Home Blog Page 1144

ਸੁਖਬੀਰ ਬਾਦਲ ‘ਤੇ ਹੋਏ ਹਮਲੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ || Breaking News

0

ਸੁਖਬੀਰ ਬਾਦਲ ‘ਤੇ ਹੋਏ ਹਮਲੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਅੱਜ ਜਾਨਲੇਵਾ ਹਮਲਾ ਹੋਇਆ। ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਹਮਲੇ ਦੀ ਕੀਤੀ ਨਿੰਦਾ

ਉਨ੍ਹਾਂ ਕਿਹਾ ਕਿ “ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ,ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ… ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ.. ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ… ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ”

 

ਇਹ ਵੀ ਪੜੋ :ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ? ਪੜੋ ਪੂਰੀ detail

ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ? ਪੜੋ ਪੂਰੀ detail || Punjab News

0

ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ? ਪੜੋ ਪੂਰੀ detail

ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਅੱਜ ਗੋਲੀ ਚੱਲਣ ਦੀ ਘਟਨਾ ਵਾਪਰੀ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਜਿਥੇ ਕਿ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ‘ਚ ਪੁਲਿਸ ਨੇ ਨਰਾਇਣ ਸਿੰਘ ਚੌੜਾ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਕੌਣ ਹੈ ਨਾਰਾਇਣ ਸਿੰਘ ਚੌੜਾ

ਨਾਰਾਇਣ ਸਿੰਘ ਦਾ ਜਨਮ 04 ਅਪ੍ਰੈਲ 1956 ਵਿੱਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌੜਾ ਵਿੱਚ ਹੋਇਆ ਸੀ। ਇਹ ਗਰਮਖਿਆਲੀ ਕਥਿਤ ਤੌਰ ‘ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਚੌੜਾ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ ‘ਤੇ ਛਾਪਾ ਮਾਰਿਆ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।

ਦਰਜਨ ਦੇ ਕਰੀਬ ਕੇਸ ਦਰਜ

ਉਸ ‘ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਧੀਨ ਕੇਸਾਂ ਵਿੱਚ ਵੀ ਲੋੜੀਂਦਾ ਸੀ। ਮੁਲਜ਼ਮ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਵਿਸਫੋਟਕ ਐਕਟ ਦੇ ਤਹਿਤ ਕੇਸ ਵਿੱਚ ਬਰੀ ਕਰ ਦਿੱਤਾ ਸੀ।
ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ “ਦੇਸ਼ ਧ੍ਰੋਹੀ” ਸਾਹਿਤ ‘ਤੇ ਇੱਕ ਕਿਤਾਬ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਮੁਲਜ਼ਮ ਸੀ।

ਇਹ ਵੀ ਪੜੋ: ਸੁਖਬੀਰ ਸਿੰਘ ਬਾਦਲ ‘ਤੇ ਜਾ/ਨਲੇਵਾ ਹ.ਮਲਾ ਕਰਨ ਵਾਲਾ ਵਿਅਕਤੀ ਕਾਬੂ

ਸੁਖਬੀਰ ਸਿੰਘ ਬਾਦਲ ‘ਤੇ ਜਾ/ਨਲੇਵਾ ਹ.ਮਲਾ ਕਰਨ ਵਾਲਾ ਵਿਅਕਤੀ ਕਾਬੂ || Breaking news

0

ਸੁਖਬੀਰ ਸਿੰਘ ਬਾਦਲ ‘ਤੇ ਜਾ/ਨਲੇਵਾ ਹ.ਮਲਾ ਕਰਨ ਵਾਲਾ ਵਿਅਕਤੀ ਕਾਬੂ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲੱਗੀ ਤਨਖਾਹ ਤਹਿਤ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ, ਉਹ ਇਸ ਘਟਨਾ ਚ ਬਾਲ ਬਾਲ ਬਚ ਗਏ। ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ।

ਵਾਲ-ਵਾਲ ਬਚੇ ਸੁਖਬੀਰ ਬਾਦਲ

ਦੱਸਿਆ ਜਾ ਰਿਹਾ ਹੈ ਕਿ ਗੋਲੀ ਕੰਧ ‘ਚ ਜਾ ਲੱਗੀ, ਜਿਸ ਕਾਰਨ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ‘ਚ ਇਕ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਫਿਰ ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਹ ਵੀ ਪੜੋ : ਵੱਡੀ ਖਬਰ: ਸੁਖਬੀਰ ਸਿੰਘ ਬਾਦਲ ‘ਤੇ ਫਾ*ਇਰਿੰਗ ਦੀ ਕੋਸ਼ਿਸ਼

ਵੱਡੀ ਖਬਰ: ਸੁਖਬੀਰ ਸਿੰਘ ਬਾਦਲ ‘ਤੇ ਫਾ*ਇਰਿੰਗ ਦੀ ਕੋਸ਼ਿਸ਼

0

ਵੱਡੀ ਖਬਰ: ਸੁਖਬੀਰ ਸਿੰਘ ਬਾਦਲ ‘ਤੇ ਫਾ*ਇਰਿੰਗ ਦੀ ਕੋਸ਼ਿਸ਼

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ, ਉਹ ਇਸ ਘਟਨਾ ‘ਚ ਬਾਲ ਬਾਲ ਬਚ ਗਏ। ਦੱਸ ਦਈਏ ਕਿ ਬਾਦਲ ਅੱਜ ਸਵੇਰੇ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ ਤਾਂ ਅਚਾਨਕ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਜਿਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ।
ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਜਿਸ ਦੌਰਾਨ ਉਨ੍ਹਾਂ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ।

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ/ਤ; ਦੋ ਭੈਣਾਂ ਦਾ ਸੀ ਇਕਲੌਤਾ ਭਰਾ || Latest News

0

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ/ਤ; ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਜਲੰਧਰ: ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ 34 ਸਾਲਾ ਵਿਅਕਤੀ ਦੀ ਅਮਰੀਕਾ ਵਿੱਚ ਮੌਤ ਹੋ ਗਈ। ਜਿਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁਖਵਿੰਦਰ ਸੁੱਖਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸੁੱਖਾ ਪਰਿਵਾਰ ਦਾ ਇਕਲੌਤਾ ਰੋਟੀ ਕਮਾਉਣ ਵਾਲਾ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸੁੱਖੇ ਦੀ ਮੌਤ ਕਾਰਨ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।

ਦੋ ਸਾਲਾਂ ਤੋਂ ਅਮਰੀਕਾ ਰਹਿ ਰਿਹਾ ਸੀ ਸੁਖਵਿੰਦਰ ਸਿੰਘ

ਪਰਿਵਾਰ ਮੁਤਾਬਕ ਸੁੱਖਾ ਪਿਛਲੇ ਦੋ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਸੁੱਖਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਬੀਤੇ ਦਿਨ ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ ਦਰਦ ਮਹਿਸੂਸ ਹੋਇਆ ਤਾਂ ਉਸ ਦੇ ਦੋਸਤ ਉਸ ਨੂੰ ਹਸਪਤਾਲ ਲੈ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਸੁਖਵਿੰਦਰ ਸੁੱਖਾ ਦੇ ਦੋ ਬੱਚੇ ਸਨ। ਸੁੱਖਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ।ਪਰਿਵਾਰ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਸੁੱਖਾ ਦਾ ਸਸਕਾਰ ਭਾਰਤ ਵਿੱਚ ਹੀ ਕੀਤਾ ਜਾਵੇਗਾ।

ਇਹ ਵੀ ਪੜੋ:11 ਤੋਂ 17 ਦਸੰਬਰ ਤੱਕ ਲੁਧਿਆਣਾ ਵਿਖੇ ਹੋਣਗੀਆਂ 68ਵੀਆਂ ਰਾਸ਼ਟਰੀ ਸਕੂਲ ਖੇਡਾਂ

11 ਤੋਂ 17 ਦਸੰਬਰ ਤੱਕ ਲੁਧਿਆਣਾ ਵਿਖੇ ਹੋਣਗੀਆਂ 68ਵੀਆਂ ਰਾਸ਼ਟਰੀ ਸਕੂਲ ਖੇਡਾਂ || Punjab News

0

11 ਤੋਂ 17 ਦਸੰਬਰ ਤੱਕ ਲੁਧਿਆਣਾ ਵਿਖੇ ਹੋਣਗੀਆਂ 68ਵੀਆਂ ਰਾਸ਼ਟਰੀ ਸਕੂਲ ਖੇਡਾਂ

ਲੁਧਿਆਣਾ: 68ਵੀਆਂ ਰਾਸ਼ਟਰੀ ਸਕੂਲ ਖੇਡਾਂ 11 ਤੋਂ 17 ਦਸੰਬਰ ਤੱਕ ਲੁਧਿਆਣਾ ਵਿਖੇ ਹੋਣਗੀਆਂ ਇਸ ਸੰਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 11 ਤੋਂ 17 ਦਸੰਬਰ ਤੱਕ ਲੁਧਿਆਣਾ ਵਿਖੇ ਹੋਣ ਵਾਲੀਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਰਿਹਾਇਸ਼, ਭੋਜਨ, ਸੁਰੱਖਿਆ, ਮੈਡੀਕਲ ਸੇਵਾਵਾਂ ਅਤੇ ਆਵਾਜਾਈ ਦੇ ਢੁਕਵੇਂ ਪ੍ਰਬੰਧ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

3500 ਖਿਡਾਰੀ ਚਾਰ ਕਿਸਮ ਦੀਆਂ ਖੇਡਾਂ ਵਿੱਚ ਲੈਣਗੇ ਭਾਗ

ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ 3,500 ਤੋਂ ਵੱਧ ਖਿਡਾਰੀ ਚਾਰ ਖੇਡਾਂ ਵਿੱਚ ਹਿੱਸਾ ਲੈਣਗੇ। ਨੈੱਟਬਾਲ (ਅੰਡਰ-17 ਲੜਕੇ ਅਤੇ ਲੜਕੀਆਂ), ਹੈਂਡਬਾਲ (ਅੰਡਰ-19 ਲੜਕੇ ਅਤੇ ਲੜਕੀਆਂ), ਜੂਡੋ (ਅੰਡਰ-19 ਲੜਕੇ ਅਤੇ ਲੜਕੀਆਂ) ਅਤੇ ਕਰਾਟੇ (ਅੰਡਰ-14 ਲੜਕੇ ਅਤੇ ਕੁੜੀਆਂ)। ਇਹ ਮੈਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪੀ.ਏ.ਯੂ), ਗੁਰੂ ਨਾਨਕ ਸਟੇਡੀਅਮ ਵਿਖੇ ਮਲਟੀਪਰਪਜ਼ ਹਾਲ ਅਤੇ ਬੀ.ਵੀ.ਐਮ ਸਕੂਲ ਸਮੇਤ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਸੁਰੱਖਿਆ ਲਈ ਪੁਲਿਸ ਕੰਟਰੋਲ ਰੂਮ (ਪੀ.ਸੀ.ਆਰ) ਟੀਮਾਂ ਤਾਇਨਾਤ ਕਰਨ ਦੇ ਨਾਲ-ਨਾਲ ਇਨ੍ਹਾਂ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜੋ : ਤੜਕਸਾਰ ਤੇਲੰਗਾਨਾ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕ ਘਰਾਂ ਤੋਂ ਨਿਕਲੇ ਬਾਹਰ

ਇਨ੍ਹਾਂ ਖੇਡਾਂ ਦਾ ਉਦਘਾਟਨ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ 11 ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮਾਗਮ ਦੀ ਸਫ਼ਲਤਾ ਲਈ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣੇ ਚਾਹੀਦੇ ਹਨ।ਉਹਨਾਂ ਕਿਹਾ ਕਿ ਖੇਡਾਂ ਉਭਰਦੇ ਐਥਲੀਟਾਂ ਲਈ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕ ਮਹੱਤਵਪੂਰਨ ਮੌਕਾ ਉਪਲਬੱਧ ਕਰਵਾਉਂਦੀਆਂ ਹਨ। ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਜੋਰਵਾਲ ਨੇ ਸਿੱਖਿਆ ਅਤੇ ਖੇਡ ਵਿਭਾਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਹਿਯੋਗ ਕਰਨ ਲਈ ਵੀ ਕਿਹਾ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਖਿਡਾਰੀਆਂ ਲਈ ਰਿਹਾਇਸ਼ ਅਤੇ ਯਾਤਰਾ ਸੰਬੰਧੀ ਪ੍ਰਬੰਧਾਂ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ।

ਤੜਕਸਾਰ ਤੇਲੰਗਾਨਾ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕ ਘਰਾਂ ਤੋਂ ਨਿਕਲੇ ਬਾਹਰ || Latest News

0

ਤੜਕਸਾਰ ਤੇਲੰਗਾਨਾ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕ ਘਰਾਂ ਤੋਂ ਨਿਕਲੇ ਬਾਹਰ

ਤੇਲੰਗਾਨਾ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਇਹ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ‘ਚ ਵੀ ਮਹਿਸੂਸ ਕੀਤੇ ਗਏ। ਤੜਕਸਾਰ ਲੱਗੇ ਇਨ੍ਹਾਂ ਝਟਕਿਆਂ ਕਾਰਨ ਲੋਕ ਸਹਿਮ ਗਏ ਅਤੇ ਘਰਾਂ ਤੋਂ ਬਾਹਰ ਆ ਗਏ।

5.3 ਤੀਬਰਤਾ ਦਾ ਆਇਆ ਭੂਚਾਲ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਤੇਲੰਗਾਨਾ ਦੇ ਮੁਲੁਗੂ ਜ਼ਿਲੇ ‘ਚ ਸਵੇਰੇ 5.3 ਤੀਬਰਤਾ ਦਾ ਭੂਚਾਲ ਆਇਆ। ਹੈਦਰਾਬਾਦ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 7:27 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 40 ਕਿਲੋਮੀਟਰ ਡੂੰਘਾ ਸੀ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜੋ: ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਨੂੰ 1.76 ਕਰੋੜ ਰੁਪਏ ਦੀ ਸੁਪਰ ਸਕਰ ਮਸ਼ੀਨ ਕੀਤੀ ਸਮਰਪਿਤ

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 04-12-2024

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 04-12-2024

ਲੁਧਿਆਣਾ ‘ਚ ਬੁੱਢੇ ਨਾਲੇ ਦਾ ਮਾਮਲਾ ਗਰਮਾਇਆ; ਪੁਲਿਸ ਨੇ ਕਈ ਆਗੂਆਂ ਨੂੰ ਲਿਆ ਹਿਰਾਸਤ ‘ਚ

ਲੁਧਿਆਣਾ ਦੇ ਬੁੱਢੇ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ….ਹੋਰ ਪੜੋ

ਬਿਕਰਮ ਮਜੀਠੀਆ-ਚੰਦੂਮਾਜਰਾ ਨੇ ਕੀਤੀ ਬਾਥਰੂਮਾਂ ਦੀ ਸਫ਼ਾਈ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ….ਹੋਰ ਪੜੋ

ਸੁਖਬੀਰ ਸਿੰਘ ਬਾਦਲ ਨੇ ਕੀਤੀ ਜੂਠੇ ਭਾਂਡਿਆਂ ਦੀ ਸੇਵਾ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਕੱਲ੍ਹ ਧਾਰਮਿਕ ਸਜ਼ਾ ਸੁਣਾਈ। ਸੁਖਬੀਰ….ਹੋਰ ਪੜੋ

ਗੂਗਲ ਮੈਪ ਨੇ ਫਿਰ ਦਿੱਤਾ ਧੋਖਾ! ਨਹਿਰ ‘ਚ ਡਿੱਗੀ ਕਾਰ

ਗੂਗਲ ਮੈਪ ਤੋਂ ਲੋਕੇਸ਼ਨ ਦੇਖ ਕੇ ਸਫਰ ਕਰਨਾ ਕਾਫੀ ਖਤਰਨਾਕ ਹੋ ਗਿਆ ਹੈ। ਕੁਝ ਦਿਨ ਪਹਿਲਾਂ ਅਧੂਰੇ ਪੁਲ ਤੋਂ ਕਾਰ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ….ਹੋਰ ਪੜੋ

ਖਨੌਰੀ ਬਾਰਡਰ ਪਹੁੰਚੀ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਭੈਣ, ਗਲ ਲੱਗ ਹੋਏ ਭਾਵੁਕ

ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਠਵੇਂ ਦਿਨ ਵੀ ਜਾਰੀ ਹੈ | ਇਸ ਦੌਰਾਨ ਡੱਲੇਵਾਲ….ਹੋਰ ਪੜੋ

 

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਨੂੰ 1.76 ਕਰੋੜ ਰੁਪਏ ਦੀ ਸੁਪਰ ਸਕਰ ਮਸ਼ੀਨ ਕੀਤੀ ਸਮਰਪਿਤ || Punjab News

0

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਨੂੰ 1.76 ਕਰੋੜ ਰੁਪਏ ਦੀ ਸੁਪਰ ਸਕਰ ਮਸ਼ੀਨ ਕੀਤੀ ਸਮਰਪਿਤ

ਹੁਸ਼ਿਆਰਪੁਰ : ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ਵਿਖੇ 1.76 ਕਰੋੜ ਰੁਪਏ ਦੀ ਲਾਗਤ ਵਾਲੀ ਸੁਪਰ ਸਕਰ ਮਸ਼ੀਨ ਨਗਰ ਨਿਗਮ ਨੂੰ ਸਮਰਪਿਤ ਕਰਦੇ ਹੋਏ ਉਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਸਥਾਨਿਕ ਸਰਕਾਰਾਂ ਵਿਭਾਗ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਵਿਕਾਸ ਲਈ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਹੀਂ ਛੱਡੀ ਜਾਵੇਗੀ ਕੋਈ ਕਮੀ

ਨਗਰ ਨਿਗਮ ਹੁਸ਼ਿਆਰਪੁਰ ਦੇ ਕੰਪਲੈਕਸ ਵਿਖੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਸੁਪਰ ਸਕਰ ਮਸ਼ੀਨ ਨੂੰ ਹਰੀ ਝੰਡੀ ਦਿਖਾਉਣ ਦੌਰਾਨ ਦੱਸਿਆ ਕਿ ਇਹ ਮਸ਼ੀਨ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ਸ਼ਹਿਰ ਲਈ ਪ੍ਰਦਾਨ ਕੀਤੀ ਗਈ ਹੈ, ਜਿਥੇ ਵੀ ਇਸ ਮਸ਼ੀਨ ਦੀ ਜ਼ਰੂਰਤ ਪਵੇਗੀ, ਉਥੇ ਇਸ ਨੂੰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਨਾਲ 2 ਟੈਂਕ ਨਾਲ 9 ਕੁਸ਼ਲ ਕਰਮਚਾਰੀ ਵੀ ਸ਼ਾਮਲ ਹਨ ਜੋ ਕਿ ਇਸ ਮਸ਼ੀਨ ਦਾ ਸੰਚਾਲਨ ਕਰਨਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਕਿ ਲੋਕਾਂ ਨੂੰ ਵਿਭਾਗ ਨਾਲ ਸਬੰਧਤ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਕੱਚੇ ਕਰਮਚਾਰੀਆਂ ਨੂੰ ਸਥਾਈ ਕਰਨ ਲਈ ਜਲਦ ਕੱਢਿਆ ਜਾਵੇਗਾ ਸਾਰਥਕ ਹੱਲ

ਕੈਬਨਿਟ ਮੰਤਰੀ ਨੇ ਇਸ ਦੌਰਾਨ ਕਰਮਚਾਰੀ ਸੰਗਠਨਾਂ ਦੀ ਮੰਗ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਭਾਗ ਵਿਚ ਤਾਇਨਾਤ ਕੱਚੇ ਕਰਮਚਾਰੀਆਂ ਜਿਵੇਂ ਕਿ ਸਫ਼ਾਈ ਸੇਵਕ, ਫਾਇਰਮੈਨ ਅਤੇ ਹੋਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹ ਇਸ ਵਿਸ਼ੇ ’ਤੇ ਨਿਜੀ ਤੌਰ ’ਤੇ ਗੱਲ ਕਰਨਗੇ ਅਤੇ ਇਸ ਦਾ ਸਾਰਥਕ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਜਲਦ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖਰੀ ਉਤਰੇਗੀ। ਉਨ੍ਹਾਂ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਵਿਭਾਗ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਦਿਸ਼ਾ ਵਿਚ ਅੱਗੇ ਵੱਧ ਸਕਦਾ ਹੈ।

ਨਗਰ ਨਿਗਮ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕੇ ਜਾਣਗੇ ਜ਼ਰੂਰੀ ਕਦਮ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਸ਼ਹਿਰ ਨੂੰ ਡੰਪ ਫਰੀ ਕਰਨ ਦੀ ਦਿਸ਼ਾ ਵਿਚ ਹੋਰ ਸਕਰਾਤਮਕ ਕਦਮ ਉਠਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵੀ ਸਥਾਨਕ ਸਰਕਾਰਾਂ ਮੰਤਰੀ ਨਾਲ ਸੀਵਰਮੈਨ, ਫਾਇਰਮੈਨ ਕਰਮਚਾਰੀਆਂ ਨੂੰ ਸਥਾਈ ਕਰਨ ਦੀ ਮੰਗ ’ਤੇ ਜਲਦ ਕਾਰਵਾਈ ਕਰਨ ਲਈ ਕਿਹਾ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ ਉਠਾਏ ਜਾਣਗੇ ਤਾਂ ਜੋ ਹੁਸ਼ਿਆਰਪੁਰ ਸ਼ਹਿਰ ਇਕ ਬਿਹਤਰੀਨ ਸ਼ਹਿਰ ਵਜੋਂ ਉਭਰ ਸਕੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਮ ਆਦਮੀ ਕਲੀਨਿਕ ਲਈ ਨਿਯੁਕਤ ਹੋਏ 7 ਮੈਡੀਕਲ ਅਧਿਕਾਰੀਆਂ, 3 ਫਾਰਮਾਸਿਸਟਾਂ, 4 ਕਲੀਨਿਕ ਸਹਾਇਕਾਂ ਤੋਂ ਇਲਾਵਾ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੋਸਾਇਟੀ ਲਈ 2 ਕੌਂਸਲਰ, 1 ਸਟਾਫ਼ ਨਰਸ ਅਤੇ 2 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 04-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 04-12-2024

ਬੁੱਧਵਾਰ, ੧੯ ਮੱਘਰ (ਸੰਮਤ ੫੫੬ ਨਾਨਕਸ਼ਾਹੀ)04-12-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਬੁੱਧਵਾਰ, ੧੯ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੬)

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।