Home Blog Page 1133

ਨਗਰ ਨਿਗਮ ਚੋਣਾਂ: ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ, 21 ਦਸੰਬਰ ਨੂੰ ਹੋਵੇਗੀ ਵੋਟਿੰਗ || Punjab news

0

ਨਗਰ ਨਿਗਮ ਚੋਣਾਂ: ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ, 21 ਦਸੰਬਰ ਨੂੰ ਹੋਵੇਗੀ ਵੋਟਿੰਗ

ਚੰਡੀਗੜ੍ਹ : ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਹੈ।

ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ

ਦੱਸ ਦਈਏ ਕਿ ਵੋਟਿੰਗ 21 ਦਸੰਬਰ ਨੂੰ ਹੋਵੇਗੀ। ਇਸ ਵਾਰ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਕਮਿਸ਼ਨ ਨੇ ਨਾਮਜ਼ਦਗੀ ਲਈ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ। ਜਿਨ੍ਹਾਂ ਖੇਤਰਾਂ ਵਿੱਚ ਚੋਣਾਂ ਹੋ ਰਹੀਆਂ ਹਨ। ਉੱਥੇ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ‘ਤੇ ਪਾਬੰਦੀ ਹੈ। ਇਸ ਚੋਣ ਵਿੱਚ ਕੁੱਲ 37 ਲੱਖ 32 ਹਜ਼ਾਰ 636 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਦੌਰਾਨ 19 ਲੱਖ 55 ਹਜ਼ਾਰ 888 ਪੁਰਸ਼ ਅਤੇ 17 ਲੱਖ 76 ਹਜ਼ਾਰ 544 ਔਰਤਾਂ ਵੋਟ ਪਾਉਣਗੀਆਂ।

ਇਹ ਵੀ ਪੜੋ: ਅੱਜ ਹਰਿਆਣਾ ਦੌਰੇ ‘ਤੇ PM ਮੋਦੀ, ਦੇਣਗੇ ਵੱਡੀ ਸੌਗਾਤ

ਅੱਜ ਹਰਿਆਣਾ ਦੌਰੇ ‘ਤੇ PM ਮੋਦੀ, ਦੇਣਗੇ ਵੱਡੀ ਸੌਗਾਤ || National News

0

ਅੱਜ ਹਰਿਆਣਾ ਦੌਰੇ ‘ਤੇ PM ਮੋਦੀ, ਦੇਣਗੇ ਵੱਡੀ ਸੌਗਾਤ

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੌਰੇ ‘ਤੇ ਹਨ। ਉਹ ਪਾਣੀਪਤ ਵਿੱਚ ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੀ ‘ਬੀਮਾ ਸਖੀ’ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਦੇ ਲਈ ਸੈਕਟਰ 13-17 ਦੇ ਦੁਸਹਿਰਾ ਗਰਾਊਂਡ ਵਿੱਚ ਵੱਡਾ ਪੰਡਾਲ ਲਾਇਆ ਗਿਆ ਹੈ। 32 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਸਮਾਗਮ ਵਾਲੀ ਜਗ੍ਹਾ ਦੇ ਆਲੇ-ਦੁਆਲੇ 2 ਕਿਲੋਮੀਟਰ ਤੱਕ ਐਸਪੀਜੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ।

ਕਈ ਸਕੂਲ ਬੰਦ

ਅੱਜ ਦੇ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ “ਅਸੀਂ ਦੇਸ਼ ਭਰ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹਾਂ।ਅੱਜ ਦੁਪਹਿਰ ਕਰੀਬ 2 ਵਜੇ ਹਰਿਆਣਾ ਦੇ ਪਾਣੀਪਤ ਵਿੱਚ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲੇਗਾ। ਇਸ ਦੌਰਾਨ ਮੈਂ ਕਈ ਹੋਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਾਂਗਾ।” ਪੀਐਮ ਦੇ ਦੌਰੇ ਦੇ ਮੱਦੇਨਜ਼ਰ ਪਾਣੀਪਤ ਦੇ ਕੁਝ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਰਿੰਦਰ ਮੋਦੀ ਇਸ ਤੋਂ ਪਹਿਲਾ 22 ਜਨਵਰੀ 2015 ਨੂੰ ਪਾਣੀਪਤ ਆਏ ਸਨ।

ਇਹ ਵੀ ਪੜੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ;15 ਜ਼ਿਲਿਆਂ ‘ਚ ਅਲਰਟ ਹੋਇਆ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ;15 ਜ਼ਿਲਿਆਂ ‘ਚ ਅਲਰਟ ਹੋਇਆ ਜਾਰੀ || Punjab News

0

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ;15 ਜ਼ਿਲਿਆਂ ‘ਚ ਅਲਰਟ ਹੋਇਆ ਜਾਰੀ

ਪੰਜਾਬ ‘ਚ ਲਗਾਤਾਰ ਤਾਪਮਾਨ ਵਿੱਚ ਗਿਰਾਵਟ ਹੋ ਰਹੀ ਹੈ। ਇਸ ਵਿਚਾਲੇ ਹੀ ਪੰਜਾਬ ਵਿੱਚ ਅੱਜ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਅਤੇ ਮਾਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੀਂਹ ਪੈਣ ਦੀ ਵੀ ਸੰਭਾਵਨਾ

ਪੰਜਾਬ ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਜ਼ਿਲਿਆਂ ‘ਚ ਇਨ੍ਹੀ ਦਿਨੀ ਬਰਫਬਾਰੀ ਹੋ ਰਹੀ ਹੈ। ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨਾਂ ਵੱਲ ਵਧ ਰਹੀਆਂ ਹਨ। ਜਿਸ ਕਾਰਨ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਅਤੇ ਉਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਇਹ ਵੀ ਪੜੋ:ਤੜਕਸਾਰ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਮਿਲੀ ਧ*ਮਕੀ; ਪੁਲਸ ਨੇ ਜਾਂਚ ਕੀਤੀ ਸ਼ੁਰੂ 

ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਬੀਤੇ ਦਿਨ (ਐਤਵਾਰ) ਨੂੰ ਮੀਂਹ ਅਤੇ ਬਰਫ਼ਬਾਰੀ ਦਰਜ ਕੀਤੀ ਗਈ। ਜਿਸ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆਈ। ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਹੁਣ ਕਿਵੇਂ ਹੈ ਫਿਲਮ ਨਿਰਮਾਤਾ ਸੁਭਾਸ਼ ਘਈ ਦੀ ਸਿਹਤ? ਟੀਮ ਨੇ ਦਿੱਤੀ ਸਿਹਤ ਸੰਬੰਧੀ ਅਪਡੇਟ || Latest News

0

ਹੁਣ ਕਿਵੇਂ ਹੈ ਫਿਲਮ ਨਿਰਮਾਤਾ ਸੁਭਾਸ਼ ਘਈ ਦੀ ਸਿਹਤ? ਟੀਮ ਨੇ ਦਿੱਤੀ ਸਿਹਤ ਸੰਬੰਧੀ ਅਪਡੇਟ

ਨਵੀ ਦਿੱਲੀ : ‘ਰਾਮ ਲਖਨ’, ‘ਸੌਦਾਗਰ’, ‘ਖਲਨਾਇਕ’, ‘ਪਰਦੇਸ’ ਅਤੇ ‘ਤਾਲ’ ਵਰਗੀਆਂ ਸ਼ਾਨਦਾਰ ਅਤੇ ਹਿੱਟ ਫਿਲਮਾਂ ਦੇਣ ਵਾਲੇ ਹਿੰਦੀ ਸਿਨੇਮਾ ਦੇ ਮਹਾਨ ਨਿਰਦੇਸ਼ਕ ਸੁਭਾਸ਼ ਘਈ ਨੂੰ ਬਾਂਦਰਾ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਖਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ। ਜੋ ਲੰਬੇ ਸਮੇਂ ਤੋਂ ਉਨ੍ਹਾਂ ਦੀ ਸਿਹਤ ਅਪਡੇਟ ਦੀ ਉਡੀਕ ਕਰ ਰਹੇ ਸਨ ਉਨ੍ਹਾਂ ਲਈ ਉਨ੍ਹਾਂ ਦੀ ਟੀਮ ਵੱਲੋਂ ਡਾਇਰੈਕਟਰ ਦੀ ਸਹਿਤ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਹੁਣ ਉਨ੍ਹਾਂ ਦੀ ਸਿਹਤ ਕਿਵੇਂ ਹੈ?

ਇਹ ਵੀ ਪੜੋ : ਤੜਕਸਾਰ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਮਿਲੀ ਧ*ਮਕੀ; ਪੁਲਸ ਨੇ ਜਾਂਚ ਕੀਤੀ ਸ਼ੁਰੂ

ਫਿਲਮ ਨਿਰਮਾਤਾ ਸੁਭਾਸ਼ ਘਈ ਦੀ ਹਾਲਤ ਹੁਣ ਠੀਕ ਹੈ। ਉਨ੍ਹਾਂ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਸੁਭਾਸ਼ ਘਈ ਨੂੰ ਰੁਟੀਨ ਜਾਂਚ ਲਈ ਬਾਂਦਰਾ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮਿਲੇ ਪਿਆਰ ਅਤੇ ਚਿੰਤਾ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ।

ਹਸਪਤਾਲ ‘ਚ ਕਰਵਾਇਆ ਗਿਆ ਸੀ ਭਰਤੀ

ਦੱਸ ਦਈਏ ਕਿ ਸ਼ਨੀਵਾਰ ਸ਼ਾਮ ਅਚਾਨਕ ਖਬਰ ਆਈ ਕਿ ਸੁਭਾਸ਼ ਘਈ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਫਿਲਮ ਨਿਰਮਾਤਾ ਨੂੰ ਸਾਹ ਲੈਣ ‘ਚ ਦਿੱਕਤ, ਚੱਕਰ ਆਉਣੇ ਅਤੇ ਕਮਜ਼ੋਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਹਾਲਾਂਕਿ ਹੁਣ ਉਹ ਠੀਕ ਹਨ।

ਤੜਕਸਾਰ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਮਿਲੀ ਧ*ਮਕੀ; ਪੁਲਸ ਨੇ ਜਾਂਚ ਕੀਤੀ ਸ਼ੁਰੂ || Breaking News

0

ਤੜਕਸਾਰ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਮਿਲੀ ਧ*ਮਕੀ; ਪੁਲਸ ਨੇ ਜਾਂਚ ਕੀਤੀ ਸ਼ੁਰੂ

ਨਵੀ ਦਿੱਲੀ, 9 ਦਸੰਬਰ : ਇੱਕ ਵਾਰ ਫਿਰ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਜ ਸਵੇਰ ਦਿੱਲੀ ਦੇ ਦੋ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਕਰੀਬ 7 ਵਜੇ ਦਿੱਲੀ ਪਬਲਿਕ ਸਕੂਲ ਅਤੇ ਜੀਡੀ ਗੋਇਨਕਾ ਸਕੂਲ ਆਫ ਮੈਨੇਜਮੈਂਟ ਨੂੰ ਬੰਬ ਦੀ ਧਮਕੀ ਮਿਲੀ।

ਵਿਦਿਆਰਥੀਆਂ ਨੂੰ ਭੇਜਿਆ ਘਰ

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਵੀ ਸਕੂਲ ਪਹੁੰਚ ਚੁੱਕੇ ਸਨ। ਧਮਕੀ ਦੀ ਖਬਰ ਮਿਲਦੇ ਹੀ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਅਤੇ ਦਿੱਲੀ ਪੁਲਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ : SGPC ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ

SGPC ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ || Punjab News

0

SGPC ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।

ਇਹ ਵੀ ਪੜੋ: ਪਾਕਿ ਸਰਹੱਦ ਨਾਲ ਲੱਗਦੇ ਖੇਤਾਂ ‘ਚੋਂ 1 ਡਰੋਨ ਬਰਾਮਦ

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 09-12-2024

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 09-12-2024

ਦਿੱਲੀ ਪੈਦਲ ਚੱਲੇ 101 ਕਿਸਾਨਾਂ ਮਜਦੂਰਾਂ ਦੇ ਦੂਜੇ ਜਥੇ ਤੇ ਹਰਿਆਣਾ ਪੁਲਿਸ ਦਾ ਫਿਰ ਤੋਂ ਜ਼ਬਰ, 6 ਕਿਸਾਨ ਫੱਟੜ

ਦਿੱਲੀ ਅੰਦੋਲਨ 2 ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸ਼ੰਭੂ ਬਾਰਡਰ ਤੋਂ ਰੋਜ਼ਾਨਾ 101 ਕਿਸਾਨਾਂ ਮਜਦੂਰਾਂ ਦੇ ਜਥਿਆਂ ਦੇ ਦਿੱਲੀ ਵੱਲ ਪੈਦਲ ਕੂਚ ਦੇ ਪ੍ਰੋਗਰਾਮ ਤਹਿਤ ਜੀ. ਕੇ. ਐਸ. ਰਾਜਸਥਾਨ,ਕਿਸਾਨ ਮਜ਼ਦੂਰ ਮੋਰਚਾ ਰਾਜਿਸਥਾਨ, ਬੀ ਕੇ ਯੂ ਸ਼ਹੀਦ ਭਗਤ ਸਿੰਘ ਹਰਿਆਣਾ, ਰਾਸ਼ਟਰੀ….ਹੋਰ ਪੜੋ

IND vs AUS Test Match: ਆਸਟ੍ਰੇਲੀਆ ਨੇ 10 ਵਿਕਟਾਂ ਨਾਲ ਜਿੱਤਿਆ ਮੈਚ

ਬਾਰਡਰ-ਗਾਵਸਕਰ ਟਰਾਫੀ ਦੇ ਐਡੀਲੇਡ ਟੈਸਟ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਮੇਜ਼ਬਾਨ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 19 ਦੌੜਾਂ ਦਾ ਟੀਚਾ ਹਾਸਲ ਕਰ….ਹੋਰ ਪੜੋ

ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਹੋਈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਪੰਜਾਬ ਭਵਨ ਚੰਡੀਗੜ੍ਹ ਵਿਖੇ….ਹੋਰ ਪੜੋ

ਹਰਿਆਣਾ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ, 4 ਕਿਸਾਨ ਜ਼ਖਮੀ

ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ ‘ਤੇ ਰੋਕ ਲਿਆ। ਇੱਥੇ ਪੁਲੀਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ….ਹੋਰ ਪੜੋ

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ KLF ਮੈਂਬਰਾਂ ਦੀਆਂ ਜਾਇਦਾਦਾਂ ਕੀਤੀਆਂ ਕੁਰਕ

ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਬਟਾਲਾ ਗੋਲੀਬਾਰੀ ਮਾਮਲੇ ਵਿੱਚ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਮੈਂਬਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ, ਜਿੱਥੇ 24 ਜੂਨ, 2023 ਨੂੰ…..ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 09-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 08-12-2024

ਸੋਮਵਾਰ, ੨੪ ਮੱਘਰ (ਸੰਮਤ ੫੫੬ ਨਾਨਕਸ਼ਾਹੀ)

09-12-2024
ਧਨਾਸਰੀ ਮਹਲਾ ੧ ॥

 

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਸੋਮਵਾਰ, ੨੪ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੮੮)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ॥

 

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) ।ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤਿ੍ਰਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤਿ੍ਰਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤਿ੍ਰਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤਿ੍ਰਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨।