Home Blog Page 116

ਅਮਰੀਕਾ ਵਿਖੇ ਗੋਲੀਬਾਰੀ ਵਿਚ ਚਾਰ ਦੀ ਮੌਤ 14 ਜਣੇ ਹੋਏ ਜ਼ਖ਼ਮੀ

0
Killed

ਅਮਰੀਕਾ, 3 ਮਾਰਚ 2026 : ਅਮਰੀਕਾ (America) ਵਿਖੇ ਹੋਈ ਗੋਲੀਬਾਰੀ ਦੇ ਚਲਦਿਆਂ ਚਾਰ ਵਿਅਕਤੀਆਂ ਦੀ ਮੌਤ ਤੇ 14 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਦੋਂ ਵਾਪਰਿਆ ਘਟਨਾਕ੍ਰਮ

ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਰਾਜ ਟੈਕਸਸ ਦੀ ਰਾਜਧਾਨੀ ਆਸਟਿਨ ਵਿੱਚ ਐਤਵਾਰ ਤੜਕੇ ਹੋਈ ਗੋਲੀਬਾਰੀ (Shooting) ਵਿੱਚ ਜਿਥੇ 21 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਸਵਿਤਾ ਸ਼ਾਨ ਸਮੇਤ ਚਾਰ ਲੋਕਾਂ ਦੀ ਮੌਤ (Death) ਹੋ ਗਈ ਉਥੇ 14 ਵਿਅਕਤੀ ਜ਼ਖ਼ਮੀ (Injured) ਹੋ ਗਏ ਹਨ । ਪੁਲਸ ਅਨੁਸਾਰ 53 ਸਾਲਾ ਹਮਲਾਵਰ ਨਡਿਆਗਾ ਡਾਇਗਨ ਨੇ ਆਸਟਿਨ ਵਿੱਚ ਇੱਕ ਬੀਅਰ ਗਾਰਡਨ ਦੇ ਬਾਹਰ ਆਪਣੀ ਕਾਰ ਖੜ੍ਹੀ ਕੀਤੀ ਅਤੇ ਉੱਥੇ ਬੈਠੇ ਲੋਕਾਂ ‘ਤੇ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਿਰ ਉਹ ਕਾਰ ਤੋਂ ਬਾਹਰ ਨਿਕਲਿਆ ਅਤੇ ਰਾਹਗੀਰਾਂ ‘ਤੇ ਰਾਈਫਲ ਨਾਲ ਗੋਲੀਬਾਰੀ ਕੀਤੀ । ਪੁਲਸ ਮੌਕੇ ‘ਤੇ ਪਹੁੰਚੀ ਅਤੇ ਹਮਲਾਵਰ ਨੂੰ ਢੇਰ ਕਰ ਦਿੱਤਾ ।

ਸੋਸ਼ਲ ਮੀਡੀਆ ਤੇ ਐਫ. ਬੀ. ਆਈ. ਡਾਇਰੈਕਟਰ ਨੇ ਕੀ ਐਲਾਨ ਕੀਤਾ

ਐਫ. ਬੀ. ਆਈ. ਡਾਇਰੈਕਟਰ (FBI Director) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਐਲਾਨ ਕੀਤਾ ਕਿ ਅੱਤਵਾਦ ਵਿਰੋਧੀ ਅਤੇ ਖੁਫੀਆ ਟੀਮਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ । ਇਹ ਕਦਮ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਸ਼ਨੀਵਾਰ ਨੂੰ ਇਰਾਨ ‘ਤੇ ਬੰਬਾਰੀ ਸ਼ੁਰੂ ਕਰਨ ਤੋਂ ਬਾਅਦ ਆਇਆ ਹੈ, ਜਿਸ ਨਾਲ ਦੇਸ਼ ਭਰ ਦੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ।

ਯੂਨੀਵਰਸਿਟੀ ਨੇ ਭਾਰਤੀ ਮੂਲ ਦੀ ਵਿਦਿਆਰਥਣ ਸਵਿਤਾ ਨੂੰ ਦੱਸਿਆ ਬੇਹਤਰੀਨ ਸਟੂਡੈਂਟ

ਦੱਸਣਯੋਗ ਹੈ ਕਿ ਸਵਿਤਾ ਸ਼ਾਨ (Savita Shan) ਯੂਨੀਵਰਸਿਟੀ ਆਫ਼ ਟੈਕਸਾਸ ਐਟ ਔਸਟਿਨ ਵਿੱਚ ਡਿਊਲ-ਡਿਗਰੀ ਸੀਨੀਅਰ ਸੀ । ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ ਅਤੇ ਇਕਨਾਮਿਕਸ ਦੀ ਪੜ੍ਹਾਈ ਕਰਨ ਵਾਲੀ ਇੱਕ ਬਿਹਤਰੀਨ ਸਟੂਡੈਂਟ ਦੱਸਿਆ । ਸਵਿਤਾ ਸ਼ਾਨ ਦੀ ਹੱਤਿਆ ਨਾਲ ਔਸਟਿਨ ਵਿੱਚ ਰਹਿਣ ਵਾਲੇ ਭਾਰਤੀ ਭਾਈਚਾਰੇ ਖਾਸ ਵਿਦਿਆਰਥੀਆਂ ਅਤੇ ਟੈਕਨਾਲੋਜੀ ਪ੍ਰੋਫੈਸ਼ਨਲਜ਼ ਨੂੰ ਗਹਿਰਾ ਸਦਮਾ ਲੱਗਿਆ ਹੈ ।

Read More : ਵਿਆਹ ਸਮਾਗਮ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਯੁੱਧ ਨਸਿਆਂ ਵਿਰੁੱਧ ਮੁਹਿੰਮ ਨੇ ਨਸ਼ਾ ਸਪਲਾਈ ਨੈਟਵਰਕ ਖਤਮ ਕਰ ਦਿੱਤਾ : ਮੁੱਖ ਮੰਤਰੀ

0
Chief Minister

ਚੰਡੀਗੜ੍ਹ, 3 ਮਾਰਚ 2026 : ਪੰਜਾਬ ਵਿਚ ਸ਼ੁਰੂ ਕੀਤੀ ਗਈ ਯੁੱਧ ਨਸਿਆ ਵਿਰੁੱਧ ਮੁਹਿੰਮ (Campaign against war crimes) ਨੇ ਨਸ਼ਾ ਸਪਲਾਈ ਨੈਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਕੇ ਰੱਖ ਦਿੱਤਾ ਹੈ ।

ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਕੀ ਆਖਿਆ ਮੁੱਖ ਮੰਤਰੀ ਮਾਨ ਨੇ

ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ`ਮੁਹਿੰਮ ਦਾ ਇੱਕ ਸਾਲ ਮੁਕੰਮਲ ਹੋਣ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਸੂਬੇ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਵੱਲ ਇੱਕ ਫੈਸਲਾਕੁੰਨ ਅਤੇ ਇਤਿਹਾਸਕ ਕਦਮ ਦੱਸਿਆ। ਪੰਜਾਬ ਸਰਕਾਰ (Punjab Government) ਵੱਲੋਂ ਸ਼ੁਰੂ ਕੀਤੇ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਦੀ ਦਿਸ਼ਾ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਨਸ਼ਾ ਸਪਲਾਈ ਨੈੱਟਵਰਕ (Drug supply network) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰ ਦਿੱਤਾ ਹੈ ।

ਪਿਛਲੀਆਂ ਸਰਕਾਰਾਂ ਨੇ ਨਸਿ਼ਆਂ ਦੇ ਵਪਾਰ ਨੂੰ ਦਿੱਤੀ ਸੀ ਸਰਪ੍ਰਸਤੀ

ਇੱਕ ਬਿਆਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਪੰਜਾਬ ‘ਚ ਨਸਿ਼ਆਂ ਦੇ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ । ਪਿਛਲੀਆਂ ਸਰਕਾਰਾਂ ਨੇ ਨਸਿ਼ਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਸੂਬੇ ‘ਚ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ । ਦੂਜੇ ਪਾਸੇ ਪੰਜਾਬ ਸਰਕਾਰ ਨੇ ਸਪਲਾਈ ਲਾਈਨਾਂ ਨੂੰ ਵਿਗਾੜ ਕੇ ਅਤੇ ਇਸ ਘਿਨਾਉਣੇ ਅਪਰਾਧ ‘ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ।

36 ਹਜ਼ਾਰ 178 ਨਸ਼ਾ ਤਸਕਰਾਂ ਵਿਰੁੱਧ ਕੀਤੀਆਂ ਗਈਆਂ ਹਨ ਐਫ. ਆਈ. ਆਰਜ.

ਮੁੱਖ ਮੰਤਰੀ ਨੇ ਕਿਹਾ ਕਿ ਨਸਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਲੋਕਾਂ ਦੇ ਸਰਗਰਮ ਸਮਰਥਨ ਨਾਲ ਇੱਕ ਜਨ ਅੰਦੋਲਨ ‘ਚ ਬਦਲਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਅਪਣਾਈ ਗਈ ਸੀ । ਉਨ੍ਹਾਂ ਕਿਹਾ ਕਿ ਮਾਰਚ 2025 ਤੋਂ ਫਰਵਰੀ 2026 ਤੱਕ ਨਸਿ਼ਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਲਾਗੂ ਕੀਤੀ ਗਈ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਅਤੇ 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ । ਇਸ ਤੋਂ ਇਲਾਵਾ, 2,277 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਅਤੇ 49 ਲੱਖ ਤੋਂ ਵੱਧ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ।

ਨਸ਼ਾ ਤਸਕਰਾਂ ਤੋਂ ਕੀਤੀ ਗਈ ਹੈ 16.70 ਕਰੋੜ ਦੀ ਡਰੱਗ ਮਨੀ ਬਰਾਮਦ

ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ (Drugs) ਦੀ ਰਕਮ ਬਰਾਮਦ ਕੀਤੀ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਜਾਂ ਢਾਹ ਦਿੱਤੀ ਗਈ ਹੈ । ਐਨ. ਡੀ. ਪੀ. ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਭਗ 84 ਪ੍ਰਤੀਸ਼ਤ ਰਹੀ ਹੈ, ਜੋ ਕਿ 2025 ‘ਚ ਲਗਾਤਾਰ ਵਧ ਕੇ ਲਗਭਗ 88 ਪ੍ਰਤੀਸ਼ਤ ਹੋ ਗਈ ਹੈ । ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਦਾ ਪ੍ਰਮਾਣ ਹੈ । ਮੁੱਖ ਮੰਤਰੀ ਨੇ ਕਿਹਾ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਅਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਗਈ ਹੈ ।

Read More : ਸਾਬਕਾ ਮੁੱਖ ਮੰਤਰੀ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਹੋਏ ਬਰੀ

ਵੀਜ਼ਾ ਅਪੁਆਇੰਟਮੈਂਟਾਂ ਪਾਕਿਸਤਾਨ ਵਿਚ ਅਮਰੀਕਾ ਨੇ ਕੀਤੀਆਂ ਮੁਅੱਤਲ

0
Visa

ਅਮਰੀਕਾ, 3 ਮਾਰਚ 2026 : ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ (America) ਵਲੋਂ ਪਾਕਿਸਤਾਨ ਵਿਚ ਵੀਜ਼ਾ ਅਪੁਆਇੰਟਮੈਂਟਾਂ ਨੂੰ ਰੱਦ (Cancel) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਦੋਂ ਤੱਕ ਲਾਗੂ ਰਹੇਗਾ ਇਹ ਹੁਕਮ

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਨੇ ਜੋ ਪਾਕਿਸਤਾਨ ਵਿਚ ਵੀਜ਼ਾ ਅਪੁਆਇੰਟਮੈਂਟਸ (Visa appointments) ਰੱਦ ਕਰ ਦਿੱਤੀਆਂ ਹਨ ਦਾ ਕਾਰਨ ਇਜ਼ਰਾਇਲ-ਅਮਰੀਕਾ ਅਤੇ ਇਰਾਨ ਵਿਚਾਰ ਜੰਗ ਹੈ ਤੇ ਇਸ ਜੰਗ ਨੂੰ ਅੱਜ ਚੌਥਾ ਦਿਨ ਹੋ ਚੁੱਕਿਆ ਹੈ । ਪਾਕਿਸਤਾਨ ਵਿੱਚ ਅਮਰੀਕੀ ਦੂਤਾਵਾਸ (US Embassy) ਨੇ ਕਿਹਾ ਕਿ ਇਹ ਫ਼ੈਸਲਾ ਇਸਲਾਮਾਬਾਦ ਦੇ ਨਾਲ-ਨਾਲ ਲਾਹੌਰ ਅਤੇ ਕਰਾਚੀ ਦੇ ਦਫ਼ਤਰਾਂ ‘ਤੇ ਲਾਗੂ ਹੋਵੇਗਾ। ਇਹ ਹੁਕਮ 6 ਮਾਰਚ ਤੱਕ ਲਾਗੂ ਰਹੇਗਾ ।

ਇਰਾਨ ਤੇ ਸਭ ਤੋਂ ਵੱਡਾ ਹਮਲਾ ਹੋਣਾ ਅਜੇ ਬਾਕੀ ਹੈ : ਟਰੰਪ

ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਵਿੱਚ ਮਾਰੇ ਜਾਣ ਦੀਆਂ ਰਿਪੋਰਟਾਂ ਤੋਂ ਬਾਅਦ ਐਤਵਾਰ ਨੂੰ ਕਰਾਚੀ ਵਿੱਚ ਅਮਰੀਕੀ ਕੌਂਸਲੇਟ ਦੇ ਬਾਹਰ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ।

ਅਮਰੀਕੀ ਰਾਸ਼ਟਰਪਤੀ (US President) ਡੋਨਾਲਡ ਟਰੰਪ ਨੇ ਅਮਰੀਕੀਆਂ ਨੂੰ ਮੱਧ ਪੂਰਬ ਤੋਂ ਜਲਦੀ ਤੋਂ ਜਲਦੀ ਨਿਕਲਣ ਦੀ ਅਪੀਲ ਕੀਤੀ ਹੈ । ਟਰੰਪ ਨੇ ਕਿਹਾ ਹੈ ਕਿ ਇਰਾਨ ‘ਤੇ ਸਭ ਤੋਂ ਵੱਡਾ ਹਮਲਾ ਅਜੇ ਹੋਣਾ ਬਾਕੀ ਹੈ । ਸੋਮਵਾਰ ਨੂੰ ਵ੍ਹਾਈਟ ਹਾਊਸ ਵਿਖੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਰਾਨ ਨਾਲ ਜੰਗ ਚਾਰ ਤੋਂ ਪੰਜ ਹਫ਼ਤੇ ਚੱਲ ਸਕਦੀ ਹੈ ਪਰ ਜੇ ਲੋੜ ਪਈ ਤਾਂ ਇਹ ਮੁਹਿੰਮ ਹੋਰ ਵੀ ਜਾਰੀ ਰਹੇਗੀ ।

Read More : ਯੂ. ਏ. ਈ. ਨੇ ਪਾਕਿਸਤਾਨੀਆਂ ਨੂੰ ਵੀਜ਼ਾ ਦੇਣਾ ਕੀਤਾ ਬੰਦ

ਤਿੰਨ ਵਿਅਕਤੀਆਂ ਨੇ ਕੀਤੀ ਲਾਲੜੂ ਦੇ ਪਿੰਡ ਤੋਂਗਾਪਰ ਵਿਖੇ ਬੇਅਦਬੀ

0
Chori

ਲਾਲੜੂ, 3 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਦੇ ਲਾਲੜੂ ਅਧੀਨ ਆਉਂਦੇ ਪਿੰਡ ਤੋਂਗਾਪੁਰ (Tongapur village) ਵਿਖੇ ਤਿੰਨ ਵਿਅਕਤੀਆਂ ਵਲੋਂ ਗੁਰੂਘਰ ਦੇ ਅੰਦਰ ਵੜ ਕੇ ਬੇਅਦਬੀ ਤੇ ਚੋਰੀ (Theft) ਕੀਤੀ ਗਈ ਹੈ ।

ਕੀ ਹੈ ਸਮੁੱਚਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਜਿ਼ਲੇ ਦੇ ਲਾਲੜੂ ਖੇਤਰ ਅਧੀਨ ਆਉਂਦੇ ਪਿੰਡ ਤੋਂਗਾਪੁਰ ਦੇ ਗੁਰੂ ਘਰ ਵਿਖੇ ਵਾਇਰਲ ਵੀਡੀਓ ਮੁਤਾਬਕ ਤਿੰਨ ਮੋਨੇ ਵਿਅਕਤੀ ਜੋ ਕਿ ਮੋਟਰਸਾਈਕਲ ਤੇ ਆਏ ਸਨ ਵਿਚੋਂ ਦੋ ਵਿਅਕਤੀਆਂ ਨੇ ਨੰਗੇ ਸਿਰ ਤੇ ਬੂਟਾਂ ਸਣੇ ਜਿਥੇ ਗੁਰੂ ਘਰ (Guru Ghar) ਵਿਚ ਆਪਣੀ ਐਂਟਰੀ ਦਿੱਤੀ ਤੇ ਫਿਰ ਗੁਰੂ ਘਰ ਅੰਦਰ ਪਈ ਗੋਲਕ ਚੁੱਕ ਕੇ ਲੈ ਗਏ। ਜਾਣਕਾਰੀ ਅਨੁਸਾਰ ਜਿਨ੍ਹਾਂ ਤਿੰਨ ਵਿਅਕਤੀਆਂ ਵਲੋਂ ਅਜਿਹਾ ਕੀਤਾ ਗਿਆ ਹੈ ਤਿੰਨੋ ਪ੍ਰਵਾਸੀ ਜਾਪਦੇ ਹਨ ।

ਕਿੰਨੇ ਮਹੀਨਿਆਂ ਦਾ ਚੜ੍ਹਾਵੀ ਸੀ ਗੋਲਕ ਅੰਦਰ

ਗੁਰੂ ਘਰ ਅੰਦਰ ਬੇਅਦਬੀ (Sacrilege) ਤੇ ਚੋਰੀ ਕਰਨ ਵਾਲੇ ਵਿਅਕਤੀਆਂ ਵਲੋਂ ਕੁੱਝ ਦੂਰ ਜਾ ਕੇ ਗੋਲਕ ਤੋੜ ਕੇ ਇਸ ਵਿੱਚੋਂ ਪੈਸੇ ਕੱਢੇ ਗਏ ਅਤੇ ਗੋਲਕ ਸੁੱਟ ਕੇ ਫਰਾਰ ਹੋ ਗਏ । ਪਿੰਡ ਵਾਸੀਆਂ ਅਨੁਸਾਰ ਗੁਰੂ ਘਰ ਦੀ ਗੋਲਕ ਵਿੱਚ ਪਿਛਲੇ ਲਗਭਗ ਤਿੰਨ ਮਹੀਨੇ ਦਾ ਚੜ੍ਹਾਵਾ ਸੀ । ਪਿੰਡ ਵਾਸੀਆਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

Read More : ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਜਾਣ ਨਾਲ ਹੋਈ ਬੇੇਅਦਬੀ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਤੇ ਪੰਜਾਬੀ ਨੌਜਵਾਨ ਕੈਨੇਡਾ ਵਿਖੇ ਗ੍ਰਿਫ਼ਤਾਰ

0
Arrest

ਕੈਨੇਡਾ, 3 ਮਾਰਚ 2026 : ਕੈਨੇਡਾ (Canada) ਵਿਖੇ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਨਸੀਲੇ ਪਦਾਰਥਾਂ (Drugs) ਦੀ ਤਸਕਰੀ ਕਰਨ ਦੇ ਮਾਮਲੇ ਵਿਚ ਕੈਨੇਡਾ ਬਾਰਡਰ ਸਰਵਿਸਿਜ ਏਜੰਸੀ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਨਸ਼ੀਲਾ ਪਦਾਰਥ ਕੀਤਾ ਗਿਆ ਹੈ ਨੌਜਵਾਨਾਂ ਕੋਲੋਂ ਬਰਾਮਦ

ਮਿਲੀ ਜਾਣਕਾਰੀ ਮੁਕਾਬਕ ਕੈਨੇਡਾ ਦੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ. ਬੀ. ਐਸ. ਏ.) ਨੇ ਸੰਯੁਕਤ ਰਾਜ ਅਮਰੀਕਾ ਤੋਂ ਬਲੂ ਵਾਟਰ ਬ੍ਰਿਜ ਪੋਰਟ ਆਫ਼ ਐਂਟਰੀ ‘ਤੇ ਇੱਕ ਵਪਾਰਕ ਟਰੱਕ ਤੋਂ ਵੱਡੀ ਮਾਤਰਾ ਵਿੱਚ ਕੋਕੀਨ ਬਰਾਮਦ ਕੀਤੀ । ਜਾਂਚ ਤੋਂ ਬਾਅਦ ਸੀ. ਬੀ. ਐਸ. ਏ. ਨੇ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ।

ਸੀ. ਬੀ. ਐਸ. ਏ. ਨੇ ਦੋ ਗ੍ਰਿਫ਼ਤਾਰ ਸ਼ੱਕੀਆਂ, ਸਰਕਾਰਵੀਰ ਸਿੰਘ ਅਤੇ ਚਮਕੌਰ ਸਿੰਘ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਰਾਇਲ ਕੈਨੇਡੀਅਨ ਮਾਊਂਟੇਡ ਪੁਲਸ (ਆਰ. ਸੀ. ਐਮ. ਪੀ.) ਦੇ ਹਵਾਲੇ ਕਰ ਦਿੱਤਾ ਹੈ । ਸੀ. ਬੀ. ਐਸ. ਏ. ਨੇ ਇੱਕ ਵਪਾਰਕ ਟਰੱਕ ਵਿੱਚੋਂ 111.40 ਕਿਲੋਗ੍ਰਾਮ ਕੋਕੀਨ (Cocaine) ਬਰਾਮਦ ਕੀਤੀ ।

ਕੈਨੇਡਾ ਦੀ ਏਜੰਸੀ ਨੇ ਦਿੱਤੀ ਘਟਨਾਕ੍ਰਮ ਸਬੰਧੀ ਜਾਣਕਾਰੀ

ਕੈਨੇਡਾ ਬਾਰਡਰ ਸਿਕਿਓਰਿਟੀ ਏਜੰਸੀ (Canada Border Security Agency) ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਕਿਹਾ ਕਿ 19 ਫਰਵਰੀ ਨੂੰ ਅਮਰੀਕਾ-ਕੈਨੇਡਾ ਸਰਹੱਦ ‘ਤੇ ਇੱਕ ਵਪਾਰਕ ਟਰੱਕ ਨੂੰ ਰੋਕਿਆ ਗਿਆ ਅਤੇ ਉਸ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਟਰੱਕ ਵਿੱਚੋਂ 111.40 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ ਗਈ ਸੀ। ਸੀ. ਬੀ. ਐਸ. ਏ. ਅਧਿਕਾਰੀਆਂ ਦੇ ਅਨੁਸਾਰ ਕੋਕੀਨ ਨੂੰ ਇੱਕ ਵਪਾਰਕ ਟਰੱਕ ਵਿੱਚ ਮਾਲ ਦੇ ਨਾਲ ਗੱਤੇ ਦੇ ਡੱਬਿਆਂ ਵਿੱਚ ਪੈਕ ਕੀਤਾ ਗਿਆ ਸੀ । ਬਚਣ ਲਈ ਡੱਬਿਆਂ ਨੂੰ ਹੋਰ ਚੀਜ਼ਾਂ ਨਾਲ ਰੱਖਿਆ ਗਿਆ ਸੀ। ਧਿਆਨ ਨਾਲ ਜਾਂਚ ਕਰਨ `ਤੇ, ਪੁਲਿਸ ਨੂੰ ਕੋਕੀਨ ਵਾਲੇ ਡੱਬਿਆਂ ਦਾ ਪਤਾ ਲੱਗਿਆ ।

ਸੀ. ਬੀ. ਐਸ. ਏ. ਨੇ ਜਾਂਚ ਦੌਰਾਨ ਕੀਤਾ ਦੋਹਾਂ ਨੂੰ ਗ੍ਰਿਫ਼ਤਾਰ

ਜਾਂਚ ਤੋਂ ਬਾਅਦ ਸੀ. ਬੀ. ਐਸ. ਏ. ਨੇ 29 ਸਾਲਾ ਸਰਕਾਰਵੀਰ ਸਿੰਘ ਜੋ ਕਿ ਨੋਵਾ ਸਕੋਸ਼ੀਆ ਦਾ ਰਹਿਣ ਵਾਲਾ ਹੈ, ਅਤੇ 25 ਸਾਲਾ ਚਮਕੌਰ ਸਿੰਘ ਜੋ ਕਿ ਓਨਟਾਰੀਓ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫਤਾਰ (Arrested) ਕੀਤਾ । ਜਾਂਚ ਪੂਰੀ ਹੋਣ ਤੋਂ ਬਾਅਦ ਸੀ. ਬੀ. ਐਸ. ਏ. ਨੇ ਦੋਵਾਂ ਸ਼ੱਕੀਆਂ ਅਤੇ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਆਰ. ਸੀ. ਐਮ. ਪੀ. ਦੇ ਹਵਾਲੇ ਕਰ ਦਿੱਤਾ । ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਮੁਲਜਮ਼ਾਂ ਨੂੰ 2 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ।

ਦੋਹਾਂ ਨੌਜਵਾਨਾਂ ਵਿਰੁੱਧ ਕੀਤਾ ਗਿਆ ਹੈ ਓਨਟਾਰੀਓ ਕੋਰਟ ਆਫ ਜਸਟਿਸ ਵਿਚ ਕੇਸ ਦਰਜ

ਉਨ੍ਹਾਂ ਵਿਰੁੱਧ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਕੇਸ ਦਾਇਰ ਕੀਤਾ ਗਿਆ ਹੈ, ਜਿੱਥੇ ਇਸ ਸਮੇਂ ਕੇਸ ਦੀ ਸੁਣਵਾਈ ਚੱਲ ਰਹੀ ਹੈ । ਦੋਵਾਂ ਮੁਲਜ਼ਮਾਂ ‘ਤੇ ਨਿਯੰਤਰਿਤ ਡਰੱਗਜ਼ ਐਂਡ ਸਬਸਟੈਂਸ ਐਕਟ ਦੇ ਤਹਿਤ ਕੋਕੀਨ ਆਯਾਤ ਕਰਨ ਅਤੇ ਤਸਕਰੀ ਦੇ ਉਦੇਸ਼ ਲਈ ਕੋਕੀਨ ਰੱਖਣ ਦੇ ਦੋਸ਼ ਲਗਾਏ ਗਏ ਹਨ ।

ਸੀ. ਬੀ. ਐਸ. ਏ. ਦੇ ਦੱਖਣੀ ਓਨਟਾਰੀਓ ਖੇਤਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਪਾਰਕ ਟਰੱਕਾਂ ਦੀ ਵਰਤੋਂ ਸੰਯੁਕਤ ਰਾਜ ਤੋਂ ਕੈਨੇਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਸਰਹੱਦੀ ਜਾਂਚਾਂ ਸਖ਼ਤ ਕੀਤੀਆਂ ਜਾ ਰਹੀਆਂ ਹਨ । ਇਕ ਜਨਵਰੀ-2025 ਤੋਂ ਸੀ. ਬੀ. ਐਸ. ਏ. ਨੇ ਇਸ ਖੇਤਰ ਵਿੱਚ 1,743 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ ਹੈ ।

Read More : ਪੰਜਾਬੀ ਟਰੱਕ ਡਰਾਈਵਰ ਨੂੰ ਡਰੱਗਜ਼ ਨਾਲ ਕੀਤਾ ਕੈਨੇਡੀਅਨ ਪੁਲਸ ਨੇ ਗ੍ਰਿਫ਼ਤਾਰ

ਤਿੰਨੋਂ ਇੰਸਪੈਕਟਰਾਂ ਦੀ ਪੱਕੀ ਜ਼ਮਾਨਤ ਲਈ ਹੋਵੇਗੀ 6 ਨੂੰ ਬਹਿਸ

0
Court

ਮੋਹਾਲੀ, 3 ਮਾਰਚ 2026 : ਪਟਿਆਲਾ ਵਿਖੇ ਵਾਪਰੀ ਹਾਈਪ੍ਰੋਫਾਈਲ ਕੁੱਟਮਾਰ ਕਾਂਡ ਮਾਮਲੇ ਵਿਚ ਦੋਹਾਂ ਧਿਰਾਂ ਦੀ ਬਹਿਸ ਹੁਣ 6 ਮਾਰਚ ਨੂੰ ਮਾਨਯੋਗ ਅਦਾਲਤ (Court) ਵਿਚ ਕਰਵਾਈ ਜਾਵੇਗੀ ।

ਕੌਣ ਹਨ ਤਿੰਨੋ ਇੰਸਪੈਕਟਰ ਜਿਨ੍ਹਾਂ ਦੀ ਪੱਕੀ ਜਮਾਨਤ ਲਈ ਹੋਣੀ ਹੈ ਬਹਿਸ

ਕਰਨਲ ਪੁਸ਼ਪਿੰਦਰ ਸਿੰਘ ਬਾਠ (Colonel Pushpinder Singh Bath) ਤੇ ਉਨ੍ਹਾਂ ਦੇ ਲੜਕੇ ਦੀ ਕੁੱਟਮਾਰ ਕਰਨ ਸਬੰਧੀ ਸੀ. ਬੀ. ਆਈ. ਵੱਲੋਂ ਦਰਜ ਕੀਤੇ ਗਏ ਕੇਸ ‘ਚ ਮੁਲਜ਼ਮ ਇੰਸਪੈਕਟਰ ਹੈਰੀ ਬੋਪਾਰਾਏ, ਰੌਣੀ ਸਿੰਘ ਤੇ ਹਰਜਿੰਦਰ ਸਿੰਘ ਢਿੱਲੋਂ ਨੇ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਕਰਨਵੀਰ ਸਿੰਘ ਮਾਝੂ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ (Bail application) ਦਾਇਰ ਕੀਤੀ ਸੀ ।

ਸੀ. ਬੀ. ਆਈ. ਨੇ ਕਰ ਦਿੱਤਾ ਹੈ ਜਵਾਬ ਦਾਖਲ

ਅਦਾਲਤ ‘ਚ ਉਕਤ ਅਰਜ਼ੀ ‘ਤੇ ਤਿੰਨੋਂ ਮੁਲਜ਼ਮ ਇੰਸਪੈਕਟਰਾਂ ਨੂੰ ਅੰਤ੍ਰਿਮ ਜ਼ਮਾਨਤ ਦਿੰਦਿਆਂ ਸੀ. ਬੀ. ਆਈ. ਨੂੰ ਕੀਤੇ ਨੋਟਿਸ ਤੋਂ ਬਾਅਦ ਸੀ. ਬੀ. ਆਈ. (C. B. I.) ਨੇ ਉਕਤ ਜ਼ਮਾਨਤ ਦੀਆਂ ਅਰਜ਼ੀਆਂ ‘ਤੇ ਆਪਣਾ ਜਵਾਬ ਅਦਾਲਤ ‘ਚ ਦਾਖ਼ਲ ਕਰ ਦਿੱਤਾ ਹੈ । ਅਦਾਲਤ ਨੇ ਤਿੰਨੋਂ ਮੁਲਜ਼ਮਾਂ ਦੀ ਪੱਕੀ ਜ਼ਮਾਨਤ ਨੂੰ ਲੈ ਕੇ ਸੀ. ਬੀ. ਆਈ. ਤੇ ਬਚਾਅ ਪੱਖ ਦੇ ਵਕੀਲਾਂ ‘ਚ ਬਹਿਸ (Debate) ਲਈ 6 ਮਾਰਚ ਦੀ ਤਰੀਕ ਤੈਅ ਕੀਤੀ ਹੈ ।

Read More : ਅਦਾਲਤ ਨੇ ਸੁਣਾਈ ਥਾਣੇਦਾਰ ਨੂੰ ਬਲਾਤਕਾਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ

ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਜਾਣ ਨਾਲ ਹੋਈ ਬੇੇਅਦਬੀ

0
Gurduwara

ਬਠਿੰਡਾ, 3 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਬਾਬਾ ਦੀਪ ਸਿੰਘ ਨਗਰ ਵਿਖੇ ਬਣੇ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ (Gutka Sahib) ਦੇ ਅੰਗ ਪਾੜ ਕੇ ਸੁੱਟਣ ਤੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਦੱਸਿਆ ਗੁਰਦੁਆਰਾ ਸਾਹਿਬ ਦੇ ਮੁਖੀ ਨੇ

ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਚ ਸਥਿਤ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ (Sacrilege) ਦਾ ਜੋ ਮਾਮਲਾ ਸਾਹਮਣੇ ਆਇਆ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਉਹ 28 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਸ਼ਾਮ ਸਾਢੇ 7 ਵਜੇ ਘਰ ਚਲੇ ਗਏ ਸਨ । ਜਿਸ ਕਿਸੇ ਵੀ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੁੱਟੇ ਗਏ ਹਨ ਦੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ।

ਪੁਲਸ ਨੂੰ ਦਿੱਤੀ ਗਈ ਘਟਨਾ ਸਬੰਧੀ ਸੂਚਨਾ

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਘਟਨਾ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ । ਜਿਸ ਤੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਗੁਟਕਾ ਸਾਹਿਬ ਦੇ ਅੰਗ ਇਕੱਠੇ ਕੀਤੇ ਅਤੇ ਗੁਰਦੁਆਰਾ ਸਾਹਿਬ ਵਿਖੇ ਲੈ ਆਏ । ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਗੁਰਦੁਆਰਾ ਕਮੇਟੀ (Gurdwara Committee) ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਵੀ ਸੂਚਿਤ ਕੀਤਾ । ਸੂਚਨਾ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਟੀਮ ਤਲਵੰਡੀਸਾਬੋ ਤੋਂ ਬਠਿੰਡਾ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ । ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Read More : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਾਰਨ ਮਾਹੌਲ ਹੋਇਆ ਤਣਾਅਪੂਰਨ

ਵਿਆਹ ਸਮਾਗਮ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ

0
Taranjeet

ਬਲਾਚੌਰ, 3 ਮਾਰਚ 2026 : ਪੰਜਾਬ ਦੇ ਸ਼ਹਿਰ ਬਲਾਚੌਰ (Balachaur) ਦੇ ਇਕ ਮੈਰਿਜ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਦਾ ਗੋਲੀ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਬਲਾਚੌਰ ਦੇ ਜੋ ਇਕ ਮੈਰਿਜ ਪੈਲੇਸ ਵਿਚ ਚੱਲ ਰਹੇ ਇਕ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ (Murder) ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਵਾਲੇ ਨੌਜਵਾਨ ਦਾ ਨਾਮ ਤਰਨਜੀਤ ਸਿੰਘ (Taranjit Singh) ਵਾਸੀ ਸੜੋਆ ਹੈ । ਦੱਸਣਯੋਗ ਹੈ ਕਿ ਨੌਜਵਾਨ ਹਾਲ ਹੀ ਵਿਚ ਅਮਰੀਕਾ ਤੋਂ ਵਾਪਸ ਆਇਆ ਸੀ । ਪੁਲਸ ਨੇ ਮ੍ਰਿਤਕ ਦੇ ਦਾਦਾ ਬਲਦੇਵ ਸਿੰਘ ਜੋ ਭਾਰਤੀ ਹਵਾਈ ਫ਼ੌਜ ਦੇ ਸੇਵਾਮੁਕਤ ਅਧਿਕਾਰੀ ਹਨ ਦੇ ਬਿਆਨਾਂ ’ਤੇ ਦੋ ਨੌਜਵਾਨਾਂ ਵਿਰੁਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ।

ਕੀ ਦੱਸਿਆ ਸਿ਼ਕਾਇਤਕਰਤਾ ਨੇ

ਸ਼ਿਕਾਇਤਕਰਤਾ ਅਨੁਸਾਰ ਬਲਦਦੇਵ ਸਿੰਘ ਦੇ ਦੱਸਣ ਮਤਾਬਕ ਉਹ ਅਪਣੇ ਪਰਵਾਰ ਸਮੇਤ ਰਿਸ਼ਤੇਦਾਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਪੈਲੇਸ ਵਿਚ ਆਏ ਹੋਏ ਸਨ। ਸ਼ਾਮ ਕਰੀਬ 5 ਵਜੇ ਉਨ੍ਹਾਂ ਦਾ ਪੋਤਰਾ ਤਰਨਜੀਤ ਸਿੰਘ ਪਾਰਕਿੰਗ ਵਿਚ ਖੜੀ ਕਾਰ ਵਿਚੋਂ ਸਾਮਾਨ ਲੈਣ ਗਿਆ ਕਿ ਇਸ ਦੌਰਾਨ ਉੱਥੇ ਪਹਿਲਾਂ ਤੋਂ ਮੌਜੂਦ ਹੈਵਨ ਚੌਧਰੀ ਵਾਸੀ ਧੱਕਧਾਣਾ ਅਤੇ ਜਗਦੀਸ਼ ਉਰਫ਼ ਜੋਨੀ ਵਾਸੀ ਉਤਰਾਖੰਡ ਨੇ ਉਸ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿਤੀ ।

ਇਸ ਦੌਰਾਨ ਹੈਵਨ ਨੇ ਪਿਸਤੌਲ ਕੱਢ ਕੇ ਤਰਨਜੀਤ ਸਿੰਘ ਦੇ ਪੇਟ ਵਿਚ ਗੋਲੀ ਮਾਰ ਦਿਤੀ । ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ । ਜ਼ਖ਼ਮੀ ਹਾਲਤ ਵਿਚ ਤਰਨਜੀਤ ਨੂੰ ਤੁਰਤ ਨਵਾਂਸ਼ਹਿਰ ਦੇ ਨਿਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ । ਪੁਲਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ (Raid) ਕੀਤੀ ਜਾ ਰਹੀ ਹੈ ।

Read More : ਭੁਵਨੇਸ਼ਵਰ ‘ਚ ਯੂ-ਟਿਊਬਰ ਦਾ ਚਾਕੂ ਮਾਰ ਕੇ ਕਤਲ

ਭੁਵਨੇਸ਼ਵਰ `ਚ ਯੂ-ਟਿਊਬਰ ਦਾ ਚਾਕੂ ਮਾਰ ਕੇ ਕਤਲ

0
Rahul

ਭੁਵਨੇਸ਼ਵਰ (ਓਡੀਸ਼ਾ), 2 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਓਡੀਸ਼ਾ (Odisha) ਦੇ ਸ਼ਹਿਰ ਭੁਵਨੇਸ਼ਵਰ ‘ਚ ਇਕ `ਯੂ-ਟਿਊਬਰ`ਦਾ ਕਥਿਤ ਤੌਰ ‘ਤੇ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ।

ਬਹਿਸਬਾਜੀ ਤੋਂ ਬਾਅਦ ਤਿੰਨ ਲੋਕਾਂ ਨੇ ਕਰ ਦਿੱਤੀ ਸੀ ਨੌਜਵਾਨ ਨੂੰ ਜ਼ਖ਼ਮੀ

ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਕਰੀਬ 10 ਵਜੇ ਮੰਚੇਸ਼ਵਰ ਥਾਣਾ ਖੇਤਰ ਅਧੀਨ ਜੀ. ਜੀ. ਪੀ. ਕਾਲੋਨੀ ‘ਚ ਵਾਪਰੀ ਅਤੇ ਮ੍ਰਿਤਕ ਦੀ ਪਛਾਣ ਪਲਾਸੁਨੀ ਇਲਾਕੇ ਦੇ ਨਿਵਾਸੀ ਰਾਹੁਲ ਮਹਾਰਾਣਾ ਵਜੋਂ ਹੋਈ ਹੈ । ਇਕ ਅਧਿਕਾਰੀ ਨੇ ਦੱਸਿਆ ਕਿ 3 ਲੋਕਾਂ ਨੇ ਬਹਿਸਬਾਜ਼ੀ ਤੋਂ ਬਾਅਦ ਰਾਹੁਲ ‘ਤੇ ਤੇਜ਼ਧਾਰ ਹਥਿਆਰ (Edged weapon) ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ।  ਸਥਾਨਕ ਲੋਕ ਉਸ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਸ ਨੇ ਇਲਾਕੇ ਦੀ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਅਤੇ 3 ਲੋਕਾਂ ਨੂੰ ਗ੍ਰਿਫਤਾਰ ਕਰ ਕੇ ਅਪਰਾਧ ‘ਚ ਵਰਤਿਆ ਗਿਆ ਚਾਕੂ ਬਰਾਮਦ ਕਰ ਲਿਆ । ਕਤਲ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ ।

Read More : ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਗੋਲੀਬਾਰੀ ਕਰਕੇ ਦੋ ਦਾ ਕਤਲ

ਰੋਲ ਨੰਬਰ ਲੈਣ ਲਈ ਵਿਦਿਆਰਥਣ ਨੇ ਕੀਤੀ ਕਲਾਸ ਰੂਮ ਵਿਚ ਹੀ ਖੁਦਕੁਸ਼ੀ

0
Suicide

ਜਲੰਧਰ, 2 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਪਿੰਡ ਨੂਰਪਰ ਵਿਚ ਇਕ ਸਕੂਲ ਵਿਦਿਆਰਥਣ ਵਲੋਂ ਕਲਾਸ ਰੂਮ ਵਿਚ ਹੀ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨਵੀਂ ਜਮਾਤ ਦੀ ਵਿਦਿਆਰਥਣ ਦਾ ਖੁਦਕੁਸ਼ੀ ਕਰਨ ਵਾਲੀ ਲੜਕੀ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪਿੰਡ ਨੂਰਪੁਰਾ (Village Noorpura) ਵਿਖੇ ਜੋ ਇਕ ਸਰਕਾਰੀ ਸਕੂਲ ਵਿਚ ਵਿਦਿਆਰਥਣ ਵਲੋਂ ਕਲਾਸ ਰੂਮ ਵਿਚ ਹੀ ਖੁਦਕੁਸ਼ੀ ਕਰ ਲਈ ਗਈ ਹੈ 12ਵੀਂ ਜਮਾਤ ਦੀ ਵਿਦਿਆਰਥਣ ਹੈ ਤੇੇ ਉਸਦਾ ਨਾਮ ਖੁਸ਼ਪ੍ਰੀਤ ਕੌਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖ਼ੁਸ਼ਪ੍ਰੀਤ ਸਵੇਰੇ ਸਕੂਲ ਵਿਚ ਰੋਲ ਨੰਬਰ ਲੈਣ ਗਈ ਸੀ ।

ਕੀ ਕਾਰਨ ਰਿਹਾ ਖੁਦਕੁਸ਼ੀ ਕੀਤੇ ਜਾਣ ਦਾ

ਜਾਣਕਾਰੀ ਅਨੁਸਾਰ ਜਦੋਂ ਵਿਦਿਆਰਥਣ (Student) ਸਕੂਲ ਵਿਚ ਰੋਲ ਨੰਬਰ ਲੈਣ ਗਈ ਹੋਈ ਸੀ ਤਾਂ ਇਸ ਦੌਰਾਨ ਇਕ ਅਧਿਆਪਕਾ ਵੱਲੋਂ ਉਸ ਉਪਰ ਚੋਰੀ ਕਰਨ ਦਾ ਇਲਜ਼ਾਮ ਲਗਾਇਆ ਅਤੇ ਫਿਰ ਉਸ ਦੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਵੱਲੋਂ ਪੈਸੇ ਚੋਰੀ ਕੀਤੇ ਗਏ ਹਨ । ਇਸ ਦੇ ਠੀਕ 15 ਮਿੰਟਾਂ ਬਾਅਦ ਫਿਰ ਦੁਬਾਰਾ ਅਧਿਆਪਕਾ ਨੇ ਫੋਨ ਕਰਕੇ ਕਿਹਾ ਕਿ ਖ਼ੁਸ਼ਪ੍ਰੀਤ ਵੱਲੋਂ ਪੈਸੇ ਚੋਰੀ ਨਹੀਂ ਕੀਤੇ ਗਏ ਹਨ ਅਤੇ ਜਿਸ ਕੁੜੀ ਨੇ ਪੈਸੇ ਚੋਰੀ ਕੀਤੇ ਸਨ ਉਸ ਨੂੰ ਫੜ ਲਿਆ ਹੈ । ਇਸ ਘਟਨਾ ਮਗਰੋਂ ਖੁਸ਼ਪ੍ਰੀਤ ਕੌਰ ਦੀ ਲਾਸ਼ ਫਾਹੇ ਨਾਲ ਲਟਕਦੀ ਹੋਈ ਕਲਾਸ ਰੂਮ ਵਿਚੋਂ ਬਰਾਮਦ ਕੀਤੀ ਗਈ ।

ਕੀ ਦੱਸਿਆ ਵਿਦਿਆਰਥਣ ਦੇ ਮਾਪਿਆਂ ਨੇ

ਵਿਦਿਆਰਥਣ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਤੋਂ ਫੋਨ ਕਰਕੇ ਦੱਸਿਆ ਗਿਆ ਕਿ ਖ਼ੁਸ਼ਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ ਹੈ ਜਦਕਿ ਮਾਪਿਆਂ ਦਾ ਕਹਿਣਾ ਹੈ ਕਿ ਕੁਝ ਉਨ੍ਹਾਂ ਦੀ ਕੁੜੀ `ਤੇ ਕਿਸੇ ਤਰ੍ਹਾਂ ਦਾ ਦਬਾਅ ਪਾਇਆ ਗਿਆ ਸੀ । ਖ਼ੁਸ਼ਪ੍ਰੀਤ ਦੇ ਪਿਤਾ ਵੱਲੋਂ ਜਿਥੇ ਕੁੜੀ ਦਾ ਕਤਲ ਹੋਣ ਦੇ ਇਲਜ਼ਾਮ ਲਾਏ ਗਏ ਹਨ, ਉਥੇ ਹੀ ਸਟਾਫ਼ ਨੇ ਕੁੜੀ ਦੇ ਪਰਿਵਾਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ । ਘਟਨਾ ਦੀ ਸੂਚਨਾ ਮਿਲਦਿਆਂ ਹੀ ਮਕਸੂਦਾਂ ਪੁਲਸ ਥਾਣੇ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਅਧਿਕਾਰੀਆਂ (Police officers) ਦਾ ਕਹਿਣਾ ਹੈ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ (Postmortem report) ਅਤੇ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ।

Read More : ਧੀ ਦੇ ਵਿਆਹ ਲਈ ਛੁੱਟੀ ਨਾ ਮਿਲਣ ਕਾਰਨ ਬੀ. ਐੱਲ. ਓ. ਨੇ ਕੀਤੀ ਖੁਦਕੁਸ਼ੀ