Home Blog Page 1159

ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ || Punjab News

0

 ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

AAP ਦੀ ‘ਸ਼ੁਕਰਾਨਾ ਯਾਤਰਾ’ ਦਾ ਲੁਧਿਆਣਾ ਪੁੱਜਣ ‘ਤੇ ਸ਼ਾਨਦਾਰ ਸਵਾਗਤ, ਅਮਨ ਅਰੋੜਾ ਨੇ ਕਿਹਾ.. || Punjab News

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ। ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖ਼ਰਚ ਕੀਤੇ ਸਨ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ

ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਮਦਨ ਤੋਂ ਵੱਧ ਜਾਇਦਾਦ ਨੂੰ ਗੈਰ-ਕਾਨੂੰਨੀ ਸੰਪਤੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ 27 ਨਵੰਬਰ ਨੂੰ ਚੁਕਾਈ ਜਾਵੇਗੀ ਸਹੁੰ

0
Punjab Government promoted 10 CDPOs as DPOs: Dr. Baljit Kaur

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ 27 ਨਵੰਬਰ ਨੂੰ ਚੁਕਾਈ ਜਾਵੇਗੀ ਸਹੁੰ

ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਹੈ। ਉਨ੍ਹਾਂ ਨੇ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਮਹਿਲਾ ਸਵੈ ਸਹਾਇਤਾ ਸਮੂਹ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੈਲਪਰ, ਏ.ਐਨ.ਐਮ, ਬਾਲ ਵਿਆਹ ਰੋਕੂ ਅਧਿਕਾਰੀ ਸਥਾਨਕ ਭਾਈਚਾਰੇ ਦੇ ਆਗੂ, ਅਧਿਆਪਕ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਚੁਣੇ ਹੋਏ ਨੁਮਾਇੰਦੇ, ਕਮਿਊਨਿਟੀ ਹੈਲਥ ਪ੍ਰੈਕਟੀਸ਼ਨਰ, ਪੀ.ਐਚ.ਸੀਜ਼, ਡਾਕਟਰ, ਸਿਵਲ ਸੁਸਾਇਟੀ ਸੰਸਥਾਵਾਂ ਦੇ ਮੈਂਬਰ ਰਾਜ ਤੇ ਜ਼ਿਲ੍ਹਾ ਬਾਰ ਕੌਂਸਲਾਂ, ਕਾਨੂੰਨੀ ਸੇਵਾ ਅਥਾਰਟੀਆਂ ਦੇ ਮੈਂਬਰ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ।

ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ || Today News

ਡਾ. ਬਲਜੀਤ ਕੌਰ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਚੁਣੇ ਹੋਏ ਨੁਮਾਇੰਦਿਆਂ, ਸਿਹਤ ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ।

ਬੱਚਿਆਂ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਇੱਕ ਲੋੜ

ਡਾ. ਬਲਜੀਤ ਕੌਰ ਨੇ ਮੁਹਿੰਮ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਆਪਣੀ ਵਚਨਬੱਧਤਾ ਦਰਸਾਉਦਿਆਂ ਕਿਹਾ ਕਿ ਬਾਲ ਵਿਆਹ-ਮੁਕਤ ਸੂਬਾ ਸਿਰਫ਼ ਇੱਕ ਵਿਜ਼ਨ ਨਹੀਂ ਹੈ, ਸਗੋਂ ਸਾਡੇ ਬੱਚਿਆਂ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਇੱਕ ਲੋੜ ਹੈ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਇਸ ਇਤਿਹਾਸਕ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਕਿ ਜੇਕਰ ਅਸੀ ਸਾਰੇ ਮਿਲ ਕੇ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਇਕੱਠੇ ਹੋ ਕੇ ਖਤਮ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਲ ਵਿਆਹ ਦੀ ਇਸ ਬੁਰੀ ਪ੍ਰਥਾ ਨੂੰ ਠੱਲ ਪਾਉਣ ਲਈ ਲਗਤਾਰ ਯਤਨ ਕਰ ਰਹੀ ਹੈ।

ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ || Today News

0

ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ ਆਈ ਟਵੰਟੀ ਰੰਗ ਚਿੱਟਾ ਨੰਬਰੀ ਪੀ.ਬੀ.03-ਏ.ਕਿਊ.-7072 ਸਮੇਤ ਕਾਬੂ ਕਰਕੇ ਉਸ ਪਾਸੋ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਹੈਰੋਇਨ ਸਪਲਾਈ ਕਰਨ ਲਈ ਆਇਆ ਸ਼ਹਿਰ

ਜਾਣਕਾਰੀ ਦਿੰਦਿਆਂ ਸ੍ਰੀ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਸਿਟੀ ਨੇ ਦੱਸਿਆ ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਕਿ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਖੰਨਾ ਜ਼ਿਲ੍ਹਾ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਕਤ ਕਾਰ ਵਿੱਚ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਲਈ ਮੋਗਾ ਸ਼ਹਿਰ ਆਇਆ ਹੈ ਅਤੇ ਇਹ ਇਸ ਸਮੇਂ ਉਕਤ ਕਾਰ ਵਿੱਚ ਸਵਾਰ ਹੋ ਕੇ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਵਿੱਚ ਖੜ੍ਹਾ ਹੈਰੋਇਨ ਸਪਲਾਈ ਕਰਨ ਲਈ ਕਿਸੇ ਦੀ ਉਡੀਕ ਕਰ ਰਿਹਾ ਹੈ।

ਚੰਡੀਗੜ੍ਹ ‘ਚ ਬਜ਼ੁਰਗ ਔਰਤ ਤੋਂ ਵੱਡੀ ਲੁੱਟ, ਲੁਟੇਰਿਆ ਨੇ ਇੰਝ ਦਿੱਤਾ ਘਟਨਾ ਨੂੰ ਅੰਜ਼ਾਮ

ਇਸ ਸੂਚਨਾ ਦੇ ਆਧਾਰ ਉਪਰ ਏ.ਐਸ.ਆਈ. ਗੁਰਜੀਤ ਸਿੰਘ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਵਾਇਆ।ਮੁਕੱਦਮਾ ਦੀ ਅਗਲੀ ਤਫਤੀਸ਼ ਸੁਖਵਿੰਦਰ ਸਿੰਘ ਵੱਲੋਂ ਕੀਤੀ ਗਈ,ਜਿੰਨ੍ਹਾ ਵੱਲੋ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਵੱਲੋ ਦੱਸੀ ਜਗ੍ਹਾ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਰੇਡ ਕਰਕੇ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਨੂੰ ਉਕਤ ਕਾਰ ਸਮੇਤ ਕਾਬੂ ਕੀਤਾ। ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਦੇ ਗੇਅਰ ਬਾਕਸ ਪਾਸੋਂ ਇੱਕ ਮੋਮੀ ਲਿਫਾਫੇ ਵਿੱਚ ਪਾਈ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੇ ਦੋਸ਼ੀ ਚਮਕੌਰ ਸਿੰਘ ਉਰਫ ਗੋਰਾ ਉਰਫ਼ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਦੋਸ਼ੀ ਚਮਕੌਰ ਸਿੰਘ ਉਰਫ਼ ਗੋਰਾ ਉਰਫ ਗੁਰਪ੍ਰੀਤ ਸਿੰਘ ਦੀ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਇਹ ਕਾਫੀ ਸਮੇਂ ਤੋ ਮੋਗਾ ਸ਼ਹਿਰ ਵਿੱਚ ਸਥਾਨ ਬਦਲ ਬਦਲ ਕੇ ਕਿਰਾਏ ਤੇ ਰਹਿ ਰਿਹਾ ਸੀ ਅਤੇ ਇਹ ਮੋਗਾ ਸ਼ਹਿਰ ਵਿੱਚ ਹੀ ਹੈਰੋਇਨ ਦੀ ਸਪਲਾਈ ਕਰਦਾ ਸੀ। ਦੋਸ਼ੀ ਉਕਤ ਨੂੰ ਅੱਜ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਬੈੱਕਵਾਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

AAP ਦੀ ‘ਸ਼ੁਕਰਾਨਾ ਯਾਤਰਾ’ ਦਾ ਲੁਧਿਆਣਾ ਪੁੱਜਣ ‘ਤੇ ਸ਼ਾਨਦਾਰ ਸਵਾਗਤ, ਅਮਨ ਅਰੋੜਾ ਨੇ ਕਿਹਾ.. || Punjab News

0

AAP ਦੀ ‘ਸ਼ੁਕਰਾਨਾ ਯਾਤਰਾ’ ਦਾ ਲੁਧਿਆਣਾ ਪੁੱਜਣ ‘ਤੇ ਸ਼ਾਨਦਾਰ ਸਵਾਗਤ, ਅਮਨ ਅਰੋੜਾ ਨੇ ਕਿਹਾ..

ਲੁਧਿਆਣਾ : ਪੰਜਾਬ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੋਈ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ (26 ਨਵੰਬਰ) ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ। ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਇਹ ਯਾਤਰਾ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਲੁਧਿਆਣਾ ਪਹੁੰਚੀ ਹੈ।

ਇਹ ਵੀ ਪੜ੍ਹੋ : PF ਅਕਾਊਂਟ ‘ਚ ਬੇਕਾਰ ਪਏ ਹਨ ਕਰੋੜਾਂ ਰੁਪਏ! ਜੇ ਤੁਹਾਡਾ ਵੀ ਹੈ ਖਾਤਾ ਤਾਂ ਅੱਜ ਹੀ ਇਹ ਚੀਜ਼ ਕਰੋ Check

ਸ਼ੁਕਰਾਨਾ ਯਾਤਰਾ ਦੇ ਲੁਧਿਆਣਾ ਪੁੱਜਣ ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਇਹ ਯਾਤਰਾ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਕੇ ਸਮਾਪਤ ਹੋਵੇਗੀ। ਸ਼ੁਕਰਾਨਾ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਜ਼ਿਮਨੀ ਚੋਣ ਵਿਚ ਮਿਲੀ ਜਿੱਤ ਲਈ ਵਰਕਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਪਾਰਟੀ ਵੱਲੋਂ ਕੀਤੇ ਵਾਅਦੇ ਆਉਣ ਵਾਲੇ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਹਰ ਕਿਸੇ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ, ਤਾਂ ਜੋ ਕੁਝ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ।

ਖਨੌਰੀ ਜਾ ਰਹੇ ਕਿਸਾਨਾਂ ਨੂੰ ਨੈਸ਼ਨਲ ਹਾਈਵੇ ‘ਤੇ ਪੁਲਿਸ ਨੇ ਰੋਕਿਆ

0

ਖਨੌਰੀ ਜਾ ਰਹੇ ਕਿਸਾਨਾਂ ਨੂੰ ਨੈਸ਼ਨਲ ਹਾਈਵੇ ‘ਤੇ ਪੁਲਿਸ ਨੇ ਰੋਕਿਆ

ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਏ ਜਾਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਖਨੌਰੀ ਦਾ ਰੁਖ ਕੀਤਾ ਜਾ ਰਿਹਾ ਹੈ। ਖਨੌਰੀ ਜਾ ਰਹੇ ਕਿਸਾਨਾਂ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਉੱਤੇ ਪਿੰਡ ਜੇਠੂਕੇ ਵਿਖੇ ਬੈਰੀਗੇਟ ਲਾ ਕੇ ਪੁਲਿਸ ਨੇ ਰੋਕਿਆ ਅਤੇ ਸੜਕ ਰੋਕਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਬਠਿੰਡਾ ਪੁਲਿਸ ਵੱਲੋਂ ਲਿਆ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀ ਕਿਾਸਾਨਾਂ ਵੱਲੋਂ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਗਈ।

ਸਰਕਾਰ ਦੀ ਇਸ ਬਦਨੀਤੀ ਦਾ ਪੁਰਜ਼ੋਰ ਵਿਰੋਧ

ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਸੀ ਕਿ ਸੂਬਾ ਪ੍ਰਧਾਨ ਨੂੰ ਜਿਸ ਢੰਗ ਨਾਲ ਪੰਜਾਬ ਸਰਕਾਰ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਦੀ ਇਸ ਬਦਨੀਤੀ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਅਪਡੇਟ || Breaking News

ਦੱਸਣਯੋਗ ਹੈ ਕਿ ਅੱਜ ਸਵੇਰੇ ਹੀ ਪੰਜਾਬ ਪੁਲਿਸ ਵੱਲੋਂ ਮਰਨ ਵਰਤ ਉੱਤੇ ਬੈਠਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਹਿਰਾਸਤ ਵਿੱਚ ਲੈ ਕੇ ਡੀਐਮ ਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਵਿੱਚ ਵੱਡੀ ਪੱਧਰ ਉੱਤੇ ਰੋਸ ਜਤਾਇਆ ਜਾ ਰਿਹਾ ਹੈ। ਉਹਨਾਂ ਵੱਲੋਂ ਖਨੌਰੀ ਬਾਰਡਰ ਦਾ ਰੁੱਖ ਕੀਤਾ ਜਾ ਰਿਹਾ ਸੀ ਖਨੌਰੀ ਵੱਲ ਵੱਧ ਰਹੇ ਕਿਸਾਨਾਂ ਨੂੰ ਬਠਿੰਡਾ ਪੁਲਿਸ ਵੱਲੋਂ ਬਰਨਾਲਾ ਜਿਲੇ ਦੀ ਹੱਦ ਤੇ ਬੈਰੀਗੇਟ ਲਗਾ ਕੇ ਰੋਕ ਲਿਆ ਗਿਆ ਅਤੇ ਜਦੋਂ ਕਿਸਾਨਾਂ ਵੱਲੋਂ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਅੰਮ੍ਰਿਤਸਰ ‘ਚ ਐਨਕਾਊਂਟਰ ,ਇੱਕ ਬਦਮਾਸ਼ ਜਖਮੀ ਤੇ ਇੱਕ ਹੋਰ ਗ੍ਰਿਫਤਾਰ || Punjab News

0

ਅੰਮ੍ਰਿਤਸਰ ‘ਚ ਐਨਕਾਊਂਟਰ ,ਇੱਕ ਬਦਮਾਸ਼ ਜਖਮੀ ਤੇ ਇੱਕ ਹੋਰ ਗ੍ਰਿਫਤਾਰ

ਅੰਮ੍ਰਿਤਸਰ ‘ਚ ਬੀਤੀ ਰਾਤ ਕੁਝ ਬਦਮਾਸ਼ਾਂ ਵੱਲੋਂ ਰਸਤੇ ਚ ਜਾ ਰਹੇ ਪੁਲਿਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ ਗਈ।  ਬਚਾਅ ਦੌਰਾਨ ਪੁਲਿਸ ਮੁਲਾਜਮਾਂ ਵਲੋ ਗੈਂਗਸਟਰ ਆਪਸ ਚ ਮੁੱਠਭੇੜ ਹੋਈ।  ਇੱਕ ਗੈਂਗਸਟਰ ਨੂੰ ਪੈਰ ਤੇ ਗੋਲੀ ਵੀ ਲੱਗੀ ਹੈ ਜਿਸਦਾ ਇਲਾਜ ਨਜ਼ਦੀਕੀ ਹਸਪਤਾਲ ਦੇ ਵਿੱਚ ਕੀਤਾ ਜਾ ਰਿਹਾ।

ਚੰਡੀਗੜ੍ਹ ‘ਚ ਬਜ਼ੁਰਗ ਔਰਤ ਤੋਂ ਵੱਡੀ ਲੁੱਟ, ਲੁਟੇਰਿਆ ਨੇ ਇੰਝ ਦਿੱਤਾ ਘਟਨਾ ਨੂੰ ਅੰਜ਼ਾਮ

ਘਟਨਾ ਵਾਲੇ ਸਥਾਨ ਤੇ ਆਲੇ ਦੁਆਲੇ ਦਾ ਏਰੀਏ ਸੀਲ

ਇਹ ਮਾਮਲਾ ਵੇਰਕਾ ਬਾਈਪਾਸ ਦੇ ਨੇੜੇ ਹੋਇਆ।  ਜਿੱਥੇ ਕਿ ਐਂਨਕਾਊਂਟਰ ਕੀਤਾ ਗਿਆ।  ਤੁਹਾਨੂੰ ਦੱਸ ਦਈਏ ਕਿ ਤਸਵੀਰਾਂ ਦੇ ਵਿੱਚ ਜਿਵੇਂ ਦੇਖ ਰਹੇ ਹੋ ਕਿ ਜਿਸ ਏਰੀਏ ਦੇ ਵਿੱਚ ਘਟਨਾ ਹੋਈ ਹੈ।  ਉੱਥੇ ਕੁਝ ਅਧਿਕਾਰੀ ਪਹੁੰਚ ਚੁੱਕੇ ਨੇ ਹੁਣ ਤੋਂ ਕੁਝ ਦੇਰ ਬਾਅਦ ਜਿਹੜੇ ਆਲਾ ਅਧਿਕਾਰੀ ਉਥੇ ਪਹੁੰਚਣਗੇ। ਘਟਨਾ ਵਾਲੇ ਸਥਾਨ ਤੇ ਆਲੇ ਦੁਆਲੇ ਦਾ ਏਰੀਏ ਸੀਲ ਕਰ ਦਿੱਤਾ ਗਿਆ। ਪੰਜਾਬ ਪੁਲਿਸ ਅੰਮ੍ਰਿਤਸਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕੁਝ ਦੇਰ ਬਾਅਦ ਜਾਣਕਾਰੀ ਦਿੱਤੀ ਜਾਏਗੀ ।

ਚੰਡੀਗੜ੍ਹ ‘ਚ ਬਜ਼ੁਰਗ ਔਰਤ ਤੋਂ ਵੱਡੀ ਲੁੱਟ, ਲੁਟੇਰਿਆ ਨੇ ਇੰਝ ਦਿੱਤਾ ਘਟਨਾ ਨੂੰ ਅੰਜ਼ਾਮ

0

ਚੰਡੀਗੜ੍ਹ ‘ਚ ਬਜ਼ੁਰਗ ਔਰਤ ਤੋਂ ਵੱਡੀ ਲੁੱਟ, ਲੁਟੇਰਿਆ ਨੇ ਇੰਝ ਦਿੱਤਾ ਘਟਨਾ ਨੂੰ ਅੰਜ਼ਾਮ

ਚੰਡੀਗੜ੍ਹ ਦੇ ਸੈਕਟਰ 27 ਵਿੱਚ ਇੱਕ ਬਜ਼ੁਰਗ ਔਰਤ ਤੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਲੁਟੇਰਿਆਂ ਨੇ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ 37 ਹਜ਼ਾਰ ਰੁਪਏ ਨਕਦ, ਦੋ ਮੋਬਾਈਲ ਫ਼ੋਨ ਅਤੇ 70-80 ਲੱਖ ਰੁਪਏ ਦੇ ਗਹਿਣੇ ਲੁੱਟ ਲਏ। 82 ਸਾਲਾ ਰਕਸ਼ਾ ਸ਼ਰਮਾ ਘਰ ਵਿੱਚ ਰਹਿੰਦੀ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਅਪਡੇਟ || Breaking News

ਮਹਿਲਾ ਨੂੰ ਬੰਧਕ ਬਣਾ ਕੇ ਲੁੱਟਿਆ

ਅੱਜ ਤੜਕੇ 3:55 ਵਜੇ ਚਾਰ ਲੁਟੇਰਿਆਂ ਨੇ ਕੰਧ ਟੱਪ ਕੇ ਰਕਸ਼ਾ ਸ਼ਰਮਾ ਨੂੰ ਬੰਧਕ ਬਣਾ ਕੇ ਉਸ ਦੇ ਘਰੋਂ 70.80 ਲੱਖ ਰੁਪਏ ਲੁੱਟ ਲਏ। ਉਹ ਉਸੇ ਘਰ ਵਿਚ ਰਹਿੰਦੀ ਸੀ, ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਜਦਕਿ ਉਸ ਦਾ ਪੁੱਤਰ ਅਮਰੀਕਾ ਵਿਚ ਰਹਿੰਦਾ ਹੈ ਅਤੇ ਉਹ ਘਰ ਦੇ ਹੇਠਾਂ ਟਾਇਰਾਂ ਦੀ ਦੁਕਾਨ ਚਲਾਉਂਦੀ ਸੀ। ਦਰਅਸਲ, ਇਹ ਦੁਕਾਨ ਉਹ ਚਲਾ ਰਿਹਾ ਸੀ, ਪਰ ਇਹ ਦੁਕਾਨ ਇੱਕ ਮਹੀਨਾ ਪਹਿਲਾਂ ਬੰਦ ਹੋ ਗਈ ਸੀ, ਜਦਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਅਪਡੇਟ || Breaking News

0

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਅਪਡੇਟ

ਚੰਡੀਗੜ੍ਹ : ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ।

ਕਿਸਾਨ ਆਗੂ ਸਰਵਣ ਪੰਧੇਰ ਨੇ ਦਿੱਤੀ ਸੀ ਜਾਣਕਾਰੀ

ਦੱਸ ਦਈਏ ਕਿ ਤੜਕਸਾਰ ਕਿਸਾਨ ਆਗੂ ਸਰਵਣ ਪੰਧੇਰ ਨੇ ਜਾਣਕਾਰੀ ਦਿੱਤੀ ਸੀ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਰਵਨੀਤ ਸਿੰਘ ਬਿੱਟੂ ਨੇ ਕੀਤਾ ਟਵੀਟ

ਜਿਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਨੇ ਇਕ ਟਵੀਟ ਕਿ “ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਸਿਰਫ਼ ਸੂਬਾ ਪੁਲਿਸ ਦਾ ਕੰਮ ਹੈ, ਜਿਸ ਦਾ ਉਦੇਸ਼ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਕੇਂਦਰੀ ਏਜੰਸੀਆਂ ‘ਤੇ ਦੋਸ਼ ਮੜ੍ਹਨਾ ਹੈ। ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਵਿੱਚ ਨਹੀਂ ਆਉਂਦੀ।”

ਪਟਿਆਲਾ ਰੇਂਜ DIG ਮਨਦੀਪ ਸਿੱਧੂ ਦਾ ਵੱਡਾ ਬਿਆਨ

ਹੁਣ ਜਗਜੀਤ ਡੱਲੇਵਾਲ ਨੂੰ ਲੈ ਪਟਿਆਲਾ ਰੇਂਜ DIG ਮਨਦੀਪ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ” ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ। ਮਰਨ ਵਰਤ ਦੇ ਐਲਾਨ ਤੋਂ ਬਾਅਦ ਲੋਕਾਂ ਦੀ ਬਹੁਤ ਭੀੜ ਇਕਠੀ ਹੋ ਜਾਂਦੀ ਹੈ ਜਿਸ ਕਾਰਨ ਸਿਹਤ ਸਹੂਲਤਾਂ ਨਹੀਂ ਪਹੁੰਚ ਪਾਉਂਦੀਆਂ। ਇਸ ਕਾਰਨ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਲੁਧਿਆਣਾ ਦੇ ਡੀ.ਐਮ.ਸੀ. ਲਿਆਂਦਾ ਗਿਆ ਹੈ।

ਰੁਜ਼ਗਾਰ ਲਈ ਅਰਮੇਨੀਆ ਗਏ ਪੰਜਾਬ ਦੇ ਨੌਜਵਾਨ ਦੀ ਮੌ.ਤ, ਜਾਣੋ ਕਿੰਝ ਵਾਪਰੀ ਘਟਨਾ || Latest News

0

ਰੁਜ਼ਗਾਰ ਲਈ ਅਰਮੇਨੀਆ ਗਏ ਪੰਜਾਬ ਦੇ ਨੌਜਵਾਨ ਦੀ ਮੌਤ, ਜਾਣੋ ਕਿੰਝ ਵਾਪਰੀ ਘਟਨਾ

ਅਰਮੇਨੀਆ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ (ਘਟੌਰ) ਜ਼ਿਲ੍ਹਾ ਕੁਰਾਲੀ ਮਾਜਰੀ ਵਜੋਂ ਹੋਈ ਹੈ।

2018 ‘ਚ ਗਿਆ ਸੀ ਵਿਦੇਸ਼

ਵਰਿੰਦਰ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ 2018 ‘ਚ ਰੁਜ਼ਗਾਰ ਲਈ ਅਰਮੇਨੀਆ ਗਿਆ ਸੀ। ਵਰਿੰਦਰ ਉੱਥੇ ਇੱਕ ਫਾਰਮ ਹਾਊਸ ਵਿੱਚ ਕੰਮ ਕਰਦਾ ਸੀ। 19 ਨਵੰਬਰ ਨੂੰ ਜਦ ਉਹ ਕੰਮ ‘ਤੇ ਜਾ ਰਿਹਾ ਸੀ ਤਾਂ ਦੁਪਹਿਰ ਸਮੇਂ ਉਸ ਨੂੰ ਦਿਲ ਦਾ ਦੌਰਾ ਪਿਆ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਤੋਂ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਇਹ ਵੀ ਪੜੋ: ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਜ਼ਖਮੀ

ਵਰਿੰਦਰ ਦਾ ਵੱਡਾ ਭਰਾ ਰੋਹਿਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇੱਕ ਟਰੈਵਲ ਏਜੰਟ ਨੇ ਵਰਿੰਦਰ ਨੂੰ ਵਿਦੇਸ਼ ਭੇਜਿਆ ਸੀ। ਇਸ ਦੇ ਬਦਲੇ ਉਸ ਤੋਂ ਕਰੀਬ 18 ਲੱਖ ਰੁਪਏ ਲਏ ਗਏ। ਵਰਿੰਦਰ ਨੂੰ ਜਾਪਾਨ ਭੇਜਿਆ ਜਾਣਾ ਸੀ। ਪਰ ਉਸਨੂੰ ਅਰਮੇਨੀਆ ਭੇਜ ਦਿੱਤਾ ਗਿਆ। ਕਿਹਾ ਗਿਆ ਕਿ ਉਸ ਨੂੰ ਓਥੋਂ ਜਾਪਾਨ ਭੇਜ ਦਿੱਤਾ ਜਾਵੇਗਾ। ਜਾਪਾਨ ਨਾ ਜਾਣ ਕਾਰਨ ਵਰਿੰਦਰ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ।