Home Blog Page 1128

ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਬੰ/ਬ ਦੀ ਧਮਕੀ,ਅਲਰਟ ‘ਤੇ ਮੁੰਬਈ ਪੁਲਿਸ || Breaking News

0

ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਬੰ/ਬ ਦੀ ਧਮਕੀ,ਅਲਰਟ ‘ਤੇ ਮੁੰਬਈ ਪੁਲਿਸ

ਦੇਸ਼ ਵਿੱਚ ਈਮੇਲਾਂ ਰਾਹੀਂ ਧਮਕੀਆਂ ਦੇਣ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਭਾਰਤੀ ਰਿਜ਼ਰਵ ਬੈਂਕ ਦੀ ਅਧਿਕਾਰਤ ਵੈੱਬਸਾਈਟ ‘ਤੇ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ‘ਚ ਬੈਂਕ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜ਼ੋਨ 1 ਦੇ ਡੀਸੀਪੀ, ਮੁੰਬਈ ਪੁਲਿਸ ਨੇ ਕਿਹਾ ਕਿ ਈਮੇਲ ਰੂਸੀ ਭਾਸ਼ਾ ਵਿੱਚ ਆਈ ਹੈ, ਜਿਸ ਵਿੱਚ ਬੈਂਕ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਮਾਤਾ ਰਮਾਬਾਈ ਮਾਰਗ (ਐਮਆਰਏ ਮਾਰਗ) ਥਾਣੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਧਮਕੀ ਤੋਂ ਬਾਅਦ ਮੁੰਬਈ ਪੁਲਿਸ ਅਲਰਟ ‘ਤੇ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਦਿੱਲੀ ਦੇ ਕਈ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਮੇਲ ਮਿਲੇ ਹਨ।

ਅੱਜ ਪੁਤਲੇ ਸਾੜਣਗੇ ਕਿਸਾਨ; ਟਿਕੈਤ ਸਮੇਤ ਇਹ ਕਿਸਾਨ ਆਗੂ ਪੁੱਜਣਗੇ ਖਨੌਰੀ ਬਾਰਡਰ

ਅੱਜ ਪੁਤਲੇ ਸਾੜਣਗੇ ਕਿਸਾਨ; ਟਿਕੈਤ ਸਮੇਤ ਇਹ ਕਿਸਾਨ ਆਗੂ ਪੁੱਜਣਗੇ ਖਨੌਰੀ ਬਾਰਡਰ || Punjab news

0

ਅੱਜ ਪੁਤਲੇ ਸਾੜਣਗੇ ਕਿਸਾਨ; ਟਿਕੈਤ ਸਮੇਤ ਇਹ ਕਿਸਾਨ ਆਗੂ ਪੁੱਜਣਗੇ ਖਨੌਰੀ ਬਾਰਡਰ

ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 10 ਮਹੀਨੇ ਹੋ ਗਏ ਹਨ। ਖਨੌਰੀ ਬਾਰਡਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।

ਭਲਕੇ ਕਰਨਗੇ ਦਿੱਲੀ ਵੱਲ ਕੂਚ, 16 ਦਸੰਬਰ ਨੂੰ ਟਰੈਕਟਰ ਮਾਰਚ

ਭਲਕੇ 14 ਦਸੰਬਰ ਨੂੰ ਕਿਸਾਨ ਤੀਜੀ ਵਾਰ ਦਿੱਲੀ ਵੱਲ ਕੂਚ ਕਰਨਗੇ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਦਿਨ ਰਾਸ਼ਟਰਪਤੀ ਦੇ ਨਾਂ ਡੀਸੀ ਅਤੇ ਐਸਡੀਐਮ ਨੂੰ ਮੰਗ ਪੱਤਰ ਸੌਂਪੇ ਜਾਣਗੇ। ਦੱਸ ਦਈਏ ਕਿ 18 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਪਹਿਲੀ ਵਾਰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਪਹੁੰਚ ਰਹੇ ਹਨ। ਇਨ੍ਹਾਂ ਵਿੱਚ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ 10 ਆਗੂ ਸ਼ਾਮਲ ਹੋਣਗੇ। ਵੀਰਵਾਰ ਨੂੰ ਅਮਰੀਕਾ ਤੋਂ ਆਈ ਕੈਂਸਰ ਮਾਹਿਰ ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਗੁਰਦਿਆਂ ਨੂੰ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜੋ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ

 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ || Punjab News

0

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ

ਅੰਮ੍ਰਿਤਸਰ- ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ।

ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਸਰਕਾਰ ਸਰਕਾਰਾਂ

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨਾਂ ਨੂੰ ਅੰਨਦਾਤਾ ਕਹਿ ਕੇ ਸੰਬੋਧਨ ਕਰਦੇ ਹਨ ਜਦਕਿ ਜਮੀਨੀ ਸਥਿਤੀ ਇਹ ਹੈ ਕਿ ਦੇਸ਼ ਦੇ ਅੰਨਦਾਤਾ ਨੂੰ ਅੱਜ ਸੜਕਾਂ ਉੱਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਸਰਕਾਰਾਂ ਉਨ੍ਹਾਂ ਉੱਤੇ ਕਈ ਤਰ੍ਹਾਂ ਦੇ ਤਸ਼ੱਦਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਫਸਲਾਂ ਉੱਤੇ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਦੀ ਹੱਕੀ ਅਤੇ ਜਾਇਜ਼ ਮੰਗ ਹੈ ਅਤੇ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਸੰਘਰਸ਼ ਦਾ ਰਾਹ ਛੱਡ ਕੇ ਆਪਣੇ ਘਰਾਂ ਨੂੰ ਜਾਣ ਤਾਂ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਸੰਸਦ ਅੰਦਰ ਬਿਨਾ ਦੇਰੀ ਪਾਸ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਕੇਂਦਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਕਾਰਾਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਰਵਾਇਤ ਅਤੇ ਸਿਧਾਂਤ ਵਿੱਚ ਭੁੱਖ ਹੜਤਾਲ ਨੂੰ ਕੋਈ ਥਾਂ ਨਹੀਂ, ਇਸ ਲਈ ਕਿਸਾਨ ਆਗੂਆਂ ਅਤੇ ਖ਼ਾਸਕਰ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਹੈ ਕਿ ਉਹ ਚੜ੍ਹਦੀ ਕਲਾ ਨਾਲ ਕਿਸਾਨੀ ਸੰਘਰਸ਼ ਨੂੰ ਅਗਾਂਹ ਵਧਾਉਣ ਤਾਂ ਜੋ ਸਰਕਾਰਾਂ ਤੋਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ।

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸੰਸਦ ‘ਚ ਚੁੱਕਿਆ ਸੜਕ ਹਾਦਸਿਆਂ ਦਾ ਮੁੱਦਾ. ਪੜੋ ਕੀ ਕਿਹਾ

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸੰਸਦ ‘ਚ ਚੁੱਕਿਆ ਸੜਕ ਹਾਦਸਿਆਂ ਦਾ ਮੁੱਦਾ, ਪੜੋ ਕੀ ਕਿਹਾ

0

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸੰਸਦ ‘ਚ ਚੁੱਕਿਆ ਸੜਕ ਹਾਦਸਿਆਂ ਦਾ ਮੁੱਦਾ, ਪੜੋ ਕੀ ਕਿਹਾ

ਬਰਨਾਲਾ: ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੜਕ ਹਾਦਸਿਆਂ ਦਾ ਮੁੱਦਾ ਸੰਸਦ ਵਿੱਚ ਚੁੱਕਿਆ।ਉਨ੍ਹਾਂ ਸੜਕੀ ਆਵਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਸਵਾਲ ਕੀਤਾ ਕਿ ਬਾਹਰਲੇ ਦੇਸ਼ਾਂ ਜਿਵੇਂ ਜਾਪਾਨ, ਸਵੀਡਨ, ਆਸਟ੍ਰੇਲੀਆ ਦੀ ਤਰ੍ਹਾਂ ਸਾਡੇ ਦੇਸ਼ ਵਿੱਚ ਸਰਕਾਰ ਨੇ ਜ਼ੀਰੋ ਸੜਕ ਹਾਦਸਿਆਂ ਲਈ ਕੋਈ ਸਮਾ – ਸੀਮਾਂ ਮਿੱਥੀ ਹੈ?

ਸੜਕ ਸੁਰਖਿਆ ਫੋਰਸ ਸਦਕਾ ਸੜਕ ਹਾਦਸਿਆਂ ‘ਚ ਮੌਤ ਦਰ ਘਟੀ

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਇਕ ਸਾਲ ਵਿਚ ਪੰਜਾਬ ਸਰਕਾਰ ਦੇ ਉਪਰਾਲੇ ਸੜਕ ਸੁਰਖਿਆ ਫੋਰਸ ਸਦਕਾ ਸੜਕ ਹਾਦਸਿਆਂ ਵਿੱਚ ਮੌਤ ਦਰ 47 ਫੀਸਦੀ ਘਟੀ ਹੈ। ਇਸ ਫੋਰਸ ਵਿਚ 1600 ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤੇ ਹਰ 30 ਕਿਲੋਮੀਟਰ ਦੀ ਦੂਰੀ ‘ਤੇ ਸੜਕ ਸੁਰਖਿਆ ਫੋਰਸ ਦੀ ਗੱਡੀ ਲਗਾਈ ਗਈ ਹੈ।

ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ

ਉਨ੍ਹਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਸਵਾਲ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਵੀ ਅਜਿਹੀ ਫੋਰਸ ਦਾ ਗਠਨ ਕਰੇਗੀ। ਇਸ ‘ਤੇ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ਭਰ ਵਿਚ ਹਾਈਵੇਜ਼ ਦਾ ਜਾਲ ਵਿਛਾਇਆ ਗਿਆ ਹੈ, ਜਿੱਥੇ ਵਾਹਨ ਤੇਜ਼ ਰਫ਼ਤਾਰ ‘ਤੇ ਚਲਦੇ ਹਨ। ਉਨ੍ਹਾਂ ਕਿਹਾ ਕਿ ਨਿਤਿਨ ਗਡਕਰੀ ਨੇ ਜ਼ਿਕਰ ਕੀਤਾ ਹੈ ਕਿ ਹਰ ਸਾਲ ਦੇਸ਼ ਵਿਚ ਕਰੀਬ ਪੌਣੇ ਦੋ ਲੱਖ ਜਾਨਾਂ ਸਿਰਫ ਸੜਕ ਹਾਦਸਿਆਂ ਵਿਚ ਜਾਂਦੀਆਂ ਹਨ ਅਤੇ ਪਿਛਲੇ 10 ਸਾਲਾਂ ਵਿਚ 15 ਲੱਖ ਕੀਮਤੀ ਜਾਨਾਂ ਸੜਕ ਹਾਦਸਿਆਂ ਵਿੱਚ ਗਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਸਰਕਾਰ ਦੀ ਤਰ੍ਹਾਂ ਕੇਂਦਰ ਸਰਕਾਰ ਕਿਸੇ ਫੋਰਸ ਦਾ ਗਠਨ ਕਰੇਗੀ ਜਾਂ ਜ਼ੀਰੋ ਸੜਕ ਹਾਦਸੇ ਕਰਨ ਲਈ ਕੋਈ ਸਮਾਂ ਸੀਮਾ ਤੈਅ ਕਰੇਗੀ।

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ; ਬਜੁਰਗ ਅਤੇ ਛੋਟੇ ਬੱਚੇ ਇਨ੍ਹਾਂ ਗੱਲਾਂ ਦਾ ਰੱਖਣ ਵਿਸ਼ੇਸ਼ ਖਿਆਲ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ; ਬਜੁਰਗ ਅਤੇ ਛੋਟੇ ਬੱਚੇ ਇਨ੍ਹਾਂ ਗੱਲਾਂ ਦਾ ਰੱਖਣ ਵਿਸ਼ੇਸ਼ ਖਿਆਲ

0

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ; ਬਜੁਰਗ ਅਤੇ ਛੋਟੇ ਬੱਚੇ ਇਨ੍ਹਾਂ ਗੱਲਾਂ ਦਾ ਰੱਖਣ ਵਿਸ਼ੇਸ਼ ਖਿਆਲ

ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫਰੀਦਕੋਟ ਜ਼ਿਲ੍ਹਾ ਵੀ ਸ਼ਾਮਲ ਹੈ। ਫਰੀਦਕੋਟ ਦਾ ਪਿਛਲੇ ਦੋ ਦਿਨਾਂ ਦਾ ਰਾਤ ਦਾ ਤਾਪਮਾਨ ਘੱਟੋ- ਘੱਟ ਕਰਮਵਾਰ 1.5 ਅਤੇ 2.0 ਦਰਜ ਕੀਤਾ ਗਿਆ ਹੈ । ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ।

ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਕਰਨ ਗੁਰੇਜ

ਸਿਵਲ ਸਰਜਨ ਫਰੀਦਕੋਟ ਨੇ ਅਪੀਲ ਕੀਤੀ ਕਿ ਸ਼ੀਤ ਲਹਿਰ ਨਾਲ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਸ਼ੀਤ ਲਹਿਰ ਦੇ ਮੱਦੇਨਜਰ ਦੁਪਈਆ ਵਾਹਨ ਦੀ ਵਰਤੋ ਘੱਟ ਕੀਤੀ ਜਾਵੇ।

ਅੰਗੀਠੀ ਬਾਲ ਕੇ ਕਦੇ ਵੀ ਨਾ ਸੇਕੀ ਜਾਵੇ ਅੱਗ 

ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਦੇਖੋ List

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ,13-12-2024

0

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ,13-12-2024

 

One Nation One Election Bill ਨੂੰ ਮੋਦੀ ਕੈਬਨਿਟ ਤੋਂ ਮਿਲੀ ਮਨਜ਼ੂਰੀ, ਇਸ ਸੈਸ਼ਨ ‘ਚ ਪੇਸ਼ ਹੋਵੇਗਾ ਬਿੱਲ

One Nation One Election Bill ਨੂੰ ਲੈ ਕੇ ਵੱਡੀ ਖਬਰ ਆਈ ਹੈ ਜਿੱਥੇ ਕਿ ਅੱਜ ਯਾਨੀ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਸਰਕਾਰ..ਹੋਰ ਪੜੋ

ਸਰਕਾਰ ਨੇ ਇਸ ਦਿਨ ਛੁੱਟੀ ਦਾ ਕਰ ਦਿੱਤਾ ਐਲਾਨ, ਨੋਟੀਫਿਕੇਸ਼ਨ ਜਾਰੀ

ਗੁਰੂ ਘਾਸੀਦਾਸ ਜਯੰਤੀ ਮੌਕੇ 18 ਦਸੰਬਰ 2024 ਨੂੰ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਭਰ ਵਿੱਚ ਇਹ ਦਿਹਾੜਾ ਵਿਸ਼ੇਸ਼ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਦੱਸ ਦਈਏ ਕਿ ਇਹ ਛੁੱਟੀ..ਹੋਰ ਪੜੋ

Diljit Dosanjh ਦੇ ਚੰਡੀਗੜ੍ਹ Concert ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਸਮੇਤ ਇਹ ਨਿਰਦੇਸ਼ ਜਾਰੀ

ਚੰਡੀਗੜ੍ਹ ‘ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੁਸਾਂਝ ਦੇ ਕੰਸਰਟ ਤੋਂ ਪਹਿਲਾਂ ਹੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਕਮਿਸ਼ਨ ਨੇ….ਹੋਰ ਪੜੋ

ਧਨੋਲਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌ/ਤ

ਬਰਨਾਲਾ: ਜ਼ਿਲਾ ਬਰਨਾਲਾ ਦੇ ਕਸਬਾ ਧਨੋਲਾ ਵਿਖੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਤਾਂ ਚੱਕਣਾ ਚੂਰ ਹੋ ਹੀ ਗਈ ਜਦੋਂ ਕਿ...ਹੋਰ ਪੜੋ 

ਹੁਣ ਸਿੱਧਾ ATM ਤੋਂ ਕਢਵਾਏ ਜਾ ਸਕਣਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਕਦੋਂ ਤੋਂ ਮਿਲੇਗੀ ਇਹ ਸਹੂਲਤ

ਨਵੀ ਦਿੱਲੀ : ਸਰਕਾਰ ਨੇ ਨੌਕਰੀ ਕਰਨ ਵਾਲਿਆਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਹੁਣ ਲੋਕਾਂ ਨੂੰ PF ਦੇ ਪੈਸੇ ਕਢਵਾਉਣ ਲਈ PF ਦਫਤਰ ਨਹੀਂ ਜਾਣਾ ਪਵੇਗਾ। PF ਦੇ ਪੈਸੇ….ਹੋਰ ਪੜੋ 

 

 

 

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਦੇਖੋ List

0

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਦੇਖੋ List

ਨਵੀ ਦਿੱਲੀ: ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 21 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 13-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 13-12-2024

ਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ)

13-12-2024
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੫੪)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

ਸਕਾਰਾਤਮਕ ਵਿਚਾਰ

0
Positive thoughts

ਜੇ ਤੁਹਾਡੀ ਜਮੀਰ ਅਤੇ ਨੀਅਤ ਸਾਫ਼ ਹੈ ਤਾਂ
ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ
ਕੋਈ ਤੁਹਾਨੂੰ ਚੰਗਾ ਕਹੇ ਜਾਂ ਬੁਰਾ…
ਤੁਸੀਂ ਦੂਸਰਿਆਂ ਦੀ ਸੋਚ ਨਾਲ ਨਹੀਂ ਆਪਣੀ
ਨੀਅਤ ਨਾਲ ਜਾਣੇ ਜਾਉਗੇ

ਆਪਣੇ ਜਿਸਮ ਨੂੰ ਇੰਨਾ ਨਾ ਸਵਾਰੋ, ਉਹ ਤਾਂ ਮਿੱਟੀ ਵਿੱਚ ਹੀ ਮਿਲ ਜਾਣਾ ਹੈ

0
Don't ride your body so much, it will get mixed in the dust

ਆਪਣੇ ਜਿਸਮ ਨੂੰ ਇੰਨਾ ਨਾ ਸਵਾਰੋ, ਉਹ ਤਾਂ ਮਿੱਟੀ ਵਿੱਚ ਹੀ ਮਿਲ ਜਾਣਾ ਹੈ
ਸਵਾਰਨਾ ਹੈ ਤਾਂ ਆਪਣੀ ਰੂਹ ਨੂੰ ਸਵਾਰੋ, ਕਿਉਂਕਿ ਉਸ ਰੂਹ ਨੇ ਹੀ
ਰੱਬ ਕੋਲ ਜਾਣਾ ਹੈ