Home Blog Page 1137

BJP ਨੂੰ ਲੱਗਾ ਝਟਕਾ! ਯੂਥ SC ਵਿੰਗ ਦੇ ਅਹੁਦੇਦਾਰ AAP ‘ਚ ਹੋਏ ਸ਼ਾਮਿਲ || Punjab News

0

BJP ਨੂੰ ਲੱਗਾ ਝਟਕਾ! ਯੂਥ SC ਵਿੰਗ ਦੇ ਅਹੁਦੇਦਾਰ AAP ‘ਚ ਹੋਏ ਸ਼ਾਮਿਲ

ਨਗਰ ਨਿਗਮ ਚੋਣਾਂ ਦੀ ਹਲਚਲ ਤੋਂ ਬਾਅਦ ਵੱਖ-ਵੱਖ ਪਾਰਟੀਆਂ ਵਿੱਚ ਵੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਵਰਕਰ ਅਹੁਦੇਦਾਰ ਪਾਰਟੀ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਲੁਧਿਆਣਾ ਦੇ ਹਲਕਾ ਨੌਰਥ ਦੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਜਨਤਾ ਪਾਰਟੀ ਐਸਸੀ ਵਿੰਗ ਦੇ ਅਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।ਵਿਧਾਇਕ ਨੇ ਦੱਸਿਆ ਕੀ ਪਾਰਟੀ ਦੇ ਕੰਮ ਨੂੰ ਦੇਖਦੇ ਹੋਏ ਲਗਾਤਾਰ ਪਾਰਟੀ ਦੇ ਵਿੱਚ ਵੱਖ- ਵੱਖ ਪਾਰਟੀਆਂ ਨਾਲ ਜੁੜੇ ਅਹੁਦੇਦਾਰ ਸ਼ਾਮਿਲ ਹੋ ਰਹੇ ਹਨ। ਵਾਰਡ ਨੰਬਰ ਅੱਠ ਭਾਰਤੀ ਜਨਤਾ ਪਾਰਟੀ ਨੇ ਯੂਥ ਦੇ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

Yo Yo Honey Singh ‘ਤੇ ਬਣੀ ਫ਼ਿਲਮ, ਇਸ ਦਿਨ ਹੋਣ ਜਾ ਰਹੀ ਰਿਲੀਜ਼ || Entertainment News

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵਿਊ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਦੋ ਸਾਲ ਤੋਂ ਕੰਮ ਹੋ ਰਹੇ ਹਨ। ਉਹਨਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਨੇ ਕਿਹਾ ਕਿ ਹਲਕਾ ਨੌਰਥ ਦੇ ਵਿਧਾਇਕ ਵੱਲੋਂ ਲਗਾਤਾਰ ਵਿਕਾਸ ਦੇ ਕੰਮ ਕਰਾਏ ਜਾ ਰਹੇ ਹਨ।

ਸਟਰੀਟ ਲਾਈਟਾਂ ਦੀ ਬੜੀ ਵੱਡੀ ਸਮੱਸਿਆ

ਉਹਨਾਂ ਨੇ ਕਿਹਾ ਕਿ ਉਹਨਾਂ ਦੇ ਇਲਾਕੇ ਦੇ ਵਿੱਚ ਸਟਰੀਟ ਲਾਈਟਾਂ ਦੀ ਬੜੀ ਵੱਡੀ ਸਮੱਸਿਆ ਸੀਵਰੇਜ ਦੀ ਵੱਡੀ ਸਮੱਸਿਆ ਸੀ ਅਤੇ ਸੜਕਾਂ ਦੀ ਸਮੱਸਿਆ ਸੀ ਜਿਸ ਦਾ ਹੱਲ ਹਲਕਾ ਨੌਰਥ ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕਰਵਾਇਆ ਗਿਆ। ਹੋਰ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

Yo Yo Honey Singh ‘ਤੇ ਬਣੀ ਫ਼ਿਲਮ, ਇਸ ਦਿਨ ਹੋਣ ਜਾ ਰਹੀ ਰਿਲੀਜ਼ || Entertainment News

0
The film made on Yo Yo Honey Singh is going to be released on this day

Yo Yo Honey Singh ‘ਤੇ ਬਣੀ ਫ਼ਿਲਮ, ਇਸ ਦਿਨ ਹੋਣ ਜਾ ਰਹੀ ਰਿਲੀਜ਼

ਕੁੜੀਏ ਨੀ ਤੇਰੇ ਬ੍ਰਾਉਨ ਰੰਗ ਨੇ ਮੁੰਡੇ ਪੱਟ ‘ਤੇ ਮੇਰੇ ਟਾਊਨ ਦੇ, blue eyes ‘ਤੇ desi kalakkar ਵਰਗੇ ਹਿੱਟ ਗੀਤ ਗਾਉਣ ਵਾਲੇ ਮਸ਼ਹੂਰ ਰੈਪਰ Yo Yo Honey Singh ਨੂੰ ਅੱਜ ਕੌਣ ਨਹੀਂ ਜਾਣਦਾ | ਉਹਨਾਂ ਨੇ ਪੰਜਾਬੀ ਇੰਡਸਟਰੀ ‘ਚ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਇਕ ਵੱਖਰੀ ਪਹਿਚਾਣ ਬਣਾਈ ਹੈ | ਇੱਕ downfall ਤੋਂ ਬਾਅਦ ਉਹਨਾਂ ਨੇ ਹੁਣ ਫ਼ਿਰ ਤੋਂ ਆਪਣੇ ਗੀਤਾਂ ਦੇ ਨਾਲ ਧੱਕ ਪਾਉਣੀ ਸ਼ੁਰੂ ਕਰ ਦਿੱਤੀ ਹੈ |

Netflix ‘ਤੇ ਰਿਲੀਜ਼ ਹੋਣ ਲਈ ਤਿਆਰ

ਹੁਣ ਤਾਂ ਉਹਨਾਂ ਦੀ ਜ਼ਿੰਦਗੀ ‘ਤੇ ਫ਼ਿਲਮ ਵੀ ਬਣ ਚੁੱਕੀ ਹੈ ਜੋ ਕਿ ਜਲਦ ਹੀ Netflix ‘ਤੇ ਰਿਲੀਜ਼ ਹੋਣ ਲਈ ਤਿਆਰ ਹੈ | ਉਹਨਾਂ ਦੀ ਫ਼ਿਲਮ ਦੀ ਰਿਲੀਜ਼ ਡੇਟ ਵੀ ਤੈਅ ਹੋ ਚੁੱਕੀ ਹੈ | ਇਹ ਫ਼ਿਲਮ 20 ਦਸੰਬਰ ਨੂੰ Netflix ‘ਤੇ ਸਟਰੀਮ ਹੋਵੇਗੀ | ਦੱਸ ਦਈਏ ਕਿ ਇਹ ਫ਼ਿਲਮ ਹਿੱਪ -ਹੌਪ ਕਲਾਕਾਰ ਦੀ ਜ਼ਿੰਦਗੀ ਦਾ ਇੱਕ ਅਹਿਮ ਰੂਪ ਪੇਸ਼ ਕਰੇਗੀ | ਉਹਨਾਂ ਦੀ ਜ਼ਿੰਦਗੀ ਦੇ ਉਹ ਪਲ ਸਾਨੂੰ ਇਸ ਫ਼ਿਲਮ ਵਿੱਚ ਦੇਖਣ ਨੂੰ ਮਿਲਣਗੇ ਜੋ ਅਸੀਂ ਸ਼ਾਇਦ ਕਦੇ ਨਹੀਂ ਦੇਖ ਸਕਦੇ ਸੀ |


ਉਹ ਅੱਜ ਇਸ ਮੁਕਾਮ ‘ਤੇ ਕਿਵੇਂ ਪਹੁੰਚੇ ਤੇ ਉਹਨਾਂ ਨੂੰ ਆਪਣੀ ਜ਼ਿੰਦਗੀ ਵਿੱਚ ਕਿੰਨਾ ਕੁ struggle ਕਰਨਾ ਪਿਆ ਉਹ ਅਸੀਂ ਇਸ ਫ਼ਿਲਮ ‘ਚ ਵੇਖਾਂਗੇ | ਤੇ ਹੁਣ ਦੇਖਣਾ ਹੋਵੇਗਾ ਕਿ ਇਹ ਫਿਲਮ ਕਿੰਨੀ ਕੁ ਹਿੱਟ ਸਾਬਿਤ ਹੁੰਦੀ ਹੈ |

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਧਾਰਮਿਕ ਸਜ਼ਾ || Punjab News

0

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਧਾਰਮਿਕ ਸਜ਼ਾ

ਸੁਖਬੀਰ ਬਾਦਲ ਅੱਜ ਯਾਨੀ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਆਪਣੀ ਧਾਰਮਿਕ ਸਜ਼ਾ ਪੂਰੀ ਕਰ ਰਹੇ ਹਨ। ਸੁਖਬੀਰ ਬਾਦਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੁਣ ਇੱਥੇ ਪਹੁੰਚੇ ਹਨ।

ਇਹ ਵੀ ਪੜੋ: ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ ‘ਚ SHO ਦੀ ਮੌ/ਤ

ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਅੱਗੇ ਨੀਲਾ ਚੋਲਾ ਪਾ ਕੇ ਹੱਥ ‘ਚ ਬਰਛਾ ਫੜ ਕੇ ਅਤੇ ਗਲ ਵਿਚ ਤਖਤੀ ਪਾ ਕੇ ਪਹਿਰੇਦਾਰ ਵਜੋਂ ਇਹ ਸੇਵਾ ਆਰੰਭ ਕੀਤੀ ਗਈ। ਉਨ੍ਹਾਂ ਵਲੋਂ ਇਹ ਸੇਵਾ 10 ਵਜੇ ਤੱਕ ਨਿਭਾਈ ਗਈ।ਇਸ ਉਪਰੰਤ 11 ਵਜੇ ਤੱਕ ਕੀਰਤਨ ਸਰਵਣ ਕੀਤਾ ਗਿਆ। ਤਖਤ ਸਾਹਿਬ ਦੇ ਹੁਕਮਾਂ ਤਹਿਤ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਲੰਗਰ ਹਾਲ ਵਿਖੇ ਸੰਗਤਾਂ ਦੇ ਜੂਠੇ ਬਰਤਨ ਵੀ ਸਾਫ਼ ਕੀਤੇ।

ਸੁਰੱਖਿਆ ਦੇ ਸਖਤ ਪ੍ਰਬੰਧ

ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਸਮਰਥਕ ਵੀ ਮੌਜੂਦ ਸਨ। ਸੁਖਬੀਰ ਬਾਦਲ ਨੂੰ ਫਤਿਹਗੜ੍ਹ ਸਾਹਿਬ ‘ਚ ਲਗਾਤਾਰ ਸਖਤ ਸੁਰੱਖਿਆ ਘੇਰੇ ‘ਚ ਰੱਖਿਆ ਗਿਆ। ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਜ਼ਾ ਭੁਗਤਣ ਤੋਂ ਬਾਅਦ ਸੁਖਬੀਰ ਬਾਦਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰਨੀ ਹੋਵੇਗੀ।

ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ‘ਚ SHO ਦੀ ਮੌ/ਤ || Breaking News

0

ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ‘ਚ SHO ਦੀ ਮੌ/ਤ

ਲੁਧਿਆਣਾ ਦੇ ਇੱਕ SHO ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮ੍ਰਿਤਕ ਅਧਿਕਾਰੀ ਦਾ ਨਾਂ ਦਵਿੰਦਰਪਾਲ ਸਿੰਘ ਹੈ। ਉਹ ਸਮਰਾਲਾ ਵਿਚ ਬਤੌਰ ਐਸ.ਐਚ.ਓ. ਤਾਇਨਾਤ ਸਨ।

ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ

ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਦਵਿੰਦਰਪਾਲ ਸਿੰਘ ਮੰਡੀ ਗੋਬਿੰਦਗੜ੍ਹ ਸਥਿਤ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਅਮਲੋਹ ਰੋਡ ‘ਤੇ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾਅ ਗਈ। ਇਸ ਭਿਆਨਕ ਹਾਦਸੇ ‘ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਸਐਚਓ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੁਲਸ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦੇਵੇਗੀ।

ਇਹ ਵੀ ਪੜੋ: ਸੀਰੀਆ ‘ਚ ਲਗਾਤਾਰ ਵਿਗੜ ਰਹੇ ਹਾਲਾਤ! ਭਾਰਤ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ

ਸੀਰੀਆ ‘ਚ ਲਗਾਤਾਰ ਵਿਗੜ ਰਹੇ ਹਾਲਾਤ! ਭਾਰਤ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ || Latest News

0

ਸੀਰੀਆ ‘ਚ ਲਗਾਤਾਰ ਵਿਗੜ ਰਹੇ ਹਾਲਾਤ! ਭਾਰਤ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ

ਸੀਰੀਆ ਵਿੱਚ ਲਗਾਤਾਰ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸਾਰੇ ਭਾਰਤੀਆਂ ਨੂੰ ‘ਅਗਲੀ ਸੂਚਨਾ ਆਉਣ ਤੱਕ ਸੀਰੀਆ ਦੀ ਆਪਣੀ ਯਾਤਰਾ ਪੂਰੀ ਤਰ੍ਹਾਂ ਮੁਲਤਵੀ ਕਰ ਦੇਣੀ ਚਾਹੀਦੀ ਹੈ।’

ਐਮਰਜੈਂਸੀ ਹੈਲਪਲਾਈਨ ਅਤੇ ਈਮੇਲ ਆਈਡੀ ਜਾਰੀ

ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਐਮਰਜੈਂਸੀ ਹੈਲਪਲਾਈਨ ਅਤੇ ਈਮੇਲ ਆਈਡੀ ਵੀ ਸਾਂਝੀ ਕੀਤੀ ਹੈ। ਮੰਤਰਾਲੇ ਨੇ ਸੀਰੀਆ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਰਾਜਧਾਨੀ ਦਮਿਸ਼ਕ ਵਿੱਚ ਭਾਰਤੀ ਦੂਤਾਵਾਸ ਨਾਲ ਸੰਪਰਕ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਭਾਰਤ ਨੇ ਇਹ ਵੀ ਕਿਹਾ ਹੈ ਕਿ ਜਿਹੜੇ ਲੋਕ ਤੁਰੰਤ ਛੱਡਣ ਦੀ ਸਥਿਤੀ ਵਿੱਚ ਹਨ, ਉਹ ਜਲਦੀ ਤੋਂ ਜਲਦੀ ਵਪਾਰਕ ਉਡਾਣਾਂ ਰਾਹੀਂ ਸੀਰੀਆ ਛੱਡ ਦੇਣ।

ਇਹ ਵੀ ਪੜੋ : ਦਿਲਜੀਤ ਦੋਸਾਂਝ ਦੇ Concert ‘ਚ ਪਹੁੰਚੀ ਦੀਪਿਕਾ ਪਾਦੂਕੋਣ, ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਆਈ ਨਜ਼ਰ

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, ‘ਜਿਹੜੇ ਲੋਕ ਅਜਿਹਾ ਨਹੀਂ ਕਰ ਸਕਦੇ, ਉਨ੍ਹਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਬਹੁਤ ਧਿਆਨ ਰੱਖਣ।’ ਐਮਰਜੈਂਸੀ ਹੈਲਪਲਾਈਨ ਨੰਬਰ ਦਮਿਸ਼ਕ ਵਿੱਚ ਭਾਰਤੀ ਦੂਤਾਵਾਸ ਦਾ ਹੈ। ਇਹ ਨੰਬਰ +963 993385973 ਹੈ। ਇਸ ਦੀ ਵਰਤੋਂ WhatsApp ‘ਤੇ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਐਮਰਜੈਂਸੀ ਈਮੇਲ ਆਈਡੀ ਵੀ ਦਿੱਤੀ ਗਈ ਹੈ – hoc.damascus@mea.gov.in। ਸਲਾਹਕਾਰ ਨੇ ਕਿਹਾ ਕਿ ਦੂਤਾਵਾਸ ਦੁਆਰਾ ਸੰਪਰਕ ਕਰਨ ‘ਤੇ ਅਪਡੇਟਸ ਨੂੰ ਸਾਂਝਾ ਕੀਤਾ ਜਾਵੇਗਾ।

ਇਹ ਹੈ ਮਾਮਲਾ

ਦੱਸ ਦਈਏ ਕਿ ਸੀਰੀਆ ਦੇ ਕੇਂਦਰ ਵਿਚ ਸਥਿਤ ਤੀਜੇ ਸਭ ਤੋਂ ਵੱਡੇ ਸ਼ਹਿਰ ਹੋਮਸ ਤੋਂ ਹਜ਼ਾਰਾਂ ਲੋਕ ਭੱਜ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਅਲੇਪੋ ਦੇ ਜ਼ਿਆਦਾਤਰ ਇਲਾਕੇ ‘ਤੇ ਕਬਜ਼ਾ ਕਰਨ ਤੋਂ ਬਾਅਦ ਵਿਦਰੋਹੀਆਂ ਨੇ ਵੀਰਵਾਰ ਨੂੰ ਮੱਧ ਸੀਰੀਆ ਦੇ ਸ਼ਹਿਰ ਹੋਮਸ ‘ਤੇ ਵੀ ਵੱਡੇ ਪੱਧਰ ‘ਤੇ ਕਬਜ਼ਾ ਕਰ ਲਿਆ ਹੈ।ਜਿਸ ਤੋਂ ਬਾਅਦ ਸਥਿਤੀ ਤਣਾਅ ਪੂਰਨ ਹੋ ਗਈ ਹੈ ।

ਪ੍ਰਸ਼ਾਸ਼ਨਿਕ ਫੇਰਬਦਲ; 10 IAS ਅਤੇ 22 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ || Punjab News

0

ਪ੍ਰਸ਼ਾਸ਼ਨਿਕ ਫੇਰਬਦਲ; 10 IAS ਅਤੇ 22 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ। ਸਰਕਾਰ ਵਲੋਂ 10 ਆਈ.ਏ.ਐਸ ਅਤੇ 22 ਪੀ.ਸੀ.ਐਸ. ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੇਖੋ ਸੂਚੀ

 

 

 

ਇਹ ਵੀ ਪੜੋ : ਦਿਲਜੀਤ ਦੋਸਾਂਝ ਦੇ Concert ‘ਚ ਪਹੁੰਚੀ ਦੀਪਿਕਾ ਪਾਦੂਕੋਣ, ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਆਈ ਨਜ਼ਰ

 

 

 

ਦਿਲਜੀਤ ਦੋਸਾਂਝ ਦੇ Concert ‘ਚ ਪਹੁੰਚੀ ਦੀਪਿਕਾ ਪਾਦੂਕੋਣ, ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਆਈ ਨਜ਼ਰ || Latest News

0

ਦਿਲਜੀਤ ਦੋਸਾਂਝ ਦੇ Concert ‘ਚ ਪਹੁੰਚੀ ਦੀਪਿਕਾ ਪਾਦੂਕੋਣ, ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਆਈ ਨਜ਼ਰ

ਦੀਪਿਕਾ ਪਾਦੁਕੋਣ ਨੇ ਆਪਣੀ ਬੇਟੀ ਦੇ ਜਨਮ ਤੋਂ ਬਾਅਦ ਕੰਮ ਤੋਂ ਥੋੜਾ ਬ੍ਰੇਕ ਲਿਆ ਹੋਇਆ ਹੈ। ਇਸ ਬ੍ਰੇਕ ਦੇ ਵਿਚਕਾਰ ਦੀਪਿਕਾ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਨਾ ਸਿਰਫ ਦਿਲਜੀਤ ਨੇ ਦੀਪਿਕਾ ਦੇ ਬ੍ਰਾਂਡ ਨੂੰ ਪ੍ਰਮੋਟ ਕੀਤਾ ਸਗੋਂ ਦੋਵੇਂ ਸਟੇਜ ‘ਤੇ ਇਕੱਠੇ ਮਸਤੀ ਕਰਦੇ ਨਜ਼ਰ ਆਏ। ਦਿਲਜੀਤ ਨੇ ਲਵਰ ਗੀਤ ਗਾਇਆ ਅਤੇ ਦੀਪਿਕਾ ਡਾਂਸ ਕਰਦੀ ਨਜ਼ਰ ਆਈ।

ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ

ਦਿਲਜੀਤ ਦੋਸਾਂਝ ਦੇ ਕੰਸਰਟ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ‘ਚ ਦਿਲਜੀਤ ਪ੍ਰਸ਼ੰਸਕਾਂ ‘ਤੇ ਆਪਣੀ ਆਵਾਜ਼ ਦਾ ਜਾਦੂ ਬਿਖੇਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਦੀਪਿਕਾ ਦੇ ਸਵਾਗਤ ਦੀ ਗੱਲ ਹੁੰਦੀ ਹੈ, ਜਿਸ ਕਾਰਨ ਪ੍ਰਸ਼ੰਸਕ ਹੋਰ ਖੁਸ਼ ਹੁੰਦੇ ਨਜ਼ਰ ਆਉਂਦੇ ਹਨ।

ਇਹ ਵੀ ਪੜੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ; 7 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ

ਇਸ ਤੋਂ ਬਾਅਦ ਦੋਵੇਂ lover ਗੀਤ ‘ਤੇ ਪਰਫਾਰਮ ਕਰਦੇ ਹਨ। ਇਸ ਦੌਰਾਨ ਦਿਲਜੀਤ ਕਹਿੰਦੇ ਹਨ ਕਿ “ਅਸੀਂ ਦੀਪਿਕਾ ਨੂੰ ਵੱਡੇ ਪਰਦੇ ‘ਤੇ ਦੇਖਿਆ ਹੈ। ਉਨ੍ਹਾਂ ਨੇ ਕਿੰਨਾ ਪਿਆਰਾ ਕੰਮ ਕੀਤਾ ਹੈ। ਬਾਲੀਵੁੱਡ ‘ਚ ਆਪਣੇ ਦਮ ‘ਤੇ ਜਗ੍ਹਾ ਬਣਾਈ। ਸਾਨੂੰ ਉਨ੍ਹਾਂ ‘ਤੇ ਮਾਣ ਹੋਣਾ ਚਾਹੀਦਾ ਹੈ, ਮੈਨੂੰ ਮਾਣ ਹੈ।” ਇਸ ਤੋਂ ਇਲਾਵਾ ਸਟੇਜ ‘ਤੇ ਪਹੁੰਚੀ ਦੀਪਿਕਾ ਨੇ ਪੰਜਾਬੀ ਗਾਇਕ ਨੂੰ ਕੰਨੜ ਭਾਸ਼ਾ ਦੀਆਂ ਕੁਝ ਲਾਈਨਾਂ ਵੀ ਸਮਝਾਈਆਂ।

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ;7 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ || Punjab News

0

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ;7 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ

ਮੌਸਮ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਸ਼ਾਮਿਲ ਹਨ

ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ। ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਪੰਜਾਬ ਦਾ ਆਦਮਪੁਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।

ਇਨ੍ਹਾਂ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਆਉਣ ਵਾਲੇ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ ਜਿਸ ਤੋਂ ਬਾਅਦ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਪੰਜਾਬ ਵਿੱਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, ਮਾਈਕਰੋਸੋਫਟ ਅਤੇ ਨੈਸਕੋਮ

ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, ਮਾਈਕਰੋਸੋਫਟ ਅਤੇ ਨੈਸਕੋਮ || Punjab News

0

ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, ਮਾਈਕਰੋਸੋਫਟ ਅਤੇ ਨੈਸਕੋਮ

ਮੋਗਾ: ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ ਵਰਗੀਆਂ ਤਕਨੀਕੀ ਖੇਤਰ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਜਲਦ ਹੀ ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਾ ਸ਼ੁਰੂ ਕਰਨਗੀਆਂ। ਇਸ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੱਛੁਕ ਸਿਖਿਆਰਥੀਆਂ ਦੀ ਇੰਨਰੋਲਮੈਂਟ ਕੀਤੀ ਜਾ ਰਹੀ ਹੈ। ਇਹ ਸਾਰੇ ਕੋਰਸ ਆਨਲਾਈਨ ਹੋਣਗੇ ਅਤੇ ਜਨਵਰੀ 2025 ਵਿੱਚ ਸ਼ੁਰੂ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰਰੀ ਵਿਸ਼ੇਸ਼ ਸਾਰੰਗਲ ਨੇ ਆਪਣੇ ਦਫ਼ਤਰ ਵਿਖੇ ਹੁਨਰ ਵਿਕਾਸ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਪਹਿਲੀ ਵਾਰ ਮੋਗਾ ਦੇ ਸਿਖਿਆਰਥੀ ਵਿਸ਼ਵ ਪ੍ਰਸਿੱਧ ਕੰਪਨੀਆਂ ਤੋਂ ਸਿੱਧੇ ਤੌਰ ‘ਤੇ ਲੈਣਗੇ ਸਿਖਲਾਈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਜ਼ਿਲ੍ਹਾ ਮੋਗਾ ਦੇ ਸਿਖਿਆਰਥੀ ਵਿਸ਼ਵ ਪ੍ਰਸਿੱਧ ਕੰਪਨੀਆਂ ਤੋਂ ਸਿੱਧੇ ਤੌਰ ਤੇ ਸਿਖਲਾਈ ਲੈਣਗੇ।ਪੰਜਾਬ ਸਰਕਾਰ ਦੇ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਆਈ.ਬੀ.ਐਮ., ਮਾਈਕਰੋਸਾਫਟ ਅਤੇ ਨੈਸਕੋਮ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹਈਆ ਕਰਵਾਉਣ ਲਈ ਵਰਤਮਾਨ ਅਤੇ ਭਵਿੱਖ ਦੀ ਲੋੜ੍ਹ ਅਨੁਸਾਰ ਨਵੇਂ ਸਿਖਲਾਈ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

41 ਕੋਰਸਾਂ ‘ਚ ਕਰੀਬ 934 ਉਮੀਦਵਾਰਾਂ ਦੀ ਹੋਈ ਰਜਿਸਟਰੇਸ਼ਨ

ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਕੋਈ ਵੀ 10ਵੀਂ, 12ਵੀਂ, ਆਈ.ਟੀ.ਆਈ ਪਾਸ ਜਾਂ ਗਰੇਜੂਏਟ ਉਮੀਦਵਾਰ ਇਹ ਕੋਰਸ ਕਰ ਸਕਦਾ ਹੈ। ਹੁਣ ਤੱਕ ਵੱਖ ਵੱਖ 41 ਕੋਰਸਾਂ ਵਿੱਚ ਕਰੀਬ 934 ਉਮੀਦਵਾਰਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ ਹੋਰ ਨੌਜਵਾਨ ਵੀ ਇਹਨਾਂ ਕੋਰਸਾਂ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਹ ਸਾਰੇ ਕੋਰਸ ਤਕਨੀਕ, ਆਰਟੀਫਿਸ਼ਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਈ ਕਾਮਰਸ, ਆਟੋਮੇਸ਼ਨ, ਕੰਪਿਊਟਰ, ਰੋਬੋਟਿਕ ਤਕਨੀਕ, ਹਾਰਡਵੇਅਰ ਅਤੇ ਕਪੇਸਿਟੀ ਬਿਲਡਿੰਗ ਨਾਲ ਸਬੰਧਤ ਹਨ। ਇਹਨਾਂ ਕੋਰਸਾਂ ਦੀ ਮਿਆਦ 20 ਘੰਟਿਆਂ ਤੋਂ ਲੈ ਕੇ 320 ਘੰਟਿਆਂ ਦੀ ਹੋਵੇਗੀ।

ਸਿਖਿਆਰਥੀਆਂ ਨੂੰ ਚੰਗੀ ਨੌਕਰੀ ਹਾਸਲ ਕਰਨ ‘ਚ ਮਿਲੇਗੀ ਮਦਦ

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਉਚੇਰੀ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਇਹ ਫਰੀ ਸਕਿੱਲ ਕੋਰਸ ਕਰਵਾਏ ਜਾ ਰਹੇ ਹਨ ਜੋ ਕਿ ਭਵਿੱਖ ਵਿੱਚ ਨੌਕਰੀ ਕਰਨ ਲਈ ਸਹਾਇਕ ਸਿੱਧ ਹੋਣਗੇ। ਇਹਨਾਂ ਕੋਰਸਾਂ ਨਾਲ ਸਿਖਿਆਰਥੀਆਂ ਨੂੰ ਇੱਕ ਚੰਗੀ ਨੌਕਰੀ ਹਾਸਲ ਕਰਨ ਵਿੱਚ ਮਦਦ ਮਿਲੇਗੀ। ਇਹ ਕੋਰਸ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਕਿਹਾ ਕਿ ਉਹ ਨਿੱਜੀ ਤੌਰ ਉੱਤੇ ਜਲਦ ਹੀ ਵਿਭਾਗ ਵੱਲੋਂ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਦਾ ਦੌਰਾ ਕਰਨਗੇ। ਆਪਣੀ ਯੋਗਤਾ ਅਨੁਸਾਰ ਕੋਈ ਵੀ ਉਮੀਦਵਾਰ ਕੋਰਸ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਤੀਜੀ ਮੰਜਿਲ, ਚਨਾਬ ਜੇਹਲਮ ਬਿਲਡਿੰਗ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਅਤੇ ਜ਼ਿਲ੍ਹਾ ਮਿਸ਼ਨ ਮੈਨੇਜਮੈਂਟ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਸੰਪਰਕ ਨੰਬਰਾਂ 9465159813, 70739-11757 ਅਤੇ 6239266860 ਉੱਤੇ ਰਾਬਤਾ ਕੀਤਾ ਜਾ ਸਕਦਾ ਹੈ

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 07-12-2024

0

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 07-12-2024

ਹੁਣ 8 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ ਕਿਸਾਨ

ਕਿਸਾਨ ਸ਼ੁੱਕਰਵਾਰ (6 ਦਸੰਬਰ) ਨੂੰ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਏ ਸਨ ਪਰ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਪਿੱਛੇ ਹਟ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ … ਹੋਰ ਪੜੋ

ਵਿਦਿਆਰਥੀਆਂ ਲਈ ਅਹਿਮ ਖਬਰ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸ਼ਡਿਊਲ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ… ਹੋਰ ਪੜੋ

ਸਦਨ ‘ਚ ਭਾਰੀ ਹੰਗਾਮਾ; ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਤੋਂ ਮਿਲੇ ਨੋਟਾਂ ਦੇ ਬੰਡਲ

ਨਵੀ ਦਿੱਲੀ :  ਰਾਜ ਸਭਾ ‘ਚ ਸ਼ੁੱਕਰਵਾਰ ਨੂੰ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਕਾਂਗਰਸ ਸਾਂਸਦ ਦੀ ਸੀਟ ਤੋਂ ਨੋਟਾਂ ਦੇ ਬੰਡਲ ਮਿਲਣ ਦੀ… ਹੋਰ ਪੜੋ

ਸਿਹਤ ਮੰਤਰੀ ਵੱਲੋਂ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ…… ਹੋਰ ਪੜੋ 

ਜਾਣੋ ਗਾਇਕ ਰਵਿੰਦਰ ਗਰੇਵਾਲ ਨੇ ਹਿੰਮਤ ਸੰਧੂ ਨਾਲ ਹੀ ਕਿਉਂ ਕਰਵਾਇਆ ਆਪਣੀ ਧੀ ਦਾ ਵਿਆਹ

ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ 20 ਨਵੰਬਰ ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ…… ਹੋਰ ਪੜੋ