ਮੰਡੀ ਅਤੇ ਤਲਵੰਡੀ ਸਾਬੋ ਜਾਂ ਅਧਿਕਾਰਤ ਡੀਲਰ ਕੋਲ ਆਪਣੇ ਹਥਿਆਰ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ 23 ਦਸੰਬਰ 2024 ਤੱਕ ਹਥਿਆਰ ਲੈ ਕੇ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੈ।
ਇਹ ਹੁਕਮ ਫੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡਾਂ, ਫੈਕਟਰੀ ਸੁਰੱਖਿਆ ਗਾਰਡਾਂ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਮਾਲਕਾਂ, ਗਹਿਣਿਆਂ ਦੀ ਦੁਕਾਨ ਦੇ ਮਾਲਕਾਂ, ਖਿਡਾਰੀਆਂ (ਸ਼ੂਟਰਾਂ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹਨ) ‘ਤੇ ਲਾਗੂ ਨਹੀਂ ਹੁੰਦਾ।
ਦੇਰ ਤੱਕ ਨਹਾਉਣ ਦੀ ਸ਼ੌਕੀਨ ਸੀ ਲਾੜੀ, ਇੱਕ ਦਿਨ ਸੱਸ ਗਈ ਬਾਹਰ ਤਾਂ ਕਰ ‘ਤਾ ਵੱਡਾ ਕਾਰਾ || National News
ਦੇਰ ਤੱਕ ਨਹਾਉਣ ਦੀ ਸ਼ੌਕੀਨ ਸੀ ਲਾੜੀ, ਇੱਕ ਦਿਨ ਸੱਸ ਗਈ ਬਾਹਰ ਤਾਂ ਕਰ ‘ਤਾ ਵੱਡਾ ਕਾਰਾ
ਭਾਰਤ ਵਿੱਚ ਜਦੋਂ ਤੋਂ ਵਿਆਹਾਂ ਨੂੰ ਲੈ ਕੇ ਠੱਗੀਆਂ ਹੋਣ ਲੱਗੀਆਂ ਹਨ ਉਦੋਂ ਤੋਂ ਹੀ ਸਭ ਚੌਕਸ ਹੋ ਗਏ ਹਨ | ਪਰ ਫਿਰ ਵੀ ਕੋਈ ਨਾ ਕੋਈ ਠੱਗੀ ਦਾ ਸ਼ਿਕਾਰ ਤਾਂ ਹੋ ਹੀ ਜਾਂਦਾ ਹੈ | ਅਜੋਕੇ ਸਮੇਂ ਵਿੱਚ ਲੁਟੇਰੇ ਲਾੜੀਆਂ ਦੇ ਕਈ ਮਾਮਲੇ ਸਾਹਮਣੇ ਆਏ ਹਨ। ਹਾਲੀ ਦੇ ਵਿੱਚ ਅਜਿਹਾ ਹੀ ਇੱਕ ਹੋਰ ਮਾਮਲਾ ਸੰਭਲ ਤੋਂ ਆਇਆ ਹੈ ਜਿੱਥੇ ਕਿ ਇਕ ਪਰਿਵਾਰ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਅਚਾਨਕ ਸਵੇਰੇ ਨਹਾਉਣ ਦੇ ਨਾਂ ‘ਤੇ ਬਾਥਰੂਮ ‘ਚ ਦਾਖਲ ਹੋਈ ਨੂੰਹ ਨੇ ਘਰ ਦੀ ਸਾਰੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ ਅਤੇ ਨੌਂ-ਦੋ ਗਿਆਰਾਂ ਹੋ ਗਈ।
ਕਾਫੀ ਦੇਰ ਤੱਕ ਕਰਦੀ ਰਹਿੰਦੀ ਸੀ ਇਸ਼ਨਾਨ
ਇਹ ਮਾਮਲਾ ਸੰਭਲ ਦੇ ਹਯਾਤਨਗਰ ਦਾ ਹੈ। ਜਿੱਥੇ ਕਿ ਇੱਕ ਨਵਵਿਆਹੁਤਾ ਆਪਣੇ ਸਹੁਰੇ ਘਰੋਂ ਤਿੰਨ ਲੱਖ ਦੀ ਨਕਦੀ ਅਤੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਈ। ਘਟਨਾ ਦੇ ਸਮੇਂ ਘਰ ‘ਚ ਕੋਈ ਨਹੀਂ ਸੀ। ਔਰਤ ਨੇ ਆਪਣੀ ਸੱਸ ਨੂੰ ਕਿਹਾ ਸੀ ਕਿ ਉਹ ਨਹਾਉਣ ਜਾ ਰਹੀ ਹੈ। ਨੂੰਹ ਕਾਫੀ ਦੇਰ ਤੱਕ ਇਸ਼ਨਾਨ ਕਰਦੀ ਰਹਿੰਦੀ ਸੀ, ਇਸ ਲਈ ਸੱਸ ਨੇ ਘਰ ਤੋਂ ਬਾਹਰ ਕੋਈ ਕੰਮ ਪੂਰਾ ਕਰਨ ਦੀ ਸੋਚੀ। ਜਦੋਂ ਸੱਸ ਵਾਪਸ ਆਈ ਤਾਂ ਉਸ ਨੇ ਆਪਣੀ ਨੂੰਹ ਨੂੰ ਨਹੀਂ ਦੇਖਿਆ। ਪਹਿਲਾਂ ਤਾਂ ਸੱਸ ਨੂੰ ਲੱਗਾ ਕਿ ਉਹ ਨਹਾ ਰਹੀ ਹੈ ਪਰ ਕਮਰੇ ‘ਚ ਦਾਖਲ ਹੁੰਦੇ ਹੀ ਉਸ ਦੇ ਹੋਸ਼ ਉੱਡ ਗਏ।
ਇਹ ਵੀ ਪੜ੍ਹੋ : SGPC ਪ੍ਰਧਾਨ ਹਰਜਿੰਦਰ ਧਾਮੀ ਨੇ ਬੀਬੀ ਜਗੀਰ ਕੌਰ ਤੋਂ ਮੰਗੀ ਮੁਆਫ਼ੀ
ਸੱਤ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਹਯਾਤਨਗਰ ਦੇ ਦਾਤਵਾਲੀ ਮਾਰਗ ‘ਚ ਰਹਿਣ ਵਾਲੇ ਨੌਜਵਾਨ ਦਾ ਸੱਤ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਘਰ ਦੀ ਨਵੀਂ ਨੂੰਹ ਨੂੰ ਲੰਮਾ ਸਮਾਂ ਇਸ਼ਨਾਨ ਕਰਨ ਦੀ ਆਦਤ ਸੀ। ਅਜਿਹੇ ‘ਚ ਘਟਨਾ ਵਾਲੇ ਦਿਨ ਵੀ ਜਦੋਂ ਸੱਸ ਨੇ ਦੇਖਿਆ ਕਿ ਨੂੰਹ ਨਹਾਉਣ ਗਈ ਹੈ ਤਾਂ ਉਹ ਘਰ ਖਾਲੀ ਛੱਡ ਕੇ ਆਪਣਾ ਕੰਮ ਕਰਨ ਲੱਗ ਪਈ। ਜਦੋਂ ਮੈਂ ਵਾਪਸ ਪਰਤੀ ਤਾਂ ਦੇਖਿਆ ਕਿ ਨਾ ਤਾਂ ਮੇਰੀ ਨੂੰਹ ਅਤੇ ਨਾ ਹੀ ਕੋਈ ਪੈਸਾ ਜਾਂ ਗਹਿਣਾ ਘਰ ਵਿੱਚ ਸੀ। ਸੱਸ ਨੇ ਤੁਰੰਤ ਇਸ ਬਾਰੇ ਆਪਣੇ ਬੇਟੇ ਨੂੰ ਸੂਚਿਤ ਕੀਤਾ ਅਤੇ ਉਸ ਨੂੰ ਘਰ ਬੁਲਾਇਆ। ਔਰਤ ਸੱਤ ਮਹੀਨਿਆਂ ਤੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੀ ਸੀ।
ਔਰਤ ਦੀ ਫੋਟੋ ਲੈ ਕੇ ਉਸ ਦੀ ਭਾਲ ਜਾਰੀ
ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ। ਪੁਲਿਸ ਹੁਣ ਵਿਆਹੁਤਾ ਔਰਤ ਦੀ ਫੋਟੋ ਲੈ ਕੇ ਉਸ ਦੀ ਭਾਲ ਕਰ ਰਹੀ ਹੈ, ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਲੁਟੇਰਾ ਲਾੜੀ ਗਰੋਹ ਦੇ ਕਈ ਸ਼ਿਕਾਰ ਸਾਹਮਣੇ ਆਏ ਹਨ। ਪਹਿਲਾਂ ਇਹ ਲੋਕ ਬਦਨਾਮੀ ਦੇ ਡਰੋਂ ਪੁਲਿਸ ਕੋਲ ਨਹੀਂ ਜਾਂਦੇ ਸਨ। ਪਰ ਹੁਣ ਕਾਫੀ ਲੋਕ ਪੁਲਿਸ ਕੋਲ ਜਾਂਦੇ ਹਨ ਤੇ ਸ਼ਿਕਾਇਤ ਵੀ ਦਰਜ ਕਰਵਾਉਂਦੇ ਹਨ ਜਿਸਦੇ ਚੱਲਦਿਆਂ ਅਜਿਹੇ ਮਾਮਲਿਆਂ ਵਿੱਚ ਪੁਲਿਸ ਨੇ ਕਈ ਗ੍ਰਿਫਤਾਰੀਆਂ ਵੀ ਕੀਤੀਆਂ ਹਨ |
Diljit Dosanjh ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ || || Punjab New
Diljit Dosanjh ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ ਦੇ ਸੈਕਟਰ 34 ਵਿੱਚ ਕੱਲ੍ਹ 14 ਦਸੰਬਰ ਨੂੰ ਦਿਲਜੀਤ ਦੁਸਾਂਝ (Diljit Dosanjh ) ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ || Punjab News
ਇਸ ਸਬੰਧੀ ਕੁਝ ਰੋਡ ਬੰਦ ਕੀਤੇ (Diljit Dosanjh chandigarh show) ਗਏ ਹਨ।
ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ

SGPC ਪ੍ਰਧਾਨ ਹਰਜਿੰਦਰ ਧਾਮੀ ਨੇ ਬੀਬੀ ਜਗੀਰ ਕੌਰ ਤੋਂ ਮੰਗੀ ਮੁਆਫ਼ੀ || Punjab Update
SGPC ਪ੍ਰਧਾਨ ਹਰਜਿੰਦਰ ਧਾਮੀ ਨੇ ਬੀਬੀ ਜਗੀਰ ਕੌਰ ਤੋਂ ਮੰਗੀ ਮੁਆਫ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇਕ ਪੱਤਰ ਦੇ ਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਮੁਆਫ਼ੀ ਮੰਗੀ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿੱਤੇ ਆਪਣੇ ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ ਜਾਣੇ ਅਣਜਾਣੇ ਵਿਚ ਅਪਸ਼ਬਦ ਬੋਲੇ ਗਏ ਹਨ, ਜਿਸ ਦੀ ਉਹ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਨਾਲ ਮੋਬਾਈਲ ਫੋਨ ਉੱਤੇ ਗੱਲ ਕਰਦਿਆਂ ਉਨ੍ਹਾਂ ਕੋਲੋਂ ਕੁਝ ਇਤਰਾਯੋਗ ਸ਼ਬਦਾਵਲੀ ਵਰਤੀ ਗਈ ਸੀ।
ਬੀਬੀ ਜਗੀਰ ਕੌਰ ਬਾਰੇ ਬੋਲੇ ਗਏ ਅਪਸ਼ਬਦਾਂ ਦਾ ਮੈਨੂੰ ਅਫ਼ਸੋਸ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਖਿਮਾ ਜਾਚਨਾ ਪੱਤਰ। pic.twitter.com/nHceGr60Ky
— Harjinder Singh Dhami (@SGPCPresident) December 13, 2024
ਸਭ ਕੁਝ ਜਾਣੇ ਅਣਜਾਣੇ ਵਿਚ ਹੋਇਆ
ਇਹ ਸਭ ਕੁਝ ਜਾਣੇ ਅਣਜਾਣੇ ਵਿਚ ਹੋਇਆ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਉਨ੍ਹਾਂ ਨੂੰ ਜੋ ਵੀ ਆਦੇਸ਼ ਹੋਵੇਗਾ, ਉਹ ਸਿਰ ਮੱਥੇ ਪ੍ਰਵਾਨ ਕਰਨਗੇ। ਪ੍ਰਧਾਨ ਨੇ ਪੱਤਰ ਅਕਾਲ ਤਖਤ ਦੇ ਸਕੱਤਰੇਤ ਵਿਖੇ ਮੈਨੇਜਰ ਜਸਪਾਲ ਸਿੰਘ ਨੂੰ ਸੌਂਪਿਆ ਹੈ।
ਇਹ ਵੀ ਪੜ੍ਹੋ : Diljit Dosanjh ਦੇ Concert ਦੀ ਕਰ ਲਓ ਤਿਆਰੀ, ਹਾਈਕੋਰਟ ਤੋਂ ਮਿਲੀ ਹਰੀ ਝੰਡੀ
ਉਨ੍ਹਾਂ ਇਸ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਖੁਲਾਸਾ ਕੀਤਾ ਕਿ ਇਕ ਵਿਅਕਤੀ ਨਾਲ ਗੱਲਬਾਤ ਕਰਦਿਆਂ ਜਦੋਂ ਉਨ੍ਹਾਂ ਬੀਬੀ ਜਗੀਰ ਕੌਰ ਦੇ ਹਵਾਲੇ ਨਾਲ ਕੋਈ ਗੱਲ ਕੀਤੀ ਤਾਂ ਉਹ ਉਤੇਜਿਤ ਹੋ ਗਏ ਸਨ ਅਤੇ ਉਨ੍ਹਾਂ ਕੋਲੋਂ ਕੁਝ ਅਪਸ਼ਬਦ ਵਰਤੇ ਗਏ ਹਨ।
Diljit Dosanjh ਦੇ Concert ਦੀ ਕਰ ਲਓ ਤਿਆਰੀ, ਹਾਈਕੋਰਟ ਤੋਂ ਮਿਲੀ ਹਰੀ ਝੰਡੀ || Entertainment news
Diljit Dosanjh ਦੇ Concert ਦੀ ਕਰ ਲਓ ਤਿਆਰੀ, ਹਾਈਕੋਰਟ ਤੋਂ ਮਿਲੀ ਹਰੀ ਝੰਡੀ
Diljit Dosanjh ਦੇ Concert ਲਈ ਚੰਡੀਗੜ੍ਹ ਦੇ ਲੋਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ ਉਹਨਾਂ ਲਈ ਵੱਡੀ ਖੁਸ਼ਖ਼ਬਰੀ ਹੈ | ਦਰਅਸਲ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਵਿਚ ਕੱਲ੍ਹ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚਿਆ ਸੀ।
ਦੱਸ ਦਈਏ ਕਿ ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਪਾਈ ਗਈ ਹੈ। ਪਟੀਸ਼ਨ ਵਿਚ ਕੰਸਰਟ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਸ਼ੋਅ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਦਿਲਜੀਤ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚੇ
ਸ਼ੋਅ ਦੇ ਲਈ ਦਿਲਜੀਤ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਹਾਈ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸ਼ੋਅ ਲਈ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਹੋਰ ਜਨਤਕ ਉਪਾਵਾਂ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਤੱਕ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਢੁੱਕਵੇਂ ਉਪਾਅ ਲਾਗੂ ਨਹੀਂ ਕੀਤੇ ਜਾਂਦੇ, ਪ੍ਰਬੰਧਕਾਂ ਨੂੰ ਚੰਡੀਗੜ੍ਹ ਵਿੱਚ ਸ਼ੋਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੋਅ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕਈ ਪ੍ਰਬੰਧ ਕੀਤੇ ਹਨ। ਵਿਸ਼ੇਸ਼ ਕਮੇਟੀ ਬਣਾਈ ਗਈ ਹੈ।
14 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਚ ਸ਼ੋਅ
ਉੱਥੇ ਹੀ ਦੂਜੇ ਪਾਸੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸ਼ਰਾਬ ਤੇ ਹਿੰਸਾ ਵਾਲੇ ਗੀਤਾਂ ਨੂੰ ਲੈ ਕੇ ਚੰਡੀਗੜ੍ਹ ਦੇ ਬਾਲ ਕਮਿਸ਼ਨ ਨੇ ਸਖਤੀ ਕੀਤੀ ਹੈ। ਦਿਲਜੀਤ ਇਨ੍ਹੀਂ ਦਿਨੀਂ ਆਪਣੇ ਦਿਲ ਲੁਮਿਨਾਟੀ ਟੂਰ ’ਤੇ ਹੈ ਤੇ ਉਨ੍ਹਾਂ ਦਾ 14 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਚ ਸ਼ੋਅ ਹੈ ਜਿਸ ਨੂੰ ਲੈ ਕੇ ਚੰਡੀਗੜ੍ਹ ਕਮਿਸ਼ਨ ਫਾਰ ਦਿ ਪ੍ਰੋਟੈਕਸ਼ਨ ਆਫ ਚਾਈਲਡ ਰਾਈਟ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਦਿਲਜੀਤ ਦੇ ਗੀਤਾਂ ਦਾ ਬੱਚਿਆਂ ’ਤੇ ਪੈ ਰਿਹਾ ਮਾੜਾ ਅਸਰ
ਬਾਲ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸ਼ੋਅ ਸਬੰਧੀ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਸ ਵਿਚ ਕਿਹਾ ਗਿਆ ਹੈ ਕਿ ਦਿਲਜੀਤ ਦੇ ਗੀਤਾਂ ਦਾ ਬੱਚਿਆਂ ’ਤੇ ਮਾੜਾ ਅਸਰ ਪੈ ਰਿਹਾ ਹੈ ਤੇ ਬੱਚੇ ਗੀਤ ‘ਪਟਿਆਲਾ ਪੈੱਗ’ ਤੋਂ ਪ੍ਰਭਾਵਿਤ ਹੋ ਰਹੇ ਹਨ ਜਿਸ ਨਾਲ ਸ਼ਰਾਬ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਇਸ ਸ਼ੋਅ ਦੌਰਾਨ ਦਿਲਜੀਤ ‘ਪਟਿਆਲਾ ਪੈੱਗ’, ‘ਪੰਜ ਤਾਰਾ’ ਤੇ ‘ਕੇਸ’ ਗੀਤ ਨਾ ਗਾਉਣ ਤੇ ਨਾ ਹੀ ਸਟੇਜ ’ਤੇ ਕਿਸੇ ਬੱਚੇ ਨੂੰ ਸੱਦਣ।















