Home Blog Page 1152

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 30-11-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 30-11-2024

ਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ)

30-11-2024
ਸੋਰਠਿ ਮਹਲਾ ੫ ॥

 

ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੨੦)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

 

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧।(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯।

DMC ਤੋਂ ਡਿਸਚਾਰਜ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

0

DMC ਤੋਂ ਡਿਸਚਾਰਜ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਖਨੌਰੀ ਬਾਰਡਰ ‘ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਕਰੀਬ 3 ਦਿਨ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਆਖ਼ਿਰਕਾਰ ਡਿਸਚਾਰਜ ਕਰ ਦਿੱਤਾ ਗਿਆ ਹੈ।

ਡੱਲੇਵਾਲ ਸਰੀਰਕ ਤੇ ਮਾਨਸਿਕ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ

ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਡਾਕਟਰਾਂ ਮੁਤਾਬਕ ਡੱਲੇਵਾਲ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ, ਜਿਸ ਕਾਰਨ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਵੀ ਕਿਹਾ ਕਿ ਡੱਲੇਵਾਲ ਸਰੀਰਕ ਤੇ ਮਾਨਸਿਕ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹਨ। ਇਸ ਕਾਰਨ ਉਨ੍ਹਾਂ ਨੇ ਹੁਣ ਡੱਲੇਵਾਲ ਨੂੰ ਡਿਸਚਾਰਜ ਕਰਨ ਦਾ ਫੈਸਲਾ ਕੀਤਾ ਹੈ।

ਖੇਡਾਂ ਵਤਨ ਪੰਜਾਬ ਦੀਆਂ 2024# ਸਾਈਕਲਿੰਗ ਖੇਡ ਮੁਕਾਬਲਿਆਂ ਦੇ ਅਖੀਰਲੇ ਦਿਨ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ

ਇਸ ਮਗਰੋਂ ਉਨ੍ਹਾਂ ਨੂੰ ਉੱਥੋਂ ਲੈਣ ਲਈ ਕਿਸਾਨਾਂ ਦਾ ਵੱਡਾ ਜੱਥਾ ਪਹੁੰਚਿਆ ਹੋਇਆ ਸੀ, ਜਿਨ੍ਹਾਂ ਨੇ ਜੈਕਾਰਿਆਂ ਦੀ ਗੂੰਜ ‘ਚ ਡੱਲੇਵਾਲ ਦਾ ਸਵਾਗਤ ਕੀਤਾ। ਇਸ ਸਬੰਧੀ ਕਿਸਾਨ ਆਗੂ ਕੁਲਦੀਪ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਕ ਤੇ ਉਨ੍ਹਾਂ ਦੀ ਯੂਨੀਅਨ ਦੇ ਮੈਂਬਰ ਤੇ ਹੋਰ ਕਿਸਾਨ ਆਗੂ ਉਨ੍ਹਾਂ ਨੂੰ ਲੈਣ ਲਈ ਹਸਪਤਾਲ ਪਹੁੰਚਣਗੇ, ਜਿਸ ਮਗਰੋਂ ਉਨ੍ਹਾਂ ਨੂੰ ਵਾਪਸ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਬਾਹਰ ਆਉਣ ਮਗਰੋਂ ਡੱਲੇਵਾਲ ਨੇ ਵੀ ਕਿਹਾ ਕਿ ਉਹ ਪੂਰੀ ਤਰ੍ਹਾਂ ਠੀਕ ਹਨ ਤੇ ਉਹ ਮੁੜ ਖਨੌਰੀ ਬਾਰਡਰ ‘ਤੇ ਪਹੁੰਚਣਗੇ ਤੇ ਧਰਨਾ ਪਹਿਲਾਂ ਵਾਂਗ ਜਾਰੀ ਰੱਖਣਗੇ।

ਹਰਜੋਤ ਬੈਂਸ ਵਲੋਂ ਪੰਜਾਬ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

0

ਹਰਜੋਤ ਬੈਂਸ ਵਲੋਂ ਪੰਜਾਬ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਨੀਂਹ ਪੱਥਰ ਰੱਖਿਆ ਗਿਆ।

90 ਕਰੋੜ ਰੁਪਏ ਦੇ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਚੰਗਰ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਸਮਲਾਹ ਪਿੰਡ ਵਿਖੇ ਰੱਖਿਆ ਗਿਆ। ਇਹ  ਲਿਫਟ ਸਿੰਜਾਈ ਯੋਜਨਾ ਪੰਜਾਬ ਰਾਜ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਯੋਜਨਾ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ  ਹਲਕਾ ਵਿਧਾਇਕ  ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਇਸ ਇਲਾਕੇ ਵਿੱਚ ਆਏ ਸਨ ਤਾਂ ਉਨ੍ਹਾਂ ਨੇ ਇਹ ਆਪਣੇ ਮਨ ਵਿਚ ਇੱਛਾ ਧਾਰ ਲਈ ਸੀ ਕਿ ਜਦੋਂ ਵੀ ਪ੍ਰਮਾਤਮਾ ਨੇ ਤਾਕਤ ਬਖ਼ਸ਼ੀ ਤਾਂ ਚੰਗਰ ਦੇ ਪਿੰਡਾਂ ਦੀ ਪਾਣੀ ਦੀ ਘਾਟ ਵਾਲੀ ਸਮੱਸਿਆ ਦੂਰ ਕਰਨੀ ਹੈ।

ਉਨ੍ਹਾਂ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੈ ਕਿ ਪ੍ਰਮਾਤਮਾ ਨੇ ਮੇਰੇ ਮਨ ਦੀ ਇੱਛਾ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਲਿਫ਼ਟ ਸਿੰਜਾਈ ਯੋਜਨਾ ਲਈ  23 ਵਿਭਾਗਾਂ ਅਤੇ ਕੇਂਦਰ ਸਰਕਾਰ ਤੋਂ  ਪ੍ਰਵਾਨਗੀ ਉਪਰੰਤ ਇਸ ਯੋਜਨਾ ਤੇ ਅੱਜ ਕੰਮ ਸੁਰੂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਲੈਣ ਵਿੱਚ ਹੀ ਡੇਢ ਸਾਲ ਤੋਂ ਵੱਧ ਸਮਾਂ ਬੀਤ ਗਿਆ।

ਖੇਤੀ ਅਧੀਨ 3300 ਏਕੜ ਰਕਬੇ ਨੂੰ ਸਿੰਚਾਈ ਵਾਸਤੇ ਪਾਣੀ ਮਿਲੇਗਾ

ਉਨ੍ਹਾਂ ਦੱਸਿਆ ਕਿ 10 ਪੰਪ ਸੈਟ ਰਾਹੀਂ ਚੰਗਰ ਦੇ ਇਲਾਕੇ ਦੇ ਖੇਤੀ ਅਧੀਨ 3300 ਏਕੜ ਰਕਬੇ ਨੂੰ ਸਿੰਚਾਈ ਵਾਸਤੇ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨੂੰ ਛੇ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ।

ਇਸ ਮੌਕੇ  ਇੱਕ ਦਰਜਨ ਤੋ ਵੱਧ  ਪਿੰਡਾਂ ਦੇ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਹਾਕਿਆਂ ਤੋਂ ਇਸ ਇਲਾਕੇ ਦੇ ਲੋਕ ਸਿੰਜਾਈ ਲਈ ਪਾਣੀ ਵਰਗੀ ਬੁਨਿਆਦੀ ਸਹੂਲਤ ਨਾ ਮਿਲਣ ਕਾਰਨ ਸੰਤਾਪ ਹੰਡਾਂ ਰਹੇ ਹਨ।

ਉਨ੍ਹਾਂ ਕਿਹਾ ਕਿ ਚੰਗਰ ਦੇ ਪਿੰਡਾਂ ਵਿਚ ਪਾਣੀ ਨਾ ਹੋਣ ਕਾਰਨ ਚੰਗਰ ਦੇ ਵਸਨੀਕਾਂ ਨੂੰ ਗਰਮੀ ਦੇ ਮੌਸਮ ਵਿਚ ਆਪਣੇ ਘਰ ਅਤੇ ਖੇਤ ਛੱਡ ਕੇ ਪਾਣੀ ਲਈ ਸ੍ਰੀ ਅਨੰਦਪੁਰ ਸਾਹਿਬ ਵਿਚੋਂ ਲੰਘਦੇ ਸਤਲੁਜ ਨੇੜਲੇ ਖੇਤਰਾਂ ਵਿਚ ਲੈ ਕੇ ਜਾਣਾ ਪੈਂਦਾਂ ਹੈ, ਅਤੇ  ਪਿੱਛੇ  ਫਸਲਾਂ ਨੂੰ ਜੰਗਲੀ ਅਤੇ ਅਵਾਰਾ ਪਸ਼ੂ ਖਰਾਬ ਕਰ ਦਿੰਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਹਰ ਸਾਲ ਨੁਕਸਾਨ ਉਠਾਉਣਾ ਪੈਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਮੇਰਾ ਚੰਗਰ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਦਾ ਸੁਪਨਾ ਸਾਕਾਰ ਹੋਇਆ ਹੈ ਤੇ ਚੰਗਰ ਇਲਾਕੇ ਨੂੰ ਚੰਗਾ ਇਲਾਕਾ ਬਣਾਉਣ ਲਈ ਇਸ ਦੀ ਤਸਵੀਰ ਤੇ ਇੱਥੇ ਰਹਿ ਰਹੇ ਲੋਕਾਂ ਦੀ ਤਕਦੀਰ ਬਦਲਣ ਲਈ  300 ਕਰੋੜ ਰੁਪਏ ਦੀ ਇਕ  ਹੋਰ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਅਤੇ ਇਲਾਕੇ ਦੇ ਖੇਤਾਂ ਵਿੱਚ ਤਾਰ ਲਗਾਉਣ ਦੀ ਵਿਵਸਥਾ ਕੀਤੀ ਜਾਵੇਗੀ। ਇਸ ਪ੍ਰੋਜੈਕਟ ਸਬੰਧੀ  ਸਬੰਧੀ ਵਰਲਡ ਬੈਂਕ ਗੱਲ ਬਾਤ ਚਲ ਰਹੀ ਹੈ ਜਿਸ ਦੇ ਜਲਦ ਨੇਪਰੇ ਚੜ੍ਹਨ ਦੀ ਆਸ ਹੈ।

ਪ੍ਰਾਇਮਰੀ ਪੱਧਰ ਤੱਕ ਦੀ ਵਿੱਦਿਆਂ

ਉਨ੍ਹਾਂ ਨੇ ਦੱਸਿਆ ਕਿ ਚੰਗਰ ਦੇ ਇਲਾਕੇ ਵਿੱਚ ਦੋ ਦਹਾਕਿਆਂ ਤੋ ਵੱਧ ਸਮੇਂ ਤੋਂ ਬੰਦ ਪਏ ਚਾਰ ਡੂੰਘੇ ਟਿਊਬਵੈਲ ਮੁੜ ਚਾਲੂ ਕੀਤੇ ਗਏ ਹਨ ਅਤੇ ਦੋ ਹੋਰ ਨਵੇ ਟਿਊਬਵੈਲ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਚੰਗਰ ਦੇ ਇਲਾਕੇ ਲਖੇੜ ਵਿਚ ਦੇਸ਼ ਦਾ ਸਭ ਤੋ ਬਿਹਤਰੀਨ ਸਕੂਲ ਆਫ ਹੈਪੀਨੈਂਸ ਬਣਾਇਆ ਜਾ ਰਿਹਾ ਹੈ, ਜਿੱਥੇ ਪ੍ਰਾਇਮਰੀ ਪੱਧਰ ਤੱਕ ਦੀ ਵਿੱਦਿਆਂ ਮਿਲੇਗੀ।

ਹਰਜੋਤ ਬੈਂਸ ਨੇ ਕਿਹਾ ਕਿ ਕੀਰਤਪੁਰ ਸਾਹਿਬ ਵਿੱਚ 2.50 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਇਮਰੀ ਹੈਲਥ ਸੈਂਟਰ ਨੂੰ ਬਣਾਇਆ ਜਾ ਰਿਹਾ ਹੈ, ਹਲਕੇ ਦੇ ਸਾਰੇ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਸੇਵਾਵਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੰਜਾਬ ਸਰਹੱਦ ਨਾਲ ਲੱਗਦਾ ਨੀਮ ਪਹਾੜੀ ਇਲਾਕਾ ਕੁਦਰਤੀ ਸੁਹੱਪਣ ਦੀ ਮੂੰਹ ਬੋਲਦੀ ਤਸਵੀਰ ਹੈ।

ਖੇਡਾਂ ਵਤਨ ਪੰਜਾਬ ਦੀਆਂ 2024# ਸਾਈਕਲਿੰਗ ਖੇਡ ਮੁਕਾਬਲਿਆਂ ਦੇ ਅਖੀਰਲੇ ਦਿਨ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ

ਅੱਜ ਤੋ ਪਹਿਲਾ ਕਿਸੇ ਵੀ ਨੁਮਾਇੰਦੇ ਨੇ ਇਸ ਇਲਾਕੇ ਦੀ ਪ੍ਰਗਤੀ ਤੇ ਖੁਸ਼ਹਾਲੀ ਬਾਰੇ ਉਪਰਾਲੇ ਨਹੀ ਕੀਤੇ, ਸਗੋ ਇਨ੍ਹਾਂ ਲੋਕਾਂ ਨੂੰ ਪਿਛੜੇ ਹੀ ਰਹਿਣ ਦਿੱਤਾ, ਜਦੋਂ ਕਿ ਕੁਦਰਤੀ ਸ੍ਰੋਤਾਂ ਨਾਲ ਭਰਪੂਰ ਸੂਬੇ ਦਾ ਸਭ ਤੋ ਸੁੰਦਰ ਇਲਾਕਾ ਸੈਰ ਸਪਾਟਾ ਹੱਬ ਵਜੋਂ ਵਿਕਸਤ ਹੋ ਸਕਦਾ ਸੀ, ਅਸੀ ਇਸ ਲਈ ਕੰਮ ਸੁਰੂ ਕਰ ਦਿੱਤਾ ਹੈ। ਖਾਲਸੇ ਦੀ ਜਨਮ ਸਥਾਨ ਤੇ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਤੋ ਇਲਾਵਾ ਮਾਤਾ ਸ੍ਰੀ ਨੈਣਾ ਦੇਵੀ ਦੀਆਂ ਪਹਾੜੀਆਂ ਦੇ ਨੇੜੇ ਇਸ ਇਲਾਕੇ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਅਗਲੇ ਦੋ ਸਾਲਾ ਦੌਰਾਨ ਇਹ ਇਲਾਕਾ ਪੰਜਾਬ ਦਾ ਸਭ ਤੋਂ ਸੁੰਦਰ ਤੇ ਖੁਸ਼ਹਾਲ ਇਲਾਕਾ ਬਣ ਜਾਵੇਗਾ, ਜਿੱਥੇ ਸਾਰੀਆ ਸੜਕਾਂ ਘੱਟੋ ਘੱਟ 18 ਫੁੱਟ ਚੋੜੀਆਂ ਹੋਣਗੀਆ। ਉਨ੍ਹਾਂ ਨੇ ਕਿਹਾ ਕਿ ਅਸੀ ਮੌਜੂਦਾ ਸਮੇ ਕਈ ਸੜਕਾਂ ਨੂੰ ਚੋੜਾ ਕਰ ਰਹੇ ਹਾਂ, ਪੁੱਲਾਂ ਦਾ ਨਿਰਮਾਣ ਹੋ ਰਿਹਾ ਹੈ ਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਹੈ।     ਇਸ ਸਿੰਚਾਈ ਯੋਜਨਾ ਪ੍ਰੋਜੈਕਟ ਲਈ ਮੁਫ਼ਤ ਜ਼ਮੀਨ ਦੇਣ ਵਾਲੇ ਪਰਿਵਾਰਾਂ ਦਾ  ਕੈਬਨਿਟ ਮੰਤਰੀ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

 

ਖੇਡਾਂ ਵਤਨ ਪੰਜਾਬ ਦੀਆਂ 2024# ਸਾਈਕਲਿੰਗ ਖੇਡ ਮੁਕਾਬਲਿਆਂ ਦੇ ਅਖੀਰਲੇ ਦਿਨ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ

0

ਖੇਡਾਂ ਵਤਨ ਪੰਜਾਬ ਦੀਆਂ 2024# ਰਾਜ ਪੱਧਰੀ ਸਾਈਕਲਿੰਗ ਖੇਡ ਮੁਕਾਬਲਿਆਂ ਦੇ ਅਖੀਰਲੇ ਦਿਨ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ

ਖੇਡਾ ਵਤਨ ਪੰਜਾਬ ਦੀਆਂ 2024 ਸੀਜ਼ਨ ਤਹਿਤ ਅੱਜ ਰਾਜ ਪੱਧਰੀ ਸਾਈਕਲਿੰਗ ਖੇਡ ਮੁਕਾਬਲਿਆਂ ਦੇ ਅਖੀਰਲੇ ਦਿਨ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਰੋਡ ਰੇਸ ਅਤੇ ਟਰੈਕ ਸਾਈਕਲਿੰਗ ਮੁਕਾਬਲੇ 27 ਨਵੰਬਰ ਨੂੰ ਸ਼ੁਰੂ ਹੋਏ ਸਨ ਜਿਨ੍ਹਾਂ ਦਾ ਅੱਜ ਅਖੀਰਲਾ ਦਿਨ ਸੀ।

ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਡ ਰੇਸ ਵਿੱਚ ਅੰਡਰ 14, 17, 21, 21-30 ਤੇ 31-40 ਉਮਰ ਵਰਗ ਦੇ ਮੁਕਾਬਲੇ ਹੋਏ ਜਦਕਿ ਟਰੈਕ ਸਾਇਕਲਿੰਗ ਵਿੱਚ ਅੰਡਰ 14, 17, 21, 21-30 ਅਤੇ 30 ਤੋਂ ਵੱਧ ਉਮਰ ਦੇ ਖਿਡਾਰੀਆਂ ਨੇ ਹਿੱਸਾ ਲਿਆ।

ਜ਼ਿਲ੍ਹਾ ਖੇਡ ਅਫ਼ਸਰ ਚੁੱਘ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਸਾਈਕਲਿੰਗ ਵੈਲੋਡਰਮ ਵਿਖੇ ਰਾਜ ਪੱਧਰੀ ਸਾਈਕਲਿੰਗ ਦੇ ਟਰੈਕ ਈਵੈਂਟ ਮੁਕਾਬਲਿਆਂ ਦੇ ਅਖੀਰਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ
ਅੰ14 ਲੜਕੀਆਂ ਦੇ 500 ਮੀਟਰ ਟਾਈਮ ਟਰਾਇਲ ਵਿੱਚ ਪਲਕਪ੍ਰੀਤ ਕੌਰ (ਅੰਮ੍ਰਿਤਸਰ) ਨੇ ਪਹਿਲਾ, ਲਕੀਸ਼ਾ ਧੀਮਾਨ (ਐਸ.ਏ.ਐਸ. ਨਗਰ ) ਨੇ ਦੂਜਾ ਅਤੇ ਭੂਮੀ ਬਰਾੜ (ਬਠਿੰਡਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੰ 21 ਲੜਕੀਆਂ ਦੇ 500 ਮੀਟਰ ਟਾਈਮ ਟਰਾਇਲ ਵਿੱਚ ਯਾਦਵੀ (ਪਟਿਆਲਾ) ਨੇ ਪਹਿਲਾ, ਦਮਨਪ੍ਰੀਤ ਕੌਰ (ਅੰਮ੍ਰਿਤਸਰ) ਨੇ ਦੂਜਾ ਅਤੇ ਕਰਿਤਕਾ (ਲੁਧਿਆਣਾ) ਨੇ ਤੀਜਾ ਸਥਾਨ, ਓਪਨ ਕੇਰਿਨ ਰੇਸ ਵਿੱਚ ਅਰਸਪ੍ਰੀਤ ਕੌਰ (ਅੰਮ੍ਰਿਤਸਰ) ਨੇ ਪਹਿਲਾ, ਦਮਨਪ੍ਰੀਤ ਕੌਰ (ਅੰਮ੍ਰਿਤਸਰ) ਨੇ ਦੂਜਾ ਅਤੇ ਕਰਿਤਕਾ (ਲੁਧਿਆਣਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।
21-30 ਵੂਮੈਨ ਦੇ 10 ਕਿਲੋਮੀਟਰ ਪੁਆਇੰਟ ਰੇਸ ਵਿੱਚ ਵਿਧੀ ਤੇਜਪਾਲ (ਲੁਧਿਆਣਾ) ਨੇ ਪਹਿਲਾ, ਰਾਜਬੀਰ ਕੌਰ (ਤਰਨਤਾਰਨ) ਨੇ ਦੂਜਾ ਸਥਾਨ ਅਤੇ ਹਰਪ੍ਰੀਤ ਕੌਰ (ਪਟਿਆਲਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

31-40 ਵੂਮੈਨ ਦੇ 500 ਮੀਟਰ ਟਾਈਮ ਟਰਾਇਲ ਵਿੱਚ ਪ੍ਰਿਯੰਕਾ (ਅੰਮ੍ਰਿਤਸਰ) ਨੇ ਪਹਿਲਾ, ਸੁਖਪਾਲ ਕੌਰ (ਬਠਿੰਡਾ) ਨੇ ਦੂਜਾ ਅਤੇ ਰਜਿੰਦਰ ਕੌਰ (ਲੁਧਿਆਣਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੰ 14 ਲੜਕਿਆਂ ਦੇ 500 ਮੀਟਰ ਟਾਈਮ ਟਰਾਇਲ ਵਿੱਚ ਗਗਨਦੀਪ ਸਿੰਘ (ਪਟਿਆਲਾ ) ਨੇ ਪਹਿਲਾ, ਅਭੇਦੀਪ ਸਿੰਘ (ਅੰਮ੍ਰਿਤਸਰ) ਨੇ ਦੂਜਾ ਅਤੇ ਹਰਮੋਹਿਤ ਸਿੰਘ (ਅੰਮ੍ਰਿਤਸਰ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

CHAMPION’S TROPHY: ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ, ਸਰਕਾਰ ਨੇ ਜਾਰੀ ਕੀਤਾ ਬਿਆਨ

ਅੰ21ਮੈਨ ਦੇ 15 ਕਿਲੋਮੀਟਰ ਪੁਆਇੰਟ ਰੇਸ ਵਿੱਚ ਦਿਵਜੋਤ ਸਿੰਘ (ਲੁਧਿਆਣਾ) ਨੇ ਪਹਿਲਾ, ਬੀਰਪ੍ਰਤਾਪ ਸਿੰਘ (ਅੰਮ੍ਰਿਤਸਰ) ਨੇ ਦੂਜਾ ਅਤੇ ਅਮਿਤ ਸਿੰਘ (ਲੁਧਿਆਣਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

21-30 ਮੈਨ ਦੇ 20 ਕਿਲੋਮੀਟਰ ਪੁਆਇੰਟ ਰੇਸ ਵਿੱਚ ਸਾਹਿਲ (ਲੁਧਿਆਣਾ) ਨੇ ਪਹਿਲਾ, ਮਨਦੀਪਸਿੰਘ (ਅੰਮ੍ਰਿਤਸਰ) ਨੇ ਦੂਜਾ ਅਤੇ ਕਰਨਪ੍ਰੀਤ ਸਿੰਘ (ਲੁਧਿਆਣਾ) ਨੇ ਤੀਜਾ ਸਥਾਨ ਸ 1000ਮੀਟਰ ਟਾਈਮ ਟਰਾਇਲ ਵਿੱਚ ੍ਰ ਹਰਸਿਮਰਨਜੀਤ ਸਿੰਘ (ਬਰਨਾਲਾ) ਨੇ ਪਹਿਲਾ, ਦਾਨਿਸਵੀਰ ਸਿੰਘ (ਲੁਧਿਆਣਾ) ਨੇ ਦੂਜਾ ਅਤੇ ਕਰਨਪ੍ਰੀਤ ਸਿੰਘ (ਲੁਧਿਆਣਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।
31-40 ਮੈਨ ਦੇ 20 ਕਿਲੋਮੀਟਰ ਪੁਆਇੰਟ ਰੇਸ ਵਿੱਚ ਸਰਪ੍ਰੀਤ ਸਿੰਘ (ਪਟਿਆਲਾ) ਨੇ ਪਹਿਲਾ, ਗੁਰਬਾਜ ਸਿੰਘ (ਗੁਰਦਾਸਪੁਰ) ਨੇ ਦੂਜਾ ਸਥਾਨ ਅਤੇ ਸਤਬੀਰ ਸਿੰਘ (ਅੰਮ੍ਰਿਤਸਰ) ਨੇ ਤੀਜਾ ਸਥਾਨ, 1000 ਮੀਟਰ ਟਾਈਮ ਟਰਾਇਲ ਵਿੱਚ ਗੁਰਬਾਜ ਸਿੰਘ (ਗੁਰਦਾਸਪੁਰ) ਨੇ ਪਹਿਲਾ, ਸਰਪ੍ਰੀਤ ਸਿੰਘ (ਪਟਿਆਲਾ) ਨੇ ਦੂਜਾ ਸਥਾਨ ਅਤੇ ਸੁਖਵੀਰ ਸਿੰਘ (ਪਟਿਆਲਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਪੁਲਿਸ ਨੇ ਤਿੰਨ ਲੁਟੇਰਿਆ ਨੂੰ ਕੀਤਾ ਕਾਬੂ, ਰਾਹਗੀਰਾਂ ਨੂੰ ਬਣਾਉਂਦੇ ਸਨ ਨਿਸ਼ਾਨਾ || Punjab News

0

ਪੁਲਿਸ ਨੇ ਤਿੰਨ ਲੁਟੇਰਿਆ ਨੂੰ ਕੀਤਾ ਕਾਬੂ, ਰਾਹਗੀਰਾਂ ਨੂੰ ਬਣਾਉਂਦੇ ਸਨ ਨਿਸ਼ਾਨਾ

ਜਗਰਾਓਂ ਦੇ ਥਾਣਾ ਸਿਟੀ ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੇ ਤੁਰੇ ਜਾਂਦੇ ਰਾਹਗੀਰਾਂ ਨਾਲ ਖੋਹਾਂ ਕਰਨ ਵਾਲੇ ਤਿੰਨ ਨੌਜ਼ਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਤੇ ਹੁਣ ਇਨ੍ਹਾਂ ਤਿੰਨਾ ਦਾ ਰਿਮਾਂਡ ਲੈਂ ਕੇ ਇਨ੍ਹਾਂ ਤੋ ਹੁਣ ਤੱਕ ਦੀਆਂ ਕੀਤੀਆਂ ਖੋਹਾਂ ਬਾਰੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਪਹਿਲਾ ਵੀ ਕਈ ਲੋਕਾਂ ਨਾਲ ਕੀਤੀ ਲੁੱਟ-ਖੋਹ

ਇਸ ਬਾਰੇ ਪੂਰੀ ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਐਸਐਚਓ ਅਮਰਜੀਤ ਸਿੰਘ ਨੇ ਦੱਸਿਆ ਕਿ ਉਨਾਂ ਦੇ ਥਾਣੇਦਾਰ ਰਣਧੀਰ ਸਿੰਘ ਨੂੰ ਇਨ੍ਹਾਂ ਤਿੰਨਾ ਨੌਜ਼ਵਾਨਾਂ ਬਾਰੇ ਜਾਣਕਾਰੀ ਮਿਲੀ ਸੀ ਕਿ ਇਹ ਤਿੰਨੇ ਨੌਜ਼ਵਾਨ ਕੋਠੇ ਰਾਹਲਾਂ ਦੀ ਸੜਕ ਤੇ ਖੋਹਾਂ ਕਰਨ ਲਈ ਤਿਆਰ ਹਨ ਤੇ ਬੀਤੇ ਕਲ ਵੀ ਇਨ੍ਹਾਂ ਨੇ ਇਸੇ ਸੜਕ ਤੇ ਇਕ ਰਾਹਗੀਰ ਨੂੰ ਲੁੱਟਿਆ ਸੀ।

CHAMPION’S TROPHY: ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ, ਸਰਕਾਰ ਨੇ ਜਾਰੀ ਕੀਤਾ ਬਿਆਨ

ਇਸੇ ਸੂਚਨਾ ਦੇ ਅਧਾਰ ਤੇ ਥਾਣੇਦਾਰ ਰਣਧੀਰ ਸਿੰਘ ਨੇ ਫੌਰਨ ਕਾਰਵਾਈ ਕਰਦਿਆਂ ਇਨ੍ਹਾਂ ਤਿੰਨੇ ਨੌਜ਼ਵਾਨਾਂ ਨੂੰ ਕਾਬੂ ਕੀਤਾ। ਓਨਾ ਇਹ ਵੀ ਦੱਸਿਆ ਕਿ ਕਾਬੂ ਕੀਤੇ ਤਿੰਨੇ ਨੌਜ਼ਵਾਨਾਂ ਵਿੱਚੋ ਇੱਕ ਦੇ ਖਿਲਾਫ ਲੁਧਿਆਣਾ ਦੇ ਇਕ ਥਾਣੇ ਵਿਚ ਪਹਿਲਾਂ ਵੀ ਚੋਰੀ ਤੇ ਖੋਹਾਂ ਦੇ ਮਾਮਲੇ ਦਰਜ ਹਨ। ਇਸਦੇ ਨਾਲ ਹੀ ਅਗਲੀ ਕਾਰਵਾਈ ਦੌਰਾਨ ਇਨ੍ਹਾਂ ਤੋ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋਂ ਇਨ੍ਹਾਂ ਦੁਆਰਾ ਹੁਣ ਤੱਕ ਦੀਆਂ ਕੀਤੀਆਂ ਖੋਹਾਂ ਦੇ ਕੇਸ ਹੱਲ ਕੀਤੇ ਜਾ ਸਕਣ। ਇਸ ਮੌਕੇ ਥਾਣੇਦਾਰ ਰਣਧੀਰ ਸਿੰਘ,ਮੁਨਸ਼ੀ ਰਣਜੀਤ ਸਿੰਘ,ਜਤਿੰਦਰ ਸਿੰਘ ਤੇ ਸਿਪਾਹੀ ਬੂਟਾ ਸਿੰਘ ਵੀ ਹਾਜਿਰ ਸਨ।

CHAMPION’S TROPHY: ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ, ਸਰਕਾਰ ਨੇ ਜਾਰੀ ਕੀਤਾ ਬਿਆਨ

0

CHAMPION’S TROPHY: ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ, ਸਰਕਾਰ ਨੇ ਜਾਰੀ ਕੀਤਾ ਬਿਆਨ

ਪਾਕਿਸਤਾਨ ‘ਚ ਅਗਲੇ ਸਾਲ ਹੋਣ ਵਾਲੀ ਚੈਂਪੀਅਨਸ ਟਰਾਫੀ 2025 ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਨੂੰ ਲੈ ਕੇ ਆਈਸੀਸੀ ਨੇ ਬੋਰਡ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਹੈ।

ਇਹ ਮੀਟਿੰਗ ਅੱਜ ਹੋਣੀ ਸੀ ਪਰ ਹੁਣ ਖ਼ਬਰ ਆਈ ਹੈ ਕਿ ਆਈਸੀਸੀ ਨੇ ਇਸ ਨੂੰ ਮੁਲਤਵੀ ਕਰ ਦਿੱਤਾ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਹੁਣ ਇਹ ਬੈਠਕ ਸ਼ਨੀਵਾਰ ਯਾਨੀ ਕੱਲ੍ਹ ਨੂੰ ਹੋਵੇਗੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਚੈਂਪੀਅਨਸ ਟਰਾਫੀ ਨੂੰ ਲੈ ਕੇ ਵੱਡਾ ਬਿਆਨ ਜਾਰੀ ਕੀਤਾ ਹੈ।

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਦੀਪ ਮੁੰਡੀਆ || Punjab News

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਦੀਪ ਮੁੰਡੀਆ || Punjab News

0

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਦੀਪ ਮੁੰਡੀਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ।  ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਅਤੇ ਇੱਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿੱਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਅੱਗੇ ਝੁਕੀ ਪੁਲਿਸ, ਜਲਦ ਹੀ ਕਿਸਾਨ ਆਗੂ ਡੱਲੇਵਾਲ ਨੂੰ ਕੀਤਾ ਜਾਵੇਗਾ ਰਿਹਾਅ

ਮੁੰਡੀਆ ਨੇ ਅੱਗੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਕਾਫੀ ਇੰਤਕਾਲ 45 ਦਿਨ ਤੋਂ ਜ਼ਿਆਦਾ ਸਮੇਂ ਤੋਂ ਲੰਬਿਤ ਪਏ ਹਨ। ਕੁੱਝ ਇੰਤਕਾਲ ਤਾਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਹਨ। ਇਸ ਗੰਭੀਰ ਕੋਤਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਮਾਲ ਵਿਭਾਗ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਜਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਪੱਤਰ ਜਾਰੀ ਕਰਕੇ ਵਿਸ਼ੇਸ ਮੁਹਿੰਮ ਚਲਾ ਕੇ ਸਾਰੇ ਪੈਂਡਿੰਗ ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ 31 ਦਸੰਬਰ ਤੱਕ ਫੈਸਲਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੈਲਪਲਾਈਨ ਨੰਬਰ 1100 ‘ਤੇ ਸੂਚਿਤ

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਝਗੜਾ ਰਹਿਤ ਇੰਤਕਾਲ ਦਰਜ ਕਰਵਾਉਣ ਜਾਂ ਮਨਜ਼ੂਰ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਜਾਂ ਕੋਈ ਅਧਿਕਾਰੀ/ਕਰਮਚਾਰੀ ਇਸ ਸਬੰਧੀ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 1100 ਉਤੇ ਸੂਚਿਤ ਕਰ ਸਕਦਾ ਹੈ।

ਵਧੀਕ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨਾਲ ਕੰਮ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ 16 ਦਸੰਬਰ ਤੇ 31 ਦਸੰਬਰ ਨੂੰ ਮੀਟਿੰਗ ਕੀਤੀ ਜਾਵੇਗੀ।

ਕਿਸਾਨਾਂ ਅੱਗੇ ਝੁਕੀ ਪੁਲਿਸ, ਜਲਦ ਹੀ ਕਿਸਾਨ ਆਗੂ ਡੱਲੇਵਾਲ ਨੂੰ ਕੀਤਾ ਜਾਵੇਗਾ ਰਿਹਾਅ

0

ਕਿਸਾਨਾਂ ਅੱਗੇ ਝੁਕੀ ਪੁਲਿਸ, ਜਲਦ ਹੀ ਕਿਸਾਨ ਆਗੂ ਡੱਲੇਵਾਲ ਨੂੰ ਕੀਤਾ ਜਾਵੇਗਾ ਰਿਹਾਅ

ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਅੱਜ ਸ਼ੁੱਕਰਵਾਰ ਨੂੰ ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ। ਜਿਸ ਤੋਂ ਬਾਅਦ ਕਿਸਾਨ ਖਨੌਰੀ ਸਰਹੱਦ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਹਾਲੇ ਤੱਕ ਡੱਲੇਵਾਲ ਨਾਲ ਗੱਲ ਨਹੀਂ ਹੋਈ ਪਰ ਅਧਿਕਾਰੀਆਂ ਨੇ ਉਨ੍ਹਾਂ ਦੀ ਸਿਹਤ ਠੀਕ ਹੋਣ ਦੀ ਗੱਲ ਕਹੀ ਹੈ। ਸਾਡੀ ਪੰਜਾਬ ਸਰਕਾਰ ਤੋਂ ਇੱਕ ਹੀ ਮੰਗ ਸੀ ਕਿ ਡੱਲੇਵਾਲ ਨੂੰ ਰਿਹਾਅ ਕੀਤਾ ਜਾਵੇ। ਸਰਕਾਰ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ। ਉਹ ਖਨੌਰੀ ਸਰਹੱਦ ’ਤੇ ਮੋਰਚੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਡੱਲੇਵਾਲ ਦੇ ਆਉਣ ਤੋਂ ਬਾਅਦ 1 ਦਸੰਬਰ ਦੇ ਧਰਨੇ ਸਬੰਧੀ ਫੈਸਲਾ ਲਿਆ ਜਾਵੇਗਾ।

CM MANN ਨੇ ਭਾਰਤ ਵਿਸ਼ਵ ਬੈਂਕ ਦੇ ਡਾਇਰੈਕਟਰ ਨਾਲ ਕੀਤੀ ਅਹਿਮ ਮੀਟਿੰਗ

ਦਰਅਸਲ 26 ਨਵੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਸਰਹੱਦ ‘ਤੇ ਆਪਣਾ ਮਰਨ ਵਰਤ ਸ਼ੁਰੂ ਕਰਨਾ ਸੀ। ਇਸ ਤੋਂ ਪਹਿਲਾਂ ਰਾਤ 2 ਵਜੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਉਸ ਨੂੰ ਖਨੌਰੀ ਬਾਰਡਰ ‘ਤੇ ਇੱਕ ਟੈਂਟ ਤੋਂ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ। ਇਸ ਮਗਰੋਂ ਕਿਸਾਨਾਂ ਨੇ ਖਨੌਰੀ ਸਰਹੱਦ ’ਤੇ ਮੀਟਿੰਗ ਕੀਤੀ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋ ਝੰਡੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠਣਗੇ। ਉਨ੍ਹਾਂ ਦੇ ਮਰਨ ਵਰਤ ਦਾ ਅੱਜ ਚੌਥਾ ਦਿਨ ਹੈ।

ਸੁਖਜੀਤ ਸਿੰਘ ਹਰਦੋ ਝਾਂਡੇ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਉਠਾ ਕੇ ਸਰਕਾਰ ਕਿਸਾਨ ਅੰਦੋਲਨ ਨੂੰ ਫੇਲ ਕਰਨਾ ਚਾਹੁੰਦੀ ਸੀ, ਪਰ ਫੇਲ ਹੋ ਗਈ। ਅੱਜ ਭੁੱਖ ਹੜਤਾਲ ਦਾ ਚੌਥਾ ਦਿਨ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹਨ।

ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕਰ ਰਹੇ ਹਨ ਤਿਆਰੀ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ ਅਤੇ ਇਸ ਲਈ ਹਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਜਿਵੇਂ-ਜਿਵੇਂ ਦਿਨ ਬੀਤ ਰਹੇ ਹਨ, ਕਿਸਾਨਾਂ ਦੀ ਕੇਂਦਰ ਵਿਰੁੱਧ ਲਾਮਬੰਦੀ ਤੇਜ਼ ਹੁੰਦੀ ਜਾ ਰਹੀ ਹੈ। ਕੇਂਦਰ ਦੇ ਨਾਲ-ਨਾਲ ਕਿਸਾਨ ਵੀ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਰਹੇ ਹਨ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ।

CM MANN ਨੇ ਭਾਰਤ ਵਿਸ਼ਵ ਬੈਂਕ ਦੇ ਡਾਇਰੈਕਟਰ ਨਾਲ ਕੀਤੀ ਅਹਿਮ ਮੀਟਿੰਗ

0

CM MANN ਨੇ ਭਾਰਤ ਵਿਸ਼ਵ ਬੈਂਕ ਦੇ ਡਾਇਰੈਕਟਰ ਨਾਲ ਕੀਤੀ ਅਹਿਮ ਮੀਟਿੰਗ

CM MANN ਨੇ ਅੱਜ ਆਪਣੇ ਚੰਡੀਗੜ੍ਹ ਨਿਵਾਸ ਵਿਖੇ ਵਿਸ਼ਵ ਬੈਂਕ, ਭਾਰਤ ਦੇ ਡਾਇਰੈਕਟਰ Mr. Auguste Kouame ਅਤੇ ਉਹਨਾਂ ਦੀ ਟੀਮ ਨਾਲ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਪੰਜਾਬ ਨੂੰ ਆਰਥਿਕ ਪੱਖ ਤੋਂ ਹੋਰ ਮਜ਼ਬੂਤ ਬਣਾਉਣ ਅਤੇ ਵਿਸ਼ਵ ਬੈਂਕ ਨਾਲ ਸੰਬੰਧਿਤ ਯੋਜਨਾਵਾਂ ਨੂੰ ਸੂਬੇ ਵਿੱਚ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਅਹਿਮ ਵਿਚਾਰ ਚਰਚਾ ਹੋਈ।
ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਇਸ ਬੈਠਕ ਵਿੱਚ ਮੌਜ਼ੂਦ ਰਹੇ।