Home Blog Page 1160

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਜ਼ਖਮੀ

0
Breaking

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਜ਼ਖਮੀ

ਤਰਨਤਾਰਨ: ਤਰਨਤਾਰਨ ‘ਚ ਸੀ.ਆਈ.ਏ ਸਟਾਫ਼ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ‘ਚ ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜੋ ਕਿ ਫਿਲਹਾਲ ਹਸਪਤਾਲ ‘ਚ ਜ਼ੇਰੇ ਇਲਾਜ਼ ਹੈ।ਬਦਮਾਸ਼ ਕੋਲੋਂ 45 ਬੋਰ ਦਾ ਪਿਸਤੌਲ ਅਤੇ ਮੈਗਜ਼ੀਨ ਵੀ ਬਰਾਮਦ ਹੋਇਆ ਹੈ।

ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਹਨ ਦਰਜ

ਦੱਸ ਦਈਏ ਕਿ ਗੈਂਗਸਟਰ ਯੁਵਰਾਜ ਸਿੰਘ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ। ਇਸ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਤਰਨਤਾਰਨ ਸੀਆਈਏ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਸਬੰਧਤ ਯੁਵਰਾਜ ਸਿੰਘ ਤਰਨਤਾਰਨ ਵਿੱਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਪੁਲਸ ਨੇ ਉਸ ਦਾ ਪਿੱਛਾ ਕੀਤਾ।

ਇਹ ਵੀ ਪੜੋ : RBI ਗਵਰਨਰ ਸ਼ਕਤੀਕਾਂਤ ਦਾਸ ਹਸਪਤਾਲ ‘ਚ ਭਰਤੀ, ਇਸ ਸਮੱਸਿਆ ਤੋਂ ਹਨ ਪ੍ਰੇਸ਼ਾਨ

ਜਦੋਂ ਪੁਲੀਸ ਟੀਮ ਪਿੰਡ ਜਮਾਂਸਤਪੁਰ ਨੇੜੇ ਪੁਲ ਕੋਲ ਪੁੱਜੀ ਤਾਂ ਮੋਟਰਸਾਈਕਲ ਸਵਾਰ ਬਦਮਾਸ਼ ਯੁਵਰਾਜ ਸਿੰਘ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ।ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਇੱਕ ਗੋਲੀ ਮੋਟਰਸਾਈਕਲ ਸਵਾਰ ਬਦਮਾਸ਼ ਦੀ ਲੱਤ ਵਿੱਚ ਜਾ ਲੱਗੀ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

 

RBI ਗਵਰਨਰ ਸ਼ਕਤੀਕਾਂਤ ਦਾਸ ਹਸਪਤਾਲ ‘ਚ ਭਰਤੀ, ਇਸ ਸਮੱਸਿਆ ਤੋਂ ਹਨ ਪ੍ਰੇਸ਼ਾਨ || National News

0

RBI ਗਵਰਨਰ ਸ਼ਕਤੀਕਾਂਤ ਦਾਸ ਹਸਪਤਾਲ ‘ਚ ਭਰਤੀ, ਇਸ ਸਮੱਸਿਆ ਤੋਂ ਹਨ ਪ੍ਰੇਸ਼ਾਨ

ਨਵੀ ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਚੇਨਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਆਰਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸ਼ਕਤੀਕਾਂਤ ਦਾਸ ਨੂੰ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜੋ : ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ blast; ਇਲਾਕੇ ‘ਚ ਫੈਲੀ ਦਹਿਸ਼ਤ

ਆਰਬੀਆਈ ਦੇ ਬੁਲਾਰੇ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ। ਜਿਸ ‘ਚ ਉਨ੍ਹਾਂ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਐਸਿਡਿਟੀ ਦੀ ਸ਼ਿਕਾਇਤ ਤੋਂ ਬਾਅਦ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹੁਣ ਉਨ੍ਹਾਂ ਦੀ ਹਾਲਤ ਠੀਕ ਹੈ। ਅਗਲੇ 2-3 ਘੰਟਿਆਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ blast; ਇਲਾਕੇ ‘ਚ ਫੈਲੀ ਦਹਿਸ਼ਤ

0

ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ blast; ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਬੰਬ ਧਮਾਕੇ ਹੋਣ ਦੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਧਮਾਕਿਆਂ ਨਾਲ ਟੁੱਟੇ ਸ਼ੀਸ਼ੇ 

ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ।

ਇਹ ਵੀ ਪੜੋ: ਅੱਜ ਸੰਵਿਧਾਨ ਦਿਵਸ ਮੌਕੇ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਹੋਵੇਗਾ ਵਿਸ਼ੇਸ਼ ਪ੍ਰੋਗਰਾਮ; ਜਾਣੋ ਕੀ ਕੁਝ ਰਹੇਗਾ ਖਾਸ

ਇਹ ਘਟਨਾ ਮੰਗਲਵਾਰ ਸਵੇਰੇ ਕਰੀਬ 4 ਵਜੇ ਦੀ ਦੱਸੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਸੈਂਪਲ ਲੈ ਲਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਅੱਜ ਸੰਵਿਧਾਨ ਦਿਵਸ ਮੌਕੇ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਹੋਵੇਗਾ ਵਿਸ਼ੇਸ਼ ਪ੍ਰੋਗਰਾਮ; ਜਾਣੋ ਕੀ ਕੁਝ ਰਹੇਗਾ ਖਾਸ || National News

0

ਅੱਜ ਸੰਵਿਧਾਨ ਦਿਵਸ ਮੌਕੇ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਹੋਵੇਗਾ ਵਿਸ਼ੇਸ਼ ਪ੍ਰੋਗਰਾਮ; ਜਾਣੋ ਕੀ ਕੁਝ ਰਹੇਗਾ ਖਾਸ

ਨਵੀ ਦਿੱਲੀ, 26 ਨਵੰਬਰ: ਦੇਸ਼ ਦੇ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਅੱਜ ਮੰਗਲਵਾਰ ਨੂੰ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਵਿਸ਼ੇਸ਼ ਪ੍ਰੋਗਰਾਮ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਾਰੇ ਸੰਸਦ ਮੈਂਬਰ ਇਸ ‘ਚ ਮੌਜੂਦ ਰਹਿਣਗੇ।

ਰਾਸ਼ਟਰਪਤੀ ਮੁਰਮੂ ਦੋਵੇਂ ਸਦਨਾਂ ਨੂੰ ਕਰਨਗੇ ਸੰਬੋਧਨ

ਇਸ ਸਮਾਗਮ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਧਨਖੜ ਦੋਹਾਂ ਸਦਨਾਂ ਨੂੰ ਸੰਬੋਧਨ ਕਰਨਗੇ। ਲੋਕ ਸਭਾ ਸਪੀਕਰ ਓਮ ਬਿਰਲਾ ਸਵਾਗਤੀ ਭਾਸ਼ਣ ਦੇਣਗੇ। ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿੱਚ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ।

ਇਹ ਵੀ ਪੜੋ : ਇਕ ਹੋਰ ਛੁੱਟੀ ਦਾ ਹੋਇਆ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਇਸ ਤੋਂ ਇਲਾਵਾ ‘ਮੇਕਿੰਗ ਆਫ ਦਾ ਇੰਡੀਅਨ ਕੰਸਟੀਟਿਊਸ਼ਨ: ਏ ਗਲੀਮਪਸ’ ਅਤੇ ‘ਮੇਕਿੰਗ ਆਫ ਦਾ ਇੰਡੀਅਨ ਕੰਸਟੀਟਿਊਸ਼ਨ ਐਂਡ ਇਟਸ ਸ਼ਾਨਦਾਰ ਸਫਰ’ ਨਾਂ ਦੀਆਂ ਕਿਤਾਬਾਂ ਲਾਂਚ ਕੀਤੀਆਂ ਜਾਣਗੀਆਂ। ਸੰਵਿਧਾਨ ਦੀਆਂ ਕਾਪੀਆਂ ਸੰਸਕ੍ਰਿਤ ਅਤੇ ਮੈਥਿਲੀ ਵਿੱਚ ਵੀ ਜਾਰੀ ਕੀਤੀਆਂ ਜਾਣਗੀਆਂ। ਭਾਰਤੀ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਮਹੱਤਤਾ ਅਤੇ ਯਾਤਰਾ ‘ਤੇ ਇੱਕ ਲਘੂ ਫਿਲਮ ਵੀ ਦਿਖਾਈ ਜਾਵੇਗੀ।

ਇਕ ਹੋਰ ਛੁੱਟੀ ਦਾ ਹੋਇਆ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

0

ਇਕ ਹੋਰ ਛੁੱਟੀ ਦਾ ਹੋਇਆ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 6 ਦਸੰਬਰ 2024 (ਸ਼ੁੱਕਰਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਚੰਡੀਗੜ੍ਹ ‘ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਹੱਤਵ ਦਿੰਦਿਆਂ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤੀ ਹੈ।

ਇਹ ਵੀ ਪੜੋ : ਵੱਡੀ ਖਬਰ: ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਵੱਡੀ ਖਬਰ: ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ || Breaking News

0

ਵੱਡੀ ਖਬਰ: ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਤੋਂ ਖਨੌਰੀ ਬਾਰਡਰ ਤੋਂ ਭੁੱਖ ਹੜਤਾਲ ਸ਼ੁਰੂ ਕਰਨਾ ਸੀ।ਪਰ ਉਸ ਤੋਂ ਪਹਿਲਾ ਹੀ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਗਜੀਤ ਸਿੰਘ ਡੱਲੇਵਾਲ ਨੇ 4 ਨਵੰਬਰ ਨੂੰ ਹੀ ਮਰਨ ਵਰਤ ਤੇ ਬੈਠਣ ਦਾ ਐਲਾਨ ਕਰ ਦਿੱਤਾ ਸੀ।
ਇਸ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ “ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਵਾਲੇ ਪੁਲਿਸ ਵਾਲੇ ਹਿੰਦੀ ਬੋਲ ਰਹੇ ਸਨ।”ਕਿਸਾਨ ਆਗੂ ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਹ ਰਹੀ ਹੈ।

ਪ੍ਰਸ਼ਾਸ਼ਨਿਕ ਫੇਰਬਦਲ; IPS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ || Punjab News

0

ਪ੍ਰਸ਼ਾਸ਼ਨਿਕ ਫੇਰਬਦਲ; IPS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 5 ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਇਸ ਸੰਬੰਧੀ ਜਾਰੀ ਕੀਤੇ ਹੁਕਮ ‘ਚ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਉਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਓਹਨਾ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 26-11-2024

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 26-11-2024

ਮੰਗਲਵਾਰ, ੧੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)

26-11-2024

ਧਨਾਸਰੀ ਮਹਲਾ ੫॥

 

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਮੰਗਲਵਾਰ, ੧੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੭੩)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।