Home Blog Page 1138

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 07-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 07-12-2024

ਸ਼ਨਿਚਰਵਾਰ, ੨੨ ਮੱਘਰ (ਸੰਮਤ ੫੫੬ ਨਾਨਕਸ਼ਾਹੀ)

07-12-2024
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੨੨ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੬)

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

 

 

 

 

ਸਕਾਰਾਤਮਕ ਵਿਚਾਰ

0
Positive thoughts

ਸਮਾਂ ਤੇ ਜ਼ਿੰਦਗੀ ਦੁਨੀਆਂ ਦੇ ਮਹਾਨ ਅਧਿਆਪਕ ਹਨ
ਜ਼ਿੰਦਗੀ ਸਮੇਂ ਦਾ ਉਪਯੋਗ ਕਰਨਾ ਦੱਸਦੀ ਹੈ
ਸਮਾਂ ਜ਼ਿੰਦਗੀ ਦੀ ਕੀਮਤ ਦੱਸਦਾ ਹੈ

ਜੋ ਆਪਣੇ ਆਪ ਨੂੰ ਕਿਸੇ ਤੋਂ ਵੀ ਵੱਡਾ ਨਹੀਂ ਸਮਝਦਾ, ਗੁਰੂ ਦਾ ਨਾਮ ਹਮੇਸ਼ਾ ਚੇਤੇ ਕਰਦਾ ਹੈ ਉਸ ਸੇਵਕ ਦੇ ਸਾਰੇ ਕੰਮ ਸਤਿਗੁਰੂ ਆਪ ਸਿਰੇ ਚੜਾਉਂਦਾ ਹੈ

0
Who does not consider himself greater than anyone,

ਜੋ ਆਪਣੇ ਆਪ ਨੂੰ ਕਿਸੇ ਤੋਂ ਵੀ ਵੱਡਾ ਨਹੀਂ ਸਮਝਦਾ,
ਗੁਰੂ ਦਾ ਨਾਮ ਹਮੇਸ਼ਾ ਚੇਤੇ ਕਰਦਾ ਹੈ
ਉਸ ਸੇਵਕ ਦੇ ਸਾਰੇ ਕੰਮ ਸਤਿਗੁਰੂ ਆਪ ਸਿਰੇ ਚੜਾਉਂਦਾ ਹੈ

ਹੈੱਡ ਕਾਂਸਟੇਬਲ ਦੇ ਸੈਲਿਊਟ ਦਾ ਤਰੀਕਾ ਜੱਜ ਸਾਹਿਬ ਨੂੰ ਨਹੀਂ ਆਇਆ ਪਸੰਦ, ਜਾਰੀ ਕਰ ਦਿੱਤੇ ਇਹ ਹੁਕਮ || News Update

0
The judge did not like the way of saluting the head constable, issued this order

ਹੈੱਡ ਕਾਂਸਟੇਬਲ ਦੇ ਸੈਲਿਊਟ ਦਾ ਤਰੀਕਾ ਜੱਜ ਸਾਹਿਬ ਨੂੰ ਨਹੀਂ ਆਇਆ ਪਸੰਦ, ਜਾਰੀ ਕਰ ਦਿੱਤੇ ਇਹ ਹੁਕਮ

ਜਲੌਰ ਜ਼ਿਲ੍ਹਾ ਅਦਾਲਤ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਈਆ ਹੈ ਜਿੱਥੇ ਕਿ ਜ਼ਿਲ੍ਹਾ ਅਦਾਲਤ ਦੇ ਜੱਜ ਨੂੰ ਇੱਕ ਹੈੱਡ ਕਾਂਸਟੇਬਲ ਵੱਲੋਂ ਸਲਾਮੀ ਦੇਣ ਦਾ ਤਰੀਕਾ ਪਸੰਦ ਨਹੀਂ ਆਇਆ ਜਿਸ ਤੋਂ ਬਾਅਦ ਜੱਜ ਨੇ ਉਸ ਲਈ ਹੁਕਮ ਜਾਰੀ ਕਰ ਦਿੱਤੇ | ਹੁਣ ਹੈੱਡ ਕਾਂਸਟੇਬਲ ਨੂੰ ਸੱਤ ਦਿਨਾਂ ਦੀ ਟਰੇਨਿੰਗ ‘ਤੇ ਭੇਜਿਆ ਜਾ ਰਿਹਾ ਹੈ।

ਹੈੱਡ ਕਾਂਸਟੇਬਲ ਨੂੰ ਸਿਖਲਾਈ ਦੀ ਲੋੜ

ਦੱਸ ਦਈਏ ਕਿ ਹੈੱਡ ਕਾਂਸਟੇਬਲ ਪੂਨਮਰਾਮ 6 ਨਵੰਬਰ ਨੂੰ ਇੱਕ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਜੱਜ ਸਾਹਿਬ ਨੂੰ ਸਲਿਊਟ ਕੀਤਾ ਪਰ ਜੱਜ ਸਾਹਿਬ ਨੂੰ ਹੈੱਡ ਕਾਂਸਟੇਬਲ ਪੂਨਮਰਾਮ ਵੱਲੋਂ ਸਲਿਊਟ ਕਰਨ ਦਾ ਤਰੀਕਾ ਪਸੰਦ ਨਹੀਂ ਆਇਆ।

ਇਹ ਵੀ ਪੜ੍ਹੋ : ਬੱਸ ਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਨੇ ਖ਼ਤਮ ਕਰ’ਤੀਆਂ ਇੰਨੀ ਜ਼ਿੰਦਗੀਆਂ

ਜੱਜ ਸਾਹਿਬ ਨੇ ਕਿਹਾ ਕਿ ਇਹ ਅਣਉਚਿਤ ਵਿਵਹਾਰ ਦਰਸਾਉਂਦਾ ਹੈ ਕਿ ਹੈੱਡ ਕਾਂਸਟੇਬਲ ਨੂੰ ਸਿਖਲਾਈ ਦੀ ਲੋੜ ਹੈ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਪੁਲਿਸ ਇੰਸਪੈਕਟਰ ਜਨਰਲ ਨੇ ਹੈੱਡ ਕਾਂਸਟੇਬਲ ਪੂਨਮਰਾਮ ਨੂੰ 7 ਦਿਨ ਪੁਲਿਸ ਲਾਈਨ ‘ਚ ਪਰੇਡ ਕਰਵਾਉਣ ਅਤੇ ਸਲਾਮੀ ਦੀ ਪ੍ਰੈਕਟਿਸ ਕਰਨ ਦੇ ਨਿਰਦੇਸ਼ ਦਿੱਤੇ | ਇੰਨਾ ਹੀ ਨਹੀਂ ਅਦਾਲਤ ‘ਚ ਪੇਸ਼ੀ ਦੌਰਾਨ ਅਪਣਾਏ ਜਾਣ ਵਾਲੇ ਚਾਲ-ਚਲਣ ਬਾਰੇ ਵੀ ਪੂਰੀ ਜਾਣਕਾਰੀ ਹਾਸਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਟਰੇਨਿੰਗ ਲਈ ਪੁਲੀਸ ਲਾਈਨ ਭੇਜਣ ਦੇ ਹੁਕਮ

ਇਸ ‘ਤੇ ਜੱਜ ਸਾਹਿਬ ਨੇ ਰੇਂਜ ਪੋਲੀਆਈਜੀ ਨੂੰ ਸ਼ਿਕਾਇਤ ਦੇ ਕੇ ਹੈੱਡ ਕਾਂਸਟੇਬਲ ਨੂੰ ਟਰੇਨਿੰਗ ਦੇਣ ਦੀ ਸਲਾਹ ਦਿੱਤੀ। ਪਾਲੀ ਰੇਂਜ ਦੇ ਆਈਜੀ ਨੂੰ ਜੱਜ ਦਾ ਹੁਕਮ ਮਿਲਦੇ ਹੀ ਪਾਲੀ ਰੇਂਜ ਦੇ ਆਈਜੀ ਨੇ ਜਲੌਰ ਦੇ ਐਸਪੀ ਨੂੰ ਪੱਤਰ ਲਿਖ ਕੇ ਹੈੱਡ ਕਾਂਸਟੇਬਲ ਨੂੰ ਟਰੇਨਿੰਗ ਲਈ ਪੁਲੀਸ ਲਾਈਨ ਭੇਜਣ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਹੁਣ ਜਲੌਰ ਦੇ ਐਸਪੀ ਗਿਆਨਚੰਦ ਯਾਦਵ ਨੇ ਹੈਂਡ ਕਾਂਸਟੇਬਲ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਬੱਸ ਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਨੇ ਖ਼ਤਮ ਕਰ’ਤੀਆਂ ਇੰਨੀ ਜ਼ਿੰਦਗੀਆਂ || National News

0
A huge collision between a bus and a tanker ended so many lives

ਬੱਸ ਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਨੇ ਖ਼ਤਮ ਕਰ’ਤੀਆਂ ਇੰਨੀ ਜ਼ਿੰਦਗੀਆਂ

ਸ਼ੁੱਕਰਵਾਰ ਦੁਪਹਿਰ ਕਨੌਜ ਨੇੜੇ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ | ਜਿੱਥੇ ਕਿ ਇਕ ਡਬਲ ਡੈਕਰ ਸਲੀਪਰ ਬੱਸ ਇਕ ਟੈਂਕਰ ਨਾਲ ਟਕਰਾ ਗਈ ਅਤੇ ਖਾਈ ‘ਚ ਡਿੱਗ ਗਈ ਤੇ ਬੱਸ ‘ਚ ਸਵਾਰ 8 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। 19 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਦੱਸ ਦਈਏ ਕਿ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ। ਤੇਜ਼ ਰਫ਼ਤਾਰ ਬੱਸ ਅੱਗੇ ਜਾ ਰਹੇ ਯੂਪੀਡੀਏ ਦੇ ਪਾਣੀ ਦੇ ਛਿੜਕਾਅ ਵਾਲੇ ਟੈਂਕਰ ਨਾਲ ਟਕਰਾ ਕੇ ਪਲਟ ਗਈ।

ਇਹ ਦਰਦਨਾਕ ਹਾਦਸਾ ਦੁਪਹਿਰ ਸਮੇਂ ਬੱਸ ਡਰਾਈਵਰ ਦੀ ਨੀਂਦ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਮੌਕੇ ਤੋਂ ਰਵਾਨਾ ਹੋ ਰਹੇ ਜਲ ਸ਼ਕਤੀ ਮੰਤਰੀ ਸਵਤੰਤਰਦੇਵ ਸਿੰਘ ਨੇ ਆਪਣੇ ਕਾਫਲੇ ਨੂੰ ਰੋਕ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਾਦਸੇ ਬਾਰੇ ਉਪੇਡਾ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਉਡੀਕ ਰਹੇ ਬੱਚੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ

19 ਯਾਤਰੀ ਜ਼ਖਮੀ

ਇਹ ਹਾਦਸਾ ਕਨੌਜ ਦੇ ਸਕਰਾਵਾ ਥਾਣਾ ਖੇਤਰ ਦੇ ਔਰਈਆ ਸਰਹੱਦ ‘ਤੇ ਮਿਸ਼ਰਾਬਾਦ ਪਿੰਡ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡ ਵਾਸੀਆਂ ਦੀ ਭੀੜ ਅਤੇ ਕਈ ਥਾਣਿਆਂ ਦੀ ਫੋਰਸ ਮੌਕੇ ‘ਤੇ ਮੌਜੂਦ ਹੈ। ਐਸਪੀ ਨੇ ਦੱਸਿਆ ਕਿ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। 19 ਯਾਤਰੀ ਜ਼ਖਮੀ ਹੋਏ ਹਨ। ਮਰਨ ਵਾਲੇ ਅਤੇ ਜ਼ਖਮੀਆਂ ‘ਚ ਜ਼ਿਆਦਾਤਰ ਲਖਨਊ ਅਤੇ ਇਸ ਦੇ ਆਸਪਾਸ ਦੇ ਜ਼ਿਲਿਆਂ ਦੇ ਨਿਵਾਸੀ ਸਨ, ਜੋ ਰੋਜ਼ਗਾਰ ਲਈ ਦਿੱਲੀ ਜਾ ਰਹੇ ਸਨ। ਕਨੌਜ ਦੇ ਡੀਐਮ ਸ਼ੁਭ੍ਰੰਤ ਕੁਮਾਰ ਸ਼ੁਕਲਾ, ਐਸਪੀ ਅਮਿਤ ਕੁਮਾਰ ਆਨੰਦ ਅਤੇ ਤਿਰਵਾ ਦੇ ਵਿਧਾਇਕ ਕੈਲਾਸ਼ ਰਾਜਪੂਤ ਮੌਕੇ ‘ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਸੈਫਈ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ।

 

 

 

 

 

 

 

 

 

 

 

 

 

ਹੁਣ 8 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ ਕਿਸਾਨ, ਕੇਂਦਰ ਕੱਲ੍ਹ ਕਰੇ ਗੱਲ -ਕਿਸਾਨ ਆਗੂ || Farmers Protest 2.0

0
Farmers will now march towards Delhi on December 8, Center should talk tomorrow - farmer leaders

ਹੁਣ 8 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ ਕਿਸਾਨ, ਕੇਂਦਰ ਕੱਲ੍ਹ ਕਰੇ ਗੱਲ -ਕਿਸਾਨ ਆਗੂ

ਕਿਸਾਨ ਸ਼ੁੱਕਰਵਾਰ (6 ਦਸੰਬਰ) ਨੂੰ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਏ ਸਨ ਪਰ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਪਿੱਛੇ ਹਟ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਸਾਡੇ ਕਈ ਆਗੂ ਜ਼ਖ਼ਮੀ ਹੋ ਗਏ ਹਨ। ਇਸ ਤੋਂ ਬਾਅਦ ਅਸੀਂ ਸਮੂਹ ਨੂੰ ਵਾਪਸ ਬੁਲਾਇਆ।

ਹਰਿਆਣਾ ਪੁਲਿਸ ਨਾਲ ਹੋਈ ਗੱਲਬਾਤ

ਪੰਧੇਰ ਨੇ ਕਿਹਾ ਕਿ ਸਾਡੀ ਹਰਿਆਣਾ ਪੁਲਿਸ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਸਾਡੇ ਕੋਲੋਂ ਮੰਗ ਪੱਤਰ ਮੰਗਿਆ। ਇਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਦੀ ਗੱਲ ਕਹੀ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਲਈ ਕੱਲ੍ਹ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗੱਲਬਾਤ ਲਈ ਤਿਆਰ ਹਨ, ਇਸ ਲਈ ਅਸੀਂ ਕੱਲ੍ਹ ਤੱਕ ਇੰਤਜ਼ਾਰ ਕਰਾਂਗੇ। ਅਸੀਂ ਸਰਕਾਰ ਨਾਲ ਟਕਰਾਅ ਨਹੀਂ ਚਾਹੁੰਦੇ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਸਾਡੇ ਨਾਲ ਗੱਲ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਉਡੀਕ ਰਹੇ ਬੱਚੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ

8 ਕਿਸਾਨ ਜ਼ਖਮੀ

ਪੰਧੇਰ ਨੇ ਕਿਹਾ ਕਿ ਕੇਂਦਰ ਗੱਲ ਕਰੇ ਤਾਂ ਠੀਕ ਰਹੇਗਾ, ਨਹੀਂ ਤਾਂ 101 ਕਿਸਾਨਾਂ ਦਾ ਜਥਾ 8 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਮਾਰਚ ਕਰੇਗਾ। ਪਿਛਲੇ 9 ਮਹੀਨਿਆਂ ਤੋਂ ਡੇਰੇ ‘ਤੇ ਬੈਠੇ ਕਿਸਾਨਾਂ ਨੇ ਦੁਪਹਿਰ 1 ਵਜੇ 101 ਕਿਸਾਨਾਂ ਦਾ ਜਥਾ ਦਿੱਲੀ ਭੇਜਿਆ ਸੀ। ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰਾਂ ਨੂੰ ਉਖਾੜ ਦਿੱਤਾ। ਇਸ ‘ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਵਿੱਚ 8 ਕਿਸਾਨ ਜ਼ਖਮੀ ਹੋਏ ਹਨ। 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਮਾਮਲੇ ਵਿੱਚ ਰਾਹੁਲ ਗਾਂਧੀ ਦਿੱਲੀ ਆ ਕੇ ਕਿਸਾਨ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖ ਕੇ ਆਪਣਾ ਦਰਦ ਦੱਸਣਾ ਚਾਹੁੰਦੇ ਹਨ। ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਅਤੇ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਰੋਕਣ ਦੀ ਕੋਸ਼ਿਸ਼ ਨਿੰਦਣਯੋਗ ਹੈ।

ਸ਼ੰਭੂ ਸਰਹੱਦ ‘ਤੇ ਇਹ ਪ੍ਰਬੰਧ ਕੀਤੇ ਗਏ

ਹਰਿਆਣਾ ਪੁਲਿਸ ਨੇ ਬੈਰੀਕੇਡਿੰਗ ਦੇ ਨਾਲ-ਨਾਲ ਸੀਮਿੰਟ ਦੀ ਪੱਕੀ ਕੰਧ ਵੀ ਬਣਾਈ ਹੈ। ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਪੁਲ ਦੇ ਹੇਠਾਂ ਕਰੀਬ 1 ਹਜ਼ਾਰ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਹਨ। ਵਜਰਾ ਗੱਡੀਆਂ ਅਤੇ ਐਂਬੂਲੈਂਸ ਵੀ ਮੌਜੂਦ ਹਨ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਸਿਹਤ ਮੰਤਰੀ ਵੱਲੋਂ ਲੁਧਿਆਣਾ ਉੱਤਰੀ ਹਲਕੇ ‘ਚ 30 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਲੋਕਾਂ ਨੂੰ ਸਮਰਪਿਤ || Punjab News

0

ਸਿਹਤ ਮੰਤਰੀ ਵੱਲੋਂ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 6 ਦਸੰਬਰ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਲੋਕ ਅਰਪਣ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਸ ਹਸਪਤਾਲ ਨੂੰ 10 ਬਿਸਤਰਿਆਂ ਵਾਲੀ ਸਹੂਲਤ ਵਜੋਂ ਚਲਾਇਆ ਜਾਵੇਗਾ ਅਤੇ ਬਾਅਦ ਵਿੱਚ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਜਾਵੇਗਾ। ਇੱਥੇ ਦੋ ਮੈਡੀਕਲ ਅਫਸਰ, ਨਰਸਾਂ, ਫਾਰਮਾਸਿਸਟ ਆਦਿ ਸਮੇਤ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ। ਇਹ ਇਮਾਰਤ 4.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਹ ਨੇੜਲੇ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਮ ਓ.ਪੀ.ਡੀ, ਐਮਰਜੈਂਸੀ, ਦੰਦਾਂ, ਜੱਚਾ ਅਤੇ ਬੱਚੇ ਦੀਆਂ ਸੇਵਾਵਾਂ, ਅੱਖਾਂ, ਐਕਸਰੇ ਅਤੇ ਬੁਨਿਆਦੀ ਲੈਬ ਟੈਸਟਾਂ ਸਮੇਤ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰੇਗੀ। ਇੱਥੇ ਡਾਇਲਸਿਸ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਹਸਪਤਾਲ ਪ੍ਰਦਾਨ ਕਰੇਗਾ ਮਿਆਰੀ ਡਾਕਟਰੀ ਸੇਵਾਵਾਂ

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਅਗਲੇ ਸਾਲ ਤੱਕ ਲੋਕਾਂ ਲਈ ਪੰਜ ਸਿਹਤ ਕੇਂਦਰ ਖੋਲ੍ਹੇ ਜਾਣਗੇ ਤਾਂ ਜੋ ਲੋਕ ਆਪਣੇ ਇਲਾਕੇ ਦੇ ਆਸ-ਪਾਸ ਹੀ ਮਿਆਰੀ ਮੈਡੀਕਲ ਸੇਵਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਲਈ 17 ਨਵੇਂ ਡਾਕਟਰ ਪਹਿਲਾਂ ਹੀ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ 24 ਘੰਟੇ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ, ਸੀ.ਐਮ ਦੀ ਯੋਗਸ਼ਾਲਾ, ਫਰਿਸ਼ਤੇ, ਸੜਕ ਸੁਰੱਖਿਆ ਫੋਰਸ ਪ੍ਰੋਜੈਕਟਾਂ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਵੀ 2014 ਤੋਂ ਇਸ ਯੂ.ਸੀ.ਐਚ.ਸੀ ਨੂੰ ਨਾ ਚਲਾਉਣ ਲਈ ਆਲੋਚਨਾ ਕੀਤੀ। ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਹਨਾਂ ਕਿਹਾ ਕਿ ਜਨਵਰੀ 2025 ਤੱਕ ਲੁਧਿਆਣਾ ਸਿਵਲ ਹਸਪਤਾਲ ਨੂੰ ਇੱਕ ਅਤਿ-ਆਧੁਨਿਕ ਮੈਡੀਕਲ ਸਹੂਲਤ ਵਿੱਚ ਬਦਲ ਦਿੱਤਾ ਜਾਵੇਗਾ ਜੋ ਪ੍ਰਾਈਵੇਟ ਕਾਰਪੋਰੇਟ ਹਸਪਤਾਲਾਂ ਦੇ ਮੁਕਾਬਲੇ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਦੇ ਸਮਰਥਨ ਦੀ ਗੱਲ ਮੰਨੀ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਾਰੇ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਨੂੰ ਜ਼ਰੂਰੀ ਸਾਜ਼ੋ-ਸਾਮਾਨ, ਦਵਾਈਆਂ ਅਤੇ ਮਰੀਜ਼ਾਂ ਦੀ ਸਰੀਰਕ ਅਤੇ ਮਨੋਵਿਗਿਆਨਕ ਸਿਹਤਯਾਬੀ ਲਈ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਨਾ ਹੈ।

ਸਰਦੀਆਂ ਦੀਆਂ ਛੁੱਟੀਆਂ ਉਡੀਕ ਰਹੇ ਬੱਚੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ || National News

0
Children waiting for winter vacation must read this news

ਸਰਦੀਆਂ ਦੀਆਂ ਛੁੱਟੀਆਂ ਉਡੀਕ ਰਹੇ ਬੱਚੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ

ਸਰਦੀਆਂ ਦੀਆਂ ਛੁੱਟੀਆਂ ਉਡੀਕ ਰਹੇ ਬੱਚਿਆਂ ਲਈ ਜ਼ਰੂਰੀ ਖ਼ਬਰ ਆਈ ਹੈ ਜਿੱਥੇ ਕਿ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹਾਲ ਹੀ ਵਿਚ ਇਕ ਅਹਿਮ ਬਿਆਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਦੱਸਿਆ ਕਿ ਹੁਣ ਸਰਦੀਆਂ ਦੀਆਂ ਛੁੱਟੀਆਂ ਹੁਣ ਕੜਾਕੇ ਦੀ ਠੰਢ ਪੈਣ ਉਤੇ ਆਧਾਰਿਤ ਹੋਣਗੀਆਂ, ਨਾ ਕਿ ਕਿਸੇ ਨਿਸ਼ਚਿਤ ਤਰੀਕ ਉਤੇ। ਦੱਸ ਦਈਏ ਕਿ ਪਹਿਲਾਂ ਇਵੇਂ ਨਹੀਂ ਹੁੰਦਾ ਸੀ ਪਹਿਲਾਂ ਭਾਵੇਂ ਠੰਢ ਹੋਵੇ ਜਾਂ ਨਾ, ਛੁੱਟੀਆਂ 25 ਤੋਂ 31 ਦਸੰਬਰ ਤੱਕ ਤੈਅ ਹੁੰਦੀਆਂ ਸਨ। ਪਰ ਹੁਣ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਛੁੱਟੀਆਂ ਸਰਦੀਆਂ ਦੇ ਆਧਾਰ ਉਤੇ ਹੀ ਹੋਣਗੀਆਂ ਅਤੇ ਜੇਕਰ 1 ਜਨਵਰੀ ਤੋਂ ਠੰਢ ਵਧਦੀ ਹੈ ਤਾਂ ਛੁੱਟੀਆਂ ਉਸੇ ਦਿਨ ਤੋਂ ਹੀ ਹੋਣਗੀਆਂ।

ਸਰਦੀ ਨਾ ਹੋਣ ‘ਤੇ ਵੀ ਕਰ ਦਿੱਤਾ ਜਾਂਦਾ ਸੀ ਛੁੱਟੀਆਂ ਦਾ ਐਲਾਨ

ਰਾਜਸਥਾਨ ਵਿੱਚ ਸਰਦੀਆਂ ਦੀਆਂ ਛੁੱਟੀਆਂ ਆਮ ਤੌਰ ‘ਤੇ ਵਿਦਿਅਕ ਕੈਲੰਡਰ ਵਿੱਚ ਪਹਿਲਾਂ ਤੋਂ ਹੀ ਤੈਅ ਕੀਤੀਆਂ ਜਾਂਦੀਆਂ ਸਨ। ਹਾਲਾਂਕਿ, ਇਹ ਪ੍ਰਣਾਲੀ ਕੁਝ ਸਮੱਸਿਆਵਾਂ ਪੈਦਾ ਕਰ ਰਹੀ ਸੀ, ਜਿਵੇਂ ਕਿ ਕਈ ਵਾਰ ਸਰਦੀ ਨਾ ਹੋਣ ‘ਤੇ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਂਦਾ ਸੀ, ਜਿਸ ਦਾ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਉਤੇ ਮਾੜਾ ਪ੍ਰਭਾਵ ਪੈਂਦਾ ਸੀ। ਮਦਨ ਦਿਲਾਵਰ ਨੇ ਸਪੱਸ਼ਟ ਕੀਤਾ ਕਿ ਹੁਣ ਸਖ਼ਤ ਸਰਦੀ ਹੋਣ ਉਤੇ ਹੀ ਛੁੱਟੀਆਂ ਦਿੱਤੀਆਂ ਜਾਣਗੀਆਂ, ਤਾਂ ਜੋ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ‘ਚ ਬਦਲਾਅ

ਰਾਜਸਥਾਨ ਵਿੱਚ ਸਿੱਖਿਆ ਵਿਭਾਗ ਨੇ 28 ਜੁਲਾਈ ਨੂੰ 2024-25 ਦਾ ਸਾਲਾਨਾ ਕੈਲੰਡਰ ਜਾਰੀ ਕੀਤਾ ਸੀ, ਜਿਸ ਵਿੱਚ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ 5 ਜਨਵਰੀ ਤੱਕ ਨਿਰਧਾਰਤ ਕੀਤੀਆਂ ਗਈਆਂ ਸਨ। ਹੁਣ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ‘ਚ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ‘ਚ ਬਦਲਾਅ ਹੋ ਸਕਦਾ ਹੈ। ਸਿੱਖਿਆ ਵਿਭਾਗ ਇਸ ਗੱਲ ਉਤੇ ਸੋਚ-ਵਿਚਾਰ ਕਰ ਰਿਹਾ ਹੈ ਕਿ ਕਿਵੇਂ ਬੱਚਿਆਂ ਦੀ ਪੜ੍ਹਾਈ ‘ਚ ਕੋਈ ਵਿਘਨ ਨਾ ਪਵੇ ਅਤੇ ਸਰਦੀਆਂ ਦੀਆਂ ਛੁੱਟੀਆਂ ਮੌਸਮ ਦੇ ਹਿਸਾਬ ਨਾਲ ਤੈਅ ਕੀਤੀਆਂ ਜਾਣ।

ਇਹ ਵੀ ਪੜ੍ਹੋ : ਜਾਣੋ ਗਾਇਕ ਰਵਿੰਦਰ ਗਰੇਵਾਲ ਨੇ ਹਿੰਮਤ ਸੰਧੂ ਨਾਲ ਹੀ ਕਿਉਂ ਕਰਵਾਇਆ ਆਪਣੀ ਧੀ ਦਾ ਵਿਆਹ

ਭਵਿੱਖ ਵਿੱਚ ਕਰ ਸਕਦਾ ਕੁਝ ਬਦਲਾਅ

ਮਦਨ ਦਿਲਾਵਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਰਦੀਆਂ ਦੀਆਂ ਛੁੱਟੀਆਂ ਵਿੱਚ ਭਵਿੱਖ ਵਿੱਚ ਕੁਝ ਬਦਲਾਅ ਕਰ ਸਕਦਾ ਹੈ। ਇਸ ਤੋਂ ਪਹਿਲਾਂ ਜਾਰੀ ਕੀਤੇ ਗਏ ਕੈਲੰਡਰ ਵਿੱਚ 25 ਦਸੰਬਰ ਤੋਂ 5 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਤੈਅ ਕੀਤੀਆਂ ਗਈਆਂ ਸਨ। ਪਰ ਹੁਣ ਇਸ ਗੱਲ ਦੀ ਸੰਭਾਵਨਾ ਹੈ ਕਿ ਸਿੱਖਿਆ ਵਿਭਾਗ ਦਾ ਨਵਾਂ ਕੈਲੰਡਰ ਇਸ ਗੱਲ ‘ਤੇ ਨਿਰਭਰ ਕਰੇਗਾ ਕਿ ਠੰਢ ਕਦੋਂ ਅਤੇ ਕਿੰਨੀ ਪੈਦੀ ਹੈ। ਇਹ ਬਦਲਾਅ ਬੱਚਿਆਂ ਦੀ ਪੜ੍ਹਾਈ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ।

 

 

 

 

ਜਾਣੋ ਗਾਇਕ ਰਵਿੰਦਰ ਗਰੇਵਾਲ ਨੇ ਹਿੰਮਤ ਸੰਧੂ ਨਾਲ ਹੀ ਕਿਉਂ ਕਰਵਾਇਆ ਆਪਣੀ ਧੀ ਦਾ ਵਿਆਹ || Entertainment News

0
Know why singer Ravinder Grewal got his daughter married to Himmat Sandhu

ਜਾਣੋ ਗਾਇਕ ਰਵਿੰਦਰ ਗਰੇਵਾਲ ਨੇ ਹਿੰਮਤ ਸੰਧੂ ਨਾਲ ਹੀ ਕਿਉਂ ਕਰਵਾਇਆ ਆਪਣੀ ਧੀ ਦਾ ਵਿਆਹ

ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ 20 ਨਵੰਬਰ ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ ਹੋਇਆ ਸੀ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਿਆਰ ਮਿਲਿਆ ਸੀ।

ਨਵਾਂ ਗੀਤ ਰਿਲੀਜ਼

ਹੁਣ ਗਾਇਕ ਨੇ ਵਿਆਹ ਤੋਂ ਬਾਅਦ ਆਪਣਾ ਨਵਾਂ ਗੀਤ ਰਿਲੀਜ਼ ਕੀਤਾ ਹੈ, ਜਿਸ ਦਾ ਨਾਂ ‘ਸ਼ਗਨ’ ਹੈ। ਇਸ ਗੀਤ ਵਿੱਚ ਉਨ੍ਹਾਂ ਆਪਣੇ ਵਿਆਹ ਦੇ ਭਾਵੁਕ ਪਲ ਸਾਂਝੇ ਕੀਤੇ ਹਨ ਅਤੇ ਹੋਰ ਵੀ ਰਸਮਾਂ ਦਿਖਾਈਆਂ ਹਨ। ਜਿਸ ਨੂੰ ਵੇਖ ਕੇ ਫੈਨਜ਼ ਵੀ ਕਾਫ਼ੀ ਭਾਵੁਕ ਹੋ ਗਏ ਹਨ। ਇਹ ਗੀਤ ਨੂੰ ਲੋਕਾਂ ਦਾ ਕਾਫ਼ੀ ਪਿਆਰ ਮਿਲ ਰਿਹਾ ਹੈ। ਦੂਜੇ ਪਾਸੇ ਇਹ ਵੀ ਚਰਚਾ ਬਣੀ ਹੋਈ ਹੈ ਕਿ ਰਵਿੰਦਰ ਗਰੇਵਾਲ ਨੇ ਆਪਣੀ ਧੀ ਲਈ ਹਿੰਮਤ ਸੰਧੂ ਨੂੰ ਹੀ ਕਿਉਂ ਚੁਣਿਆ।

ਇਹ ਵੀ ਪੜ੍ਹੋ : ਅਭਿਸ਼ੇਕ ਤੇ ਐਸ਼ਵਰਿਆ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਲੰਬੇ ਸਮੇਂ ਬਾਅਦ ਦੋਵੇਂ ਇਕੱਠੇ ਆਏ ਨਜ਼ਰ

ਰਵਿੰਦਰ ਗਰੇਵਾਲ ਨੇ ਦੱਸੀ ਵਜ੍ਹਾ

ਹੁਣ ਰਵਿੰਦਰ ਗਰੇਵਾਲ ਨੇ ਇਸ ਦਾ ਖੁਲਾਸਾ ਕਰ ਦਿੱਤਾ ਹੈ | ਇਸ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ ਕਿ ਉਹ ਮੈਨੂੰ ਕਿਤੇ ਨਾ ਕਿਤੇ ਮੇਰੇ ਵਰਗਾ ਹੀ ਲੱਗਦਾ ਹੈ। ਮੈਂ ਆਪਣੀ ਲਾਈਫ ਵਿੱਚ ਬਹੁਤ ਸੰਘਰਸ਼ ਕੀਤਾ ਹੈ। ਇੱਕ ਆਮ ਪਰਿਵਾਰ ਤੋਂ ਨਿਕਲ ਕੇ ਆਪ ਹੀ ਸਭ ਕੁਝ ਬਣਾਇਆ ਹੈ। ਜਿਵੇਂ ਤੁਸੀਂ ਹੋ ਤੁਹਾਨੂੰ ਉਸੇ ਤਰ੍ਹਾਂ ਦੇ ਲੋਕ ਪਸੰਦ ਆਉਂਦੇ ਹਨ। ਗਾਇਕ ਨੇ ਅੱਗੇ ਕਿਹਾ ਕਿ ਮੈਂ ਆਪ ਸਿੰਪਲ ਰਹਿਣਾ ਪਸੰਦ ਕਰਦਾ ਹਾਂ। ਉਦੇਂ ਵਿੱਚ ਵੀ ਬਹੁਤ ਸਾਦਗੀ ਹੈ। ਦੱਸ ਦੇਈਏ ਕਿ ਹਿੰਮਤ ਸੰਧੂ ਅਤੇ ਸੁਖਮਨੀ ਗਰੇਵਾਲ ਦੀ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਈਆਂ ਸਨ। ਉਨ੍ਹਾਂ ਦੇ ਵਿਆਹ ਵਿੱਚ ਮਨੋਰੰਜਨ ਜਗਤ ਦੇ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ ਸੀ।

 

 

 

 

 

 

 

 

 

 

 

 

 

 

 

 

 

 

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਰੋਕਾਂ ਲਾਉਣ ਅਤੇ ਹੰਝੂ ਗੈਸ ਦੇ ਗੋਲੇ ਵਰਾਉਣ ਦੀ ਨਿਖੇਧੀ || Punjab News

0

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਰੋਕਾਂ ਲਾਉਣ ਅਤੇ ਹੰਝੂ ਗੈਸ ਦੇ ਗੋਲੇ ਵਰਾਉਣ ਦੀ ਨਿਖੇਧੀ

ਚੰਡੀਗੜ੍ਹ 6 ਦਸੰਬਰ: ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਨੇ ਸੰਭੂ ਬਾਰਡਰ ਤੇ ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਉੱਤੇ ਹੰਝੂ ਗੈਸ ਦੀ ਵਰਤੋਂ ਕਰਨ ਅਤੇ ਪਾਬੰਦੀਆਂ ਮੜ ਕੇ ਰੋਕਾਂ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਪੰਜਾਬ ਦੇ ਸੰਭੂ ਸਮੇਤ ਹਰਿਆਣਾ ਨਾਲ ਲੱਗਦੇ ਬਾਕੀ ਬਾਰਡਰ ਸੀਲ ਕਰਕੇ ਭਾਜਪਾ ਦੀ ਕੇਂਦਰ ਅਤੇ ਹਰਿਆਣਾ ਸਰਕਾਰ ਇੱਕ ਤਰ੍ਹਾਂ ਨਾਲ ਪੰਜਾਬ ਦੇ ਕਿਸਾਨਾਂ ਅੰਦਰ ਬੇਗਾਨਗੀ ਦੀ ਭਾਵਨਾ ਦਾ ਮੰਦਭਾਗਾ ਅਹਿਸਾਸ ਪੈਦਾ ਕਰ ਰਹੀਆਂ ਹਨ। ਕਿਸਾਨਾਂ ਨਾਲ ਕਿਸੇ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਂਗੂੰ ਵਿਹਾਰ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਸ਼ਾਂਤਮਈ ਪੈਦਲ ਮਾਰਚ ਕਰ ਰਹੇ ਕਿਸਾਨਾਂ ਉੱਤੇ ਜਬਰ ਬੰਦ ਕੀਤਾ ਜਾਵੇ ਅਤੇ ਐਮ ਐਸ ਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਬਕਾਇਆ ਮੰਗਾਂ ਨੂੰ ਮੰਨਕੇ ਲਾਗੂ ਕੀਤਾ ਜਾਵੇ।

ਇਹ ਵੀ ਪੜੋ: ਸਪੀਕਰ ਸੰਧਵਾ ਨੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿਚ ਕੀਤੀ ਸ਼ਿਰਕਤ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ,ਹਰਿੰਦਰ ਸਿੰਘ ਲੱਖੋਵਾਲ,ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ, ਰਾਮਿੰਦਰ ਸਿੰਘ ਪਟਿਆਲਾ, ਜੰਗਵੀਰ ਸਿੰਘ ਚੌਹਾਨ,ਬੂਟਾ ਸਿੰਘ ਬੁਰਜਗਿੱਲ, ਡਾ ਸਤਨਾਮ ਸਿੰਘ ਅਜਨਾਲਾ, ਗੁਰਮੀਤ ਸਿੰਘ ਮਹਿਮਾ, ਬਿੰਦਰ ਸਿੰਘ ਗੋਲੇਵਾਲਾ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ,ਬੋਘ ਸਿੰਘ ਮਾਨਸਾ, ਬਲਜੀਤ ਸਿੰਘ ਗਰੇਵਾਲ, ਫੁਰਮਾਨ ਸਿੰਘ ਸੰਧੂ,ਨਛੱਤਰ ਸਿੰਘ ਜੈਤੋ, ਵੀਰ ਸਿੰਘ ਬੜਵਾ, ਮੁਕੇਸ਼ ਚੰਦਰ, ਮਲੂਕ ਸਿੰਘ ਹੀਰਕੇ, ਹਰਬੰਸ ਸਿੰਘ ਸੰਘਾ,ਹਰਜਿੰਦਰ ਸਿੰਘ ਟਾਂਡਾ,ਸੁਖ ਗਿੱਲ, ਹਰਦੇਵ ਸਿੰਘ ਸੰਧੂ, ਹਰਵਿੰਦਰ ਸਿੰਘ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕਰਕੇ ਵੀ ਮੁੱਕਰ ਗਈ। ਹੁਣ ਵੀ ਸਰਕਾਰ ਦੇ ਵਜ਼ੀਰ ਕਿਸਾਨਾਂ ਦੀ ਭਲਾਈ ਦੇ ਦਮਗਜ਼ੇ ਮਾਰਨ ਵਿੱਚ ਕੋਈ ਕਸਰ ਬਾਕੀ ਨਹੀ ਛੱਡਦੇ ਪਰ ਇਸਦੇ ਬਾਵਜੂਦ ਖੇਤੀ ਖੇਤਰ ਦਾ ਸੰਕਟ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਐਮ ਐਸ ਪੀ ਤੇ ਖ੍ਰੀਦ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਇਸ ਸੰਕਟ ਵਿਚੋਂ ਕੱਢਣ ਲਈ ਫੌਰੀ ਕਦਮ ਹਨ ਜਿਨ੍ਹਾਂ ਨੂੰ ਚੁੱਕਣ ਵਿੱਚ ਕੇਂਦਰ ਸਰਕਾਰ ਫੇਲ ਸਾਬਤ ਹੋਈ ਹੈ।