Home Blog Page 1147

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਲਿਆ ਵਾਪਸ

0

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਲਿਆ ਵਾਪਸ

ਸ੍ਰੀ ਅਕਾਲ ਤਖ਼ਤ ਸਾਹਿਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲੈ ਲਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ‘ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਗੁਨਾਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਨੂੰ ਆਪਣੇ ਰਿਹਾਇਸ਼ ‘ਤੇ ਬੁਲਾ ਕੇ ਡੇਰਾ ਸੌਦਾ ਸਾਧ ਨੂੰ ਮੁਆਫੀ ਲਈ ਦਬਾਅ ਪਾਇਆ। ਇਸ ਕੰਮ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਵਿਚ ਸ਼ਾਮਲ ਸਨ। ਲਿਹਾਜ਼ਾ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫਖਰ-ਏ-ਕੌਮ ਵਾਪਸ ਲਿਆ ਜਾਂਦਾ ਹੈ।

ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਨੂੰ ਸੁਣਾਈ ਸਜ਼ਾ

ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਨੂੰ ਸੁਣਾਈ ਸਜ਼ਾ

0

ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਨੂੰ ਸੁਣਾਈ ਸਜ਼ਾ

ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ (verdict against Sukhbir Badal) ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ।

ਸਾਰਿਆਂ ਦੇ ਗਲੇ ਵਿਚ ਤਖਤੀ ਪਾਈ ਜਾਵੇਗੀ

ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ। ਸੁਖਬੀਰ ਬਾਦਲ ਨੇ ਗੋਲੀਕਾਂਡ, ਬੇਅਦਬੀ, ਡੇਰਾ ਮੁਖੀ ਨੂੰ ਮੁਆਫੀ ਸਣੇ ਸਾਰੇ ਗੁਨਾਹ ਕਬੂਲ ਲਏ। ਇਸ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਹ ਸਾਰੇ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ। ਜੋੜਿਆਂ ਦੀ ਸੇਵਾ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਸਾਰਿਆਂ ਦੇ ਗਲੇ ਵਿਚ ਤਖਤੀ ਪਾਈ ਜਾਵੇਗੀ। ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਗਲੇ ਵਿੱਚ ਤਖ਼ਤੀਆਂ ਪਾਉਣਗੇ। ਮੈਨੇਜਰ ਦਰਬਾਰ ਸਾਹਿਬ ਉਨ੍ਹਾਂ ਦੀ ਹਾਜ਼ਰੀ ਚੈੱਕ ਕਰਨਗੇ।

ਸੁਖਬੀਰ ਬਾਦਲ ਅਤੇ ਸਾਥੀਆਂ ਨੂੰ ਜਥੇਦਾਰ ਸਾਹਿਬ ਨੇ ਲਾਈ ਸਜਾ

ਭਾਂਡੇ ਮਾਂਜਣ ਅਤੇ ਲੰਗਰ ਦੀ ਸੇਵਾ ਲਾਈ, ਟਾਇਲਟ ਸਾਫ਼ ਕਰਨ ਦੀ ਵੀ ਸਜਾ ਲਾਈ, ਲੀਡਰਸ਼ਿਪ ਅਗਵਾਈ ਕਰਨ ਦਾ ਅਧਿਕਾਰ ਗਵਾ ਚੁੱਕੀ-ਜੱਥੇਦਾਰ
ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਅਵਾਰਡ ਵੀ ਵਾਪਸ ਲਿਆ
ਅਕਾਲੀ ਦਲ ਦੇ ਦੋਵੇਂ ਧੜਿਆਂ ਨੂੰ ਇਕੱਠੇ ਹੋਣ ਦਾ ਹੁਕਮ
ਅਕਾਲੀ ਦਲ ‘ਚ ਨਵੀਂ ਭਰਤੀ ਸ਼ੁਰੂ ਕੀਤੀ ਜਾਵੇਗੀ
ਭਰਤੀ ਦੀ ਨਿਗਰਾਨੀ ਲਈ ਨਵੀਂ ਕਮੇਟੀ ਬਣਾਈ, ਜੋੜਿਆਂ ਦੀ ਸੇਵਾ ਕਰਨਗੇ

ਪੰਜਾਬ ‘ਚ ਖੋਲ੍ਹੇ ਜਾਣਗੇ 9792 ਨਵੇਂ ਰਾਸ਼ਨ ਡਿਪੂ

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।

PM ਮੋਦੀ ਅੱਜ ਦੇਖਣਗੇ ਫਿਲਮ ‘ਦਿ ਸਾਬਰਮਤੀ ਰਿਪੋਰਟ’, ਸ਼ਾਮ 4 ਵਜੇ ਸੰਸਦ ‘ਚ ਵਿਸ਼ੇਸ਼ ਸਕ੍ਰੀਨਿੰਗ || Latest News

0

PM ਮੋਦੀ ਅੱਜ ਦੇਖਣਗੇ ਫਿਲਮ ‘ਦਿ ਸਾਬਰਮਤੀ ਰਿਪੋਰਟ’, ਸ਼ਾਮ 4 ਵਜੇ ਸੰਸਦ ‘ਚ ਵਿਸ਼ੇਸ਼ ਸਕ੍ਰੀਨਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4 ਵਜੇ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖਣਗੇ। ਉਹ ਸੰਸਦ ਭਵਨ ਦੇ ਬਾਲਯੋਗੀ ਆਡੀਟੋਰੀਅਮ ਵਿੱਚ ਫਿਲਮ ਦੇਖਣਗੇ। ਵਿਕਰਾਂਤ ਮੈਸੀ ‘ਸਟਾਰਰ ਦ ਸਾਬਰਮਤੀ ਰਿਪੋਰਟ’ 15 ਨਵੰਬਰ ਨੂੰ ਰਿਲੀਜ਼ ਹੋਈ ਸੀ। ਇਹ ਫਿਲਮ 2002 ਦੇ ਗੋਧਰਾ ਕਾਂਡ ਅਤੇ ਉਸ ਤੋਂ ਬਾਅਦ ਹੋਏ ਗੁਜਰਾਤ ਦੰਗਿਆਂ ‘ਤੇ ਆਧਾਰਿਤ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ।

ਸੋਸ਼ਲ ਮੀਡੀਆ ‘ਤੇ ਕੀਤੀ ਸੀ ਫਿਲਮ ਦੀ ਤਾਰੀਫ

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਫਿਲਮ ਦੀ ਤਾਰੀਫ ਕੀਤੀ ਸੀ। ਉਨ੍ਹਾਂ ਲਿਖਿਆ ਸੀ- “ਇਹ ਚੰਗੀ ਗੱਲ ਹੈ ਕਿ ਸੱਚ ਸਾਹਮਣੇ ਆ ਰਿਹਾ ਹੈ, ਉਹ ਵੀ ਇਸ ਤਰ੍ਹਾਂ ਕਿ ਆਮ ਲੋਕ ਵੀ ਦੇਖ ਸਕਣ। ਇੱਕ ਗਲਤ ਵਿਸ਼ਵਾਸ ਸਿਰਫ ਥੋੜੇ ਸਮੇਂ ਲਈ ਹੀ ਕਾਇਮ ਰਹਿ ਸਕਦਾ ਹੈ, ਹਾਲਾਂਕਿ ਤੱਥ ਆਖਰਕਾਰ ਸਾਹਮਣੇ ਆਉਂਦੇ ਹਨ।” ਇਸ ਤੋਂ ਪਹਿਲਾਂ 21 ਨਵੰਬਰ ਨੂੰ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਆਪਣੀ ਕੈਬਨਿਟ ਨਾਲ ਫਿਲਮ ਦੇਖੀ ਸੀ।

ਇਹ ਵੀ ਪੜੋ : ਸਪੀਕਰ ਸੰਧਵਾਂ ਨੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਚੁਕਾਈ ਸਹੁੰ, ਸੀ.ਐਮ ਮਾਨ ਵੀ ਰਹੇ ਮੌਜੂਦ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਵਿਅਕਤੀ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ

0

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਵਿਅਕਤੀ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਪੀ. ਏ. ਬਣ ਕੇ ਪੈਟਰੋਲ ਪੰਪ ਟਰਾਂਸਫ਼ਰ ਕਰਵਾਉਣ ਦੇ ਨਾਂ ’ਤੇ ਮੰਡੀ ਗੋਬਿੰਦਗੜ੍ਹ ਦੇ ਇਕ ਵਿਅਕਤੀ ਨਾਲ 57 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਮੁਲਜ਼ਮ ਨੇ ਸ਼ਿਕਾਇਤਕਰਤਾ ਕੰਵਲਪ੍ਰੀਤ ਨੂੰ ਪੈਟਰੋਲ ਪੰਪ ਟਰਾਂਸਫ਼ਰ ਦੇ ਜਾਅਲੀ ਦਸਤਾਵੇਜ਼ ਸੌਂਪ ਦਿੱਤੇ। ਮੰਡੀ ਗੋਬਿੰਦਗੜ੍ਹ ਵਾਸੀ ਕੰਵਲਪ੍ਰੀਤ ਸਿੰਘ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸੈਕਟਰ-49 ਥਾਣਾ ਪੁਲਸ ਨੇ ਮਾਮਲੇ ਦੀ ਜਾਂਚ ਕਰਦਿਆਂ ਮੁਲਜ਼ਮ ਮੋਹਿਤ ਗੋਗੀਆ ਅਤੇ ਰਜਿਤ ਮਲਹੋਤਰਾ ਖ਼ਿਲਾਫ਼ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਕੰਵਲਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਨੂੰ ਮੰਡੀ ਗੋਬਿੰਦਗੜ੍ਹ ’ਚ ਪੈਟਰੋਲ ਪੰਪ ਅਲਾਟ ਹੋਇਆ ਸੀ ਪਰ ਉਸ ਜਗ੍ਹਾ ਰੇਲਵੇ ਓਵਰਬ੍ਰਿਜ ਬਣਦਾ ਹੋਣ ਕਾਰਨ ਉਸ ਨੂੰ ਥਾਂ ਬਦਲਵਾਉਣ ਦੀ ਲੋੜ ਸੀ। ਉਸ ਨੇ ਇਸ ਬਾਰੇ ਆਪਣੇ ਦੋਸਤਾਂ ਨਾਲ ਚਰਚਾ ਕੀਤੀ, ਜਿੱਥੇ ਉਸ ਦੀ ਮਹਿਲਾ ਮਿੱਤਰ ਕਾਂਤਾ ਨੇ ਮੋਹਿਤ ਗੋਗੀਆ ਨਾਲ ਸੰਪਰਕ ਕਰਨ ਦਾ ਸੁਝਾਅ ਦਿੱਤਾ। ਗੋਗੀਆ ਨੇ ਖ਼ੁਦ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਰੀਬੀ ਦੱਸਦਿਆਂ ਮਦਦ ਦਾ ਭਰੋਸਾ ਦਿੱਤਾ। ਮੋਹਿਤ ਗੋਗੀਆ ਨੇ ਪੈਟਰੋਲ ਪੰਪ ਦੀ ਜਗ੍ਹਾ ਚੰਡੀਗੜ੍ਹ ’ਚ ਬਦਲਵਾਉਣ ਲਈ ਵੱਖ-ਵੱਖ ਕਿਸ਼ਤਾਂ ’ਚ 57.50 ਲੱਖ ਰੁਪਏ ਆਪਣੇ ਅਤੇ ਆਪਣੇ ਸਾਥੀ ਰਜਿਤ ਮਲਹੋਤਰਾ ਦੇ ਖਾਤਿਆਂ ’ਚ ਟਰਾਂਸਫਰ ਕਰਵਾਏ। ਦਸੰਬਰ 2022 ’ਚ ਗੋਗੀਆ ਨੇ ਸ਼ਿਕਾਇਤਕਰਤਾ ਨੂੰ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਪੁਰੀ ਦੇ ਦਸਤਖ਼ਤ ਵਾਲਾ ਇਕ ਪੱਤਰ ਸੌਂਪਿਆ।

ਮੋਹਿਤ ਗੋਗੀਆ ਅਤੇ ਰਜਿਤ ਮਲਹੋਤਰਾ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ

ਉਸ ਨੇ ਜਦੋਂ ਪੱਤਰ ਵੇਖਿਆ ਤਾਂ ਉਸ ’ਚ ਹਰਦੀਪ ਸਿੰਘ ਪੁਰੀ ਨੂੰ ਗ਼ਲਤ ਢੰਗ ਨਾਲ ਇਸਪਾਤ ਮੰਤਰੀ ਦੱਸਿਆ ਗਿਆ ਜਦਕਿ ਉਨ੍ਹਾਂ ਨੂੰ ਇਹ ਅਹੁਦਾ ਕਦੇ ਨਹੀਂ ਦਿੱਤਾ ਗਿਆ। ਸ਼ੱਕ ਹੋਣ ’ਤੇ ਸ਼ਿਕਾਇਤਕਰਤਾ ਨੇ ਗੋਗੀਆ ਨਾਲ ਗੱਲ ਕੀਤੀ ਪਰ ਉਸ ਨੇ ਮਾਮਲਾ ਟਾਲ ਦਿੱਤਾ। ਇਸ ਤੋਂ ਬਾਅਦ ਕੰਵਲਪ੍ਰੀਤ ਨੂੰ ਠੱਗੀ ਦਾ ਅਹਿਸਾਸ ਹੋਇਆ ਅਤੇ ਉਸ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਸੈਕਟਰ-49 ਥਾਣਾ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੋਹਿਤ ਗੋਗੀਆ ਅਤੇ ਰਜਿਤ ਮਲਹੋਤਰਾ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

0

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਜਾਵੇਗਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵ੍ਹੀਲਚੇਅਰ  ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਕਈ ਆਗੂ ਵੀ ਮੌਜੂਦ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਨੂੰ ਸਿਆਸੀ ਸਜ਼ਾ ਜਾਂ ਫਿਰ ਧਾਰਮਿਕ ਸਜ਼ਾ ‘ਚੋਂ ਕਿਹੜੀ ਸਜ਼ਾ ਸਣਾਉਂਦੇ ਹਨ।

ਪੰਜਾਬ ‘ਚ ਖੋਲ੍ਹੇ ਜਾਣਗੇ 9792 ਨਵੇਂ ਰਾਸ਼ਨ ਡਿਪੂ

0

ਪੰਜਾਬ ‘ਚ ਖੋਲ੍ਹੇ ਜਾਣਗੇ 9792 ਨਵੇਂ ਰਾਸ਼ਨ ਡਿਪੂ

CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਸਬੰਧਤ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਰਜਿਨ ਮਨੀ ਵਧੀ ਹੈ ਅਤੇ 8 ਸਾਲਾਂ ਬਾਅਦ ਲਗਭਗ ਦੁੱਗਣੀ ਹੋ ਗਈ ਹੈ। ਸੂਬਾ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ 14,400 ਰਾਸ਼ਨ ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ।

ਮੌਸਮ ਬਦਲਣ ਨਾਲ ਗਲੇ ‘ਚ ਤੇਜ਼ ਦਰਦ? ਰਾਹਤ ਪਾਉਣ ਲਈ ਵਰਤੋਂ ਇਹ ਘਰੇਲੂ ਉਪਾਅ || Health Tips

ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸਾਲ 2016 ਵਿੱਚ ਸਰਕਾਰ ਪ੍ਰਤੀ ਮਾਰਜਨ 50 ਰੁਪਏ ਸੀ। ਟੈਕਸ ਵਿੱਚ 90 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਅਪ੍ਰੈਲ ਤੋਂ ਲਾਗੂ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 38.43 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਨਵੇਂ ਰਾਸ਼ਨ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ

ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ। ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਰਾਜ ਵਿੱਚ ਹੋਰ ਰਾਸ਼ਨ ਡਿਪੂ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਨਵੇਂ ਰਾਸ਼ਨ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ 2024 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੁੱਲ 9,792 ਰਾਸ਼ਨ ਡਿਪੂ ਖੋਲ੍ਹੇ ਜਾਣਗੇ, ਜਿਨ੍ਹਾਂ ਵਿੱਚੋਂ 8,040 ਪੇਂਡੂ ਖੇਤਰਾਂ ਵਿੱਚ ਅਤੇ 1,742 ਸ਼ਹਿਰੀ ਖੇਤਰਾਂ ਵਿੱਚ ਕੰਮ ਕਰਨਗੇ।

ਸਪੀਕਰ ਸੰਧਵਾਂ ਨੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਚੁਕਾਈ ਸਹੁੰ, ਸੀ.ਐਮ ਮਾਨ ਵੀ ਰਹੇ ਮੌਜੂਦ

0

ਸਪੀਕਰ ਸੰਧਵਾਂ ਨੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਚੁਕਾਈ ਸਹੁੰ, ਸੀ.ਐਮ ਮਾਨ ਵੀ ਰਹੇ ਮੌਜੂਦ

ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਸਹੁੰ ਚੁਕਾਈ।

ਇਨ੍ਹਾਂ ਵਿਧਾਇਕਾਂ ਨੇ ਚੁੱਕੀ ਸਹੁੰ

ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇੰਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਹੁੰ ਚੁੱਕੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਗੈਰ ਹਾਜ਼ਰ

ਇਸ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਬਾਰੇ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜੋ : ਮੌਸਮ ਬਦਲਣ ਨਾਲ ਗਲੇ ‘ਚ ਤੇਜ਼ ਦਰਦ? ਰਾਹਤ ਪਾਉਣ ਲਈ ਵਰਤੋਂ ਇਹ ਘਰੇਲੂ ਉਪਾਅ

ਮੌਸਮ ਬਦਲਣ ਨਾਲ ਗਲੇ ‘ਚ ਤੇਜ਼ ਦਰਦ? ਰਾਹਤ ਪਾਉਣ ਲਈ ਵਰਤੋਂ ਇਹ ਘਰੇਲੂ ਉਪਾਅ || Health Tips

0

ਮੌਸਮ ਬਦਲਣ ਨਾਲ ਗਲੇ ‘ਚ ਤੇਜ਼ ਦਰਦ? ਰਾਹਤ ਪਾਉਣ ਲਈ ਵਰਤੋਂ ਇਹ ਘਰੇਲੂ ਉਪਾਅ

ਸਰਦੀਆਂ ਦਾ ਮੌਸਮ ਨੇੜੇ ਆਉਂਦੇ ਹੀ ਬਹੁਤ ਸਾਰੇ ਲੋਕਾਂ ਨੂੰ ਗਲੇ ਦੇ ਦਰਦ ਦੀ ਸਮੱਸਿਆ ਹੋਣ ਲੱਗਦੀ ਹੈ, ਜੋ ਕਿ ਇੱਕ ਆਮ ਸਮੱਸਿਆ ਹੈ ਪਰ ਇਹ ਠੰਡ ਦੇ ਮੌਸਮ ਵਿੱਚ ਹੋਰ ਵੱਧ ਜਾਂਦੀ ਹੈ। ਠੰਡੀ ਹਵਾ ਕਰਕੇ ਮਾਸਪੇਸ਼ੀਆਂ ਵਿੱਚ ਤਣਾਅ, ਗਲੇ ਵਿੱਚ ਦਰਦ ਤੁਹਾਡੇ ਰੋਜ਼ਾਨਾ ਦੇ ਕੰਮਾਂ ਵਿੱਚ ਗੰਭੀਰ ਰੁਕਾਵਟ ਪੈਦਾ ਕਰ ਸਕਦੇ ਹਨ। ਇਹ ਸਮੱਸਿਆ ਅਕਸਰ ਬਦਲਦੇ ਮੌਸਮ ਕਾਰਨ ਪੈਦਾ ਹੁੰਦੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਘਰੇਲੂ ਨੁਸਖਿਆਂ ਨਾਲ ਤੁਸੀਂ ਇਸ ਦਰਦ ਤੋਂ ਰਾਹਤ ਪਾ ਸਕਦੇ ਹੋ।

– ਗਲੇ ਦੇ ਦਰਦ ਲਈ ਸਭ ਤੋਂ ਆਸਾਨ ਅਤੇ ਸਭ ਤੋਂ ਪ੍ਰਭਾਵਸ਼ਾਲੀ ਘਰੇਲੂ ਉਪਚਾਰਾਂ ਵਿੱਚੋਂ ਇੱਕ ਹੈ ਗਰਮ ਫੋਮੇਂਟੇਸ਼ਨ। ਇਸਦੇ ਲਈ, ਸਿਰਫ ਇੱਕ ਗਰਮ ਪਾਣੀ ਦੀ ਬੋਤਲ ਜਾਂ ਇੱਕ ਗਰਮ ਗਿੱਲੇ ਕੱਪੜੇ ਨੂੰ 15-20 ਮਿੰਟਾਂ ਲਈ ਆਪਣੀ ਗਰਦਨ ‘ਤੇ ਰੱਖੋ। ਗਰਮਾਹਟ ਦੇ ਕਾਰਨ ਤੁਹਾਡੀਆਂ ਮਾਸਪੇਸ਼ੀਆਂ ਨੂੰ ਆਰਾਮ ਮਿਲੇਗਾ ਅਤੇ ਪ੍ਰਭਾਵਿਤ ਖੇਤਰ ਵਿੱਚ ਖੂਨ ਦਾ ਪ੍ਰਵਾਹ ਵਧੇਗਾ, ਜਿਸ ਨਾਲ ਦਰਦ ਤੋਂ ਰਾਹਤ ਮਿਲੇਗੀ।

– ਇਸ ਪ੍ਰੇਸ਼ਾਨੀ ਤੋਂ ਰਾਹਤ ਲਈ ਤੁਸੀਂ ਅਦਰਕ ਵਾਲੀ ਚਾਹ ਵੀ ਪੀ ਸਕਦੇ ਹੋ। ਅਦਰਕ ਵਾਲੀ ਚਾਹ ਪੀਣ ਨਾਲ ਤੁਹਾਡੇ ਗਲੇ ਦੀਆਂ ਮਾਸਪੇਸ਼ੀਆਂ ਵਿੱਚ ਸੋਜ ਘੱਟ ਹੋ ਸਕਦੀ ਹੈ, ਜਿਸ ਨਾਲ ਦਰਦ ਤੋਂ ਰਾਹਤ ਮਿਲ ਸਕਦੀ ਹੈ।

ਇਹ ਵੀ ਪੜੋ : ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; 44 IAS ਅਧਿਕਾਰੀਆਂ ਦੇ ਤਬਾਦਲੇ

– ਗਲੇ ਦੇ ਦਰਦ ਦੀ ਸਮੱਸਿਆ ਚ ਨਮਕ ਦੇ ਗਰਾਰੇਆ ਨੂੰ ਬਹੁਤ ਪ੍ਰਭਾਵਸ਼ਾਲੀ ਉਪਾਅ ਮੰਨਿਆ ਜਾਂਦਾ ਹੈ। ਇਹ ਇੱਕ ਪੁਰਾਣਾ ਉਪਾਅ ਹੈ ਜੋ ਸਾਡੀਆਂ ਦਾਦੀਆਂ-ਨਾਨੀਆਂ ਦੇ ਸਮੇਂ ਵਿੱਚ ਵਰਤਿਆ ਜਾਂਦਾ ਸੀ। ਇਸ ਦੇ ਲਈ ਇਕ ਗਲਾਸ ਕੋਸੇ ਪਾਣੀ ‘ਚ ਨਮਕ ਮਿਲਾ ਕੇ ਕੁਝ ਦੇਰ ਗਰਾਰੇ ਕਰਦੇ ਰਹੋ। ਇਸ ਨਾਲ ਗਲੇ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; 44 IAS ਅਧਿਕਾਰੀਆਂ ਦੇ ਤਬਾਦਲੇ || Latest News

0

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; 44 IAS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਸਰਕਾਰ ਨੇ ਐਤਵਾਰ ਦੇਰ ਰਾਤ 44 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ। ਆਈਏਐਸ ਅਧਿਕਾਰੀ ਅਸ਼ੋਕ ਖੇਮਕਾ ਨੂੰ ਅਨਿਲ ਵਿੱਜ ਦੇ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਵਿੱਤੀ ਕਮਿਸ਼ਨਰ ਮਾਲ (ਐਫਸੀਆਰ), ਵਿੱਤ ਵਿਭਾਗ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਆਈਏਐਸ ਅਧਿਕਾਰੀ ਅਨੁਰਾਗ ਰਸਤੋਗੀ ਨੂੰ ਦਿੱਤੀ ਗਈ ਹੈ।

ਦੇਖੋ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ

ਇਹ ਵੀ ਪੜੋ : ਸੜਕ ਹਾਦਸੇ ‘ਚ IPS ਅਧਿਕਾਰੀ ਦੀ ਮੌ/ਤ, ਇੰਝ ਵਾਪਰੀ ਦਰਦਨਾਕ ਘਟਨਾ

 

 

 

 

 

 

 

 

 

 

 

 

ਸੜਕ ਹਾਦਸੇ ‘ਚ IPS ਅਧਿਕਾਰੀ ਦੀ ਮੌ/ਤ, ਇੰਝ ਵਾਪਰੀ ਦਰਦਨਾਕ ਘਟਨਾ || Breaking News

0

ਸੜਕ ਹਾਦਸੇ ‘ਚ IPS ਅਧਿਕਾਰੀ ਦੀ ਮੌ/ਤ, ਇੰਝ ਵਾਪਰੀ ਦਰਦਨਾਕ ਘਟਨਾ

ਕਰਨਾਟਕ ਵਿੱਚ ਆਪਣੀ ਪਹਿਲੀ ਪੋਸਟਿੰਗ ‘ਤੇ ਜਾ ਰਹੇ ਆਈਪੀਐਸ ਅਧਿਕਾਰੀ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ  ਕਰਨਾਟਕ ਦੇ ਹਸਨ ਜ਼ਿਲ੍ਹੇ ਦੀ ਹੈ। ਆਈਪੀਐਸ ਦੀ ਪਛਾਣ ਹਰਸ਼ਵਰਧਨ ਵਜੋਂ ਹੋਈ ਹੈ।

ਗੱਡੀ ਦਾ ਟਾਇਰ ਫਟਣ ਕਾਰਨ ਵਾਪਰੀ ਘਟਨਾ

ਪੁਲਿਸ ਦੇ ਅਨੁਸਾਰ ਆਈਪੀਐਸ ਅਧਿਕਾਰੀ ਹਰਸ਼ਵਰਧਨ ਨੇ ਸੋਮਵਾਰ ਨੂੰ ਹਸਨ ਸ਼ਹਿਰ ਵਿੱਚ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਦਾ ਅਹੁਦਾ ਸੰਭਾਲਣਾ ਸੀ, ਉਹ ਡਿਊਟੀ ਲਈ ਰਿਪੋਰਟ ਕਰਨ ਲਈ ਹਸਨ ਜਾ ਰਹੇ ਸਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਸਨ ਤੋਂ ਸਿਰਫ਼ 10 ਕਿਲੋਮੀਟਰ ਪਹਿਲਾਂ ਹੀ ਸਰਕਾਰੀ ਗੱਡੀ ਦਾ ਕਾਰ ਦਾ ਟਾਇਰ ਫਟ ਗਿਆ। ਇਸ ਤੋਂ ਬਾਅਦ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਲਿਆ। ਗੱਡੀ ਪਹਿਲਾਂ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ ਅਤੇ ਫਿਰ ਇੱਕ ਘਰ ਨਾਲ ਟਕਰਾ ਕੇ ਰੁਕ ਗਈ।

ਇਹ ਵੀ ਪੜੋ: ਭਲਕੇ ਚੰਡੀਗੜ੍ਹ ਦੌਰੇ ਤੇ PM ਨਰਿੰਦਰ ਮੋਦੀ, ਪ੍ਰਸ਼ਾਸਨ ਪੱਬਾਂ ਭਾਰ

ਇਸ ਘਟਨਾ ਵਿੱਚ ਡਰਾਈਵਰ ਵੀ ਗੰਭੀਰ ਜ਼ਖਮੀ ਹੋਇਆ। ਹਾਦਸੇ ‘ਚ ਹਰਸ਼ਵਰਧਨ ਦੇ ਸਿਰ ‘ਤੇ ਗੰਭੀਰ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਨ ਹਸਪਤਾਲ ਲਿਜਾਇਆ ਗਿਆ। ਇੱਥੋਂ ਉਨ੍ਹਾਂ ਨੂੰ ਬੈਂਗਲੁਰੂ ਸ਼ਿਫਟ ਕਰ ਦਿੱਤਾ ਗਿਆ, ਜਿੱਥੇ ਹਰਸ਼ਵਰਧਨ ਦੀ ਮੌਤ ਹੋ ਗਈ। 25 ਸਾਲਾ ਹਰਸ਼ਵਰਧਨ ਮੱਧ ਪ੍ਰਦੇਸ਼ ਦੇ ਸਿੰਗਰੋਲੀ ਦੇ ਰਹਿਣ ਵਾਲੇ ਸਨ।