Home Blog Page 1142

ਹੈਦਰਾਬਾਦ ‘ਚ ‘ਪੁਸ਼ਪਾ-2’ ਦੀ ਸਕਰੀਨਿੰਗ ਦੌਰਾਨ ਭ*ਗ*ਦੜ; 1 ਔਰਤ ਦੀ ਮੌ/ਤ

0

ਹੈਦਰਾਬਾਦ ‘ਚ ‘ਪੁਸ਼ਪਾ-2’ ਦੀ ਸਕਰੀਨਿੰਗ ਦੌਰਾਨ ਭ*ਗ*ਦੜ; 1 ਔਰਤ ਦੀ ਮੌ/ਤ

ਨਵੀ ਦਿੱਲੀ : ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2’ ਦਾ ਕ੍ਰੇਜ਼ ਦੇਸ਼ ਭਰ ਦੇ ਪ੍ਰਸ਼ੰਸਕਾਂ ਦੇ ਦਿਲਾਂ – ਦਿਮਾਗਾਂ ‘ਤੇ ਛਾਇਆ ਹੋਇਆ ਹੈ। ਇਸ ਦਾ ਪ੍ਰੀਮੀਅਰ ਅੱਧੀ ਰਾਤ ਨੂੰ ਹੈਦਰਾਬਾਦ ਵਿੱਚ ਹੋਇਆ। ਹੈਦਰਾਬਾਦ ‘ਚ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2’ ਦੇ ਪ੍ਰੀਮੀਅਰ ਦੌਰਾਨ ਭਗਦੜ ਵਰਗੀ ਸਥਿਤੀ ਬਣ ਗਈ। ਇਸ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਅਤੇ ਦੋ ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜੋ: ਫੜਨਵੀਸ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, PM ਮੋਦੀ ਸਮੇਤ ਕਈ ਵੱਡੇ ਨੇਤਾ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਿਲ

ਪੁਲਸ ਨੇ ਦੱਸਿਆ ਕਿ ਅੱਲੂ ਅਰਜੁਨ ਬੁੱਧਵਾਰ ਰਾਤ ਨੂੰ ਸੰਧਿਆ ਥੀਏਟਰ ‘ਚ ਫਿਲਮ ਦੀ ਸਕ੍ਰੀਨਿੰਗ ਲਈ ਆਏ ਸਨ। ਆਰਟੀਸੀ ਐਕਸ ਰੋਡ ਸਥਿਤ ਥੀਏਟਰ ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕ ਅੱਲੂ ਅਰਜੁਨ ਨੂੰ ਮਿਲਣਾ ਚਾਹੁੰਦੇ ਸਨ। ਇਸ ਦੌਰਾਨ ਅਚਾਨਕ ਭਗਦੜ ਮੱਚ ਗਈ। ਧੱਕਾ-ਮੁੱਕੀ ਕਾਰਨ ਕਈ ਲੋਕ ਇਕ-ਦੂਜੇ ‘ਤੇ ਡਿੱਗ ਪਏ। ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ। ਡਾਕਟਰ ਨੇ ਇੱਕ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀ ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਫੜਨਵੀਸ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, PM ਮੋਦੀ ਸਮੇਤ ਕਈ ਵੱਡੇ ਨੇਤਾ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਿਲ || National News

0

ਫੜਨਵੀਸ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, PM ਮੋਦੀ ਸਮੇਤ ਕਈ ਵੱਡੇ ਨੇਤਾ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਿਲ

ਨਵੀ ਦਿੱਲੀ: ਮਹਾਰਾਸ਼ਟਰ ‘ਚ ਮੁੱਖ ਮੰਤਰੀ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਆਖਰਕਾਰ ਖਤਮ ਹੋ ਗਿਆ ਹੈ। ਮਹਾਰਾਸ਼ਟਰ ‘ਚ ਚੋਣ ਨਤੀਜਿਆਂ ਤੋਂ 13 ਦਿਨ ਬਾਅਦ ਅੱਜ ਨਵੀਂ ਸਰਕਾਰ ਦਾ ਗਠਨ ਹੋ ਜਾਵੇਗਾ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਆਜ਼ਾਦ ਮੈਦਾਨ ਵਿੱਚ ਹੋਵੇਗਾ। ਦੇਵੇਂਦਰ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਉਪ ਮੁੱਖ ਮੰਤਰੀ

ਸ਼ਿਵ ਸੈਨਾ ਮੁਖੀ ਅਤੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਐਨਸੀਪੀ ਪ੍ਰਧਾਨ ਅਜੀਤ ਪਵਾਰ, ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੰਬਈ ਦੇ ਆਜ਼ਾਦ ਮੈਦਾਨ ‘ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਭਾਜਪਾ ਆਗੂ ਹਿੱਸਾ ਲੈਣਗੇ।ਇਸ ਤੋਂ ਇਲਾਵਾ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਭੇਜੇ ਗਏ ਹਨ। ਇਸ ਤੋਂ ਇਲਾਵਾ ਦੇਸ਼ ਭਰ ਤੋਂ 400 ਸੰਤ-ਮਹਾਂਪੁਰਸ਼ ਵੀ ਸ਼ਿਰਕਤ ਕਰਨਗੇ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ, 05-12-2024

0

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ, 05-12-2024

 

ਸੁਖਬੀਰ ਸਿੰਘ ਬਾਦਲ ‘ਤੇ ਜਾ/ਨਲੇਵਾ ਹ.ਮਲਾ ਕਰਨ ਵਾਲਾ ਵਿਅਕਤੀ ਕਾਬੂ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲੱਗੀ ਤਨਖਾਹ ਤਹਿਤ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਗੋਲੀਬਾਰੀ ਹੋਣ ਦੀ ….ਹੋਰ ਪੜ੍ਹੋ

ਗਿਆਨੀ ਰਘਬੀਰ ਸਿੰਘ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੀਤੀ…

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿੰਦਾ ਕੀਤੀ ਹੈ….ਹੋਰ ਪੜੋ

ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਕੀਤੀ ਸ਼ਲਾਘਾ

ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ….ਹੋਰ ਪੜੋ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹ+ਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 04 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ….ਹੋਰ ਪੜੋ

ਸੁਖਬੀਰ ਬਾਦਲ ‘ਤੇ ਹੋਏ ਹਮਲੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਅੱਜ ਜਾਨਲੇਵਾ ਹਮਲਾ ਹੋਇਆ। ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ….ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 05-12-2024

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ)

05-12-2024
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

ਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੫੦੮)

ਪੰਜਾਬੀ ਵਿਆਖਿਆ:

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

ਪਾਲਕ ਦੇ ਸੇਵਨ ਨਾਲ ਮਿਲਦੇ ਹਨ ਬੇਮਿਸਾਲ ਫਾਇਦੇ, ਡਾਇਟ ‘ਚ ਕਰੋ ਸ਼ਾਮਿਲ

0

ਪਾਲਕ ਦੇ ਸੇਵਨ ਨਾਲ ਮਿਲਦੇ ਹਨ ਬੇਮਿਸਾਲ ਫਾਇਦੇ, ਡਾਇਟ ‘ਚ ਕਰੋ ਸ਼ਾਮਿਲ

ਸਰਦੀ ਦਾ ਮੌਸਮ ਆਉਂਦੇ ਹੀ ਮੰਡੀ ਹਰੀਆਂ ਸਬਜ਼ੀਆਂ ਨਾਲ ਭਰ ਜਾਂਦੀ ਹੈ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚੋਂ ਪਾਲਕ ਨੂੰ ਸਭ ਤੋਂ ਖਾਸ ਮੰਨਿਆ ਜਾਂਦਾ ਹੈ। ਪਾਲਕ ਨਾ ਸਿਰਫ਼ ਸਵਾਦ ‘ਚ ਸ਼ਾਨਦਾਰ ਹੈ, ਸਗੋਂ ਸਿਹਤ ਲਈ ਵੀ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ। ਸਰਦੀਆਂ ਵਿੱਚ ਪਾਲਕ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਪਾਲਕ ਇਮਿਊਨਿਟੀ ਵਧਾਉਣ ‘ਚ ਵੀ ਮਦਦਗਾਰ ਹੈ। ਇੱਥੇ ਅਸੀਂ ਤੁਹਾਨੂੰ ਸਰਦੀਆਂ ਵਿੱਚ ਪਾਲਕ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਵਿਸਥਾਰ ਨਾਲਜਾਣਦੇ ਹਾਂ…

ਪਾਲਕ ਵਿੱਚ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲਿਕ ਐਸਿਡ, ਵਿਟਾਮਿਨ ਏ, ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਲਈ ਜੇ ਅਸੀਂ ਸਰਦੀਆਂ ਵਿੱਚ ਪਾਲਕ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਦੇ ਹਾਂ ਤਾਂ ਸਰੀਰ ਨੂੰ ਊਰਜਾ ਮਿਲਦੀ ਹੈ। ਇਸ ਤੋਂ ਇਲਾਵਾ ਕਮਜ਼ੋਰੀ ਵੀ ਦੂਰ ਹੋ ਜਾਂਦੀ ਹੈ।

ਹੱਡੀਆਂ ਦੀ ਮਜ਼ਬੂਤੀ

ਪਾਲਕ ਵਿੱਚ ਕੈਲਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ‘ਚ ਮਦਦ ਕਰਦੇ ਹਨ। ਠੰਢ ਦੇ ਮੌਸਮ ਵਿੱਚ ਜੋੜਾਂ ਦੇ ਦਰਦ ਦੀ ਸਮੱਸਿਆ ਵੱਧ ਜਾਂਦੀ ਹੈ। ਅਜਿਹੇ ‘ਚ ਪਾਲਕ ਦਰਦ ਤੋਂ ਰਾਹਤ ਦਿਵਾਉਣ ‘ਚ ਮਦਦਗਾਰ ਹੋ ਸਕਦੀ ਹੈ।

ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘Online NRI ਮਿਲਣੀ’: ਕੁਲਦੀਪ ਧਾਲੀਵਾਲ

ਇਮਿਊਨਿਟੀ ਵਾਧਾ

ਸਰਦੀਆਂ ‘ਚ ਜ਼ਿਆਦਾਤਰ ਲੋਕਾਂ ਨੂੰ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੇ ‘ਚ ਪਾਲਕ ‘ਚ ਮੌਜੂਦ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਇਮਿਊਨਿਟੀ ਵਧਾਉਣ ‘ਚ ਮਦਦ ਕਰਦੇ ਹਨ। ਜੇ ਤੁਸੀਂ ਨਿਯਮਿਤ ਤੌਰ ‘ਤੇ ਪਾਲਕ ਖਾਣਾ ਸ਼ੁਰੂ ਕਰ ਦਿੰਦੇ ਹੋ ਤਾਂ ਸਰੀਰ ਬਿਮਾਰੀਆਂ ਨਾਲ ਲੜਨ ਦੇ ਸਮਰੱਥ ਹੋ ਜਾਂਦਾ ਹੈ।

ਭਾਰ ਘਟਾਉਣ ਵਿੱਚ ਲਾਭਦਾਇਕ

ਠੰਢ ਵਿੱਚ ਜ਼ਿਆਦਾ ਭੋਜਨ ਖਾਣ ਨਾਲ ਭਾਰ ਵਧਦਾ ਹੈ। ਪਾਲਕ ਘੱਟ ਕੈਲੋਰੀ ਅਤੇ ਉੱਚ ਫਾਈਬਰ ਵਾਲੀ ਹੁੰਦੀ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰ ਸਕਦੀ ਹੈ। ਪਾਲਕ ਨੂੰ ਤੁਸੀਂ ਜੂਸ ਜਾਂ ਸੂਪ ਦੇ ਰੂਪ ‘ਚ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਅਨੀਮੀਆ ਦੀ ਕਮੀ ਨੂੰ ਕਰਦਾ ਹੈ ਦੂਰ

ਪਾਲਕ ‘ਚ ਆਇਰਨ ਪਾਇਆ ਜਾਂਦਾ ਹੈ, ਜੋ ਖੂਨ ਬਣਾਉਣ ‘ਚ ਮਦਦ ਕਰਦਾ ਹੈ। ਦਰਅਸਲ ਠੰਢ ਦੇ ਦਿਨਾਂ ‘ਚ ਆਇਰਨ ਯੁਕਤ ਆਹਾਰ ਦੀ ਜ਼ਰੂਰਤ ਵੱਧ ਜਾਂਦੀ ਹੈ। ਅਜਿਹੇ ‘ਚ ਸਾਨੂੰ ਆਪਣੀ ਖੁਰਾਕ ‘ਚ ਪਾਲਕ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਪਾਲਕ ਅਨੀਮੀਆ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ।

ਸੰਨੀ ਖੋਸਲਾ ਨੇ ਜੈ ਸ਼ਾਹ ਨੂੰ ICC ਚੇਅਰਮੈਨ ਵਜੋਂ ਨਿਯੁਕਤੀ ‘ਤੇ ਦਿੱਤੀ ਵਧਾਈ

0

ਸੰਨੀ ਖੋਸਲਾ ਨੇ ਜੈ ਸ਼ਾਹ ਨੂੰ ICC ਚੇਅਰਮੈਨ ਵਜੋਂ ਨਿਯੁਕਤੀ ‘ਤੇ ਦਿੱਤੀ ਵਧਾਈ

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਲਾਈਫ ਮੈਂਬਰ  ਸੰਨੀ ਖੋਸਲਾ ਨੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਦੇ ਨਵ-ਨਿਯੁਕਤ ਚੇਅਰਮੈਨ  ਜੈ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਕਾਰੀ ਨਵੀਂ ਭੂਮਿਕਾ ਲਈ ਹਾਰਦਿਕ ਵਧਾਈ ਦਿੱਤੀ। ਸੰਨੀ ਖੋਸਲਾ ਨੇ ਅੰਤਰਰਾਸ਼ਟਰੀ ਕ੍ਰਿਕਟ ਦੀ ਗਵਰਨਿੰਗ ਬਾਡੀ ਦੀ ਅਗਵਾਈ ਵਿੱਚ ਇੱਕ ਭਾਰਤੀ ਨੂੰ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਜੈ ਸ਼ਾਹ ਨੂੰ ਇਸ ਯਾਦਗਾਰੀ ਜ਼ਿੰਮੇਵਾਰੀ ਨੂੰ ਸੰਭਾਲਦੇ ਹੋਏ ਦੇਖਣਾ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ।

ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘Online NRI ਮਿਲਣੀ’: ਕੁਲਦੀਪ ਧਾਲੀਵਾਲ

ਉਹਨਾਂ ਕਿਹਾ ਕਿ ਸ਼ਾਹ ਦੀ ਅਗਵਾਈ ਬਿਨਾਂ ਸ਼ੱਕ ਕ੍ਰਿਕਟ ਦੀ ਖੇਡ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵੇਗੀ। ਇਸ ਤੋਂ ਪਹਿਲਾਂ  ਜੈ ਸ਼ਾਹ ਨੇ ਭਾਰਤੀ ਕ੍ਰਿਕੇਟ ਦੇ ਪ੍ਰਧਾਨ ਵਜੋਂ ਇੱਕ ਮਹੱਤਵਪੂਰਣ ਭੂਮਿਕਾ ਨਿਭਾਈ ਹੈ‌ । ਸੰਨੀ ਖੋਸਲਾ ਨੇ ਵਿਸ਼ਵ ਭਰ ਵਿੱਚ ਕ੍ਰਿਕਟ  ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੇ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਵੀ ਕੀਤੀl

ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘Online NRI ਮਿਲਣੀ’: ਕੁਲਦੀਪ ਧਾਲੀਵਾਲ

0
Kuldeep Singh Dhaliwal accuses former Congress minister of embezzling crores of rupees

ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘Online NRI ਮਿਲਣੀ’: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ।

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ

ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ। *ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ‘ਚ ਇਸ ਕਿਸਮ ਦੀ ਪਹਿਲੂ ਆਨਲਾਈਨ ਐਨ.ਆਰ.ਆਈ ਮਿਲਣੀ ਹੈ।*

ਸੁਖਬੀਰ ਸਿੰਘ ਬਾਦਲ ਦੇ ਉੱਪਰ ਹੋਏ ਹਮਲੇ ਦੀ ਭੁਪਿੰਦਰ ਸਿੰਘ ਭਿੰਦਾ ਨੇ ਸਖਤ ਸ਼ਬਦਾਂ ਦੇ ‘ਚ ਕੀਤੀ ਨਿਖੇਦੀ

ਸ. ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।

ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਹੋਏ ਹਨ।

ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ, ਕਮਿਸ਼ਨਰ ਜਲੰਧਰ ਅਤੇ ਸਕੱਤਰ ਐਨ.ਆਰ.ਆਈ ਸਭਾ, ਪੰਜਾਬ ਸ੍ਰੀ ਪ੍ਰਦੀਪ ਸੱਭਰਵਾਲ, ਚੇਅਰਪਰਸਨ ਐਨ.ਆਰ.ਆਈ ਸਭਾ ਪੰਜਾਬ ਸ਼੍ਰੀਮਤੀ ਪਰਮਿੰਦਰ ਕੌਰ, ਡੀ.ਆਈ.ਜੀ. ਐਨ.ਆਰ.ਆਈ. ਸ੍ਰੀ ਰਾਜਪਾਲ ਸਿੰਘ ਸੰਧੂ, ਏ.ਆਈ.ਜੀ. ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਸੁਖਬੀਰ ਸਿੰਘ ਬਾਦਲ ਦੇ ਉੱਪਰ ਹੋਏ ਹਮਲੇ ਦੀ ਭੁਪਿੰਦਰ ਸਿੰਘ ਭਿੰਦਾ ਨੇ ਸਖਤ ਸ਼ਬਦਾਂ ਦੇ ‘ਚ ਕੀਤੀ ਨਿਖੇਦੀ

0

ਸੁਖਬੀਰ ਸਿੰਘ ਬਾਦਲ ਦੇ ਉੱਪਰ ਹੋਏ ਹਮਲੇ ਦੀ ਭੁਪਿੰਦਰ ਸਿੰਘ ਭਿੰਦਾ ਨੇ ਸਖਤ ਸ਼ਬਦਾਂ ਦੇ ‘ਚ ਕੀਤੀ ਨਿਖੇਦੀ

ਅਕਾਲੀ ਜੱਥਾ ਸ਼ਹਿਰੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਭਿੰਦਾ ਨੇ ਸੁਖਬੀਰ ਸਿੰਘ ਬਾਦਲ ਦੇ ਉੱਪਰ ਹੋਏ ਹਮਲੇ ਦੀ ਸਖਤ ਸ਼ਬਦਾਂ ਦੇ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸ਼੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੀ ਸੇਵਾ ਨਿਭਾ ਰਹੇ ਸਨ। ਉਹ ਨਾ ਸਿਰਫ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਾਂ ਦੀ ਪਾਲਣਾ ਕਰ ਰਹੇ ਸਨ ਬਲਕਿ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਗੁਰੂ ਸਾਹਿਬ ਅਤੇ ਉਹਨਾਂ ਦੀਆਂ ਸੰਗਤਾਂ ਦੀ ਹਜੂਰੀ ਵਿੱਚ ਬੈਠੇ ਸਨ।

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਕੀਤਾ ਕਾਬੂ || Punjab News

ਪ੍ਰੰਤੂ ਇਸ ਦਰਮਿਆਨ ਉਹਨਾਂ ਦੇ ਉੱਪਰ ਕੀਤਾ ਗਿਆ ਕਾਤਲਾਨਾ ਹਮਲਾ, ਜਿੱਥੇ ਸਰਕਾਰੀ ਤੰਤਰ ਦੀ ਨਾਕਾਮੀ ਉੱਪਰ ਸਵਾਲ ਖੜੇ ਕਰਦਾ ਹੈ ਉਥੇ ਹੀ ਇਹ ਵੀ ਦਰਸਾਉਂਦਾ ਹੈ ਕਿ ਜਿਸ ਦੇ ਉੱਪਰ ਗੁਰੂ ਸਾਹਿਬ ਦੀ ਕਿਰਪਾ ਹੋਵੇ ਉਸ ਦਾ ਬਾਲ ਵਿੰਗਾ ਨਹੀਂ ਹੋ ਸਕਦਾ। ਇਸ ਮੌਕੇ ਉਹਨਾਂ ਉੱਚ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਨਰਾਇਣ ਸਿੰਘ ਵੱਲੋਂ ਕੀਤੇ ਗਏ ਹਮਲੇ ਦੀ ਸੰਪੂਰਨ ਜਾਂਚ ਹੋਣੀ ਚਾਹੀਦੀ ਹੈ ਸਾਹਮਣੇ ਆਉਣਾ ਚਾਹੀਦਾ ਹੈ ਕਿ ਇਸ ਦੇ ਪਿੱਛੇ ਅਸਲ ਦੋਸ਼ੀ ਕੌਣ ਹਨ ਤੇ ਉਸ ਨੇ ਇਹ ਕਿੰਨਾ ਦੇ ਕਹਿਣੇ ਵਿੱਚ ਆ ਕੇ ਕੀਤਾ।

ਵਿਸ਼ੇਸ਼ ਸੁਰੱਖਿਆ ਮੁਹਈਆ

ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਗਲੇ ਦਿਨਾਂ ਵਿੱਚ ਨਿਭਾਈ ਜਾਣ ਵਾਲੀ ਸੇਵਾ ਦੌਰਾਨ ਸਰਕਾਰੀ ਤੰਤਰ ਵੱਲੋਂ ਉਹਨਾਂ ਨੂੰ ਵਿਸ਼ੇਸ਼ ਸੁਰੱਖਿਆ ਮੁਹਈਆ ਕਰਵਾਉਣੀ ਚਾਹੀਦੀ ਹੈ ਤਾਂ ਜੋ ਦੁਬਾਰਾ ਕੋਈ ਵੀ ਇਨਸਾਨ ਐਸੀ ਘਨਾਉਣੀ ਹਰਕਤ ਨਾ ਕਰ ਸਕੇ।