Home Blog Page 1156

CM ਮਾਨ ਨੇ ਦਿੱਤੀ ਪਤਨੀ ਨੂੰ ਜਨਮਦਿਨ ਦੀ ਵਧਾਈ, ਦਿੱਤਾ ਖਾਸ ਸੁਨੇਹਾ

0

CM ਮਾਨ ਨੇ ਦਿੱਤੀ ਪਤਨੀ ਨੂੰ ਜਨਮਦਿਨ ਦੀ ਵਧਾਈ, ਦਿੱਤਾ ਖਾਸ ਸੁਨੇਹਾ

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਜਨਮ ਦਿਨ ਹੈ। ਇਸ ਮੌਕੇ ਸੀਐਮ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਸੀਐਮ ਮਾਨ ਨੇ ਆਪਣੀ ਪਤਨੀ ਨਾਲ ਇਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ

ਇਹ ਵੀ ਪੜ੍ਹੋ: SGPC ਚੋਣਾਂ: ਵੋਟਰ ਸੂਚੀਆਂ ਦੀ ਤਿਆਰੀ ਸੰਬਧੀ ਸੋਧਿਆ ਸ਼ਡਿਊਲ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ “ਮੇਰੀ ਜੀਵਨ ਸਾਥਣ ਡਾ. ਗੁਰਪ੍ਰੀਤ ਕੌਰ ਮਾਨ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ..ਰੱਬ ਕਰੇ ਤੰਦਰੁਸਤੀਆਂ, ਤਰੱਕੀਆਂ ਅਤੇ ਆਪਸੀ ਪਿਆਰ ਇਸੇ ਤਰਾਂ ਬਣਿਆ ਰਹੇ..ਵਾਹਿਗੁਰੂ ਮੇਹਰ ਰੱਖੇ” ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ 7 ਜੁਲਾਈ 2022 ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਇੱਕ ਸਾਦੇ ਸਮਾਗਮ ਦੌਰਾਨ ਚੰਡੀਗੜ੍ਹ ਵਿਖੇ, ਮੁੱਖ ਮੰਤਰੀ ਰਿਹਾਇਸ਼ ‘ਤੇ ਹੋਇਆ ਸੀ।

SGPC ਚੋਣਾਂ: ਵੋਟਰ ਸੂਚੀਆਂ ਦੀ ਤਿਆਰੀ ਸੰਬਧੀ ਸੋਧਿਆ ਸ਼ਡਿਊਲ ਜਾਰੀ || Latest News

0

SGPC ਚੋਣਾਂ: ਵੋਟਰ ਸੂਚੀਆਂ ਦੀ ਤਿਆਰੀ ਸੰਬਧੀ ਸੋਧਿਆ ਸ਼ਡਿਊਲ ਜਾਰੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਨਵੇਂ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 15 ਦਸੰਬਰ 2024 ਤੱਕ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ.1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

ਇਹ ਵੀ ਪੜ੍ਹੋ: Parliament ਸੈਸ਼ਨ ਦਾ ਅੱਜ ਤੀਜਾ ਦਿਨ; ਪ੍ਰਿਅੰਕਾ ਗਾਂਧੀ ਅਤੇ ਰਵਿੰਦਰ ਚਵਾਨ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ

ਹੁਣ Instagram ‘ਚ ਵੀ ਆਇਆ WhatsApp ਵਾਲਾ ਇਹ ਫੀਚਰ, ਜਾਣੋ ਵਰਤਣ ਦਾ ਸਹੀ ਤਰੀਕਾ || Latest News

0

ਹੁਣ Instagram ‘ਚ ਵੀ ਆਇਆ WhatsApp ਵਾਲਾ ਇਹ ਫੀਚਰ, ਜਾਣੋ ਵਰਤਣ ਦਾ ਸਹੀ ਤਰੀਕਾ

ਜੇਕਰ ਤੁਸੀਂ ਵੀ ਇੰਸਟਾਗ੍ਰਾਮ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਸੋਸ਼ਲ ਮੀਡੀਆ ਐਪ ਇੰਸਟਾਗ੍ਰਾਮ ‘ਚ ਇੱਕ ਨਵਾਂ ਫੀਚਰ ਆਇਆ ਹੈ। ਇਸ ਨਵੀਂ ਅਪਡੇਟ ਤੋਂ ਬਾਅਦ ਤੁਸੀਂ ਆਪਣੇ ਦੋਸਤਾਂ ਨਾਲ ਲਾਈਵ ਲੋਕੇਸ਼ਨ ਵੀ ਸ਼ੇਅਰ ਕਰ ਸਕਦੇ ਹੋ। ਇਹ ਫੀਚਰ ਮੈਟਾ ਦੇ ਦੂਜੇ ਐਪ WhatsApp ‘ਤੇ ਲੰਬੇ ਸਮੇਂ ਤੋਂ ਮੌਜੂਦ ਹੈ। ਇਸ ਇੰਸਟਾਗ੍ਰਾਮ ਲਾਈਵ ਲੋਕੇਸ਼ਨ ਸ਼ੇਅਰਿੰਗ ਨੂੰ ਡਾਇਰੈਕਟ ਮੈਸੇਜ ‘ਚ ਸਟਿੱਕਰ ਪੈਕ ਦੇ ਨਾਲ ਜੋੜਿਆ ਗਿਆ ਹੈ ।

ਇਹ ਵੀ ਪੜੋ : Parliament ਸੈਸ਼ਨ ਦਾ ਅੱਜ ਤੀਜਾ ਦਿਨ; ਪ੍ਰਿਅੰਕਾ ਗਾਂਧੀ ਅਤੇ ਰਵਿੰਦਰ ਚਵਾਨ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ

ਇਸ ਨਾਲ ਤੁਹਾਡਾ ਸਮਾਂ ਬਚੇਗਾ ਅਤੇ ਤੁਸੀਂ ਆਪਣੇ ਦੋਸਤਾਂ ਨਾਲ ਜ਼ਿਆਦਾ ਸਮਾਂ ਬਿਤਾ ਸਕੋਗੇ। ਇੰਸਟਾਗ੍ਰਾਮ ਵਿੱਚ ਲਾਈਵ ਲੋਕੇਸ਼ਨ ਨੂੰ ਸਟਿੱਕਰ ਅਤੇ ਛੋਟੇ ਨਾਮ ਨਾਲ ਸਾਂਝਾ ਕੀਤਾ ਜਾ ਸਕਦਾ ਹੈ। ਇੰਸਟਾਗ੍ਰਾਮ ਅਪਡੇਟ ਦੇ ਮੁਤਾਬਕ ਲਾਈਵ ਲੋਕੇਸ਼ਨ ਨੂੰ ਵੱਧ ਤੋਂ ਵੱਧ 1 ਘੰਟੇ ਲਈ ਸ਼ੇਅਰ ਕੀਤਾ ਜਾ ਸਕਦਾ ਹੈ।

ਇੰਸਟਾਗ੍ਰਾਮ ਲਾਈਵ ਲੋਕੇਸ਼ਨ ਫ਼ੀਚਰ ਦੀ ਵਰਤੋਂ ਇੰਝ ਕਰੋ-

– ਸਭ ਤੋਂ ਪਹਿਲਾਂ ਆਪਣੀ ਇੰਸਟਾਗ੍ਰਾਮ ਐਪ ਨੂੰ ਅਪਡੇਟ ਕਰੋ।
– ਹੁਣ ਡਾਇਰੈਕਟ ਮੈਸੇਜ ‘ਤੇ ਜਾਓ।
– ਇੱਥੇ ਤੁਹਾਨੂੰ ਬਹੁਤ ਸਾਰੇ ਸਟਿੱਕਰ ਨਜ਼ਰ ਆਉਣਗੇ।
– ਇਨ੍ਹਾਂ ‘ਚੋ ਲੋਕੇਸ਼ਨ ਵਾਲੇ ਸਟਿੱਕਰ ਚੁਣੋ
– ਹੁਣ ਲੋਕੇਸ਼ਨ ਦਾ ਐਕਸੈਸ ਦਿਓ ਅਤੇ nickname ਨਾਲ ਸ਼ੇਅਰ ਕਰੋ

Parliament ਸੈਸ਼ਨ ਦਾ ਅੱਜ ਤੀਜਾ ਦਿਨ; ਪ੍ਰਿਅੰਕਾ ਗਾਂਧੀ ਅਤੇ ਰਵਿੰਦਰ ਚਵਾਨ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ || National News

0

Parliament ਸੈਸ਼ਨ ਦਾ ਅੱਜ ਤੀਜਾ ਦਿਨ; ਪ੍ਰਿਅੰਕਾ ਗਾਂਧੀ ਅਤੇ ਰਵਿੰਦਰ ਚਵਾਨ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ

ਨਵੀ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਸਦਨ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।

ਵਾਇਨਾਡ ਵਿੱਚ ਸੀ ਤਿਕੋਣਾ ਮੁਕਾਬਲਾ

ਪ੍ਰਿਅੰਕਾ ਗਾਂਧੀ ਵਾਡਰਾ ਦੇ ਸਹੁੰ ਚੁੱਕਣ ਦੇ ਨਾਲ ਹੀ ਉਹ ਸੰਸਦ ‘ਚ ਦਾਖਲ ਹੋਣ ਵਾਲੀ ਗਾਂਧੀ ਪਰਿਵਾਰ ਦੀ ਤੀਜੀ ਮੈਂਬਰ ਬਣ ਜਾਵੇਗੀ। ਪ੍ਰਿਅੰਕਾ ਨੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਸੱਤਿਆਨ ਮੋਕੇਰੀ ਨੂੰ 410931 ਵੋਟਾਂ ਦੇ ਫਰਕ ਨਾਲ ਹਰਾ ਕੇ ਵਾਇਨਾਡ ਲੋਕ ਸਭਾ ਸੀਟ ਜਿੱਤੀ ਸੀ। ਕਾਂਗਰਸ ਦੇ ਗੜ੍ਹ ਵਾਇਨਾਡ ਵਿੱਚ ਪ੍ਰਿਅੰਕਾ ਗਾਂਧੀ, ਭਾਜਪਾ ਦੇ ਨਵਿਆ ਹਰੀਦਾਸ ਅਤੇ ਸੀਪੀਆਈ ਦੇ ਸੱਤਿਆਨ ਮੋਕੇਰੀ ਵਿਚਕਾਰ ਤਿਕੋਣਾ ਮੁਕਾਬਲਾ ਦੇਖਣ ਨੂੰ ਮਿਲਿਆ ਸੀ।

ਇਹ ਵੀ ਪੜ੍ਹੋ:MLA ਦੇਵ ਮਾਨ ਦੇ ਪਿਤਾ ਦਾ ਹੋਇਆ ਦਿਹਾਂਤ

ਦੱਸ ਦਈਏ ਕਿ ਕੇਰਲ ਦੀ ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ‘ਚ ਪ੍ਰਿਅੰਕਾ ਗਾਂਧੀ ਦੀ ਜਿੱਤ ਤੋਂ ਬਾਅਦ ਲੋਕ ਸਭਾ ‘ਚ ਇਕ ਵਾਰ ਫਿਰ ਕਾਂਗਰਸ ਦੇ 99 ਸੰਸਦ ਹੋ ਗਏ ਹਨ। ਵਾਇਨਾਡ ਸੀਟ ਰਾਹੁਲ ਗਾਂਧੀ ਨੇ ਛੱਡੀ ਸੀ, ਜਦਕਿ ਨਾਂਦੇੜ ਸੀਟ ਕਾਂਗਰਸ ਸੰਸਦ ਮੈਂਬਰ ਬਸੰਤਰਾਓ ਚਵਾਨ ਦੀ ਮੌਤ ਕਾਰਨ ਖਾਲੀ ਹੋਈ ਸੀ।

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦਿਹਾਂਤ || breaking news

0

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦਿਹਾਂਤ

ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਉਹ 92 ਸਾਲ ਦੇ ਸਨ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਟਿਆਲਾ ਹਲਕਾ ਦੇ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਕਰੀਬ 12:30 ਵਜੇ ਹੋਵੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ

ਐਮ ਐਲ ਏ ਗੁਰਦੇਵ ਸਿੰਘ ਦੇਵ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ “ਮੇਰੇ ਪਿਤਾ ਜੀ ਲਾਲ ਸਿੰਘ ਜੀ ਇਸ ਸੰਸਾਰ ਵਿੱਚ ਨਹੀਂ ਰਹੇ। ਸਤਿਕਾਯੋਗ ਪਿਤਾ ਜੀ ਸਾਨੂੰ ਸਭ ਨੂੰ ਛੱਡ ਕੇ ਗੁਰੂ ਮਹਾਰਾਜ ਜੀ ਦੇ ਚਰਨਾ ਵਿੱਚ ਜਾ ਵਿਰਾਜੇ ਹਨ। ਸੰਸਕਾਰ ਅੱਜ ਮਿਤੀ 28-11-2024 ਮੇਰੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜਿਲਾ ਪਟਿਆਲਾ ਵਿਖੇ ਬਾਅਦ ਦੁਪਹਿਰ 12 :30 ਵਜੇ ਕੀਤਾ ਜਾਵੇਗਾ।” ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ || Latest news

0

ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਕੈਂਸਰ ਤੋਂ ਠੀਕ ਕਰਨ ਲਈ ਇਲਾਜ ਦੇ ਦਾਅਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੇ ਪਤਨੀ ਦਾ ਇਲਾਜ ਆਯੁਰਵੈਦਿਕ ਤਰੀਕਿਆਂ ਨਾਲ ਕੀਤਾ ਗਿਆ। ਜਿਸ ਤੋਂ ਬਾਅਦ ਪਤਨੀ ਡਾ: ਨਵਜੋਤ ਕੌਰ ਸਿੱਧੂ ਕੈਂਸਰ ਮੁਕਤ ਹੋ ਗਈ ਹੈ।ਪਰ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ।

7 ਦਿਨਾਂ ਦਾ ਦਿੱਤਾ ਸਮਾਂ

ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਕਿਹਾ ਕਿ ਤੁਹਾਡੀ ਡਾਈਟ ਵਾਲੇ ਬਿਆਨ ਬਾਰੇ ਸੁਣ ਕੇ ਦੇਸ਼-ਵਿਦੇਸ਼ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਐਲੋਪੈਥੀ ਦਵਾਈ ਪ੍ਰਤੀ ਭੰਬਲਭੂਸਾ ਅਤੇ ਵਿਰੋਧ ਦੀ ਸਥਿਤੀ ਪੈਦਾ ਹੋ ਰਹੀ ਹੈ। ਇਲਾਜ ਦੇ ਦਸਤਾਵੇਜ਼ 7 ਦਿਨਾਂ ਦੇ ਅੰਦਰ ਪੇਸ਼ ਕੀਤੇ ਜਾਣ ।ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਅੰਦਰ ਮੁਆਫ਼ੀ ਜਾਂ ਸਬੂਤ ਨਾ ਮਿਲੇ ਤਾਂ ਉਹ ਆਪਣੇ ਵਕੀਲ ਰਾਹੀਂ ਅਦਾਲਤ ‘ਦਾ ਰੁਖ ਕਰਨਗੇ।

ਇਹ ਵੀ ਪੜੋ: ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ

ਡਾ. ਸੋਲੰਕੀ ਨੇ ਆਪਣੇ ਪੱਤਰ ਵਿੱਚ ਨਵਜੋਤ ਕੌਰ ਨੂੰ ਇਹ ਵੀ ਕਿਹਾ ਹੈ ਕਿ ਕੀ ਤੁਸੀਂ ਕੈਂਸਰ ਮੁਕਤ ਹੋਣ ਲਈ ਆਪਣੀ ਖੁਰਾਕ ਵਿੱਚ ਸਿਰਫ ਨਿੰਮ ਦੇ ਪੱਤੇ, ਨਿੰਬੂ ਪਾਣੀ, ਤੁਲਸੀ ਦੇ ਪੱਤੇ, ਹਲਦੀ ਦਾ ਸੇਵਨ ਹੀ ਕੀਤਾ ਹੈ? ਕੋਈ ਐਲੋਪੈਥੀ ਦਵਾਈ ਨਹੀਂ ਵਰਤੀ? ਉਨ੍ਹਾਂ ਕਿਹਾ ਕੀ ਜੇਕਰ ਉਨ੍ਹਾਂ ਕੋਲ ਆਪਣੇ ਪਤੀ ਨਵਜੋਤ ਸਿੱਧੂ ਦੇ ਦਾਅਵਿਆਂ ਦੇ ਸਮਰਥਨ ਲਈ ਕੋਈ ਪ੍ਰਮਾਣਿਤ ਦਸਤਾਵੇਜ਼ ਅਤੇ ਮੈਡੀਕਲ ਸਬੂਤ ਨਹੀਂ ਹਨ, ਤਾਂ ਉਹ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟੀਕਰਨ ਦੇਣ।

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ || Punjab News

0

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ

ਲੁਧਿਆਣਾ- ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੀਖਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਯੋਗਤਾ ਮਿਤੀ 01-01-2025 ਦੇ ਆਧਾਰ ‘ਤੇ ਵਿਧਾਨ ਸਭਾ ਹਲਕਾ 59-ਸਾਹਨੇਵਾਲ, 60-ਲੁਧਿਆਣਾ ਪੂਰਬੀ ਅਤੇ 61-ਲੁਧਿਆਣਾ ਦੱਖਣੀ ਦੇ ਸਮੂਹ ਕਾਰਜ਼ਾਂ ਦੀ ਘੋਖ ਪੜਤਾਲ ਕੀਤੀ ਗਈ।

ਮੀਟਿੰਗ ‘ਚ ਇਹ ਅਧਿਕਾਰੀ ਰਹੇ ਮੌਜੂਦ

ਵੋਟਰ ਸੂਚੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ, ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਡਾਇਰੈਕਟਰ ਦੀਪਾਲੀ ਮਾਸਿਰਕਰ, ਅਧੀਨ ਸਕੱਤਰ ਮਨੀਸ਼ ਕੁਮਾਰ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜੋ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 15 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਟੋਲ ਫਰੀ ਨੰਬਰ 1950 ‘ਤੇ ਕਾਲ ਕਰਕੇ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਵੱਲੋਂ ਨਵੇਂ ਵੋਟਰਾਂ ਦੇ ਫਾਰਮਾਂ ਦਾ ਨੀਰੀਖਣ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਅਤੇ ਸੁਪਰਵਾਈਜਰਾਂ ਨਾਲ ਮੀਟਿੰਗ ਕਰਦਿਆਂ ਨਵੀਂਆਂ ਵੋਟਾਂ ਬਣਾਉਣ, ਵੋਟ ਕੱਟਵਾਉਣ, ਸੋਧ ਕਰਨ ਆਦਿ ਕਾਰਜਾਂ ਬਾਰੇ ਵਿਚਾਰ ਵਟਾਂਦਰੇ ਵੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੂਹ ਯੋਗ ਵਿਅਕਤੀਆਂ ਨੂੰ ਆਪਣੀ ਵੋਟ ਬਣਵਾਉਣ ਲਈ ਸਵੀਪ ਗਤੀਵਿਧਆਂ ਰਾਹੀਂ ਪ੍ਰੇਰਿਤ ਕੀਤਾ ਜਾਵੇ ਅਤੇ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇ਼ਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 15 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ || Punjab News

0

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 15 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

ਚੰਡੀਗੜ੍ਹ : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਸ਼ਹਿਰ ‘ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਅੰਮ੍ਰਿਤਸਰ ਸ਼ਹਿਰ ‘ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਲੁਧਿਆਣਾ ਸ਼ਹਿਰ ‘ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 28-11-2024

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 28-11-2024

ਪੰਜਾਬ ਦੇ 18 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ DGP Commendation Disc award, ਵੇਖੋ ਸੂਚੀ

ਚੰਡੀਗੜ੍ਹ : ਪੰਜਾਬ ਦੇ 18 ਪੁਲਿਸ ਅਫਸਰਾਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੋਮਾਂਡੇਸ਼ਨ ਐਵਾਰਡ ਮਿਲੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ… ਹੋਰ ਪੜੋ

ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ

ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਦਿਹਾਂਤ ਹੋ ਗਿਆ ਹੈ ਉਨ੍ਹਾਂ ਨੇ ਤੜਕੇ 3 ਵਜੇ ਆਖਰੀ ਸਾਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਪਾਲ ਜੈਨ…ਹੋਰ ਪੜੋ

ਮੁਹਾਲੀ ਪੁਲਿਸ ਤੇ AGTF ਨੂੰ ਮਿਲੀ ਵੱਡੀ ਸਫ਼ਲਤਾ, ਦਵਿੰਦਰ ਬੰਬੀਹਾ ਗੈਂ/ਗ ਦੇ ਦੋ ਮੈਂਬਰ ਹਥਿਆਰਾਂ ਸਮੇਤ ਕਾਬੂ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ….ਹੋਰ ਪੜੋ

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ Suspend

ਨਵੀ ਦਿੱਲੀ: ਪਹਿਲਵਾਨ ਬਜਰੰਗ ਪੂਨੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਨੈਸ਼ਨਲ ਐਂਟੀ ਡੋਪਿੰਗ ਏਜੰਸੀ (NADA) ਨੇ ਬਜਰੰਗ ਪੂਨੀਆ ‘ਤੇ 4 ਸਾਲ ਦੀ ਪਾਬੰਦੀ ਲਗਾ….ਹੋਰ ਪੜੋ

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 28-11-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 28-11-2024

ਵੀਰਵਾਰ, ੧੩ ਮੱਘਰ (ਸੰਮਤ ੫੫੬ ਨਾਨਕਸ਼ਾਹੀ)

28-11-2024
ਧਨਾਸਰੀ ਮਹਲਾ ੫ ॥

 

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਵੀਰਵਾਰ, ੧੩ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੮੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

 

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।