Home Blog Page 1154

ਸੰਸਦ ਦਾ ਸਰਦ ਰੁੱਤ ਇਜਲਾਸ: ਅੱਜ ਵੀ ਕੇਂਦਰ ਨੂੰ ਇਨ੍ਹਾਂ ਮੁੱਦਿਆਂ ‘ਤੇ ਘੇਰੇਗੀ ਵਿਰੋਧੀ ਧਿਰ || National News

0

ਸੰਸਦ ਦਾ ਸਰਦ ਰੁੱਤ ਇਜਲਾਸ: ਅੱਜ ਵੀ ਕੇਂਦਰ ਨੂੰ ਇਨ੍ਹਾਂ ਮੁੱਦਿਆਂ ‘ਤੇ ਘੇਰੇਗੀ ਵਿਰੋਧੀ ਧਿਰ

ਨਵੀ ਦਿੱਲੀ : ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਅੱਜ ਵੀ ਅਡਾਨੀ ਮੁੱਦੇ ‘ਤੇ ਕਾਂਗਰਸ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਘੇਰੇਗੀ। ਵੀਰਵਾਰ ਨੂੰ ਵੀ ਵਿਰੋਧੀ ਧਿਰ ਨੇ ਇਸੇ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਹੰਗਾਮਾ ਕੀਤਾ। ‘ਦੇਸ਼ ਨੂੰ ਲੁੱਟਣਾ ਬੰਦ ਕਰੋ’ ਦੇ ਨਾਅਰੇ ਵੀ ਲਾਏ ਗਏ। ਇਸ ਮਗਰੋਂ ਕਾਰਵਾਈ ਅੱਜ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜੋ : ਦੂਜੇ ਟੈਸਟ ਤੋਂ ਪਹਿਲਾਂ ਆਸਟ੍ਰੇਲੀਆ PM ਨੇ ਟੀਮ ਇੰਡੀਆ ਨਾਲ ਕੀਤੀ ਮੁਲਾਕਾਤ; ਵਧੀਆ ਪ੍ਰਦਰਸ਼ਨ ਲਈ ਰੱਜ ਕੇ ਕੀਤੀਆਂ ਤਾਰੀਫਾਂ

ਵਿਰੋਧੀ ਧਿਰ ਦੇ ਸਾਂਸਦਾਂ ਨੇ ਰਾਜ ਸਭਾ ਵਿੱਚ ਵੀ ਹੰਗਾਮਾ ਕੀਤਾ। ਲਗਾਤਾਰ ਨਾਅਰੇਬਾਜ਼ੀ ਦੌਰਾਨ ਸਦਨ ਦੇ ਸਪੀਕਰ ਜਗਦੀਪ ਧਨਖੜ ਨੇ ਕਿਹਾ, ”…ਇਹ ਸਦਨ ਸਿਰਫ਼ ਬਹਿਸ ਦਾ ਸਦਨ ​​ਨਹੀਂ ਹੈ। ਸੰਸਦੀ ਵਿਵਾਦ ਸਾਡੇ ਲੋਕਤੰਤਰ ਨੂੰ ਕਮਜ਼ੋਰ ਕਰਦੇ ਹਨ।” ਸਦਨ ਦੀ ਕਾਰਵਾਈ 29 ਨਵੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਦੱਸ ਦਈਏ ਕਿ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਪ੍ਰਿਅੰਕਾ ਦੇ ਨਾਲ ਉਨ੍ਹਾਂ ਦੇ ਭਰਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਵੀ ਪਹੁੰਚੇ। ਇਸ ਤੋਂ ਇਲਾਵਾ ਸੰਜੇ ਸਿੰਘ ਨੇ ਅਡਾਨੀ ਮੁੱਦੇ ‘ਤੇ ਚਰਚਾ ਲਈ ਰਾਜ ਸਭਾ ‘ਚ ਸਸਪੈਂਸ਼ਨ ਆਫ ਬਿਜ਼ਨਸ ਨੋਟਿਸ ਦਿੱਤਾ। ਅਡਾਨੀ ਮੁੱਦੇ ‘ਤੇ ਸਦਨ ‘ਚ ਬੁੱਧਵਾਰ-ਵੀਰਵਾਰ ਨੂੰ ਕਾਫੀ ਹੰਗਾਮਾ ਹੋਇਆ।

ਦੂਜੇ ਟੈਸਟ ਤੋਂ ਪਹਿਲਾਂ ਆਸਟ੍ਰੇਲੀਆ PM ਨੇ ਟੀਮ ਇੰਡੀਆ ਨਾਲ ਕੀਤੀ ਮੁਲਾਕਾਤ; ਵਧੀਆ ਪ੍ਰਦਰਸ਼ਨ ਲਈ ਰੱਜ ਕੇ ਕੀਤੀਆਂ ਤਾਰੀਫਾਂ || Latest news

0

ਦੂਜੇ ਟੈਸਟ ਤੋਂ ਪਹਿਲਾਂ ਆਸਟ੍ਰੇਲੀਆ PM ਨੇ ਟੀਮ ਇੰਡੀਆ ਨਾਲ ਕੀਤੀ ਮੁਲਾਕਾਤ; ਵਧੀਆ ਪ੍ਰਦਰਸ਼ਨ ਲਈ ਰੱਜ ਕੇ ਕੀਤੀਆਂ ਤਾਰੀਫਾਂ

ਨਵੀ ਦਿੱਲੀ : ਭਾਰਤੀ ਟੀਮ ਇਨ੍ਹੀਂ ਦਿਨੀਂ ਬਾਰਡਰ-ਗਾਵਸਕਰ ਟਰਾਫੀ ਲਈ ਆਸਟ੍ਰੇਲੀਆ ਦੌਰੇ ‘ਤੇ ਹੈ। ਬਾਰਡਰ-ਗਾਵਸਕਰ ਟਰਾਫੀ ਦੇ ਤਹਿਤ ਦੋਵਾਂ ਟੀਮਾਂ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ। ਦੂਜਾ ਟੈਸਟ 6 ਦਸੰਬਰ ਤੋਂ ਐਡੀਲੇਡ ‘ਚ ਖੇਡਿਆ ਜਾਣਾ ਹੈ। ਦੂਜੇ ਟੈਸਟ ਤੋਂ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕੈਨਬਰਾ ਵਿੱਚ ਟੀਮ ਇੰਡੀਆ ਨਾਲ ਮੁਲਾਕਾਤ ਕੀਤੀ।

ਪੀਐਮ ਅਲਬਾਨੀਜ਼ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਇਸ ਮੁਲਾਕਾਤ ਦੀਆਂ ਫੋਟੋਆਂ ਵੀ ਸ਼ੇਅਰ ਕੀਤੀਆਂ ਗਈਆਂ। ਇਸ ਮੌਕੇ ਅਲਬਾਨੀਜ਼ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਆਸਟ੍ਰੇਲੀਅਨ ਟੀਮ ਵਾਪਸੀ ਕਰੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਕਿਹਾ, ‘ਇਸ ਹਫਤੇ ਮਨੁਕਾ ਓਵਲ ‘ਚ ਸ਼ਾਨਦਾਰ ਭਾਰਤੀ ਟੀਮ ਦੇ ਖਿਲਾਫ ਪੀਐੱਮ ਇਲੈਵਨ ਲਈ ਵੱਡੀ ਚੁਣੌਤੀ ਹੈ।

ਇਹ ਵੀ ਪੜੋ: ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

ਅਲਬਾਨੀਜ਼ ਨੇ ਭਾਰਤੀ ਟੀਮ ਨਾਲ ਗੱਲਬਾਤ ਵੀ ਕੀਤੀ ਅਤੇ ਪਹਿਲੇ ਟੈਸਟ ਚ ਵਧੀਆ ਪ੍ਰਦਰਸ਼ਨ ਲਈ ਸ਼ਲਾਘਾ ਵੀ ਕੀਤੀ। ਕਪਤਾਨ ਰੋਹਿਤ ਸ਼ਰਮਾ ਨੇ ਉਨ੍ਹਾਂ ਨੂੰ ਆਪਣੇ ਸਾਥੀਆਂ ਨਾਲ ਮਿਲਾਇਆ। ਇਸ ਮੌਕੇ ਅਲਬਾਨੀਜ਼ ਨੇ ਜਸਪ੍ਰੀਤ ਬੁਮਰਾਹ ਨੂੰ ਕਿਹਾ ਕਿ ਉਸ ਦਾ ਸਟਾਈਲ ਬਾਕੀ ਗੇਂਦਬਾਜ਼ਾਂ ਤੋਂ ਕਾਫੀ ਵੱਖਰਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰਾਟ ਕੋਹਲੀ ਨੂੰ ਕਿਹਾ ਕਿ ਪਰਥ ‘ਚ ਤੁਹਾਡਾ ਪ੍ਰਦਰਸ਼ਨ ਬਹੁਤ ਹੀ ਵਧੀਆ ਰਿਹਾ।ਫਿਰ ਅੱਗੇ ਵਧਦੇ ਹੋਏ ਐਂਥਨੀ ਅਲਬਾਨੀਜ਼ ਨੇ ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ ਅਤੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨਾਲ ਹੱਥ ਮਿਲਾਇਆ।

ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ || Punjab News

0

ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

ਚੰਡੀਗੜ੍ਹ : ਪੰਜਾਬ-ਚੰਡੀਗੜ੍ਹ ‘ਚ ਰਾਤ ਸਮੇਂ ਠੰਡ ਵਧ ਗਈ ਹੈ। ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਰਹਿ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਪਰ ਪੰਜਾਬ-ਚੰਡੀਗੜ੍ਹ ‘ਚ ਇਸ ਦਾ ਅਸਰ ਘੱਟ ਹੋਵੇਗਾ।

ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ

ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਚੰਡੀਗੜ੍ਹ ‘ਚ ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 10 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।ਲੁਧਿਆਣਾ ‘ਚ ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਧੁੱਪ ਰਹੇਗੀ। ਤਾਪਮਾਨ 9 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜੋ :ਸਾਰਾਗੜੀ ਦੀ ਜੰਗ ਦਾ ਇਤਿਹਾਸ ਸਕੂਲਾਂ ‘ਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ- ਸੰਧਵਾਂ 

ਸਾਰਾਗੜੀ ਦੀ ਜੰਗ ਦਾ ਇਤਿਹਾਸ ਸਕੂਲਾਂ ‘ਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ- ਸੰਧਵਾਂ || Punjab News

0

ਸਾਰਾਗੜੀ ਦੀ ਜੰਗ ਦਾ ਇਤਿਹਾਸ ਸਕੂਲਾਂ ‘ਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ- ਸੰਧਵਾਂ

ਅੰਮ੍ਰਿਤਸਰ: ਸਾਰਾਗੜੀ ਫਾਉਂਡੇਸ਼ਨ ਵੱਲੋਂ ਅੰਮ੍ਰਿਤਸਰ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਸਥਾਪਿਤ ਕੀਤੀ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਰਾਗੜੀ ਦੀ ਜੰਗ ਦਾ ਮਾਣਮੱਤਾ ਇਤਿਹਾਸ ਪੰਜਾਬ ਦੇ ਹਰੇਕ ਸਕੂਲ ਵਿੱਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ।

ਚੋਟੀ ਦੀਆਂ ਲੜਾਈਆਂ ਵਿੱਚ ਸ਼ਾਮਿਲ ਸਾਰਾਗੜੀ ਦੀ ਲੜਾਈ

ਉਹਨਾਂ ਕਿਹਾ ਕਿ ਦੁਨੀਆਂ ਦੀਆਂ ਚੋਟੀ ਦੀਆਂ ਲੜਾਈਆਂ ਵਿੱਚ ਸ਼ਾਮਿਲ ਸਾਰਾਗੜੀ ਦੀ ਲੜਾਈ 21 ਬਹਾਦਰ ਸਿੱਖ ਫੌਜੀਆਂ ਵੱਲੋਂ ਵਿਖਾਈ ਗਈ ਲਾ ਮਿਸਾਲ ਬਹਾਦਰੀ ਦੀ ਮਿਸਾਲ ਹੈ ਅਤੇ ਇਸ ਨੂੰ ਆਉਣ ਵਾਲੀਆਂ ਪੀੜੀਆਂ ਵਿੱਚ ਜੀਵਤ ਰੱਖਣਾ ਬਹੁਤ ਜਰੂਰੀ ਹੈ। ਉਨਾਂ ਇਸ ਮੌਕੇ ਸਾਰਾਗੜੀ ਫਾਊਂਡੇਸ਼ਨ ਵੱਲੋਂ ਦੁਨੀਆਂ ਭਰ ਵਿੱਚ ਇਹਨਾਂ ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਿਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ। ਇਸ ਮੌਕੇ ਵਿਧਾਇਕ ਸ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਅੰਮ੍ਰਿਤਸਰ ਦੇ ਦਰਸ਼ਨੀ ਗੇਟ ਹੇਠਾਂ ਇਹਨਾਂ ਸ਼ਹੀਦਾਂ ਦੀ ਯਾਦਗਾਰ ਬਣਾਈ ਗਈ ਹੈ ਜੋ ਕਿ ਵਿਸ਼ਵ ਭਰ ਤੋਂ ਆਉਂਦੇ ਲੋਕਾਂ ਲਈ ਪ੍ਰੇਰਨਾ ਦਾ ਵੱਡਾ ਸਰੋਤ ਬਣੇਗੀ।

ਕੈਨੇਡਾ ਵਿਖੇ ਵੀ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਸਥਾਪਿਤ ਕੀਤੀ ਜਾ ਰਹੀ

ਫਾਊਂਡੇਸ਼ਨ ਦੇ ਚੇਅਰਮੈਨ ਡਾਕਟਰ ਗੁਰਿੰਦਰ ਪਾਲ ਸਿੰਘ ਜੋਸਨ ਨੇ ਦੱਸਿਆ ਕਿ ਕਿਵੇਂ 1984 ਤੋਂ ਲੈ ਕੇ ਹੁਣ ਤੱਕ ਸੰਸਥਾ ਵੱਲੋਂ ਸਾਰਾਗੜੀ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਅਤੇ ਉਸ ਦੇ ਦੁਨੀਆਂ ਭਰ ਵਿੱਚ ਪ੍ਰਚਾਰ ਪ੍ਰਸਾਰ ਲਈ ਕੰਮ ਕੀਤਾ ਗਿਆ। ‌ ਸ੍ਰੀ ਅਵਤਾਰ ਸਿੰਘ ਮਿਨਹਾਸ ਨੇ ਇਸ ਮੌਕੇ ਦੱਸਿਆ ਕਿ ਬਰੈਂਮਪਟਨ ਕੈਨੇਡਾ ਵਿਖੇ ਵੀ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਆਉਂਦੇ ਸਾਲ ਵਿੱਚ ਇਸ ਦਾ ਉਦਘਾਟਨ ਕੀਤਾ ਜਾਵੇਗਾ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 29-11-2024

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 29-11-2024

ਪੰਜਾਬ ‘ਚ ਨਵੇਂ ਚੁਣੇ ਚਾਰ ਵਿਧਾਇਕ 2 ਦਸੰਬਰ ਨੂੰ ਚੁੱਕਣਗੇ ਸਹੁੰ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ….ਹੋਰ ਪੜੋ

6 ਦਸੰਬਰ ਨੂੰ ਦਿੱਲੀ ਕੂਚ ਕਰਨ ਲਈ ਕਿਸਾਨਾਂ ਨੇ ਕੀਤੀਆਂ ਤਿਆਰੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਖੁਜਾਲਾ ਵਿੱਚ 3 ਦਸੰਬਰ ਨੂੰ ਸ਼ੰਭੂ ਬਾਰਡਰ ਮੋਰਚੇ ਅਤੇ 6 ਤਰੀਕ ਦੇ ਦਿੱਲੀ ਕੂਚ ਦੇ ਐਲਾਨ ਦੇ ਚਲਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ …ਹੋਰ ਪੜੋ

ਪੰਜਾਬੀ ਗਾਇਕ ਮਾਣਕ ਨੇ ਕਰਵਾਇਆ ਦੂਜਾ ਵਿਆਹ, ਪਤਨੀ ਨੇ ਲਗਾਏ ਗੰਭੀਰ ਦੋਸ਼

ਪੰਜਾਬ ਦੇ ਮਸ਼ਹੂਰ ਗਾਇਕ ਹਸਨ ਮਾਣਕ ਉਰਫ ਹਸਨ ਖਾਨ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦਾ ਆਪਣੀ ਪਹਿਲੀ ਪਤਨੀ ਨਾਲ ਅਦਾਲਤ ਵਿੱਚ ਕੇਸ…ਹੋਰ ਪੜੋ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦਿਹਾਂਤ

ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਉਹ 92 ਸਾਲ ਦੇ…ਹੋਰ ਪੜੋ

ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਕੈਂਸਰ ਤੋਂ ਠੀਕ ਕਰਨ ਲਈ ਇਲਾਜ ਦੇ ਦਾਅਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਕਿਹਾ ਸੀ ਕਿ.. ਹੋਰ ਪੜੋ

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 29-11-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 29-11-2024

ਸ਼ੁੱਕਰਵਾਰ, ੧੪ ਮੱਘਰ (ਸੰਮਤ ੫੫੬ ਨਾਨਕਸ਼ਾਹੀ)

29-11-2024
ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਸ਼ੁੱਕਰਵਾਰ, ੧੪ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੦)

ਪੰਜਾਬੀ ਵਿਆਖਿਆ:

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਕਾਬੂ

0

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲਹੇੜੀ ਨਿਵਾਸੀ ਦਿਲਬਾਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੇਮੰਤ ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਗੁਰਨਾਇਬ ਸਿੰਘ ਨਾਲ ਜ਼ੁਬਾਨੀ ਝਗੜਾ ਹੋਇਆ ਸੀ ਅਤੇ ਗ੍ਰੰਥੀ ਨੇ ਉਸ ਵਿਰੁੱਧ ਥਾਣਾ ਘਨੌਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਥਾਣੇ ‘ਚ ਤਾਇਨਾਤ ਏ.ਐਸ.ਆਈ. ਸਵਰਨ ਸਿੰਘ ਕੇਸ ਵਿੱਚ ਉਸਦਾ ਪੱਖ ਲੈਣ ਲਈ ਉਸ ਨੂੰ 10,000 ਰੁਪਏ ਰਿਸ਼ਵਤ ਦੇਣ ਲਈ ਦਬਅ ਪਾ ਰਿਹਾ ਹੈ ਅਤੇ ਉਸ ਨੂੰ ਕਹਿ ਰਿਹਾ ਹੈ ਕਿ ਜੇ ਉਸਨੇ ਰਿਸ਼ਵਤ ਨਾ ਦਿੱਤੀ ਤਾਂ ਉਸ ਖਿਲਾਫ਼ ਉਹ ਕੇਸ ਦਰਜ ਕਰ ਦੇਵੇਗਾ। ਸ਼ਿਕਾਇਤ ਦੇ ਅਨੁਸਾਰ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਮਦਨ ਲਾਲ ਨੂੰ ਦੇਣ ਲਈ ਕਿਹਾ ਸੀ।

ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਮਦਨ ਲਾਲ ਨੂੰ ਏ.ਐਸ.ਆਈ. ਸਵਰਨ ਸਿੰਘ ਖਾਤਰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ.ਐਸ.ਆਈ. ਸਵਰਨ ਸਿੰਘ ਆਪਣੀ ਗ੍ਰਿਫ਼ਤਾਰ ਤੋਂ ਬਚਦਾ ਹੋਇਆ ਫਰਾਰ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਚੈਂਪੀਅਨਸ ਟਰਾਫੀ 2025 ਖੇਡਣ ਲਈ ਕਿਸੇ ਵੀ ਹਾਲਤ ‘ਚ ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ

0

ਚੈਂਪੀਅਨਸ ਟਰਾਫੀ 2025 ਖੇਡਣ ਲਈ ਕਿਸੇ ਵੀ ਹਾਲਤ ‘ਚ ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ

ਚੈਂਪੀਅਨਸ ਟਰਾਫੀ 2025 ਨੂੰ ਲੈ ਕੇ ਵਿਵਾਦ ਹੁਣ ਹੋਰ ਵਧ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਬੀਸੀਸੀਆਈ ਨੂੰ ਸੁਨੇਹਾ ਦਿੱਤਾ ਗਿਆ ਹੈ ਕਿ ਭਾਰਤੀ ਟੀਮ ਕਿਸੇ ਵੀ ਹਾਲਤ ਵਿੱਚ ਪਾਕਿਸਤਾਨ ਨਾਲ ਮੈਚ ਖੇਡਣ ਨਹੀਂ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਬੀਸੀਸੀਆਈ ਨੂੰ ਇਸ ਮਾਮਲੇ ’ਤੇ ਆਈਸੀਸੀ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਭਾਰਤ ਵਿੱਚ ਟੂਰਨਾਮੈਂਟ ਕਰਵਾਉਣ ਦੀ ਇਜਾਜ਼ਤ ਲੈਣੀ ਚਾਹੀਦੀ ਹੈ। ਦਰਅਸਲ, ਜੇਕਰ ਪਾਕਿਸਤਾਨ ਹਾਈਬ੍ਰਿਡ ਮਾਡਲ ‘ਤੇ ਟੂਰਨਾਮੈਂਟ ਕਰਵਾਉਣ ਲਈ ਸਹਿਮਤ ਨਹੀਂ ਹੁੰਦਾ ਹੈ ਤਾਂ ਆਈਸੀਸੀ ਟੂਰਨਾਮੈਂਟ ਦੀ ਮੇਜ਼ਬਾਨੀ ਕਿਸੇ ਹੋਰ ਦੇਸ਼ ਨੂੰ ਸੌਂਪ ਸਕਦੀ ਹੈ।

ਹੇਮੰਤ ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਦਰਅਸਲ, ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਨੇ ਬੀ.ਸੀ.ਸੀ.ਆਈ. ਨੂੰ ਇਹ ਸੰਦੇਸ਼ ਦਿੱਤਾ ਹੈ। ਹਾਲਾਂਕਿ, BCCI ਨੇ ICC ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਕਿ ਭਾਰਤੀ ਟੀਮ ਚੈਂਪੀਅਨਸ ਟਰਾਫੀ ਖੇਡਣ ਲਈ ਪਾਕਿਸਤਾਨ ਨਹੀਂ ਜਾਵੇਗੀ। ਬੀਸੀਸੀਆਈ ਨੇ ਇਸ ਟੂਰਨਾਮੈਂਟ ਨੂੰ ਹਾਈਬ੍ਰਿਡ ਮਾਡਲ ਬਣਾਉਣ ਲਈ ਆਈਸੀਸੀ ਨਾਲ ਗੱਲ ਕੀਤੀ ਸੀ।

29 ਨਵੰਬਰ ਨੂੰ ਫੈਸਲਾ ਹੋ ਸਕਦਾ ਹੈ

ਇਸ ਦੇ ਨਾਲ ਹੀ ਪਾਕਿਸਤਾਨ ਇਸ ਮਾਮਲੇ ‘ਤੇ ਸਹਿਮਤ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਦਰਅਸਲ, ਪਾਕਿਸਤਾਨ ਹਾਈਬ੍ਰਿਡ ਮਾਡਲ ਲਈ ਤਿਆਰ ਨਹੀਂ ਜਾਪਦਾ। ਜਦੋਂਕਿ ਬੀਸੀਸੀਆਈ ਦਾ ਸਟੈਂਡ ਸਾਫ਼ ਨਜ਼ਰ ਆ ਰਿਹਾ ਹੈ ਕਿ ਭਾਰਤੀ ਟੀਮ ਇਸ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਨੂੰ ਖੇਡਣ ਲਈ ਪਾਕਿਸਤਾਨ ਨਹੀਂ ਜਾਵੇਗੀ। ਰਿਪੋਰਟਾਂ ਦੀ ਮੰਨੀਏ ਤਾਂ ਇਸ ਮਾਮਲੇ ‘ਤੇ ਹੁਣ 29 ਨਵੰਬਰ ਨੂੰ ਫੈਸਲਾ ਲਿਆ ਜਾਵੇਗਾ। ਦਰਅਸਲ, 29 ਨਵੰਬਰ ਨੂੰ ਆਈਸੀਸੀ ਦੀ ਬੈਠਕ ਕਰਕੇ ਭਾਰਤ ਨੂੰ ਲੈ ਕੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਖਬਰਾਂ ਮੁਤਾਬਕ ਆਈਸੀਸੀ ਦੀ ਇਹ ਬੈਠਕ ਦੁਬਈ ‘ਚ ਹੋਣ ਜਾ ਰਹੀ ਹੈ।

ਪਾਕਿਸਤਾਨ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ

ਹਾਲਾਂਕਿ, ਆਈਸੀਸੀ ਨੇ ਬੀਸੀਸੀਆਈ ਤੋਂ ਲਿਖਤੀ ਜਵਾਬ ਮੰਗਿਆ ਸੀ ਕਿ ਭਾਰਤੀ ਟੀਮ ਪਾਕਿਸਤਾਨ ਵਿੱਚ ਟੂਰਨਾਮੈਂਟ ਕਿਉਂ ਨਹੀਂ ਖੇਡਣਾ ਚਾਹੁੰਦੀ। ਬੀਸੀਸੀਆਈ ਨੇ ਸੁਰੱਖਿਆ ਕਾਰਨਾਂ ਕਰਕੇ ਭਾਰਤੀ ਟੀਮ ਨੂੰ ਪਾਕਿਸਤਾਨ ਨਾ ਭੇਜਣ ਦਾ ਫੈਸਲਾ ਕੀਤਾ ਸੀ। ਜੇਕਰ ਇਸੇ ਰਿਪੋਰਟ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ICC ਪਾਕਿਸਤਾਨ ਨੂੰ ਹਾਈਬ੍ਰਿਡ ਮਾਡਲ ਦਾ ਪ੍ਰਸਤਾਵ ਦੇ ਸਕਦਾ ਹੈ। ਅਜਿਹੇ ‘ਚ ਜੇਕਰ PCB ਹਾਈਬ੍ਰਿਡ ਮਾਡਲ ‘ਤੇ ਸਹਿਮਤ ਨਹੀਂ ਹੁੰਦਾ ਤਾਂ ICC ਪਾਕਿਸਤਾਨ ਤੋਂ ਚੈਂਪੀਅਨਸ ਟਰਾਫੀ 2025 ਦੀ ਮੇਜ਼ਬਾਨੀ ਖੋਹ ਸਕਦੀ ਹੈ। ਹਾਲਾਂਕਿ ਪਾਕਿਸਤਾਨ ‘ਚ ਚੈਂਪੀਅਨਸ ਟਰਾਫੀ 2025 ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਰਿਪੋਰਟਾਂ ਮੁਤਾਬਕ ਪਾਕਿਸਤਾਨ ‘ਚ ਲਾਹੌਰ, ਕਰਾਚੀ ਅਤੇ ਰਾਵਲਪਿੰਡੀ ਦੇ ਸਟੇਡੀਅਮਾਂ ਦੇ ਨਵੀਨੀਕਰਨ ‘ਤੇ 12.5 ਅਰਬ ਪਾਕਿਸਤਾਨੀ ਰੁਪਏ ਖਰਚ ਕੀਤੇ ਗਏ ਹਨ।