Home Blog Page 1146

ਮਿਸ਼ਨ ਰੋਜ਼ਗਾਰ: CM ਮਾਨ ਅੱਜ 485 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ || Punjab News

0

ਮਿਸ਼ਨ ਰੋਜ਼ਗਾਰ: CM ਮਾਨ ਅੱਜ 485 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।ਮੁੱਖ ਮੰਤਰੀ ਭਗਵੰਤ ਮਾਨ ਸਿਹਤ ਵਿਭਾਗ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਪਟਿਆਲਾ ਵਿੱਚ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਸੀਐਮ ਦੇ ਪ੍ਰੋਗਰਾਮ ਕਾਰਨ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ: 1400 ਤੋਂ ਵੱਧ ਪੰਚਾਇਤਾਂ ਦੇ ਪੰਚ ਤੇ ਸਰਪੰਚ ਅੱਜ ਚੁੱਕਣਗੇ ਸਹੁੰ, ਸਾਰੀਆਂ ਤਿਆਰੀਆਂ ਮੁਕੰਮਲ

ਦੱਸ ਦਈਏ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਗਾਰੰਟੀਆਂ ਵਿੱਚੋ ਇਕ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਕਾਰਨ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਥੋੜਾ ਘਟਿਆ ਹੈ। ਅੱਜ ਸਿਹਤ ਵਿਭਾਗ ਵਿੱਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿੱਚ 13 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦਾ ਦਾਅਵਾ ਹੈ ਕਿ ਹੁਣ ਤਕ ਕੁੱਲ 49940 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

ਹੁਸ਼ਿਆਰਪੁਰ: 1400 ਤੋਂ ਵੱਧ ਪੰਚਾਇਤਾਂ ਦੇ ਪੰਚ ਤੇ ਸਰਪੰਚ ਅੱਜ ਚੁੱਕਣਗੇ ਸਹੁੰ, ਸਾਰੀਆਂ ਤਿਆਰੀਆਂ ਮੁਕੰਮਲ || Punjab News

0

ਹੁਸ਼ਿਆਰਪੁਰ: 1400 ਤੋਂ ਵੱਧ ਪੰਚਾਇਤਾਂ ਦੇ ਪੰਚ ਤੇ ਸਰਪੰਚ ਅੱਜ ਚੁੱਕਣਗੇ ਸਹੁੰ, ਸਾਰੀਆਂ ਤਿਆਰੀਆਂ ਮੁਕੰਮਲ

ਹੁਸ਼ਿਆਰਪੁਰ :ਅੱਜ ਪੰਚਾਂ ਤੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਟਾਂਡਾ ਬਾਈਪਾਸ ਨੇੜੇ ਸਥਾਨਕ ਲਾਜਵੰਤੀ ਸਟੇਡੀਅਮ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਮਾਗਮ ਵਿੱਚ 1403 ਪੰਚਾਇਤਾਂ ਦੇ ਕੁੱਲ 9314 ਪੰਚ ਅਤੇ ਸਰਪੰਚ ਸਹੁੰ ਚੁੱਕਣਗੇ, ਜਿਸ ਲਈ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।

ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਨੁਮਾਇੰਦਿਆਂ ਦੇ ਬੈਠਣ ਦੀ ਵਿਵਸਥਾ ਨੂੰ ਵੱਖ-ਵੱਖ ਬਲਾਕਾਂ ਵਿੱਚ ਵੰਡਿਆ ਗਿਆ ਹੈ, ਤਾਂ ਜੋ ਉਹ ਆਪਣੇ ਨਿਰਧਾਰਤ ਸਥਾਨਾਂ ‘ਤੇ ਬੈਠ ਸਕਣ।

ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁਦ ਸਮਾਗਮ ਸਥਾਨ ਦਾ ਦੌਰਾ ਕਰਕੇ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਵੱਡੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 03-12-2024

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 03-12-2024

ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਮੇਤ ਕਿਹੜੇ- ਕਿਹੜੇ ਆਗੂਆਂ ਨੂੰ ਸੁਣਾਈ ਗਈ ਸਜ਼ਾ, ਪੜ੍ਹੋ ਵੇਰਵਾ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਮਾਮਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸਜ਼ਾ ਸੁਣਾਈ ਹੈ। ਇਸ ਲਈ ਬਾਦਲ ਅਤੇ ਉਨ੍ਹਾਂ ਦੇ…….ਹੋਰ ਪੜੋ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਲਿਆ ਵਾਪਸ

ਸ੍ਰੀ ਅਕਾਲ ਤਖ਼ਤ ਸਾਹਿਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲੈ ਲਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ‘ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ….ਹੋਰ ਪੜੋ

U19AsiaCup: ਭਾਰਤ ਨੇ ਜਾਪਾਨ ਨੂੰ 211 ਦੌੜਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ ‘ਚ ਭਾਰਤ ਨੇ ਜਾਪਾਨ ਨੂੰ 211 ਦੌੜਾਂ ਨਾਲ ਹਰਾਇਆ। ਸ਼ਾਰਜਾਹ ਮੈਦਾਨ ‘ਤੇ ਜਾਪਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ….ਹੋਰ ਪੜੋ

ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਚੁਕਾਉਣਗੇ ਸਹੁੰ

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10:00 ਬਟਾਲਾ ਦੀ ਦਾਣਾ ਮੰਡੀ ਵਿਖੇ….ਹੋਰ ਪੜੋ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਵਿਅਕਤੀ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਪੀ. ਏ. ਬਣ ਕੇ ਪੈਟਰੋਲ ਪੰਪ ਟਰਾਂਸਫ਼ਰ ਕਰਵਾਉਣ ਦੇ ਨਾਂ ’ਤੇ ਮੰਡੀ ਗੋਬਿੰਦਗੜ੍ਹ ਦੇ ਇਕ ਵਿਅਕਤੀ ਨਾਲ 57 ਲੱਖ…ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 03-12-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 03-12-2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

ਮੰਗਲਵਾਰ, ੧੮ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੫੦੮)

ਪੰਜਾਬੀ ਵਿਆਖਿਆ:

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

 

ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਮੇਤ ਕਿਹੜੇ- ਕਿਹੜੇ ਆਗੂਆਂ ਨੂੰ ਸੁਣਾਈ ਗਈ ਸਜ਼ਾ, ਪੜ੍ਹੋ ਵੇਰਵਾ

0

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਮਾਮਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸਜ਼ਾ ਸੁਣਾਈ ਹੈ। ਇਸ ਲਈ ਬਾਦਲ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੂੰ ਪਖਾਨੇ ਸਾਫ਼ ਕਰਨ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਬਾਹਰ 2 ਘੰਟੇ ਚੋਗਾ ਪਾ ਕੇ ਪਹਿਰਾ ਦੇਣ, ਵ੍ਹੀਲਚੇਅਰ ‘ਤੇ ਬੈਠਣ ਅਤੇ ਬਰਤਨ ਅਤੇ ਜੁੱਤੀਆਂ ਸਾਫ਼ ਕਰਨ ਦੀ ਵੀ ਸਜ਼ਾ ਸੁਣਾਈ ਗਈ ਹੈ। ਉਸ ਸਮੇਂ ਦੇ ਕੈਬਨਿਟ ਮੰਤਰੀ ਇੱਕ ਘੰਟਾ ਸੰਗਤ ਦੇ ਬਾਥਰੂਮ ਸਾਫ਼ ਕਰਨਗੇ, ਇੱਕ ਘੰਟਾ ਬਰਤਨ ਸਾਫ਼ ਕਰਨਗੇ ਅਤੇ ਇੱਕ ਘੰਟਾ ਗੁਰਬਾਣੀ ਸੁਣਨਗੇ, ਉਨ੍ਹਾਂ ਨੂੰ ਗਲ ਵਿੱਚ ਤਖ਼ਤੀ ਪਾਉਣੀ ਹੋਵੇਗੀ।

ਹੋਰ ਕਿਸ-ਕਿਸ ਨੂੰ ਸੁਣਾਈ ਗਈ ਸਜ਼ਾ ਇੱਥੇ ਪੜ੍ਹੋ..

     

U19AsiaCup: ਭਾਰਤ ਨੇ ਜਾਪਾਨ ਨੂੰ 211 ਦੌੜਾਂ ਨਾਲ ਹਰਾਇਆ

0

U19AsiaCup: ਭਾਰਤ ਨੇ ਜਾਪਾਨ ਨੂੰ 211 ਦੌੜਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ ‘ਚ ਭਾਰਤ ਨੇ ਜਾਪਾਨ ਨੂੰ 211 ਦੌੜਾਂ ਨਾਲ ਹਰਾਇਆ। ਸ਼ਾਰਜਾਹ ਮੈਦਾਨ ‘ਤੇ ਜਾਪਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 6 ਵਿਕਟਾਂ ‘ਤੇ 339 ਦੌੜਾਂ ਬਣਾਈਆਂ। ਇਹ ਟੂਰਨਾਮੈਂਟ ਦੇ ਮੌਜੂਦਾ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਤੋਂ ਪਹਿਲਾਂ 30 ਨਵੰਬਰ ਨੂੰ ਯੂਏਈ ਨੇ ਜਾਪਾਨ ਖ਼ਿਲਾਫ਼ 324 ਦੌੜਾਂ ਬਣਾਈਆਂ ਸਨ।

ਜਵਾਬ ‘ਚ ਜਾਪਾਨ ਦੀ ਟੀਮ 50 ਓਵਰਾਂ ‘ਚ 8 ਵਿਕਟਾਂ ‘ਤੇ 128 ਦੌੜਾਂ ਹੀ ਬਣਾ ਸਕੀ। ਹਿਊਗ ਕੈਲੀ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਭਾਰਤ ਲਈ ਹਾਰਦਿਕ ਰਾਜ, ਕੇਪੀ ਕਾਰਤੀਕੇਆ ਅਤੇ ਚੇਤਨ ਸ਼ਰਮਾ ਨੇ 2-2 ਵਿਕਟਾਂ ਹਾਸਲ ਕੀਤੀਆਂ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਲਿਆ ਵਾਪਸ

ਭਾਰਤੀ ਟੀਮ ਵੱਲੋਂ ਕਪਤਾਨ ਮੁਹੰਮਦ ਅਮਾਨ ਨੇ 116 ਗੇਂਦਾਂ ‘ਤੇ 122 ਦੌੜਾਂ ਦੀ ਅਜੇਤੂ ਪਾਰੀ ਖੇਡੀ। ਅਮਨ ਤੋਂ ਇਲਾਵਾ ਸਲਾਮੀ ਬੱਲੇਬਾਜ਼ ਆਯੂਸ਼ ਮਹਾਤਰੇ ਨੇ 29 ਗੇਂਦਾਂ ‘ਤੇ 54 ਦੌੜਾਂ ਅਤੇ ਕਾਰਤਿਕੇਯ ਕੇਪੀ ਨੇ 50 ਗੇਂਦਾਂ ‘ਤੇ 50 ਦੌੜਾਂ ਬਣਾਈਆਂ। ਜਾਪਾਨ ਲਈ ਕੀਫਰ ਯਾਮਾਮੋਟੋ ਲੇਕ ਅਤੇ ਹਿਊਗ ਕੈਲੀ ਨੇ 2-2 ਵਿਕਟਾਂ ਹਾਸਲ ਕੀਤੀਆਂ।ਭਾਰਤ ਦਾ ਅਗਲਾ ਮੈਚ 4 ਦਸੰਬਰ ਨੂੰ ਯੂਏਈ ਨਾਲ ਹੋਵੇਗਾ।

ਦੋਵਾਂ ਟੀਮਾਂ  ਪਲੇਇੰਗ-11

ਭਾਰਤ: ਮੁਹੰਮਦ ਅਮਨ (ਕਪਤਾਨ), ਆਯੂਸ਼ ਮਹਾਤਰੇ, ਵੈਭਵ ਸੂਰਿਆਵੰਸ਼ੀ, ਆਂਦਰੇ ਸਿਧਾਰਥ, ਹਰਵੰਸ਼ ਸਿੰਘ (ਵਿਕਟਕੀਪਰ), ਨਿਖਿਲ ਕੁਮਾਰ, ਕਾਰਤਿਕੇਯ ਕੇਪੀ, ਹਾਰਦਿਕ ਰਾਜ, ਸਮਰਥ ਨਾਗਰਾਜ, ਯੁਧਜੀਤ ਗੁਹਾ ਅਤੇ ਚੇਤਨ ਸ਼ਰਮਾ।

ਜਾਪਾਨ: ਕੋਜੀ ਹਾਰਡਗ੍ਰੇਵ ਆਬੇ (ਕਪਤਾਨ), ਆਦਿਤਿਆ ਫਡਕੇ, ਨਿਹਾਰ ਪਰਮਾਰ, ਕਾਜ਼ੂਮਾ ਕਾਟੋ-ਸਟਾਫੋਰਡ, ਚਾਰਲਸ ਹਿੰਜ, ਹਿਊਗ ਕੈਲੀ, ਟਿਮੋਥੀ ਮੂਰ, ਕੀਫਰ ਯਾਮਾਮੋਟੋ ਲੈਕੀ, ਡੈਨੀਅਲ ਪੰਖੁਰਸਟ (ਡਬਲਯੂ.), ਆਰਵ ਤਿਵਾਰੀ ਅਤੇ ਮੈਕਸ ਯੋਨੇਕਾਵਾ ਲਿਨ।

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ || Punjab News

0

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਸਮਝੌਤੇ ‘ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਪ੍ਰੋਫ਼ੈਸਰ ਡਾ. ਰਾਜ ਕੁਮਾਰ ਵੱਲੋਂ ਹਸਤਾਖ਼ਰ ਕੀਤੇ ਗਏ।

ਸ੍ਰੀ ਸੰਦੀਪ ਹਾਂਸ ਨੇ ਕਿਹਾ ਕਿ ਇਸ ਸਮਝੌਤੇ ਦਾ ਉਦੇਸ਼ ਪੰਜਾਬ ਦੇ ਘਰੇਲੂ, ਵਪਾਰਕ, ਉਦਯੋਗਿਕ, ਖੇਤੀਬਾੜੀ ਅਤੇ ਟਰਾਂਸਪੋਰਟ ਖੇਤਰਾਂ ਵਿੱਚ ਇਮਾਰਤਾਂ, ਉਦਯੋਗ, ਸਾਫ਼-ਸੁਥਰੀ ਤਕਨਾਲੋਜੀ ਅਤੇ ਊਰਜਾ ਬਚਾਊ ਉਪਕਰਨਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੇਂ ਪ੍ਰੋਜੈਕਟਾਂ ‘ਤੇ ਧਿਆਨ ਕੇਂਦਰਿਤ ਕਰਨਾ ਹੈ।

ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਚੁਕਾਉਣਗੇ ਸਹੁੰ

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਇਸ ਪ੍ਰੋਗਰਾਮ ਨੂੰ ਸਥਾਨਕ ਪੱਧਰ ‘ਤੇ ਉਤਸ਼ਾਹਿਤ ਕਰੇਗੀ ਤਾਂ ਜੋ ਇਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਖੋਜ ਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟਾਂ ਅਤੇ ਵੱਖ-ਵੱਖ ਤਕਨਾਲੋਜੀਆਂ ਦੇ ਡਿਜ਼ਾਈਨ, ਟੈਸਟਿੰਗ, ਕਾਰਗੁਜ਼ਾਰੀ ਦੇ ਮੁਲਾਂਕਣ ਅਤੇ ਵਿਸ਼ਲੇਸ਼ਣ ਲਈ ਰਣਨੀਤਕ ਖੋਜ ਸਹਾਇਤਾ, ਢੁਕਵੀਂ ਸੇਧ ਅਤੇ ਦਿਸ਼ਾ ਪ੍ਰਦਾਨ ਕਰੇਗੀ।

ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ ਨੇ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਖੇਤਰ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਵੱਖ-ਵੱਖ ਵਿਚਾਰਾਂ ‘ਤੇ ਵੀ ਚਰਚਾ ਕੀਤੀ।

ਇਸ ਮੌਕੇ ਪ੍ਰੋਜੈਕਟ ਇੰਜਨੀਅਰ ਪੇਡਾ ਮਨੀ ਖੰਨਾ, ਰੋਹਿਤ ਕੁਮਾਰ ਅਤੇ ਸੀ.ਯੂ. ਦੇ ਡਾ. ਹਰਪ੍ਰੀਤ ਲੁਬਾਣਾ ਵੀ ਹਾਜ਼ਰ ਸਨ।

ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਚੁਕਾਉਣਗੇ ਸਹੁੰ

0

ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਚੁਕਾਉਣਗੇ ਸਹੁੰ

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10:00 ਬਟਾਲਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ‘ਚ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸਹੁੰ ਚੁਕਾਉਣ ਦੀ ਰਸਮ ਨਿਭਾਈ ਜਾਵੇਗੀ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਬਟਾਲਾ ਜਨਾਬ ਸੁਹੇਲ ਕਾਸਮ ਮੀਰ ਵੱਲੋਂ ਬਟਾਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ, ਡੀ.ਡੀ.ਪੀ.ਓ. ਸ. ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਲਿਆ ਵਾਪਸ

ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 11 ਬਲਾਕਾਂ ਦੀਆਂ ਕੁੱਲ 1285 ਪੰਚਾਇਤਾਂ ਹਨ ਜਿਨ੍ਹਾਂ ਵਿੱਚ 1267 ਸਰਪੰਚ ਅਤੇ 7208 ਪੰਚ ਚੁਣੇ ਗਏ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 8475 ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸੂਬਾ ਸਰਕਾਰ ਦੇ ਕੈਬਨਿਟ ਵਜ਼ੀਰ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਆਗੂ ਭਾਗ ਲੈਣਗੇ।

ਨਵੇਂ ਚੁਣੇ ਗਏ ਸਮੂਹ ਸਰਪੰਚ ਤੇ ਪੰਚ ਸਾਹਿਬਾਨ ਨੂੰ ਅਪੀਲ

ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ 3 ਦਸੰਬਰ ਨੂੰ ਠੀਕ ਸਵੇਰੇ 10:00 ਵਜੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਸਮੂਹ ਸਰਪੰਚ ਤੇ ਪੰਚ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਜ਼ਿੰਮੇਵਾਰੀ ਦਾ ਹਲਫ਼ ਲੈਣ।