Home Blog Page 1140

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਨੂੰ ਦੇਣਗੇ ਵੱਡਾ ਤੋਹਫ਼ਾ || Punjab News

0

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਨੂੰ ਦੇਣਗੇ ਵੱਡਾ ਤੋਹਫ਼ਾ

ਬਟਾਲਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਟਾਲਾ ਇਲਾਕੇ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਅੱਜ 6 ਦਸੰਬਰ ਨੂੰ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਉਦਘਾਟਨ ਕਰਨਗੇ।

ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ ਵਧਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 300 ਕਰੋੜ ਰੁਪਏ ਖ਼ਰਚ ਕਰਕੇ ਸੂਬੇ ਦੀ ਦੂਸਰੀ ਸਭ ਤੋਂ ਪੁਰਾਣੀ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀਸੀਡੀ ਤੋਂ ਵਧਾ ਕੇ 3500 ਟੀਸੀਡੀ (ਜੋ ਭਵਿੱਖ ਵਿੱਚ 5000 ਟੀਸੀਡੀ ਤੱਕ ਵੱਧਣਯੋਗ ਹੈ) ਕੀਤੀ ਗਈ ਹੈ। ਇਸਦੇ ਨਾਲ ਹੀ ਇੱਥੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਵੀ ਲਗਾਇਆ ਹੈ।

ਨਵੇਂ ਪ੍ਰੋਜੈਕਟ ਰਾਹੀਂ ਹੁਣ ਫਾਰਮਾ ਗਰੇਡ ਦੀ ਖੰਡ ਦਾ ਵੀ ਕੀਤਾ ਜਾਵੇਗਾ ਉਤਪਾਦਨ

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ੂਗਰ ਮਿੱਲ ਦੇ ਇਸ ਨਵੇਂ ਪ੍ਰੋਜੈਕਟ ਰਾਹੀਂ ਹੁਣ ਫਾਰਮਾ ਗਰੇਡ ਦੀ ਖੰਡ ਦਾ ਉਤਪਾਦਨ ਵੀ ਕੀਤਾ ਜਾਵੇਗਾ ਜੋ ਕਿ ਮਾਰਕਿਟ ਵਿੱਚ ਮੌਜੂਦਾ ਖੰਡ ਦੇ ਰੇਟਾਂ ਦੇ ਮੁਕਾਬਲੇ ਲਗਭਗ ਦੁੱਗਣੇ ਰੇਟਾਂ (70-100 ਰੁਪਏ ਪ੍ਰਤੀ ਕਿੱਲੋਗਰਾਮ) ’ਤੇ ਵਿਕੇਗੀ। ਇਸ ਤੋਂ ਇਲਾਵਾ ਕੋ-ਜਨਰੇਸ਼ਨ ਪ੍ਰੋਜੈਕਟ ਤੋਂ ਪੈਦਾ ਹੋਣ ਵਾਲੀ 14 ਮੈਗਾਵਾਟ ਬਿਜਲੀ ਵਿਚੋਂ 5 ਮੈਗਾਵਾਟ ਬਿਜਲੀ ਮਿੱਲ ਵੱਲੋਂ ਵਰਤੀ ਜਾਵੇਗੀ ਅਤੇ 9 ਮੈਗਾਵਾਟ ਸਰਕਾਰੀ ਗਰਿੱਡ ਨੂੰ ਵੇਚੀ ਜਾਵੇਗੀ ਜਿਸ ਨਾਲ ਮਿੱਲ ਨੂੰ ਵਾਧੂ ਵਿੱਤੀ ਲਾਭ ਹੋਵੇਗਾ ਅਤੇ ਮਿੱਲ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਦੇ ਸਮਰੱਥ ਹੋ ਸਕੇਗੀ।

ਇਲਾਕੇ ਵਿੱਚ ਗੰਨੇ ਦੀ ਕਾਸ਼ਤ ਨੂੰ ਮਿਲੇਗਾ ਹੁੰਗਾਰਾ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਖੰਡ ਮਿੱਲ ਦੀ ਸਮਰੱਥਾ ਵਧਣ ਅਤੇ ਕੋ-ਜਨਰੇਸ਼ਨ ਪਲਾਂਟ ਲੱਗਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ ਵਧਣ ਨਾਲ ਹੁਣ ਇਲਾਕੇ ਦੇ ਕਿਸਾਨਾਂ ਨੂੰ ਆਪਣਾ ਗੰਨਾਂ ਦੂਰ ਦੀਆਂ ਮਿੱਲਾਂ ਵਿੱਚ ਨਹੀਂ ਲਿਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੰਨੇ ਦੀ ਕਾਸ਼ਤ ਨੂੰ ਹੁੰਗਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਸ੍ਰੀ ਕਲਸੀ ਨੇ ਕਿਹਾ ਕਿ ਸ਼ੂਗਰ ਮਿੱਲ ਬਟਾਲਾ ਦਾ ਨਵਾਂ ਪਲਾਂਟ ਸ਼ੁਰੂ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਕਿਹਾ ਕਿ 6 ਦਸੰਬਰ ਦਾ ਦਿਨ ਬਟਾਲਾ ਸ਼ੂਗਰ ਮਿੱਲ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ।

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 06-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 06-12-2024

ਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)

06-12-2024
ਧਨਾਸਰੀ ਮਹਲਾ ੫ ॥

 

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੮੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

 

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧।ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।੨।੬।੩੭।

4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦੇ ਮਾਮਲੇ ‘ਚ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

0

4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦੇ ਮਾਮਲੇ ‘ਚ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀ ਖਬਰ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਗੇਟ ਤੋਂ 4 ਸਾਲਾ ਬੱਚੀ ਨੂੰ ਬਾਹਰ ਕੱਢਿਆ ਗਿਆ, ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਵੱਲੋਂ ਇਸ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਗਿਆ ਹੈ।

ਵਿੱਤ ਮੰਤਰੀ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਮਿਸ਼ਨ “ਦਾ ਕਮਿਸ਼ਨਜ਼ ਫਾਰ ਦ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਐਕਟ, 2005” ਦੀ ਧਾਰਾ 17 ਦੇ ਤਹਿਤ ਵਿਧਾਨਕ ਸੰਸਥਾ ਹੈ, ਜਿਸ ਅਨੁਸਾਰ ਇਹ ਕਮਿਸ਼ਨ ਬਾਲ ਅਧਿਕਾਰਾਂ ਦੀ ਰੱਖਿਆ ਦੇ ਹੱਕ ਵਿੱਚ ਕੰਮ ਕਰਦੀ ਹੈ। ਕਮਿਸ਼ਨ ਨੂੰ ਜੇ.ਜੇ ਐਕਟ 2015, ਪੌਕਸੋ ਐਕਟ 2012 ਅਤੇ ਆਰ.ਟੀ.ਈ. ਐਕਟ 2009 ਦੇ ਤਹਿਤ ਨਿਗਰਾਨੀ ਕਰਨ ਦਾ ਅਧਿਕਾਰ ਹੈ। ਕਮਿਸ਼ਨ ਪਾਸ ਇਸ ਐਕਟ ਦੀ ਧਾਰਾ 14 ਅਤੇ ਸਿਵਲ ਪ੍ਰੋਸੀਜ਼ਰ ਕੋਡ 1908 ਦੇ ਤਹਿਤ ਕੇਸ ਦੀ ਸੁਣਵਾਈ ਲਈ ਸਿਵਲ ਕੋਰਟ ਦੀਆਂ ਸ਼ਕਤੀਆਂ ਹਨ।

ਬੱਚੇ ਦੇ ਹੱਕਾਂ ਦੀ ਉਲੰਘਣਾ ਦੀ ਜਾਂਚ

ਇਸ ਖਾਸ ਮਾਮਲੇ ਵਿੱਚ, ਕਮਿਸ਼ਨ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਪ੍ਰਿੰਸੀਪਲ ਅਤੇ ਸੰਬੰਧਤ ਸਟਾਫ ਨੂੰ 12 ਦਸੰਬਰ 2024, ਸਵੇਰੇ 11:00 ਵਜੇ ਕਮਿਸ਼ਨ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੂੰ ਮਾਮਲੇ ਦੇ ਤੱਥ ਅਤੇ ਪੂਰੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਕਮਿਸ਼ਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੱਚੇ ਦੇ ਹੱਕਾਂ ਦੀ ਉਲੰਘਣਾ ਦੀ ਜਾਂਚ ਕਰੇਗਾ।

ਵਿੱਤ ਮੰਤਰੀ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

0

ਵਿੱਤ ਮੰਤਰੀ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ।

ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ।

ਅਣਗੌਲੇ ਖੇਤਰਾਂ ਦੀ ਸ਼ਨਾਖ਼ਤ

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ। ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਈ ਵੀ ਫੰਡ ਲੈਪਸ ਨਾ ਹੋ ਸਕੇ।

CM ਮਾਨ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ। ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ।

ਵਿੱਤ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ.ਐਸ.ਟੀ ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ।

CM ਮਾਨ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

0

CM ਮਾਨ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 119.16 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਸ਼ਹਿਰ ਦੇ 1.5 ਲੱਖ ਤੋਂ ਵੱਧ ਬਸ਼ਿੰਦਿਆਂ ਨੂੰ ਸਾਫ ਪਾਣੀ ਦੀ ਨਿਰੰਤਰ ਸਪਲਾਈ ਮਿਲੇਗੀ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤ.ਲ || Latest News

ਭਗਵੰਤ ਸਿੰਘ ਮਾਨ ਨੇ ਕਿਹਾ ਕਿ 3.50 ਐਮ.ਜੀ.ਡੀ. ਦੀ ਸਮਰੱਥਾ ਵਾਲਾ ਆਟੋਮੈਟਿਕ ਜਲ ਸਪਲਾਈ ਪ੍ਰਾਜੈਕਟ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕਰੇਗਾ। ਮੁੱਖ ਮੰਤਰੀ ਨੇ ਅਬੋਹਰ ਵਾਸੀਆਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਸ਼ਹਿਰ ਦੇ ਨਾਗਰਿਕਾਂ ਨੂੰ ਮੁਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ।

ਪਾਣੀ ਦੀ ਜ਼ਰੂਰਤ

ਮੁੱਖ ਮੰਤਰੀ ਨੇ ਕਿਹਾ ਕਿ 27.06 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਅਬੋਹਰ ਸ਼ਹਿਰ ਦੀ 100 ਫੀਸਦੀ ਵਸੋਂ ਦੀ ਪਾਣੀ ਦੀ ਜ਼ਰੂਰਤ ਪੂਰੀ ਕਰੇਗਾ। ਉਨ੍ਹਾਂ ਕਿਹਾ ਕਿ 92.10 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਪ੍ਰਜੈਕਟ 100 ਫੀਸਦੀ ਆਬਾਦੀ ਨੂੰ ਸਹੂਲਤ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰਾਜੈਕਟ ਸਮੁੱਚੇ ਸਰਹੱਦੀ ਇਲਾਕੇ ਖਾਸ ਕਰਕੇ ਅਬੋਹਰ ਵਿੱਚ ਤਰੱਕੀ ਤੇ ਖੁਸ਼ਹਾਲੀ ਲਿਆਉਣ ਵਿੱਚ ਸਹਾਈ ਹੋਵੇਗਾ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤ.ਲ || Latest News

0

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤ.ਲ

ਲੁਧਿਆਣਾ ਦੇ 22 ਸਾਲਾਂ ਨੌਜਵਾਨ ਦੀ ਕੈਨੇਡਾ ਵਿਚ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਦਾ ਨਾਮ ਗੁਰਅਸੀਸ ਦੱਸਿਆ ਜਾ ਰਿਹਾ ਹੈ। ਚਾਰ ਮਹੀਨੇ ਪਹਿਲਾਂ ਹੀ ਵਿਦੇਸ਼ ਪੜ੍ਹਾਈ ਕਰਨ ਲਈ ਗਿਆ ਸੀ। ਉਸ ਦੇ ਨਾਲ ਰਹਿੰਦੇ ਨੌਜਵਾਨ ਉੱਤੇ ਚਾਕੂ ਨਾਲ ਵਾਰ ਕਰਨ ਦੇ ਇਲਜ਼ਾਮ ਲੱਗੇ ਹਨ। ਕੈਨੇਡਾ ਪੁਲਿਸ ਨੇ ਇਸ ਨੂੰ ਹਿਰਾਸਤ ਵਿਚ ਲਿਆ ਹੈ।

ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 5 ਕਿਲੋ ਹੈਰੋਇਨ ਕੀਤੀ ਬਰਾਮਦ

ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 5 ਕਿਲੋ ਹੈਰੋਇਨ ਕੀਤੀ ਬਰਾਮਦ

0

ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 5 ਕਿਲੋ ਹੈਰੋਇਨ ਕੀਤੀ ਬਰਾਮਦ

ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 5 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦੇ ਨਾਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਸਦਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਜਗਜੀਤ ਡੱਲੇਵਾਲ ਦਾ ਮਰਨ ਵਰਤ ਦਸਵੇਂ ਦਿਨ ‘ਚ ਹੋਇਆ ਸ਼ਾਮਿਲ

0

ਜਗਜੀਤ ਡੱਲੇਵਾਲ ਦਾ ਮਰਨ ਵਰਤ ਦਸਵੇਂ ਦਿਨ ‘ਚ ਹੋਇਆ ਸ਼ਾਮਿਲ

ਦਸਵੇਂ ਦਿਨ ਮੀਡੀਆ ਨਾਲ ਗੱਲ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ ਨੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਉਹਨਾਂ ਕਿਹਾ ਕਿ ਰਾਸ਼ਟਰਪਤੀ ਵੱਲੋਂ ਜੋ ਕਿਸਾਨਾਂ ਦੇ ਹੱਕ ਵਿੱਚ ਹਾਹ ਦਾ ਨਾਰਾ ਮਾਰਿਆ ਗਿਆ ਹੈ। ਉਹ ਬਹੁਤ ਹੀ ਸਲਾਗਾਯੋਗ ਗੱਲ ਹੈ ਨਾਲ ਹੀ ਉਹਨਾਂ ਨੇ ਹਰਿਆਣਾ ਸਰਕਾਰ ਉੱਤੇ ਵੀ ਵੱਡੇ ਸਵਾਲ ਖੜੇ ਕੀਤੇ।

ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਹੋਏ ਧਮਾਕੇ ਨੂੰ ਲੈ ਕੇ ਪੁਲਿਸ ਦਾ ਆਇਆ ਇਹ ਬਿਆਨ

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਮੋਰਚੇ ਵੱਲ ਆਹ ਸਫਾਈ ਕਰਦੀ ਹੈ ਸਾਨੂੰ ਸ਼ੱਕ ਹੈ ਕਿ ਹਰਿਆਣਾ ਦੀ ਪੁਲਿਸ ਕਿਸੇ ਵੀ ਸਮੇਂ ਮੋਰਚੇ ਉੱਤੇ ਹਮਲਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਹਰਿਆਣਾ ਦੀ ਪੁਲਿਸ ਮੋਰਚੇ ਵੱਲ ਸੜਕਾਂ ਸਾਫ ਕਰ ਰਹੀ ਹੈ ਕਿਉਂਕਿ ਅਥਰੂ ਗੈਸ ਦੇ ਗੋਲੇ ਮਿੱਟੀ ਉੱਤੇ ਘੱਟ ਅਸਰ ਕਰਦੇ ਹਨ। ਸਫਾਈ ਹੋਣ ਤੋਂ ਸਾਨੂੰ ਸ਼ੱਕ ਪੈਦਾ ਹੁੰਦਾ ਹੈ ਕਿ ਹਰਿਆਣਾ ਸਰਕਾਰ ਜਾਂ ਹਰਿਆਣਾ ਪੁਲਿਸ ਕਿਸੇ ਸਮੇਂ ਵੀ ਕੁਝ ਵੀ ਕਰ ਸਕਦੀ

ਬਿਆਸ ਪੁਲ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌ.ਤ

0

ਬਿਆਸ ਪੁਲ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌ.ਤ

ਅੰਮ੍ਰਿਤਸਰ: ਬਿਆਸ ਪੁਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਹੋਏ ਧਮਾਕੇ ਨੂੰ ਲੈ ਕੇ ਪੁਲਿਸ ਦਾ ਆਇਆ ਇਹ ਬਿਆਨ

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਦੁਪਹਿਰ 12 ਵਜੇ ਇਕ ਟਰਾਲੀ ਅਤੇ ਬੱਸ ਦੀ ਟੱਕਰ ਹੋ ਗਈ। ਜਿਸ ਵਿੱਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਟਰਾਲੀ ਇੱਟਾਂ ਨਾਲ ਭਰੀ ਹੋਈ ਸੀ। ਬੱਸ ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ। ਟਰਾਲੀ ਵੀ ਅੰਮ੍ਰਿਤਸਰ ਤੋਂ ਜਲੰਧਰ ਵੱਲ ਜਾ ਰਹੀ ਸੀ। ਹਾਦਸਾ ਇੰਨਾ ਗੰਭੀਰ ਸੀ ਕਿ ਜ਼ੋਰਦਾਰ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਬੱਸ ਦੇ ਪਾੜ ਤੋੜ ਕੇ ਲੋਕਾਂ ਨੂੰ ਬੱਸ ‘ਚੋਂ ਬਾਹਰ ਕੱਢਿਆ।

ਹਾਦਸੇ ਵਿੱਚ ਮਰਨ ਵਾਲੇ ਦੋ ਵਿਅਕਤੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ ‘ਚ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ ਅੱਧੇ ਲੋਕਾਂ ਨੂੰ ਬਿਆਸ ਹਸਪਤਾਲ ਅਤੇ ਅੱਧਿਆ ਨੂੰ ਬਾਬਾ ਬਕਾਲਾ ਸਾਹਿਬ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਪੂਰੀ ਸੜਕ ਜਾਮ ਹੋ ਗਈ ਹੈ।ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਿਆ ਹੈ।