Home Blog Page 1139

ਸਪੀਕਰ ਸੰਧਵਾ ਨੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਸਥਾਪਨਾ ਸਮਾਰੋਹ ‘ਚ ਕੀਤੀ ਸ਼ਿਰਕਤ || Punjab News

0

ਸਪੀਕਰ ਸੰਧਵਾ ਨੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿਚ ਕੀਤੀ ਸ਼ਿਰਕਤ

ਫਰੀਦਕੋਟ 06 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੰਬੇਦਕਰ ਪਾਰਕ, ਪ੍ਰੇਮ ਨਗਰ, ਕੋਟਕਪੂਰਾ ਵਿਖੇ ਡਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦੇ 67ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਬਾਬਾ ਸਾਹਿਬ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ ਭੀਮ ਰਾਓ ਅੰਬੇਦਕਰ ਦੀ ਸਮਾਜ ਤੇ ਸਾਡੇ ਸੰਵਿਧਾਨ ਲਈ ਬਹੁਤ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਤੇ ਲੋਕਾਂ ਨੂੰ ਸਿੱਖਿਅਤ ਕਰਨ ਵਿੱਚ ਵੀ ਵੱਡਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਲੋੜ ਹੈ ਕਿ ਵੱਲੋਂ ਬਣਾਏ ਗਏ ਸੰਵਿਧਾਨ ਤੇ ਚੱਲਣ ਦੀ,ਤਾਂ ਜੋ ਸਮਾਜ ਦਾ ਉਹ ਵਰਗ ਜਿਸ ਨੂੰ ਲੋਕ ਨਫਰਤ ਦੀ ਨਿਗਾਹ ਨਾਲ ਦੇਖਦੇ ਸਨ, ਉਨ੍ਹਾਂ ਨੂੰ ਬਣਦੇ ਹੱਕ ਦੇਣ ਦੀ। ਪੰਜਾਬ ਸਰਕਾਰ ਅਜਿਹੇ ਲੋਕਾਂ ਦੀ ਭਲਾਈ ਲਈ ਬਹੁਤ ਉਪਰਾਲ ਕਰ ਰਹੀ ਹੈ ਅਤੇ ਇਸੇ ਤਰ੍ਹਾਂ ਲਗਾਤਾਰ ਕੰਮ ਕਰਦੀ ਰਹੇਗੀ।

ਅਖਤਿਆਰੀ ਕੋਟੇ ਵਿਚੋਂ ਪੰਜ ਲੱਖ ਦੇਣ ਦਾ ਐਲਾਨ

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਪੜ੍ਹਾਈ ਜਰੂਰ ਕਰਵਾਉ, ਪੜ੍ਹਾਈ ਤੋਂ ਵਾਂਝੇ ਨਾ ਰੱਖਿਓ। ਇਹੀ ਬੱਚੇ ਪੜ੍ਹ ਲਿਖ ਕੇ ਸਮਾਜ ਨੂੰ ਤਰੱਕੀ ਵੱਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਕੰਪਿਊਟਰ ਦਾ ਸ਼ੌਂਕ ਹੈ, ਉਨ੍ਹਾਂ ਨੂੰ ਕੰਪਿਊਟਰ ਦੀ ਟਰੇਨਿੰਗ ਦਿੱਤੀ ਜਾਵੇਗੀ। ਉਸ ਤੋਂ ਬਾਅਦ ਉਨ੍ਹਾਂ ਨੂੰ ਨੌਕਰੀਆਂ ਲਈ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੋਟਕਪੂਰੇ ਦੀ ਇਕ ਖਾਸ ਕਲਾ ਪੰਜਾਬੀ ਕੱਢਵੀਂ ਜੁੱਤੀ, ਜੋ ਕਿ ਬਹੁਤ ਮਸ਼ਹੂਰ ਹੈ। ਇਸ ਪੰਜਾਬੀ ਜੁੱਤੀ ਨੂੰ ਬਾਹਰਲੇ ਦੇਸ਼ਾ ਤੱਕ ਪਹੁੰਚਾਉਣ ਲਈ ਕਲੱਸਟਰ ਤਿਆਰ ਹੈ, ਮਸ਼ੀਨਾਂ ਆਉਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰੇ ਵਿਚ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਰੁਜਗਾਰ ਮਿਲੇ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਜਕੜ੍ਹ ਵਿਚ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਬਜੁਰਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਪੈਨਸ਼ਨਾਂ ਲਵਾਉਣ, ਜੇਕਰ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਮੈਂ ਉਨ੍ਹਾਂ ਲਈ ਹਾਜਰ ਹਾਂ। ਸਪੀਕਰ ਸੰਧਵਾਂ ਨੇ ਇਸ ਮੌਕੇ ਅੰਬੇਦਕਰ ਪਾਰਕ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਤਾਂ ਜੋ ਪਾਰਕ ਨੂੰ ਲੋੜ ਅਨੁਸਾਰ ਲੋਕਾਂ ਦੀ ਸਹੂਲਤ ਲਈ ਹੋਰ ਵੀ ਵਧੀਆ ਤਰੀਕੇ ਨਾਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਜਿੰਨੇ ਹੋਰ ਫੰਡ ਦੀ ਜਰੂਰਤ ਹੋਈ ਦਿੱਤੇ ਜਾਣਗੇ, ਤਾਂ ਜੋ ਲੋੜਵੰਦਾਂ ਦੀ ਪੂਰਾ ਸਹਾਇਤਾ ਕੀਤੀ ਜਾ ਸਕੇ।

ਪੁਸ਼ਪਾ-2 ਨੇ ਤੋੜੇ ਰਿਕਾਰਡ, ਬਣੀ ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਭਾਰਤੀ ਫਿਲਮ || Latest news

0

ਪੁਸ਼ਪਾ-2 ਨੇ ਤੋੜੇ ਰਿਕਾਰਡ, ਬਣੀ ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਭਾਰਤੀ ਫਿਲਮ

ਨਵੀ ਦਿੱਲੀ : ਅੱਲੂ ਅਰਜੁਨ ਦੀ ਮੋਸਟ ਵੇਟਿਡ ਫਿਲਮ ਪੁਸ਼ਪਾ-2 ਸਿਨੇਮਾਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ। ਫਿਲਮ ਨੇ ਪਹਿਲੇ ਦਿਨ ਹਿੰਦੀ ‘ਚ 72 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਫਿਲਮ ਨੇ ਦੁਨੀਆ ਭਰ ‘ਚ 282.91 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਨ੍ਹਾਂ ‘ਚੋਂ ਭਾਰਤੀ ਬਾਕਸ ਆਫਿਸ ‘ਤੇ ਫਿਲਮ ਦੀ ਕਮਾਈ 175.1 ਕਰੋੜ ਰੁਪਏ ਹੈ। ਇਸ ਕਲੈਕਸ਼ਨ ਨਾਲ ਪੁਸ਼ਪਾ-2 ਹੁਣ ਤੱਕ ਦੀ ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਭਾਰਤੀ ਫਿਲਮ ਬਣ ਗਈ ਹੈ।

ਫਿਲਮ RRR ਤੇ ਜਵਾਨ ਨੂੰ ਛੱਡਿਆ ਪਿੱਛੇ

ਅੱਲੂ ਅਰਜੁਨ ਸਟਾਰਰ ਫਿਲਮ ਪੁਸ਼ਪਾ 2 ਨੇ ਫਿਲਮ ਇੰਡਸਟਰੀ ਦੇ ਵੱਡੇ ਕਲਾਕਾਰਾਂ ਦੀਆਂ ਫਿਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਫਿਲਮ ਨੇ ਓਪਨਿੰਗ ਡੇ ਕਲੈਕਸ਼ਨ ਦੇ ਮਾਮਲੇ ‘ਚ ਐੱਸ.ਐੱਸ. ਰਾਜਾਮੌਲੀ ਦੀ ਫਿਲਮ RRR ਦਾ ਰਿਕਾਰਡ ਤੋੜ ਦਿੱਤਾ ਹੈ। ਪੁਸ਼ਪਾ-2 ਨੇ ਹਿੰਦੀ ਵਰਜ਼ਨ ‘ਚ ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਸ਼ਾਹਰੁਖ ਖਾਨ ਦੀ ‘ਜਵਾਨ’ ਨੇ ਪਹਿਲੇ ਦਿਨ ਕਰੀਬ 65 ਕਰੋੜ ਦੀ ਕਮਾਈ ਕੀਤੀ ਸੀ। ‘ਪੁਸ਼ਪਾ 2’ ਦਾ ਹਿੰਦੀ ਅਤੇ ਤੇਲਗੂ ਦੋਵਾਂ ਦਰਸ਼ਕਾਂ ਵਿੱਚ ਜ਼ਬਰਦਸਤ ਕ੍ਰੇਜ਼ ਦਿਖਿਆ। ਇਹ ਪਹਿਲੀ ਫਿਲਮ ਹੈ ਜਿਸ ਨੇ ਹਿੰਦੀ ਅਤੇ ਤੇਲਗੂ ਦੋਵਾਂ ਭਾਸ਼ਾਵਾਂ ਵਿੱਚ ਪਹਿਲੇ ਦਿਨ 50 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

ਇਹ ਵੀ ਪੜੋ : ਕਿਸਾਨਾਂ ਦਾ ਦਿੱਲੀ ਕੂਚ: 101 ਕਿਸਾਨਾਂ ਦੇ ਪਹਿਲੇ ਜੱਥੇ ਨੇ ਦਿੱਲੀ ਵੱਲ ਪਾਏ ਚਾਲੇ

ਅਭਿਸ਼ੇਕ ਤੇ ਐਸ਼ਵਰਿਆ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਲੰਬੇ ਸਮੇਂ ਬਾਅਦ ਦੋਵੇਂ ਇਕੱਠੇ ਆਏ ਨਜ਼ਰ || Entertainment news

0
Good news for Abhishek and Aishwarya's fans, after a long time both of them are seen together

ਅਭਿਸ਼ੇਕ ਤੇ ਐਸ਼ਵਰਿਆ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਲੰਬੇ ਸਮੇਂ ਬਾਅਦ ਦੋਵੇਂ ਇਕੱਠੇ ਆਏ ਨਜ਼ਰ

ਪਿਛਲੇ ਕਾਫੀ ਸਮੇਂ ਤੋਂ ਅਭਿਸ਼ੇਕ ਤੇ ਐਸ਼ਵਰਿਆ ਦੇ ਤਲਾਕ ਦੀਆਂ ਅਫ਼ਵਾਵਾਂ ਨੇ ਜ਼ੋਰ ਫੜਿਆ ਹੋਇਆ ਹੈ | ਉਹਨਾਂ ਦੇ ਫੈਨਜ਼ ਵੀ ਇਸ ਗੱਲ ਤੋਂ ਕਾਫੀ ਦੁੱਖੀ ਹਨ | ਇਹ ਜੋੜਾ ਲੰਬੇ ਸਮੇਂ ਤੋਂ ਇਕੱਠੇ ਨਜ਼ਰ ਨਹੀਂ ਆ ਰਿਹਾ ਹੈ ਅਤੇ ਨਾ ਹੀ ਇੱਕ ਦੂਜੇ ਬਾਰੇ ਕੋਈ ਬਿਆਨ ਦੇ ਰਿਹਾ ਹੈ। ਬਾਕੀ ਬਚਿਆ ਖੱਪਾ ਅਭਿਸ਼ੇਕ ਅਤੇ ਨਿਮਰਤ ਕੌਰ ਦੇ ਅਫੇਅਰ ਦੀਆਂ ਚਰਚਾਵਾਂ ਨੇ ਭਰ ਦਿੱਤਾ। ਸੋਸ਼ਲ ਮੀਡੀਆ ‘ਤੇ ਫੈਨਜ਼ ਨੂੰ ਯਕੀਨ ਹੈ ਕਿ ਇਹ ਜੋੜਾ ਕਿਸੇ ਵੀ ਸਮੇਂ ਵੱਖ ਹੋਣ ਦੀ ਬੁਰੀ ਖਬਰ ਦਾ ਐਲਾਨ ਕਰ ਸਕਦਾ ਹੈ।

ਸੋਸ਼ਲ ਮੀਡੀਆ ‘ਤੇ ਸਬੂਤ ਆਇਆ ਸਾਹਮਣੇ

ਪਰ ਹੁਣ ਇਹ ਮਾਮਲਾ ਠੰਢਾ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ | ਸੋਸ਼ਲ ਮੀਡੀਆ ‘ਤੇ ਅਜਿਹਾ ਸਬੂਤ ਸਾਹਮਣੇ ਆਇਆ ਹੈ, ਜਿਸ ਤੋਂ ਸਾਬਤ ਹੋਵੇਗਾ ਕਿ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਅਜੇ ਵੀ ਇਕੱਠੇ ਹਨ। ਇੰਨਾ ਹੀ ਨਹੀਂ ਦੋਵੇਂ ਇਕੱਠੇ ਖੁਸ਼ ਵੀ ਹਨ। ਦਰਅਸਲ, ਹੁਣ ਲੰਬੇ ਸਮੇਂ ਬਾਅਦ ਐਸ਼ਵਰਿਆ ਆਪਣੇ ਪਤੀ ਅਭਿਸ਼ੇਕ ਨਾਲ ਨਜ਼ਰ ਆ ਰਹੀ ਹੈ।

ਇਸ ਤੋਂ ਪਹਿਲਾਂ ਉਹ ਸਿਰਫ ਆਪਣੀ ਬੇਟੀ ਆਰਾਧਿਆ ਨਾਲ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਆਰਾਧਿਆ ਦੇ ਜਨਮਦਿਨ ‘ਤੇ ਅਭਿਸ਼ੇਕ ਦੇ ਮੌਜੂਦ ਨਾ ਹੋਣ ਦੀ ਖਬਰ ਸੀ ਪਰ ਬਾਅਦ ‘ਚ ਪਾਰਟੀ ਦਾ ਇਕ ਵੀਡੀਓ ਸਾਹਮਣੇ ਆਇਆ, ਜਿਸ ਨੇ ਪ੍ਰਸ਼ੰਸਕਾਂ ਨੂੰ ਸਬੂਤ ਦਿੱਤਾ ਕਿ ਅਭਿਸ਼ੇਕ ਆਪਣੀ ਬੇਟੀ ਦੇ ਜਨਮਦਿਨ ਦੀ ਪਾਰਟੀ ‘ਚ ਮੌਜੂਦ ਸਨ।

ਇਹ ਵੀ ਪੜ੍ਹੋ : ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਕੂਲ ਤੇ ਇੰਟਰਨੈੱਟ ਸੇਵਾਵਾਂ ਇੰਨੇ ਦਿਨਾਂ ਲਈ ਬੰਦ

ਅਭਿਸ਼ੇਕ ਅਤੇ ਐਸ਼ਵਰਿਆ ਦੀ ਇੱਕ ਫੋਟੋ ਵਾਇਰਲ

ਪਰ ਉਸ ਵੀਡੀਓ ‘ਚ ਦੋਵੇਂ ਇਕੱਠੇ ਨਜ਼ਰ ਨਹੀਂ ਆਏ | ਅਜਿਹੇ ‘ਚ ਪ੍ਰਸ਼ੰਸਕਾਂ ਦੇ ਮਨਾਂ ‘ਚ ਅਜੇ ਵੀ ਕੁਝ ਉਲਝਣ ਬਰਕਰਾਰ ਹੈ ਪਰ ਹੁਣ ਇਹ ਉਲਝਣ ਸੁਲਝਦੀ ਹੋਈ ਨਜ਼ਰ ਆ ਰਹੀ ਹੈ | ਕਿਉਂਕਿ ਹੁਣ ਅਭਿਸ਼ੇਕ ਅਤੇ ਐਸ਼ਵਰਿਆ ਦੀ ਇੱਕ ਫੋਟੋ ਵਾਇਰਲ ਹੋਈ ਹੈ। ਇਸ ਤਸਵੀਰ ‘ਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ ਅਤੇ ਮੁਸਕਰਾਉਂਦੇ ਵੀ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਕੋਈ ਪੁਰਾਣੀ ਤਸਵੀਰ ਨਹੀਂ ਹੈ, ਸਗੋਂ ਇੱਕ ਬਹੁਤ ਹੀ ਤਾਜ਼ਾ ਤਸਵੀਰ ਹੈ, ਜਿਸ ਨੂੰ ਮਸ਼ਹੂਰ ਫਿਲਮ ਨਿਰਮਾਤਾ ਅਨੁ ਰੰਜਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਸ਼ੇਅਰ ਕੀਤਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਕਿਸਾਨਾਂ ਦਾ ਦਿੱਲੀ ਕੂਚ: 101 ਕਿਸਾਨਾਂ ਦੇ ਪਹਿਲੇ ਜੱਥੇ ਨੇ ਦਿੱਲੀ ਵੱਲ ਪਾਏ ਚਾਲੇ || Breaking News

0

ਕਿਸਾਨਾਂ ਦਾ ਦਿੱਲੀ ਕੂਚ: 101 ਕਿਸਾਨਾਂ ਦੇ ਪਹਿਲੇ ਜੱਥੇ ਨੇ ਦਿੱਲੀ ਵੱਲ ਪਾਏ ਚਾਲੇ

ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਸ਼ੁਰੂ ਹੋ ਚੁੱਕਾ ਹੈ। 101 ਕਿਸਾਨਾਂ ਦਾ ਪਹਿਲਾ ਜਥਾ ਦਿੱਲੀ ਵੱਲ ਰਵਾਨਾ ਹੋ ਚੁੱਕਾ ਹੈ। ਕਿਸਾਨ ਹੱਥਾਂ ‘ਚ ਕਿਸਾਨੀ ਝੰਡੇ ਲੈ ਕੇ ਅੱਗੇ ਵੱਧ ਰਹੇ ਹਨ।

ਹਰਿਆਣਾ ਦੇ ਮੰਤਰੀ ਅਨਿਲ ਵਿੱਜ ਦਾ ਬਿਆਨ

ਦੱਸ ਦਈਏ ਕਿ ਹਰਿਆਣਾ ਵਾਲੇ ਪਾਸੇ ਤੋਂ ਉਨ੍ਹਾਂ ਨੂੰ ਲਗਾਤਾਰ ਰੁਕਣ ਲਈ ਕਿਹਾ ਜਾ ਰਿਹਾ ਹੈ। ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਮਨਜ਼ੂਰੀ ਕਿਵੇਂ ਜਾਣ ਦਿੱਤਾ ਜਾ ਸਕਦਾ ਹੈ? ਇਜਾਜ਼ਤ ਲੈ ਕੇ ਹੀ ਦਿੱਲੀ ਜਾਣਾ ਚਾਹੀਦਾ ਹੈ।

ਇੰਟਰਨੈੱਟ ਸੇਵਾਵਾਂ ਬੰਦ

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਅੰਬਾਲਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅੰਬਾਲਾ ਦੇ ਡਾਂਗਦੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਘੱਲ, ਲਹਿਰਾਸਾ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਵਿੱਚ ਮੋਬਾਈਲ ਇੰਟਰਨੈੱਟ ਸੇਵਾ 9 ਦਸੰਬਰ ਤੱਕ ਬੰਦ ਰਹੇਗੀ।ਅੰਬਾਲਾ ‘ਚ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਅਜਿਹੇ ‘ਚ ਜੇਕਰ ਇੱਥੇ 5 ਜਾਂ 5 ਤੋਂ ਜ਼ਿਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਵਿਦਿਆਰਥੀਆਂ ਲਈ ਅਹਿਮ ਖਬਰ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸ਼ਡਿਊਲ ਜਾਰੀ

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਕੂਲ ਤੇ ਇੰਟਰਨੈੱਟ ਸੇਵਾਵਾਂ ਇੰਨੇ ਦਿਨਾਂ ਲਈ ਬੰਦ || Farmers Protest

0
School and internet services closed for so many days due to exodus of farmers to Delhi

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਕੂਲ ਤੇ ਇੰਟਰਨੈੱਟ ਸੇਵਾਵਾਂ ਇੰਨੇ ਦਿਨਾਂ ਲਈ ਬੰਦ

ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਕਿਸਾਨ ਲਗਭਗ ਪਿਛਲੇ 11 ਮਹੀਨਿਆਂ ਤੋਂ ਡਟੇ ਹੋਏ ਹਨ ਤੇ ਅੱਜ ਉਹ ਦਿੱਲੀ ਵੱਲ ਕੂਚ ਕਰਨ ਲਈ ਤਿਆਰ ਹਨ | ਜਿਸਦੇ ਚੱਲਦਿਆਂ ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਨੇੜੇ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ‘ਚ ਇੱਕ ਖ਼ਾਸ ਗੱਲ ਇਹ ਹੈ ਕਿ ਕਿਸਾਨਾਂ ਨੇ 101 ਲੋਕਾਂ ਦੇ ਗਰੁੱਪ ਦੀ ਸੂਚੀ ਪ੍ਰਸ਼ਾਸਨ ਨੂੰ ਸੌਂਪ ਕੇ ਅੱਗੇ ਜਾਣ ਦੀ ਇਜਾਜ਼ਤ ਮੰਗੀ ਹੈ। ਪੁਲਿਸ ਨੇ ਬਾਰਡਰ ਦੇ ਆਲੇ ਦੁਆਲੇ ਬੈਰੀਕੇਡ ਵੀ ਲਗਾ ਦਿੱਤੇ ਹਨ ਅਤੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਜਿਸ ਕਾਰਨ ਅੰਬਾਲਾ ‘ਚ ਸਕੂਲ ਅਤੇ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਸੂਬਾ ਸਰਕਾਰ ਵੱਲੋਂ ਹੁਕਮ ਜਾਰੀ

ਅੰਬਾਲਾ ਦੀ ਹਦੂਦ ਅੰਦਰ ਪੈਂਦੇ ਪਿੰਡ ਡੰਗਦੇਹਰੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬਾਰੀ ਘੇਲ, ਲੁਹਾਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਖੇਤਰਾਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ। ਇੰਟਰਨੈੱਟ ਸੇਵਾ ਅੱਜ ਤੋਂ 9 ਦਸੰਬਰ ਤੱਕ ਬੰਦ ਰਹੇਗੀ। ਇਹ ਹੁਕਮ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ।

ਭਾਰੀ ਪੁਲਿਸ ਚੌਕਸੀ ਰੱਖੀ ਗਈ

ਦੂਜੇ ਪਾਸੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਸਿਰਸਾ ਦੇ ਡੱਬਵਾਲੀ ਸਥਿਤ ਖੁਈਆਂ ਟੋਲ ਪਲਾਜ਼ਾ ’ਤੇ ਭਾਰੀ ਪੁਲਿਸ ਚੌਕਸੀ ਰੱਖੀ ਗਈ ਹੈ ਅਤੇ ਇੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਿਰਸਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਡੱਬਵਾਲੀ-ਸਿਰਸਾ ਸੜਕ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੰਜਾਬ ਦੇ ਕਿਸਾਨ ਡੱਬਵਾਲੀ, ਸਿਰਸਾ ਰਾਹੀਂ ਦਿੱਲੀ ਜਾ ਸਕਦੇ ਹਨ।

 

 

 

 

 

 

 

 

 

 

 

 

 

 

 

ਵਿਦਿਆਰਥੀਆਂ ਲਈ ਅਹਿਮ ਖਬਰ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸ਼ਡਿਊਲ ਜਾਰੀ || latest news

0

ਵਿਦਿਆਰਥੀਆਂ ਲਈ ਅਹਿਮ ਖਬਰ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸ਼ਡਿਊਲ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025 ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਦੇ ਅਨੁਸਾਰ 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) 19 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ, ਜਦਕਿ 10ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਪ੍ਰੀਖਿਆਵਾਂ 10 ਮਾਰਚ 2025 ਤੋਂ ਲਈਆਂ ਜਾਣਗੀਆਂ।

ਇਹ ਵੀ ਪੜੋ: ਸਦਨ ‘ਚ ਭਾਰੀ ਹੰਗਾਮਾ; ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਤੋਂ ਮਿਲੇ ਨੋਟਾਂ ਦੇ ਬੰਡਲ

ਸਾਰੀਆਂ ਪ੍ਰੀਖਿਆਵਾਂ ਬੋਰਡ ਦੁਆਰਾ ਨਿਰਧਾਰਤ ਪ੍ਰੀਖਿਆ ਕੇਂਦਰਾਂ ‘ਤੇ ਲਈਆਂ ਜਾਣਗੀਆਂ। ਪ੍ਰੀਖਿਆ ਦੀ ਡੇਟਸ਼ੀਟ ਅਤੇ ਹੋਰ ਵੇਰਵੇ ਜਲਦੀ ਹੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾਏ ਜਾਣਗੇ। ਬੋਰਡ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਮੇਂ ਸਿਰ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਸਿਲੇਬਸ ਨੂੰ ਸੋਧਣ ਦੀ ਸਲਾਹ ਦਿੱਤੀ ਹੈ।

ਸਦਨ ‘ਚ ਭਾਰੀ ਹੰਗਾਮਾ; ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਤੋਂ ਮਿਲੇ ਨੋਟਾਂ ਦੇ ਬੰਡਲ || National News

0

ਸਦਨ ‘ਚ ਭਾਰੀ ਹੰਗਾਮਾ; ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਤੋਂ ਮਿਲੇ ਨੋਟਾਂ ਦੇ ਬੰਡਲ

ਨਵੀ ਦਿੱਲੀ : ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 9ਵਾਂ ਦਿਨ ਹੈ। ਰਾਜ ਸਭਾ ‘ਚ ਸ਼ੁੱਕਰਵਾਰ ਨੂੰ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਕਾਂਗਰਸ ਸਾਂਸਦ ਦੀ ਸੀਟ ਤੋਂ ਨੋਟਾਂ ਦੇ ਬੰਡਲ ਮਿਲਣ ਦੀ ਖਬਰ ਸਾਹਮਣੇ ਆਈ। ਰਾਜ ਸਭਾ ‘ਚ ਭਾਜਪਾ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੋਟਾਂ ਦੇ ਬੰਡਲ ਲੈ ਕੇ ਸਦਨ ‘ਚ ਆਏ ਸਨ। ਚੇਅਰਮੈਨ ਜਗਦੀਪ ਧਨਖੜ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਸਦਨ ਨੂੰ ਦੱਸਿਆ ਕਿ ਇਸ ਦੀ ਜਾਂਚ ਚੱਲ ਰਹੀ ਹੈ।

ਸੀਟ ਨੰਬਰ 222 ਤੋਂ ਮਿਲੇ ਨੋਟਾਂ ਦੇ ਬੰਡਲ

ਦਰਅਸਲ, ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਵੀਰਵਾਰ ਨੂੰ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸੀਟ ਨੰਬਰ 222 ਤੋਂ ਨਕਦੀ ਬਰਾਮਦ ਕੀਤੀ ਗਈ ਹੈ। ਇਹ ਸੀਟ ਤੇਲੰਗਾਨਾ ਤੋਂ ਰਾਜ ਸਭਾ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੀ ਨਿਯਮਾਂ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ। ਇਲਜ਼ਾਮਾਂ ‘ਤੇ ਸਿੰਘਵੀ ਨੇ ਕਿਹਾ-ਜਦੋਂ ਮੈਂ ਰਾਜ ਸਭਾ ਜਾਂਦਾ ਹਾਂ ਤਾਂ ਸਿਰਫ 500 ਰੁਪਏ ਦਾ ਨੋਟ ਲੈਂਦਾ ਹਾਂ। ਇਹ ਮੈਂ ਪਹਿਲੀ ਵਾਰ ਸੁਣਿਆ ਹੈ।

ਇਹ ਵੀ ਪੜੋ: ਤੁਹਾਡਾ ਮੌਜੂਦਾ ਲੋਨ ਹੋਵੇਗਾ ਮਹਿੰਗਾ ਜਾਂ ਵਧੇਗੀ EMI ? ਆਰਬੀਆਈ ਗਵਰਨਰ ਨੇ ਮੀਟਿੰਗ ਤੋਂ ਬਾਅਦ ਕੀਤਾ ਵੱਡਾ ਐਲਾਨ

 

ਤੁਹਾਡਾ ਮੌਜੂਦਾ ਲੋਨ ਹੋਵੇਗਾ ਮਹਿੰਗਾ ਜਾਂ ਵਧੇਗੀ EMI ? ਆਰਬੀਆਈ ਗਵਰਨਰ ਨੇ ਮੀਟਿੰਗ ਤੋਂ ਬਾਅਦ ਕੀਤਾ ਵੱਡਾ ਐਲਾਨ || Latest News

0

ਤੁਹਾਡਾ ਮੌਜੂਦਾ ਲੋਨ ਹੋਵੇਗਾ ਮਹਿੰਗਾ ਜਾਂ ਵਧੇਗੀ EMI ? ਆਰਬੀਆਈ ਗਵਰਨਰ ਨੇ ਮੀਟਿੰਗ ਤੋਂ ਬਾਅਦ ਕੀਤਾ ਵੱਡਾ ਐਲਾਨ

ਨਵੀ ਦਿੱਲੀ: ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਇਹ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਆਰਬੀਆਈ ਨੇ ਅਕਤੂਬਰ ਵਿੱਚ ਹੋਈ ਆਪਣੀ ਪਹਿਲੀ ਬੈਠਕ ਵਿੱਚ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਸੀ।

ਵਿਆਜ ਦਰਾਂ ‘ਚ ਕੋਈ ਬਦਲਾਅ ਨਹੀਂ

ਦੱਸ ਦਈਏ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਇਸ ਵਾਰ ਵੀ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਕੇਂਦਰੀ ਬੈਂਕ ਨੇ ਵਿਆਜ ਦਰਾਂ ਨੂੰ 6.5% ‘ਤੇ ਬਰਕਰਾਰ ਰੱਖਿਆ ਹੈ। ਮਤਲਬ ਕਿ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਆਰਬੀਆਈ ਗਵਰਨਰ ਨੇ ਕਿਹਾ ਕਿ ਮੁਦਰਾ ਨੀਤੀ ਕਮੇਟੀ ਦੇ 6 ਵਿੱਚੋਂ 4 ਮੈਂਬਰ ਵਿਆਜ ਦਰਾਂ ਵਿੱਚ ਬਦਲਾਅ ਦੇ ਪੱਖ ਵਿੱਚ ਨਹੀਂ ਸਨ। ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿੱਚ ਦਰਾਂ ਵਿੱਚ 0.25% ਤੋਂ 6.5% ਤੱਕ ਵਾਧਾ ਕੀਤਾ ਸੀ।

ਇਹ ਵੀ ਪੜੋ: ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਸ਼ੰਭੂ ਬਾਰਡਰ ‘ਤੇ ਵਧਾਈ ਗਈ ਸੁਰੱਖਿਆ

ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਸ਼ੰਭੂ ਬਾਰਡਰ ‘ਤੇ ਵਧਾਈ ਗਈ ਸੁਰੱਖਿਆ || Punjab News

0

ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਸ਼ੰਭੂ ਬਾਰਡਰ ‘ਤੇ ਵਧਾਈ ਗਈ ਸੁਰੱਖਿਆ

ਚੰਡੀਗੜ੍ਹ : ਕਿਸਾਨ ਅੱਜ ਦੁਪਹਿਰ 1 ਵਜੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਕੂਚ ਕਰਨਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ। ਪਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 101 ਕਿਸਾਨਾਂ ਦਾ ਜਥਾ ਅੱਜ ਦੁਪਹਿਰ ਦਿੱਲੀ ਲਈ ਰਵਾਨਾ ਹੋਵੇਗਾ।

ਪੁਲਿਸ ਅਲਰਟ ‘ਤੇ

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਪੁਲਿਸ ਅਲਰਟ ‘ਤੇ ਹੈ। ਸ਼ੰਭੂ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਬੈਰੀਕੇਡਿੰਗ ਕੀਤੀ ਗਈ ਹੈ। ਨੈੱਟ, ਕੈਮਰੇ ਅਤੇ ਲਾਊਡ ਸਪੀਕਰ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਅੰਬਾਲਾ ਜ਼ਿਲ੍ਹੇ ਅਤੇ ਖਨੌਰੀ ਸਰਹੱਦ ‘ਤੇ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਅਜਿਹੇ ‘ਚ ਜੇਕਰ ਇੱਥੇ 5 ਜਾਂ 5 ਤੋਂ ਜ਼ਿਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਸ਼ੰਭੂ ਸਰਹੱਦ ‘ਤੇ ਐਂਬੂਲੈਂਸਾਂ ਤਾਇਨਾਤ

ਸ਼ੰਭੂ ਸਰਹੱਦ ‘ਤੇ ਜਿੱਥੋਂ ਜਥੇ ਨੇ ਰਵਾਨਾ ਹੋਣਾ ਹੈ, ਉਸ ਥਾਂ ਤੋਂ ਠੀਕ ਪਿੱਛੇ ਰੱਸੀ ਲਗਾ ਕੇ ਸਾਰਿਆਂ ਨੂੰ ਰੋਕ ਦਿੱਤਾ ਗਿਆ ਹੈ। 101 ਕਿਸਾਨਾਂ ਤੋਂ ਇਲਾਵਾ ਕਿਸੇ ਨੂੰ ਵੀ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਸਰਹੱਦ ਤੱਕ ਕਿਸਾਨਾਂ ਨੇ ਬਚਾਅ ਦਲ ਦੇ ਨਾਲ ਵਾਲੰਟੀਅਰ ਤਾਇਨਾਤ ਕਰ ਦਿੱਤੇ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ ‘ਤੇ ਐਂਬੂਲੈਂਸਾਂ ਤਾਇਨਾਤ ਕਰ ਦਿੱਤੀਆਂ ਹਨ। ਤਾਂ ਜੋ ਜੇਕਰ ਕੋਈ ਵਿਦਾਦ ਵਧਦਾ ਹੈ ਤਾਂ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ।

ਇਹ ਵੀ ਪੜੋ : ਭਾਰਤ-ਆਸਟ੍ਰੇਲੀਆ ਦੂਜਾ ਟੈਸਟ: ਯਸ਼ਸਵੀ ਜੈਸਵਾਲ ਜ਼ੀਰੋ ‘ਤੇ ਹੋਏ ਆਊਟ

ਭਾਰਤ-ਆਸਟ੍ਰੇਲੀਆ ਦੂਜਾ ਟੈਸਟ: ਯਸ਼ਸਵੀ ਜੈਸਵਾਲ ਜ਼ੀਰੋ ‘ਤੇ ਹੋਏ ਆਊਟ || Latest News

0

ਭਾਰਤ-ਆਸਟ੍ਰੇਲੀਆ ਦੂਜਾ ਟੈਸਟ: ਯਸ਼ਸਵੀ ਜੈਸਵਾਲ ਜ਼ੀਰੋ ‘ਤੇ ਹੋਏ ਆਊਟ

ਨਵੀ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਨੇ ਮੈਚ ਦੀ ਪਹਿਲੀ ਹੀ ਗੇਂਦ ‘ਤੇ ਇੱਕ ਵਿਕਟ ਗੁਆ ਦਿੱਤਾ। ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ ਹਨ।

ਮਿਸ਼ੇਲ ਸਟਾਰਕ ਨੇ ਕੀਤਾ ਐਲ.ਬੀ.ਡਬਲਯੂ.

ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਜ਼ੀਰੋ ‘ਤੇ ਆਊਟ ਹੋਏ। ਉਸ ਨੂੰ ਮਿਸ਼ੇਲ ਸਟਾਰਕ ਨੇ ਐਲ.ਬੀ.ਡਬਲਯੂ. ਕੀਤਾ। ਇਸੇ ਓਵਰ ਵਿੱਚ ਗਿੱਲ ਨੇ ਲਗਾਤਾਰ ਦੋ ਚੌਕੇ ਜੜੇ। ਦੱਸ ਦਈਏ ਕਿ ਭਾਰਤ ਇਸ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਟੀਮ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਸੀ।

ਪਲੇਇੰਗ ਇਲੈਵਨ

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵੀਚੰਦਰਨ ਅਸ਼ਵਿਨ, ਹਰਸ਼ਿਤ ਰਾਣਾ, ਜਸਪ੍ਰੀਤ ਬੁਮਰਾਹ (ਉਪ-ਕਪਤਾਨ) ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਨਾਥਨ ਮੈਕਸਵੀਨੀ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਐਲੇਕਸ ਕੈਰੀ (ਵਿਕੇਟ), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।

ਇਹ ਵੀ ਪੜੋ: ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਨੂੰ ਦੇਣਗੇ ਵੱਡਾ ਤੋਹਫ਼ਾ